Wednesday, 31 July 2019

ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦੇ ਵਿਰੋਧ ਵਿਚ ਡਾਕਟਰਾਂ ਵੱਲੋਂ ਉ.ਪੀ.ਡੀ. ਸੇਵਾਵਾਂ ਬੰਦ

ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦੇ ਵਿਰੋਧ ਵਿਚ ਡਾਕਟਰਾਂ ਵੱਲੋਂ ਉ.ਪੀ.ਡੀ. ਸੇਵਾਵਾਂ ਬੰਦ

ਬੰਗਾ : 31  ਜੁਲਾਈ -
ਅੱਜ ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦੇ ਵਿਰੋਧ ਵਿਚ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਡਾਕਟਰਾਂ ਨੇ ਉ.ਪੀ.ਡੀ. ਸੇਵਾਵਾਂ ਬੰਦ ਕੀਤੀਆਂ। ਇਸ ਮੌਕੇ ਡਾ. ਪ੍ਰੀਤਮ ਸਿੰਘ ਰਾਜਪਾਲ ਐਮ ਡੀ (ਮੈਡੀਕਲ ਸੁਪਰਡੈਂਟ) ਨੇ ਸਮੂਹ ਡਾਕਟਰਾਂ ਵੱਲੋਂ ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦਾ ਵਿਰੋਧ ਕਰਦੇ ਹੋਏ ਕਿਹਾ ਕਿ  ਇਹ ਲੋਕ ਮਾਰੂ ਸਭ ਵੱਧ ਕਾਲਾ ਕਾਨੂੰਨ ਹੈ ਅਤੇ  ਜੇ ਇਹ ਬਿੱਲ ਲਾਗੂ ਹੋ ਗਿਆ ਤਾਂ ਗਰੀਬ ਲੋਕਾਂ ਨੂੰ ਇਲਾਜ ਕਰਵਾਉਣਾ ਬਹੁਤ ਮਹਿੰਗਾ ਹੋ ਜਾਵੇਗਾ ਅਤੇ ਸਾਡੀ ਨਵੀਂ ਪੀੜ੍ਹੀ ਲਈ ਮੈਡੀਕਲ ਸਿੱਖਿਆ ਪ੍ਰਾਪਤ ਕਰਨੀ ਵੀ ਬਹੁਤ ਮਹਿੰਗੀ ਹੋ ਜਾਵੇਗੀ ।  ਡਾ. ਰਾਜਪਾਲ ਨੇ ਦੱਸਿਆ ਕਿ  ਇਸ ਕਾਨੂੰਨ ਦੇ ਲਾਗੂ ਹੋਣ ਨਾਲ ਅਮੀਰ ਮੰਤਰੀਆਂ ਜਿਹਨਾਂ ਦੇ ਆਪਣੇ ਮੈਡੀਕਲ ਕਾਲਜ  ਹਨ ਵੱਡਾ  ਲਾਭ ਖੱਟਣਗੇ । ਅੱਜ ਹਸਪਤਾਲ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦਾ ਵਿਰੋਧ ਕਰਨ ਮੌਕੇ ਡਾ. ਪ੍ਰੀਤਮ ਸਿੰਘ ਰਾਜਪਾਲ ਐਮ.ਡੀ.(ਮੈਡੀਕਲ ਸੁਪਰਡੈਂਟ),  ਡਾ ਜਸਦੀਪ ਸਿੰਘ ਸੈਣੀ ਐਮ.ਸੀ.ਐਚ.,  ਡਾ. ਰਵਿੰਦਰ ਖਜ਼ੂਰੀਆ ਐਮ.ਐਸ., ਡਾ. ਮੁਕਲ ਬੇਦੀ ਐਮ.ਡੀ., ਡਾ ਮੁਦਸਰ ਅਹਿਮਦ ਐਮ.ਡੀ., ਡਾ. ਮਹਿਕ ਅਰੋੜਾ ਐਮ.ਐਸ., ਡਾ. ਅਮਿਤ ਸ਼ਰਮਾ ਐਮ.ਐਸ., ਡਾ ਰਾਹੁਲ ਗੋਇਲ ਐਮ.ਡੀ. ਅਤੇ  ਹੋਰ ਡਾਕਟਰ ਸਾਹਿਬਾਨ ਵੀ ਹਾਜ਼ਰ ਸਨ। ਵਰਣਨਯੋਗ ਹੈ ਅੱਜ ਡਾਕਟਰਾਂ ਦੀ ਇਸ ਹੜਤਾਲ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਵਿਖੇ ਅਮਰਜੈਂਸੀ, ਆਈ. ਸੀ .ਯੂ. ਅਤੇ ਬਾਬਾ ਬੁੱਧ ਸਿੰਘ ਢਾਹਾਂ ਟਰੌਮਾ ਸੈਂਟਰ ਵਿਖੇ ਮੈਡੀਕਲ ਸੇਵਾਵਾਂ  ਲਗਾਤਾਰ ਚੱਲਦੀਆਂ ਰਹੀਆਂ ।

ਫੋਟੋ ਕੈਪਸ਼ਨ :-  ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦਾ ਵਿਰੋਧ ਕਰਦੇ ਹੋਏ ਡਾਕਟਰ ਸਾਹਿਬਾਨ  

Virus-free. www.avast.com

Monday, 29 July 2019

ਸੰਤ ਬਾਬਾ ਲਾਭ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ 'ਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸੰਤ ਬਾਬਾ ਲਾਭ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ 'ਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਬੰਗਾ : 29 ਜੁਲਾਈ :-
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ, ਸਮੂਹ ਟਰੱਸਟੀਆਂ ਅਤੇ ਸਮੂਹ ਸਟਾਫ਼ ਨੇ ਮਾਨਵਤਾ ਦੇ ਮਸੀਹਾ ਸੰਤ ਬਾਬਾ ਲਾਭ ਸਿੰਘ ਜੀ ਕਾਰ ਸੇਵਾ ਸੰਤ ਬਾਬਾ ਸੇਵਾ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਸੰਤ ਬਾਬਾ ਲਾਭ ਸਿੰਘ ਜੀ ਕਾਰ ਸੇਵਾ ਸੰਤ ਬਾਬਾ ਸੇਵਾ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ  ਵਾਲਿਆਂ ਨੇ ਗੁਰਮਤਿ ਅਨੁਸਾਰ ਗੁਰਘਰਾਂ, ਸਕੂਲਾਂ, ਕਾਲਜਾਂ, ਹਸਪਤਾਲਾਂ, ਪੁਲਾਂ, ਵੱਖ ਵੱਖ ਧਾਰਮਿਕ ਅਤੇ ਸਮਾਜਿਕ  ਅਸਥਾਨਾਂ ਦੀ ਕਾਰ ਸੇਵਾ ਕਰਵਾ ਕੇ ਕੀਤੇ ਗਏ ਪਰਉਪਕਾਰੀ ਕਾਰਜਾਂ ਨੂੰ ਹਮੇਸ਼ਾਂਯਾਦ ਰੱਖਿਆ ਜਾਵੇਗਾ।  ਸ.ਕਾਹਮਾ ਨੇ ਕਿਹਾ ਕਿ ਸੰਤ ਬਾਬਾ ਲਾਭ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਦਿਹਾਂਤ ਨਾਲ ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸ ਮੌਕੇ ਪ੍ਰਧਾਨ, ਸਮੂਹ ਟਰੱਸਟ ਮੈਂਬਰਾਂ ਅਤੇ ਸਟਾਫ਼ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ  ਸੰਤ ਬਾਬਾ ਲਾਭ ਸਿੰਘ ਜੀ ਕਾਰ ਸੇਵਾ ਸੰਤ ਬਾਬਾ ਸੇਵਾ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸਮੂਹ ਸੰਗਤਾਂ,  ਪਰਿਵਾਰ ਤੇ ਸਮੂਹ ਕਾਰ ਸੇਵਕਾਂਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ । ਇਸ ਮੌਕੇ ਸ਼ੋਕ ਸਭਾ ਵਿਚ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਜਗਜੀਤ ਸਿੰਘ ਸੋਢੀ ਮੈਂਬਰ, ਡਾ ਪ੍ਰੀਤਮ ਸਿੰਘ ਰਾਜਪਾਲ ਐਮ ਐਸ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਪ੍ਰਿੰਸੀਪਲ ਵਨੀਤਾ ਚੋਟ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਮਨਜੀਤ ਸਿੰਘ,  ਡਾ ਰੁਪਿੰਦਰਜੀਤ ਸਿੰਘ, ਸੁਰਜੀਤ ਸਿੰਘ ਜਗਤਪੁਰ, ਪ੍ਰੇਮ ਪ੍ਰਕਾਸ਼ ਸਿੰਘ, ਕਮਲਜੀਤ ਸਿੰਘ, ਚੰਦਰ ਸ਼ੇਖਰ ਸਹਿਜਪਾਲ, ਜੋਗਾ ਰਾਮ ਅਤੇ ਹੋਰ ਪਤਵੰਤੇ ਸੱਜਣ ਅਤੇ ਟਰੱਸਟ ਦੇ ਵੱਖ ਵੱਖ ਅਦਾਰਿਆਂ ਦੇ ਸਟਾਫ਼ ਮੈਂਬਰ ਹਾਜ਼ਰ ਸਨ ।

ਫੋਟੋ : ਮਾਨਵਤਾ ਦੇ ਮਸੀਹਾ ਸੰਤ ਬਾਬਾ ਲਾਭ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ

