Saturday, 31 August 2019

ਨੈਸ਼ਨਲ ਸਪੋਰਟਸ ਦਿਵਸ ਮੌਕੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਜੇਤੂ ਖਿਡਾਰੀਆਂ ਦਾ ਸਨਮਾਨ

ਨੈਸ਼ਨਲ ਸਪੋਰਟਸ ਦਿਵਸ ਮੌਕੇ  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ
 ਢਾਹਾਂ ਕਲੇਰਾਂ ਦੇ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਜੇਤੂ ਖਿਡਾਰੀਆਂ ਦਾ ਸਨਮਾਨ
ਬੰਗਾ : 31 ਅਗਸਤ  :
ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਤੇ ਸੂਬਾ ਪੱਧਰੀ ਟੂਰਨਾਮੈਂਟ ਵਿਚ ਹੈਂਡਬਾਲ ਅਤੇ ਅਥੈਲੇਟਿਕ ਖੇਡਾਂ ਦੇ ਜੇਤੂ ਖਿਡਾਰੀਆਂ ਦਾ ਨੈਸ਼ਨਲ ਸਪੋਰਟਸ ਦਿਵਸ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਅਤੇ ਸੂਬਾ ਪੱਧਰੀ ਖੇਡ ਟੂਰਨਾਮੈਂਟ ਹੋਏ ਸਨ । ਜਿਸ ਵਿਚ ਟਰੱਸਟ ਦੇ ਪ੍ਰਬੰਧ ਹੇਠਾਂ ਇਲਾਕੇ ਵਿਿਦਆਰਥੀਆਂ ਨੂੰ ਇੰਟਰਨੈਸ਼ਨਲ ਲੇਵਲ ਦੀ ਸਿੱਖਿਆ ਪ੍ਰਦਾਨ ਕਰਵਾ ਰਹੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ ਨੇ ਹੈਂਡਬਾਲ ਅਤੇ ਅਥੈਲੇਟਿਕ ਮੁਕਾਬਲਿਆਂ ਵਿਚ ਭਾਗ ਅਤੇ ਜਿੱਤਾਂ ਪ੍ਰਾਪਤ ਕੀਤੀਆਂ । ਹਾਈਜੰਪ ਵਿਚੋਂ ਗੁਰਵਿੰਦਰ ਪਾਲ ਸਿੰਘ ਨੇ ਪੰਜਾਬ ਵਿਚੋਂ ਗੋਲਡ ਮੈਡਲ ਪ੍ਰਾਪਤ ਕਰਕੇ ਆਪਣਾ ਨਾਮ, ਆਪਣੇ ਮਾਪਿਆਂ ਸਕੂਲ ਦਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਰੋਸ਼ਨ ਕੀਤਾ। ਜਦ ਕਿ ਹੈਂਡਬਾਲ ਦੀ ਵਧੀਆ ਖੇਡ ਦਾ ਮੁਜ਼ਾਹਰਾ ਕਰਨ ਕਰਕੇ ਜ਼ਿਲ੍ਹਾ ਪੱਧਰੀ ਟੀਮ ਲਈ ਸਕੂਲ ਦੇ ਖਿਡਾਰੀਆਂ ਮਹਿਕ ਬੰਗਰ ਅਠੱਵੀ ਬੀ, ਮੁਸਕਾਨ ਬੰਗਰ ਅੱਠਵੀ ਬੀ, ਗੁਰਲੀਨ ਕੌਰ ਅਠੱਵੀਂ ਬੀ, ਸੰਜਨਾ ਅੱਠਵੀਂ ਬੀ, ਜਸਨੂਰ ਗਿੱਲ ਸੱਤਵੀਂ ਏ ਅਤੇ ਪ੍ਰੀਆ ਪ੍ਰੀਤ ਅੱਠਵੀਂ ਬੀ ਕਲਾਸ ਸਿਲੈਕਟ ਕੀਤੇ ਗਏ ਹਨ।  ਜ਼ਿਲ੍ਹਾ ਪੱਧਰੀ ਐਥਲੇਟਿਕ ਖੇਡਾਂ ਵਿਚ ਜੇਤੂ ਖਿਡਾਰੀਆਂ ਮਨਪ੍ਰੀਤ ਅਖਤਰ ਛੇਵੀਂ ਸੀ, ਜਸਕਰਨ ਕੌਰ ਛੇਵੀਂ ਏ, ਪਵਨੀਤ ਕੌਰ ਅੱਠਵੀ ਸੀ, ਕਿਰਨਪ੍ਰੀਤ ਕੌਰ ਅੱਠਵੀ ਸੀ, ਗੁਰਰਿੰਦਰਪਾਲ ਸਿੰਘ ਨੌਂਵੀ ਡੀ, ਸੁਖਰਾਜ ਸਿੰਘ ਅੱਠਵੀਂ ਬੀ, ਮਨਜਿੰਦਰ ਸਿੰਘ ਅੱਠਵੀ ਸੀ, ਸੁਖਰਾਜ ਸਿੰਘ ਅੱਠਵੀ ਸੀ ਕਲਾਸ ਦੀ ਜ਼ਿਲ੍ਹਾ ਪੱਧਰੀ ਐਥਲੇਟਿਕ ਟੀਮ ਵਿਚ ਸਿਲੈਕਸ਼ਨ ਹੋਈ ਹੈ।ਨੈਸ਼ਨਲ ਸਪੋਰਟਸ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਤੇ ਸੂਬਾ ਪੱਧਰੀ ਟੂਰਨਾਮੈਂਟ  ਦੇ ਜੇਤੂ ਖਿਡਾਰੀਆਂ ਨੂੰ ਸਮੂਹ ਟਰੱਸਟ ਵੱਲੋਂ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਅਤੇ ਜਗਜੀਤ ਸਿੰਘ ਸੋਢੀ ਮੈਂਬਰ ਟਰੱਸਟ ਨੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ, ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ, ਮੈਡਮ ਜਸਵੀਰ ਕੌਰ ਡੀ ਪੀ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ :   ਨੈਸ਼ਨਲ ਸਪੋਰਟਸ ਦਿਵਸ ਮੌਕੇ  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਜੇਤੂ ਖਿਡਾਰੀਆਂ  ਦੇ ਸਨਮਾਨ ਮੌਕੇ ਦੀ ਯਾਦਗਾਰੀ ਤਸਵੀਰ

Virus-free. www.avast.com

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਬੰਗਾ : 31 ਅਗਸਤ _
ਇਲਾਕੇ ਦੇ ਪ੍ਰਸਿੱਧ ਲੋਕ ਸੇਵਾ ਅਦਾਰੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਅੱਜ  ਜੁੱਗੋ ਜੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ। ਟਰੱਸਟ ਵੱਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਰਬੱਤ ਦੇ ਭਲੇ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ ਗਈ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ ਨੂੰ ਜੁੱਗੋ ਜੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਵਸ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਸ਼ ਕਾਹਮਾ ਨੇ ਕਿਹਾ ਕਿ ਸ੍ਰੀ ਗੁਰੂ ਸਾਹਿਬ ਜੀ ਸਾਨੂੰ ਸਾਰਿਆਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ ਅਤੇ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਦਰਸਾਏ ਸੇਵਾ ਮਾਰਗ ਅਨੁਸਾਰ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ,  ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ,  ਜਗਜੀਤ ਸਿੰਘ ਸੋਢੀ ਮੈਂਬਰ ਟਰੱਸਟ, ਡਾ਼ ਪ੍ਰੀਤਮ ਸਿੰਘ ਰਾਜਪਾਲ,  ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਸੁਰਜੀਤ ਸਿੰਘ ਜਗਤਪੁਰ, ਦਿਲਬਾਰ ਸਿੰਘ ਬਾਗੀ, ਚੰਦਰ ਸ਼ੇਖਰ ਸਹਿਜਪਾਲ, ਕਮਲਜੀਤ ਸਿੰਘ, ਗੁਰਬੰਤ ਸਿੰਘ, ਜੋਗਾ ਰਾਮ ਅਤੇ ਟਰੱਸਟ ਅਧੀਨ ਚੱਲਦੇ ਵੱਖ ਵੱਖ ਅਦਾਰਿਆਂ ਦੇ ਕਰਮਚਾਰੀ ਅਤੇ ਨਰਸਿੰਗ ਕਾਲਜ ਦੇ ਵਿਿਦਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ  ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਝਲਕੀਆਂ

Virus-free. www.avast.com

Friday, 30 August 2019

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਰਸੋਖਾਨਾ ਮਜਾਰਾ ਰਾਜਾ ਸਾਹਿਬ ਜੀ ਵਿਖੇ ਧੰਨ-ਧੰਨ 108 ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ ਦੀ 79ਵੀਂ ਬਰਸੀ ਨੂੰ ਸਮਰਪਿਤ ਫਰੀ ਮੈਡੀਕਲ ਕੈਂਪ ਲਗਾਇਆ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਰਸੋਖਾਨਾ ਮਜਾਰਾ ਰਾਜਾ ਸਾਹਿਬ ਜੀ ਵਿਖੇ  ਧੰਨ-ਧੰਨ 108 ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ ਦੀ 79ਵੀਂ ਬਰਸੀ ਨੂੰ ਸਮਰਪਿਤ ਫਰੀ ਮੈਡੀਕਲ ਕੈਂਪ ਲਗਾਇਆ ਗਿਆ

400 ਮਰੀਜ਼ਾਂ ਨੇ ਫਰੀ ਚੈੱਕਅੱਪ ਕਰਵਾਕੇ ਫਰੀ ਦਵਾਈਆਂ ਪ੍ਰਾਪਤ ਕੀਤੀਆਂ

ਬੰਗਾ : 30 ਅਗਸਤ  :-
  ਇਲਾਕੇ ਦੇ ਪ੍ਰਸਿੱਧ ਮੈਡੀਕਲ ਅਦਾਰੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁ: ਰਸੋਖਾਨਾ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ, ਮਜਾਰਾ ਨੌ ਆਬਾਦ ਵਿਖੇ ਧੰਨ-ਧੰਨ 108 ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ ਦੀ 79ਵੀਂ ਬਰਸੀ ਨੂੰ ਸਮਰਪਿਤ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 400 ਤੋਂ ਵੱਧ ਮਰੀਜ਼ਾਂ ਨੇ ਫਰੀ ਮੈਡੀਕਲ ਚੈੱਕਅੱਪ ਕਰਵਾ ਕੇ ਫਰੀ ਦਵਾਈਆਂ ਪ੍ਰਾਪਤ ਕੀਤੀਆਂ। ਕੈਂਪ ਦਾ ਆਰੰਭ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਉਪਰੰਤ ਹੋਇਆ। ਇਸ ਮੌਕੇ ਡਾ਼ ਜਸਦੀਪ ਸਿੰਘ ਸੈਣੀ ਨਿਊਰੋ ਸਰਜਨ, ਡਾ. ਮੁੱਦਸਰ ਅਹਿਮਦ ਮੈਡੀਕਲ ਮਾਹਿਰ, ਡਾ. ਰਵਿੰਦਰ ਖਜ਼ੂਰੀਆ ਆਰਥੋਪੈਡਿਕ ਸਰਜਨ, ਡਾ.ਚਾਂਦਨੀ ਬੱਗਾ ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ, ਡਾ.ਮਹਿਕ ਅਰੋੜਾ ਨੱਕ, ਕੰਨ ਅਤੇ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਅਤੇ ਡਾ.ਕੁਲਦੀਪ ਸਿੰਘ ਮੈਡੀਕਲ ਅਫਸਰ ਨੇ  ਫਰੀ ਮੈਡੀਕਲ ਕੈਂਪ ਵਿਚ 400 ਤੋਂ ਵੱਧ ਮਰੀਜਾਂ ਦਾ ਫਰੀ ਜਾਂਚ ਕੀਤੀ । ਮਰੀਜ਼ਾਂ ਨੂੰ ਫਰੀ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਫਰੀ ਸ਼ੂਗਰ ਟੈਸਟ ਕੀਤੇ ਗਏ।
ਇਸ ਮੌਕੇ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ, ਜਗਜੀਤ ਸਿੰਘ ਸੋਢੀ ਮੈਂਬਰ ਟਰੱਸਟ, ਉਂਕਾਰ ਸਿੰਘ ਪ੍ਰਧਾਨ ਅਤੇ ਸਮੂਹ ਪ੍ਰਬੰਧਕ ਕਮੇਟੀ ਰਸੋਖਾਨਾ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਜੀ, ਗੁਰਪ੍ਰੀਤ ਸਿੰਘ ਗੋਰਾ, ਸੁਰਿੰਦਰ ਸਿੰਘ ਢੀਂਡਸਾ ਪ੍ਰਧਾਨ ਰੋਟਰੀ ਕਲੱਬ ਬੰਗਾ, ਭੁਪਿੰਦਰ ਸਿੰਘ ਸੈਕਟਰੀ, ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ, ਰਾਜ ਕੁਮਾਰ ਰਾਜ ਟਰੈਵਲ, ਭੁਵੇਸ਼ ਕੁਮਾਰ, ਸਰਬਜੀਤ ਲਾਲ ਪਿੰਡ ਭੂਤਾਂ, ਚੰਦਰ ਸ਼ੇਖਰ ਸਹਿਜਪਾਲ ਨਵਾਂਸ਼ਹਿਰ, ਪਰਮਜੀਤ ਸਿੰਘ ਗੋਸਲ, ਕਮਲ ਕੁਮਾਰ ਬੰਟੀ, ਪ੍ਰਵੀਨ ਕੁਮਾਰ, ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ । ਧੰਨ-ਧੰਨ 108 ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ ਦੀ 79ਵੀਂ ਬਰਸੀ ਨੂੰ ਸਮਰਪਿਤ ਫਰੀ ਮੈਡੀਕਲ ਚੈੱਕਅੱਪ ਕੈਂਪ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਸਮੂਹ ਪ੍ਰਬੰਧਕ ਕਮੇਟੀ ਰਸੋਖਾਨਾ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਲਗਾਇਆ ਗਿਆ ਗਿਆ ਸੀ।

