Friday, 16 August 2019

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ
ਬੰਗਾ : 16 ਅਗਸਤ -
ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਤੀਜੀ ਕਲਾਸ ਤੋਂ ਲੈ ਕੇ 10+1 ਕਲਾਸ ਤੱਕ ਦੇ 300 ਤੋਂ ਵੱਧ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਹ ਵਿਸ਼ੇਸ਼ ਗੁਰਬਾਣੀ ਕੰਠ ਮੁਕਾਬਲੇ ਵਿਦਿਆਰਥੀਆਂ ਵਿਚਕਾਰ ਸਕੂਲ ਵਿਚ ਲੱਗੇ ਧਾਰਮਿਕ ਵਿਦਿਆ ਦੇ ਸਿਲੇਬਸ ਅਨੁਸਾਰ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬ੍ਰਿਤਾਂਤ, ਗੁਰਬਾਣੀ ਪਾਠ, ਨਿੱਤਨੇਮ ਦੀਆਂ ਬਾਣੀਆਂ, ਗੁਰਬਾਣੀ ਸ਼ਬਦ, ਅਰਦਾਸ ਅਤੇ ਸਿੱਖ ਇਤਿਹਾਸ ਬਾਰੇ ਵੱਖ-ਵੱਖ ਪੜਾਵਾਂ ਵਿਚ ਜੱਜਾਂ ਵੱਲੋਂ ਸਵਾਲਾਂ ਦੇ ਜਵਾਬ ਪੂਰੇ ਸਤਿਕਾਰ ਨਾਲ ਦਿੱਤੇ । ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ  ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਦੱਸਿਆ ਕਿ ਧਾਰਮਿਕ ਵਿਦਿਆ ਪ੍ਰਾਪਤ ਕਰਕੇ ਵਿਦਿਆਰਥੀ ਸਮਾਜ ਦਾ ਵਧੀਆ ਨਾਗਰਿਕ ਬਣਦਾ ਹੈ । ਗੁਰਬਾਣੀ ਕੰਠ ਮੁਕਾਬਲੇ ਵਿਚ ਜੱਜਾਂ ਦੀ ਅਹਿਮ ਜ਼ਿੰਮੇਵਾਰੀ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਭਾਈ ਰਣਜੀਤ ਸਿੰਘ ਧਾਰਮਿਕ ਅਧਿਆਪਕ ਅਤੇ ਭਾਈ ਮਨਜੀਤ ਸਿੰਘ ਤਬਲਾ ਅਧਿਆਪਕ ਨੇ ਬਾਖੂਬੀ ਨਿਭਾਈ । ਪ੍ਰਿੰਸੀਪਲ ਵਨੀਤਾ ਚੋਟ ਨੇ ਦੱਸਿਆ ਕਿ ਗੁਰਬਾਣੀ ਕੰਠ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੇ ਦਿਨਾਂ ਵਿਚ ਹੋ ਰਹੇ ਵਿਸ਼ਾਲ ਧਾਰਮਿਕ ਸਮਾਗਮ ਵਿਚ ਸਨਮਾਨਿਤ ਕੀਤਾ ਜਾਵੇਗਾ । ਇਸ ਮੌਕੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਲਈ ਵਿਸ਼ੇਸ਼ ਤੌਰ 'ਤੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਪ੍ਰਿੰਸੀਪਲ ਵਨੀਤਾ ਚੋਟ, ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ, ਭਾਈ ਜੋਗਾ ਸਿੰਘ, ਮੈਡਮ ਅਮਰਜੀਤ ਕੌਰ, ਮੈਡਮ ਰਸ਼ਪਾਲ ਕੌਰ, ਜਗਜੀਤ ਸਿੰਘ, ਸੁਰਜੀਤ ਸਿੰਘ, ਰਮਨ ਕੁਮਾਰ, ਸੁੱਖਵਿੰਦਰ ਸਿੰਘ, ਮੈਡਮ ਗੁਰਪ੍ਰੀਤ ਕੌਰ ਸੰਗੀਤ ਅਧਿਆਪਕ ਅਤੇ ਸਮੂਹ ਸਕੂਲ ਸਟਾਫ਼ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸੀ। ਵਰਣਨਯੋਗ ਹੈ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਦਿਆਰਥੀਆਂ ਨੂੰ ਗੁਰਬਾਣੀ ਸੰਥਿਆ, ਗੁਰਬਾਣੀ ਕੀਰਤਨ, ਸਿੱਖ ਇਤਿਹਾਸ ਅਤੇ ਤਬਲੇ ਦੀ ਸਿਖਲਾਈ ਵੀ ਰੋਜ਼ਾਨਾ ਪ੍ਰਦਾਨ ਕੀਤੀ ਜਾਂਦੀ ਹੈ ।
ਫੋਟੋ :   ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਦੇ ਵੱਖ ਵੱਖ ਕਲਾਸਾਂ ਦੇ ਜੇਤੂ ਵਿਦਿਆਰਥੀਆਂ ਦੀ ਯਾਦਗਾਰੀ ਤਸਵੀਰ

Virus-free. www.avast.com