Virus-free. www.avast.com

Friday, 26 July 2019

Fwd: ਗੁਰਦੁਆਰਾ ਸਾਹਿਬ ਸ੍ਰੀ ਨਾਨਕ ਝੀਰਾ ਸਾਹਿਬ, ਬਿਦਰ ਤੋਂ ਆਰੰਭ ਹੋਈ 550 ਸਾਲਾ ਗੁਰੂ ਨਾਨਕ ਪ੍ਰਕਾਸ਼ ਯਾਤਰਾ ਦਾ ਢਾਹਾਂ ਕਲੇਰਾਂ ਵਿਖੇ ਭਰਵਾਂ ਸਵਾਗਤ

ਗੁਰਦੁਆਰਾ ਸਾਹਿਬ ਸ੍ਰੀ ਨਾਨਕ ਝੀਰਾ ਸਾਹਿਬ, ਬਿਦਰ ਤੋਂ ਆਰੰਭ ਹੋਈ
550 ਸਾਲਾ  ਗੁਰੂ ਨਾਨਕ ਪ੍ਰਕਾਸ਼ ਯਾਤਰਾ ਦਾ ਢਾਹਾਂ ਕਲੇਰਾਂ ਵਿਖੇ ਭਰਵਾਂ ਸਵਾਗਤ

ਬੰਗਾ : 22 ਜੁਲਾਈ -
ਗੁਰੂ  ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਸ੍ਰੀ ਨਾਨਕ ਝੀਰਾ ਸਾਹਿਬ, ਬਿਦਰ ਤੋ 550 ਸਾਲਾ ਗੁਰੂ ਨਾਨਕ ਪ੍ਰਕਾਸ਼ ਯਾਤਰਾ ਆਰੰਭ ਹੋਈ ਸੀ ਦਾ ਅੱਜ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਅਤੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਸਾਹਿਬ ਜੀ ਨੱਤ ਮਸਕਤ ਹੁੰਦੇ ਹੋਏ ਰੁਮਾਲਾ ਸਾਹਿਬ ਭੇਟ ਕੀਤਾ। ਉਹਨਾਂ ਵੱਲੋਂ ਪੰਜ ਪਿਆਰਿਆਂ ਅਤੇ ਨਿਸ਼ਾਨਚੀਆਂ ਅਤੇ ਯਾਤਰਾ ਪ੍ਰਬੰਧਕਾਂ ਸਿਰੋਪਾਉ ਭੇਟ ਕੀਤੇ ।  ਯਾਤਰਾ ਵਿਚ ਸ਼ਾਮਿਲ ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਸੇਵਾ ਕੀਤੀ ਗਈ । ਇਸ ਮੌਕੇ ਬਿਸਕੁੱਟਾਂ ਦਾ ਲੰਗਰ ਵੀ ਲਗਾਇਆ ਗਿਆ ।  550 ਸਾਲਾ ਗੁਰੂ ਨਾਨਕ ਪ੍ਰਕਾਸ਼ ਯਾਤਰਾ ਦਾ ਸਵਾਗਤ ਕਰਨ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ  ਗੁਰੂ  ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਨਰਿੰਦਰ ਸਿੰਘ ਢਾਹਾਂ, ਸੁਰਜੀਤ ਸਿੰਘ, ਸਮੂਹ ਸਟਾਫ਼, ਵਿਦਿਆਰਥੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ ।
ਫੋਟੋ ਕੈਪਸ਼ਨ  : ਢਾਹਾਂ ਕਲੇਰਾਂ ਵਿਖੇ 550 ਸਾਲਾ ਗੁਰੂ ਨਾਨਕ ਪ੍ਰਕਾਸ਼ ਯਾਤਰਾ ਦਾ ਭਰਵਾਂ ਸਵਾਗਤ ਕਰਨ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਸੰਗਤਾਂ

Virus-free. www.avast.com

Fwd: ਪੁਲਿਸ ਥਾਣਾ ਬਹਿਰਾਮ ਵਿੱਚ ਲੱਗੇ ਸਵੈ-ਇਛੁੱਕ ਖੂਨਦਾਨ ਕੈਂਪ ਵਿਚ ਖੂਨਦਾਨੀ ਵਾਲੰਟੀਅਰਾਂ ਵੱਲੋਂ 101 ਯੂਨਿਟ ਖੂਨਦਾਨ


ਪੁਲਿਸ ਥਾਣਾ ਬਹਿਰਾਮ ਵਿੱਚ ਲੱਗੇ ਸਵੈ-ਇਛੁੱਕ ਖੂਨਦਾਨ ਕੈਂਪ ਵਿਚ ਖੂਨਦਾਨੀ ਵਾਲੰਟੀਅਰਾਂ ਵੱਲੋਂ 101 ਯੂਨਿਟ ਖੂਨਦਾਨ

