Tuesday, 15 December 2015
Friday, 28 August 2015
ਅਮਰੀਕੀ ਅਧਿਆਪਕਾਂ ਦੇ ਵਫਦ ਵੱਲੋਂ
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦਾ ਦੌਰਾ
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦਾ ਦੌਰਾ
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅਮਰੀਕੀ ਅਧਿਆਪਕ ਸਨਮਾਨ ਕਰਨ ਉਪਰੰਤ ਸ. ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਨਾਲ ਯਾਗਦਾਰੀ ਫੋਟੋ ਕਰਵਾਉਂਦੇ ਹੋਏ
ਪਿਛਲੇ 35 ਸਾਲਾਂ ਤੋਂ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ
ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਧੀਨ ਚੱਲ ਰਹੇ ਵੱਖ ਵੱਖ ਵਿਦਿਅਕ ਅਤੇ ਮੈਡੀਕਲ
ਅਦਾਰਿਆਂ ਦਾ ਅੱਜ ਨਿਊਯਾਰਕ, ਅਮਰੀਕਾ ਤੋਂ ਫੁੱਲਬਰਾਈਟ ਮਿਸ਼ਨ ਅਧੀਨ ਪੰਜਾਬ ਵਿਚ ਪੰਜਾਬੀ
ਸਿੱਖਣ, ਪੰਜਾਬੀ ਸਮਾਜ ਅਤੇ ਸਭਿਆਚਾਰ ਬਾਰੇ ਜਾਣਕਾਰੀ ਪ੍ਰਾਪਤ ਕਰਨ ਆਏ ਅਮਰੀਕੀ
ਅਧਿਆਪਕਾਂ ਦੇ ਵਫਦ ਵੱਲੋਂ ਡਾ. ਈਉਨ ਜੌਨਸਨ ਸੇਂਟ ਜੋਨ ਯੂਨੀਵਰਸਿਟੀ ਨਿਊਯਾਰਕ (ਟੀਮ
ਲੀਡਰ) ਦੀ ਅਗਵਾਈ ਹੇਠ ਦੌਰਾ ਕੀਤਾ। ਇਸ ਮੌਕੇ ਸੈਮੀਨਾਰ ਹਾਲ ਵਿਚ ਹੋਏ ਸਮਾਗਮ ਵਿਚ
ਟਰਸੱਟ ਦੇ ਪ੍ਰਧਾਨ ਸ. ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਟਰੱਸਟ ਅਮਰੀਕੀ ਅਧਿਆਪਕਾਂ ਦੇ
ਵਫਦ ਨੂੰ ਨਿੱਘਾ ਜੀ ਆਇਆਂ ਕਿਹਾ ਅਤੇ ਟਰੱਸਟ ਅਧੀਨ ਚੱਲਦੇ ਅਦਾਰਿਆਂ ਗੁਰੂ ਨਾਨਕ ਮਿਸ਼ਨ
ਹਸਪਤਾਲ ਢਾਹਾਂ ਕਲੇਰਾਂ, ਟਰੋਮਾ ਸੈਂਟਰ, ਗੁਰੂ ਨਾਨਕ ਮਿਸ਼ਨ ਸਕੂਲ ਆਫ਼ ਨਰਸਿੰਗ ਢਾਹਾਂ
ਕਲੇਰਾਂ, ਗੁਰੂ ਨਾਨਕ ਮਿਸ਼ਨ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ
ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਨਸ਼ਾ ਛਡਾਓ ਕੇਂਦਰਾਂ ਬਾਰੇ ਵਿਸਥਾਰ ਨਾਲ
ਜਾਣਕਾਰੀ ਦਿੱਤੀ। ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ
ਭਾਈਚਾਰਕ ਸਾਂਝੇ ਉਦਮਾਂ ਨਾਲ ਪਿਛਲੇ 35 ਵਰ੍ਹਿਆਂ ਤੋਂ ਪੰਜਾਬ ਦੇ ਪੇਂਡੂ ਤੇ ਪੱਛੜੇ
ਖੇਤਰ ਵਿਚ ਗਰੀਬ, ਲੋੜਵੰਦਾਂ ਨੂੰ ਵਧੀਆ ਸਿਹਤ ਸਹੂਲਤਾਂ ਅਤੇ ਸਿੱਖਿਆ ਸੇਵਾਵਾਂ ਪ੍ਰਦਾਨ
ਕਰਵਾ ਰਿਹਾ ਹੈ। ਇਸ ਮੌਕੇ ਡਾ. ਰੁਪਿੰਦਰ ਕਪੂਰ ਮੈਡੀਕਲ ਸੁਪਰਡੈਂਟ, ਮੈਡਮ ਸੁਖਮਿੰਦਰ
ਕੌਰ ਨਰਸਿੰਗ ਸੁਪਰਡੈਂਟ ਨੇ ਸੰਬੋਧਨ ਕੀਤਾ। ਡਾ. ਈਉਨ ਜੌਨਸਨ ਸੇਂਟ ਜੋਨ ਯੂਨੀਵਰਸਿਟੀ
ਨਿਊਯਾਰਕ ਟੀਮ ਲੀਡਰ ਅਤੇ ਡਾ. ਰਾਣੀ ਚੌਧਰੀ ਕੁਆਰਡੀਨੇਟਰ ਨੇ ਸਮੂਹ ਟਰੱਸਟ ਪ੍ਰਬੰਧਕਾਂ
ਦਾ ਹਾਰਦਿਕ ਜੀ ਆਇਆਂ ਕਰਨ ਦਾ ਧੰਨਵਾਦ ਕੀਤਾ । ਇਸ ਮੌਕੇ ਅਮਰੀਕੀ ਅਧਿਆਪਕਾਂ ਦੇ ਵਫਦ
ਨੂੰ ਸ. ਮਲਕੀਅਤ ਸਿੰਘ ਬਾਹੜੋਵਾਲ ਨੇ ਯਾਦ ਚਿੰਨ੍ਹ ਦੇ ਕੇ ਸਨਮਾਨ ਵੀ ਕੀਤਾ।
ਇਸ ਕੈਂਪ ਮੌਕੇ ਸਰਵ ਸ੍ਰੀ ਸ. ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ, ਡਾ ਰੁਪਿੰਦਰ ਕਪੂਰ ਮੈਡੀਕਲ ਸੁਪਰਡੈਂਟ, ਮੈਡਮ ਮਨਪ੍ਰੀਤ ਕੌਰ ਧਾਲੀਵਾਲ ਵਾਈਸ ਪ੍ਰਿੰਸੀਪਲ, ਮੈਡਮ ਸੁਖਮਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਹਰਸ਼ਪੁਨੀਤ ਕੌਰ, ਸ. ਜਸਬੀਰ ਸਿੰਘ ਸੈਂਹਬੀ, ਬੀਬੀ ਮਨਜੀਤ ਕੌਰ ਸੈਂਹਬੀ, ਕਮਾਂਡਰ(ਰਿਟਾ:) ਸੀ.ਪੀ.ਸ਼ਰਮਾ, ਸ ਰਾਜਿੰਦਰਪਾਲ ਸਿੰਘ, ਮੈਡਮ ਦਵਿੰਦਰ ਕੌਰ, ਸ ਦਲਜੀਤ ਸਿੰਘ ਜੇ ਈ, ਮੈਡਮ ਨੀਰੂ ਸ਼ਰਮਾ, ਮੈਡਮ ਸੰਦੀਪ ਕੌਰ, ਮੈਡਮ ਰਾਜਬੀਰ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਟਰੱਸਟ ਅਧੀਨ ਚੱਲਦੇ ਅਦਾਰਿਆਂ ਦਾ ਸਟਾਫ਼ ਅਤੇ ਇਲਾਕੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਕੈਂਪ ਮੌਕੇ ਸਰਵ ਸ੍ਰੀ ਸ. ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ, ਡਾ ਰੁਪਿੰਦਰ ਕਪੂਰ ਮੈਡੀਕਲ ਸੁਪਰਡੈਂਟ, ਮੈਡਮ ਮਨਪ੍ਰੀਤ ਕੌਰ ਧਾਲੀਵਾਲ ਵਾਈਸ ਪ੍ਰਿੰਸੀਪਲ, ਮੈਡਮ ਸੁਖਮਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਹਰਸ਼ਪੁਨੀਤ ਕੌਰ, ਸ. ਜਸਬੀਰ ਸਿੰਘ ਸੈਂਹਬੀ, ਬੀਬੀ ਮਨਜੀਤ ਕੌਰ ਸੈਂਹਬੀ, ਕਮਾਂਡਰ(ਰਿਟਾ:) ਸੀ.ਪੀ.ਸ਼ਰਮਾ, ਸ ਰਾਜਿੰਦਰਪਾਲ ਸਿੰਘ, ਮੈਡਮ ਦਵਿੰਦਰ ਕੌਰ, ਸ ਦਲਜੀਤ ਸਿੰਘ ਜੇ ਈ, ਮੈਡਮ ਨੀਰੂ ਸ਼ਰਮਾ, ਮੈਡਮ ਸੰਦੀਪ ਕੌਰ, ਮੈਡਮ ਰਾਜਬੀਰ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਟਰੱਸਟ ਅਧੀਨ ਚੱਲਦੇ ਅਦਾਰਿਆਂ ਦਾ ਸਟਾਫ਼ ਅਤੇ ਇਲਾਕੇ ਹੋਰ ਪਤਵੰਤੇ ਵੀ ਹਾਜ਼ਰ ਸਨ।
Tuesday, 28 July 2015
ਢਾਂਹਾ ਕਲੇਰਾ ਵਿਖੇ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਲੀਗਲ ਸਰਵਿਸਿਸ ਅਥਾਰਟੀ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਹੁਕਮਾਂ ਅਤੇ ਡਾ.ਕੈਲਾਸ਼ ਕਪੂਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਕਾਲਜ਼ ਆਫ ਨਰਸਿੰਗ ਢਾਂਹਾ ਕਲੇਰਾ ਦੇ ਸਹਿਯੋਗ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਂਹਾ ਕਲੇਰਾ ਵਿੱਚ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡਾ.ਕੈਲਾਸ਼ ਕਪੂਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਦੀ ਜੜ• ਨਸ਼ਾ ਹੈ, ਜੋ ਕਿ ਵੱਖ-2 ਜੁਰਮਾਂ,ਡਕੈਤੀਆਂ, ਸਰੀਰਿਕ ਸੋਸ਼ਣ ਅਤੇ ਹੋਰ ਘਟਨਾਵਾਂ ਲਈ ਵਾਧੇ ਦਾ ਕਾਰਨ ਬਣ ਰਿਹਾ ਹੈ। ਉਨਾਂ ਕਿਹਾ ਕਿ ਜੇਕਰ ਸਮਾਜਿਕ ਬੁਰਾਈਆਂ ਨੂੰ ਰੋਕਣਾ ਹੈ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨੀ ਹੈ ਤਾਂ ਸਾਨੂੰ ਇੱਕ ਜੁੱਟ ਹੋ ਕੇ ਨਸ਼ਿਆਂ ਖਿਲਾਫ ਜੰਗ ਵਿਡਣੀ ਪਵੇਗੀ। ਨਸ਼ਿਆਂ ਨੂੰ ਰੋਕਣ ਲਈ ਗੁਰੁ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾ ਸਮੇਤ ਸਰਕਾਰੀ ਸਿਹਤ ਸੰਸਥਾਂਵਾ ਵਿੱਚ ਮਰੀਜਾਂ ਦਾ ਇਲਾਜ ਕੀਤਾ ਜਾਂਦਾ ਹੈ।ਨਸ਼ੀਲੀਆਂ ਵਸਤਾਂ ਦੀ ਦੁਰਵਰਤੋਂ ਸਮਾਜ ਵਿੱਚ ਵੱਡੇ ਪਧੱਰ ਤੇ ਹੋ ਰਹੀ ਹੈ।ਅੱਜ ਦੀ ਨੌਜਵਾਨ ਪੀੜੀ ਤੰਬਾਕੂ, ਅਫੀਮ, ਹਿਰੋਇਨ, ਚਰਸ, ਗਾਂਜਾ, ਡੋਡੇ ਅਤੇ ਭੁਕੀ ਆਦਿ ਦਾ ਸੇਵਨ ਕਰਕੇ ਆਪਣਾ ਜੀਵਨ ਖਤਮ ਕਰ ਰਹੇ ਹਨ। ਇਸ ਲਈ ਸਾਨੂੰ ਅੱਜ ਦੇ ਵਿਗਿਆਨਕ ਯੁੱਗ ਵਿੱਚ ਦੇਸ਼ ਦੀ ਤਰੱਕੀ ਲਈ ਨਸ਼ੇ ਦੀ ਲੱਤ ਵਿੱਚ ਪਏ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚਾਹੀਦਾ ਹੈ ਕਿ ਅਸੀਂ ਉਨਾਂ ਨੂੰ ਪਿਆਰ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਮਝਾ ਕੇ ਸਹੀ ਦਿਸ਼ਾ ਵੱਲ ਲੈ ਕੇ ਜਾਈਏ ਤਾਂ ਜੋ ਅੱਜ ਦੀ ਨੌਜਵਾਨ ਪੀੜੀ ਨਸ਼ਿਆਂ ਵੱਲ ਨਾ ਜਾ ਕੇ ਆਪਣੀ ਸਿਹਤ ਤੰਦਰੁਸਤ ਬਣਾਉਣ। ਇਸ ਮੌਕੇ ਤੇ ਡਾ.ਰੁਪਿੰਦਰ ਕਪੂਰ ਮਨੋਰੋਗਾਂ ਦੇ ਮਾਹਿਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਂਹਾ ਕਲੇਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿੱਚ ਹੀਰੋਇਨ ਸਭ ਤੋਂ ਨੁਕਸਾਨ ਵਾਲਾ ਨਸ਼ਾ ਹੈ। ਅੱਜ ਦੀ ਨੌਜਵਾਨ ਪੀੜੀ ਵੱਖ-ਵੱਖ ਤਰ•ਾਂ ਦੇ ਨਸ਼ਿਆਂ ਜਿਵੇਂ ਕਿ ਕੈਪਸੂਲ, ਖਾਂਸੀ ਦੀ ਦਵਾਈ, ਸ਼ਰਾਬ, ਤੰਬਾਕੂ ਆਦਿ ਲੈ ਰਹੀ ਹੈ। ਨਸ਼ਿਆਂ ਦੀ ਵਰਤੋਂ ਕਰਨ ਨਾਲ ਨੌਜਵਾਨ ਪੀੜੀ ਮੌਤ ਵੱਲ ਜਾ ਰਹੀ ਹੈ।