Saturday, 28 December 2019

ਢਾਹਾਂ ਕਲੇਰਾਂ ਵਿਖੇ ਛੋਟੇ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਿਮਰਨ ਸਮਾਗਮ

ਢਾਹਾਂ ਕਲੇਰਾਂ ਵਿਖੇ ਛੋਟੇ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ
ਲਸਾਨੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਿਮਰਨ ਸਮਾਗਮ 
ਬੰਗਾ : 28 ਦਸੰਬਰ :¸
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਾਹਿਬੇ ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸ਼ਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹੀਦੀ ਨੂੰ ਸਮਰਪਿਤ  ਸ਼ਹੀਦੀ ਸਿਮਰਨ ਸਮਾਗਮ ਅੱਜ  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ ।  ਜਿਸ  ਵਿਚ ਸਵੇਰੇ 10.45 ਵਜੇ ਇਕੱਤਰ ਸੰਗਤਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਨਾਮ ਸਿਮਰਨ ਕੀਤਾ ਗਿਆ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸ਼ਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿਘ ,ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹੀਦੀ ਬਾਰੇ ਵੀ ਚਾਨਣਾ ਪਾਇਆ । ਇਸ ਸਮਾਗਮ ਵਿਚ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ,  ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਮਨੂ ਭਾਰਗਵ ਐੱਮ.ਐੱਸ., ਡਾ. ਜਸਦੀਪ ਸਿੰਘ ਸੈਣੀ, ਡਾ. ਮੁਕਲ ਬੇਦੀ, ਡਾ. ਦੀਪਕ ਦੁੱਗਲ, ਡਾ. ਰਵਿੰਦਰ ਖਜ਼ੂਰੀਆ, ਡਾ. ਅਮਿਤ ਸ਼ਰਮਾ, ਡਾ. ਚਾਂਦਨੀ ਬੱਗਾ, ਡਾ. ਮਹਿਕ ਅਰੋੜਾ, ਡਾ. ਹਰਜੋਤਵੀਰ ਸਿੰਘ ਰੰਧਾਵਾ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮੈਡਮ ਸੁਖਮਿੰਦਰ ਕੌਰ, ਭਾਈ ਮਨਜੀਤ ਸਿੰਘ, ਪ੍ਰੇਮ ਪ੍ਰਕਾਸ਼ ਸਿੰਘ, ਭਾਈ ਰਣਜੀਤ ਸਿੰਘ, ਕਮਲਜੀਤ ਸਿੰਘ, ਨਰਿੰਦਰ ਸਿੰਘ ਢਾਹਾਂ, ਪ੍ਰਵੀਨ ਸਿੰਘ, ਜੋਗਾ ਰਾਮ, ਜਸਵੰਤ ਸਿੰਘ, ਡੋਗਰ ਰਾਮ, ਸਮੂਹ ਇਲਾਕਾ ਨਿਵਾਸੀ ਸੰਗਤ, ਸਮੂਹ ਸਟਾਫ਼, ਡਾਕਟਰ ਸਾਹਿਬਾਨ, ਸਾਰੀਆਂ ਸੰਸਥਾਵਾਂ ਦੇ ਮੁੱਖੀਆਂ, ਵਿਭਾਗਾਂ ਦੇ ਇੰਚਾਰਜਾਂ, ਸਕੂਲ ਅਤੇ ਨਰਸਿੰਗ ਵਿਦਿਆਰਥੀ ਵੀ ਸ਼ਾਮਿਲ ਹੋਏ।
ਫੋਟੋ ਕੈਪਸ਼ਨ :  ਢਾਹਾਂ ਕਲੇਰਾਂ ਵਿਖੇ  ਛੋਟੇ ਸ਼ਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਿਮਰਨ ਸਮਾਗਮ  ਦੀਆਂ ਤਸਵੀਰਾਂ  

Monday, 23 December 2019

ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਵੇਂ ਚਾਰ ਅਪਰੇਸ਼ਨ ਥੀਏਟਰਾਂ ਦਾ ਉਦਘਾਟਨ ਕੀਤਾ

ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਗੁਰੂ ਨਾਨਕ
ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਵੇਂ ਚਾਰ ਅਪਰੇਸ਼ਨ ਥੀਏਟਰਾਂ ਦਾ ਉਦਘਾਟਨ ਕੀਤਾ


ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀਆਂ ਮਲਟੀਸ਼ਪੈਲਿਸਟੀ ਮੈਡੀਕਲ ਸੇਵਾਵਾਂ ਸ਼ਲਾਘਾਯੋਗ :¸
ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ


