Saturday, 12 October 2019

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਬੀ.ਐਸ.ਸੀ. ਨਰਸਿੰਗ ਪੋਸਟ ਬੇਸਿਕ ਕਲਾਸ ਦਾ ਸ਼ਾਨਦਾਰ ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਬੀ.ਐਸ.ਸੀ. ਨਰਸਿੰਗ ਪੋਸਟ ਬੇਸਿਕ
ਕਲਾਸ ਦਾ ਸ਼ਾਨਦਾਰ ਨਤੀਜਾ
ਬੰਗਾ : 12 ਅਕਤੂਬਰ -
ਪੇਂਡੂ ਇਲਾਕੇ ਦੇ ਪ੍ਰਸਿੱਧ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ
ਕਲੇਰਾਂ ਦੀ ਕਲਾਸ ਬੀ.ਐਸ.ਸੀ. ਪੋਸਟ ਬੇਸਿਕ (ਫਾਈਨਲ) ਸੈਸ਼ਨ 2017-19 ਦਾ ਸ਼ਾਨਦਾਰ
100% ਨਤੀਜਾ ਆਇਆ ਹੈ । ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ
ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਪ੍ਰਦਾਨ ਕੀਤੀ। ਇਸ
ਮੌਕੇ ਸ. ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ
ਕਲਾਸ ਬੀ.ਐਸ.ਸੀ. ਨਰਸਿੰਗ ਪੋਸਟ ਬੇਸਿਕ (ਫਾਈਨਲ) ਸ਼ੈਸ਼ਨ 2017-19 ਦਾ ਸ਼ਾਨਦਾਰ 100%
ਨਤੀਜਾ ਆਇਆ ਹੈ ਅਤੇ ਇਹ ਕਲਾਸ ਫਸਟ ਡਵੀਜ਼ਨ ਵਿਚ ਪਾਸ ਹੋਈ ਹੈ। ਬੀ.ਐਸ.ਸੀ. ਨਰਸਿੰਗ
ਪੋਸਟ ਬੇਸਿਕ (ਫਾਈਨਲ) ਸ਼ੈਸ਼ਨ 2017-2019 ਵਿਚੋਂ ਅਮਨਪ੍ਰੀਤ ਕੌਰ ਨੇ ਪਹਿਲਾ ਸਥਾਨ
ਪ੍ਰਾਪਤ ਕੀਤਾ ਹੈ । ਕਲਾਸ ਵਿਚੋਂ ਦੂਜਾ ਸਥਾਨ ਗਗਨਪ੍ਰੀਤ ਕੌਰ ਨੇ ਅਤੇ ਤੀਜਾ ਸਥਾਨ
ਨੇਹਾ ਰਾਣੀ ਨੇ ਵਧੀਆ ਨੰਬਰ ਪ੍ਰਾਪਤ ਕਰਕੇ ਹਾਸਲ ਕੀਤਾ ਹੈ । ਸ. ਕਾਹਮਾ ਨੇ ਸਮੂਹ
ਟਰੱਸਟ ਮੈਂਬਰਾਂ ਵੱਲੋਂ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਨੂੰ
ਅਤੇ ਸਮੂਹ ਅਧਿਆਪਕਾਂ ਨੂੰ ਵਧੀਆ ਨਤੀਜੇ ਲਈ ਹਾਰਦਿਕ ਵਧਾਈ ਦਿੱਤੀ ਹੈ। ਉਹਨਾਂ ਕਿਹਾ
ਕਿ ਜੋ ਵਿਦਿਆਰਥੀ ਪੜਾਈ ਵਿਚ ਆਪਣੀ ਮਿਹਨਤ ਨਾਲ ਕਾਲਜ ਅਤੇ ਯੂਨੀਵਰਸਿਟੀ ਵਿਚੋ ਸ਼ਾਨਦਾਰ
ਪੁਜੀਸ਼ਨਾਂ ਪ੍ਰਾਪਤ ਕਰਨਗੇ ਉਹਨਾਂ ਵਿਦਿਆਰਥੀਆ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ
ਜਾਵੇਗਾ ।ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੁਲਵਿੰਦਰ ਸਿੰਘ
ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ
ਮੈਂਬਰ ਅਤੇ ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ ਢਾਹਾਂ
ਕਲੇਰਾਂ, ਕਲਾਸ ਇੰਚਾਰਜ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਬੀ.ਐਸ.ਸੀ. ਨਰਸਿੰਗ
ਪੋਸਟ ਬੇਸਿਕ ਕਲਾਸ ਦੇ ਪਹਿਲੇ ਸਥਾਨ, ਦੂਜੇ ਸਥਾਨ ਅਤੇ ਤੀਜੇ ਸਥਾਨ ਤੇ ਆਏ ਵਿਦਿਆਰਥੀ