ਇੰਟਰਾਵੀਨਸ ਡਰੱਗ ਦੇ ਪ੍ਰਯੋਗ ਨਾਲ ਐਚ.ਆਈ.ਵੀ ਤੇ ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੋਇਆ ਹੈ, ਇਸ ਲਈ ਨੌਜਵਾਨਾਂ ਨੂੰ ਟੀਕਿਆਂ ਰਾਂਹੀ ਨਸ਼ਿਆਂ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ ਹੈ ਅਤੇ ਉਨਾਂ ਨੂੰ ਇਸ ਤਰ•ਾਂ ਦੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦੇਣੀ ਚਾਹੀਦੀ ਹੈ। ਇਸ ਮੌਕੇ ਤੇ ਸ:ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਪੰਜਾਬ ਵਿੱਚ 70% ਲੋਕ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ। ਪੰਜਾਬ ਦੀ ਸਰਹੱਦ ਪਾਰ ਤੋਂ ਨਸ਼ਾ ਆ ਰਿਹਾ ਹੈ ਜਿਸ ਦੀ ਗਿਰਫਤ ਵਿੱਚ ਨੌਜਵਾਨ ਪੀੜੀ ਬੁਰੀ ਤਰ•ਾਂ ਦਾ ਫਸ ਚੁੱਕੀ ਹੈ। ਬੱਚਿਆਂ ਨੂੰ ਬਚਪਨ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਮਾਂ ਪਿਓ ਨੂੰ ਆਪਣੇ ਬੱਚਿਆਂ ਨੂੰ ਸਮੇਂ ਸਮੇਂ ਸਿਰ ਸੁਚੇਤ ਕਰਦੇ ਰਹਿਣੇ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਪ੍ਰਮਾਤਮਾ ਦੇ ਵੱਲ ਧਿਆਨ ਲਗਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਕਿਰਪਾਲ ਸਿੰਘ ਝੱਲੀ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਜੋ ਕਿ ਸਾਡੇ ਦੇਸ਼ ਦਾ ਆਉਣ ਵਾਲਾ ਭਵਿੱਖ ਹੈ ਨਸ਼ਿਆਂ ਦੀ ਗ੍ਰਿਫਤ ਵਿੱਚ ਆਉਂਦੀ ਜਾ ਰਹੀ ਹੈ। ਇਸ ਮੌਕੇ ਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਨੂੰ ਜੜ•ੋਂ ਖਤਮ ਕਰਨ ਲਈ ਸਾਰਿਆਂ ਨੂੰ ਇਕੱਠਾ ਹੋਣਾ ਪਵੇਗਾ। ਇਸ ਮੌਕੇ ਤੇ ਡਾ.ਰਮੇਸ਼ ਕੁਮਾਰ ਪਰਿਵਾਰ ਭਲਾਈ ਅਫਸਰ, ਸ੍ਰੀ ਵਾਸੂਦੇਵ ਪ੍ਰਦੇਸੀ ਪੈਰਾ ਲੀਗਲ ਵਲੰਟੀਅਰ ਲੀਗਲ ਸੇਵਾਂਵਾ ਅਥਾਰਟੀ ਨਵਾਂਸ਼ਹਿਰ, ਸ:ਦਲਵੀਰ ਸਿੰਘ ਪ੍ਰਿੰਸੀਪਲ ਗੁਰੂ ਨਾਨਕ ਕਾਲਜ਼ ਆਫ ਨਰਸਿੰਗ ਢਾਂਹਾ ਕਲੇਰਾਂ ਅਤੇ ਸ੍ਰੀ ਸੰਜੇ ਕੁਮਾਰ ਲੈਕਚਰਾਰ ਨੇ ਸੰਬੋਧਨ ਕੀਤਾ। ਇਸ ਮੌਕੇ ਤੇ ਗੁਰੂ ਨਾਨਕ ਮਿਸ਼ਨ ਕਾਲਜ਼ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਜਿਨ•ਾਂ ਵਿੱਚ ਨਵਰੂਪ ਕੌਰ, ਰਮਨਜੀਤ ਕੌਰ, ਨਵਦੀਪ ਕੌਰ, ਰਮਨੀਤ ਕੌਰ ਨੇ ਨਸ਼ਿਆਂ ਤੇ ਸਪੀਚ ਦਿੱਤੀ ਅਤੇ ਗੁਰੁ ਨਾਨਕ ਮਿਸ਼ਨ ਕਾਲਜ਼ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਨੁਕੜ ਨਾਟਕ ਪੇਸ਼ ਕਰਕੇ ਜਾਗਰੂਕ ਕੀਤਾ। ਇਸ ਸੈਮੀਨਾਰ ਵਿਚ ਡਾ ਰੇਨੂੰ ਸੂਦ ਐਸ ਐਮ ਉ ਸਿਵਲ ਹਸਪਤਾਲ ਬੰਗਾ, ਮੈਡਮ ਮਨਪ੍ਰੀਤ ਕੌਰ ਧਾਲੀਵਾਲ ਵਾਈਸ ਪ੍ਰਿੰਸੀਪਲ, ਮੈਡਮ ਸੁਖਮਿੰਦਰ ਕੌਰ ਨਰਸਿੰਗ ਸੁਪਰਡੈਂਟ, ਹਰਵਿੰਦਰ ਸਿੰਘ ਸੈਣੀ ਬਲਾਕ ਐਕਸਟੈਨਸ਼ਨ ਐਜੂਕੇਟਰ, ਮੰਗ ਗੁਰਪ੍ਰਸ਼ਾਦ ਜ਼ਿਲ ਬੀ.ਸੀ.ਸੀ ਫੈਸਿਲੀਟੇਟਰ, ਸ਼੍ਰੀ ਵਿਜੇ ਕੁਮਾਰ, ਮੈਡਮ ਹਰਸ਼ਪਨੀਤ ਕੌਰ ਲੈਕਚਰਾਰ, ਮੈਡਮ ਸਰੋਜਬਾਲਾ, ਬੀਬੀ ਪੂਜਾ ਰਾਣੀ ਵਲੰਟੀਅਰ ਲੀਗਲ ਸੇਵਾਂਵਾ ਅਥਾਰਟੀ, ਮੈਡਮ ਰੂਬੀ ਕੌਰ ਅਤੇ ਗੁਰੂ ਨਾਨਕ ਮਿਸ਼ਨ ਕਾਲਜ਼ ਆਫ ਨਰਸਿੰਗ ਦੇ ਵਿਦਿਆਰਥੀ, ਸਟਾਫ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ। ਸੈਮੀਨਾਰ ਮੌਕੇ ਗੁਰੂ ਨਾਨਕ ਮਿਸ਼ਨ ਕਾਲਜ਼ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਪ੍ਰਦਰਸ਼ਨੀ ਵੀ ਲਗਾਈ ਗਈ ਜੋ ਖਿੱਚ ਦਾ ਕੇਂਦਰ ਬਣੀ ਰਹੀ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਂਹਾ ਕਲੇਰਾ ਦੇ ਸੈਮੀਨਾਰ ਹਾਲ ਵਿਚ ਸ੍ਰੀ ਕੈਲਾਸ਼ ਕਪੂਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ ਦੀ ਆਰੰਭਤਾ ਕਰਨ ਮੌਕੇ ਸ: ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਅਤੇ ਸਮਾਗਮ ਵਿਚ ਸ਼ਾਮਿਲ ਪਤਵੰਤੇ ਮਹਿਮਾਨਾਂ ਨਾਲ