ਬੰਗਾ 20 ਜੁਲਾਈ --  ਅੱਜ ਪੁਲਿਸ ਥਾਣਾ ਬਹਿਰਾਮ ਵਿਖੇ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਸਵੈ ਇੱਛਕ ਖੂਨਦਾਨ ਕੈਂਪ ਲਗਾਇਆ ਗਿਆ।  ਖੂਨਦਾਨ ਕੈਂਪ ਵਿਚ 101 ਪੁਲਿਸ ਮੁਲਾਜਮ ਵਾਲੰਟੀਅਰਾਂ ਅਤੇ ਇਲਾਕੇ ਦੇ ਖੂਨਦਾਨੀ ਵਾਲੰਟੀਅਰਾਂ ਨੇ ਖੂਨਦਾਨ ਕੀਤਾ । ਕੈਂਪ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ , ਮਲਕੀਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ,ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਅਤੇ ਜਗਜੀਤ ਸਿੰਘ ਸੋਢੀ ਮੈਂਬਰ ਨੇ ਸਾਂਝੇ ਤੌਰ ਤੇ ਕਿਹਾ ਕਿ ਖੂਨ ਦਾ ਦਾਨ ਸਭ ਤੋਂ ਉੱਤਮ ਦਾਨ ਹੁੰਦਾ ਹੈ ਇਸ ਲਈ ਸਾਨੂੰ ਐਹੋ ਜਿਹੇ ਲੋਕ ਭਲਾਈ ਕਾਰਜ ਵਿੱਚ ਵਧੇਰੇ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਜਰੂਰਤ ਸਮੇਂ ਸਾਡੇ ਵਲੋਂ ਦਿੱਤਾ ਹੋਇਆ ਖੂਨ ਕੀਮਤੀ ਮੁਨੱਖੀ ਜਾਨਾਂ ਬਚਾਉਣ ਦੇ ਕੰਮ ਆ ਸਕੇ। ਪੁਲਿਸ ਥਾਣਾ ਬਹਿਰਾਮ ਦੀ ਇੰਚਾਰਜ ਮੈਡਮ ਨਰੇਸ਼ ਕੁਮਾਰੀ ਨੇ ਖੂਨਦਾਨੀਆਂ ,ਮੁੱਖ ਮਹਿਮਾਨਾ ਅਤੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਜਿਨ੍ਹਾ ਇਸ ਉਪਰਾਲੇ ਵਿੱਚ ਯੋਗਦਾਨ ਪਾਇਆ ਉਪਰੰਤ ਖੂਨਦਾਨੀਆਂ ਨੂੰ ਯਾਦ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ।ਇਸ ਮੌਕੇ ਖੂਨਦਾਨੀਆਂ ਦੀਆਂ ਹੌਂਸਲਾ ਅਫਜ਼ਾਈ ਅਤੇ ਸੇਵਾ ਸੰਭਾਲ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ,ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਅਤੇ ਜਗਜੀਤ ਸਿੰਘ ਸੋਢੀ ਮੈਂਬਰਥਾਣਾ ਇੰਚਾਰਜ ਨਰੇਸ਼ ਕੁਮਾਰੀ , ਨੰਦ ਲਾਲ ,ਸੰਦੀਪ ਸਿੰਘ ,ਅਮਰਜੀਤ ਸਿੰਘ ,ਪਵਿੱਤਰ ਸਿੰਘ ,ਦੂਨੀ ਚੰਦ ,ਅਮਰੀਕ ਸਿੰਘ (ਸਾਰੇ ਏ.ਐਸ.ਆਈ) , ਹੌਲਦਾਰ ਰਵੀ ਕੁਮਾਰ ,ਸੁਰਿੰਦਰ ਸਿੰਘ ਢੀਂਡਸਾ ਪ੍ਰਧਾਨ ਰੋਟਰੀ ਕਲੱਬ ਬੰਗਾ, ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ, ਰਾਜ ਕੁਮਾਰ ਸਾਬਕਾ ਪ੍ਰਧਾਨ ,ਮਨਮੀਤ ਸੋਨੂੰ ਬੰਗਾਮਨਪ੍ਰੀਤ ਸਿੰਘ , ਨੰਬਰਦਾਰ ਜਸਵਿੰਦਰ ਸਿੰਘ ਬਹਿਰਾਮ ,ਚਰਨਜੀਤ ਸਿੰਘ ਰੰਧਾਵਾ ,ਅਮਰਜੀਤ ਸਿੰਘ ਪੂੰਨੀ ,ਰਜਿੰਦਰ  ਸਿੰਘ ਅਟਵਾਲ ,ਸੁਖਵਿੰਦਰ ਸਿੰਘ ,ਧਰਮਪਾਲ ਬੈਂਸ ਸਰਪੰਚ ਘੁੰਮਣਾ ,ਕਿਸ਼ੋਰੀ ਲਾਲ ਚੱਕ ਗੁਰੂ ,ਚਰਨਜੀਤ ਕਾਲਾ ਭਰੋਲੀ , ,ਹਰਬੰਸ ਹੀਰਾ ਸੂੰਢ ,ਜਗਰੂਪ ਸਿੰਘ ਅਟਵਾਲ ,ਇਕਬਾਲ ਸਿੰਘ ਸੰਧੂ, ਮਨਜੀਤ ਸਿੰਘ ਬਲੱਡ ਬੈਂਕ, ਗੁਰਜਿੰਦਰ ਸਿੰਘ  ਆਦਿ ਹਾਜ਼ਰ ਸਨ ।
ਫੋਟੋ ਕੈਪਸ਼ਨ : ਪੁਲਿਸ ਥਾਣਾ ਬਹਿਰਾਮ ਵਿੱਚ ਲੱਗੇ ਸਵੈ-ਇਛੁੱਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ ਸੱਜਣ


