Thursday, 3 October 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਭਾਈ ਮਰਦਾਨਾ ਜੀ ਦੀ ਯਾਦ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾ: ਛੇਵੀਂ ਜੀਂਦੋਵਾਲ ਬੰਗਾ ਵਿਖੇ ਹੋਇਆ

 ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਭਾਈ ਮਰਦਾਨਾ ਜੀ ਦੀ ਯਾਦ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾ: ਛੇਵੀਂ ਜੀਂਦੋਵਾਲ ਬੰਗਾ ਵਿਖੇ ਹੋਇਆ
ਬੰਗਾ : 3 ਅਕਤੂਬਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਭਾਈ ਮਰਦਾਨਾ ਜੀ ਦੀ ਯਾਦ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾ:ਛੇਵੀਂ ਜੀਂਦੋਵਾਲ ਬੰਗਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ। ਇਸ ਸ਼ੁੱਭ ਮੌਕੇ ਭਾਈ ਗੁਰਮੀਤ ਸਿੰਘ ਜੀ ਸ਼ਾਂਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਪੁੱਜ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨੂੰ ਨਾਲ ਨਿਹਾਲ ਕੀਤਾ । ਸਮਾਗਮ ਵਿਚ ਗਿਆਨੀ ਦਲਜੀਤ ਸਿੰਘ ਜੀ ਸ੍ਰੀ ਮੁਕਤਸਰ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਭਾਈ ਮਰਦਾਨਾ ਜੀ ਦੀ ਜੀਵਨ ਜਾਚ ਅਤੇ ਗੁਰਇਤਿਹਾਸ ਬਾਰੇ ਸੰਗਤਾਂ ਨੂੰ ਚਾਣਨਾ ਪਾਇਆ। ਇਸ ਮੌਕੇ ਬੀਬੀ ਸੰਦੀਪ ਕੌਰ ਸੰਗਰੂਰ ਨੇ ਕਵੀਸ਼ਰੀ ਪੇਸ਼ ਕੀਤੀ ।  ਇਸ ਮੌਕੇ ਭਾਈ ਮਨਜੀਤ ਸਿੰਘ ਅਲਾਚੌਰ ਵਾਲਿਆਂ ਦੀ ਸੀਡੀ ਦਾ ਪੋਸਟਰ ਜਾਰੀ ਕੀਤਾ ਗਿਆ । ਗੁਰਮਤਿ ਸਮਾਗਮ ਵਿਚ ਭਾਈ ਜੋਗਾ ਸਿੰਘ ਪ੍ਰਧਾਨ ਗਰੁਮਤਿ ਪ੍ਰਚਾਰ ਰਾਗੀ ਸਭਾ, ਗਿਆਨੀ ਪਲਵਿੰਦਰ ਸਿੰਘ, ਲਖਵੀਰ ਸਿੰਘ ਪੰਚ, ਮੈਨੇਜਰ ਸੁਖਮਿੰਦਰ ਸਿੰਘ, ਭਾਈ ਹਰਮੇਸ਼ ਸਿੰਘ, ਹਰਦੇਵ ਸਿੰਘ ਅਲਾਚੌਰ, ਮਾ: ਤਰਲੋਕ ਸਿੰਘ ਫਲੋਰਾ, ਜਸਵੰਤ ਸਿੰਘ ਖਾਲਸਾ, ਕੁਲਵਿੰਦਰ ਸਿੰਘ ਰਾਏ, ਮਾਸਟਰ ਗੁਰਮੁੱਖ ਸਿੰਘ,ਭਾਈ ਸੁਖਦੇਵ ਸਿੰਘ, ਬੀਬੀ ਜੀਤ ਕੌਰ, ਜਰਨੈਲ ਸਿੰਘ, ਰੰਮੀ ਅਰੋੜਾ, ਜਸਪਾਲ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਬਰਿੰਦਰਜੀਤ ਸਿੰਘ, ਜੀਤ ਸਿੰਘ ਹੱਪੋਵਾਲ, ਦਵਿੰਦਰ ਸਿੰਘ, ਬਲਦੇਵ ਸਿੰਘ, ਸਤਵੀਰ ਸਿੰਘ ਵੀ ਹਾਜ਼ਰ ਸਨ। ਇਸ ਸ਼ੁੱਭ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
ਫੋਟੋ : ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾ:ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਭਾਈ ਮਰਦਾਨਾ ਜੀ ਦੀ ਯਾਦ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਦੀਆਂ ਤਸਵੀਰਾਂ