ਬੰਗਾ :  23 ਦਸੰਬਰ 2019 ¸
ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਦੋ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤਿ ਆਧੁਨਿਕ ਚਾਰ ਨਵੇਂ ਅਪਰੇਸ਼ਨਾਂ ਥੀਏਟਰਾਂ ਦਾ ਉਦਘਾਟਨ ਅੱਜ ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਦਘਾਟਨ ਮੌਕੇ ਗੱਲਬਾਤ ਕਰਦੇ ਹੋਏ ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਨੇ ਪੇਂਡੂ ਇਲਾਕੇ ਵਿੱਚ ਸਥਾਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਪੱਧਰ ਦੇ ਚਾਰ ਉਪਰੇਸ਼ਨ ਥੀਏਟਰ ਬਣਾਉਣ ਲਈ ਹਸਪਤਾਲ ਪ੍ਰਬੰਧਕ ਕਮੇਟੀ ਤੇ ਸਮੂਹ ਦਾਨੀਆਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।  ਉਹਨਾਂ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਪੇਂਡੂ ਇਲਾਕੇ ਦੇ ਲੋੜਵੰਦਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਧੀਆ ਮਲਟੀਸ਼ਪੈਲਿਸਟੀ ਮੈਡੀਕਲ ਇਲਾਜ ਸੇਵਾਵਾਂ ਪ੍ਰਦਾਨ ਕਰਵਾਉਣ ਦੇ ਕਾਰਜ ਦੀ ਅਤੇ ਢਾਹਾਂ ਕਲੇਰਾਂ ਵਿਖੇ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਵੀ ਭਾਰੀ ਸ਼ਲਾਘਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਲੋਕ ਸੇਵਕ ਪ੍ਰੌਜਕਟਾਂ ਵਿਚ ਟਰੱਸਟ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਦਾ ਭਰੋਸਾ ਵੀ ਦਿਵਾਇਆ।
ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਿੱਘਾ ਸਵਾਗਤ ਕਰਦੇ ਹੋਏ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਇੰਟਰਨੈਸ਼ਨਲ ਪੱਧਰ ਦੇ ਚਾਰ ਅਤਿ ਆਧੁਨਿਕ ਮਾਡੂਲਰ ਅਪਰੇਸ਼ਨ ਥੀਏਟਰਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਪ੍ਰਦਾਨ ਕੀਤੀ। ਨਵੀਂ ਆਧੁਨਿਕ ਤਕਨੀਕ ਨਾਲ ਲੈਸ ਇਹਨਾਂ ਅਪਰੇਸ਼ਨਾਂ ਥੀਏਟਰਾਂ ਵਿਚ ਦਿਮਾਗ ਦੇ ਅਤੇ ਰੀੜ੍ਹ ਦੀ ਹੱਡੀ ਦੇ ਵੱਡੇ ਅਪਰੇਸ਼ਨ, ਗੋਡੇ, ਮੋਢੇ, ਚੂਲੇ ਦੇ ਜੋੜ ਬਦਲੀ ਕਰਨ ਦੇ ਅਪਰੇਸ਼ਨ, ਹਰ ਤਰ੍ਹਾਂ ਦੇ ਕੈਂਸਰ ਅਤੇ ਹੋਰ ਵੱਡੀਆਂ ਬਿਮਾਰੀਆਂ, ਪੇਟ ਦੇ ਰੋਗਾਂ ਦੇ, ਮੋਟਾਪੇ ਦੇ ਇਲਾਜ ਲਈ ਅਪਰੇਸ਼ਨ ਅਤੇ ਔਰਤਾਂ ਦੀ ਬਿਮਾਰੀਆਂ ਦੇ ਵੱਡੇ ਅਪਰੇਸ਼ਨ ਕੀਤੇ ਜਾਇਆ ਕਰਨਗੇ। ਨਵੀਨਤਮ ਤਕਨੀਕ ਦੇ ਅਪਰੇਸ਼ਨ ਥੀਏਟਰਾਂ ਵਿਚ ਅਪਰੇਸ਼ਨ ਕਰਵਾਉਣ ਉਪਰੰਤ ਮਰੀਜ਼ਾਂ ਦੀ ਰਿਕਵਰੀ ਵੀ ਛੇਤੀ ਹੋਇਆ ਕਰੇਗੀ । ਹਸਪਤਾਲ ਦੇ ਇਹਨਾਂ ਅਪਰੇਸ਼ਨਾਂ ਥੀਏਟਰਾਂ ਵਿਚ ਭਵਿੱਖ ਵਿਚ ਦਿਲ ਦੇ ਮਰੀਜ਼ਾਂ ਦੀ ਬਾਈਪਾਸ ਸਰਜਰੀ ਵਾਲੇ ਅਤੇ ਹੋਰ ਵੀ ਵੱਡੇ ਟਰਾਂਸਪਲਾਂਟ ਅਪਰੇਸ਼ਨ ਵੀ ਕੀਤੇ ਜਾਇਆ ਕਰਨਗੇ। ਨਵੇਂ ਅਪਰੇਸ਼ਨਾਂ ਥੀਏਟਰਾਂ ਦੇ ਉਦਘਾਟਨ ਸਮਾਰੋਹ ਮੌਕੇ ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਲਜਿੰਦਰ ਸਿੰਘ ਹੈਪੀ ਕਲੇਰਾਂ, ਗੁਰਦੀਪ ਸਿੰਘ ਢਾਹਾਂ, ਸੰਦੀਪ ਕੁਮਾਰ ਸਾਬਕਾ ਸਰਪੰਚ, ਜਸਵੀਰ ਸਿੰਘ ਨੂਰਪੁਰ, ਡਾ. ਮਨੂ ਭਾਰਗਵ ਐਮ.ਐਸ., ਡਾ. ਦੀਪਕ ਦੁੱਗਲ ਇੰਚਾਰਜ ਉਪਰੇਸ਼ਨ ਥੀਏਟਰ ਵਿਭਾਗ, ਡਾ. ਜਸਦੀਪ ਸਿੰਘ ਸੈਣੀ, ਡਾ. ਮੁਕਲ ਬੇਦੀ, ਡਾ. ਪੀ.ਪੀ. ਸਿੰਘ, ਡਾ. ਰਵਿੰਦਰ ਖਜ਼ੂਰੀਆ, ਡਾ. ਅਮਿਤ ਸ਼ਰਮਾ, ਡਾ. ਚਾਂਦਨੀ ਬੱਗਾ, ਡਾ. ਮਹਿਕ ਅਰੋੜਾ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਸਮੂਹ ਸਟਾਫ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ¸ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਵੇਂ ਅਪਰੇਸ਼ਨ ਥੀਏਟਰਾਂ ਉਦਘਾਟਨ ਮੌਕੇ ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਨਾਲ ਸਹਿਯੋਗ ਦੇ ਰਹੇ ਹਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ  

Friday, 20 December 2019

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਵੇਂ ਚਾਰ ਅਪਰੇਸ਼ਨ ਥੀਏਟਰਾਂ ਦਾ ਉਦਘਾਟਨ 23 ਦਸੰਬਰ ਦਿਨ ਸੋਮਵਾਰ ਨੂੰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਵੇਂ ਚਾਰ
ਅਪਰੇਸ਼ਨ ਥੀਏਟਰਾਂ ਦਾ ਉਦਘਾਟਨ 23 ਦਸੰਬਰ ਦਿਨ ਸੋਮਵਾਰ ਨੂੰ

ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਕਰਨਗੇ ਉਦਘਾਟਨ

ਬੰਗਾ :  20 ਦਸੰਬਰ 2019 ¸ ਇਲਾਕੇ ਦੇ ਲੋਕ ਸੇਵਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਅਧੀਨ ਇਲਾਕੇ ਵਿਚ 1984 ਤੋਂ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਦੋ ਕਰੋੜ  ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤਿ ਆਧੁਨਿਕ ਚਾਰ ਨਵੇਂ ਅਪਰੇਸ਼ਨਾਂ ਥੀਏਟਰਾਂ ਦਾ ਉਦਘਾਟਨ 23 ਦਸੰਬਰ ਦਿਨ ਸੋਮਵਾਰ ਨੂੰ ਮਾਣਯੋਗ ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਆਪਣੇ ਕਰ ਕਮਲਾਂ ਨਾਲ ਕਰਨਗੇ । ਉਦਘਾਟਨ ਸਮਾਗਮ ਦੀ ਜਾਣਕਾਰੀ ਦਿੰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਟਰੌਮਾ ਸੈਂਟਰ ਵਿਖੇ ਹੁਣ ਇੰਟਰਨੈਸ਼ਨਲ ਪੱਧਰ ਦੇ ਚਾਰ ਅਤਿ ਆਧੁਨਿਕ ਮਾਡੂਲਰ ਤਕਨੀਕ ਵਾਲੇ ਅਪਰੇਸ਼ਨ ਥੀਏਟਰ ਤਿਆਰ ਕੀਤੇ ਗਏ ਹਨ  ਜਿਹਨਾਂ ਤੇ ਦੋ ਕਰੋੜ ਰੁਪਏ ਦੀ ਲਾਗਤ ਆਈ ਹੈ । ਚਾਰ ਨਵੇਂ ਅਪਰੇਸ਼ਨ ਥੀਏਟਰਾਂ ਦੇ ਨਾਲ ਨਵੇਂ ਆਈ ਸੀ ਯੂ, ਆਈ ਆਈ ਸੀ ਯੂ, ਰਿਕਵਰੀ ਰੂਮ, ਪ੍ਰੀ ਅਤੇ ਪੋਸਟ ਆਪਰੇਟਿਵ ਅਪਰੇਸ਼ਨ ਰੂਮ, ਚੇਜਿੰਗ ਰੂਮ, ਆਟੋ ਕਲੇਵ ਯੂਨਿਟ, ਪੇਸ਼ਿੰਟ ਵੇਟਿੰਗ ਰੂਮ ਵੀ ਬਣਾਏ ਗਏ ਹਨ। ਇਹ ਚਾਰ ਅਪਰੇਸ਼ਨ ਥੀਏਟਰ ਪੂਰੀ ਤਰ੍ਹਾਂ 21ਸਦੀਂ ਵਾਲੀ ਨਵੀਂ ਤਕਨੀਕ ਵਾਲੇ ਹਨ। ਨਵੀਂ ਤਕਨੀਕ ਦੇ ਆਧੁਨਿਕ ਮਸ਼ੀਨਾਂ ਨਾਲ ਲੈਸ ਅਪਰੇਸ਼ਨਾਂ ਥੀਏਟਰਾਂ ਵਿਚ ਦਿਮਾਗ ਦੇ, ਰੀੜ੍ਹ ਦੀ ਹੱਡੀ ਦੇ ਵੱਡੇ ਅਪਰੇਸ਼ਨ, ਗੋਡੇ, ਮੋਢੇ, ਚੂਲੇ ਦੇ ਜੋੜ ਬਦਲੀ ਕਰਨ ਦੇ ਅਪਰੇਸ਼ਨ, ਹਰ ਤਰ੍ਹਾਂ ਦੇ ਕੈਂਸਰ ਅਤੇ ਹੋਰ ਵੱਡੀਆਂ ਬਿਮਾਰੀਆਂ, ਪੇਟ ਦੇ ਰੋਗਾਂ ਦੇ, ਮੋਟਾਪੇ ਦੇ ਇਲਾਜ ਲਈ ਅਪਰੇਸ਼ਨ ਅਤੇ ਔਰਤਾਂ ਦੀ ਬਿਮਾਰੀਆਂ ਦੇ ਵੱਡੇ ਅਪਰੇਸ਼ਨ ਕੀਤੇ ਜਾਇਆ ਕਰਨਗੇ। ਨਵੀਨਤਮ ਤਕਨੀਕ ਦੇ ਅਪਰੇਸ਼ਨ ਥੀਏਟਰਾਂ ਵਿਚ ਅਪਰੇਸ਼ਨ ਕਰਵਾਉਣ ਉਪਰੰਤ ਮਰੀਜ਼ਾਂ ਦੀ ਰਿਕਵਰੀ ਵੀ ਛੇਤੀ ਹੋਇਆ ਕਰੇਗੀ। ਆਉਣ ਵਾਲੇ ਸਮੇਂ ਵਿਚ ਹਸਪਤਾਲ ਦੇ ਇਹਨਾਂ ਅਪਰੇਸ਼ਨਾਂ ਥੀਏਟਰਾਂ ਵਿਚ ਦਿਲ ਦੇ ਮਰੀਜ਼ਾਂ ਦੀ ਬਾਈਪਾਸ ਸਰਜਰੀ ਵਾਲੇ ਅਤੇ ਹੋਰ ਵੀ ਵੱਡੇ ਟਰਾਂਸਪਲਾਂਟ ਅਪਰੇਸ਼ਨ ਵੀ ਕੀਤੇ ਜਾਇਆ ਕਰਨਗੇ। ਨਵੇਂ ਅਪਰੇਸ਼ਨਾਂ ਥੀਏਟਰਾਂ ਦੇ ਉਦਘਾਟਨ ਦੀ ਜਾਣਕਾਰੀ ਦੇਣ ਮੌਕੇ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ,  ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਵੇਂ ਅਪਰੇਸ਼ਨ ਥੀਏਟਰਾਂ ਦੇ 23 ਦਸੰਬਰ ਦਿਨ ਸੋਮਵਾਰ ਨੂੰ ਹੋ ਰਹੇ  ਉਦਘਾਟਨ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਹਸਪਤਾਲ ਪ੍ਰਬੰਧਕ  

