ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਗੁਰਮਤਿ ਸਮਾਗਮ ਹੋਇਆ
ਬੰਗਾ : ੦3 ਸਤੰਬਰ _
ਪੇਂਡੂ ਇਲਾਕੇ ਦੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਬੀ ਐਸ਼ ਸੀ (ਇੰਨਟਰਨਜ਼) ਅਤੇ ਬੀ ਐਸ਼ ਸੀ (ਪੋਸਟ ਬੇਸਿਕ) ਵਿਦਿਆਰਥੀਆਂ ਵੱਲੋਂ ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਦੇ ਹੋਏ ਮਹਾਨ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵੱਲੋਂ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਗੁਰਮਤਿ ਸਮਾਗਮ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਭਾਈ ਗੁਰਪ੍ਰੀਤ ਸਿੰਘ ਬੰਗਾ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਹਰਨੀਤ ਕੌਰ, ਰਵਨੀਤ ਕੌਰ, ਜਸਮੀਨ ਕੌਰ, ਮਨਪ੍ਰੀਤ ਕੌਰ ਦੇ ਕੀਰਤਨੀ ਜਥਿਆਂ ਨੇ ਆਨੰਦਮਈ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਨੂੰ ਕਿਰਤ ਕਰਨ, ਵੰਡ ਛਕਣ ਅਤੇ ਨਾਮ ਜਪਣ ਵਾਲੇ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ਉਪਦੇਸ਼ ਅਨੁਸਾਰ ਨਰਸਿੰਗ ਖੇਤਰ ਵਿਚ ਕਾਰਜ ਕਰਦੇ ਹੋਏ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਨਰਸਿੰਗ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਆ । ਉਹਨਾਂ ਨੇ ਨਰਸਿੰਗ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਅਤੇ ਉਹਨਾਂ ਦੇ ਸੁਨਿਹਰੀ ਭਵਿੱਖ ਦੀ ਅਰਦਾਸ ਕੀਤੀ ।
ਇਸ ਗੁਰਮਤਿ ਸਮਾਗਮ ਵਿਚ ਇਸ ਮੌਕੇ ਸ਼ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਪ੍ਰਿੰਸੀਪਲ ਡਾ ਸੁਰਿੰਦਰ ਜਸਪਾਲ, ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਮੈਡਮ ਸੁਖਮਿੰਦਰ ਕੌਰ, ਮੈਡਮ ਰੂਬੀ ਕਾਹਮਾ, ਮੈਡਮ ਸਰੋਜ ਬਾਲਾ, ਮੈਡਮ ਪਵਨਜੀਤ ਕੌਰ, ਮੈਡਮ ਸੋਨੀਆ ਰਾਣੀ, ਸਮੂਹ ਨਰਸਿੰਗ ਸਟਾਫ਼, ਸਮੂਹ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ, ਸਮੂਹ ਸਟਾਫ਼, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਸਮੂਹ ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ। ਇਸ ਮੌਕੇ ਚਾਹ ਪਕੌੜਿਆਂ ਦਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਬੀ ਐਸ ਸੀ ਪੋਸਟ ਬੇਸਿਕ ਅਤੇ ਬੀ ਐਸ ਸੀ ਇੰਟਰਜ਼ ਨਰਸਿੰਗ ਵਿਦਿਆਰਥੀਆਂ ਵੱਲੋਂ ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਗੁਰਮਤਿ ਸਮਾਗਮ ਦੀ ਝਲਕੀਆਂ