ਢਾਹਾਂ ਕਲੇਰਾਂ ਹਸਪਤਾਲ ਵਿਖੇ ਮਾਤਾ ਪਿਤਾ ਦਿਵਸ ਨੂੰ ਸਮਰਪਿਤ ਲਗਾਏ
ਵਿਸ਼ਾਲ ਮੈਡੀਕਲ ਫਰੀ ਚੈੱਕਅੱਪ ਕੈਂਪ ਦਾ 879 ਮਰੀਜ਼ਾਂ ਨੇ ਲਾਭ ਉਠਾਇਆ
ਲੋਕਾਂ ਨੂੰ ਸਿਹਤਮੰਦ ਕਰਨਾ ਸਭ ਤੋਂ ਵੱਡਾ ਪੁੰਨ ਅਤੇ ਸੇਵਾ ਹੈ :ਸ ਅਮਰ ਪ੍ਰਤਾਪ ਸਿੰਘ ਵਿਰਕ ਡੀ ਸੀ
ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਨਿਸ਼ਕਾਮ ਸੇਵਾ ਮਿਸ਼ਨ 'ਤੇ ਚੱਲਦੇ ਹੋਏ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਟਰੱਸਟ ਦੇ ਸ. ਹਰਦੇਵ ਸਿੰਘ ਕਾਹਮਾ ਸੀਨੀਅਰ ਮੀਤ ਪ੍ਰਧਾਨ ਵੱਲੋਂ ਆਪਣੇ ਮਾਤਾ ਜੀ ਅਤੇ ਪਿਤਾ ਜੀ ਦੀ ਮਿੱਠੀ ਅਤੇ ਨਿੱਘੀ ਯਾਦ 'ਚ ਮਾਤਾ-ਪਿਤਾ ਦਿਵਸ ਨੂੰ ਸਮਰਪਿਤ ਨਵੇਂ ਗੋਡੇ ਲਗਾਉਣ, ਵੱਡੇ ਅਪਰੇਸ਼ਨਾਂ, ਦੂਰਬੀਨੀ ਅਪਰੇਸ਼ਨਾਂ, ਨਸ਼ੇ ਛਡਾਉਣ, ਸਰੀਰਕ ਬਿਮਾਰੀਆਂ ਦਾ ਫਰੀ ਮੈਡੀਕਲ ਚੈੱਕਅੱਪ ਤੇ ਅੱਖਾਂ ਦੇ ਮੁਫ਼ਤ ਅਪਰੇਸ਼ਨਾਂ ਦੇ ਲਗਾਏ ਗਏ ਵਿਸ਼ਾਲ ਫਰੀ ਮੈਡੀਕਲ ਕੈਂਪ ਵਿਚ 879 ਲੋੜਵੰਦ ਮਰੀਜ਼ਾਂ ਨੇ ਲਾਭ ਉਠਾਇਆ ਅਤੇ ਫਰੀ ਦਵਾਈਆਂ ਪ੍ਰਾਪਤ ਕੀਤੀਆਂ। ਇਸ ਕੈਂਪ ਦਾ ਉਦਘਾਟਨ ਸ. ਅਮਰ ਪ੍ਰਤਾਪ ਸਿੰਘ ਵਿਰਕ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਉਹਨਾਂ ਦਾ ਸਹਿਯੋਗ ਸ. ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਟਰੱਸਟ, ਸ. ਹਰਦੇਵ ਸਿੰਘ ਕਾਹਮਾ ਸੀਨੀਅਰ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਸ. ਸੁਖਪ੍ਰੀਤ ਸਿੰਘ ਸਿੱਧੂ ਐਸ ਡੀ ਐਮ ਬੰਗਾ, ਸ ਸਰਬਜੀਤ ਸਿੰਘ ਬਾਹੀਆ ਡੀ ਐਸ ਪੀ ਬੰਗਾ, ਡਾ. ਨਵਰੀਤ ਕੌਰ ਆਈ ਸਰਜਨ ਸਿਵਲ ਹਸਪਤਾਲ ਬੰਗਾ ਅਤੇ ਡਾ. ਰੁਪਿੰਦਰ ਕਪੂਰ ਮੈਡੀਕਲ ਸੁਪਰਡੈਂਟ ਨੇ ਦਿੱਤਾ।
ਇਸ ਤੋਂ ਪਹਿਲਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ. ਅਮਰ ਪ੍ਰਤਾਪ ਸਿੰਘ ਵਿਰਕ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਲੋਕਾਂ ਨੂੰ ਸਿਹਤਮੰਦ ਕਰਨਾ ਸਭ ਤੋਂ ਵੱਡਾ ਪੁੰਨ ਅਤੇ ਸੱਚੀ ਸੇਵਾ ਹੈ। ਇਸ ਲਈ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਗਰੀਬ ਅਤੇ ਲੋੜਵੰਦ ਲੋਕਾਂ ਦੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਰਾਹੀਂ ਮੈਡੀਕਲ ਸੇਵਾਵਾਂ ਪ੍ਰਦਾਨ ਕਰਵਾਕੇ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਬਹੁਤ ਸ਼ਲਾਘਾਯੋਗ ਹੈ। ਡਿਪਟੀ ਕਮਿਸ਼ਨਰ ਸਾਹਿਬ ਨੇ ਟਰੱਸਟ ਪ੍ਰਬੰਧਕ ਕਮੇਟੀ ਨੂੰ ਹਸਪਤਾਲ ਦੇ ਮੈਡੀਕਲ ਸੇਵਾਵਾਂ ਦੇ ਕਾਰਜਾਂ ਦਾ ਵਿਸਥਾਰ ਕਰਨ ਦੀ ਅਪੀਲ ਕੀਤੀ ਤਾਂ ਜੋ ਇਲਾਕੇ ਵਿਚ ਹੋਰ ਵੀ ਵੱਧ ਮੈਡੀਕਲ ਸਹੂਲਤਾਂ ਲੋੜਵੰਦ ਲੋਕਾਂ ਨੂੰ ਪ੍ਰਦਾਨ ਕਰਵਾਈਆਂ ਜਾ ਸਕਣ। ਸ. ਵਿਰਕ ਨੇ ਸ ਹਰਦੇਵ ਸਿੰਘ ਕਾਹਮਾ ਸੀਨੀਅਰ ਮੀਤ ਪ੍ਰਧਾਨ ਟਰੱਸਟ ਵੱਲੋਂ ਆਪਣੇ ਮਾਤਾ ਜੀ ਅਤੇ ਪਿਤਾ ਜੀ ਦੀ ਮਿੱਠੀ ਅਤੇ ਨਿੱਘੀ ਯਾਦ ਵਿਚ ਮਾਤਾ-ਪਿਤਾ ਦਿਵਸ ਨੂੰ ਸਮਰਪਿਤ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਉਣ ਦੇ ਕਾਰਜ ਦੀ ਭਾਰੀ ਪ੍ਰਸੰਸਾ ਕੀਤੀ।
