Wednesday, 28 August 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਡਰ 25 ਸਾਲ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਅਖਾੜਾ ਵਿਖੇ ਹੋਏ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਡਰ 25 ਸਾਲ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਅਖਾੜਾ ਵਿਖੇ ਹੋਏ

ਬੰਗਾ : 28 ਅਗਸਤ -
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਖੇਡ ਵਿਭਾਗ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡਾਂ ਅੰਡਰ 25 ਸਾਲ ਲੜਕਿਆਂ ਦੇ ਫਰੀ ਸਟਾਈਲ ਤੇ ਗਰੀਕੋ ਰੋਮਨ ਕੁਸ਼ਤੀ ਮੁਕਾਬਲੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਕੁਸ਼ਤੀ ਅਖਾੜੇ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਦੇ ਵੱਖ-ਵੱਖ ਭਾਰ ਵਰਗਾਂ ਦੇ ਜੇਤੂਆਂ ਪਹਿਲਵਾਨਾਂ ਨੂੰ ਮੈਡਲਾਂ ਦੀ ਵੰਡ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ, ਤੀਰਥ ਸਿੰਘ ਮੇਹਲੀਆਣਾ ਪ੍ਰਧਾਨ ਬਲਾਕ ਸੰਮਤੀ ਬੰਗਾ ਅਤੇ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਨੇ ਆਪਣੇ  ਕਰ ਕਮਲਾਂ ਨਾਲ ਕੀਤੀ ਅਤੇ ਅਸ਼ੀਰਵਾਦ ਦਿੰਦੇ ਹੋਏ ਨੌਜਵਾਨ ਪਹਿਲਵਾਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ। ਇਸ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 100 ਤੋਂ ਵੱਧ ਪਹਿਲਵਾਨਾਂ ਨੇ ਅੰਡਰ 25 ਸਾਲ ਉਮਰ ਵਰਗ ਵਿਚ ਵੱਖ-ਵੱਖ ਭਾਰ ਵਰਗਾਂ ਦੇ ਕੁਸ਼ਤੀ ਮੁਕਾਬਲੇ ਵਿਚ ਸ਼ਾਨਦਾਰ ਖੇਡ ਭਾਵਨਾ ਨਾਲ ਖੇਡਦੇ ਹੋਏ ਦਰਸ਼ਕਾਂ ਦਾ ਮਨ ਮੋਹ ਲਿਆ। ਕੁਸ਼ਤੀ ਮੁਕਾਬਲੇ ਵਿਚ  ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਜੇਤੂ ਪਹਿਲਵਾਨਾਂ ਨੂੰ ਮੈਡਲ ਦੇ ਸਨਮਾਨਿਤ ਕੀਤਾ ਗਿਆ।
ਜ਼ਿਲ੍ਹਾ ਖੇਡ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ । ਇਹਨਾਂ ਮੁਕਾਬਲਿਆਂ ਵਿਚ ਗੋਲਡ ਮੈਡਲ ਪ੍ਰਾਪਤ ਕਰਨ ਨੌਜਵਾਨ ਪਹਿਲਵਾਨ ਆਉਣ ਵਾਲੇ ਦਿਨਾਂ ਵਿਚ ਪੰਜਾਬ ਪੱਧਰ 'ਤੇ ਕਰਵਾਏ ਜਾ ਰਹੇ ਕੁਸ਼ਤੀ ਖੇਡ ਮੁਕਾਬਲੇ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੀ ਕੁਸ਼ਤੀ ਟੀਮ ਵੱਲੋਂ ਖੇਡਣਗੇ। ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡ ਮੁਕਾਬਲਿਆਂ ਵਿਚ ਨੌਜਵਾਨ ਪਹਿਲਵਾਨਾਂ ਦੀ ਹੌਸਲਾ ਅਫਜਾਈ ਕਰਨ ਮੌਕੇ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ, ਤੀਰਥ ਸਿੰਘ ਮੇਹਲੀਆਣਾ ਪ੍ਰਧਾਨ ਬਲਾਕ ਸੰਮਤੀ ਬੰਗਾ, ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਡਾ ਹਰਪ੍ਰੀਤ ਕੈਂਥ, ਸਰਬਜੀਤ ਸਿੰਘ ਸਰਪੰਚ ਪਿੰਡ ਬਾਹੜੋਵਾਲ, ਜੋਗਾ ਸਿੰਘ ਮੈਂਬਰ ਬਲਾਕ ਸੰਮਤੀ, ਜਸਵੀਰ ਸ਼ੀਰਾ ਪ੍ਰਧਾਨ ਕੋ ਆਪਰੇਟਿਵ ਸੁਸਾਇਟੀ  ਸੰਸਥਾ, ਡਾ ਦੇਸ ਰਾਜ ਸਾਬਕਾ ਚੇਅਰਮੈਨ ਬਲਾਕ ਸੰਮਤੀ, ਅਜਾਇਬ ਸਿੰਘ ਕਲੇਰਾਂ, ਤੀਰਥ ਸਿੰਘ ਚਾਹਲ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਮੇਸ਼ ਅਟਾਰੀ, ਅਮਰਜੀਤ ਸਿੰਘ ਕਲਸੀ, ਯੋਗੇਸ਼ ਕੁਮਾਰ ਘੁੰਮਣਾਂ, ਜੱਗਾ ਪਹਿਲਵਾਨ,  ਸ੍ਰੀ ਬਲਬੀਰ ਬੀਰਾ ਰਾਏਪੁਰ ਡੱਬਾ ਕੁਸ਼ਤੀ ਕੋਚ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਪਰਮਜੀਤ ਸਿੰਘ ਡੀ.ਪੀ., ਮੋਹਨ ਸਿੰਘ ਪੀ.ਟੀ., ਪਹਿਲਵਾਨ ਉਂਕਾਰ ਸਿੰਘ, ਕੁਲਦੀਪ ਚੰਦ ਖਟਕੜ ਖੁਰਦ, ਭੁਪਿੰਦਰ ਸਿੰਘ ਮੁਕੰਦਪੁਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।ਜ਼ਿਲ੍ਹਾ ਖੇਡ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਨਿਗਰਾਨੀ ਹੇਠ  ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਡਰ 25 ਸਾਲ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਪਹਿਲਵਾਨਾਂ ਲਈ ਰਿਫੈਸ਼ਮੈਂਟ ਦਾ ਵੀ ਖਾਸ ਪ੍ਰਬੰਧ ਸੀ।

ਫੋਟੋ ਕੈਪਸ਼ਨ :  ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਹੋਏ ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡਾਂ ਦੇ ਜੇਤੂ ਪਹਿਲਵਾਨਾਂ ਦੀ ਮੁੱਖ ਮਹਿਮਾਨ ਤੇ ਪਤਵੰਤੇ ਸੱਜਣਾਂ ਨਾਲ ਯਾਦਗਾਰੀ  ਤਸਵੀਰ

Virus-free. www.avast.com