Virus-free. www.avast.com

Fwd: ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਤੋਂ ਹੈਲਥ ਕੇਅਰ ਨਰਸਿੰਗ ਕੋਰਸ ਸਫਲਤਾ ਪੂਰਬਕ ਪਾਸ ਉਪਰੰਤ ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਪੁੱਜੇ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ


ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਤੋਂ ਹੈਲਥ ਕੇਅਰ ਨਰਸਿੰਗ ਕੋਰਸ ਸਫਲਤਾ ਪੂਰਬਕ  ਪਾਸ ਉਪਰੰਤ ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਪੁੱਜੇ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ  ਅਤੇ ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਨਾਲ ਹੈ ਵਿਦਿਅਕ ਸਾਂਝ

ਬੰਗਾ : 22 ਜੁਲਾਈ -
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਨਾਲ ਵਿਦਿਅਕ ਸਾਂਝ ਪ੍ਰੋਗਰਾਮ ਅਧੀਨ ਕੈਨੇਡਾ ਗਏ ਵਿਦਿਆਰਥੀ ਦੇ ਪਹਿਲਾ ਬੈਚ ਦਾ ਅੱਜ ਕੈਨੇਡਾ ਤੋਂ ਹੈਲਥ ਕੇਅਰ ਨਰਸਿੰਗ ਕੋਰਸ ਪਾਸ ਕਰਨ ਉਪਰੰਤ ਕਾਲਜ ਕੈਂਪਸ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਪ੍ਰਧਾਨ ਗੁਰੂ  ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਵੱਲੋਂ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੇ ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਵਿਖੇ ਨਰਸਿੰਗ ਕੋਰਸ  ਸਫਲਤਾ ਪੂਰਬਕ ਪਾਸ ਕਰਕੇ ਆਪਣਾ, ਆਪਣੇ ਮਾਪਿਆਂ ਦਾ, ਆਪਣੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ ਜੋ ਬੜੇ ਮਾਣ ਵਾਲੀ ਪ੍ਰਾਪਤੀ ਹੈ। ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਪ੍ਰਧਾਨ ਗੁਰੂ  ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਪਿਛਲੇ ਦਿਨੀ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਕੈਨੇਡਾ ਦੀ ਸੰਸਾਰ ਪ੍ਰਸਿੱਧ ਵਿਦਿਅਕ ਸੰਸਥਾ ਕਾਰਲਟਨ ਯੂਨੀਵਰਸਿਟੀ ਉਟਾਵਾ ਨਾਲ ਕੈਨੇਡਾ ਵੱਸਦੇ ਟਰੱਸਟ ਮੈਂਬਰ ਬੁਰਜਿੰਦਰ ਸਿੰਘ ਢਾਹਾਂ ਸਪੁੱਤਰ ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਗੁਰੂ  ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਵਿਸ਼ੇਸ਼ ਯਤਨਾਂ ਸਦਕਾ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਾਰਲਟਨ ਯੂਨੀਵਰਸਿਟੀ ਕੈਨੇਡ ਵਿਚਕਾਰ ਵਿਦਿਅਕ ਸਮਝੌਤਾ ਐਲ.ਉ.ਏ. ਹੋਇਆ ਸੀ ਜਿਸ ਅਧੀਨ ਕਾਲਜ ਦੇ 13 ਵਿਦਿਆਰਥੀਆਂ ਦਾ ਪਹਿਲਾ ਬੈਚ ਹੈਲਥ ਕੇਅਰ ਨਰਸਿੰਗ ਕੋਰਸ ਦੀ ਪੜ੍ਹਾਈ ਕਰਨ ਗਿਆ ਸੀ ।  ਕੈਨਡਾ ਤੋਂ ਹੈਲਥ ਕੇਅਰ ਨਰਸਿੰਗ ਕੋਰਸ ਪਾਸ ਕਰਨ ਉਪਰੰਤ ਕਾਲਜ ਕੈਂਪਸ ਢਾਹਾਂ ਕਲੇਰਾਂ ਪੁੱਜੇ  ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਨ ਲਈ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਪ੍ਰਧਾਨ  ਗੁਰੂ  ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਮੈਡਮ ਸੁਖਮਿੰਦਰ ਕੌਰ, ਮੈਡਮ ਰਮਨਦੀਪ ਕੌਰ, ਮਹਿੰਦਰਪਾਲ ਸਿੰਘ ਸੁਪਰਡੈਂਟ, ਸੰਜੇ ਕੁਮੁਮਾਰ, ਰਾਜਿੰਦਰਪਾਲ ਸਿੰਘ, ਸੁਰਜੀਤ ਸਿੰਘ, ਸਮੂਹ ਕਾਲਜ ਸਟਾਫ਼, ਵਿਦਿਆਰਥੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ ।