ਫੋਟੋ ਕੈਪਸ਼ਨ :  ਰਸੋਖਾਨਾ ਮਜਾਰਾ ਸ੍ਰੀ ਰਾਜਾ ਸਾਹਿਬ ਵਿਖੇ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਜੀ ਜੀ 79ਵੀਂ ਬਰਸੀ ਨੂੰ ਸਮਰਪਿਤ ਲੱਗੇ ਫਰੀ ਮੈਡੀਕਲ ਕੈਂਪ ਦੀਆਂ ਤਸਵੀਰਾਂ 

Virus-free. www.avast.com

Thursday, 29 August 2019

ਰਸੋਖਾਨਾ ਮਜਾਰਾ ਰਾਜਾ ਸਾਹਿਬ ਵਿਖੇ ਧੰਨ-ਧੰਨ 108 ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ ਦੀ 79ਵੀਂ ਬਰਸੀ ਨੂੰ ਸਮਰਪਿਤ ਲੱਗੇ ਸਵੈ ਇੱਛਤ ਖੂਨਦਾਨ ਕੈਂਪ ਵਿਚ 106 ਯੂਨਿਟ ਇਕੱਤਰ

ਰਸੋਖਾਨਾ ਮਜਾਰਾ ਰਾਜਾ ਸਾਹਿਬ ਵਿਖੇ  ਧੰਨ-ਧੰਨ 108 ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ ਦੀ 79ਵੀਂ ਬਰਸੀ ਨੂੰ ਸਮਰਪਿਤ ਲੱਗੇ ਸਵੈ ਇੱਛਤ ਖੂਨਦਾਨ ਕੈਂਪ ਵਿਚ 106 ਯੂਨਿਟ ਇਕੱਤਰ

ਬੰਗਾ : 29 ਅਗਸਤ  : -
ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁ: ਰਸੋਖਾਨਾ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ, ਮਜਾਰਾ ਨੌ ਆਬਾਦ ਵਿਖੇ ਧੰਨ-ਧੰਨ 108 ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ ਦੀ 79ਵੀਂ ਬਰਸੀ ਨੂੰ ਸਮਰਪਿਤ ਸਵੈ-ਇੱਛਤ ਖੂਨਦਾਨ ਕੈਂਪ ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਰੋਟਰੀ ਕਲੱਬ ਬੰਗਾ ਅਤੇ ਸਮੂਹ ਪ੍ਰਬੰਧਕ ਕਮੇਟੀ ਰਸੋਖਾਨਾ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ ਦੇ ਸਹਿਯੋਗ ਲਗਾਇਆ ਗਿਆ । ਇਸ ਖੂਨਦਾਨ ਕੈਂਪ ਵਿਚ 106 ਖੂਨਦਾਨੀ ਵਾਲੰਟੀਅਰਾਂ ਵੱਲੋਂ ਖੂਨਦਾਨ ਕੀਤਾ ਗਿਆ । ਸ੍ਰੀ ਨਾਭ ਕਵੰਲ ਰਾਜਾ ਸਾਹਿਬ ਜੀ ਦੀ 79ਵੀਂ ਬਰਸੀ ਨੂੰ ਸਮਰਪਿਤ ਇਸ ਵਿਸ਼ੇਸ਼ ਸਵੈਇੱਛਤ ਖੂਨਦਾਨ ਕੈਂਪ ਮੌਕੇ ਸੰਗਤਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਵੀ ਜਾਗਰੁਕ ਕੀਤਾ ਗਿਆ । ਪਤਵੰਤੇ ਸੱਜਣਾਂ ਵੱਲੋਂ ਸਵੈ-ਇੱਛਤ ਖੂਨਦਾਨ ਕੈਂਪ ਵਿਚ ਖੂਨਦਾਨੀ ਵਾਲੰਟੀਅਰਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫੀਕੇਟ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਖੂਨਦਾਨੀਆਂ ਦੀਆਂ ਹੌਂਸਲਾ ਅਫਜ਼ਾਈ ਅਤੇ ਸੇਵਾ ਸੰਭਾਲ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ, ਜਗਜੀਤ ਸਿੰਘ ਸੋਢੀ ਮੈਂਬਰ ਟਰੱਸਟ, ਉਂਕਾਰ ਸਿੰਘ ਪ੍ਰਧਾਨ ਅਤੇ ਸਮੂਹ ਪ੍ਰਬੰਧਕ ਕਮੇਟੀ ਰਸੋਖਾਨਾ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਜੀ, ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ, ਸੁਰਿੰਦਰ ਸਿੰਘ ਢੀਂਡਸਾ ਪ੍ਰਧਾਨ ਰੋਟਰੀ ਕਲੱਬ ਬੰਗਾ, ਭੁਪਿੰਦਰ ਸਿੰਘ ਸੈਕਟਰੀ, ਭੁਵੇਸ਼ ਕੁਮਾਰ, ਸਰਬਜੀਤ ਲਾਲ ਭੂਤਾਂ, ਰਾਜ ਕੁਮਾਰ ਰਾਜ ਟਰੈਵਲ, ਪਰਮਜੀਤ ਸਿੰਘ ਗੋਸਲ, ਕਮਲ ਕੁਮਾਰ ਬੰਟੀ, ਪ੍ਰਵੀਨ ਕੁਮਾਰ, ਜਤਿਨ ਕੁਮਾਰ,  ਡਾ. ਰਾਹੁਲ ਗੋਇਲ ਬੀ ਟੀ ਉ, ਮਨਜੀਤ ਸਿੰਘ ਬਲੱਡ ਬੈਂਕ, ਮੈਡਮ ਮੈਡਮ ਰਾਜਵਿੰਦਰ ਕੌਰ ਸੈਣੀ, ਚੰਦਰ ਸ਼ੇਖਰ ਸਹਿਜਪਾਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।

ਫੋਟੋ ਕੈਪਸ਼ਨ :  ਰਸੋਖਾਨਾ ਮਜਾਰਾ ਸ੍ਰੀ ਰਾਜਾ ਸਾਹਿਬ ਵਿਖੇ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਜੀ ਜੀ 79ਵੀਂ ਬਰਸੀ ਨੂੰ ਸਮਰਪਿਤ ਸਵੈ ਇੱਛਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ ਸੱਜਣ।

Virus-free. www.avast.com

Wednesday, 28 August 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਡਰ 25 ਸਾਲ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਅਖਾੜਾ ਵਿਖੇ ਹੋਏ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਡਰ 25 ਸਾਲ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਅਖਾੜਾ ਵਿਖੇ ਹੋਏ

ਬੰਗਾ : 28 ਅਗਸਤ -
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਖੇਡ ਵਿਭਾਗ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡਾਂ ਅੰਡਰ 25 ਸਾਲ ਲੜਕਿਆਂ ਦੇ ਫਰੀ ਸਟਾਈਲ ਤੇ ਗਰੀਕੋ ਰੋਮਨ ਕੁਸ਼ਤੀ ਮੁਕਾਬਲੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਕੁਸ਼ਤੀ ਅਖਾੜੇ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਦੇ ਵੱਖ-ਵੱਖ ਭਾਰ ਵਰਗਾਂ ਦੇ ਜੇਤੂਆਂ ਪਹਿਲਵਾਨਾਂ ਨੂੰ ਮੈਡਲਾਂ ਦੀ ਵੰਡ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ, ਤੀਰਥ ਸਿੰਘ ਮੇਹਲੀਆਣਾ ਪ੍ਰਧਾਨ ਬਲਾਕ ਸੰਮਤੀ ਬੰਗਾ ਅਤੇ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਨੇ ਆਪਣੇ  ਕਰ ਕਮਲਾਂ ਨਾਲ ਕੀਤੀ ਅਤੇ ਅਸ਼ੀਰਵਾਦ ਦਿੰਦੇ ਹੋਏ ਨੌਜਵਾਨ ਪਹਿਲਵਾਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ। ਇਸ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 100 ਤੋਂ ਵੱਧ ਪਹਿਲਵਾਨਾਂ ਨੇ ਅੰਡਰ 25 ਸਾਲ ਉਮਰ ਵਰਗ ਵਿਚ ਵੱਖ-ਵੱਖ ਭਾਰ ਵਰਗਾਂ ਦੇ ਕੁਸ਼ਤੀ ਮੁਕਾਬਲੇ ਵਿਚ ਸ਼ਾਨਦਾਰ ਖੇਡ ਭਾਵਨਾ ਨਾਲ ਖੇਡਦੇ ਹੋਏ ਦਰਸ਼ਕਾਂ ਦਾ ਮਨ ਮੋਹ ਲਿਆ। ਕੁਸ਼ਤੀ ਮੁਕਾਬਲੇ ਵਿਚ  ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਜੇਤੂ ਪਹਿਲਵਾਨਾਂ ਨੂੰ ਮੈਡਲ ਦੇ ਸਨਮਾਨਿਤ ਕੀਤਾ ਗਿਆ।
ਜ਼ਿਲ੍ਹਾ ਖੇਡ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ । ਇਹਨਾਂ ਮੁਕਾਬਲਿਆਂ ਵਿਚ ਗੋਲਡ ਮੈਡਲ ਪ੍ਰਾਪਤ ਕਰਨ ਨੌਜਵਾਨ ਪਹਿਲਵਾਨ ਆਉਣ ਵਾਲੇ ਦਿਨਾਂ ਵਿਚ ਪੰਜਾਬ ਪੱਧਰ 'ਤੇ ਕਰਵਾਏ ਜਾ ਰਹੇ ਕੁਸ਼ਤੀ ਖੇਡ ਮੁਕਾਬਲੇ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੀ ਕੁਸ਼ਤੀ ਟੀਮ ਵੱਲੋਂ ਖੇਡਣਗੇ। ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡ ਮੁਕਾਬਲਿਆਂ ਵਿਚ ਨੌਜਵਾਨ ਪਹਿਲਵਾਨਾਂ ਦੀ ਹੌਸਲਾ ਅਫਜਾਈ ਕਰਨ ਮੌਕੇ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ, ਤੀਰਥ ਸਿੰਘ ਮੇਹਲੀਆਣਾ ਪ੍ਰਧਾਨ ਬਲਾਕ ਸੰਮਤੀ ਬੰਗਾ, ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਡਾ ਹਰਪ੍ਰੀਤ ਕੈਂਥ, ਸਰਬਜੀਤ ਸਿੰਘ ਸਰਪੰਚ ਪਿੰਡ ਬਾਹੜੋਵਾਲ, ਜੋਗਾ ਸਿੰਘ ਮੈਂਬਰ ਬਲਾਕ ਸੰਮਤੀ, ਜਸਵੀਰ ਸ਼ੀਰਾ ਪ੍ਰਧਾਨ ਕੋ ਆਪਰੇਟਿਵ ਸੁਸਾਇਟੀ  ਸੰਸਥਾ, ਡਾ ਦੇਸ ਰਾਜ ਸਾਬਕਾ ਚੇਅਰਮੈਨ ਬਲਾਕ ਸੰਮਤੀ, ਅਜਾਇਬ ਸਿੰਘ ਕਲੇਰਾਂ, ਤੀਰਥ ਸਿੰਘ ਚਾਹਲ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਮੇਸ਼ ਅਟਾਰੀ, ਅਮਰਜੀਤ ਸਿੰਘ ਕਲਸੀ, ਯੋਗੇਸ਼ ਕੁਮਾਰ ਘੁੰਮਣਾਂ, ਜੱਗਾ ਪਹਿਲਵਾਨ,  ਸ੍ਰੀ ਬਲਬੀਰ ਬੀਰਾ ਰਾਏਪੁਰ ਡੱਬਾ ਕੁਸ਼ਤੀ ਕੋਚ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਪਰਮਜੀਤ ਸਿੰਘ ਡੀ.ਪੀ., ਮੋਹਨ ਸਿੰਘ ਪੀ.ਟੀ., ਪਹਿਲਵਾਨ ਉਂਕਾਰ ਸਿੰਘ, ਕੁਲਦੀਪ ਚੰਦ ਖਟਕੜ ਖੁਰਦ, ਭੁਪਿੰਦਰ ਸਿੰਘ ਮੁਕੰਦਪੁਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।ਜ਼ਿਲ੍ਹਾ ਖੇਡ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਨਿਗਰਾਨੀ ਹੇਠ  ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਡਰ 25 ਸਾਲ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਪਹਿਲਵਾਨਾਂ ਲਈ ਰਿਫੈਸ਼ਮੈਂਟ ਦਾ ਵੀ ਖਾਸ ਪ੍ਰਬੰਧ ਸੀ।

