Thursday, 24 October 2019

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ¸ਕਲੇਰਾਂ ਦੀ ਸਾਲਾਨਾ ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਆਰੰਭ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ¸ਕਲੇਰਾਂ ਦੀ  
ਸਾਲਾਨਾ ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਆਰੰਭ
ਬੰਗਾ : 24 ਅਕਤੂਬਰ
ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ¸ਕਲੇਰਾਂ ਵਿਖੇ ਸਾਲਾਨਾ ਦੋ ਦਿਨਾਂ ਇੰਟਰ ਹਾਊਸ ਸਪਰੋਟਸ ਮੀਟ ਆਰੰਭ ਹੋਈ । ਜਿਸ ਦਾ ਉਦਘਾਟਨ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਰੀਬਨ ਕੱਟ ਕੇ ਕੀਤਾ। ਇਸ ਮੌਕੇ ਉਹਨਾਂ ਦਾ ਸਹਿਯੋਗ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਜਗਜੀਤ ਸਿੰਘ ਸੋਢੀ ਮੈਂਬਰ, ਪ੍ਰਿੰਸੀਪਲ ਮੈਡਮ ਵਨੀਤਾ ਚੋਟ ਅਤੇ ਰੁਪਿੰਦਰਜੀਤ ਸਿੰਘ ਵਾਈਸ ਪਿੰ੍ਰਸੀਪਲ ਨੇ  ਦਿੱਤਾ।
ਇਸ ਮੌਕੇ  ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ  ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ  ਖਿਡਾਰੀਆਂ ਨੂੰ ਚੰਗੇ ਵਿਦਿਆਰਥੀ ਅਤੇ ਚੰਗੇ ਖਿਡਾਰੀ ਬਣਨ ਲਈ ਪ੍ਰੇਰਿਤ ਕੀਤਾ ਅਤੇ ਸਾਲਾਨਾ ਖੇਡਾਂ ਦੇ ਆਰੰਭ ਕਰਨ ਦਾ ਐਲਾਨ ਕੀਤਾ।  ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਕਿਹਾ। ਇਸ ਮੌਕੇ  ਸ਼ਾਨਦਾਰ ਮਾਰਚ ਪਾਸਟ  ਹੋਇਆ ਅਤੇ ਖਿਡਾਰੀਆਂ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਖੇਡਾਂ ਖੇਡਣ ਦੀ ਸੁੰਹ ਚੁਕਣ ਦੀ ਰਸਮ ਨੈਸ਼ਨਲ ਖਿਡਾਰੀ ਮਨਪ੍ਰੀਤ ਕੌਰ ਦਸਵੀਂ ਕਲਾਸ ਨੇ ਨਿਭਾਈ। ਖੇਡਾਂ ਦੇ ਪਹਿਲੇ ਦਿਨ 100 ਮੀਟਰ, 200 ਮੀਟਰ, 400ਮੀਟਰ, ਲੌਂਗ ਜੰਪ, ਸ਼ਾਟਪੁੱਟ, ਤਿੰਨ ਟੰਗੀ ਦੌੜ ਅਤੇ ਬੋਰੀ  ਦੌੜ ਦੇ ਮੁਕਾਬਲੇ ਹੋਏ। ਇਹਨਾਂ ਵਿਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਖਿਡਾਰੀਆਂ ਨੂੰ ਮੁੱਖ ਮਹਿਮਾਨ ਅਤੇ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਮਹਿਮਾਨਾਂ ਨੇ ਆਪਣੇ ਕਰ ਕਮਲਾਂ ਨਾਲ ਮੈਡਲ ਦੇ ਕੇ ਸਨਮਾਨਿਤ  ਕੀਤਾ।  ਇਸ ਦੋ ਦਿਨਾ ਸਾਲਾਨਾ ਇੰਟਰ ਹਾਊਸ ਸਪੋਰਟਸ ਮੁਕਾਬਲਿਆਂ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਜਗਜੀਤ ਸਿੰਘ ਸੋਢੀ ਮੈਂਬਰ, ਪ੍ਰਿੰਸੀਪਲ ਮੈਡਮ ਵਨੀਤਾ ਚੋਟ, ਰੁਪਿੰਦਰਜੀਤ ਸਿੰਘ ਵਾਈਸ ਪਿੰ੍ਰਸੀਪਲ, ਲਾਲ ਚੰਦ ਔਜਲਾ ਟੂਰਨਾਮੈਂਟ ਕੁਆਰਡੀਨੇਟਰ, ਮਨਿੰਦਰ ਗੁਰੂ, ਜਸਬੀਰ ਕੌਰ ਡੀ ਪੀ ਈ,  ਸੁਖਵਿੰਦਰ ਸਿੰਘ, ਮੈਡਮ ਰਸ਼ਪਾਲ ਕੌਰ,  ਜਗਜੀਤ ਸਿੰਘ, ਭਾਈ ਜੋਗਾ ਸਿੰਘ, ਹਰਜਿੰਦਰ ਮਮਤਾ, ਵਿਜੇਤਾ ਰਾਣਾ, ਬਲਜੀਤ ਕੌਰ, ਗਗਨਦੀਪ ਕੌਰ, ਦਵਿੰਦਰ ਕੌਰ ਤੋਂ ਇਲਾਵਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼, ਸਕੂਲ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਵੀ ਹਾਜ਼ਰ ਸਨ। ਖੇਡ ਸਮਾਗਮ ਵਿਚ ਭਾਈ ਰਣਜੀਤ ਸਿੰਘ ਧਾਰਮਿਕ ਅਧਿਆਪਕ ਨੇ ਪੰਜਾਬੀ ਵਿਚ ਅਤੇ ਰਮਨ ਕੁਮਾਰ ਨੇ ਇੰਗਲਿੰਸ਼ ਵਿਚ ਕੁਮੈਂਟੇਟਰ ਦੀ ਜਿੰਮੇਵਾਰੀ ਬਾਖੂਬੀ ਨਿਭਾਈ।

ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ¸ਕਲੇਰਾਂ ਵਿਖੇ ਆਰੰਭ ਹੋਈ ਸਪੋਰਟਸ ਮੀਟ ਦੀਆਂ ਝਲਕੀਆਂ