ਫੋਟੋ ਕੈਪਸ਼ਨ  : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ  ਕਾਰਲਟਨ ਯੂਨੀਵਰਸਿਟੀ ਕੈਨੇਡਾ ਤੋਂ ਨਰਸਿੰਗ ਕੋਰਸ ਪਾਸ ਕਰਨ ਉਪਰੰਤ ਢਾਹਾਂ ਕਲੇਰਾਂ ਵਿਖੇ ਪੁੱਜੇ ਵਿਦਿਆਰਥੀ ਦਾ ਸਵਾਗਤ ਕਰਦੇ ਹੋਏ ਕਾਲਜ ਪ੍ਰਬੰਧਕ ਅਤੇ ਸਟਾਫ਼

Virus-free. www.avast.com

Wednesday, 10 July 2019

ਗਿਆਨੀ ਹਰਬੰਸ ਸਿੰਘ ਤੇਗ ਜੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਗਿਆਨੀ ਹਰਬੰਸ ਸਿੰਘ ਤੇਗ ਜੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ
ਬੰਗਾ : 10 ਜੁਲਾਈ   :-  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ, ਸਮੂਹ ਟਰੱਸਟੀਆਂ ਅਤੇ ਸਮੂਹ ਸਟਾਫ਼ ਨੇ ਗੁਰਬਾਣੀ, ਇਤਹਾਸ ਅਤੇ ਸਮਾਜ ਸ਼ਾਸਤਰ ਦਾ ਖਜ਼ਾਨੇ, ਪ੍ਰੋਫੈਸਰ ਸਾਹਿਬ ਸਿੰਘ ਜੀ ਦੇ ਵਿਦਿਆਰਥੀ, ਸ਼੍ਰੋਮਣੀ ਕਮੇਟੀ ਵਿਚ ਪ੍ਰਚਾਰਕ ਅਤੇ ਪ੍ਰਬੰਧਕ ਦੀ ਸੇਵਾ ਨਿਭਾਉਣ ਵਾਲੇ ਕਿਰਤੀ, ਕਿਸਾਨ, ਗੁਰਮਤਿ ਗਿਆਤਾ, ਕਥਾਕਾਰ, ਸਮਾਜ ਸੇਵਕ ਅਤੇ ਲੇਖਕ ਗਿਆਨੀ ਹਰਬੰਸ ਸਿੰਘ ਤੇਗ ਜੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਸਮੂਹ ਤੇਗ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਗਿਆਨੀ ਹਰਬੰਸ ਸਿੰਘ ਤੇਗ ਜਿੱਥੇ ਗੁਰਮਤਿ ਦੇ ਗਿਆਤਾ ਸਨ ਉੱਥੇ ਲੋੜਵੰਦਾਂ, ਗਰੀਬਾਂ ਦੀ ਬਹੁਤ ਮਦਦ ਕਰਦੇ ਸਨ। ਤੇਗ ਜੀ ਵੱਲੋਂ ਕੀਤੇ ਗਏ ਲੋਕ ਸੇਵਾ ਦੇ ਵੱਡੇ ਕਾਰਜ, ਧਾਰਮਿਕ, ਸਮਾਜਿਕ ਅਤੇ ਹੋਰ ਪਰਉਪਕਾਰੀ ਕੰਮਾਂ  ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ । ਸ. ਕਾਹਮਾ ਨੇ ਕਿਹਾ ਕਿ ਗਿਆਨੀ ਹਰਿਬੰਸ ਸਿੰਘ ਤੇਗ ਜੀ ਦੇ ਦਿਹਾਂਤ ਨਾਲ ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ, ਸਮੂਹ ਟਰੱਸਟ ਮੈਂਬਰਾਂ ਅਤੇ ਸਟਾਫ਼ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਗਿਆਨੀ ਹਰਬੰਸ ਸਿੰਘ ਤੇਗ ਜੀ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ  ਅਤੇ ਸਕੇ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ। ਇਸ ਮੌਕੇ ਸ਼ੋਕ ਸਭਾ ਵਿਚ ਸਰਵ ਸ੍ਰੀ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਪ੍ਰੀਤਮ ਸਿੰਘ ਰਾਜਪਾਲ ਐਮ ਐਸ, ਪ੍ਰਿੰਸੀਪਲ ਸੁਰਿੰਦਰ ਜਸਪਾਲ, ਪ੍ਰਿੰਸੀਪਲ ਵਨੀਤਾ ਚੋਟ, ਡਾ. ਰੁਪਿੰਦਰਜੀਤ ਸਿੰਘ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਆਰ ਐਸ ਸੰਧੂ, ਮਹਿੰਦਰਪਾਲ ਸਿੰਘ ਸੁਪਰਡੈਂਟ, ਸੁਰਜੀਤ ਸਿੰਘ ਜਗਤਪੁਰ, ਪ੍ਰੇਮ ਪ੍ਰਕਾਸ਼ ਸਿੰਘ, ਕਮਲਜੀਤ ਸਿੰਘ, ਜੋਗਾ ਰਾਮ ਅਤੇ ਹੋਰ ਪਤਵੰਤੇ ਸੱਜਣ ਅਤੇ ਸਟਾਫ਼ ਮੈਂਬਰ ਹਾਜ਼ਰ ਸਨ ।   

