ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਦੋ ਦਿਨਾਂ ਗੁਰਮਤਿ ਚੇਤਨਾ ਕੈਂਪ ਦਾ ਢਾਹਾਂ ਕਲੇਰਾਂ ਵਿਖੇ ਆਰੰਭ
ਬੰਗਾ : 26 ਸਤੰਬਰ ¸
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਗੁਰਮਤਿ ਚੇਤਨਾ ਕੈਂਪ ਅੱਜ ਪੂਰਨ ਗੁਰਮਰਿਆਦਾ ਅਨੁਸਾਰ ਆਰੰਭ ਹੋਇਆ । ਇਸ ਦੋ ਦਿਨਾਂ ਗੁਰਮਤਿ ਚੇਤਨਾ ਕੈਂਪ ਦਾ ਆਰੰਭ ਸਰਬੱਤ ਦੇ ਭਲੇ ਲਈ ਅਤੇ ਸਮੂਹ ਵਿਦਿਆਰਥੀਆਂ ਦੀ ਚੜ੍ਹਦੀਕਲ੍ਹਾ ਲਈ ਸੰਗਤੀ ਰੂਪ ਵਿਚ ਅਰਦਾਸ ਕਰਨ ਉਪਰੰਤ ਹੋਇਆ । ਕੈਂਪ ਦੀ ਆਰੰਭਤਾ ਮੌਕੇ ਭਾਈ ਜੋਗਾ ਸਿੰਘ ਅਤੇ ਭਾਈ ਮਨਜੀਤ ਸਿੰਘ ਜੀ ਹਜ਼ੂਰੀ ਰਾਗੀ ਜਥਾ ਗੁ: ਗੁਰੂ ਨਾਨਕ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਕੀਤਾ ਗਿਆ। ਅੱਜ ਪਹਿਲੇ ਦਿਨ ਵੀਰ ਪਰਮਜੀਤ ਸਿੰਘ ਚੰਡੀਗੜ੍ਹ ਵਾਲੇ ਅਤੇ ਭਾਈ ਦਿਲਬਾਗ ਸਿੰਘ ਸ੍ਰੀ ਸਹਿਜ ਪਾਠ ਮਿਸ਼ਨ ਜਲੰਧਰ ਵਾਲੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਜਾਚ, ਨੈਤਿਕ ਕਦਰਾਂ ਕੀਮਤਾਂ ਅਤੇ ਰੋਜ਼ਾਨਾ ਜੀਵਨ ਵਿਚ ਗੁਰਬਾਣੀ ਦੀ ਮਹੱਤਤਾ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਚਾਣਨਾ ਪਾਇਆ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਵਿਦਿਆਰਥੀਆਂ ਅਤੇ ਵਿਸ਼ਾ ਮਾਹਿਰਾਂ ਨੂੰ ਜੀ ਆਇਆਂ ਕਹਿੰਦੇ ਹੋਏ ਪੂਰੇ ਅਨੁਸ਼ਾਸ਼ਨ ਵਿਚ ਰਹਿ ਕੇ ਗੁਰਮਤਿ ਚੇਤਨਾ ਕੈਂਪ ਦਾ ਲਾਭ ਪ੍ਰਾਪਤ ਕਰਨ ਲਈ ਪ੍ਰੇਰਿਆ । ਇਸ ਕੈਂਪ ਵਿਚ ਸਟੇਜ ਦੀ ਸੰਚਲਨਾ ਭਾਈ ਰਣਜੀਤ ਸਿੰਘ ਧਾਰਮਿਕ ਅਧਿਆਪਕ ਨੇ ਬਾਖੂਬੀ ਨਿਭਾਈ ਹੈ। ਇਸ ਕੈਂਪ ਵਿਚ 450 ਵਿਦਿਆਰਥੀਆਂ ਨੇ ਭਾਗ ਲਿਆ ਹੈ।
ਦੋ ਦਿਨਾਂ ਗੁਰਮਤਿ ਚੇਤਨਾ ਕੈਂਪ ਵਿਚ ਵਿਦਿਆਰਥੀਆਂ ਨੂੰ ਜਗਾਰੁਕ ਕਰਨ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਪ੍ਰਿੰਸੀਪਲ ਵਨੀਤਾ ਚੋਟ, ਰੁਪਿੰਦਰ ਸਿੰਘ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਜਗਜੀਤ ਸਿੰਘ, ਹਰਸਿਮਰਨ ਸਿੰਘ, ਮੈਡਮ ਪਰਮਜੀਤ ਕੌਰ, ਮੇਨਕਾ ਦੱਤਾ, ਇੰਦਰਜੀਤ ਕੌਰ, ਗੁਰਦੀਪ ਕੌਰ, ਹਰਮਨ ਕੌਰ, ਜਸਬੀਰ ਕੌਰ ਡੀ ਪੀ, ਸਮੂਹ ਸਕੂਲ ਸਟਾਫ਼ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਵਿਦਿਆਰਥੀਆਂ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾਂ ਗੁਰਮਤਿ ਚੇਤਨਾ ਕੈਂਪ ਦਾ ਆਰੰਭ ਦੇ ਮੌਕੇ ਦੀਆਂ ਤਸਵੀਰਾਂ