Tuesday, 17 December 2019

ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ
ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦਾ  ਢਾਹਾਂ ਕਲੇਰਾਂ ਵਿਖੇ ਸਨਮਾਨ
ਧਾਰਮਿਕ ਖੇਤਰ ਵਿਚ ਟਰੱਸਟ ਦੀਆਂ ਪ੍ਰਾਪਤੀਆਂ ਸ਼ਲਾਘਾਯੋਗ : ਜਥੇਦਾਰ ਖਾਲਸਾ
ਬੰਗਾ : 17 ਦਸੰਬਰ-  ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਅਦਾਰੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਅੱਜ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੇ ਪਹਿਲੀ ਵਾਰ ਪੁੱਜਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਨਿੱਘਾ ਸਵਾਗਤ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਅਗਵਾਈ ਵਿਚ ਸਮੂਹ ਟਰੱਸਟ ਮੈਂਬਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਵੱਲੋਂ ਕੀਤਾ ਗਿਆ । ਸ. ਕਾਹਮਾ ਨੇ ਸਮੂਹ ਟਰੱਸਟ ਵੱਲੋਂ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਜਥੇਦਾਰ ਖਾਲਸਾ ਹਮੇਸ਼ਾਂ ਧਾਰਮਿਕ ਅਤੇ ਸਮਾਜਿਕ ਕੰਮਾਂ ਵਿਚ ਮੋਹਰੀ ਹੋ ਕੇ ਕਾਰਜ ਕਰਦੇ ਹਨ ਅਤੇ ਉਹਨਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਵਿਚ ਜੂਨੀਅਰ ਮੀਤ ਪ੍ਰਧਾਨ ਬਣਨਾ ਸਾਡੇ ਇਲਾਕੇ ਲਈ ਬੜੇ ਸਨਮਾਨ ਵਾਲੀ ਗੱਲ ਹੈ । ਇਸ ਮੌਕੇ ਸ. ਕਾਹਮਾ ਨੇ ਜਥੇਦਾਰ ਖਾਲਸਾ ਨੂੰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸਰਗਰਮੀਆਂ ਬਾਰੇ ਵਿਸਥਾਰ ਸਹਿਤ ਚਾਣਨਾ ਪਾਇਆ। ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੱਲਬਾਤ ਕਰਦੇ ਹੋਏ ਟਰੱਸਟ ਵੱਲੋਂ ਹਰਦੇਵ ਸਿੰਘ ਕਾਹਮਾ ਪ੍ਰਧਾਨ ਦੀ ਅਗਵਾਈ ਇਲਾਕੇ ਵਿਚ ਵਿਦਿਅਕ ਅਤੇ ਮੈਡੀਕਲ ਸੇਵਾਵਾਂ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਕੀਤੇ ਗਏ ਕਾਰਜਾਂ ਦੀ ਭਾਰੀ ਪ੍ਰਸੰਸਾ ਕੀਤੀ। ਇਸ ਮੌਕੇ  ਜਥੇਦਾਰ ਖਾਲਸਾ ਨੇ ਟਰੱਸਟ ਕੰਪਲੈਕਸ ਵਿਖੇ ਚੱਲਦੇ ਸੇਵਾ ਕਾਰਜਾਂ ਵਿਚ  ਵੱਧ ਤੋਂ ਵੱਧ ਸਹਿਯੋਗ ਦੇਣ ਦਾ ਵੀ ਭਰੋਸਾ ਦਿਵਾਇਆ। ਸਮੂਹ ਟਰੱਸਟ ਪ੍ਰਬੰਧਕਾਂ ਵੱਲੋਂ ਜਥੇਦਾਰ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਯਾਦ ਚਿੰਨ੍ਹ ਅਤੇ ਸਿਰੋਪਾਉ ਭੇਟ ਕਰਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ । ਇਸ ਸਨਮਾਨ ਸਮਾਰੋਹ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ,  ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਰਜਿੰਦਰ ਸਿੰਘ ਹੈਪੀ ਕਲੇਰਾਂ,  ਜਥੇਦਾਰ ਗੁਰਦੀਪ ਸਿੰਘ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਫੋਟੋ ਕੈਪਸ਼ਨ : ¸ ਢਾਹਾਂ ਕਲੇਰਾਂ ਵਿਖੇ ਢਾਹਾਂ ਕਲੇਰਾਂ ਵਿਖੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਨੂੰ ਸਨਮਾਨਿਤ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਨਾਲ ਸਹਿਯੋਗ ਦੇ ਰਹੇ ਹਨ ਟਰੱਸਟ ਮੈਂਬਰ  ਅਤੇ ਪਤਵੰਤੇ ਸੱਜਣ

Wednesday, 11 December 2019

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ. ਸੀ. ਨਰਸਿੰਗ ਪਹਿਲਾ ਸਾਲ ਸ਼ੈਸ਼ਨ 2018-2019 ਦਾ ਸ਼ਾਨਦਾਰ 100%‚ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ
ਬੀ.ਐਸ. ਸੀ. ਨਰਸਿੰਗ ਪਹਿਲਾ ਸਾਲ ਸ਼ੈਸ਼ਨ 2018-2019 ਦਾ ਸ਼ਾਨਦਾਰ 100%‚ਨਤੀਜਾ

