Tuesday, 17 September 2019

ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੰਦਰਾਂਦ ਦਾ ਦਿਹਾੜਾ ਮਨਾਇਆ ਗਿਆ

ਗੁਰਦੁਆਰਾ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੰਦਰਾਂਦ ਦਾ ਦਿਹਾੜਾ ਮਨਾਇਆ ਗਿਆ
ਬੰਗਾ : 17 ਅਗਸਤ -
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਹਰ ਮਹੀਨੇ ਦੀ ਤਰ੍ਹਾਂ ਸੰਦਰਾਂਦ ਦਾ ਸ਼ੁੱਭ ਦਿਹਾੜਾ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥੇ ਵੱਲੋਂ ਮਨੋਹਰ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ  ਭਾਈ ਮਨਜੀਤ ਸਿੰਘ ਹੈੱਡ ਗ੍ਰੰਥੀ ਜੀ ਨੇ ਬਾਰਾਂਮਾਂਹਾ ਦਾ ਪਾਠ  ਕੀਤਾ ਗਿਆ । ਉਪਰੰਤ ਸਰਬੱਤ ਸੰਗਤਾਂ ਦੇ ਭਲੇ ਲਈ, ਟਰੱਸਟ ਟਰੱਸਟ ਦੇ ਪ੍ਰਬੰਧ ਹੇਠਾਂ ਅਦਾਰਿਆਂ ਦੇ ਕਰਮਚਾਰੀਆਂ ਦੀ ਚੜ੍ਹਦੀਕਲ੍ਹਾ ਅਤੇ ਹਸਪਤਾਲ ਦੇ ਸਮੂਹ ਮਰੀਜ਼ਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਪ੍ਰਿੰਸੀਪਲ ਸੁਰਿੰਦਰ ਜਸਪਾਲ, ਪ੍ਰਿੰਸੀਪਲ ਵਨੀਤਾ ਚੋਟ,  ਡਾ. ਮਨੂ ਭਰਦਵਾਜ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਸੁਪਰਡੈਂਟ, ਨਰਿੰਦਰ ਸਿੰਘ ਢਾਹਾਂ ਐਕਸਰੇ ਵਾਲੇ,  ਰੁਪਿੰਦਰ ਸਿੰਘ ਬੱਲ ਵਾਈਸ ਪ੍ਰਿੰਸੀਪਲ, ਸੁਰਿੰਦਰ ਸਿੰਘ, ਕਾਬਲ ਸਿੰਘ, ਸੀਤਲ ਸਿੰਘ, ਡੋਗਰ ਰਾਮ ਸਿੰਘ, ਸਮੂਹ ਟਰੱਸਟ, ਹਸਪਤਾਲ, ਨਰਸਿੰਗ ਕਾਲਜ, ਸਕੂਲ ਸਟਾਫ਼,  ਵਿਦਿਆਰਥੀ ਅਤੇ ਸੰਗਤਾਂ ਹਾਜ਼ਰ ਸਨ।
ਫੋਟੋ :   ਗੁ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੰਦਰਾਂਦ ਦਾ ਦਿਹਾੜਾ ਮਨਾਉਣ ਮੌਕੇ ਦੀਆਂ ਤਸਵੀਰਾਂ

I'm protected online with Avast Free Antivirus. Get it here — it's free forever.