ਇਲਾਕੇ ਦੀਆਂ ਸਮੂਹ ਸੰਗਤਾਂ ਲਈ ਢਾਹਾਂ ਕਲੇਰਾਂ ਤੋਂ
ਸੁਲਤਾਨਪੁਰ ਲੋਧੀ ਤੱਕ ਗੁਰਮਤਿ ਚੇਤਨਾ ਮਾਰਚ ਦਾ ਆਯੋਜਨ
ਗੁਰਮਤਿ ਚੇਤਨਾ ਮਾਰਚ ਵਿਚ ਸ਼ਾਮਿਲ 1300 ਤੋਂ ਵੱਧ ਸੰਗਤਾਂ ਨੇ
ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਦਰਸ਼ਨ ਦੀਦਾਰੇ ਕੀਤੇ
ਬੰਗਾ : 3 ਅਕਤੂਬਰ : ਲੋਕ ਸੇਵਕ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਵਿਦਿਅਕ ਅਤੇ ਮੈਡੀਕਲ ਅਦਾਰਿਆਂ ਦੇ ਸਟਾਫ਼, ਵਿਦਿਆਰਥੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ¸ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਦਾ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਤੋਂ ਗੁ: ਸ੍ਰੀ ਬੇਰ ਸਾਹਿਬ ਸ੍ਰੀ ਸੁਲਤਾਨਪੁਰ ਲੋਧੀ ਤੱਕ ਲਈ ਆਯੋਜਨ ਕੀਤਾ ਗਿਆ । ਇਸ ਗੁਰਮਤਿ ਚੇਤਨਾ ਮਾਰਚ ਦਾ ਆਰੰਭ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਨਾਲ ਹੋਇਆ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਟਰੱਸਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਵਾਉਣ ਹਿੱਤ ਇਸ ਗੁਰਮਤਿ ਚੇਤਨਾ ਮਾਰਚ ਦਾ ਆਯੋਜਿਨ ਕੀਤਾ ਗਿਆ ਹੈ ਤਾਂ ਜੋ ਸਾਡੀ ਨਵੀਂ ਪੀੜ੍ਹੀ ਗੁਰੂ ਜੀ ਦੇ ਸਿਖਿਆਵਾਂ ਕਿਰਤ ਕਰਨ, ਵੰਡ ਛਕਣ ਅਤੇ ਨਾਮ ਜਪਣ ਦੇ ਸਮੁੱਚੀ ਲੋਕਾਈ ਲਈ ਸਰਬਸਾਂਝੀਵਾਲਤਾ ਦੇ ਸੰਦੇਸ਼ ਨੂੰ ਆਪਣੇ ਜਿੰਦਗੀ ਵਿਚ ਢਾਲ ਕੇ ਵਧੀਆ ਜੀਵਨ ਅਤੇ ਚੰਗੇ ਸਮਾਜ ਦੀ ਸਿਰਜਣਾ ਕਰ ਸਕਣ । ਗੁਰਮਤਿ ਚੇਤਨਾ ਮਾਰਚ ਵਿਚ ਸਮੂਹ ਸੰਗਤਾਂ ਨੇ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਗੁ: ਸ੍ਰੀ ਬੇਰ ਸਾਹਿਬ ਜੀ ਅਤੇ ਹੋਰ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕੀਤੇ । ਗੁਰਦੁਆਰਾ ਸਾਹਿਬ ਵਿਖੇ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਿਰਪਾਉ ਦੇ ਕੇ ਨਿਵਾਜਿਆ ਗਿਆ। ਇਸ ਗੁਰਮਤਿ ਚੇਤਨਾ ਯਾਤਰਾ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਵੱਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਗੁਰਮਤਿ ਚੇਤਨਾ ਮਾਰਚ ਵਿਚ ਸੰਗਤਾਂ ਦੀ ਸੇਵਾ ਲਈ ਸਰਵ ਸ੍ਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬੀਬੀ ਸ਼ੰਤੋਸ਼ ਕੌਰ ਮਾਨ ਯੂ ਕੇ, ਪ੍ਰਿੰਸੀਪਲ ਸੁਰਿੰਦਰ ਜਸਪਾਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਪ੍ਰਿੰਸੀਪਲ ਵਨੀਤਾ ਚੋਟ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੈਡਮ ਸੁਖਮਿੰਦਰ ਕੌਰ, ਪ੍ਰੌਫੈਸਰ ਬਲਜੀਤ ਸਿੰਘ ਊਭੀ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਰਣਜੀਤ ਸਿੰਘ, ਸੁੱਖਾ ਸਿੰਘ ਢਾਹਾਂ, ਰੁਪਿੰਦਰ ਸਿੰਘ ਬੱਲ, ਨਰਿੰਦਰ ਸਿੰਘ ਢਾਹਾਂ, ਪ੍ਰਵੀਨ ਸਿੰਘ, ਡਾ.ਮਨੂ ਭਰਦਵਾਜ, ਮਹਿੰਦਰਪਾਲ ਸਿੰਘ, ਡਾ ਪ੍ਰੀਤਮ ਸਿੰਘ ਰਾਜਪਾਲ, ਗੁਰਬੰਤ ਸਿੰਘ ਕਰਨਾਣਾ, ਬਹਾਦਰ ਸਿੰਘ ਮਜਾਰੀ, ਜਗਜੀਤ ਸਿੰਘ, ਲਾਲ ਚੰਦ, ਸੁਰਜੀਤ ਸਿੰਘ, ਸਰਬਜੀਤ ਸਿੰਘ, ਅਸ਼ਵਨੀ ਕੁਮਾਰ, ਜਸਵੀਰ ਸਿੰਘ ਅਤੇ ਟਰੱਸਟ ਦੇ ਪ੍ਰਬੰਧਕ ਅਧੀਨ ਚੱਲਦੇ ਸਮੂਹ ਅਦਾਰਿਆਂ ਦਾ ਸਟਾਫ਼ ਅਤੇ ਸਮੂਹ ਵਿਦਿਆਰਥੀ ਹਾਜ਼ਰ ਸੀ । ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਤੋਂ ਸੁਲਤਾਨਪੁਰ ਲੋਧੀ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਦੇ ਆਰੰਭ ਮੌਕੇ ਸਰਬੱਤੇ ਦੇ ਭਲੇ ਲਈ ਅਰਦਾਸ ਕਰਦੀਆਂ ਸੰਗਤਾਂ