ਢਾਹਾਂ ਕਲੇਰਾਂ ਵਿਖੇ ਸ਼ਰੋਮਣੀ ਭਗਤ ਸ੍ਰੀ ਕਬੀਰ ਜੀਓ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਇਆ
ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ਼ਰੋਮਣੀ ਭਗਤ ਸ੍ਰੀ ਕਬੀਰ ਜੀਓ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ ਇਸ ਮੌਕੇ ਟਰੱਸਟ ਨੂੰ ਸਹਿਯੋਗ ਦੇਣ ਵਾਲੇ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਮਾਗਮ ਦੀ ਆਰੰਭਤਾ ਸੀਨੀਅਰ ਸੈਕੰਡਰੀ ਸਕੂਲ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦੁਆਰਾ ਕੀਤੀ ਗਈ। ਸਮਾਗਮ ਵਿਚ ਭਾਈ ਜਸਵੀਰ ਸਿੰਘ ਬਟਾਲਾ ਹਜ਼ੂਰੀ ਰਾਗੀ ਗੁ: ਦੂਖ ਨਿਵਾਰਨ ਸਾਹਿਬ ਲੁਧਿਆਣਾ ਦੇ ਕੀਰਤਨੀ ਜਥੇ ਅਤੇ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਪਲਵਿੰਦਰ ਸਿੰਘ ਜੀ ਕਥਾ ਵਾਚਕ ਗੁ: ਸ੍ਰੀ ਚਰਨ ਕਵੰਲ ਪਾਤਸ਼ਾਹੀ ਛੇਂਵੀ ਜੀਂਦੋਵਾਲ ਬੰਗਾ ਨੇ ਸ਼ਰੋਮਣੀ ਭਗਤ ਸ੍ਰੀ ਕਬੀਰ ਜੀਓ ਦੇ ਜੀਵਨ ਬਿਰਤਾਂਤ ਬਾਰੇ ਚਾਨਣਾ ਪਾਇਆ।
ਇਸ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪਿਛਲੇ ਸਮੇਂ ਦੌਰਾਨ ਟਰੱਸਟ ਵੱਲੋਂ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ ਅਤੇ ਸਮੂਹ ਟਰੱਸਟ ਪ੍ਰਬੰਧਕ ਕਮੇਟੀ ਵੱਲੋਂ ਟਰੱਸਟ ਅਧੀਨ ਚੱਲਦੇ ਸਮੂਹ ਅਦਾਰਿਆਂ ਨੂੰ ਸਹਿਯੋਗ ਦੇਣ ਵਾਲੇ ਇਲਾਕੇ ਦੇ ਵੱਖ ਵੱਖ ਪਿੰਡਾਂ ਤੋਂ ਆਏ ਪਤਵੰਤੇ ਸੱਜਣਾਂ ਅਤੇ ਆਸ਼ਾ ਵਰਕਰਾਂ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਸਮੂਹ ਸਾਧ ਸੰਗਤਾਂ ਨੇ ਬੜੇ ਸਤਿਕਾਰ ਨਾਲ ਛਕਿਆ। ਇਸ ਸਮਾਗਮ ਵਿਚ ਸਰਵ ਸ੍ਰੀ ਸ. ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ੍ਰੀ ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਸ. ਹਰਪ੍ਰੀਤ ਸਿੰਘ ਸੁਪਰਡੈਂਟ, ਡਾ. ਹਰਮੇਸ਼ ਘਟਾਰੋ, ਸ. ਗੁਰਦੀਪ ਸਿੰਘ ਢਾਹਾਂ, ਸ. ਪਰਮਿੰਦਰ ਸਿੰਘ ਸਰਪੰਚ ਸੂੰਢ¸ਮਕਸੂਸਪੁਰ, ਸ. ਬਲਦੇਵ ਸਿੰਘ ਜਥੇਦਾਰ ਸਤਨਾਮ ਸਿੰਘ ਲਾਲੋਮਜਾਰਾ, ਸ. ਰਾਜਿੰਦਰ ਸਿੰਘ ਅਟਵਾਲ, ਸ. ਛਿੰਦਾ ਸਿੰਘ ਕਰਿਆਮ, ਸ. ਅਵਤਾਰ ਸਿੰਘ ਸਕੋਹਪੁਰ, ਸ. ਮਹਿੰਦਰ ਸਿੰਘ ਸਕੋਹਪੁਰ, ਸ. ਸਰਵਨ ਸਿੰਘ ਲੰਬੜਦਾਰ ਕਾਹਮਾ, ਸ. ਜਗਜੀਤ ਸਿੰਘ ਸੋਢੀ, ਭਾਈ ਮਨਜੀਤ ਸਿੰਘ, ਨਿਹੰਗ ਸੁੱਚਾ ਸਿੰਘ ਬਾਈ ਅਮਰਗੜ੍ਹ, ਸ੍ਰੀ ਹਰਬੰਸ ਲਾਲ ਢਾਹਾਂ, ਸ. ਨਰਿੰਦਰ ਸਿੰਘ ਲੱਖਪੁਰ, ਸ. ਜਰਨੈਲ ਸਿੰਘ ਨੂਰਪੁਰ, ਸ. ਗੁਰਦੇਵ ਸਿੰਘ ਕਲੇਰਾਂ, ਸ. ਮੇਲਾ ਸਿੰਘ ਬਾਲੋਂ, ਸ. ਬਹਾਦਰ ਸਿੰਘ ਸੂਰਾਪੁਰ, ਸ. ਸਤਵੰਤ ਸਿੰਘ ਸਾਬਕਾ ਸਰਪੰਚ ਚਾਹਲਪੁਰ, ਸ. ਬਲਦੇਵ ਸਿੰਘ ਜੱਸੋਮਜਾਰਾ, ਸ. ਬਲਵੰਤ ਸਿੰਘ ਜੱਸੋਮਾਜਾਰਾ, ਸ. ਮਹਿੰਦਰ ਸਿੰਘ ਕਾਮਰੇਡ ਧਰਮਕੋਟ, ਮਾਸਟਰ ਨਿਰਮਲ ਸਿੰਘ ਖਟਕੜ ਖੁਰਦ, ਸ. ਸਤਵੀਰ ਸਿੰਘ ਗੋਨੀ, ਸ. ਨਰਿੰਦਰ ਸਿੰਘ ਢਾਹਾਂ, ਸ. ਪ੍ਰਵੀਨ ਸਿੰਘ, ਭਾਈ ਰਣਜੀਤ ਸਿੰਘ ਤੋਂ ਇਲਾਵਾ ਇਲਾਕੇ ਦੀ ਧਾਰਮਿਕ ਜਥੇਬੰਦੀਆਂ ਅਤੇ ਇਸਤਰੀ ਸਤਸੰਗ ਸਭਾ ਬੰਗਾ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।