Saturday, 31 August 2019

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਬੰਗਾ : 31 ਅਗਸਤ _
ਇਲਾਕੇ ਦੇ ਪ੍ਰਸਿੱਧ ਲੋਕ ਸੇਵਾ ਅਦਾਰੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਅੱਜ  ਜੁੱਗੋ ਜੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ। ਟਰੱਸਟ ਵੱਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਰਬੱਤ ਦੇ ਭਲੇ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ ਗਈ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ ਨੂੰ ਜੁੱਗੋ ਜੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਵਸ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਸ਼ ਕਾਹਮਾ ਨੇ ਕਿਹਾ ਕਿ ਸ੍ਰੀ ਗੁਰੂ ਸਾਹਿਬ ਜੀ ਸਾਨੂੰ ਸਾਰਿਆਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ ਅਤੇ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਦਰਸਾਏ ਸੇਵਾ ਮਾਰਗ ਅਨੁਸਾਰ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ,  ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ,  ਜਗਜੀਤ ਸਿੰਘ ਸੋਢੀ ਮੈਂਬਰ ਟਰੱਸਟ, ਡਾ਼ ਪ੍ਰੀਤਮ ਸਿੰਘ ਰਾਜਪਾਲ,  ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਸੁਰਜੀਤ ਸਿੰਘ ਜਗਤਪੁਰ, ਦਿਲਬਾਰ ਸਿੰਘ ਬਾਗੀ, ਚੰਦਰ ਸ਼ੇਖਰ ਸਹਿਜਪਾਲ, ਕਮਲਜੀਤ ਸਿੰਘ, ਗੁਰਬੰਤ ਸਿੰਘ, ਜੋਗਾ ਰਾਮ ਅਤੇ ਟਰੱਸਟ ਅਧੀਨ ਚੱਲਦੇ ਵੱਖ ਵੱਖ ਅਦਾਰਿਆਂ ਦੇ ਕਰਮਚਾਰੀ ਅਤੇ ਨਰਸਿੰਗ ਕਾਲਜ ਦੇ ਵਿਿਦਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ  ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਝਲਕੀਆਂ

Virus-free. www.avast.com