ਫੋਟੋ ਕੈਪਸ਼ਨ :  ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਹੋਏ ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡਾਂ ਦੇ ਜੇਤੂ ਪਹਿਲਵਾਨਾਂ ਦੀ ਮੁੱਖ ਮਹਿਮਾਨ ਤੇ ਪਤਵੰਤੇ ਸੱਜਣਾਂ ਨਾਲ ਯਾਦਗਾਰੀ  ਤਸਵੀਰ

Virus-free. www.avast.com

Monday, 26 August 2019

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸੰਗਤਾਂ ਵਿਚ ਭਾਰੀ ਉਤਸ਼ਾਹ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸੰਗਤਾਂ ਵਿਚ ਭਾਰੀ ਉਤਸ਼ਾਹ

ਬੰਗਾ 26ਅਗਸਤ - ਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ 31 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ 7 ਤੋਂ 11 ਵਜੇ ਰਾਤ ਤੱਕ ਕਰਵਾਏ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਲਈ ਇਲਾਕੇ ਦੀਆਂ ਦੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।ਇਹ ਜਾਣਕਾਰੀ ਅੱਜ ਭਾਈ ਜੋਗਾ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਰਾਗੀ ਸਭਾ ਨੇ ਅੱਜ ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ, ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਅਤੇ ਸਭਾ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਦਿੱਤੀ । ਭਾਈ ਜੋਗਾ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਰਾਗੀ ਸਭਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਧਰਮਵੀਰ ਸਿੰਘ ਜੀ ਲੁਧਿਆਣਾ ਵਾਲੇ, ਕਥਾ ਵਾਚਕ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਜਲੰਧਰ ਵਾਲੇ, ਭਾਈ ਮੁਖਤਿਆਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਗੁਰਬਾਣੀ ਕਥਾ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਵਿਚ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਸਮੂਹ ਜਥੇ ਵੀ ਗੁਰਬਾਣੀ ਕੀਤਰਨ ਨਾਲ ਹਾਜ਼ਰੀਆਂ ਭਰਨਗੇ। ਇਸ ਮੌਕੇ ਇਸਤਰੀ ਸਤਸੰਗ ਸਭਾ ਬੰਗਾ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਮਹਾਨ ਕੀਰਤਨ ਦਰਬਾਰ ਦੀ ਆਰੰਭਤਾ ਹੋਵੇਗੀ ।  ਸਮਾਗਮ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ।  ਮਹਾਨ ਕੀਰਤਨ ਦਰਬਾਰ ਸਬੰਧੀ ਇਸ ਵਿਸ਼ੇਸ਼ ਮੀਟਿੰਗ ਵਿਚ ਭਾਈ ਜੋਗਾ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਰਾਗੀ ਸਭਾ, ਭਾਈ ਸੁਖਵਿੰਦਰ ਸਿੰਘ  ਮੈਨੇਜਰ, ਭਾਈ ਸੁਖਦੇਵ ਸਿੰਘ ਬੰਗਾ, ਸ. ਤਰਲੋਕ ਸਿੰਘ ਫਲੋਰਾ ਕਲਗੀਧਰ ਸੇਵਕ ਜਥਾ, ਸ. ਕੁਲਜਿੰਦਰਜੀਤ ਸਿੰਘ ਸੋਢੀ, ਸ. ਜਸਵੰਤ ਸਿੰਘ ਪਨੀਆਂ, ਭਾਈ  ਅਮਰਜੀਤ ਸਿੰਘ ਗੋਸਲ, ਭਾਈ ਹਰਮੇਸ਼ ਸਿੰਘ ਜੀਂਦੋਵਾਲ, ਭਾਈ ਮਨਜੀਤ ਸਿੰਘ ਢਾਹਾਂ ਕਲੇਰਾਂ ਵਾਲੇ, ਭਾਈ ਗੁਰਮੇਲ ਸਿੰਘ ਬੰਗਾ, ਭਾਈ ਨਿਰਮਲ ਸਿੰਘ ਖਟਕੜ ਖੁਰਦ, ਭਾਈ ਮਨਜੀਤ ਸਿੰਘ ਅਲਾਚੌਰ, ਭਾਈ ਸਤਨਾਮ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਪਲਵਿੰਦਰ ਸਿੰਘ ਕਥਾ ਵਾਚਕ, ਭਾਈ ਮੋਹਨ ਸਿੰਘ ਪੂੰਨੀਆਂ, ਭਾਈ ਜੀਤ ਸਿੰਘ ਗੁਣਾਚੌਰ, ਭਾਈ ਪਰਮਜੀਤ ਸਿੰਘ ਨੌਰਾ, ਭਾਈ ਚੰਨਪ੍ਰੀਤ ਸਿੰਘ, ਭਾਈ ਸਤਵੀਰ ਸਿੰਘ ਜੀਂਦੋਵਾਲ, ਭਾਈ ਜੋਗਿੰਦਰ ਸਿੰਘ ਰਾਹੋਂ, ਭਾਈ ਸੁਖਜੀਵਨ ਸਿੰਘ ਝੰਡੇਰ ਅਤੇ ਹੋਰ ਸਭਾ ਮੈਂਬਰ ਹਾਜ਼ਰ ਸਨ।

ਫੋਟੋ ਕੈਪਸ਼ਨ : ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਬਾਰੇ ਜਾਣਕਾਰੀ ਦੇਣ ਮੌਕੇ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਪ੍ਰਧਾਨ ਭਾਈ ਜੋਗਾ ਸਿੰਘ

Virus-free. www.avast.com

Saturday, 24 August 2019

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਜੀ ਦਾ ਢਾਹਾਂ ਕਲੇਰਾਂ ਪੁੱਜਣ 'ਤੇ ਸਨਮਾਨ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਜੀ ਦਾ ਢਾਹਾਂ ਕਲੇਰਾਂ ਪੁੱਜਣ 'ਤੇ ਸਨਮਾਨ
ਬੰਗਾ : 24 ਅਗਸਤ ¸
ਇਲਾਕੇ ਦੇ ਸਿਹਤ ਅਤੇ ਵਿਦਿਅਕ ਖੇਤਰ ਵਿਚ ਪ੍ਰਸਿੱਧ ਸੇਵਾ ਅਦਾਰੇ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਅੱਜ ਸਿੱਖ ਪੰਥ ਦੇ ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਦਾ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ।  ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਨੇ ਟਰੱਸਟ ਦੇ ਪ੍ਰਬੰਧ ਹੇਠਾਂ ਢਾਹਾਂ ਕਲੇਰਾਂ ਵਿਖੇ ਇਲਾਕੇ ਲਈ  ਵਧੀਆ ਮੈਡੀਕਲ ਸੇਵਾਵਾਂ, ਵਿਦਿਅਕ ਸੇਵਾਵਾਂ ਅਤੇ ਧਾਰਮਿਕ ਸੇਵਾਵਾਂ ਪ੍ਰਦਾਨ ਕਰਨ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ।  ਇਸ ਤੋਂ ਪਹਿਲਾਂ  ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ  ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਨੂੰ ਜੀ ਆਇਆਂ ਕਹਿੰਦੇ ਹੋਏ  ਟਰੱਸਟ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਅਤੇ ਦੇਸ ਵਿਦੇਸ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਵਿਖੇ ਲੋਕ ਸੇਵਾ ਲਈ ਟਰੱਸਟ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਤੇ ਮੈਡੀਕਲ ਸੰਸਥਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ।  ਸ. ਕਾਹਮਾ ਨੇ ਸਮੂਹ ਟਰੱਸਟ ਅਤੇ ਅਦਾਰਿਆਂ ਵੱਲੋਂ  ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਨੂੰ ਯਾਦ ਚਿੰਨ੍ਹ ਅਤੇ ਸਿਰੋਪਾਉ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਮੈਂਬਰ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਹਰਦੇਵ ਸਿੰਘ ਪੀ.ਏ. ਅਤੇ ਹੋਰ ਸੱਜਣ ਹਾਜ਼ਰ ਸਨ। 

ਫੋਟੋ ਕੈਪਸ਼ਨ:¸  ਢਾਹਾਂ ਕਲੇਰਾਂ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਨੂੰ ਯਾਦ ਚਿੰਨ੍ਹ ਅਤੇ ਲੋਈ ਭੇਟ ਕਰਕੇ ਵਿਸ਼ੇਸ਼ ਸਨਮਾਨ ਕਰਦੇ ਹੋਏ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ 

