Saturday, 24 August 2019

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਜੀ ਦਾ ਢਾਹਾਂ ਕਲੇਰਾਂ ਪੁੱਜਣ 'ਤੇ ਸਨਮਾਨ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਜੀ ਦਾ ਢਾਹਾਂ ਕਲੇਰਾਂ ਪੁੱਜਣ 'ਤੇ ਸਨਮਾਨ
ਬੰਗਾ : 24 ਅਗਸਤ ¸
ਇਲਾਕੇ ਦੇ ਸਿਹਤ ਅਤੇ ਵਿਦਿਅਕ ਖੇਤਰ ਵਿਚ ਪ੍ਰਸਿੱਧ ਸੇਵਾ ਅਦਾਰੇ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਅੱਜ ਸਿੱਖ ਪੰਥ ਦੇ ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਦਾ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ।  ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਨੇ ਟਰੱਸਟ ਦੇ ਪ੍ਰਬੰਧ ਹੇਠਾਂ ਢਾਹਾਂ ਕਲੇਰਾਂ ਵਿਖੇ ਇਲਾਕੇ ਲਈ  ਵਧੀਆ ਮੈਡੀਕਲ ਸੇਵਾਵਾਂ, ਵਿਦਿਅਕ ਸੇਵਾਵਾਂ ਅਤੇ ਧਾਰਮਿਕ ਸੇਵਾਵਾਂ ਪ੍ਰਦਾਨ ਕਰਨ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ।  ਇਸ ਤੋਂ ਪਹਿਲਾਂ  ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ  ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਨੂੰ ਜੀ ਆਇਆਂ ਕਹਿੰਦੇ ਹੋਏ  ਟਰੱਸਟ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਅਤੇ ਦੇਸ ਵਿਦੇਸ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਵਿਖੇ ਲੋਕ ਸੇਵਾ ਲਈ ਟਰੱਸਟ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਤੇ ਮੈਡੀਕਲ ਸੰਸਥਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ।  ਸ. ਕਾਹਮਾ ਨੇ ਸਮੂਹ ਟਰੱਸਟ ਅਤੇ ਅਦਾਰਿਆਂ ਵੱਲੋਂ  ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਨੂੰ ਯਾਦ ਚਿੰਨ੍ਹ ਅਤੇ ਸਿਰੋਪਾਉ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਮੈਂਬਰ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਹਰਦੇਵ ਸਿੰਘ ਪੀ.ਏ. ਅਤੇ ਹੋਰ ਸੱਜਣ ਹਾਜ਼ਰ ਸਨ। 

ਫੋਟੋ ਕੈਪਸ਼ਨ:¸  ਢਾਹਾਂ ਕਲੇਰਾਂ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਨੂੰ ਯਾਦ ਚਿੰਨ੍ਹ ਅਤੇ ਲੋਈ ਭੇਟ ਕਰਕੇ ਵਿਸ਼ੇਸ਼ ਸਨਮਾਨ ਕਰਦੇ ਹੋਏ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