ਕੈਨੇਡਾ ਨਿਵਾਸੀ ਸ ਸੰਤੋਖ ਸਿੰਘ ਸੰਧੂ ਅਤੇ ਬੀਬੀ ਅਮਰਜੀਤ ਕੌਰ ਸੰਧੂ ਵੱਲੋਂ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਨੂੰ ਐਬੂੰਲੈਂਸ ਦਾਨ
ਉਕਵਿਲ (ਟੋਰਾਂਟੋ) ਕੈਨੇਡਾ ਵੱਸਦੇ ਸ ਸੰਤੋਖ ਸਿੰਘ ਸੰਧੂ ਅਤੇ ਬੀਬੀ ਅਮਰਜੀਤ ਕੌਰ ਸੰਧੂ ਨੇ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਲੋੜਵੰਦ ਲੋਕਾਂ ਲਈ ਕੀਤੇ ਜਾ ਰਹੇ ਲੋਕ ਸੇਵਾ ਦੇ ਕੰਮਾਂ ਤੋਂ ਖੁਸ਼ ਹੋ ਕੇ ਟਰੱਸਟ ਵੱਲੋਂ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇੱਕ ਨਵੀਂ ਐਬੂੰਲੈਂਸ ਦਾਨ ਵਿਚ ਦਿੱਤੀ ਹੈ। ਅੱਜ ਸ ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਏਅਰਕੰਡੀਸ਼ਨ ਨਾਲ ਲੈਸ ਇਸ ਐਬੂੰਲੈਂਸ ਨੂੰ ਹਰੀ ਝੰਡੀ ਦਿਖਾ ਕੇ ਲੋਕ ਸੇਵਾ ਲਈ ਰਵਾਨਾ ਕੀਤਾ। ਉਹਨਾਂ ਦਾ ਸਹਿਯੋਗ ਡਾ ਰੁਪਿੰਦਰ ਕਪੂਰ ਮੈਡੀਕਲ ਸੁਪਰਡੈਂਟ, ਪ੍ਰਿੰਸੀਪਲ ਦਲਬੀਰ ਸਿੰਘ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ ਸ ਹਰਪ੍ਰੀਤ ਸਿੰਘ ਦਫਤਰ ਸੁਪਰਡੈਂਟ, ਪਤਵੰਤੇ ਸੱਜਣਾਂ ਅਤੇ ਸਟਾਫ਼ ਨੇ ਦਿੱਤਾ। ਇਸ ਮੌਕੇ ਸ ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ 250 ਬੈੱਡਾਂ ਦੀ ਸਮਰੱਥਾ ਵਾਲਾ ਮਲਟੀਸ਼ਪੈਸ਼ਲਿਸਟੀ ਹਸਪਤਾਲ ਹੈ। ਇੱਥੇ ਕਿਸੇ ਵੀ ਹੰਗਾਮੀ ਹਾਲਤ ਵਿਚ ਹਰ ਤਰ੍ਹਾਂ ਨਾਲ ਸਹਾਇਤਾ ਦੇਣ ਲਈ ਐਬੂੰਲੈਂਸਾਂ 24 ਘੰਟੇ ਤਿਆਰ ਬਰ ਤਿਆਰ ਰਹਿੰਦੀਆਂ ਹਨ। ਢਾਹਾਂ ਕਲੇਰਾਂ ਹਸਪਤਾਲ ਵਿਖੇ ਸੜਕੀ ਹਾਦਸਿਆਂ ਵਿਚ ਜਖਮੀਆਂ ਦੀ ਵਧੀਆ ਸੇਵਾ ਸੰਭਾਲ ਲਈ ਟਰੌਮਾ ਸੈਂਟਰ ਸਥਾਪਿਤ ਹੈ। ਸ ਬਾਹੜੋਵਾਲ ਨੇ ਨਵੀਂ ਐਬੂੰਲੈਂਸ ਭੇਟ ਕਰਨ ਲਈ ਸਮੂਹ ਸੰਧੂ ਪਰਿਵਾਰ ਇੰਡੀਆ ਕੈਨੇਡਾ ਦਾ ਹਾਰਦਿਕ ਧੰਨਵਾਦ ਵੀ ਕੀਤਾ ਹੈ।
ਸ ਸੰਤੋਖ ਸਿੰਘ ਸੰਧੂ ਅਤੇ ਬੀਬੀ ਅਮਰਜੀਤ ਕੌਰ ਸੰਧੂ ਅਤੇ ਸੰਧੂ ਪਰਿਵਾਰ ਇੰਡੀਆ ਕੈਨੇਡਾ ਵੱਲੋਂ ਦਾਨ ਕੀਤੀ ਨਵੀਂ ਐਬੂੰਲੈਂਸ ਨੂੰ ਲੋਕ ਸੇਵਾ ਹਿੱਤ ਰਵਾਨਾ ਕਰਨ ਮੌਕੇ ਸਰਵ ਸ੍ਰੀ ਸ ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਡਾ ਰੁਪਿੰਦਰ ਕਪੂਰ ਮੈਡੀਕਲ ਸੁਪਰਡੈਂਟ, ਪ੍ਰਿੰਸੀਪਲ ਦਲਬੀਰ ਸਿੰਘ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਸ ਹਰਪ੍ਰੀਤ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ ਹਜੂਰੀ ਰਾਗੀ, ਸ ਮਹਿੰਦਰਪਾਲ ਸਿੰਘ, ਸ ਦਲਜੀਤ ਸਿੰਘ, ਸ ਮਨਮੋਹਨ ਸਿੰਘ, ਸ੍ਰੀ ਗੁਰਦੇਵ ਰਾਮ, ਸ੍ਰੀ ਗੁਰਦੀਤਾਰ ਸਿੰਘ, ਸ ਸੁਰਜੀਤ ਸਿੰਘ, ਸ੍ਰੀ ਡੋਗਰ ਰਾਮ, ਸ੍ਰੀ ਜਤਿੰਦਰ ਠਾਕੁਰ, ਸ ਹਰਜਿੰਦਰ ਸਿੰਘ, ਸ੍ਰੀ ਗੁਰਬੰਤ ਸਿੰਘ, ਪਤਵੰਤੇ ਸੱਜਣ ਤੇ ਹਸਪਤਾਲ ਸਟਾਫ਼ ਵੀ ਹਾਜ਼ਰ ਸੀ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ. ਸੰਤੋਖ ਸਿੰਘ ਸੰਧੂ ਅਤੇ ਉਹਨਾਂ ਦੀ ਸੁਪਤਨੀ ਬੀਬੀ ਅਮਰਜੀਤ ਕੌਰ ਸੰਧੂ ਨੂੰ ਸਨਮਾਨਿਤ ਕਰਦੇ ਹੋਏ ਸ.ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ, ਸ. ਹਰਦੇਵ ਸਿੰਘ ਕਾਹਮਾ ਸੀਨੀਅਰ ਮੀਤ ਪ੍ਰਧਾਨ ਅਤੇ ਪਤਵੰਤੇ