ਸ. ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਨੇ ਕੈਂਪ ਦੇ ਮੁੱਖ ਮਹਿਮਾਨ ਸ. ਅਮਰ ਪ੍ਰਤਾਪ ਸਿੰਘ ਵਿਰਕ ਆਈ.ਏ.ਐਸ. ਡਿਪਟੀ ਕਮਿਸ਼ਨਰ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਕਿਹਾ। ਉਹਨਾਂ ਨੇ ਕਿਹਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇਸ-ਵਿਦੇਸ਼ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਅਤੇ ਚੈਰੀਟੇਬਲ ਕਾਰਜ ਕਰ ਰਿਹਾ ਹੈ। ਇੱਥੇ ਲੋੜਵੰਦ ਮਰੀਜ਼ਾਂ ਦੀ ਵਧੀਆ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਉਹਨਾਂ ਨੇ ਟਰੱਸਟ ਦੇ ਪ੍ਰਬੰਧ ਅਧੀਨ ਚੱਲ ਰਹੇ ਵੱਖ ਵਿਦਿਅਕ ਅਤੇ ਮੈਡੀਕਲ ਅਦਾਰਿਆਂ ਬਾਰੇ ਵੀ ਜਾਣਕਾਰੀ ਮੁੱਖ ਮਹਿਮਾਨ ਨੂੰ ਦਿੱਤੀ।
ਸ ਹਰਦੇਵ ਸਿੰਘ ਕਾਹਮਾ ਸੀਨੀਅਰ ਮੀਤ ਪ੍ਰਧਾਨ ਟਰੱਸਟ ਨੇ ਡਿਪਟੀ ਕਮਿਸ਼ਨਰ ਸਾਹਿਬ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਭਵਿੱਖ ਦੇ ਲੋਕ ਸੇਵਾ ਪ੍ਰੌਜੈਕਟਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਨੇ ਸਟੇਜ ਸੰਚਾਲਨਾ ਕਰਦੇ ਹੋਏ ਕੈਂਪ ਸਬੰਧੀ ਅਹਿਮ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਦਾ ਯਾਦ ਚਿੰਨ ਦੇ ਕੇ ਸਨਮਾਨ ਵੀ ਕੀਤਾ ਗਿਆ।
ਅੱਜ ਦੇ ਇਸ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰ ਸਾਹਿਬਾਨ ਦੀ ਟੀਮ ਵੱਲੋਂ ਮੈਡੀਕਲ ਸੁਪਰਡੈਂਟ ਡਾ. ਰੁਪਿੰਦਰ ਕਪੂਰ ਦੀ ਅਗਵਾਈ ਹੇਠ ਕੈਂਪ ਵਿਚ ਆਏ ਲੋੜਵੰਦ 879 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਫਰੀ ਦਵਾਈਆਂ ਪ੍ਰਦਾਨ ਕੀਤੀਆਂ।
ਅੱਜ ਦੇ ਇਸ ਕੈਂਪ ਮੌਕੇ ਸਰਵ ਸ੍ਰੀ ਸ. ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ, ਸ. ਹਰਦੇਵ ਸਿੰਘ ਕਾਹਮਾ ਸੀਨੀਅਰ ਮੀਤ ਪ੍ਰਧਾਨ, ਸ੍ਰੀ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਸ. ਸੁਖਪ੍ਰੀਤ ਸਿੰਘ ਸਿੱਧੂ ਐਸ ਡੀ ਐਮ ਬੰਗਾ, ਸ ਸਰਬਜੀਤ ਸਿੰਘ ਬਾਹੀਆ ਡੀ ਐਸ ਪੀ ਬੰਗਾ, ਡਾ. ਨਵਰੀਤ ਕੌਰ ਆਈ ਸਰਜਨ ਸਿਵਲ ਹਸਪਤਾਲ ਬੰਗਾ, ਡਾ ਰੁਪਿੰਦਰ ਕਪੂਰ ਮੈਡੀਕਲ ਸੁਪਰਡੈਂਟ, ਸ. ਦਲਬੀਰ ਸਿੰਘ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਸ. ਰੁਪਿੰਦਰਜੀਤ ਸਿੰਘ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਡਾ. ਐਮ. ਐਮ ਸਿੰਘ, ਡਾ. ਰਵੀ ਕਾਂਤ ਪਾਲ, ਡਾ. ਸੰਜੇ ਧਰ, ਡਾ. ਸੌਰਬ ਕੋਹਲੀ, ਡਾ. ਕੁਲਵੰਤ ਰਾਏ, ਡਾ. ਅਮਿਤ ਸ਼ਰਮਾ, ਡਾ. ਜਗਦੀਸ਼ ਮੌਜਾਲਦਾ, ਡਾ. ਆਸ਼ੂੰ ਮੌਜਾਲਦਾ, ਮੈਡਮ ਸੁਖਮਿੰਦਰ ਕੌਰ ਨਰਸਿੰਗ ਸੁਪਰਡੈਂਟ, ਸ ਜਸਵਿੰਦਰ ਸਿੰਘ ਪੀ.ਏ. ਟੂ ਡੀ ਸੀ, ਸ ਹਰਪ੍ਰੀਤ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਸ ਕਮਲਜੀਤ ਸਿੰਘ ਇੰਜੀਨੀਅਰ, ਸ ਦਲਜੀਤ ਸਿੰਘ ਜੇ.ਈ., ਸ ਮਹਿੰਦਰਪਾਲ ਸਿੰਘ, ਸ ਪ੍ਰੇਮ ਪ੍ਰਕਾਸ਼ ਸਿੰਘ, ਸ੍ਰੀ ਗੁਰਦੇਵ ਰਾਮ, ਲੰਬੜਦਾਰ ਸਵਰਨ ਸਿੰਘ ਕਾਹਮਾ, ਮੈਡਮ ਰਾਜਦੀਪ ਸ਼ਰਮਾ, ਸ੍ਰੀ ਬਹਾਦਰ ਚੰਦ ਅਰੋੜਾ, ਸ੍ਰੀ ਅੁਕੰਰ ਮਲਹੋਤਰਾ ਟੈਰੀਟੇਰੀ ਮੈਨੇਜਰ ਗਲੈਨਮਾਰਕ, ਸ੍ਰੀ ਵਿਵੇਕ ਮਹਾਜਨ, ਸ੍ਰੀ ਬਲਦੇਵ ਰਾਜ, ਸ. ਸੁਰਜੀਤ ਸਿੰਘ ਜਗਤਪੁਰ, ਭਾਈ ਰਣਜੀਤ ਸਿੰਘ, ਟਰੱਸਟ ਅਧੀਨ ਚੱਲਦੇ ਅਦਾਰਿਆਂ ਦਾ ਸਟਾਫ਼ ਅਤੇ ਇਲਾਕੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਤਾ ਪਿਤਾ ਦਿਵਸ ਨੂੰ ਸਮਰਪਿਤ ਫਰੀ ਕੈਂਪ ਦਾ ਉਦਘਾਟਨ ਕਰਦੇ ਹੋਏ ਸ. ਅਮਰ ਪ੍ਰਤਾਪ ਸਿੰਘ ਵਿਰਕ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਾਲ ਹਨ ਸ. ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ , ਸ. ਹਰਦੇਵ ਸਿੰਘ ਕਾਹਮਾ ਸੀਨੀਅਰ ਮੀਤ ਪ੍ਰਧਾਨ, ਸ. ਸੁਖਪ੍ਰੀਤ ਸਿੰਘ ਸਿੱਧੂ ਐਸ ਡੀ ਐਮ ਬੰਗਾ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਸ ਸਰਬਜੀਤ ਸਿੰਘ ਬਾਹੀਆ ਡੀ ਐਸ ਪੀ ਬੰਗਾ ਅਤੇ ਹੋਰ ਪਤਵੰਤੇ
Wednesday, 15 July 2015
ਕੈਨੇਡਾ ਨਿਵਾਸੀ ਸ ਸੰਤੋਖ ਸਿੰਘ ਸੰਧੂ ਅਤੇ ਬੀਬੀ ਅਮਰਜੀਤ ਕੌਰ ਸੰਧੂ ਵੱਲੋਂ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਨੂੰ ਐਬੂੰਲੈਂਸ ਦਾਨ
ਉਕਵਿਲ (ਟੋਰਾਂਟੋ) ਕੈਨੇਡਾ ਵੱਸਦੇ ਸ ਸੰਤੋਖ ਸਿੰਘ ਸੰਧੂ ਅਤੇ ਬੀਬੀ ਅਮਰਜੀਤ ਕੌਰ ਸੰਧੂ ਨੇ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਲੋੜਵੰਦ ਲੋਕਾਂ ਲਈ ਕੀਤੇ ਜਾ ਰਹੇ ਲੋਕ ਸੇਵਾ ਦੇ ਕੰਮਾਂ ਤੋਂ ਖੁਸ਼ ਹੋ ਕੇ ਟਰੱਸਟ ਵੱਲੋਂ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇੱਕ ਨਵੀਂ ਐਬੂੰਲੈਂਸ ਦਾਨ ਵਿਚ ਦਿੱਤੀ ਹੈ। ਅੱਜ ਸ ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਏਅਰਕੰਡੀਸ਼ਨ ਨਾਲ ਲੈਸ ਇਸ ਐਬੂੰਲੈਂਸ ਨੂੰ ਹਰੀ ਝੰਡੀ ਦਿਖਾ ਕੇ ਲੋਕ ਸੇਵਾ ਲਈ ਰਵਾਨਾ ਕੀਤਾ। ਉਹਨਾਂ ਦਾ ਸਹਿਯੋਗ ਡਾ ਰੁਪਿੰਦਰ ਕਪੂਰ ਮੈਡੀਕਲ ਸੁਪਰਡੈਂਟ, ਪ੍ਰਿੰਸੀਪਲ ਦਲਬੀਰ ਸਿੰਘ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ ਸ ਹਰਪ੍ਰੀਤ ਸਿੰਘ ਦਫਤਰ ਸੁਪਰਡੈਂਟ, ਪਤਵੰਤੇ ਸੱਜਣਾਂ ਅਤੇ ਸਟਾਫ਼ ਨੇ ਦਿੱਤਾ। ਇਸ ਮੌਕੇ ਸ ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ 250 ਬੈੱਡਾਂ ਦੀ ਸਮਰੱਥਾ ਵਾਲਾ ਮਲਟੀਸ਼ਪੈਸ਼ਲਿਸਟੀ ਹਸਪਤਾਲ ਹੈ। ਇੱਥੇ ਕਿਸੇ ਵੀ ਹੰਗਾਮੀ ਹਾਲਤ ਵਿਚ ਹਰ ਤਰ੍ਹਾਂ ਨਾਲ ਸਹਾਇਤਾ ਦੇਣ ਲਈ ਐਬੂੰਲੈਂਸਾਂ 24 ਘੰਟੇ ਤਿਆਰ ਬਰ ਤਿਆਰ ਰਹਿੰਦੀਆਂ ਹਨ। ਢਾਹਾਂ ਕਲੇਰਾਂ ਹਸਪਤਾਲ ਵਿਖੇ ਸੜਕੀ ਹਾਦਸਿਆਂ ਵਿਚ ਜਖਮੀਆਂ ਦੀ ਵਧੀਆ ਸੇਵਾ ਸੰਭਾਲ ਲਈ ਟਰੌਮਾ ਸੈਂਟਰ ਸਥਾਪਿਤ ਹੈ। ਸ ਬਾਹੜੋਵਾਲ ਨੇ ਨਵੀਂ ਐਬੂੰਲੈਂਸ ਭੇਟ ਕਰਨ ਲਈ ਸਮੂਹ ਸੰਧੂ ਪਰਿਵਾਰ ਇੰਡੀਆ ਕੈਨੇਡਾ ਦਾ ਹਾਰਦਿਕ ਧੰਨਵਾਦ ਵੀ ਕੀਤਾ ਹੈ।
ਸ ਸੰਤੋਖ ਸਿੰਘ ਸੰਧੂ ਅਤੇ ਬੀਬੀ ਅਮਰਜੀਤ ਕੌਰ ਸੰਧੂ ਅਤੇ ਸੰਧੂ ਪਰਿਵਾਰ ਇੰਡੀਆ ਕੈਨੇਡਾ ਵੱਲੋਂ ਦਾਨ ਕੀਤੀ ਨਵੀਂ ਐਬੂੰਲੈਂਸ ਨੂੰ ਲੋਕ ਸੇਵਾ ਹਿੱਤ ਰਵਾਨਾ ਕਰਨ ਮੌਕੇ ਸਰਵ ਸ੍ਰੀ ਸ ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਡਾ ਰੁਪਿੰਦਰ ਕਪੂਰ ਮੈਡੀਕਲ ਸੁਪਰਡੈਂਟ, ਪ੍ਰਿੰਸੀਪਲ ਦਲਬੀਰ ਸਿੰਘ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਸ ਹਰਪ੍ਰੀਤ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ ਹਜੂਰੀ ਰਾਗੀ, ਸ ਮਹਿੰਦਰਪਾਲ ਸਿੰਘ, ਸ ਦਲਜੀਤ ਸਿੰਘ, ਸ ਮਨਮੋਹਨ ਸਿੰਘ, ਸ੍ਰੀ ਗੁਰਦੇਵ ਰਾਮ, ਸ੍ਰੀ ਗੁਰਦੀਤਾਰ ਸਿੰਘ, ਸ ਸੁਰਜੀਤ ਸਿੰਘ, ਸ੍ਰੀ ਡੋਗਰ ਰਾਮ, ਸ੍ਰੀ ਜਤਿੰਦਰ ਠਾਕੁਰ, ਸ ਹਰਜਿੰਦਰ ਸਿੰਘ, ਸ੍ਰੀ ਗੁਰਬੰਤ ਸਿੰਘ, ਪਤਵੰਤੇ ਸੱਜਣ ਤੇ ਹਸਪਤਾਲ ਸਟਾਫ਼ ਵੀ ਹਾਜ਼ਰ ਸੀ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ. ਸੰਤੋਖ ਸਿੰਘ ਸੰਧੂ ਅਤੇ ਉਹਨਾਂ ਦੀ ਸੁਪਤਨੀ ਬੀਬੀ ਅਮਰਜੀਤ ਕੌਰ ਸੰਧੂ ਨੂੰ ਸਨਮਾਨਿਤ ਕਰਦੇ ਹੋਏ ਸ.ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ, ਸ. ਹਰਦੇਵ ਸਿੰਘ ਕਾਹਮਾ ਸੀਨੀਅਰ ਮੀਤ ਪ੍ਰਧਾਨ ਅਤੇ ਪਤਵੰਤੇ
