ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ
ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ
ਮਹਾਨ ਗੁਰਮਤਿ ਸਮਾਗਮ ਹੋਇਆ
ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ ਇਸ ਮੌਕੇ ਟਰੱਸਟ ਨੂੰ ਸਹਿਯੋਗ ਦੇਣ ਵਾਲੇ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਮਾਗਮ ਦੀ ਆਰੰਭਤਾ ਸੀਨੀਅਰ ਸੈਕੰਡਰੀ ਸਕੂਲ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦੁਆਰਾ ਕੀਤੀ ਗਈ। ਸਮਾਗਮ ਵਿਚ ਭਾਈ ਕੁਲਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ• ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਕਰਦੇ ਹੋਏ ਸੰਗਤਾਂ ਨੂੰ ਗੁਰੂ ਜੀ ਦੀ ਸ਼ਹੀਦੀ ਬਾਰੇ ਚਾਨਣਾ ਪਾਇਆ। ਸ. ਹਰਦੇਵ ਸਿੰਘ ਕਾਹਮਾ ਸੀਨੀਅਰ ਮੀਤ ਪ੍ਰਧਾਨ ਨੇ ਸੰਬੋਧਨ ਕਰਦੇ ਹੋਏ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਸੇਧ ਲੈਂਦੇ ਹੋਏ ਇਕੱਤਰ ਸਮੂਹ ਸੰਗਤਾਂ ਨੂੰ ਇੱਕ ਜੁੱਟ ਹੋ ਕੇ ਨਿਸ਼ਕਾਮ ਸਮਾਜ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸ. ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪਿਛਲੇ ਸਮੇਂ ਦੌਰਾਨ ਟਰੱਸਟ ਵੱਲੋਂ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ ਅਤੇ ਲੋਕ ਸੇਵਾ ਹਿੱਤ ਭਵਿੱਖ ਵਿਚ ਆਰੰਭੇ ਜਾਣ ਜਾਣ ਵਾਲੇ ਪ੍ਰੌਜੈਕਟਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਮੂਹ ਟਰੱਸਟ ਪ੍ਰਬੰਧਕ ਕਮੇਟੀ ਵੱਲੋਂ ਟਰੱਸਟ ਅਧੀਨ ਚੱਲਦੇ ਸਮੂਹ ਅਦਾਰਿਆਂ ਨੂੰ ਸਹਿਯੋਗ ਦੇਣ ਵਾਲੇ ਇਲਾਕੇ ਦੇ ਵੱਖ ਵੱਖ ਪਿੰਡਾਂ ਤੋਂ ਆਏ ਪਤਵੰਤੇ ਸੱਜਣਾਂ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਸਮੂਹ ਸਾਧ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਬੜੇ ਪਿਆਰ ਅਤੇ ਸਤਿਕਾਰ ਨਾਲ ਛਕਿਆ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਸਮਾਗਮ ਵਿਚ ਸਰਵ ਸ੍ਰੀ ਸ. ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਹਰਦੇਵ ਸਿੰਘ ਕਾਹਮਾ ਸੀਨੀਅਰ ਮੀਤ ਪ੍ਰਧਾਨ, ਸ੍ਰੀ ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਸ. ਹਰਪ੍ਰੀਤ ਸਿੰਘ ਸੁਪਰਡੈਂਟ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਜਥੇਦਾਰ ਜਸਵਰਿੰਦਰ ਸਿੰਘ ਕਲੇਰਾਂ, ਸ. ਗੁਰਮੁੱਖ ਸਿੰਘ ਲੰਗੜੋਆ, ਗਿਆਨੀ ਹਰਬੰਸ ਸਿੰਘ ਤੇਗ ਇੰਟਰਨੈਸ਼ਨਲ ਪ੍ਰਚਾਰਕ, ਸ. ਤੇਜਪਾਲ ਸਿੰਘ ਮੁੱਖ ਸੇਵਾਦਾਰ ਭਾਈ ਘਨੱਈਆ ਸੇਵਾ ਦਲ, ਸੂਬੇਦਾਰ ਗੁਰਮੇਲ ਸਿੰਘ ਖਨੌੜਾ, ਸ. ਕੁਲਵੰਤ ਸਿੰਘ ਕਲੇਰਾਂ, ਸ. ਮਹਿੰਦਰ ਸਿੰਘ ਕਲਸੀ, ਸ. ਰਣਦੀਪ ਸਿੰਘ ਦੀਪਾ ਕਲੇਰਾਂ, ਸ. ਭੁਪਿੰਦਰ ਸਿੰਘ ਤੇਜਾ, ਸ.ਚਰਨਜੀਤ ਸਿੰਘ ਮੋਰੋਂ, ਸ. ਗੁਰਨੇਕ ਸਿੰਘ ਮੋਰੋ, ਬਾਬਾ ਦਲਜੀਤ ਸਿੰਘ ਕਰੀਹਾ, ਡਾ. ਹਰਮੇਸ਼ ਘਟਾਰੋ, ਜਥੇਦਾਰ ਤਰਸੇਮ ਸਿੰਘ ਲਸਾੜਾ, ਸ. ਸੁਖਵਿੰਦਰ ਸਿੰਘ ਸੁੱਖਾ ਢਾਹਾਂ, ਚੌਧਰੀ ਹਰਬੰਸ ਲਾਲ ਬੰਗਾ, ਸ. ਪਰਮਜੀਤ ਸਿੰਘ ਪੰਮਾ, ਜਥੇਦਾਰ ਜਰਨੈਲ ਸਿੰਘ ਫਿਰੋਜ਼ਪੁਰ,ਸ. ਸੁਰਿੰਦਰ ਸਿੰਘ ਸ਼ਾਹ ਘੁੰਮਣਾਂ, ਜਥੇਦਾਰ ਕੁਲਵੰਤ ਸਿੰਘ ਗੋਬਿੰਦਪੁਰੀ, ਜਥੇਦਾਰ ਤਾਰਾ ਸਿੰਘ ਕੰਗਰੋੜ, ਸ. ਰਾਮ ਸਿੰਘ ਬਘੌਰਾ, ਕੈਪਟਨ ਸਰਦੂਲ ਸਿੰਘ ਸਿੰਬਲੀ, ਸ. ਅਵਤਾਰ ਸਿੰਘ ਤਾਰੀ ਚੱਕਦਾਨਾ, ਡਾ. ਰੁਪਿੰਦਰ ਕਪੂਰ ਐਮ.ਐਸ., ਪ੍ਰਿੰਸੀਪਲ ਦਲਬੀਰ ਸਿੰਘ, ਮੈਡਮ ਸੁਖਮਿੰਦਰ ਕੌਰ ਐਨ ਐਸ, ਪ੍ਰਿੰਸੀਪਲ ਮੈਡਮ ਵਨੀਤਾ, ਸ.ਮਹਿੰਦਰਪਾਲ ਸਿੰਘ, ਸ.ਪ੍ਰੇਮ ਪ੍ਰਕਾਸ਼ ਸਿੰਘ ਅਕਾਊਂਟੈਂਟ, ਭਾਈ ਮਨਜੀਤ ਸਿੰਘ, ਭਾਈ ਰਣਜੀਤ ਸਿੰਘ, ਸ. ਦਲਬੀਰ ਸਿੰਘ ਮੰਗੂਵਾਲ, ਸ. ਸਤਨਾਮ ਸਿੰਘ ਢਾਡਾ ਕਲਾਂ, ਭਾਈ ਸੁਰਜੀਤ ਸਿੰਘ ਜਗਤਪੁਰ, ਸ. ਜਗਜੀਤ ਸਿੰਘ , ਸ੍ਰੀ ਡੋਗਰ ਰਾਮ ਇਲਾਕੇ ਦੀ ਧਾਰਮਿਕ ਜਥੇਬੰਦੀਆਂ ਭਾਈ ਘਨੱਈਆਂ ਸੇਵਾ ਦਲ ਜਾਡਲਾ ਦੇ ਸਮੂਹ ਮੈਂਬਰ ਅਤੇ ਇਸਤਰੀ ਸਤਸੰਗ ਸਭਾ ਬੰਗਾ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।