ਦੂਜੇ ਅਤੇ ਤੀਜੇ ਸਥਾਨ ਤੇ ਰਹੇ ਦੋ-ਦੋ ਵਿਦਿਆਰਥੀ

ਬੰਗਾ : 11 ਦਸੰਬਰ :- ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਕਾਲਜ ਗੁਰੂ ਨਾਨਕ ਕਾਲਜ ਆਫ਼ ਨਰਸਿੰਗ  ਢਾਹਾਂ ਕਲੇਰਾਂ  ਦੀ ਕਲਾਸ ਬੀ.ਐਸ. ਸੀ. ਪਹਿਲਾ ਸਾਲ ਦਾ ਸ਼ੈਸ਼ਨ 2018-2019 ਦਾ ਸ਼ਾਨਦਾਰ ਨਤੀਜਾ 100% ਆਇਆ ਹੈ । ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ,  ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ,  ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ ਅਤੇ  ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ  ਢਾਹਾਂ ਕਲੇਰਾਂ  ਨੇ ਪ੍ਰੈਸ ਨੂੰ ਦਿੱਤੀ।
ਸ.ਹਰਦੇਵ ਸਿੰਘ ਕਾਹਮਾ ਨੇ ਵਿਸਥਾਰ ਨਾਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ  ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ. ਸੀ. ਪਹਿਲਾ ਸਾਲ  ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦਿੰਦੇ ਹੋਏ ਕਲਾਸ ਦੇ ਟੌਪਰ ਵਿਦਿਆਰਥੀਆਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਮੁਹੰਮਦ ਯੂਨਸ ਵਾਨੀ ਪੁੱਤਰ ਜਾਵੇਦ ਇਕਬਾਲ ਨੇ 628 ਅੰਕ ਲੈ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ।  ਜਦ ਕਿ 621 ਅੰਕ ਪ੍ਰਾਪਤ ਕਰਕੇ ਅਮਨਦੀਪ ਪੁੱਤਰੀ ਰਾਜ ਕੁਮਾਰ ਅਤੇ ਗੁਰਵੀਰ ਕੌਰ ਪੁੱਤਰੀ ਚਰਨਜੀਤ ਸਿੰਘ ਦੂਸਰੇ ਸਥਾਨ ਤੇ ਰਹੀਆਂ ਹਨ।  ਇਸੇ ਤਰ੍ਹਾਂ  620 ਅੰਕ ਲੈ ਕੇ ਸਿਮਰਨ ਪੁੱਤਰੀ ਦਰਸ਼ਨ ਸਿੰਘ ਅਤੇ ਸਿਮਰਨਜੀਤ ਕੌਰ ਪੁੱਤਰੀ ਬਲਦੇਵ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਬੀ ਐਸ ਸੀ ਪਹਿਲਾ ਸਾਲ  ਦੀ ਸਾਰੀ ਕਲਾਸ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ । ਸ. ਕਾਹਮਾ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੱਤੀ ਹੈ।
ਬੀ.ਐਸ. ਸੀ. ਪਹਿਲਾ ਸਾਲ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ,  ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਜਗਜੀਤ ਸਿੰਘ ਸੋਢੀ ਮੈਂਬਰ, ਡਾ.ਸੁਰਿੰਦਰ ਜਸਪਾਲ  ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸੁਖਮਿੰਦਰ ਕੌਰ, ਮੈਡਮ ਰਮਨਦੀਪ ਕੌਰ ਕੰਗ ਇੰਚਾਰਜ, ਮੈਡਮ ਅਨੀਤਾ ਰਾਣੀ ਇੰਚਾਰਜ, ਮੈਡਮ ਹਰਪ੍ਰੀਤ ਕੌਰ, ਮੈਡਮ ਜਸਵੀਰ ਕੌਰ, ਮੈਡਮ ਸੰਦੀਪ ਸੂਦਨ, ਮੈਡਮ ਪਵਨਜੀਤ ਕੌਰ, ਮੈਡਮ ਰਾਬੀਆ ਹਾਟਾ, ਮੈਡਮ ਸੁਨੀਤਾ ਲਖਵਾੜਾ, ਮੈਡਮ ਸੀਮਾ ਪੂਨੀ, ਮੈਡਮ ਸਰਬਜੀਤ ਕੌਰ, ਮੈਡਮ ਪ੍ਰਵੀਨ ਕੁਮਾਰੀ, ਰਾਜਿੰਦਰਪਾਲ ਸਿੰਘ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ :  ਗੁਰੂ ਨਾਨਕ ਕਾਲਜ ਆਫ਼ ਨਰਸਿੰਗ  ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਪਹਿਲਾ ਸਾਲ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨਾਂ ਤੇ ਟੌਪਰ ਰਹੇ ਵਿਦਿਆਰਥੀਆਂ ਦੀ ਤਸਵੀਰਾਂ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ ਦਾ ਸ਼ਾਨਦਾਰ 100% ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ ਦਾ ਸ਼ਾਨਦਾਰ 100% ਨਤੀਜਾ

ਬੰਗਾ : 11 ਦਸੰਬਰ -
ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਦੂਜਾ ਸਾਲ  ਸ਼ੈਸ਼ਨ 2018-19 ਦਾ ਸ਼ਾਨਦਾਰ 100% ਨਤੀਜਾ ਆਇਆ ਹੈ ।   ਬੀ ਐਸ ਸੀ ਦੂਜਾ ਸਾਲ  ਸ਼ੈਸ਼ਨ 2018-19 ਦੀ ਪ੍ਰੀਖਿਆ ਵਿਚੋਂ ਸਾਰੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਵਧੀਆ ਅੰਕ ਪ੍ਰਾਪਤ ਕਰਕੇ ਫਸਟ ਡਵੀਜ਼ਨ ਵਿਚ ਪਾਸ ਹੋਏ ਹਨ।  ਮਨਪ੍ਰੀਤ ਕੌਰ ਪੁੱਤਰੀ ਉਜਾਗਰ ਸਿੰਘ ਪਿੰਡ ਨੰਗਲ ਗਲਾਨੀ ਜ਼ਿਲ੍ਹਾ ਰੋਪੜ ਨੇ 524 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦੀ ਟੌਪਰ ਵਿਦਿਆਰਥੀ ਬਣੀ ਹੈ। ਇਸੇ ਤਰ੍ਹਾਂ ਦੂਜਾ ਸਥਾਨ ਪ੍ਰਿੰਅਕਾ ਲਖਵਾੜਾ ਪੁੱਤਰੀ ਅਜੇ ਲਖਵਾੜਾ ਪਿੰਡ ਢਾਹਾਂ ਨੇ 522 ਅੰਕ ਪ੍ਰਾਪਤ ਕਰਕੇ ਅਤੇ ਤੀਜਾ ਸਥਾਨ ਤਮੰਨਾ ਪੁੱਤਰੀ ਜਾਗੀਰ ਸਿੰਘ ਤੁੰਗਲ ਗੇਟ ਬੰਗਾ ਨੇ 516 ਅੰਕ ਪ੍ਰਾਪਤ ਕਰਕੇ ਹਾਸਲ ਕੀਤਾ ਹੈ। ਹਰਦੇਵ ਸਿੰਘ ਕਾਹਮਾ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ  ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਨਰਸਿੰਗ ਕਾਲਜ ਦੇ ਬੀ.ਐਸ.ਸੀ. ਦੂਜਾ ਸਾਲ ਦੇ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈਆਂ ਦਿੱਤੀਆਂ ਹਨ। ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਸ੍ਰੀ ਸੰਜੇ ਕੁਮਾਰ, ਮੈਡਮ ਸੁਖਮਿੰਦਰ ਕੌਰ, ਕਲਾਸ ਇੰਚਾਰਜ ਅਕਵਿੰਦਰ ਕੌਰ, ਮੈਡਮ ਰਮਨਦੀਪ ਕੌਰ, ਮੈਡਮ ਸਰੋਜ ਬਾਲਾ, ਮੈਡਮ ਅਨੀਤਾ ਰਾਣੀ, ਮੈਡਮ ਸੋਨੀਆ ਰਾਣੀ, ਰਾਜਿੰਦਰਪਾਲ ਸਿੰਘ, ਮੈਡਮ ਸੰਦੀਪ ਕੌਰ, ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਰਾਜ ਕੁਮਾਰੀ, ਮੈਡਮ ਰਜਨੀਤ  ਕੌਰ, ਮੈਡਮ ਮਨਦੀਪ ਕੌਰ, ਮੈਡਮ ਰੂਬੀ ਕੌਰ, ਮੈਡਮ ਗੁਰਲੀਨ ਕੌਰ ਅਧਿਆਪਕ ਤੇ ਕਲਾਸ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਨਰਸਿੰਗ ਦੂਜਾ ਸਾਲ ਦੇ ਪਹਿਲੇ,  ਦੂਜੇ ਸਥਾਨ ਅਤੇ ਤੀਜੇ ਸਥਾਨ ਆਏ ਵਿਦਿਆਰਥੀ

