Wednesday, 16 October 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ 550 ਸਾਲਾਂ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਲਹਿਰ ਅਧੀਨ ਸੰਗਤੀ ਰੂਪ ਵਿਚ ਸ੍ਰੀ ਸਹਿਜ ਪਾਠ ਸੰਪੂਰਨਤਾ ਸਮਾਗਮ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ 550 ਸਾਲਾਂ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਲਹਿਰ ਅਧੀਨ
ਸੰਗਤੀ ਰੂਪ ਵਿਚ ਸ੍ਰੀ ਸਹਿਜ ਪਾਠ ਸੰਪੂਰਨਤਾ ਸਮਾਗਮ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਇਆ


ਬੰਗਾ : 16 ਅਕਤੂਬਰ - ਸਿੱਖ ਹੈਲਪਿੰਗ ਸਿੱਖ ਸੰਸਥਾ ਵੱਲੋਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਵੀਰ  ਜਤਿੰਦਰ ਸਿੰਘ ਆਸਟਰੇਲੀਆ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ 550ਸਾਲਾਂ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਲਹਿਰ ਅਧੀਨ ਅੱਜ ਸੰਗਤੀ ਰੂਪ ਵਿਚ ਸ੍ਰੀ ਸਹਿਜ ਪਾਠ ਸੰਪੂਰਨਤਾ ਸਮਾਗਮ  ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੂਰੀ ਰਹਿਤ ਮਰਿਆਦਾ ਅਨੁਸਾਰ ਕਰਵਾਇਆ ਗਿਆ। ਇਸ ਸ਼ੁੱਭ ਸਮੇਂ ਇਲਾਕੇ ਦੀਆਂ ਸੰਗਤਾਂ, ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਅਕਤੂਬਰ 2018 ਤੋਂ ਆਰੰਭ ਕੀਤੇ  800 ਸ੍ਰੀ ਸਹਿਜ ਪਾਠਾਂ ਦੇ ਭੋਗ ਸੰਗਤੀ ਰੂਪ ਵਿਚ ਪਾਏ ਗਏ। ਇਸ ਮੌਕੇ ਇਲਾਕੇ ਦੇ 13 ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀ ਹਾਜ਼ਰ ਸਨ। ਸ੍ਰੀ ਸਹਿਜ ਪਾਠ ਸੰਪੂਰਨਤਾ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਅਤੇ ਜਥੇਦਾਰ ਸਤਨਾਮ ਸਿੰਘ ਲਾਦੀਆਂ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਕਰਨ ਦੀ ਮਹੱਹਤਾ ਬਾਰੇ ਜਾਣਕਾਰੀ ਦਿੱਤੀ । ਬੁਲਾਰਿਆਂ ਨੇ ਕਿਹਾ ਕਿ ਬੱਚਿਆਂ ਨੂੰ ਸਕੂਲੀ ਵਿਦਿਆ ਦੇਣ ਦੇ ਨਾਲ-ਨਾਲ  ਨੈਤਿਕ ਅਤੇ ਧਾਰਮਿਕ ਵਿਦਿਆ ਹਾਸਲ ਕਰਨੀ ਵੀ ਜੀਵਨ ਲਈ ਅਤੀ ਜ਼ਰੂਰੀ ਹੁੰਦੀ ਹੈ । ਉਹਨਾਂ ਨੇ ਸਮਾਜ ਵਿਚ ਫੈਲ ਰਹੀਆਂ ਸਮਾਜਿਕ ਬੁਰਾਈਆਂ ਤੋਂ ਇਕੱਤਰ ਸੰਗਤਾਂ ਨੂੰ ਸੁਚੇਤ ਰਹਿਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਿੱਖ ਹੈਲਪਿੰਗ ਸਿੱਖ ਸੰਸਥਾ ਜਲੰਧਰ ਦੇ ਪ੍ਰਬੰਧਕ ਵੀਰ ਦਿਲਬਾਗ ਸਿੰਘ ਨੇ ਧੰਨ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਲਹਿਰ ਬਾਰੇ ਜਾਣਕਾਰੀ ਇਕੱਤਰ ਸੰਗਤਾਂ ਨੂੰ ਪ੍ਰਦਾਨ ਕੀਤੀ ਅਤੇ ਪੂਰੀ ਰਹਿਤ ਮਰਿਆਦਾ ਨਾਲ ਸ੍ਰੀ ਸਹਿਜ ਪਾਠ ਦੇ ਭੋਗਾਂ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਸਮਾਗਮ ਮੌਕੇ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੀ ਆਪਣੇ ਅਨੁਭਵ ਸੰਗਤਾਂ ਨਾਲ ਸਾਂਝੇ ਕੀਤੇ ਗਏ।  ਸ੍ਰੀ ਸਹਿਜ ਪਾਠ ਸੰਪੂਰਨਤਾ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਭਾਈ ਦਿਲਬਾਗ ਸਿੰਘ ਮੁੱਖ ਸੇਵਾਦਾਰ ਸਿੱਖ ਹੈਲਪਿੰਗ ਸਿੱਖ ਸੰਸਥਾ, ਵੀਰ ਦਵਿੰਦਰ ਸਿੰਘ, ਵੀਰ ਹਰਮੀਤ ਸਿੰਘ, ਵੀਰ ਸੰਦੀਪ ਸਿੰਘ ਸੇਵਾਦਾਰ ਸਰਕਲ ਹੁਸ਼ਿਆਰਪੁਰ-ਨਵਾਂਸ਼ਹਿਰ, ਬੀਬੀ ਦਮਨਪ੍ਰੀਤ ਕੌਰ ਸੇਵਾਦਾਰ ਨਵਾਂਸ਼ਹਿਰ ਸਰਕਲ,ਵੀਰ ਜਸਮੀਤ ਸਿੰਘ, ਵੀਰ ਰਵਿੰਦਰ ਰਾਜ ਸਿੰਘ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਰਣਜੀਤ ਸਿੰਘ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਸੁਖਮਿੰਦਰ ਕੌਰ, ਨਰਿੰਦਰ ਸਿੰਘ ਢਾਹਾਂ, ਸੁਰਜੀਤ ਸਿੰਘ ਜਗਤਪੁਰ, ਪ੍ਰਵੀਨ ਸਿੰਘ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਬਾਬਾ ਸੇਵਾ ਸਿੰਘ ਜੀ ਪਬਲਿਕ ਸਕੂਲ ਚੱਕ ਗੁਰੂ, ਦਸ਼ਮੇਸ਼ ਪਬਲਿਕ ਸਕੂਲ ਬਹਿਰਾਮ, ਸ੍ਰੀ ਗੁਰੂ ਹਰਗੋਬਿੰਦ ਜੀ ਪਬਲਿਕ ਸਕੂਲ ਬੰਗਾ, ਸ੍ਰੀ ਗੁਰੂ ਹਰਿ ਰਾਏ ਜੀ ਪਬਲਿਕ ਸਕੂਲ ਮੁਕੰਦਪੁਰ, ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ, ਦੁਆਬਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਾਹਲੋ, ਚਰਨ ਕਵੰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬੰਗਾ, ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਮੱਲਪੁਰ, ਐਸ ਐਲ ਐਮ ਪਬਲਿਕ ਸਕੂਲ ਬੰਗਾ ਦਾ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ। ਇਸ ਮੌਕੇ ਸਮੂਹ ਵਿਦਿਆਰਥੀਆਂ ਅਤੇ ਪਤਵੰਤੇ ਸੱਜਣਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ :  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਸ੍ਰੀ ਸਹਿਜ ਪਾਠ ਸੰਪੂਰਨਤਾ ਸਮਾਗਮ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹੋਏ  ਭਾਈ ਦਿਲਬਾਗ ਸਿੰਘ ਅਤੇ ਅਰਦਾਸ ਵਿਚ ਹਾਜ਼ਰ ਸੰਗਤ

I'm protected online with Avast Free Antivirus. Get it here — it's free forever.