ਗੁਰੂ ਸਾਹਿਬਾਨ ਦੇ ਸ਼ਸ਼ਤਰਾਂ ਅਤੇ ਹੋਰ ਪਵਿੱਤਰ ਨਿਸ਼ਾਨੀਆਂ ਦਾ ਉ ਪੀ ਡੀ ਬ੍ਰਾਂਚ ਬੰਗਾ ਵਿਖੇ ਸਵਾਗਤ

ਸਮਾਜ ਸੇਵੀ ਸਸੰਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਲੋੜਵੰਦਾਂ ਦੀ ਮੈਡੀਕਲ ਸੇਵਾ ਹਿੱਤ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਉ ਪੀ ਡੀ ਬ੍ਰਾਂਚ ਫਿਜੀ ਮਾਰਕੀਟ ਬੰਗਾ ਵਿਖੇ ਅੱਜ ਗੁਰੂ ਸਾਹਿਬਾਨ ਦੇ ਸ਼ਸ਼ਤਰਾਂ ਅਤੇ ਹੋਰ ਪਵਿੱਤਰ ਨਿਸ਼ਾਨੀਆਂ ਵਾਲੀ ਇਤਿਹਾਸਕ ਯਾਤਰਾ ਦੇ ਪੁੱਜਣ ਤੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਹਾਰਦਿਕ ਸਵਾਗਤ ਟਰੱਸਟ ਦੇ ਪ੍ਰਧਾਨ ਸ ਮਲਕੀਅਤ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਸ ਕੁਲਵਿੰਦਰ ਸਿੰਘ ਢਾਹਾਂ ਪਬੰਧਕੀ ਮੈਂਬਰ, ਟਰਸੱਟ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਠੰਢੇ ਜਲ ਦੇ ਵਿਸ਼ਾਲ ਲੰਗਰ ਵੀ ਲਗਾਇਆ ਗਿਆ। ਜਿੱਥੇ ਯਾਤਰਾ ਵਿਚ ਸ਼ਾਮਿਲ ਸੰਗਤਾਂ ਨੇ ਠੰਢਾ-ਮਿੱਠਾ ਜਲ ਛਕਿਆ। ਸ ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਅਤੇ ਸ ਕੁਲਵਿੰਦਰ ਸਿੰਘ ਢਾਹਾਂ ਪਬੰਧਕੀ ਮੈਂਬਰ ਨੇ ਸਮੂਹ ਟਰੱਸਟ ਮੈਂਬਰਾਂ ਅਤੇ ਅਦਾਰਿਆਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤ-ਮਸਤਕ ਹੁੰਦੇ ਹੋਏ ਯਾਤਰਾ ਦੇ ਨਿਸ਼ਾਨਚੀ ਸਿੰਘਾਂ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ। ਜਥੇਦਾਰ ਸੁਖਦੇਵ ਸਿੰਘ ਭੌਰ ਜਰਨਲ ਸਕੱਤਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ, ਸ ਕੁਲਵਿੰਦਰ ਸਿੰਘ ਢਾਹਾਂ ਪਬੰਧਕੀ ਮੈਂਬਰ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ। ਜਥੇਦਾਰ ਭੌਰ ਦਾ ਸਹਿਯੋਗ ਸ੍ਰੀ ਸੁਖਵਿੰਦਰ ਕੁਮਾਰ ਸੁਖੀ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ , ਬਾਬਾ ਜਰਨੈਲ ਸਿੰਘ ਅਤੇ ਹੋਰ ਮਹਾਨ ਹਸਤੀਆਂ ਦੇ ਦਿੱਤਾ।
ਯਾਤਰਾ ਦਾ ਸਵਾਗਤ ਕਰਨ ਅਤੇ ਜਲ ਦੇ ਲੰਗਰ ਦੀ ਸੇਵਾ ਕਰਨ ਲਈੇ ਉ ਪੀ ਡੀ ਬ੍ਰਾਂਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਫਿਜੀ ਮਾਰਕੀਟ ਬੰਗਾ ਵਿਖੇ ਸਰਵ ਸ੍ਰੀ ਡਾ ਐਮ ਐਮ ਸਿੰਘ, ਸ ਹਰਪ੍ਰੀਤ ਸਿੰਘ ਦਫਤਰ ਸੁਪਰਡੈਂਟ, ਸ ਮਹਿੰਦਰਪਾਲ ਸਿੰਘ, ਸ ਸੁਰਜੀਤ ਸਿੰਘ ਜਗਤਪੁਰ, ਸ ਪਰਮਜੀਤ ਸਿੰਘ ਬੰਗਾ, ਸ੍ਰੀ ਗੁਰਬੰਤ ਸਿੰਘ, ਮੈਡਮ ਨੀਲਮ, ਮੈਡਮ ਇਕਜੋਤ ਕੌਰ, ਮੈਡਮ ਨਵਜੋਤ ਕੌਰ ਤੋਂ ਇਲਾਵਾ ਟਰੱਸਟ ਅਧੀਨ ਚੱਲਦੇ ਵੱਖ ਵੱਖ ਅਦਾਰਿਆਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਪਬਬਿਲ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਸਾਹਿਬਾਨ ਦੇ ਸ਼ਸ਼ਤਰਾਂ ਅਤੇ ਹੋਰ ਪਵਿੱਤਰ ਨਿਸ਼ਾਨੀਆਂ ਵਾਲੀ ਇਤਿਹਾਸਕ ਯਾਤਰਾ ਮੌਕੇ ਉ ਪੀ ਡੀ ਬ੍ਰਾਂਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਫਿਜੀ ਮਾਰਕੀਟ ਬੰਗਾ ਵਿਖੇ ਸ ਮਲਕੀਅਤ ਸਿੰਘ ਪ੍ਰਧਾਨ, ਸ ਕੁਲਵਿੰਦਰ ਸਿੰਘ ਢਾਹਾਂ ਪਬੰਧਕੀ ਮੈਂਬਰ ਦਾ ਸਿਰੋਪਾਉ ਦੇ ਕੇ ਸਨਮਾਨ ਕਰਦੇ ਹੋਏ ਜਥੇਦਾਰ ਸੁਖਦੇਵ ਸਿੰਘ ਭੌਰ ਜਰਨਲ ਸਕੱਤਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਹਨ ਸ੍ਰੀ ਸੁਖਵਿੰਦਰ ਕੁਮਾਰ ਸੁਖੀ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ , ਬਾਬਾ ਜਰਨੈਲ ਸਿੰਘ ਅਤੇ ਹੋਰ