Friday, 6 December 2019

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ 'ਚ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਹਿਣ ਲਈ ਫਰੈਸ਼ਰ ਪਾਰਟੀ-2019 ਦਾ ਆਯੋਜਿਨ, ਮਿਸ ਫਰੈਸ਼ਰ ਮਨਪ੍ਰੀਤ ਕੌਰ ਅਤੇ ਮਿਸਟਰ ਫਰੈਸ਼ਰ ਸ਼ਰਨਜੀਤ ਸਿੰਘ ਚੁਣੇ ਗਏ

ਗੁਰੂ ਨਾਨਕ ਕਾਲਜ  ਆਫ ਨਰਸਿੰਗ ਢਾਹਾਂ ਕਲੇਰਾਂ 'ਚ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਹਿਣ ਲਈ ਫਰੈਸ਼ਰ ਪਾਰਟੀ-2019 ਦਾ ਆਯੋਜਿਨ
ਮਿਸ ਫਰੈਸ਼ਰ ਮਨਪ੍ਰੀਤ ਕੌਰ ਅਤੇ ਮਿਸਟਰ ਫਰੈਸ਼ਰ ਸ਼ਰਨਜੀਤ ਸਿੰਘ ਚੁਣੇ ਗਏ
ਬੰਗਾ 6 ਦਸੰਬਰ -
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜੀ.ਐਨ.ਐਮ. ਨਰਸਿੰਗ, ਬੀ.ਐਸ.ਸੀ. ਨਰਸਿੰਗ ਅਤੇ ਬੀ.ਐਸ.ਸੀ. ਪੋਸਟ ਬੇਸਿਕ ਨਰਸਿੰਗ ਕੋਰਸਾਂ ਵਿਚ ਦਾਖਲ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਹਿਣ ਲਈ ਫਰੈਸ਼ਰ ਪਾਰਟੀ -2019 ਦਾ ਆਯੋਜਿਨ ਕੀਤਾ ਗਿਆ । ਸਮਾਗਮ ਦੇ ਮੁੱਖ ਮਹਿਮਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਦੀ ਬੇਟੀ ਕੈਨੇਡਾ ਨਿਵਾਸੀ ਬੀਬੀ ਮਨਜੀਤ ਕੌਰ ਥਾਂਦੀ ਅਤੇ ਦਮਾਦ ਅਜੀਤ ਸਿੰਘ ਥਾਂਦੀ ਮੁੱਖ ਮਹਿਮਾਨ ਸਨ। ਸਮਾਰੋਹ ਦਾ ਸ਼ੁਭ ਆਰੰਭ ਮੁੱਖ ਮਹਿਮਾਨ ਸੇਵਕ ਮਨਜੀਤ ਕੌਰ ਥਾਂਦੀ ਅਤੇ ਦਮਾਦ ਅਜੀਤ ਸਿੰਘ ਥਾਂਦੀ  ਤੇ  ਪ੍ਰਧਾਨਗੀ ਮੰਡਲ ਵਿਚਸ਼ਾਮਿਲ ਵਿਸ਼ੇਸ਼ ਮਹਿਮਾਨਾਂ ਵੱਲੋਂ ਸ਼ਮਾਂ ਰੌਸ਼ਨ ਕਰਕੇ ਕੀਤਾ ਗਿਆ। ਇਸ ਮੌਕੇ ਕਾਲਜ ਦੇ ਨਵੇਂ ਨਰਸਿੰਗ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਕੈਟ ਵਾਕ ਕੀਤੀ ਗਈ  ।  ਬੀ ਐਸ ਸੀ ਦੇ ਵਿਦਿਆਰਥੀਆਂ ਨੇ ਸਭਿਆਚਾਰਕ ਕੋਰੀਉਗਰਾਫੀ ਪੇਸ਼ ਕਰਕੇ ਖ਼ੂਬ ਰੰਗ ਬੰਨ੍ਹਿਆ । ਜਦੋਂ ਕਿ ਪੰਜਾਬੀ ਭੰਗੜਾ ਤੇ ਗਿੱਧਾ ਫਰੈਸ਼ਰ ਪਾਰਟੀ ਵਿਚ ਸਰੋਤਿਆ ਦਾ ਮਨ ਮੋਹ ਲਿਆ।  ਕੈਨੇਡਾ ਨਿਵਾਸੀ ਮੁੱਖ ਮਹਿਮਾਨ ਬੀਬੀ ਮਨਜੀਤ ਕੌਰ ਥਾਂਦੀ ਨੇ ਦੱਸਿਆ ਕਿ ਨਰਸਿੰਗ ਦਾ ਖੇਤਰ ਇਹੋ ਜਿਹੀ ਪ੍ਰੌਫੈਸ਼ਨਲ ਸਰਵਿਸ ਹੈ ਜੋ ਸੇਵਾ ਦਾ ਕਾਰਜ ਵੀ ਕਰਦੀ ਹੈ ਅਤੇ ਜੀਵਨ ਲਈ ਰੁਜ਼ਗਾਰ ਦਾ ਸਰੋਤ ਵੀ ਬਣਦੀ ਹੈ । ਇਸ ਮੌਕੇ ਉਹਨਾਂ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਚੰਗੀ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ। ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਨੇ ਮੁੱਖ ਮਹਿਮਾਨ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ  ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਵਿਚ ਰਹਿੰਦੇ ਹੋਏ ਨਰਸਿੰਗ ਦੀ ਪੜ੍ਹਾਈ ਵਿਚੋਂ ਅਵੱਲ ਪੁਜ਼ੀਸਨਾਂ ਹਾਸਲ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਨਰਸਿੰਗ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਆ। ਇਸ ਮੌਕੇ  ਪ੍ਰਿੰਸੀਪਲ ਡਾ ਸੁਰਿੰਦਰ ਜਸਪਾਲ ਨੇ ਸਮੂਹ ਮਹਿਮਾਨਾਂ ਅਤੇ ਸਮੂਹ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਤੇ ਕਾਲਜ ਬਾਰੇ ਜਾਣਕਾਰੀ ਦਿੱਤੀ।  