Friday, 16 August 2019

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ
ਬੰਗਾ : 16 ਅਗਸਤ -
ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਤੀਜੀ ਕਲਾਸ ਤੋਂ ਲੈ ਕੇ 10+1 ਕਲਾਸ ਤੱਕ ਦੇ 300 ਤੋਂ ਵੱਧ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਹ ਵਿਸ਼ੇਸ਼ ਗੁਰਬਾਣੀ ਕੰਠ ਮੁਕਾਬਲੇ ਵਿਦਿਆਰਥੀਆਂ ਵਿਚਕਾਰ ਸਕੂਲ ਵਿਚ ਲੱਗੇ ਧਾਰਮਿਕ ਵਿਦਿਆ ਦੇ ਸਿਲੇਬਸ ਅਨੁਸਾਰ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬ੍ਰਿਤਾਂਤ, ਗੁਰਬਾਣੀ ਪਾਠ, ਨਿੱਤਨੇਮ ਦੀਆਂ ਬਾਣੀਆਂ, ਗੁਰਬਾਣੀ ਸ਼ਬਦ, ਅਰਦਾਸ ਅਤੇ ਸਿੱਖ ਇਤਿਹਾਸ ਬਾਰੇ ਵੱਖ-ਵੱਖ ਪੜਾਵਾਂ ਵਿਚ ਜੱਜਾਂ ਵੱਲੋਂ ਸਵਾਲਾਂ ਦੇ ਜਵਾਬ ਪੂਰੇ ਸਤਿਕਾਰ ਨਾਲ ਦਿੱਤੇ । ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ  ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਦੱਸਿਆ ਕਿ ਧਾਰਮਿਕ ਵਿਦਿਆ ਪ੍ਰਾਪਤ ਕਰਕੇ ਵਿਦਿਆਰਥੀ ਸਮਾਜ ਦਾ ਵਧੀਆ ਨਾਗਰਿਕ ਬਣਦਾ ਹੈ । ਗੁਰਬਾਣੀ ਕੰਠ ਮੁਕਾਬਲੇ ਵਿਚ ਜੱਜਾਂ ਦੀ ਅਹਿਮ ਜ਼ਿੰਮੇਵਾਰੀ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਭਾਈ ਰਣਜੀਤ ਸਿੰਘ ਧਾਰਮਿਕ ਅਧਿਆਪਕ ਅਤੇ ਭਾਈ ਮਨਜੀਤ ਸਿੰਘ ਤਬਲਾ ਅਧਿਆਪਕ ਨੇ ਬਾਖੂਬੀ ਨਿਭਾਈ । ਪ੍ਰਿੰਸੀਪਲ ਵਨੀਤਾ ਚੋਟ ਨੇ ਦੱਸਿਆ ਕਿ ਗੁਰਬਾਣੀ ਕੰਠ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੇ ਦਿਨਾਂ ਵਿਚ ਹੋ ਰਹੇ ਵਿਸ਼ਾਲ ਧਾਰਮਿਕ ਸਮਾਗਮ ਵਿਚ ਸਨਮਾਨਿਤ ਕੀਤਾ ਜਾਵੇਗਾ । ਇਸ ਮੌਕੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਲਈ ਵਿਸ਼ੇਸ਼ ਤੌਰ 'ਤੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਪ੍ਰਿੰਸੀਪਲ ਵਨੀਤਾ ਚੋਟ, ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ, ਭਾਈ ਜੋਗਾ ਸਿੰਘ, ਮੈਡਮ ਅਮਰਜੀਤ ਕੌਰ, ਮੈਡਮ ਰਸ਼ਪਾਲ ਕੌਰ, ਜਗਜੀਤ ਸਿੰਘ, ਸੁਰਜੀਤ ਸਿੰਘ, ਰਮਨ ਕੁਮਾਰ, ਸੁੱਖਵਿੰਦਰ ਸਿੰਘ, ਮੈਡਮ ਗੁਰਪ੍ਰੀਤ ਕੌਰ ਸੰਗੀਤ ਅਧਿਆਪਕ ਅਤੇ ਸਮੂਹ ਸਕੂਲ ਸਟਾਫ਼ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸੀ। ਵਰਣਨਯੋਗ ਹੈ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਦਿਆਰਥੀਆਂ ਨੂੰ ਗੁਰਬਾਣੀ ਸੰਥਿਆ, ਗੁਰਬਾਣੀ ਕੀਰਤਨ, ਸਿੱਖ ਇਤਿਹਾਸ ਅਤੇ ਤਬਲੇ ਦੀ ਸਿਖਲਾਈ ਵੀ ਰੋਜ਼ਾਨਾ ਪ੍ਰਦਾਨ ਕੀਤੀ ਜਾਂਦੀ ਹੈ ।
ਫੋਟੋ :   ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਦੇ ਵੱਖ ਵੱਖ ਕਲਾਸਾਂ ਦੇ ਜੇਤੂ ਵਿਦਿਆਰਥੀਆਂ ਦੀ ਯਾਦਗਾਰੀ ਤਸਵੀਰ

Virus-free. www.avast.com

Monday, 12 August 2019

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਦੱਸ ਗੋਡਲ ਮੈਡਲ ਜਿੱਤਕੇ ਕਲੱਬ ਦਾ ਨਾਮ ਰੋਸ਼ਨ ਕੀਤਾ

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ
ਦੱਸ ਗੋਡਲ ਮੈਡਲ ਜਿੱਤਕੇ ਕਲੱਬ ਦਾ ਨਾਮ ਰੋਸ਼ਨ ਕੀਤਾ

ਬੰਗਾ : 10  ਅਗਸਤ -
ਖੇਡ ਵਿਭਾਗ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਅੰਡਰ 18 ਸਾਲ (ਲੜਕੇ ਅਤੇ ਲੜਕੀਆਂ)  ਵਿਚੋਂ ਇਲਾਕੇ ਦੇ ਪ੍ਰਸਿੱਧ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਵੱਖ ਵੱਖ ਭਾਰ ਵਰਗਾਂ ਦੇ ਪਹਿਲਾਵਾਨ  ਲੜਕੇ ਅਤੇ ਲੜਕੀਆਂ ਨੇ 10 ਗੋਲਡ ਮੈਡਲ ਜਿੱਤ ਕੇ ਅਖਾੜੇ ਦਾ ਨਾਮ ਦਾ ਰੋਸ਼ਨ ਕੀਤਾ ਹੈ।  ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਨੇ ਦੱਸਿਆ ਕਿ ਕਲੱਬ ਦੇ ਅਖਾੜੇ ਪਿੰਡ ਬਾਹੜੋਵਾਲ ਵਿਖੇ ਫਰੀ ਕੁਸ਼ਤੀ ਖੇਡ ਦੀ ਟਰੇਨਿੰਗ ਪ੍ਰਾਪਤ ਕਰਨ ਵਾਲੇ 18 ਸਾਲ ਉਮਰ ਵਰਗ  ਪਹਿਲਵਾਨ ਲੜਕੀਅ ਵਿਚ 43 ਕਿਲੋਗ੍ਰਾਮ ਭਾਰ ਵਰਗ ਵਿਚ ਸੰਦੀਪ ਕੌਰ ਪੁੱਤਰੀ ਗੁਰਮੇਲ ਰਾਮ ਪਿੰਡ ਹੀਉਂ, 46 ਕਿਲੋਗ੍ਰਾਮ ਭਾਰ ਵਰਗ ਵਿਚ ਪੂਨਮ ਪੁੱਤਰੀ ਸਖਚੈਨ ਪਿੰਡ ਕਾਠਗੜ੍ਹ, 53 ਕਿਲੋਗ੍ਰਾਮ ਭਾਰ ਵਰਗ ਵਿਚ ਰੋਜ਼ੀ ਘਈ ਪੁੱਤਰੀ ਕੁਲਦੀਪ ਕੁਮਾਰ ਪਿੰਡ ਕਾਠਗੜ੍ਹ, 57 ਕਿਲੋਗ੍ਰਾਮ ਭਾਰ ਵਰਗ ਵਿਚ ਅਮਨਦੀਪ ਕੌਰ ਪੁੱਤਰ ਸ਼ੌਕੀਨ ਸਿੰਘ ਪਿੰਡ ਮਾਹਿਲ ਗਹਿਲਾਂ ਅਤੇ ਪਹਿਲਵਾਨ ਲੜਕੇ ਵਿਚ 51 ਕਿਲੋਗ੍ਰਾਮ ਭਾਰ ਵਰਗ ਵਿਚ ਹਰਸ਼ਦੀਪ ਪੁੱਤਰ ਬਲਾਬੀਰ ਚੰਦ ਪਿੰਡ ਮਜਾਰੀ, 60 ਕਿਲੋਗ੍ਰਾਮ ਭਾਰ ਵਰਗ ਵਿਚ ਮੁਸ਼ਤਾਕ ਅਲੀ ਪੁੱਤਰ ਮੁਹੰਮਦ ਹੁਸੈਨ ਪਿੰਡ ਕਾਠਗੜ੍ਹ, 65 ਕਿਲੋਗ੍ਰਾਮ ਭਾਰ ਵਰਗ ਵਿਚ ਵਰਿੰਦਰ ਕੁਮਾਰ ਪੁੱਤਰ ਲਛਮਣ ਦਾਸ ਪਿੰਡ ਬੀਸਲਾ, 71 ਕਿਲੋਗ੍ਰਾਮ ਭਾਰ ਵਰਗ ਵਿਚ ਵਿਸ਼ਾਲ ਪੁੱਤਰ ਨਿਰਮਲ ਰਾਮ ਪਿੰਡ ਮਜਾਰੀ, 80 ਕਿਲੋਗ੍ਰਾਮ ਭਾਰ ਵਰਗ ਵਿਚ ਸਤਿਗੁਰਦੀਪ ਪੁੱਤਰ ਹਰਭਜਨ ਲਾਲ ਪਿੰਡ ਮਜਾਰੀ ਅਤੇ 110 ਕਿਲੋਗ੍ਰਾਮ ਭਾਰ ਵਰਗ ਵਿਚ ਸਖਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਪਿੰਡ ਹੱਪੋਵਾਲ ਨੇ ਸ਼ਾਨਦਾਰ ਕੁਸ਼ਤੀ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਗੋਲਡ ਮੈਡਲ ਜਿੱਤੇ ਹਨ ।  ਜਦ ਕਿ 70 ਕਿਲੋਗ੍ਰਾਮ ਭਾਰ ਵਰਗ ਵਿਚ ਮੁਹੰਮਦ ਸਦੀਕ ਪੁੱਤਰ ਸ਼ੇਰਾ ਪਿੰਡ ਬਿੰਜੋ ਨੇ ਸਿਲਵਰ ਮੈਡਲ ਜਿੱਤਿਆ ਹੈ। ਇਸੇ ਤਰ੍ਹਾਂ ਬਰਾਊਨ ਮੈਡਲ ਜੇਤੂਆਂ ਵਿਚ 60 ਕਿਲੋਗ੍ਰਾਮ ਭਾਰ ਵਰਗ ਵਿਚ ਗਗਨਦੀਪ ਸਿੰਘ ਪੁੱਤਰ ਰਮੇਸ਼ ਕੁਮਾਰ ਪਿੰਡ ਬੀਸਲਾ, 80 ਕਿਲੋਗ੍ਰਾਮ ਭਾਰ ਵਰਗ ਵਿਚ ਨਵਜੋਤ ਸਿੰਘ ਪੁੱਤਰ ਅਮਨਜੀਤ ਸਿੰਘ ਪਿੰਡ ਖਟਕੜ ਖੁਰਦ, 92 ਕਿਲੋਗ੍ਰਾਮ ਭਾਰ ਵਰਗ ਵਿਚ ਅਨਮੋਲ ਪੁੱਤਰ ਤਰਸੇਮ ਸਿੰਘ ਪਿੰਡ ਥਾਂਦੀਆਂ ਅਤੇ 92 ਕਿਲੋਗ੍ਰਾਮ ਭਾਰ ਵਰਗ ਵਿਚ ਮਨਜੋਤ ਸਿੰਘ ਪੁੱਤਰ ਭੁਪਿੰਦਰ ਸਿੰਘ ਪਿੰਡ ਮੁਕੰਦਪੁਰ  ਸ਼ਾਮਿਲ ਹਨ ।  ਕੁਸ਼ਤੀ ਅਖਾੜੇ ਦੇ ਪਹਿਲਵਾਨਾਂ ਨੇ  10 ਗੋਲਡ, 01 ਸਿਲਵਰ ਅਤੇ 04 ਬਰਾਊਨ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦਾ ਨਾਮ ਰੋਸ਼ਨ ਕੀਤਾ ਹੈ। ਹੁਣ ਕਲੱਬ ਦੇ ਇਹ ਗੋਲਡ ਮੈਡਲ ਜੇਤੂ ਪਹਿਲਵਾਨ ਪੰਜਾਬ ਪੱਧਰੀ ਕੁਸ਼ਤੀ ਚੈਪੀਅਨਸ਼ਿੱਪ ਵਿਚ ਵੀ ਖੇਡਣਗੇ। ਜੇਤੂ ਨੌਜਵਾਨ ਪਹਿਲਵਾਨਾਂ ਦੀ ਹੌਸਲਾ ਅਫਜਾਈ ਕਰਨ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਸਰਬਜੀਤ ਸਿੰਘ ਸਰਪੰਚ ਪਿੰਡ ਬਾਹੜੋਵਾਲ,  ਸ੍ਰੀ ਬਲਬੀਰ ਬੀਰਾ ਰਾਏਪੁਰ ਡੱਬਾ ਕੁਸ਼ਤੀ ਕੋਚ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਮੋਹਨ ਲਾਲ ਬੰਗਾ, ਭੁਪਿੰਦਰ ਸਿੰਘ ਮੁਕੰਦਪੁਰ, ਬਲਬੀਰ ਸਿੰਘ ਪਹਿਲਵਾਨ, ਸੁਰਜੀਤ ਸਿੰਘ ਅਕਾਲੀ, ਸ਼ੌਕੀਨ ਸਿੰਘ, ਸੰਦੀਪ ਸੰਘਾ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਵਰਣਨਯੋਗ ਹੈ ਕਿ ਪਿੰਡ ਬਾਹੜੋਵਾਲ ਵਿਖੇ ਇਲਾਕੇ ਦੇ ਨੌਜਵਾਨਾਂ, ਸਕੂਲਾਂ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਵਿਰਾਸਤੀ ਮਿੱਟੀ ਵਾਲੀ ਕੁਸ਼ਤੀ ਅਤੇ ਕੌਮਾਂਤਰੀ ਗੱਦੇ ਵਾਲੀ ਕੁਸ਼ਤੀ ਟਰੇਨਿੰਗ ਮੁਫਤ ਪ੍ਰਦਾਨ ਕੀਤੀ ਜਾਂਦੀ ਹੈ । ਅੱਜ ਕੱਲ੍ਹ ਗਰਮੀਆਂ ਵਿਚ ਪਹਿਲਵਾਨਾਂ ਨੂੰ ਰੋਜ਼ਾਨਾ ਬਦਾਮਾਂ ਦੀ ਸ਼ਰਦਾਈ ਵੀ ਪਿਲਾਈ ਜਾਂਦੀ ਹੈ ।  