Wednesday, 3 July 2019

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਦਾ ਪਹਿਲਾ ਬੈਚ ਕਾਰਲਟਨ ਯੂਨੀਵਰਸਿਟੀ ਕੈਨੇਡਾ ਵਿਖੇ ਹੈਲਥ ਕੇਅਰ ਨਰਸਿੰਗ ਦੀ ਪੜ੍ਹਾਈ ਲਈ ਰਵਾਨਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਦਾ ਪਹਿਲਾ ਬੈਚ ਕਾਰਲਟਨ ਯੂਨੀਵਰਸਿਟੀ ਕੈਨੇਡਾ ਵਿਖੇ ਹੈਲਥ ਕੇਅਰ ਨਰਸਿੰਗ ਦੀ ਪੜ੍ਹਾਈ ਲਈ ਰਵਾਨਾ

ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ  ਅਤੇ ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਨਾਲ ਹੈ ਵਿਦਿਅਕ ਸਾਂਝ
ਬੰਗਾ : 21 ਜੂਨ :-
ਪੇਂਡੂ ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ 13 ਵਿਦਿਆਰਥੀਆਂ ਦਾ ਪਹਿਲਾ ਬੈਚ ਕੈਨੇਡਾ ਦੀ ਸੰਸਾਰ ਪ੍ਰਸਿੱਧ ਵਿਦਿਅਕ ਸੰਸਥਾ ਕਾਰਲਟਨ ਯੂਨੀਵਰਸਿਟੀ ਉਟਾਵਾ ਨਾਲ ਪਿਛਲੇ ਦਿਨੀ ਹੋਏ ਵਿਦਿਅਕ ਸਮਝੌਤੇ ਅਧੀਨ ਹੈਲਥ ਕੇਅਰ ਨਰਸਿੰਗ ਕੋਰਸ ਵਿਚ ਪੜ੍ਹਨ ਲਈ ਰਵਾਨਾ ਹੋਇਆ ਹੈ। ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਤੋਂ ਪਹਿਲਾਂ ਹੋਏ ਸਮਾਗਮ ਵਿੱਚ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਵਿਦਿਆਰਥੀਆਂ ਨੂੰ ਸਮੂਹ ਟਰੱਸਟ ਵੱਲੋਂ ਕਾਰਲਟਨ ਯੂਨੀਵਰਸਿਟੀ ਉਟਾਵਾ ਵਿਚ ਹੈਲਥ ਕੇਅਰ ਨਰਸਿੰਗ ਕੋਰਸ ਦੀ ਪੜ੍ਹਾਈ ਲਈ ਜਾ ਰਹੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਪ੍ਰਦਾਨ ਕੀਤੀਆਂ । ਸ. ਕਾਹਮਾ ਨੇ ਵਿਦਿਆਰਥੀਆਂ ਨੂੰ ਕੈਨੇਡਾ ਦੇ ਵਿਦਿਅਕ ਦੌਰੇ ਦੌਰਾਨ ਵਧੀਆ ਪੜ੍ਹਾਈ ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਆਪਣੇ ਨਰਸਿੰਗ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਲਜ ਪ੍ਰਬੰਧ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਦੱਸਿਆ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਕੈਨੇਡਾ ਦੀ ਵਿਸ਼ਵ ਪੱਧਰੀ ਕਾਰਲਟਨ ਯੂਨੀਵਰਿਸਟੀ ਉਟਾਵਾ ਕੈਨੇਡਾ ਨਾਲ ਅਪਰੈਲ 2019 ਵਿਚ  ਲੈਟਰ ਆਫ਼ ਐਗਰੀਮੈਂਟ ਸਾਈਨ ਹੋਇਆ ਹੈ । ਜਿਸ ਅਧੀਨ ਹਰ ਸਾਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੈਨੇਡਾ ਵਿਖੇ ਕਾਰਲਟਨ ਯੂਨੀਵਰਿਸਟੀ ਉਟਾਵਾ ਜਾ ਕੇ ਪੜ੍ਹਾਈ ਕਰਿਆ ਕਰਨਗੇ। ਜਿਸ ਨਾਲ ਇਹਨਾਂ ਨਰਸਿੰਗ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਵੱਡੀਆਂ ਸਫਲਤਾਵਾਂ ਪ੍ਰਾਪਤ ਹੋਣਗੀਆਂ ।  