ਗੁਰੂ ਨਾਨਕ ਕਾਲਜ  ਆਫ ਨਰਸਿੰਗ ਢਾਹਾਂ ਕਲੇਰਾਂ  ਦੇ ਕੈਂਪਸ ਵਿਚ ਹੋਈ ਫਰੈਸ਼ਰ ਪਾਰਟੀ-2019 ਵਿਚ ਸਖਤ ਮੁਕਾਬਲੇ ਵਿਚੋਂ ਮਿਸ ਫਰੈਸ਼ਰ 2019 ਮਨਪ੍ਰੀਤ ਕੌਰ ਪੁੱਤਰੀ ਤੇਜਿੰਦਰ ਸਿੰਘ ਬੀ.ਐਸ.ਸੀ ਪਹਿਲਾ ਸਾਲ ਅਤੇ ਮਿਸਟਰ ਫਰੈਸ਼ਰ 2019 ਵਿਦਿਆਰਥੀ ਸ਼ਰਨਜੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਬੀ.ਐਸ.ਸੀ ਪੋਸਟ ਬੇਸਿਕ ਪਹਿਲਾ ਸਾਲ ਨੂੰ  ਚੁਣਿਆ ਗਿਆ । ਲੜਕੀਆਂ ਵਿਚ ਫਸਟ ਰਨਰ ਅੱਪ ਅਲੀਸ਼ਾ ਪੁੱਤਰੀ ਬੂਟਾ ਰਾਮ ਜੀ.ਐਨ.ਐਮ. ਪਹਿਲਾ ਸਾਲ ਅਤੇ ਰਵਲੀਨ ਕੌਰ ਢਾਹਾਂ ਪੁੱਤਰੀ ਕੁਲਵਿੰਦਰ ਸਿੰਘ ਢਾਹਾਂ ਬੀ.ਐਸ.ਸੀ ਪਹਿਲਾ ਸਾਲ ਸੈਕਿੰਡ ਰਨਰ ਅੱਪ ਰਹੇ। ਜਦ ਕਿ ਲੜਕਿਆਂ ਵਿਚ ਫਸਟ ਰਨਰ ਅੱਪ ਅਥਰ ਉਲ ਪੁੱਤਰ ਪ੍ਰਵੇਜ਼ ਖਾਲਿਕ ਬੀ ਐਸ ਸੀ ਪਹਿਲਾ ਸਾਲ ਬਣੇ। ਇਸ ਮੌਕੇ ਮਿਸ ਸਮਾਈਲ ਲਈ ਸ਼ਰਨਪ੍ਰੀਤ ਕੌਰ ਪੁੱਤਰੀ ਜੀਤ ਸਿੰਘ ਜੀ.ਐਨ.ਐਮ. ਪਹਿਲਾ ਸਾਲ, ਬੈਸਟ ਕੈਟ ਵਾਕ ਲਈ ਦਿਲਪ੍ਰੀਤ ਕੌਰ ਪੁੱਤਰੀ ਜਗਬੀਰ ਸਿੰਘ ਬੀ.ਐਸ.ਸੀ ਪਹਿਲਾ ਸਾਲ ਅਤੇ ਬੈਸਟ ਕਾਸਟਿਊਮ ਲਈ ਗੁਰਲੀਨ ਕੌਰ ਪੁੱਤਰੀ ਉਂਕਾਰ ਸਿੰਘ ਬੀ.ਐਸ.ਸੀ ਪਹਿਲਾ ਸਾਲ  ਚੁਣੇ ਗਏ ।  ਮੁੱਖ ਮਹਿਮਾਨ ਬੀਬੀ ਮਨਜੀਤ ਕੌਰ ਥਾਂਦੀ ਅਤੇ ਅਜੀਤ ਸਿੰਘ ਥਾਂਦੀ ਨੇ ਮਿਸ ਫਰੈਸ਼ਰ 2019 ਅਤੇ ਮਿਸਟਰ ਫਰੈਸ਼ਰ 2019ਦੇ ਜੇਤੂ ਵਿਦਿਆਰਥੀਆਂ ਨੂੰ ਆਪਣੇ ਕਰ ਕਮਲਾਂ ਨਾਲ ਸਨਮਾਨਿਤ ਕੀਤਾ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ।  ਇਸ ਫਰੈਸ਼ਰ ਪਾਰਟੀ ਵਿਚ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਬੀਬੀ ਮਨਜੀਤ ਕੌਰ ਥਾਂਦੀ, ਅਜੀਤ ਸਿੰਘ ਥਾਂਦੀ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ, ਡਾ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਸੰਜੇ ਕੁਮਾਰ, ਮੈਡਮ ਸੁਖਮਿੰਦਰ ਕੌਰ, ਮੈਡਮ ਰਮਨਦੀਪ ਕੌਰ, ਮੈਡਮ ਸਰੋਜ ਬਾਲਾ, ਮੈਡਮ ਰੂਬੀ ਕੌਰ, ਮੈਡਮ ਹਰਪ੍ਰੀਤ ਕੌਰ, ਮੈਡਮ ਰਜਨੀਤ ਕੌਰ, ਮੈਡਮ ਗੁਰਲੀਨ ਕੌਰ, ਮੈਡਮ ਨਵਜੋਤ ਕੌਰ, ਮੈਡਮ ਪਵਨਦੀਪ ਕੌਰ, ਰਾਜਿੰਦਰਪਾਲ ਸਿੰਘ, ਮੈਡਮ ਸੋਨੀਆ  ਅਤੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਨਰਸਿੰਗ ਢਾਹਾਂ ਕਲੇਰਾਂ ਵਿਖੇ ਫਰੈਸ਼ਰ ਪਾਰਟੀ 2019 ਵਿਚ ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਮੁੱਖ ਮਹਿਮਾਨ ਬੀਬੀ ਮਨਜੀਤ ਕੌਰ ਥਾਂਦੀ ਅਤੇ ਅਜੀਤ ਸਿੰਘ ਥਾਂਦੀ  ਨਾਲ ਯਾਦਗਾਰੀ ਤਸਵੀਰ