ਫੋਟੋ ਕੈਪਸ਼ਨ :  ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਜ਼ਿਲ੍ਹਾ ਪੱਧਰੀ ਖੇਡਾਂ ਦੇ ਜੇਤੂ ਪਹਿਲਵਾਨਾਂ ਨਾਲ ਤਸਵੀਰ ਵਿਚ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਅਤੇ ਹੋਰ ਪਤਵੰਤੇ ਸੱਜਣ

Virus-free. www.avast.com

Saturday, 10 August 2019

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ
ਬੰਗਾ : 10 ਅਗਸਤ -
ਪੇਂਡੂ ਇਲਾਕੇ ਦੇ ਸੀ.ਬੀ.ਐਸ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਅੱਜ ੧੦+੧ ਜਮਾਤ ਅਤੇ 10+2 ਜਮਾਤ ਦੀਆਂ ਵਿਦਿਆਰਥਣਾਂ ਨੇ ਤੀਆਂ ਦਾ ਤਿਉਹਾਰ ਮਨਾਇਆ । ਇਸ ਮੌਕੇ ਹੋਏ ਸਭਿਆਚਾਰਕ ਪ੍ਰੋਗਰਾਮ ਵਿਚ ਵਿਦਿਆਰਥਣਾਂ ਵੱਲੋਂ ਗਿੱਧਾ, ਭੰਗੜਾ, ਸੁਹਾਗ, ਘੋੜੀਆਂ, ਲੋਕ ਬੋਲੀਆਂ ਅਤੇ ਸਕਿਟਾਂ  ਪੇਸ਼ ਕੀਤੀਆਂ ਗਈਆਂ । ਤੀਆਂ ਦੇ ਤਿਉਹਾਰ ਨੂੰ ਯਾਦਗਾਰੀ ਬਣਾਉਂਦੇ  ਹੋਏ  ਵਿਦਿਆਰਥੀਆਂ ਦੇ ਨਾਲ ਸਕੂਲ ਅਧਿਆਪਕਾਵਾਂ ਨੇ ਵੀ ਗਿੱਧਾ ਪਾਇਆ ਅਤੇ ਪੀਘਾਂ ਝੂਟੀਆਂ।ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਦੱਸਿਆ ਕਿ ਸਾਉਣ ਦੇ ਮਹੀਨੇ ਵਿਚ ਆਉਣ ਵਾਲਾ ਤੀਆਂ ਦਾ ਤਿਉਹਾਰ ਸਾਡੇ ਪੰਜਾਬੀ ਵਿਰਸੇ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ । ਤੀਆਂ ਦਾ ਤਿਉਹਾਰ ਸਾਡੀਆਂ ਧੀਆਂ-ਭੈਣਾਂ ਨੂੰ ਇੱਕ ਸਥਾਨ 'ਤੇ ਮਿਲ ਕੇ ਆਪਣੀਆਂ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਤੀਆਂ ਦੇ ਤਿਉਹਾਰ ਵਿਚ ਭਾਗ ਲੈ ਰਹੇ ਵਿਦਿਆਰਥਣਾਂ ਦੀ ਹੌਂਸਲਾ ਅਫਜ਼ਾਈ ਕਰਨ ਮੌਕੇ ਸਰਵ ਸ੍ਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਪ੍ਰਿੰਸੀਪਲ ਵਨੀਤਾ ਚੋਟ, ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ, ਭਾਈ ਜੋਗਾ ਸਿੰਘ, ਮੈਡਮ ਅਮਰਜੀਤ ਕੌਰ, ਮੈਡਮ ਰਸ਼ਪਾਲ ਕੌਰ ਅਤੇ ਸਮੂਹ ਸਕੂਲ ਸਟਾਫ਼ ਵੀ ਵਿਸ਼ੇਸ਼ ਤੌਰ ਹਾਜ਼ਰ ਸੀ।

ਫੋਟੋ :   ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਤੀਆਂ ਦਾ ਤਿਉਹਾਰ ਮੌਕੇ ਗਿੱਧਾ ਪੇਸ਼ ਕਰਦੇ ਕਰਦੇ ਹੋਏ ਵਿਦਿਆਰਥੀ

Virus-free. www.avast.com

Friday, 9 August 2019

ਖੇਡ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕੁਸ਼ਤੀ ਦੇ ਮੁਕਾਬਲੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਅਖਾੜਾ ਵਿਖੇ ਕਰਵਾਏ ਗਏ

ਖੇਡ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕੁਸ਼ਤੀ ਦੇ ਮੁਕਾਬਲੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਅਖਾੜਾ ਵਿਖੇ ਕਰਵਾਏ ਗਏ

ਬੰਗਾ : 9 ਅਗਸਤ -
ਖੇਡ ਵਿਭਾਗ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡਾਂ  ਦੇ ਅੰਡਰ 18 ਸਾਲ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਇਲਾਕੇ ਦੇ ਪ੍ਰਸਿੱਧ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਕਰਵਾਏ ਗਏ।ਇਹਨਾਂ ਕੁਸ਼ਤੀ ਖੇਡ ਮੁਕਾਬਲਿਆਂ ਦਾ ਆਰੰਭ ਜ਼ਿਲਾ ਖੇਡ ਅਫਸਰ ਕੁਲਵਿੰਦਰ ਸਿੰਘ, ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਏ ਪੀ ਉ ਸਰਬਜੀਤ ਸਿੰਘ,  ਅਤੇ ਜੇ.ਈ. ਬਲਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਸਰਪੰਚ ਪਿੰਡ ਬਾਹੜੋਵਾਲ ਨੇ ਨੌਜਵਾਨ ਪਹਿਲਵਾਨਾਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਰਵਾਇਆ । ਇਸ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 100 ਤੋਂ ਵੱਧ ਪਹਿਲਵਾਨਾਂ ਨੇ ਵੱਖ ਵੱਖ ਭਾਰ ਵਰਗਾਂ ਅਤੇ ਉਮਰ ਵਰਗਾਂ ਦੇ ਕੁਸ਼ਤੀ ਮੁਕਾਬਲੇ ਵਿਚ ਸ਼ਾਨਦਾਰ ਖੇਡ ਭਾਵਨਾ ਨਾਲ ਖੇਡਦੇ ਹੋਏ ਦਰਸ਼ਕਾਂ ਦਾ ਮਨ ਮੋਹ ਲਿਆ।
ਇਸ ਮੌਕੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਜੇਤੂ ਪਹਿਲਵਾਨਾਂ ਨੂੰ ਮੈਡਲ ਅਤੇ ਸਰਟੀਫੀਕੇਟ ਦੇ ਸਨਮਾਨਿਤ ਕੀਤਾ ਗਿਆ।
ਕੁਲਵਿੰਦਰ ਸਿੰਘ ਜ਼ਿਲ੍ਹਾ ਖੇਡ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ । ਇਹਨਾਂ ਮੁਕਾਬਲਿਆਂ ਵਿਚ ਗੋਲਡ ਮੈਡਲ ਪ੍ਰਾਪਤ ਕਰਨ ਨੌਜਵਾਨ ਪਹਿਲਵਾਨ ਲੜਕੇ ਅਤੇ ਲੜਕੀਆਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਪੱਧਰ 'ਤੇ ਕਰਵਾਏ ਜਾ ਰਹੇ ਕੁਸ਼ਤੀ ਖੇਡ ਮੁਕਾਬਲੇ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੀ ਕੁਸ਼ਤੀ ਟੀਮ ਵੱਲੋਂ ਖੇਡਣਗੇ। ਇਸ ਮੌਕੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਨੇ ਸਮੂਹ  ਪਹਿਲਵਾਨਾਂ ਨੂੰ ਵਧੀਆ ਕੁਸ਼ਤੀ ਖੇਡ ਦਾ ਪ੍ਰਦਰਸ਼ਨ ਕਰਨ ਲਈ ਵਧਾਈ ਦਿੱਤੀ। ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡ ਮੁਕਾਬਲਿਆਂ ਵਿਚ ਨੌਜਵਾਨ ਪਹਿਲਵਾਨਾਂ ਦੀ ਹੌਸਲਾ ਅਫਜਾਈ ਕਰਨ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ,  ਸਰਬਜੀਤ ਸਿੰਘ ਸਰਪੰਚ ਪਿੰਡ ਬਾਹੜੋਵਾਲ, ਜਰਨੈਲ ਸੋਂਧੀ ਪ੍ਰਧਾਨ ਜ਼ਿਲਾ ਕੁਸ਼ਤੀ ਐਸ਼ੋਸ਼ੀਏਸ਼ਨ, ਸ੍ਰੀ ਬਲਬੀਰ ਬੀਰਾ ਰਾਏਪੁਰ ਡੱਬਾ ਕੁਸ਼ਤੀ ਕੋਚ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਪਰਮਜੀਤ ਸਿੰਘ ਡੀ ਪੀ, ਬਲਬੀਰ ਸਿੰਘ ਪੀ ਟੀ ਆਈ, ਪਹਿਲਵਾਨ ਉਂਕਾਰ ਸਿੰਘ, ਕੁਲਦੀਪ ਚੰਦ ਖਟਕੜ ਖੁਰਦ, ਭੁਪਿੰਦਰ ਸਿੰਘ ਮੁਕੰਦਪੁਰ, ਸੁਰਜੀਤ ਸਿੰਘ ਹੱਪੋਵਾਲ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ :  ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਹੋਏ  ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡਾਂ  ਦੇ ਅੰਡਰ 18 ਸਾਲ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਦੇ ਜੇਤੂ ਪਹਿਲਵਾਨਾਂ ਦੀ ਮੁੱਖ ਮਹਿਮਾਨਾਂ ਤੇ ਪਰਵੰਤੇ ਸੱਜਣਾਂ ਨਾਲ ਯਾਦਗਾਰੀ ਤਸਵੀਰ

