Friday, 9 August 2019

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ

ਬੰਗਾ : 9 ਅਗਸਤ -
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਇਲਾਕੇ ਵਿਚ ਵਧੀਆ ਸਿੱਖਿਆ ਪ੍ਰਦਾਨ ਕਰਵਾ ਰਹੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ । ਇਹ ਮੁਕਾਬਲੇ ਜੂਨੀਅਰ ਅਤੇ ਸੀਨੀਅਰ ਵਰਗ ਵਿਚ ਕਰਵਾਏ ਗਏ ਅਤੇ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਜਿੱਥੇ ਲੜਕਿਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਹੋਏ ਉੱਥੇ ਲੜਕੀਆਂ ਦੇ ਦੁਮਾਲਾ ਸਜਾਉਣ ਦੇ ਮੁਕਾਬਲੇ ਹੋਏ।  ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਭਾਈ ਰਣਜੀਤ ਸਿੰਘ, ਭਾਈ ਰਾਜਿੰਦਰ ਪਾਲ ਸਿੰਘ ਅਤੇ ਭਾਈ ਜਗਜੀਤ ਸਿੰਘ ਨੇ ਬਤੌਰ ਜੱਜ ਸੇਵਾ ਨਿਭਾਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਮੁਕਾਬਲੇ ਦੇ ਵੱਖ-ਵੱਖ ਵਰਗਾਂ ਵਿਚ ਜੇਤੂ ਵਿਦਿਆਰਥੀਆਂ ਆਉਣ ਵਾਲੇ ਦਿਨਾਂ ਵਿਚ ਹੋ ਰਹੇ ਵਿਸ਼ੇਸ਼ ਸਮਾਗਮ ਵਿਚ ਸਨਮਾਨਿਤ ਕੀਤਾ ਜਾਵੇਗਾ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਵੱਲੋਂ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਮੁਕਾਬਲੇ ਦੇ ਜੇਤੂਆਂ ਨੂੰ ਹਾਰਦਿਕ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਵਨੀਤਾ ਚੋਟ, ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ, ਭਾਈ ਜੋਗਾ ਸਿੰਘ, ਭਾਈ ਰਣਜੀਤ ਸਿੰਘ, ਭਾਈ ਰਾਜਿੰਦਰ ਪਾਲ ਸਿੰਘ, ਭਾਈ ਜਗਜੀਤ ਸਿੰਘ, ਮੈਡਮ ਅਮਰਜੀਤ ਕੌਰ, ਸੁਖਵਿੰਦਰ ਸਿੰਘ, ਭਾਈ ਮਨਜੀਤ ਸਿੰਘ  ਵੀ ਹਾਜ਼ਰ ਸਨ।

ਫੋਟੋ :   ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦੀ ਯਾਦਗਾਰੀ ਤਸਵੀਰ

Virus-free. www.avast.com