Thursday, 17 October 2019

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਫਾਈਨਲ ਦਾ ਸ਼ਾਨਦਾਰ 100% ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ
ਬੀ.ਐਸ.ਸੀ. ਨਰਸਿੰਗ ਫਾਈਨਲ ਦਾ ਸ਼ਾਨਦਾਰ 100% ਨਤੀਜਾ
ਬੰਗਾ : 18 ਅਕਤੂਬਰ -
ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ (ਫਾਈਨਲ) ਬੈਚ 2015¸19 ਦਾ ਸ਼ਾਨਦਾਰ 100% ਨਤੀਜਾ ਆਇਆ ਹੈ । ਇਸ ਸ਼ਾਨਾਮੱਤੀ ਪ੍ਰਾਪਤੀ ਬਾਰੇ ਨਰਸਿੰਗ ਕਾਲਜ ਦੇ ਮੁੱਖ ਪ੍ਰਬੰਧਕ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਜਾਣਕਾਰੀ ਦਿੱਤੀ । ਸ. ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਨਰਸਿੰਗ (ਫਾਈਨਲ) ਬੈਚ 2015¸19 ਦਾ ਸ਼ਾਨਦਾਰ 100% ਨਤੀਜਾ ਆਇਆ ਹੈ। ਇਸ ਪ੍ਰੀਖਿਆ ਵਿਚੋਂ ਵਿਦਿਆਰਥੀਆਂ ਵੱਲੋਂ ਵਧੀਆ ਅੰਕ ਪ੍ਰਾਪਤ ਕਰਕੇ ਫਸਟ ਡਵੀਜ਼ਨ ਵਿਚ ਪਾਸ ਹੋਏ ਹਨ। ਬੀ ਐਸ ਸੀ (ਫਾਈਨਲ) ਕਲਾਸ ਬੈਚ 2015¸19 ਵਿਚੋਂ ਲਵਲੀਨ ਕੌਰ ਪੁੱਤਰੀ ਗੁਰਪਾਲ ਸਿੰਘ ਪਿੰਡ ਭਾਨ ਮਜਾਰਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਕਲਾਸ ਵਿਚੋਂ ਦੂਜਾ ਸਥਾਨ ਨੈਨਸੀ ਪੁੱਤਰੀ ਰਾਜਿੰਦਰ ਕੁਮਾਰ ਪਿੰਡ ਮਰੂਲਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਅਤੇ ਤੀਜਾ ਸਥਾਨ ਹਰਨੀਤ ਕੌਰ ਢਾਹਾਂ ਪੁੱਤਰੀ ਲੰਬੜਦਾਰ ਮਨਮੋਹਨ ਸਿੰਘ ਢਾਹਾਂ ਪਿੰਡ ਢਾਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਵਧੀਆ ਨੰਬਰ ਪ੍ਰਾਪਤ ਕਰਕੇ ਹਾਸਲ ਕੀਤਾ ਹੈ । ਸ. ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸ਼ਾਨਦਾਰ ਨਤੀਜੇ ਲਈ ਨਰਸਿੰਗ ਕਾਲਜ ਦੇ ਬੀ.ਐਸ.ਸੀ. (ਫਾਈਨਲ) ਦੇ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਹਨ। ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਮੈਡਮ ਸੁਰਿੰਦਰ ਜਸਪਾਲ ਪਿੰ੍ਰਸੀਪਲ ਗੁਰੂ ਕਾਲਜ ਆਫ ਨਰਸਿੰਗ, ਸ੍ਰੀ ਸੰਜੇ ਕੁਮਾਰ, ਮੈਡਮ ਨਵਜੋਤ ਕੌਰ ਸਹੋਤਾ  ਕਲਾਸ ਇੰਚਾਰਜ ਮੈਡਮ ਰੂਬੀ ਕੌਰ  ਕਲਾਸ ਇੰਚਾਰਜ, ਮੈਡਮ ਰਮਨਦੀਪ ਕੌਰ, ਮੈਡਮ ਸਰੋਜ ਬਾਲਾ, ਮੈਡਮ ਅਨੀਤਾ ਰਾਣੀ, ਮੈਡਮ ਗੁਰਲੀਨ ਕੌਰ, ਮੈਡਮ ਰਾਜਨੀਤ ਕੌਰ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਨਰਸਿੰਗ ਦੇ ਟੋਪਰ ਪਹਿਲਾ ਸਥਾਨ ਲਵਲੀਨ ਕੌਰ ਪੁੱਤਰੀ ਗੁਰਪਾਲ ਸਿੰਘ, ਦੂਜਾ ਸਥਾਨ ਨੈਨਸੀ ਪੁੱਤਰੀ ਰਾਜਿੰਦਰ ਕੁਮਾਰ ਅਤੇ ਤੀਜਾ ਸਥਾਨ ਹਰਨੀਤ ਕੌਰ ਪੁੱਤਰੀ ਲੰਬੜਦਾਰ ਮਨਮੋਹਨ ਸਿੰਘ

I'm protected online with Avast Free Antivirus. Get it here — it's free forever.