Wednesday, 10 July 2019

ਗਿਆਨੀ ਹਰਬੰਸ ਸਿੰਘ ਤੇਗ ਜੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਗਿਆਨੀ ਹਰਬੰਸ ਸਿੰਘ ਤੇਗ ਜੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ
ਬੰਗਾ : 10 ਜੁਲਾਈ   :-  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ, ਸਮੂਹ ਟਰੱਸਟੀਆਂ ਅਤੇ ਸਮੂਹ ਸਟਾਫ਼ ਨੇ ਗੁਰਬਾਣੀ, ਇਤਹਾਸ ਅਤੇ ਸਮਾਜ ਸ਼ਾਸਤਰ ਦਾ ਖਜ਼ਾਨੇ, ਪ੍ਰੋਫੈਸਰ ਸਾਹਿਬ ਸਿੰਘ ਜੀ ਦੇ ਵਿਦਿਆਰਥੀ, ਸ਼੍ਰੋਮਣੀ ਕਮੇਟੀ ਵਿਚ ਪ੍ਰਚਾਰਕ ਅਤੇ ਪ੍ਰਬੰਧਕ ਦੀ ਸੇਵਾ ਨਿਭਾਉਣ ਵਾਲੇ ਕਿਰਤੀ, ਕਿਸਾਨ, ਗੁਰਮਤਿ ਗਿਆਤਾ, ਕਥਾਕਾਰ, ਸਮਾਜ ਸੇਵਕ ਅਤੇ ਲੇਖਕ ਗਿਆਨੀ ਹਰਬੰਸ ਸਿੰਘ ਤੇਗ ਜੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਸਮੂਹ ਤੇਗ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਗਿਆਨੀ ਹਰਬੰਸ ਸਿੰਘ ਤੇਗ ਜਿੱਥੇ ਗੁਰਮਤਿ ਦੇ ਗਿਆਤਾ ਸਨ ਉੱਥੇ ਲੋੜਵੰਦਾਂ, ਗਰੀਬਾਂ ਦੀ ਬਹੁਤ ਮਦਦ ਕਰਦੇ ਸਨ। ਤੇਗ ਜੀ ਵੱਲੋਂ ਕੀਤੇ ਗਏ ਲੋਕ ਸੇਵਾ ਦੇ ਵੱਡੇ ਕਾਰਜ, ਧਾਰਮਿਕ, ਸਮਾਜਿਕ ਅਤੇ ਹੋਰ ਪਰਉਪਕਾਰੀ ਕੰਮਾਂ  ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ । ਸ. ਕਾਹਮਾ ਨੇ ਕਿਹਾ ਕਿ ਗਿਆਨੀ ਹਰਿਬੰਸ ਸਿੰਘ ਤੇਗ ਜੀ ਦੇ ਦਿਹਾਂਤ ਨਾਲ ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ, ਸਮੂਹ ਟਰੱਸਟ ਮੈਂਬਰਾਂ ਅਤੇ ਸਟਾਫ਼ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਗਿਆਨੀ ਹਰਬੰਸ ਸਿੰਘ ਤੇਗ ਜੀ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ  ਅਤੇ ਸਕੇ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ। ਇਸ ਮੌਕੇ ਸ਼ੋਕ ਸਭਾ ਵਿਚ ਸਰਵ ਸ੍ਰੀ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਪ੍ਰੀਤਮ ਸਿੰਘ ਰਾਜਪਾਲ ਐਮ ਐਸ, ਪ੍ਰਿੰਸੀਪਲ ਸੁਰਿੰਦਰ ਜਸਪਾਲ, ਪ੍ਰਿੰਸੀਪਲ ਵਨੀਤਾ ਚੋਟ, ਡਾ. ਰੁਪਿੰਦਰਜੀਤ ਸਿੰਘ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਆਰ ਐਸ ਸੰਧੂ, ਮਹਿੰਦਰਪਾਲ ਸਿੰਘ ਸੁਪਰਡੈਂਟ, ਸੁਰਜੀਤ ਸਿੰਘ ਜਗਤਪੁਰ, ਪ੍ਰੇਮ ਪ੍ਰਕਾਸ਼ ਸਿੰਘ, ਕਮਲਜੀਤ ਸਿੰਘ, ਜੋਗਾ ਰਾਮ ਅਤੇ ਹੋਰ ਪਤਵੰਤੇ ਸੱਜਣ ਅਤੇ ਸਟਾਫ਼ ਮੈਂਬਰ ਹਾਜ਼ਰ ਸਨ ।