Monday, 26 August 2019

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸੰਗਤਾਂ ਵਿਚ ਭਾਰੀ ਉਤਸ਼ਾਹ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸੰਗਤਾਂ ਵਿਚ ਭਾਰੀ ਉਤਸ਼ਾਹ

ਬੰਗਾ 26ਅਗਸਤ - ਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ 31 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ 7 ਤੋਂ 11 ਵਜੇ ਰਾਤ ਤੱਕ ਕਰਵਾਏ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਲਈ ਇਲਾਕੇ ਦੀਆਂ ਦੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।ਇਹ ਜਾਣਕਾਰੀ ਅੱਜ ਭਾਈ ਜੋਗਾ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਰਾਗੀ ਸਭਾ ਨੇ ਅੱਜ ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ, ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਅਤੇ ਸਭਾ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਦਿੱਤੀ । ਭਾਈ ਜੋਗਾ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਰਾਗੀ ਸਭਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਧਰਮਵੀਰ ਸਿੰਘ ਜੀ ਲੁਧਿਆਣਾ ਵਾਲੇ, ਕਥਾ ਵਾਚਕ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਜਲੰਧਰ ਵਾਲੇ, ਭਾਈ ਮੁਖਤਿਆਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਗੁਰਬਾਣੀ ਕਥਾ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਵਿਚ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਸਮੂਹ ਜਥੇ ਵੀ ਗੁਰਬਾਣੀ ਕੀਤਰਨ ਨਾਲ ਹਾਜ਼ਰੀਆਂ ਭਰਨਗੇ। ਇਸ ਮੌਕੇ ਇਸਤਰੀ ਸਤਸੰਗ ਸਭਾ ਬੰਗਾ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਮਹਾਨ ਕੀਰਤਨ ਦਰਬਾਰ ਦੀ ਆਰੰਭਤਾ ਹੋਵੇਗੀ ।  ਸਮਾਗਮ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ।  ਮਹਾਨ ਕੀਰਤਨ ਦਰਬਾਰ ਸਬੰਧੀ ਇਸ ਵਿਸ਼ੇਸ਼ ਮੀਟਿੰਗ ਵਿਚ ਭਾਈ ਜੋਗਾ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਰਾਗੀ ਸਭਾ, ਭਾਈ ਸੁਖਵਿੰਦਰ ਸਿੰਘ  ਮੈਨੇਜਰ, ਭਾਈ ਸੁਖਦੇਵ ਸਿੰਘ ਬੰਗਾ, ਸ. ਤਰਲੋਕ ਸਿੰਘ ਫਲੋਰਾ ਕਲਗੀਧਰ ਸੇਵਕ ਜਥਾ, ਸ. ਕੁਲਜਿੰਦਰਜੀਤ ਸਿੰਘ ਸੋਢੀ, ਸ. ਜਸਵੰਤ ਸਿੰਘ ਪਨੀਆਂ, ਭਾਈ  ਅਮਰਜੀਤ ਸਿੰਘ ਗੋਸਲ, ਭਾਈ ਹਰਮੇਸ਼ ਸਿੰਘ ਜੀਂਦੋਵਾਲ, ਭਾਈ ਮਨਜੀਤ ਸਿੰਘ ਢਾਹਾਂ ਕਲੇਰਾਂ ਵਾਲੇ, ਭਾਈ ਗੁਰਮੇਲ ਸਿੰਘ ਬੰਗਾ, ਭਾਈ ਨਿਰਮਲ ਸਿੰਘ ਖਟਕੜ ਖੁਰਦ, ਭਾਈ ਮਨਜੀਤ ਸਿੰਘ ਅਲਾਚੌਰ, ਭਾਈ ਸਤਨਾਮ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਪਲਵਿੰਦਰ ਸਿੰਘ ਕਥਾ ਵਾਚਕ, ਭਾਈ ਮੋਹਨ ਸਿੰਘ ਪੂੰਨੀਆਂ, ਭਾਈ ਜੀਤ ਸਿੰਘ ਗੁਣਾਚੌਰ, ਭਾਈ ਪਰਮਜੀਤ ਸਿੰਘ ਨੌਰਾ, ਭਾਈ ਚੰਨਪ੍ਰੀਤ ਸਿੰਘ, ਭਾਈ ਸਤਵੀਰ ਸਿੰਘ ਜੀਂਦੋਵਾਲ, ਭਾਈ ਜੋਗਿੰਦਰ ਸਿੰਘ ਰਾਹੋਂ, ਭਾਈ ਸੁਖਜੀਵਨ ਸਿੰਘ ਝੰਡੇਰ ਅਤੇ ਹੋਰ ਸਭਾ ਮੈਂਬਰ ਹਾਜ਼ਰ ਸਨ।

ਫੋਟੋ ਕੈਪਸ਼ਨ : ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਬਾਰੇ ਜਾਣਕਾਰੀ ਦੇਣ ਮੌਕੇ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਪ੍ਰਧਾਨ ਭਾਈ ਜੋਗਾ ਸਿੰਘ

Virus-free. www.avast.com