ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਮਹਾਨ ਗੁਰਮਤਿ ਸਮਾਗਮ 21 ਨਵੰਬਰ ਨੂੰ ਢਾਹਾਂ ਕਲੇਰਾਂ ਵਿਖੇ
ਲੜਕੀਆਂ ਨੂੰ ਆਪਣਾ ਕੰਮ ਕਾਰ ਸ਼ੁਰੂ ਕਰਨ ਲਈ 550 ਸਿਲਾਈ ਮਸ਼ੀਨਾਂ ਫਰੀ ਵੰਡੀਆਂ ਜਾਣਗੀਆਂ
ਬੰਗਾ : 18 ਨੰਵਬਰ : -
ਲੋਕ ਸੇਵਕ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਦੇਸ ਵਿਦੇਸ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ 21 ਨਵੰਬਰ 2019 ਦਿਨ ਵੀਰਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸ਼ੁੱਭ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਟ ਆਸਰਾ ਲੈਂਦੇ ਹੋਏ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਇਲਾਕੇ ਦੀਆਂ ਲੋੜਵੰਦ ਲੜਕੀਆਂ ਨੂੰ ਸਵੈ ਰੁਜ਼ਗਾਰ ਹਿੱਤ 550 ਸਿਲਾਈ ਮਸ਼ੀਨਾਂ ਫਰੀ ਵੰਡੀਆਂ ਜਾਣਗੀਆਂ। ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ ।
ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ 21 ਨਵੰਬਰ ਦਿਨ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਪਾਰ ਕਿਰਪਾ ਸਦਕਾ ਟਰੱਸਟ 1979 ਤੋਂ ਨਿਰੰਤਰ ਲੋਕ ਸੇਵਾ ਦੇ ਕਾਰਜਾਂ ਵਿਚ ਜੁਟਿਆ ਹੋਇਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 21 ਨਵੰਬਰ ਨੂੰ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਜੇ ਦੀਵਾਨ ਵਿਚ ਭਾਈ ਰਾਏ ਸਿੰਘ ਜੀ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਜੀ ਅਤੇ ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਜੀ ਵਿਸ਼ੇਸ਼ ਤੌਰ ਤੇ ਪੁੱਜਣਗੇ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ। ਇਸ ਸ਼ੁੱਭ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਸ੍ਰੀ ਅਨੰਦਪੁਰ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਜੀ ਸੰਗਤਾਂ ਗੁਰਬਾਣੀ ਕਥਾ ਅਤੇ ਗੁਰੂ ਜੀ ਦੇ ਜੀਵਨ ਬਾਰੇ ਗੁਰਮਤਿ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਉਣਗੇ। ਸ. ਕਾਹਮਾ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਆਰੰਭ ਤੋਂ ਹੀ ਗੁਰੂ ਸਾਹਿਬਾਨ ਦੇ ਨਿਸ਼ਕਾਮ ਸੇਵਾ ਦੇ ਉਪਦੇਸ਼ਾਂ ਤੇ ਚੱਲਦੇ ਹੋਏ ਇਲਾਕੇ ਦੀਆਂ ਲੜਕੀਆਂ ਨੂੰ ਸਵੈ ਰੁਜ਼ਗਾਰ ਦੇ ਕਾਬਲ ਬਨਾਉਣ ਲਈ ਨਰਸਿੰਗ ਸਿੱਖਿਆ ਕਾਲਜ ਅਤੇ ਸਕੂਲ ਚਲਾਏ ਜਾ ਰਹੇ ਹਨ। ਇਸ ਸੇਵਾ ਦੀ ਲੜੀ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇ ਂਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਇਲਾਕੇ ਦੀਆਂ ਲੋੜਵੰਦ ਲੜਕੀਆਂ ਨੂੰ ਆਪਣਾ ਕੰਮ ਕਾਰ ਸ਼ੁਰੂ ਕਰਨ ਲਈ 550 ਸਿਲਾਈ ਮਸ਼ੀਨਾਂ ਫਰੀ ਵੰਡੀਆਂ ਜਾਣਗੀਆਂ। ਮਹਾਨ ਗੁਰਮਤਿ ਸਮਾਗਮ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤੇਗਾ ਅਤੇ ਵਾਤਾਵਰਣ ਪ੍ਰਤੀ ਸੰਗਤਾਂ ਨੂੰ ਜਾਗਰੁਕ ਕਰਨ ਲਈ ਪੌਦੇ ਵੀ ਵੰਡੇ ਜਾਣਗੇ। ਸ. ਕਾਹਮਾ ਅਤੇ ਸਮੂਹ ਟਰੱਸਟ ਮੈਂਬਰਾਂ ਨੇ ਇਲਾਕਾ ਨਿਵਾਸੀ ਸਮੂਹ ਸਾਧ ਸੰਗਤਾਂ ਨੂੰ 21 ਨਵੰਬਰ ਦਿਨ ਵੀਰਵਾਰ ਨੂੰ ਢਾਹਾਂ ਕਲੇਰਾਂ ਵਿਖੇ ਮਹਾਨ ਗੁਰਮਤਿ ਸਮਾਗਮ ਵਿਚ ਪੁੱਜ ਕੇ ਗੁਰੂ ਸਾਹਿਬ ਜੀ ਦੀਆਂ ਅਸੀਸਾਂ ਪ੍ਰਾਪਤ ਕਰਨ ਲਈ ਸਨਿਮਰ ਬੇਨਤੀ ਕੀਤੀ ਹੈ। ਮਹਾਨ ਗੁਰਮਤਿ ਸਮਾਗਮ ਦੀ ਜਾਣਕਾਰੀ ਦੇਣ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਲਜਿੰਦਰ ਸਿੰਘ ਹੈਪੀ ਕਲੇਰਾਂ, ਦਿਲਬਾਗ ਸਿੰਘ ਬਾਗੀ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ ਦਿਨ ਵੀਰਵਾਰ ਨੂੰ ਗੁਰੂ ਨਾਨਕ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਹੋ ਰਹੇ ਮਹਾਨ ਗੁਰਮਤਿ ਸਮਾਗਮ ਦੀ ਜਾਣਕਾਰੀ ਦਿੰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਲਜਿੰਦਰ ਸਿੰਘ ਹੈਪੀ ਕਲੇਰਾਂ, ਦਿਲਬਾਗ ਸਿੰਘ ਬਾਗੀ ਅਤੇ ਹੋਰ ਪਤਵੰਤੇ ਸੱਜਣ