Virus-free. www.avast.com

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ

ਬੰਗਾ : 9 ਅਗਸਤ -
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਇਲਾਕੇ ਵਿਚ ਵਧੀਆ ਸਿੱਖਿਆ ਪ੍ਰਦਾਨ ਕਰਵਾ ਰਹੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ । ਇਹ ਮੁਕਾਬਲੇ ਜੂਨੀਅਰ ਅਤੇ ਸੀਨੀਅਰ ਵਰਗ ਵਿਚ ਕਰਵਾਏ ਗਏ ਅਤੇ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਜਿੱਥੇ ਲੜਕਿਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਹੋਏ ਉੱਥੇ ਲੜਕੀਆਂ ਦੇ ਦੁਮਾਲਾ ਸਜਾਉਣ ਦੇ ਮੁਕਾਬਲੇ ਹੋਏ।  ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਭਾਈ ਰਣਜੀਤ ਸਿੰਘ, ਭਾਈ ਰਾਜਿੰਦਰ ਪਾਲ ਸਿੰਘ ਅਤੇ ਭਾਈ ਜਗਜੀਤ ਸਿੰਘ ਨੇ ਬਤੌਰ ਜੱਜ ਸੇਵਾ ਨਿਭਾਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਮੁਕਾਬਲੇ ਦੇ ਵੱਖ-ਵੱਖ ਵਰਗਾਂ ਵਿਚ ਜੇਤੂ ਵਿਦਿਆਰਥੀਆਂ ਆਉਣ ਵਾਲੇ ਦਿਨਾਂ ਵਿਚ ਹੋ ਰਹੇ ਵਿਸ਼ੇਸ਼ ਸਮਾਗਮ ਵਿਚ ਸਨਮਾਨਿਤ ਕੀਤਾ ਜਾਵੇਗਾ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਵੱਲੋਂ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਮੁਕਾਬਲੇ ਦੇ ਜੇਤੂਆਂ ਨੂੰ ਹਾਰਦਿਕ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਵਨੀਤਾ ਚੋਟ, ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ, ਭਾਈ ਜੋਗਾ ਸਿੰਘ, ਭਾਈ ਰਣਜੀਤ ਸਿੰਘ, ਭਾਈ ਰਾਜਿੰਦਰ ਪਾਲ ਸਿੰਘ, ਭਾਈ ਜਗਜੀਤ ਸਿੰਘ, ਮੈਡਮ ਅਮਰਜੀਤ ਕੌਰ, ਸੁਖਵਿੰਦਰ ਸਿੰਘ, ਭਾਈ ਮਨਜੀਤ ਸਿੰਘ  ਵੀ ਹਾਜ਼ਰ ਸਨ।

ਫੋਟੋ :   ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦੀ ਯਾਦਗਾਰੀ ਤਸਵੀਰ

Virus-free. www.avast.com

Wednesday, 7 August 2019

ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਬਲੱਡ ਡੋਨਰ ਮੋਟੀਵੇਟਰ ਸੈਮੀਨਾਰ ਦਾ ਆਯੋਜਿਨ

ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ
ਬਲੱਡ ਡੋਨਰ ਮੋਟੀਵੇਟਰ ਸੈਮੀਨਾਰ ਦਾ ਆਯੋਜਿਨ


ਬੰਗਾ : 7 ਅਗਸਤ -  
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਦੇ ਪ੍ਰਬੰਧ ਹੇਠਾਂ ਚੱਲ ਰਹੇ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਖੂਨਦਾਨ ਦੀ ਮਹੱਹਤਾ ਬਾਰੇ ਚਲਾਈ ਜਾ ਰਹੀ ਜਾਗਰੁਕਤਾ ਮੁਹਿੰਮ ਦੀ ਲੜੀ ਅਧੀਨ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬਲੱਡ ਡੋਨਰ ਮੋਟੀਵੇਟਰ ਸੈਮੀਨਾਰ ਕਰਵਾਇਆ ਜਾ ਰਿਹਾ ਹੈ । ਇਸ ਸੈਮੀਨਾਰ ਵਿਚ ਵੱਲੋਂ ਪੰਜਾਬ ਦੇ ਵੱਖ ਵੱਖ ਸਥਾਨਾਂ ਤੋਂ ਸਮਾਜ ਸੇਵਕ, ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀ, ਖੂਨਦਾਨ ਮੋਟੀਵੇਟਰ ਅਤੇ ਖੂਨਦਾਨੀ ਪੁੱਜੇ । ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਸੁਰਿੰਦਰ ਸਿੰਘ ਢੀਂਡਸਾ ਪ੍ਰਧਾਨ ਰੋਟਰੀ ਕਲੱਬ ਬੰਗਾ, ਮੈਡਮ ਨਰੇਸ਼ ਕੁਮਾਰੀ ਐਸ.ਐਚ.ਉ. ਥਾਣਾ ਬਹਿਰਾਮ, ਵਨੀਤ ਪੁਰੀ ਮੀਤ ਪ੍ਰਧਾਨ ਫੈਡਰੇਸ਼ਨ ਆਫ ਇੰਡੀਆ ਬਲੱਡ ਡੋਨੇਸ਼ਨ ਆਰਗੇਨਾਈਜ਼ੇਸ਼ਨ ਇੰਡੀਆ, ਗੋਪਾਲ ਲੂੰਬਾ ਸੈਕਟਰੀ ਫੈਡਰੇਸ਼ਨ ਆਫ ਇੰਡੀਆ ਬਲੱਡ ਡੋਨੇਸ਼ਨ ਆਰਗੇਨਾਈਜ਼ੇਸ਼ਨ ਪੰਜਾਬ, ਢਾਡੀ ਅਮਰਜੀਤ ਸਿੰਘ ਭਰੋਲੀ , ਸਮਾਜ ਸੇਵਕ ਸਤਪਾਲ ਸਾਹਲੋਂ, ਹੌਲਦਾਰ ਹਿਤੇਸ਼ ਅਰੋੜਾ ਪੰਜਾਬ ਪੁਲੀਸ ਹੈਲਪਿੰਗ ਹੈਂਡ ਸੰਸਥਾ, ਦੀਦਾਰ ਸਿੰਘ ਸ੍ਰੀ ਚਮਕੌਰ ਸਾਹਿਬ, ਬਾਬਾ ਕਮਲਜੀਤ ਸਿੰਘ ਰੋਪੜ, ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਸੰਬੋਧਨ ਕੀਤਾ । ਬੁਲਾਰਿਆਂ ਨੇ ਕਿਹਾ ਕਿ ਹੁਣ ਦੇ ਸਮੇਂ ਵਿਚ ਅਮਰਜੈਂਸੀ ਹਲਾਤਾਂ ਵੇਲੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਖੂਨ ਦਾ ਵਧੀਆ ਪ੍ਰਬੰਧ ਕਰਨ ਦੀ ਜ਼ਰੂਰਤ ਹੈ। ਇਸ ਲਈ ਨੂੰ ਖੂਨਦਾਨ ਕਰਨ ਦੇ ਲਾਭਾਂ ਅਤੇ ਖੂਨਦਾਨ ਕਰਨ ਦੀ ਜਾਣਕਾਰੀ ਘਰ-ਘਰ ਅਤੇ ਆਮ ਲੋਕਾਈ ਤੱਕ ਪ੍ਰਦਾਨ ਕਰਕੇ ਹੀ ਭਵਿੱਖ ਵਿਚ ਕੀਮਤੀ ਜਾਂਨਾਂ ਨੂੰ ਬਚਾਈਆਂ ਜਾ ਸਕਦੀਆਂ ਹਨ ਤਾਂ ਹੀ ਖੂਨਦਾਨ ਲਹਿਰ ਨੂੰ ਕਾਮਯਾਬ ਕਰ ਸਕਦੇ ਹਾਂ।ਬੁਲਾਰਿਆਂ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਵਿਚ ਹਰ ਸਾਲ ਸਾਢੇ ਚਾਰ ਲੱਖ ਯੂਨਿਟ ਖੂਨ ਦੀ ਲੋੜ ਪੈ ਰਹੀ ਹੈ। ਸੈਮੀਨਾਰ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਖੂਨਦਾਨ ਮਹਾਨਤਾ ਬਾਰੇ ਦੱਸਦੇ ਕਿਹਾ ਕਿ ਖੂਨਦਾਨ ਹੀ ਸਭ ਤੋਂ ਸੱਚਾ ਅਤੇ ਜਿੰਦਗੀ ਬਚਾਉਣ ਵਾਲਾ ਸੰਸਾਰ ਦਾ ਸਭ ਤੋਂ ਵੱਡਾ ਮਹਾਂਦਾਨ ਹੈ ਅਤੇ  ਖੂਨਦਾਨ ਕਰਨ ਇਨਸਾਨ ਦੂਜਿਆਂ ਦੇ ਮੁਕਾਬਲੇ ਹਮੇਸ਼ਾਂ ਵੱਧ ਤੰਦਰੁਸਤ ਅਤੇ ਖੁਸ਼ ਰਹਿੰਦਾ ਹੈ। ਇਸ ਮੌਕੇ ਸ. ਕਾਹਮਾ ਨੇ ਸਮੂਹ ਸਮਾਜ ਸੇਵਕਾਂ, ਖੂਨਦਾਨੀਆਂ, ਮੋਟੀਵੇਟਰਾਂ ਅਤੇ ਖੂਨਦਾਨੀ ਸੰਸਥਾਵਾਂ ਦਾ ਆਉਣ ਵਾਲੇ ਦਿਨਾਂ ਵਿਚ  ੩੫ ਸਵੈ ਇੱਛਕ ਖੂਨਦਾਨ ਕੈਂਪ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲਗਾਉਂਣ ਲਈ ਹਾਰਦਿਕ ਧੰਨਵਾਦ ਕੀਤਾ। ਸੈਮੀਨਾਰ ਵਿਚ ਦਿਲਾਬਾਗ ਸਿੰਘ ਬਾਗੀ ਨੇ ਸਟੇਜ ਸੰਚਾਲਨਾ ਕੀਤੀ ਅਤੇ ਖੂਨਦਾਨ ਮਹਿੰਮ ਅਤੇ ਖੂਨਦਾਨ ਕਰਨ ਬਾਰੇ ਵਿਸਥਾਰ ਸਹਿਤ ਚਾਣਨਾ ਪਾਇਆ। ਸੈਮੀਨਾਰ ਵਿਚ ਬੁਲਾਰਿਆਂ ਨੇ ਜਿੱਥੇ ਖੂਨਦਾਨ ਦੀ ਮਹਤੱਤਾ ਬਾਰੇ  ਚਾਣਨਾ ਪਾਇਆ ਗਿਆ ਉੱਥੇ ਪੰਜਾਬ ਵਿਚ ਨਸ਼ਿਆਂ ਕਰਕੇ ਬਰਬਾਦ ਹੋ ਰਹੀ ਨੌਜਵਾਨੀ ਬਾਰੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ। ਸੈਮੀਨਾਰ ਵਿਚ ਸ਼ਿਰਕਤ ਕਰਨ ਵਾਲੀਆਂ ਸ਼ਖਸ਼ੀਅਤਾਂ ਅਤੇ ਸੰਸਥਾਵਾਂ ਦਾ ਟਰੱਸਟ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ, ਰਾਣਾ ਗੁਰਦੀਪ ਸਿੰਘ ਬਖਲੌਰ, ਡਾ.ਸੁਰਿੰਦਰ ਜਸਪਾਲ ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ, ਡਾ.ਰਵਿੰਦਰ ਖਜ਼ੂਰੀਆ, ਡਾ.ਮੁਕਲ ਬੇਦੀ, ਡਾ.ਅਮਿਤ ਸ਼ਰਮਾ, ਡਾ. ਦੀਪਕ ਦੁੱਗਲ, ਡਾ.ਚਾਂਦਨੀ ਬੱਗਾ, ਸੁਰਿੰਦਰ ਸਿੰਘ ਢੀਂਡਸਾ ਪ੍ਰਧਾਨ ਰੋਟਰੀ ਕਲੱਬ ਬੰਗਾ, ਰਾਜ ਕੁਮਾਰ ਰਾਜ ਟਰੈਵਲ, ਪ੍ਰਿੰਸੀਪਲ ਗੁਰਜੰਟ ਸਿੰਘ, ਸੁਰਿੰਦਰ ਸਿੰਘ ਪਾਂਧੀ, ਕੁਲਦੀਪ ਸਿੰਘ, ਅਮਰਦੀਪ ਬੰਗਾ, ਭੁਪੇਸ਼ ਕੁਮਾਰ, ਪ੍ਰਵੀਨ ਕੁਮਾਰ, ਰਮਨ ਖੋਸਲਾ, ਬਾਬਾ ਹਰਜਿੰਦਰ ਸਿੰਘ ਭਰੋਲੀ, ਜਤਿੰਦਰਪਾਲ ਸਿੰਘ ਸੋਤਰਾਂ, ਬਲਵੰਤ ਸਿੰਘ ਲਾਦੀਆਂ, ਜਸਵਿੰਦਰ ਸਿੰਘ ਬਹਿਰਾਮ, ਡਾ.ਗੁਰਪ੍ਰੀਤ ਸਾਧਪੁਰ, ਰੱਤੂ ਨਡਾਲੋਂ, ਜਸਵੰਤ ਰਾਏ ਬੰਗਾ, ਸੰਨੀ ਕੁਮਾਰ ਮਜਾਰੀ, ਮਾਸਟਰ ਅਮਰਜੀਤ ਸਿੰਘ, ਜਥੇਦਾਰ ਜਤਿੰਦਰਪਾਲ ਸਿੰਘ ਖਾਲਸਾ ਸੋਤਰਾਂ, ਬਲਜਿੰਦਰ ਸਿੰਘ ਬੋਲਾ ਬਾਹੜੋਵਾਲ, ਰਵੀ ਕੁਮਾਰ ਬਹਿਰਾਮ, ਡਾ. ਰਾਹੁਲ ਗੋਇਲ ਬੀ.ਟੀ.ਉ., ਮਹਿੰਦਰਪਾਲ ਸਿੰਘ ਸੁਪਰਡੈਂਟ, ਮਨਜੀਤ ਸਿੰਘ ਬੇਦੀ, ਪੰਜਾਬ ਦੇ ਵੱਖ ਵੱਖ ਸਥਾਨਾਂ ਤੋਂ ਸਮਾਜ ਸੇਵਕ, ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀ, ਖੂਨਦਾਨ ਮੋਟੀਵੇਟਰ ਅਤੇ ਖੂਨਦਾਨੀ ਵੀ ਪੁੱਜੇ ਸਨ। ਵਰਨਣਯੋਗ ਹੈ ਕਿ ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ ਵੱਲੋਂ ਅੱਜ ਆਪਣੇ ਜਨਮ ਦਿਨ ਦੀ ਖੁਸ਼ੀ ਵਿਚ ਸੈਮੀਨਾਰ ਸ਼ਿਰਕਤ ਕਰਨ ਵਾਲੀਆਂ ਵੱਖ ਵੱਖ ਸਥਾਨਾਂ ਤੋਂ ਆਈਆਂ ਸਮੂਹ ਸੰਗਤਾਂ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਮਰੀਜ਼ਾਂ ਲਈ ਲੰਗਰ ਦੀ ਸੇਵਾ ਕੀਤੀ।

