Monday, 12 August 2019

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਦੱਸ ਗੋਡਲ ਮੈਡਲ ਜਿੱਤਕੇ ਕਲੱਬ ਦਾ ਨਾਮ ਰੋਸ਼ਨ ਕੀਤਾ

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ
ਦੱਸ ਗੋਡਲ ਮੈਡਲ ਜਿੱਤਕੇ ਕਲੱਬ ਦਾ ਨਾਮ ਰੋਸ਼ਨ ਕੀਤਾ

ਬੰਗਾ : 10  ਅਗਸਤ -
ਖੇਡ ਵਿਭਾਗ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਅੰਡਰ 18 ਸਾਲ (ਲੜਕੇ ਅਤੇ ਲੜਕੀਆਂ)  ਵਿਚੋਂ ਇਲਾਕੇ ਦੇ ਪ੍ਰਸਿੱਧ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਵੱਖ ਵੱਖ ਭਾਰ ਵਰਗਾਂ ਦੇ ਪਹਿਲਾਵਾਨ  ਲੜਕੇ ਅਤੇ ਲੜਕੀਆਂ ਨੇ 10 ਗੋਲਡ ਮੈਡਲ ਜਿੱਤ ਕੇ ਅਖਾੜੇ ਦਾ ਨਾਮ ਦਾ ਰੋਸ਼ਨ ਕੀਤਾ ਹੈ।  ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਨੇ ਦੱਸਿਆ ਕਿ ਕਲੱਬ ਦੇ ਅਖਾੜੇ ਪਿੰਡ ਬਾਹੜੋਵਾਲ ਵਿਖੇ ਫਰੀ ਕੁਸ਼ਤੀ ਖੇਡ ਦੀ ਟਰੇਨਿੰਗ ਪ੍ਰਾਪਤ ਕਰਨ ਵਾਲੇ 18 ਸਾਲ ਉਮਰ ਵਰਗ  ਪਹਿਲਵਾਨ ਲੜਕੀਅ ਵਿਚ 43 ਕਿਲੋਗ੍ਰਾਮ ਭਾਰ ਵਰਗ ਵਿਚ ਸੰਦੀਪ ਕੌਰ ਪੁੱਤਰੀ ਗੁਰਮੇਲ ਰਾਮ ਪਿੰਡ ਹੀਉਂ, 46 ਕਿਲੋਗ੍ਰਾਮ ਭਾਰ ਵਰਗ ਵਿਚ ਪੂਨਮ ਪੁੱਤਰੀ ਸਖਚੈਨ ਪਿੰਡ ਕਾਠਗੜ੍ਹ, 53 ਕਿਲੋਗ੍ਰਾਮ ਭਾਰ ਵਰਗ ਵਿਚ ਰੋਜ਼ੀ ਘਈ ਪੁੱਤਰੀ ਕੁਲਦੀਪ ਕੁਮਾਰ ਪਿੰਡ ਕਾਠਗੜ੍ਹ, 57 ਕਿਲੋਗ੍ਰਾਮ ਭਾਰ ਵਰਗ ਵਿਚ ਅਮਨਦੀਪ ਕੌਰ ਪੁੱਤਰ ਸ਼ੌਕੀਨ ਸਿੰਘ ਪਿੰਡ ਮਾਹਿਲ ਗਹਿਲਾਂ ਅਤੇ ਪਹਿਲਵਾਨ ਲੜਕੇ ਵਿਚ 51 ਕਿਲੋਗ੍ਰਾਮ ਭਾਰ ਵਰਗ ਵਿਚ ਹਰਸ਼ਦੀਪ ਪੁੱਤਰ ਬਲਾਬੀਰ ਚੰਦ ਪਿੰਡ ਮਜਾਰੀ, 60 ਕਿਲੋਗ੍ਰਾਮ ਭਾਰ ਵਰਗ ਵਿਚ ਮੁਸ਼ਤਾਕ ਅਲੀ ਪੁੱਤਰ ਮੁਹੰਮਦ ਹੁਸੈਨ ਪਿੰਡ ਕਾਠਗੜ੍ਹ, 65 ਕਿਲੋਗ੍ਰਾਮ ਭਾਰ ਵਰਗ ਵਿਚ ਵਰਿੰਦਰ ਕੁਮਾਰ ਪੁੱਤਰ ਲਛਮਣ ਦਾਸ ਪਿੰਡ ਬੀਸਲਾ, 71 ਕਿਲੋਗ੍ਰਾਮ ਭਾਰ ਵਰਗ ਵਿਚ ਵਿਸ਼ਾਲ ਪੁੱਤਰ ਨਿਰਮਲ ਰਾਮ ਪਿੰਡ ਮਜਾਰੀ, 80 ਕਿਲੋਗ੍ਰਾਮ ਭਾਰ ਵਰਗ ਵਿਚ ਸਤਿਗੁਰਦੀਪ ਪੁੱਤਰ ਹਰਭਜਨ ਲਾਲ ਪਿੰਡ ਮਜਾਰੀ ਅਤੇ 110 ਕਿਲੋਗ੍ਰਾਮ ਭਾਰ ਵਰਗ ਵਿਚ ਸਖਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਪਿੰਡ ਹੱਪੋਵਾਲ ਨੇ ਸ਼ਾਨਦਾਰ ਕੁਸ਼ਤੀ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਗੋਲਡ ਮੈਡਲ ਜਿੱਤੇ ਹਨ ।  