Tuesday, 15 October 2019

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ

ਬੰਗਾ : 15 ਅਕਤੂਬਰ -
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਗੁਰਮਤਿ ਸਮਾਗਮ ਦੀ ਆਰੰਭਤਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਵੱਲੋਂ ਗਾਇਨ ਗੁਰਬਾਣੀ ਕੀਰਤਨ ਨਾਲ ਹੋਈ। ਗੁਰਮਤਿ ਸਮਾਗਮ ਵਿਚ ਭਾਈ ਜੋਗਾ ਸਿੰਘ ਜੀ, ਭਾਈ ਮਨਜੀਤ ਸਿੰਘ ਜੀ ਹਜ਼ੂਰੀ ਰਾਗੀ ਜਥਾ  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ  ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।  ਇਸ ਮੌਕੇ ਟਰੱਸਟ ਅਧੀਨ ਚੱਲਦੇ ਸਮੂਹ ਅਦਾਰਿਆਂ, ਸਟਾਫ਼, ਟਰੱਸਟ ਮੈਂਬਰਾਂ ਅਤੇ  ਦੇਸ ਵਿਦੇਸ਼ ਵਿਚ ਵੱਸਦੀਆਂ ਸਮੂਹ ਸੰਗਤਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸਟੇਜ ਸਕੱਤਰ ਦੀ ਸੇਵਾ ਭਾਈ ਜੋਗਾ ਸਿੰਘ ਜੀਂਦੋਵਾਲ ਵੱਲੋਂ ਨਿਭਾਈ ਗਈ। ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ,  ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਸੁਖਮਿੰਦਰ ਕੌਰ, ਨਰਿੰਦਰ ਸਿੰਘ ਢਾਹਾਂ, ਸੁਰਜੀਤ ਸਿੰਘ ਜਗਤਪੁਰ, ਪ੍ਰਵੀਨ ਸਿੰਘ, ਉਮ ਬਹਾਦਰ ਵਿਸ਼ਵਕਰਮਾ, ਟਰੱਸਟ ਅਧੀਨ ਚੱਲਦੇ ਸਮੂਹ ਅਦਾਰਿਆਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਸਮੂਹ ਸਟਾਫ਼, ਵਿਦਿਆਰਥੀ  ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਵੀ ਹਾਜ਼ਰ ਸਨ। ਇਸ ਮੌਕੇ ਚਾਹ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