Tuesday, 6 August 2019

ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬਲੱਡ ਡੋਨਰ ਮੋਟੀਵੇਟਰ ਸੈਮੀਨਾਰ ਅੱਜ

ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬਲੱਡ ਡੋਨਰ ਮੋਟੀਵੇਟਰ ਸੈਮੀਨਾਰ ਅੱਜ

ਬੰਗਾ :6 ਅਗਸਤ - ਇਲਾਕੇ ਦੇ ਲੋਕ ਸੇਵਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਖੂਨਦਾਨ ਦੀ ਮਹੱਹਤਾ ਬਾਰੇ ਜੁਗਰੁਕਤਾ ਮੁਹਿੰਮ ਦੀ ਲੜੀ ਅਧੀਨ ਬਲੱਡ ਡੋਨਰ ਮੋਟੀਵੇਟਰ ਸੈਮੀਨਾਰ ਅੱਜ ਮਿਤੀ  7 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 9.੩੦ ਤੋਂ 12.੩੦ ਵਜੇ ਤੱਕ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਪ੍ਰਦਾਨ ਕੀਤੀ ।   ਸ. ਕਾਹਮਾ ਨੇ ਦੱਸਿਆ ਕਿ ਇਸ ਸੈਮੀਨਾਰ ਵਿਚ ਖੂਨਦਾਨ ਦੀ ਮਹੱਤਤਾ ਬਾਰੇ ਚਾਨਣਾ ਪਾਉਣ ਲਈ ਖੂਨਦਾਨ ਮੁਹਿੰਮ ਨਾਲ ਜੁੜੀਆਂ ਮਹਾਨ ਹਸਤੀਆਂ ਅਤੇ ਬਲੱਡ ਡੋਨਰ ਮੋਟੀਵੇਟਰ ਪੁੱਜ ਰਹੇ ਹਨ । ਇਹ ਜਾਣਕਾਰੀ ਮੀਡੀਆ ਨੂੰ ਪ੍ਰਦਾਨ ਕਰਨ ਮੌਕੇ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਜਗਜੀਤ ਸਿੰਘ ਸੋਢੀ ਮੈਂਬਰ ਅਤੇ ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ ਵੀ ਹਾਜ਼ਰ ਸਨ ।
ਫੋਟੋ : ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅੱਜ ਢਾਹਾਂ ਕਲੇਰਾਂ ਵਿਖੇ ਹੋ ਰਹੇ ਬਲੱਡ ਡੋਨਰ ਮੋਟੀਵੇਟਰ ਸੈਮੀਨਾਰ ਬਾਰੇ ਜਾਣਕਾਰੀ ਦਿੰਦੇ ਹੋਏ

Virus-free. www.avast.com