ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ
ਬੰਗਾ : 10 ਅਗਸਤ -
ਪੇਂਡੂ ਇਲਾਕੇ ਦੇ ਸੀ.ਬੀ.ਐਸ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਅੱਜ ੧੦+੧ ਜਮਾਤ ਅਤੇ 10+2 ਜਮਾਤ ਦੀਆਂ ਵਿਦਿਆਰਥਣਾਂ ਨੇ ਤੀਆਂ ਦਾ ਤਿਉਹਾਰ ਮਨਾਇਆ । ਇਸ ਮੌਕੇ ਹੋਏ ਸਭਿਆਚਾਰਕ ਪ੍ਰੋਗਰਾਮ ਵਿਚ ਵਿਦਿਆਰਥਣਾਂ ਵੱਲੋਂ ਗਿੱਧਾ, ਭੰਗੜਾ, ਸੁਹਾਗ, ਘੋੜੀਆਂ, ਲੋਕ ਬੋਲੀਆਂ ਅਤੇ ਸਕਿਟਾਂ ਪੇਸ਼ ਕੀਤੀਆਂ ਗਈਆਂ । ਤੀਆਂ ਦੇ ਤਿਉਹਾਰ ਨੂੰ ਯਾਦਗਾਰੀ ਬਣਾਉਂਦੇ ਹੋਏ ਵਿਦਿਆਰਥੀਆਂ ਦੇ ਨਾਲ ਸਕੂਲ ਅਧਿਆਪਕਾਵਾਂ ਨੇ ਵੀ ਗਿੱਧਾ ਪਾਇਆ ਅਤੇ ਪੀਘਾਂ ਝੂਟੀਆਂ।ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਦੱਸਿਆ ਕਿ ਸਾਉਣ ਦੇ ਮਹੀਨੇ ਵਿਚ ਆਉਣ ਵਾਲਾ ਤੀਆਂ ਦਾ ਤਿਉਹਾਰ ਸਾਡੇ ਪੰਜਾਬੀ ਵਿਰਸੇ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ । ਤੀਆਂ ਦਾ ਤਿਉਹਾਰ ਸਾਡੀਆਂ ਧੀਆਂ-ਭੈਣਾਂ ਨੂੰ ਇੱਕ ਸਥਾਨ 'ਤੇ ਮਿਲ ਕੇ ਆਪਣੀਆਂ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਤੀਆਂ ਦੇ ਤਿਉਹਾਰ ਵਿਚ ਭਾਗ ਲੈ ਰਹੇ ਵਿਦਿਆਰਥਣਾਂ ਦੀ ਹੌਂਸਲਾ ਅਫਜ਼ਾਈ ਕਰਨ ਮੌਕੇ ਸਰਵ ਸ੍ਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਪ੍ਰਿੰਸੀਪਲ ਵਨੀਤਾ ਚੋਟ, ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ, ਭਾਈ ਜੋਗਾ ਸਿੰਘ, ਮੈਡਮ ਅਮਰਜੀਤ ਕੌਰ, ਮੈਡਮ ਰਸ਼ਪਾਲ ਕੌਰ ਅਤੇ ਸਮੂਹ ਸਕੂਲ ਸਟਾਫ਼ ਵੀ ਵਿਸ਼ੇਸ਼ ਤੌਰ ਹਾਜ਼ਰ ਸੀ।
ਫੋਟੋ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਤੀਆਂ ਦਾ ਤਿਉਹਾਰ ਮੌਕੇ ਗਿੱਧਾ ਪੇਸ਼ ਕਰਦੇ ਕਰਦੇ ਹੋਏ ਵਿਦਿਆਰਥੀ