ਸਾਲ 2016 ਦੀ ਆਮਦ ਦੀ ਖੁਸ਼ੀ ਵਿਚ
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ
ਮਹਾਨ ਕੀਰਤਨ ਦਰਬਾਰ ਹੋਇਆ
ਬੰਗਾ : 1 ਜਨਵਰੀ
ਸਾਲ 2016 ਦੀ ਆਮਦ ਦੀ ਖੁਸ਼ੀ ਵਿਚ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਸਮੂਹ ਮੈਨੇਜਮੈਂਟ ਵੱਲੋਂ ਸਮੂਹ ਅਦਾਰਿਆਂ ਦੇ ਸਟਾਫ਼, ਵਿਦਿਆਰਥੀਆਂ ਅਤੇ ਦੇਸ-ਵਿਦੇਸ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਾਲ 2015 ਦੇ ਆਖਰੀ ਦਿਨ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਇਹ ਮਹਾਨ ਕੀਰਤਨ ਦਰਬਾਰ ਸ਼ਾਮ 6 ਵਜੇ ਤੋਂ ਆਰੰਭ ਹੋ ਕੇ ਰਾਤ 12.15 ਵਜੇ ਨਵੇਂ ਸਾਲ 2016 ਵਿਚ ਸਰਬੱਤ ਸੰਗਤਾਂ ਦੀ ਚੜ੍ਹਦੀ ਕਲਾ ਅਤੇ ਸਮੁੱਚੀ ਮਾਨਵਤਾ ਦੇ ਭਲੇ ਲਈ ਅਰਦਾਸ ਨਾਲ ਸੰਪਨ ਹੋਇਆ । ਇਸ ਮਹਾਨ ਕੀਰਤਨ ਦਰਬਾਰ ਦੀ ਆਰੰਭਤਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਰਵਲੀਨ ਕੌਰ ਅਤੇ ਸਾਥੀਆਂ ਨੇ ਗੁਰਬਾਣੀ ਕੀਰਤਨ ਨਾਲ ਕੀਤੀ। ਇਸ ਉਪਰੰਤ ਮਹਾਨ ਕੀਰਤਨ ਦਰਬਾਰ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਵਿਚ ਭਾਈ ਰਸ਼ਪਾਲ ਸਿੰਘ ਜੀ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਭਾਈ ਗੋਬਿੰਦ ਸਿੰਘ ਜੀ ਜਲੰਧਰ, ਭਾਈ ਕਰਨਵੀਰ ਸਿੰਘ ਢਾਹਾਂ, ਭਾਈ ਸੰਦੀਪ ਸਿੰਘ ਸ੍ਰੀ ਗੰਗਾਨਗਰ ਅਤੇ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕੀਰਤਨੀ ਜਥਿਆ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਮੂਹ ਸੰਗਤਾਂ ' ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ ਦੇ ਮਾਰਗ ਉੱਤੇ ਚੱਲਦੇ ਹੋਏ ਗੁਰਬਾਣੀ ਦੇ ਧਾਰਨੀ ਹੋਣ ਲਈ ਅਪੀਲ ਕੀਤੀ। ਇਸ ਮੌਕੇ ਸੰਗਤੀ ਰੂਪ ਵਿਚ ਸਾਲ 2016 ਵਿਚ ਦੇਸ ਵਿਦੇਸ਼ ਵਿਚ ਵੱਸਦੀਆਂ ਸਰਬੱਤ ਸੰਗਤਾਂ, ਟਰੱਸਟ ਅਧੀਨ ਚੱਲਦੇ ਸਮੂਹ ਅਦਾਰਿਆਂ, ਸਟਾਫ਼ ਅਤੇ ਟਰੱਸਟ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਬੰਧਕ ਮੈਂਬਰ ਟਰੱਸਟ ਨੇ ਮਹਾਨ ਕੀਰਤਨ ਦਰਬਾਰ ਵਿਚ ਦੇਸ-ਵਿਦੇਸ਼ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਾਲ 2016 ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।
ਮਹਾਨ ਕੀਰਤਨ ਦਰਬਾਰ ਵਿਚ ਸ. ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ , ਸ. ਹਰਦੇਵ ਸਿੰਘ ਕਾਹਮਾ ਸੀਨੀਅਰ ਮੀਤ ਪ੍ਰਧਾਨ, ਸ. ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਬੰਧਕ ਮੈਂਬਰ, ਸ. ਹਰਪ੍ਰੀਤ ਸਿੰਘ ਸੁਪਰਡੈਂਟ, ਭਾਈ ਮਨਜੀਤ ਸਿੰਘ, ਸ. ਗੁਰਦੀਪ ਸਿੰਘ ਢਾਹਾਂ, ਸ. ਨਰਿੰਦਰ ਸਿੰਘ ਢਾਹਾਂ, ਸ. ਸੁਰਜੀਤ ਸਿੰਘ ਜਗਤਪੁਰ ਅਤੇ ਟਰੱਸਟ ਅਧੀਨ ਚੱਲਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸਮੂਹ ਵਿਦਿਆਰਥੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ। ਇਸ ਮੌਕੇ ਪਹਿਲਾਂ ਚਾਹ-ਪਕੌੜਿਆਂ ਦਾ ਲੰਗਰ ਅਤੇ ਉਪਰੰਤ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਹ ਸਮਾਗਮ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧਕ ਮੈਂਬਰ ਸ. ਦਰਸ਼ਨ ਸਿੰਘ ਮਾਹਿਲ ਕੈਨੇਡਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।