ਨਵਾਂਸ਼ਹਿਰ 2 ਨਵੰਬਰ -ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਪਿੰਡ ਲੰਗੜੋਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ ਅੱਖਾਂ ਦੇ ਚੈੱਕਅੱਪ ਕੈਂਪ ਦਾ 350 ਤੋ ਵੱਧ ਲੋੜਵੰਦ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ। ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਪਿੰਡ ਲੰਗੜੋਆ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਦੇਸ ਵਿਦੇਸ ਦੀਆਂ ਸਾਧ ਸੰਗਤਾਂ ਦੇ ਸਹਿਯੋਗ ਨਾਲ ਲਗਾਏ ਗਏ ਫਰੀ ਕੈਂਪ ਦਾ ਆਰੰਭ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਨਾਲ ਹੋਇਆ। ਗੁਰਦੁਆਰਾ ਸਾਹਿਬ ਵਿਖੇ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਪਿੰਡ ਲੰਗੜੋਆ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਇਲਾਕਾ ਨਿਵਾਸੀਆਂ ਲਈ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਲਗਾ ਕੇ ਨਿਸ਼ਕਾਮ ਸੇਵਾ ਦਾ ਕਾਰਜ ਕਰਨ ਦੀ ਭਾਰੀ ਸ਼ਲਾਘਾ ਕੀਤੀ। ਸ.ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਲਾਇਆ ਜਾਂਦਾ ਹੈ ਅਤੇ ਪਂੇਡੂ ਇਲਾਕਿਆਂ ਵਿਚ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਫਰੀ ਮੈਡੀਕਲ ਸੇਵਾ ਦੇਣ ਅਤੇ ਸਿਹਤ ਸਬੰਧੀ ਜਾਗੁਰਕਤਾ ਪ੍ਰਦਾਨ ਕਰਨ ਲਈ ਹਰ ਸਾਲ ਵੱਡੀ ਗਿਣਤੀ ਵਿਚ ਫਰੀ ਕੈਂਪ ਵੀ ਲਗਾਏ ਜਾਂਦੇ ਹਨ। ਗੁਰਮੁੱਖ ਸਿੰਘ ਸੈਕਟਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਪਿੰਡ ਲੰਗੜੋਆ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ ਦਾ ਫਰੀ ਕੈਂਪ ਲਈ ਸਹਿਯੋਗ ਦੇਣ ਲਈ ਹਾਰਦਿਕ ਧੰਨਵਾਦ ਕੀਤਾ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਪਿੰਡ ਲੰਗੜੋਆ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੱਗੇ ਅੱਖਾਂ ਦੇ ਮੁਫ਼ਤ ਚੈੱਕਅੱਪ ਕੈਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਅੱਖਾਂ ਦੇ ਅਪਰੇਸ਼ਨਾਂ ਦੇ ਮਾਹਿਰ ਡਾਕਟਰ ਅਮਿਤ ਸ਼ਰਮਾ ਨੇ ਆਪਣੀ ਟੀਮ ਨਾਲ 350 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਅਤੇ ਦਵਾਈਆਂ ਦਿੱਤੀਆਂ ਹਨ। ਮਰੀਜ਼ਾਂ ਦੇ ਸ਼ੂਗਰ ਟੈਸਟ ਵੀ ਫਰੀ ਕੀਤੇ ਗਏ। ਅੱਖਾਂ ਦੇ ਮੁਫ਼ਤ ਚੈੱਕਅੱਪ ਕੈਪ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਹਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਪਿੰਡ ਲੰਗੜੋਆ, ਗੁਰਮੁੱਖ ਸਿੰਘ ਸੈਕਟਰੀ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਪਿੰਡ ਲੰਗੜੋਆ, ਅਵਤਾਰ ਸਿੰਘ ਖਾਲਸਾ ਕੈਸ਼ੀਅਰ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਪਿੰਡ ਲੰਗੜੋਆ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਮਹਿੰਦਰ ਸਿੰਘ ਮੈਂਬਰ, ਗੁਰਸ਼ਰਨਪਾਲ ਸਿੰਘ ਜੇ ਈ, ਪ੍ਰੇਮ ਸਿੰਘ ਸਾਬਕਾ ਸਰਪੰਚ, ਲਖਵੀਰ ਸਿੰਘ, ਮਹਿੰਦਰ ਸਿੰਘ ਡਰਾਈਵਰ, ਰਾਜਵੰਤ ਸਿੰਘ ਬਡਵਾਲ, ਦੇਵਾ ਸਿੰਘ, ਬਲਵਿੰਦਰ ਸਿੰਘ, ਚੰਨਣ ਸਿੰਘ ਠਾਣੇਦਾਰ, ਸੁਰਜੀਤ ਸਿੰਘ, ਪਿੰਡ ਵਾਸੀ ਅਤੇ ਇਲਾਕਾ ਨਿਵਾਸੀ ਪਤਵੰਤੇ ਸੱਜਣ ਕੈਂਪ ਵਿਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਫੋਟੋ ਕੈਪਸ਼ਨ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਪਿੰਡ ਲੰਗੜੋਆ ਵਿਖੇ ਫਰੀ ਅੱਖਾਂ ਦੇ ਚੈੱਕਅੱਪ ਕੈਂਪ ਮੌਕੇ ਮਰੀਜ਼ਾਂ ਦੀਆਂ ਅੱਖਾਂ ਦਾ ਚੈਕਅੱਪ ਕਰਦੇ ਹੋਏ ਡਾਕਟਰ ਅਮਿਤ ਸ਼ਰਮਾ ਅਤੇ ਇਸ ਮੌਕੇ ਹਾਜ਼ਰ ਪਤਵੰਤੇ ਸੱਜਣ
Saturday, 2 November 2019
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਪਿੰਡ ਲੰਗੜੋਆ ਦੇ ਵਿਖੇ ਲੱਗੇ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਦਾ 350 ਤੋਂ ਵੱਧ ਲੋੜਵੰਦ ਮਰੀਜ਼ਾਂ ਨੇ ਲਾਭ ਉਠਾਇਆ