ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ
ਦੇ ਵਿਦਿਆਰਥੀਆਂ ਲਈ ਲਗਾਇਆ 15ਵਾਂ ਸਾਲਾਨਾ ਦੋ ਦਿਨਾਂ ਗੁਰਮਤਿ ਚੇਤਨਾ ਕੈਂਪ ਸੰਪਨ
ਬੰਗਾ : 27 ਸਤੰਬਰ - ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰੰ ਸਮਰਪਿਤ 15ਵਾਂ ਸਾਲਾਨਾ ਦੋ ਦਿਨਾਂ ਗੁਰਮਤਿ ਚੇਤਨਾ ਕੈਂਪ ਅੱਜ ਮਾਨਵਤਾ ਦੀ ਚੜ੍ਹਦੀਕਲ੍ਹਾ ਅਤੇ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਨਾਲ ਸੰਪੂਰਨ ਹੋਇਆ । ਇਸ ਕੈਂਪ ਦੇ ਦੂਜੇ ਦਿਨ ਦਾ ਆਰੰਭ ਵਿਦਿਆਰਥੀਆਂ ਵੱਲੋਂ ਸ੍ਰੀ ਜਪੁ ਜੀ ਸਾਹਿਬ ਜੀ ਦੀ ਬਾਣੀ ਦਾ ਪਾਠ ਕਰਕੇ ਕੀਤਾ ਗਿਆ। ਇਸ ਉਪਰੰਤ ਵਿਸ਼ਾ ਮਾਹਿਰ ਵੀਰ ਹਰਮੋਹਿੰਦਰ ਸਿੰਘ ਨੰਗਲ ਸੈਂਟਰ ਇੰਚਾਰਜ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਅਤੇ ਗੁਰਇਤਿਹਾਸ ਬਾਰੇ ਸਲਾਈਡ ਸ਼ੋਅ ਰਾਹੀਂ ਵਿਸਥਾਰ ਨਾਲ ਇਤਿਹਾਸਿਕ ਜਾਣਕਾਰੀ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ । ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਦੇ ਸੰਕਲਪ ਬਾਰੇ ਦੱਸਿਆ ਅਤੇ ਗੁਰਬਾਣੀ ਦਾ ਪਾਠ ਹਰ ਰੋਜ਼ ਕਰਨ ਲਈ ਪ੍ਰੇਰਿਆ । ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਸਕੂਲੀ ਸਿੱਖਿਆ ਪ੍ਰਾਪਤ ਕਰਨ ਵੇਲੇ ਵਿਦਿਆਰਥੀਆਂ ਵਾਸਤੇ ਗੁਰੂ ਆਸ਼ੇ ਅਨੁਸਾਰ ਜੀਵਨ ਜਿਊਣ ਲਈ ਗੁਰਮਤਿ ਕੈਂਪ ਅਹਿਮ ਰੋਲ ਅਦਾ ਕਰਦੇ ਹਨ । ਸ.ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਨਵੀਂ ਪੀੜ੍ਹੀ ਨੂੰ ਧਰਮ ਅਤੇ ਆਪਣੇ ਵਿਰਸੇ ਬਾਰੇ ਜਾਗਰੁਕ ਕਰਨ ਲਈ ਇਹ ਗੁਰਮਤਿ ਚੇਤਨਾ ਕੈਂਪ ਹਰ ਸਾਲ ਸਕੂਲ ਵਿਦਿਆਰਥੀਆਂ ਲਈ ਲਗਾਇਆ ਜਾਂਦਾ ਹੈ । ਇਸ ਮੌਕੇ ਭਾਈ ਰਣਜੀਤ ਸਿੰਘ ਧਾਰਮਿਕ ਅਧਿਆਪਕ ਨੇ 15ਵੇਂ ਸਲਾਨਾ ਗੁਰਮਤਿ ਚੇਤਨਾ ਕੈਂਪ ਬਾਰੇ ਜਾਣਕਾਰੀ ਦਿੱਤੀ ਅਤੇ ਸਟੇਜ ਦੀ ਸੰਚਾਲਨਾ ਕੀਤੀ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ ਟਰੱਸਟ, ਗੁਰਦੀਪ ਸਿੰਘ ਢਾਹਾਂ, ਮੈਡਮ ਵਨੀਤਾ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਰਣਜੀਤ ਸਿੰਘ, ਰੁਪਿੰਦਰਜੀਤ ਸਿੰਘ ਵਾਈਸ ਪ੍ਰਿੰਸੀਪਲ ਸਮੇਤ ਸਮੂਹ ਸਕੂਲ ਸਟਾਫ਼ ਅਤੇ ਸਮੂਹ ਸਕੂਲ ਵਿਦਿਆਰਥੀ ਹਾਜ਼ਰ ਸਨ । ਕੈਂਪ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : 15ਵੇ ਸਾਲਾਨਾ ਦੋ ਦਿਨਾਂ ਗੁਰਮਤਿ ਚੇਤਨਾ ਕੈਂਪ ਦੇ ਦੂਜੇ ਦਿਨ ਦੀਆਂ ਤਸਵੀਰਾਂ