Thursday, 5 December 2019

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਬਾਬਾ ਸੰਗਤ ਸਿੰਘ ਕਾਲਜ ਵਿਖੇ ਹੋਏ ਮੁਕਾਬਲਿਆਂ ਵਿਚੋਂ ਫਸਟ ਰਨਰ ਅੱਪ ਟਰਾਫੀ ਜਿੱਤੀ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ
ਬਾਬਾ ਸੰਗਤ ਸਿੰਘ ਕਾਲਜ ਵਿਖੇ ਹੋਏ ਮੁਕਾਬਲਿਆਂ ਵਿਚੋਂ ਫਸਟ ਰਨਰ ਅੱਪ ਟਰਾਫੀ ਜਿੱਤੀ  
ਬੰਗਾ : 5 ਦਸੰਬਰ - ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਸੀ. ਬੋਰਡ ਨਾਲ ਐਫੀਲੇਟਿਡ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਹੋਏ ਅੰਤਰ ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਫਸਟ ਰਨਰ ਅੱਪ ਟਰਾਫੀ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ । ਇਹ ਖੁਸ਼ੀ ਵਾਲੀ ਸੂਚਨਾ ਅੱਜ ਸਕੂਲ ਵਿਦਿਆਰਥੀਆਂ ਨੂੰ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਸਨਮਾਨ ਕਰਨ ਸਮੇਂ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੱਤੀ ।  ਸ. ਕਾਹਮਾ ਨੇ ਦੱਸਿਆ ਕਿ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਹੋਏ ਅੰਤਰ ਸਕੂਲ ਮੁਕਾਬਲਿਆਂ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਵੱਖ¸ਵੱਖ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ। ਜਿਹਨਾਂ ਵਿਚ ਵਾਰ ਗਾਇਨ ਮੁਕਾਬਲੇ, ਸਾਇੰਸ ਮਾਡਲ ਮੁਕਾਬਲੇ, ਰੰਗੋਲੀ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਾਲੇ ਅਤੇ ਫੁਲਕਾਰੀ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸ਼ਬਦ ਗਾਇਨ ਮੁਕਾਬਲੇ, ਲੋਕ ਗੀਤ ਗਾਇਨ ਮੁਕਾਬਲੇ ਅਤੇ ਗੀਤ ਗਾਇਨ ਦੇ ਮੁਕਾਬਲੇ ਵਿਚੋਂ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜਦ ਕਿ ਲੇਖ ਰਚਨਾ, ਦਸਤਾਰ ਮੁਕਾਬਲੇ, ਦੁਮਾਲਾ  ਮੁਕਾਬਲੇ, ਫੈਂਸੀ ਡਰੈਸ ਅਤੇ ਕਾਰਟੂਨ ਮੇਕਿੰਗ ਦੇ ਮੁਕਾਬਲੇ ਵਿਚ ਤੀਜਾ ਸਥਾਨ ਸਥਾਨ ਹਾਸਲ ਕੀਤਾ। ਇਹਨਾਂ ਮੁਕਾਬਲਿਆਂ ਵਿਚ ਸ਼ਾਨਦਾਰ  ਪ੍ਰਦਰਸ਼ਨ ਕਰਕੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਫਸਟ ਰਨਰ ਅੱਪ ਟਰਾਫੀ ਜਿੱਤੀ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ ।  ਸ. ਕਾਹਮਾ ਨੇ ਸਮੂਹ ਟਰੱਸਟ ਵੱਲੋਂ ਸਕੂਲ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਸ਼ਾਨਾਮੱਤੀ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ਰੋਸ਼ਨ ਕਰਨ ਤੇ  ਵਧਾਈਆਂ ਦਿੱਤੀਆਂ। ਢਾਹਾਂ ਕਲੇਰਾਂ ਵਿਖੇ ਵਿਦਿਆਰਥੀਆਂ ਮਾਣ¸ਸਤਿਕਾਰ ਕਰਨ ਮੌਕੇ ਸਰਵ ਸ੍ਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ,  ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ, ਮਹਿੰਦਰਪਾਲ ਸਿੰਘ ਸੁਪਰਡੈਂਟ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੁਪਿੰਦਰਜੀਤ ਸਿੰਘ ਵਾਈਸ ਪ੍ਰਿੰਸੀਪਲ, ਮੈਡਮ ਗੁਰਪ੍ਰੀਤ ਕੌਰ, ਮੈਡਮ ਬਲਜੀਤ ਕੌਰ, ਮੈਡਮ ਮੇਨਕਾ ਕੁਮਾਰੀ, ਮੈਡਮ ਪਰਮਜੀਤ ਕੌਰ  ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ¸ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਨ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਪਤਵੰਤੇ ਸੱਜਣ

Wednesday, 4 December 2019

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਤਸਵੀਰਾਂ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਤਸਵੀਰਾਂ