Wednesday, 30 October 2019

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਹੈਂਡਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਗੋਲਡ ਮੈਡਲ ਜਿੱਤਿਆ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ
ਹੈਂਡਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਗੋਲਡ ਮੈਡਲ ਜਿੱਤਿਆ
ਬੰਗਾ : 30 ਅਕਤੂਬਰ ¸
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ 65ਵੀਆਂ ਅੰਤਰ ਜ਼ਿਲ੍ਹਾ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਹੈਂਡਬਾਲ ਦੇ ਖੇਡ ਮੁਕਾਬਲਿਆਂ ਵਿਚੋਂ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਹੈਂਡਬਾਲ ਟੀਮ ਨੇ ਗੋਲਡ ਮੈਡਲ ਜਿੱਤਿਆ ਹੈ। ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਪ੍ਰਦਾਨ ਕੀਤੀ। ਉਹਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ 65ਵੀਆਂ ਪੰਜਾਬ ਸਕੂਲ ਖੇਡਾਂ ਦੇ ਨਵਾਂਸ਼ਹਿਰ ਵਿਚ ਹੋਏ ਜ਼ਿਲ੍ਹਾ ਪੱਧਰੀ ਹੈਂਡਬਾਲ ਦੇ ਮੁਕਾਬਲਿਆਂ ਵਿਚ  ਅੰਡਰ 19 ਸਾਲ ਉਮਰ ਵਰਗ ਵਿਚ ਹੋਏ ਹੈਂਡਬਾਲ ਮੁਕਾਬਲਿਆਂ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਹੈਂਡਬਾਲ ਦੀ ਟੀਮ ਨੇ ਭਾਗ ਲਿਆ ਸੀ। ਇਸ ਮੌਕੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਨਾਲ ਹੋਏ ਹੈਂਡਬਾਲ ਦੇ ਸਖਤ ਮੁਕਾਬਲਿਆਂ ਵਿਚੋਂ ਟੌਪ ਪੁਜ਼ੀਸ਼ਨ ਹਾਸਲ ਕਰਦੇ ਹੋਏ ਗੋਲਡ ਮੈਡਲ ਜਿੱਤਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸ. ਕਾਹਮਾ ਨੇ ਹੈਂਡਬਾਲ ਦੀ ਖੇਡ ਵਿਚੋਂ ਗੋਲਡ ਮੈਡਲ ਜਿੱਤਣ ਲਈ ਸਕੂਲ ਦੇ ਸਮੂਹ ਖਿਡਾਰੀਆਂ, ਖੇਡ ਅਧਿਆਪਕਾਂ ਅਤੇ ਸਮੂਹ ਸਟਾਫ਼ ਨੂੰ ਵੀ ਹਾਰਦਿਕ ਵਧਾਈਆਂ ਦਿੱਤੀਆਂ ਹਨ। ਵਰਣਨਯੋਗ ਹੈ ਕਿ ਸਕੂਲ ਦੀ ਹੈਂਡਬਾਲ ਦੀ ਟੀਮ ਨੇ ਇਸ ਤੋਂ ਪਹਿਲਾਂ ਜ਼ੋਨ ਬੰਗਾ ਵਿਖੇ ਹੋਏ ਹੈਂਡਬਾਲ ਦੇ ਮੁਕਾਬਲਿਆਂ ਵਿਚੋਂ ਵੀ ਗੋਲਡ ਮੈਡਲ ਜਿੱਤਿਆ ਸੀ। ਅੱਜ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਦੀ ਸਕੂਲ ਦੀ ਹੈਂਡਬਾਲ ਟੀਮ ਦੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਮੈਡਮ ਵਨੀਤਾ ਚੋਟ ਪ੍ਰਿੰਸੀਪਲ, ਰੁਪਿੰਦਰਜੀਤ ਸਿੰਘ ਵਾਈਸ ਪ੍ਰਿੰਸੀਪਲ, ਮਹਿੰਦਰਪਾਲ ਸਿੰਘ ਸੁਪਰਡੈਂਟ, ਜਸਵੀਰ ਕੌਰ ਡੀ ਪੀ ਈ, ਹਰਜਿੰਦਰ ਕੌਰ ਡੀ ਪੀ ਈ, ਮਨਜਿੰਦਰ ਗੁਰੂ ਡੀ ਪੀ ਈ, ਅਮਰਦੀਪ ਕੌਰ ਕੈਪਟਨ ਹੈਂਡਬਾਲ ਟੀਮ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :   ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਹੈਂਡਬਾਲ ਦੀ ਗੋਲਡ ਮੈਡਲ ਵਿਜੇਤਾ ਟੀਮ ਦੀ ਹੌਂਸਲਾ ਅਫਜ਼ਾਈ ਕਰਨ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਅਤੇ ਹੋਰ ਪਤਵੰਤੇ

I'm protected online with Avast Free Antivirus. Get it here — it's free forever.

ਜ਼ਿਲ੍ਹੇ ’ਚ ਬਿਨਾਂ ਮਨਜ਼ੂਰੀ ਲਿਆਂ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ

ਨਵਾਂਸ਼ਹਿਰ, 22 ਅਕਤੂਬਰ-
ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚ ਬਿਨਾਂ ਮਨਜ਼ੂਰੀ ਲਿਆਂ ਡਰੋਨ ਚਲਾਉਣ 'ਤੇ ਪੂਰਨ ਪਾਬੰਦੀ ਲਾ ਦਿੱਤੀ ਹੈ। ਅਜਿਹਾ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹਤਿਆਤੀ ਤੌਰ 'ਤੇ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਐਸ ਐਸ ਪੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੰਜਾਬ ਰਾਜ ਦੇ ਸਰਹੱਦੀ ਜ਼ਿਲ੍ਹਿਆਂ 'ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਅਸਫ਼ਲ ਕੋਸ਼ਿਸ਼ਾਂ ਬਾਰੇ ਧਿਆਨ 'ਚ ਲਿਆਏ ਜਾਣ ਬਾਅਦ ਇਹ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। ਇਸ ਪਾਬੰਦੀ ਤੋਂ ਬਾਅਦ ਵਿਆਹ ਸਮਾਗਮਾਂ, ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ 'ਚ ਬਿਨਾਂ ਮਨਜੂਰੀ ਡਰੋਨ ਚਲਾਉਣ 'ਤੇ 22 ਅਕਤੂਬਰ ਤੋਂ 21 ਦਸੰਬਰ 2019 ਤੱਕ ਪਾਬੰਦੀ ਰਹੇਗੀ।   

I'm protected online with Avast Free Antivirus. Get it here — it's free forever.

Sunday, 27 October 2019

🙏⭐ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਲੱਖ ਲੱਖ ਵਧਾਈਆਂ ਜੀ ⭐ 🙏

🙏⭐  ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਲੱਖ ਲੱਖ ਵਧਾਈਆਂ ਜੀ,

ਵਾਹਿਗੁਰੂ ਜੀ ਆਪ ਜੀ  ਨੂੰ ਅਤੇ ਆਪ ਜੀ ਦੇ ਪਰਿਵਾਰ ਨੂੰ ਚੜ੍ਹਦੀ ਕਲਾ , 

ਖੁਸ਼ੀਆਂ ਖੇੜੇ , ਤੰਦਰੁਸਤੀ , ਹਰ ਮੈਦਾਨ ਫਤਿਹ ਬਖਸ਼ਣ ਜੀ ।

ਆਓ ਆਪਾਂ ਸਾਰੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈਏ ⭐ 🙏