Saturday, 5 October 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਹਾਂ ਕਲੇਰਾਂ ਵਿਖੇ ਇੰਟਰ ਸਕੂਲ ਭਾਸ਼ਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਹੋਏ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਢਾਹਾਂ ਕਲੇਰਾਂ ਵਿਖੇ ਇੰਟਰ ਸਕੂਲ ਭਾਸ਼ਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਹੋਏ


ਬੰਗਾ : 5 ਅਕਤੂਬਰ - ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਟਰ ਸਕੂਲ ਭਾਸ਼ਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ । ਇਸ ਵਿਚ ਇਲਾਕੇ ਦੇ ਛੇ ਸਕੂਲਾਂ ਨੇ ਭਾਗ ਲਿਆ।  ਭਾਸ਼ਨ ਮੁਕਾਬਲੇ ਵਿਚ  ਸੋਨੀਆ ਬਾਲੂ ਕਲਾਸ +2 ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਜਦ ਕਿ ਦੂਜਾ ਸਥਾਨ ਦਲੇਰ ਕੌਰ ਕਲਾਸ +2 ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਅਤੇ ਤੀਜਾ ਸਥਾਨ ਮਨਦੀਪ ਕੌਰ ਕਲਾਸ 10ਵੀਂ ਚਰਨ ਕਵੰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਨੇ ਪ੍ਰਾਪਤ ਕੀਤਾ। ਪ੍ਰਸ਼ਨੋਤਰੀ ਮੁਕਾਬਲੇ  ਵਿਚ ਪਹਿਲੇ ਸਥਾਨ ਤੇ ਸੇਂਟ ਸੋਲਜ਼ਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ, ਦੂਜਾ ਸਥਾਨ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਤੀਜੇ ਸਥਾਨ 'ਤੇ ਚਰਨ ਕਵੰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਰਿਹਾ ਹੈ। ਜੇਤੂ ਵਿਦਿਆਰਥੀਆਂ ਨੂੰ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ ਅਤੇ ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਨੇ  ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇੰਟਰ ਸਕੂਲ ਭਾਸ਼ਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਵਿਚ ਮਾਸਟਰ ਗੁਰਚਰਨ ਸਿੰਘ ਬਸਿਆਲਾ ਜ਼ੋਨਲ ਇੰਚਾਰਜ ਸਿੱਖ ਮਿਸ਼ਨਰੀ ਕਾਲਜ, ਡਾ ਮਨਜੀਤ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਨਵਾਂਸ਼ਹਿਰ ਅਤੇ ਮਾਸਟਰ ਗੁਰਮੁੱਖ ਸਿੰਘ ਬੰਗਾ ਨੇ ਬਤੌਰ ਜੱਜ ਸੇਵਾ ਨਿਭਾਈ। ਇਸ ਮੌਕੇ   ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ ਅਤੇ ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਪ੍ਰਿੰਸੀਪਲ ਵਨੀਤਾ ਚੋਟ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਰਣਜੀਤ ਸਿੰਘ, ਰੁਪਿੰਦਰ ਸਿੰਘ ਬੱਲ ਵਾਈਸ ਪ੍ਰਿੰਸੀਪਲ, ਮੈਡਮ ਗੁਰਪ੍ਰੀਤ ਕੌਰ, ਮੈਡਮ ਬਲਜੀਤ ਕੌਰ, ਮੈਡਮ ਅਮਰਜੀਤ ਕੌਰ, ਮੈਡਮ ਹਰਵਿੰਦਰ ਕੌਰ ਸਮੇਤ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਫੋਟੋ ਕੈਪਸ਼ਨ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਟਰ ਸਕੂਲ ਭਾਸ਼ਣ ਅਤੇ ਪ੍ਰਸ਼ਨੋਤਰੀ ਮੁਕਾਬਲੇ  ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ  ਅਤੇ ਹੋਰ ਪਤਵੰਤੇ

I'm protected online with Avast Free Antivirus. Get it here — it's free forever.