ਫੋਟੋ ਕੈਪਸ਼ਨ :  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਵਿਖੇ ਬਲੱਡ ਡੋਨਰ ਮੋਟੀਵੇਟਰ ਸੈਮੀਨਾਰ ਵਿਚ ਸੰਬੋਧਨ ਕਰਦੇ ਹੋਏ ਬੁਲਾਰੇ

Virus-free. www.avast.com

Tuesday, 6 August 2019

ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬਲੱਡ ਡੋਨਰ ਮੋਟੀਵੇਟਰ ਸੈਮੀਨਾਰ ਅੱਜ

ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬਲੱਡ ਡੋਨਰ ਮੋਟੀਵੇਟਰ ਸੈਮੀਨਾਰ ਅੱਜ

ਬੰਗਾ :6 ਅਗਸਤ - ਇਲਾਕੇ ਦੇ ਲੋਕ ਸੇਵਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਖੂਨਦਾਨ ਦੀ ਮਹੱਹਤਾ ਬਾਰੇ ਜੁਗਰੁਕਤਾ ਮੁਹਿੰਮ ਦੀ ਲੜੀ ਅਧੀਨ ਬਲੱਡ ਡੋਨਰ ਮੋਟੀਵੇਟਰ ਸੈਮੀਨਾਰ ਅੱਜ ਮਿਤੀ  7 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 9.੩੦ ਤੋਂ 12.੩੦ ਵਜੇ ਤੱਕ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਪ੍ਰਦਾਨ ਕੀਤੀ ।   ਸ. ਕਾਹਮਾ ਨੇ ਦੱਸਿਆ ਕਿ ਇਸ ਸੈਮੀਨਾਰ ਵਿਚ ਖੂਨਦਾਨ ਦੀ ਮਹੱਤਤਾ ਬਾਰੇ ਚਾਨਣਾ ਪਾਉਣ ਲਈ ਖੂਨਦਾਨ ਮੁਹਿੰਮ ਨਾਲ ਜੁੜੀਆਂ ਮਹਾਨ ਹਸਤੀਆਂ ਅਤੇ ਬਲੱਡ ਡੋਨਰ ਮੋਟੀਵੇਟਰ ਪੁੱਜ ਰਹੇ ਹਨ । ਇਹ ਜਾਣਕਾਰੀ ਮੀਡੀਆ ਨੂੰ ਪ੍ਰਦਾਨ ਕਰਨ ਮੌਕੇ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਜਗਜੀਤ ਸਿੰਘ ਸੋਢੀ ਮੈਂਬਰ ਅਤੇ ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ ਵੀ ਹਾਜ਼ਰ ਸਨ ।
ਫੋਟੋ : ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅੱਜ ਢਾਹਾਂ ਕਲੇਰਾਂ ਵਿਖੇ ਹੋ ਰਹੇ ਬਲੱਡ ਡੋਨਰ ਮੋਟੀਵੇਟਰ ਸੈਮੀਨਾਰ ਬਾਰੇ ਜਾਣਕਾਰੀ ਦਿੰਦੇ ਹੋਏ

Virus-free. www.avast.com

Saturday, 3 August 2019

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਔਰਤਾਂ ਦੀਆਂ ਬਿਮਾਰੀਆਂ, ਅਪਰੇਸ਼ਨਾਂ ਅਤੇ ਬਾਂਝਪਣ ਦੇ ਮਾਹਿਰ ਡਾ. ਚਾਂਦਨੀ ਬੱਗਾ ਨੇ ਕਾਰਜ ਭਾਰ ਸੰਭਾਲਿਆ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਔਰਤਾਂ ਦੀਆਂ ਬਿਮਾਰੀਆਂ , 
ਅਪਰੇਸ਼ਨਾਂ ਅਤੇ ਬਾਂਝਪਣ ਦੇ ਮਾਹਿਰ ਡਾ. ਚਾਂਦਨੀ ਬੱਗਾ  ਐਮ.ਐਸ. ਨੇ ਕਾਰਜ ਭਾਰ ਸੰਭਾਲਿਆ
ਬੰਗਾ : 3 ਅਗਸਤ - 
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਔਰਤਾਂ ਦੀਆਂ ਬਿਮਾਰੀਆਂ, ਅਪਰੇਸ਼ਨਾਂ ਅਤੇ ਬਾਂਝਪਣ ਦੇ ਮਾਹਿਰ ਡਾ. ਚਾਂਦਨੀ ਬੱਗਾ ਐਮ.ਐਸ. ਨੇ ਕਾਰਜ ਭਾਰ ਕੇ ਆਪਣਾ ਕੰਮ ਕਰਨਾ ਆਰੰਭ ਕਰ ਦਿੱਤਾ ਹੈ।  ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ ਹਰਦੇਵ ਸਿੰਘ ਕਾਹਮਾ ਨੇ ਪ੍ਰੈੱਸ ਨੂੰ ਦਿੱਤੀ।  
ਇਸ ਮੌਕੇ ਸ ਕਾਹਮਾ ਨੇ ਦੱਸਿਆ ਕਿ ਡਾ. ਚਾਂਦਨੀ ਬੱਗਾ ਐਮ.ਐਸ. ਨੇ ਇੰਦਰਾ ਗਾਂਧੀ ਸਰਕਾਰੀ ਮੈਡੀਕਲ ਕਾਲਜ  ਨਾਗਪੁਰ ਤੋਂ ਔਰਤਾਂ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਅਪਰੇਸ਼ਨ ਕਰਨ ਵਿਚ ਮਾਸਟਰ ਆਫ਼ ਸਰਜਰੀ (ਗਾਇਨੀ) ਦੀ ਡਿਗਰੀ ਪ੍ਰਾਪਤ ਕੀਤੀ ਹੋਈ ਹੈ । ਡਾਕਟਰ ਸਾਹਿਬ ਵੱਲੋਂ ਔਰਤਾਂ ਦੀਆਂ ਹਰ ਤਰ੍ਹਾਂ ਦੀਆਂ ਸਰੀਰਿਕ ਬਿਮਾਰੀਆਂ, ਹਰ ਤਰ੍ਹਾਂ ਦੇ ਜਣੇਪੇ, ਵੱਡੇ ਅਪਰੇਸ਼ਨਾਂ, ਦੂਰਬੀਨੀ ਅਪਰੇਸ਼ਨਾਂ, ਦਰਦ ਰਹਿਤ ਡਲਿਵਰੀ, ਬਾਂਝਪਣ ਦਾ ਇਲਾਜ, ਬੱਚੇਦਾਨੀ ਅਤੇ ਛਾਤੀ ਦੇ ਕੈਂਸਰ ਦਾ ਇਲਾਜ ਅਤੇ ਇੰਨਫਰਲਿਟੀ ਦਾ ਆਧੁਨਿਕ ਢੰਗ ਨਾਲ ਇਲਾਜ ਕੀਤਾ ਜਾਂਦਾ ਹੈ। ਸ. ਕਾਹਮਾ ਨੇ ਦੱਸਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹ ਕਲੇਰ ਵਿਖੇ ਸਥਾਪਿਤ ਔਰਤਾਂ ਦੇ ਵਿਭਾਗ ਵਿਚ ਹਰ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਅਪਰੇਸ਼ਨ ਰਾਹੀਂ ਲੋੜਵੰਦ ਮਰੀਜ਼ਾਂ ਦਾ ਇਲਾਜ ਕਰਨ ਦਾ ਵਧੀਆ ਪ੍ਰਬੰਧ ਹੈ। ਇੱਥੇ ਡਾਕਟਰ ਸਾਹਿਬ 24 ਘੰਟੇ ਮਰੀਜ਼ਾਂ ਦੀ ਸਹਾਇਤਾ ਲਈ ਤਿਆਰ-ਬਰ-ਤਿਆਰ ਮਿਲਦੇ ਹਨ ।  ਸ. ਕਾਹਮਾ ਨੇ ਦੱਸਿਆ ਕਿ ਹਸਪਤਾਲ ਵਿਖੇ ਛੋਟੇ ਨਵਜਨਮੇ ਬੱਚਿਆਂ ਦੀ ਵਧੀਆ ਸਾਂਭ-ਸੰਭਾਲ ਲਈ ਆਧੁਨਿਕ ਮਸ਼ੀਨਾਂ ਅਤੇ ਯੰਤਰ ਵੀ ਉਪਲੱਬਧ ਹਨ।
       ਨਵ ਨਿਯੁਕਤ ਡਾਕਟਰ ਸਹਿਬਾਨ ਦੀ ਜਾਣਕਾਰੀ ਦੇਣ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ ਤੇ ਖਜ਼ਾਨਚੀ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ,  ਡਾ ਪ੍ਰੀਤਮ ਸਿੰਘ ਰਾਜਪਾਲ ਮੈਡੀਕਲ ਸੁਪਰਡੈਂਟ ਅਤੇ ਡਾ. ਚਾਂਦਨੀ ਬੱਗਾ ਐਮ.ਐਸ.(ਔਰਤਾਂ ਦੀਆਂ ਬਿਮਾਰੀਆਂ , ਅਪਰੇਸ਼ਨਾਂ ਅਤੇ ਬਾਂਝਪਣ ਦੇ ਮਾਹਿਰ) ਵੀ ਹਾਜ਼ਰ ਸਨ। 

ਫੋਟੋ ਕੈਪਸ਼ਨ : ਡਾ. ਚਾਂਦਨੀ ਬੱਗਾ ਐਮ.ਐਸ. ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਪਣੀ ਉ.ਪੀ.ਡੀ ਵਿੱਚ

Virus-free. www.avast.com

Friday, 2 August 2019

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਨੌਜਵਾਨ ਪਹਿਲਵਾਨਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਸੱਤ ਗੋਡਲ ਮੈਡਲ ਜਿੱਤੇ

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਨੌਜਵਾਨ ਪਹਿਲਵਾਨਾਂ ਨੇ
ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਸੱਤ ਗੋਡਲ ਮੈਡਲ ਜਿੱਤੇ