ਜਦ ਕਿ 70 ਕਿਲੋਗ੍ਰਾਮ ਭਾਰ ਵਰਗ ਵਿਚ ਮੁਹੰਮਦ ਸਦੀਕ ਪੁੱਤਰ ਸ਼ੇਰਾ ਪਿੰਡ ਬਿੰਜੋ ਨੇ ਸਿਲਵਰ ਮੈਡਲ ਜਿੱਤਿਆ ਹੈ। ਇਸੇ ਤਰ੍ਹਾਂ ਬਰਾਊਨ ਮੈਡਲ ਜੇਤੂਆਂ ਵਿਚ 60 ਕਿਲੋਗ੍ਰਾਮ ਭਾਰ ਵਰਗ ਵਿਚ ਗਗਨਦੀਪ ਸਿੰਘ ਪੁੱਤਰ ਰਮੇਸ਼ ਕੁਮਾਰ ਪਿੰਡ ਬੀਸਲਾ, 80 ਕਿਲੋਗ੍ਰਾਮ ਭਾਰ ਵਰਗ ਵਿਚ ਨਵਜੋਤ ਸਿੰਘ ਪੁੱਤਰ ਅਮਨਜੀਤ ਸਿੰਘ ਪਿੰਡ ਖਟਕੜ ਖੁਰਦ, 92 ਕਿਲੋਗ੍ਰਾਮ ਭਾਰ ਵਰਗ ਵਿਚ ਅਨਮੋਲ ਪੁੱਤਰ ਤਰਸੇਮ ਸਿੰਘ ਪਿੰਡ ਥਾਂਦੀਆਂ ਅਤੇ 92 ਕਿਲੋਗ੍ਰਾਮ ਭਾਰ ਵਰਗ ਵਿਚ ਮਨਜੋਤ ਸਿੰਘ ਪੁੱਤਰ ਭੁਪਿੰਦਰ ਸਿੰਘ ਪਿੰਡ ਮੁਕੰਦਪੁਰ  ਸ਼ਾਮਿਲ ਹਨ ।  ਕੁਸ਼ਤੀ ਅਖਾੜੇ ਦੇ ਪਹਿਲਵਾਨਾਂ ਨੇ  10 ਗੋਲਡ, 01 ਸਿਲਵਰ ਅਤੇ 04 ਬਰਾਊਨ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦਾ ਨਾਮ ਰੋਸ਼ਨ ਕੀਤਾ ਹੈ। ਹੁਣ ਕਲੱਬ ਦੇ ਇਹ ਗੋਲਡ ਮੈਡਲ ਜੇਤੂ ਪਹਿਲਵਾਨ ਪੰਜਾਬ ਪੱਧਰੀ ਕੁਸ਼ਤੀ ਚੈਪੀਅਨਸ਼ਿੱਪ ਵਿਚ ਵੀ ਖੇਡਣਗੇ। ਜੇਤੂ ਨੌਜਵਾਨ ਪਹਿਲਵਾਨਾਂ ਦੀ ਹੌਸਲਾ ਅਫਜਾਈ ਕਰਨ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਸਰਬਜੀਤ ਸਿੰਘ ਸਰਪੰਚ ਪਿੰਡ ਬਾਹੜੋਵਾਲ,  ਸ੍ਰੀ ਬਲਬੀਰ ਬੀਰਾ ਰਾਏਪੁਰ ਡੱਬਾ ਕੁਸ਼ਤੀ ਕੋਚ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਮੋਹਨ ਲਾਲ ਬੰਗਾ, ਭੁਪਿੰਦਰ ਸਿੰਘ ਮੁਕੰਦਪੁਰ, ਬਲਬੀਰ ਸਿੰਘ ਪਹਿਲਵਾਨ, ਸੁਰਜੀਤ ਸਿੰਘ ਅਕਾਲੀ, ਸ਼ੌਕੀਨ ਸਿੰਘ, ਸੰਦੀਪ ਸੰਘਾ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਵਰਣਨਯੋਗ ਹੈ ਕਿ ਪਿੰਡ ਬਾਹੜੋਵਾਲ ਵਿਖੇ ਇਲਾਕੇ ਦੇ ਨੌਜਵਾਨਾਂ, ਸਕੂਲਾਂ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਵਿਰਾਸਤੀ ਮਿੱਟੀ ਵਾਲੀ ਕੁਸ਼ਤੀ ਅਤੇ ਕੌਮਾਂਤਰੀ ਗੱਦੇ ਵਾਲੀ ਕੁਸ਼ਤੀ ਟਰੇਨਿੰਗ ਮੁਫਤ ਪ੍ਰਦਾਨ ਕੀਤੀ ਜਾਂਦੀ ਹੈ । ਅੱਜ ਕੱਲ੍ਹ ਗਰਮੀਆਂ ਵਿਚ ਪਹਿਲਵਾਨਾਂ ਨੂੰ ਰੋਜ਼ਾਨਾ ਬਦਾਮਾਂ ਦੀ ਸ਼ਰਦਾਈ ਵੀ ਪਿਲਾਈ ਜਾਂਦੀ ਹੈ ।  

ਫੋਟੋ ਕੈਪਸ਼ਨ :  ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਜ਼ਿਲ੍ਹਾ ਪੱਧਰੀ ਖੇਡਾਂ ਦੇ ਜੇਤੂ ਪਹਿਲਵਾਨਾਂ ਨਾਲ ਤਸਵੀਰ ਵਿਚ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਅਤੇ ਹੋਰ ਪਤਵੰਤੇ ਸੱਜਣ

Virus-free. www.avast.com