Monday, 13 July 2015
ਸ. ਮਲਕੀਅਤ ਸਿੰਘ ਬਾਹੜੋਵਾਲ (ਸਾਬਕਾ ਚੇਅਰਮੈਨ ਮਾਰਕਫੈੱਡ) ਸਰਬਸੰਮਤੀ ਨਾਲ
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਬਣੇ
ਪਿਛਲੇ ਤਿੰਨ ਦਹਾਕਿਆਂ ਤੋਂ ਨਿਸ਼ਕਾਮ ਲੋਕ ਸੇਵਾ ਨੂੰ ਸਮਰਪਿਤ ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਪ੍ਰਬੰਧਕ ਕਮੇਟੀ ਦਾ ਸਰਬਸੰਮਤੀ ਨਾਲ ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਚੇਅਰਮੈਨ ਮਾਰਕਫੈੱਡ ਨੂੰ ਸਾਲ 2015 ਤੋਂ ਸਾਲ 2018 ਲਈ ਪ੍ਰਧਾਨ ਬਣਾਇਆ ਗਿਆ ਹੈ। ਇਹ ਫੈਸਲਾ ਅੱਜ ਟਰਸੱਟ ਦੀ ਜਨਰਲ ਬਾਡੀ ਦੀ ਮੀਟਿੰਗ ਵਿਚ ਸਮੂਹ ਟਰੱਸਟੀਆਂ ਵੱਲੋਂ ਸਰਬਸੰਮਤੀ ਨਾਲ ਕੀਤਾ ਗਿਆ। ਜਿਸ ਦੀ ਜਾਣਕਾਰੀ ਟਰੱਸਟ ਦੇ ਨਵੇਂ ਚੁਣੇ ਸਕੱਤਰ ਸ. ਨਰਿੰਦਰ ਸਿੰਘ ਫਿਰੋਜ਼ਪੁਰ ਨੇ ਪੱਤਰਕਾਰਾਂ ਨੂੰ ਦਿੱਤੀ।
ਇਸ ਤੋਂ ਪਹਿਲਾਂ ਅੱਜ ਸਵੇਰੇ ਸਰਦਾਰਨੀ ਰਤਨ ਕੌਰ ਢਿੱਲੋਂ ਹਾਲ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਟਰੱਸਟ ਦਫਤਰ ਵਿਖੇ ਸਮੂਹ ਟਰੱਸਟ ਮੈਂਬਰਾਂ ਦੀ ਮੌਜੂਦਾ ਪ੍ਰਧਾਨ ਸ. ਅਮਰਜੀਤ ਸਿੰਘ ਕਲੇਰਾਂ ਦੀ ਪ੍ਰਧਾਨਗੀ ਹੇਠ ਜਰਨਲ ਬਾਡੀ ਦੀ ਮੀਟਿੰਗ ਹੋਈ। ਜਿਸ ਵਿਚ ਜਰਨਲ ਬਾਡੀ ਮੀਟਿੰਗ ਦੇ ਏਜੰਡੇ ਅਨੁਸਾਰ ਸਾਲ 2015¸ਸਾਲ 2018 ਲਈ ਸਰਬਸੰਮਤੀ ਨਾਲ ਸ. ਮਲਕੀਅਤ ਸਿੰਘ ਬਾਹੜੋਵਾਲ (ਸਾਬਕਾ ਚੇਅਰਮੈਨ ਮਾਰਕਫੈੱਡ ਪੰਜਾਬ) ਨੂੰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸੇ ਤਰ੍ਹਾਂ ਸਾਲ 2015¸2018 ਦੀ ਨਵੀਂ ਟਰੱਸਟ ਪ੍ਰਬੰਧਕ ਕਮੇਟੀ ਵਿਚ ਸ. ਸੁਰਿੰਦਰਪਾਲ ਸਿੰਘ ਥੰਮਣਵਾਲ ਨੂੰ ਸਰਪ੍ਰਸਤ, ਸ. ਹਰਦੇਵ ਸਿੰਘ ਕਾਹਮਾ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਜੋਗਿੰਦਰ ਸਿੰਘ ਸਾਧੜਾ ਯੂ.ਕੇ. ਨੂੰ ਮੀਤ ਪ੍ਰਧਾਨ, ਸ. ਨਰਿੰਦਰ ਸਿੰਘ ਫਿਰੋਜ਼ਪੁਰ ਨੂੰ ਸਕੱਤਰ ਅਤੇ ਸ. ਅਮਰਜੀਤ ਸਿੰਘ ਕਲੇਰਾਂ ਨੂੰ ਕੈਸ਼ੀਅਰ ਬਣਾਇਆ ਗਿਆ ਹੈ। ਟਰੱਸਟ ਪਬੰਧਕ ਕਮੇਟੀ ਵਿਚ ਸਰਵ ਸ੍ਰੀ ਸ. ਕੁਲਵਿੰਦਰ ਸਿੰਘ ਢਾਹਾਂ, ਸ. ਦਰਸ਼ਨ ਸਿੰਘ ਮਾਹਿਲ, ਬੀਬੀ ਬਲਵਿੰਦਰ ਕੌਰ ਕਲਸੀ ਅਤੇ ਸ. ਭਗਵੰਤ ਸਿੰਘ ਢਾਹਾਂ ਨੂੰ ਐਗਜ਼ੀਕਿਊਟਿਵ ਮੈਂਬਰ ਬਣਾਇਆ ਗਿਆ ਹੈ।
ਟਰੱਸਟ ਦੀ ਸਾਲ 2015 ਦੀ ਜਰਨਲ ਬਾਡੀ ਦੀ ਮੀਟਿੰਗ ਵਿਚ ਸ. ਸੁਰਿੰਦਰਪਾਲ ਸਿੰਘ ਥੰਮਣਵਾਲ, ਸ. ਅਮਰਜੀਤ ਸਿੰਘ ਕਲੇਰਾਂ, ਸ. ਮਲਕੀਅਤ ਸਿੰਘ ਬਾਹੜੋਵਾਲ, ਸ. ਹਰਦੇਵ ਸਿੰਘ ਕਾਹਮਾ, ਸ. ਸੀਤਲ ਸਿੰਘ ਸਿੱਧੂ ਯੂ.ਕੇ., ਸ. ਕੁਲਵਿੰਦਰ ਸਿੰਘ ਢਾਹਾਂ, ਸ. ਨਰਿੰਦਰ ਸਿੰਘ ਫਿਰੋਜ਼ਪੁਰ, ਡਾ. ਤੇਜਪਾਲ ਸਿੰਘ ਢਿੱਲੋਂ, ਸ. ਦਰਸ਼ਨ ਸਿੰਘ ਮਾਹਿਲ, ਸ. ਅਜਮੇਰ ਸਿੰਘ ਮਾਨ ਕੈਨੇਡਾ, ਸ. ਅਮਰੀਕ ਸਿੰਘ ਕੋਟ ਯੂ.ਕੇ., ਬੀਬੀ ਬਲਵਿੰਦਰ ਕੌਰ ਕਲਸੀ, ਬੀਬੀ ਜੋਗਿੰਦਰ ਕੌਰ ਬੰਗਾ, ਸ. ਹਰਭਜਨ ਸਿੰਘ ਹੇਅਰ ਫਗਵਾੜਾ, ਸ.ਸੰਤੋਖ ਸਿੰਘ ਸ਼ੋਕਰ ਯੂ.ਕੇ. ਟਰੱਸਟ ਮੈਂਬਰ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਸ. ਮਲਕੀਅਤ ਸਿੰਘ ਬਾਹੜੋਵਾਲ (ਸਾਬਕਾ ਚੇਅਰਮੈਨ ਮਾਰਕਫੈੱਡ) ਨੂੰ ਸਰਬਸੰਮਤੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਬਣਾਏ ਜਾਣ ਮੌਕੇ ਸਮੂਹ ਟਰੱਸਟ ਮੈਂਬਰਾਂ ਦੀ ਯਾਦਗਾਰੀ ਤਸਵੀਰ
Subscribe to:
Posts (Atom)