ਬੰਗਾ : 2 ਅਗਸਤ -
ਖੇਡ ਵਿਭਾਗ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡਾਂ ਅੰਡਰ 14 ਸਾਲ (ਲੜਕੇ ਅਤੇ ਲੜਕੀਆਂ) ਆਈ.ਟੀ.ਆਈ. ਗਰਾਊਂਡ ਨਵਾਂਸ਼ਹਿਰ ਵਿਖੇ ਕਰਵਾਈਆਂ ਗਈਆਂ ਸਨ ਜਿਸ ਵਿਚੋਂ ਇਲਾਕੇ ਦੇ ਪ੍ਰਸਿੱਧ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਫਰੀ ਕੁਸ਼ਤੀ ਟਰੇਨਿੰਗ ਪ੍ਰਾਪਤ ਕਰਨ ਵਾਲੇ 14 ਸਾਲ ਉਮਰ ਵਰਗ ਦੇ ਵੱਖ ਵੱਖ ਭਾਰ ਵਰਗਾਂ ਦੇ ਪਹਿਲਵਾਨਾਂ ਨੇ ਸੱਤ  ਗੋਲਡ ਮੈਡਲ, ਇੱਕ ਸਿਲਵਰ ਅਤੇ ਅੱਠ ਬਰਾਊਨ ਮੈਡਲ ਜਿੱਤੇ ਹਨ। ਇਹ ਮਾਣਮੱਤੀ ਜਾਣਕਾਰੀ  ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਨੇ ਅੱਜ ਪਿੰਡ ਬਾਹੜੋਵਾਲ ਵਿਖੇ ਸਥਾਪਿਤ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਪੱਤਰਕਾਰਾਂ ਨੂੰ ਦਿੱਤੀ।
ਸ੍ਰੀ ਬਾਹੜੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਫਰੀ ਕੁਸ਼ਤੀ ਖੇਡ ਦੀ ਟਰੇਨਿੰਗ ਪ੍ਰਾਪਤ ਕਰਨ ਵਾਲੇ 14 ਸਾਲ ਉਮਰ ਵਰਗ  (ਲੜਕੇ) ਵਿਚੋਂ 35 ਕਿਲੋਗ੍ਰਾਮ ਭਾਰ ਵਰਗ ਵਿਚ ਗੁਰਪਿੰਦਰ ਸਿੰਘ ਪੁੱਤਰ  ਗੁਰਮੇਲ ਰਾਮ ਪਿੰਡ ਹੀਉਂ, 41 ਕਿਲੋਗ੍ਰਾਮ ਭਾਰ ਵਰਗ ਵਿਚ ਯੁਵਰਾਜ ਪੁੱਤਰ ਰਾਜ ਕੁਮਾਰ ਪਿੰਡ ਮਜਾਰੀ, 48 ਕਿਲੋਗ੍ਰਾਮ ਭਾਰ ਵਰਗ ਵਿਚ ਲਾਲ ਹੁਸੈਨ ਪੁੱਤਰ  ਰੋਸ਼ਨਦੀਨ ਪਿੰਡ ਹੱਪੋਵਾਲ,  57 ਕਿਲੋਗ੍ਰਾਮ ਭਾਰ ਵਰਗ ਵਿਚ ਗੁਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਪਿੰਡ ਸਾਧਪੁਰ, 62 ਕਿਲੋਗ੍ਰਾਮ ਭਾਰ ਵਰਗ ਵਿਚ ਸਿਦਕ ਸੁਖਰਾਜ ਸਿੰਘ ਪੁੱਤਰ ਕੈਂਡੀ ਸੁਖਰਾਜ ਸਿੰਘ ਨਵਾਂਸ਼ਹਿਰ, 75 ਕਿਲੋਗ੍ਰਾਮ ਭਾਰ ਵਰਗ ਵਿਚ ਗੁਰਸਹਿਜਪ੍ਰੀਤ ਸਿੰਘ ਪੁੱਤਰ ਸੁਖਜੀਤ ਸਿੰਘ ਪਿੰਡ ਕੰਗਰੋੜ ਅਤੇ 14 ਸਾਲ ਉਮਰ ਵਰਗ  (ਲੜਕੀਆਂ) ਵਿਚੋਂ 33 ਕਿਲੋਗ੍ਰਾਮ ਭਾਰ ਵਰਗ ਵਿਚ ਤਮੰਨਾ ਭਾਟੀਆ ਵਾਸੀ ਪਿੰਡ ਪੱਲੀ ਝਿੱਕੀ  ਨੇ ਆਪਣੇ ਆਪਣੇ ਭਾਰ ਵਰਗਾਂ ਵਿਚੋਂ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਗੋਲਡ ਮੈਡਲ ਜਿੱਤੇ ਹਨ। ਜਦ ਕਿ 38 ਕਿਲੋਗ੍ਰਾਮ ਭਾਰ ਵਰਗ ਵਿਚ ਯਵਰਾਜ ਪੁੱਤਰ ਦੇਸ ਰਾਜ ਪਿੰਡ ਪੱਲੀ ਝਿੱਕੀ ਨੇ ਸਿਲਵਰ ਮੈਡਲ ਜਿੱਤਿਆ ਹੈ। ਇਸੇ ਤਰ੍ਹਾਂ ਬਰਾਊਨ ਮੈਡਲ ਜੇਤੂਆਂ ਵਿਚ ਰਹਿਮ ਅਲੀ ਪੁੱਤਰ ਮੱਖਣ ਪਿੰਡ ਹੱਪੋਵਾਲ, ਜਸਕਿਰਤਵੀਰ ਪੁੱਤਰ ਰਣਜੀਤ ਪਾਲ ਪਿੰਡ ਬੀਕਾ, ਦਿਲਜੀਤ ਸਿੰਘ ਪੁੱਤਰ ਪ੍ਰੇਮ ਲਾਲ ਪਿੰਡ ਕਜਲਾ,  ਰਣਵੀਰ ਪੁੱਤਰ ਰਣਜੀਤ ਪਾਲ ਪਿੰਡ ਬੀਕਾ, ਰੋਹਿਤ ਰਾਏ ਪੁੱਤਰ ਬਲਦੇਵ ਰਾਏ ਪਿੰਡ ਬਾਹੜੋਵਾਲ, ਚਰਨਜੀਤ ਪਾਲ ਪੁੱਤਰ ਹਰਿਵੰਦਰ ਪਾਲ ਪਿੰਡ ਹੀਉਂ, ਅਰਸ਼ਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਮੁਕੰਦਪੁਰ ਅਤੇ ਮਾਨਵਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਕੰਗਰੋੜ ਸ਼ਾਮਿਲ ਹਨ। ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਨੇ ਕਿਹਾ ਅਖਾੜੇ ਦੇ ਉੱਭਰਦੇ ਪਹਿਲਵਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡਾਂ ਅੰਡਰ 14 ਸਾਲ (ਲੜਕੇ ਅਤੇ ਲੜਕੀਆਂ) ਵਿਚੋਂ ਸ਼ਾਨਦਾਰ ਪ੍ਰਾਪਤੀ ਕਰਕੇ ਕਲੱਬ ਦਾ ਨਾਮ ਰੋਸ਼ਨ ਕੀਤਾ ਹੈ। ਕਲੱਬ ਦੇ ਗੋਲਡ ਮੈਡਲ ਜੇਤੂ ਪਹਿਲਵਾਨ ਹੁਣ ਪੰਜਾਬ ਪੱਧਰੀ ਕੁਸ਼ਤੀ  ਚੈਪੀਅਨਸ਼ਿੱਪ ਵਿਚ ਵੀ ਭਾਗ ਲੈਣਗੇ। ਇਸ ਮੌਕੇ ਸ੍ਰੀ ਨਰਿੰਦਰ ਕਲਸੀ ਬਾਗਵਾਨੀ ਅਫਸਰ ਬਲਾਕ ਬੰਗਾ ਨੇ ਵੀ ਨੌਜਵਾਨ ਪਹਿਲਵਾਨਾਂ ਨੂੰ ਆਪਣਾ ਅਸ਼ੀਰਵਾਦ ਦਿੱਤਾ। ਸ੍ਰੀ ਕਲਸੀ ਨੇ ਕਿਹਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦਾ ਕੁਸ਼ਤੀ ਅਖਾੜਾ ਸਾਡੀ ਨੌਜਵਾਨ ਪੀੜ੍ਹੀ ਨੂੰ ਸ਼ਾਨਦਾਰ ਅਤੇ ਸੁਨਿਹਰਾ ਭਵਿੱਖ ਪ੍ਰਦਾਨ ਕਰਨ ਵਾਲਾ ਸਥਾਨ ਬਣ ਗਿਆ ਹੈ। ਇਸ ਮੌਕੇ ਨੌਜਵਾਨ ਪਹਿਲਵਾਨਾਂ ਦੀ ਹੌਸਲਾ ਅਫਜਾਈ ਕਰਨ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਸ੍ਰੀ ਨਰਿੰਦਰ ਕਲਸੀ ਬਾਗਵਾਨੀ ਅਫਸਰ ਬਲਾਕ ਬੰਗਾ, ਸਰਬਜੀਤ ਸਿੰਘ ਸਰਪੰਚ ਪਿੰਡ ਬਾਹੜੋਵਾਲ,  ਸ੍ਰੀ ਬਲਬੀਰ ਬੀਰਾ ਰਾਏਪੁਰ ਡੱਬਾ ਕੁਸ਼ਤੀ ਕੋਚ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ,  ਕੇਵਲ ਸਿੰਘ ਸਾਧਪੁਰ, ਬਲਬੀਰ ਸਿੰਘ ਪਹਿਵਾਨ, ਭੁਪਿੰਦਰ ਸਿੰਘ ਮੰਢਾਲੀ, ਕੁਲਦੀਪ ਚੰਦ ਖਟਕੜ ਖੁਰਦ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਵਰਣਨਯੋਗ ਹੈ ਕਿ ਪਿੰਡ ਬਾਹੜੋਵਾਲ ਵਿਖੇ ਇਲਾਕੇ ਦੇ ਨੌਜਵਾਨਾਂ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿੱਟੀ ਵਾਲੀ ਅਤੇ ਕੌਮਾਂਤਰੀ ਗੱਦੇ ਵਾਲੀ ਕੁਸ਼ਤੀ ਟਰੇਨਿੰਗ ਮੁਫਤ ਪ੍ਰਦਾਨ ਕੀਤੀ ਜਾਂਦੀ ਹੈ। ਇੱਥੋਂ ਟਰੇਨਿੰਗ ਪ੍ਰਾਪਤ ਕਰਕੇ ਅਨੇਕ ਨੌਜਵਾਨ ਪਹਿਲਵਾਨ ਪੰਜਾਬ ਪੱਧਰੀ ਅਤੇ ਕੌਮੀ ਪੱਧਰੀ ਕੁਸ਼ਤੀ ਚੈਪੀਅਨਸ਼ਿਪ ਵਿਚੋਂ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ, ਜ਼ਿਲ੍ਹੇ ਦਾ ਅਤੇ ਕਲੱਬ ਦਾ ਨਾਮ ਰੋਸ਼ਨ ਕਰ ਚੁੱਕੇ ਸਨ। ਕਲੱਬ ਵੱਲੋਂ ਵੀ ਉੱਭਰਦੇ ਪਹਿਲਵਾਨਾਂ ਦੀ ਹਰ ਤਰ੍ਹਾਂ ਨਾਲ ਮਦਦ ਦਿੱਤੀ ਜਾਂਦੀ ਹੈ। ਖਾਸ ਗੱਲ ਇਹ ਵੀ ਹੈ ਕਿ ਅੱਜ ਕੱਲ੍ਹ ਗਰਮੀਆਂ ਵਿਚ ਪਹਿਲਵਾਨਾਂ ਨੂੰ ਰੋਜ਼ਾਨਾ ਬਦਾਮਾਂ ਦੀ ਸ਼ਰਦਾਈ ਵੀ ਪਿਲਾਈ ਜਾਂਦੀ ਹੈ ।  

ਫੋਟੋ ਕੈਪਸ਼ਨ :  ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ  ਜੇਤੂ ਪਹਿਲਵਾਨਾਂ ਨਾਲ ਤਸਵੀਰ ਵਿਚ  ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ,  ਸ੍ਰੀ ਨਰਿੰਦਰ ਕਲਸੀ ਬਾਗਵਾਨੀ ਅਫਸਰ ਬਲਾਕ ਬੰਗਾ ਅਤੇ ਹੋਰ ਪਤਵੰਤੇ

Virus-free. www.avast.com