ਸ. ਕਾਹਮਾ ਨੇ ਜਾਣਕਾਰੀ ਦਿੱਤੀ ਕਿ ਨਰਸਿੰਗ ਵਿਦਿਆਰਥੀ ਦੇ ਇਸ ਪਹਿਲੇ ਬੈਚ ਦੇ ਬਾਅਦ ਹੁਣ ਦੂਜਾ ਬੈਚ ਵੀ ਥੋੜ੍ਹੇ ਦਿਨਾਂ ਵਿਚ  ਕਾਰਲਟਨ ਯੂਨੀਵਰਿਸਟੀ ਉਟਾਵਾ ਕੈਨੇਡਾ ਪੜ੍ਹਨ ਜਾਵੇਗਾ । ਇਸ ਮੌਕੇ ਨਰਸਿੰਗ ਵਿਦਿਆਰਥੀਆਂ ਨੇ ਕਾਲਜ ਪ੍ਰਬੰਧਕਾਂ ਅਤੇ ਅਧਿਆਪਕਾਂ ਦਾ ਕੈਨੇਡਾ ਵਿਚ ਪੜ੍ਹਾਈ ਕਰਨ ਦਾ ਵੱਡਾ ਮੌਕਾ ਪ੍ਰਦਾਨ ਕਰਨ ਲਈ ਹਾਰਦਿਕ ਧੰਨਵਾਦ ਕੀਤਾ ਕਿਹਾ ਕਿ  ਉਹ ਕਾਰਲਟਨ ਯੂਨੀਵਰਸਿਟੀ ਕੈਨੇਡਾ ਵਿਚ ਵਧੀਆ ਪੜ੍ਹਾਈ ਕਰਕੇ ਆਪਣੇ ਨਰਸਿੰਗ ਕਾਲਜ ਦਾ ਨਾਮ ਰੋਸ਼ਨ ਕਰਨਗੀਆਂ। ਇਸ ਮੌਕੇ ਸਮੂਹ ਵਿਦਿਆਰਥੀਆਂ ਨੇ ਦਿੱਲੀ ਏਅਰਪੋਰਟ ਜਾਣ ਤੋਂ ਪਹਿਲਾਂ ਪਹਿਲਾਂ ਗੁਰੁਦਆਰਾ ਸਾਹਿਬ ਜਾ ਕੇ ਕੈਨੇਡਾ ਦੇ ਵਿਦਿਅਕ ਦੌਰੇ ਦੀ ਸਫਲਤਾ ਲਈ ਅਰਦਾਸ ਕੀਤੀ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਕੈਨੇਡਾ ਜਾਣ ਲਈ ਰਵਾਨਾ ਹੋਏ। ਇਸ ਖੁਸ਼ੀ ਦੇ ਮੌਕੇ ਨਰਸਿੰਗ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦੇਣ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਜਗਜੀਤ ਸਿੰਘ ਸੋਢੀ ਮੈਂਬਰ , ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸੁਖਮਿੰਦਰ ਕੌਰ, ਮੈਡਮ ਰਮਨਦੀਪ ਕੌਰ, ਰਾਜਿੰਦਰਪਾਲ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ, ਸਮੂਹ ਨਰਸਿੰਗ ਕਾਲਜ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। 
ਫੋਟੋ ਕੈਪਸ਼ਨ  : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਕਾਰਲਟਨ ਯੂਨੀਵਰਸਿਟੀ ਕੈਨੇਡਾ ਲਈ ਰਵਾਨਾ ਹੋਣ ਵੇਲੇ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ




Virus-free. www.avast.com

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਦਾ ਪਹਿਲਾ ਬੈਚ ਕਾਰਲਟਨ ਯੂਨੀਵਰਸਿਟੀ ਕੈਨੇਡਾ ਵਿਖੇ ਹੈਲਥ ਕੇਅਰ ਨਰਸਿੰਗ ਦੀ ਪੜ੍ਹਾਈ ਲਈ ਰਵਾਨਾ



Virus-free. www.avast.com