Monday, 18 November 2019

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਹਾਂ ਕਲੇਰਾਂ ਹਸਪਤਾਲ ਵਿਖੇ ਦੋ ਦਿਨਾ ਫਰੀ ਜਰਨਲ ਅਤੇ ਸਰਜੀਕਲ ਚੈੱਕਅੱਪ ਕੈਂਪ ਆਰੰਭ

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਢਾਹਾਂ ਕਲੇਰਾਂ ਹਸਪਤਾਲ ਵਿਖੇ ਦੋ ਦਿਨਾ ਫਰੀ ਜਰਨਲ ਅਤੇ ਸਰਜੀਕਲ ਚੈੱਕਅੱਪ ਕੈਂਪ ਆਰੰਭ
450 ਮਰੀਜ਼ਾਂ ਨੇ ਪਹਿਲੇ ਦਿਨ ਲਾਭ ਪ੍ਰਾਪਤ ਕੀਤਾ
ਬੰਗਾ : 18 ਨਵੰਬਰ :
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦੇਸ ਵਿਦੇਸ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾ ਫਰੀ ਜਰਨਲ ਅਤੇ ਸਰਜੀਕਲ ਚੈੱਕਅੱਪ ਕੈਂਪ ਦੇ ਪਹਿਲੇ ਦਿਨ 450 ਮਰੀਜ਼ਾਂ ਨੇ ਚੈੱਕਅੱਪ ਕਰਵਾ ਕੇ ਲਾਭ ਪ੍ਰਾਪਤ ਕੀਤਾ ਅਤੇ ਫਰੀ ਦਵਾਈਆਂ ਪ੍ਰਾਪਤ ਕੀਤੀਆਂ£ ਕੈਂਪ ਦਾ ਉਦਘਾਟਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਸ. ਕਾਹਮਾ ਨੇ ਇਕੱਤਰ ਜਨ ਸਮੂਹ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਦੱਸਿਆ ਕਿ ਦੋ ਦਿਨਾ ਫਰੀ ਮੈਡੀਕਲ ਅਤੇ ਸਰਜੀਕਲ ਚੈੱਕਅੱਪ ਕੈਂਪ ਟਰੱਸਟ ਦੇਸ-ਵਿਦੇਸ਼ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ ਗਿਆ ਹੈ । ਸ. ਕਾਹਮਾ ਨੇ ਦੋ ਦਿਨਾਂ ਫਰੀ ਕੈਂਪ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੈਂਪ ਦੌਰਾਨ ਸਿਰ ਅਤੇ ਰੀੜ੍ਹ ਦੀ ਹੱਡੀ ਦੇ ਅਪਰੇਸ਼ਨਾਂ, ਗੋਡੇ¸ਮੋਢੇ ਅਤੇ ਚੂਲੇ ਦੇ ਜੋੜ ਬਦਲੀ ਦੇ ਅਪਰੇਸ਼ਨ, ਹਰਨੀਆ, ਗਦੂਦਾਂ, ਪੇਟ ਦੇ ਅਪਰੇਸ਼ਨ,  ਕੰਨ, ਨੱਕ ਅਤੇ  ਗਲੇ ਦੇ ਅਪਰੇਸ਼ਨ , ਔਰਤਾਂ ਦੀਆਂ ਬਿਮਾਰੀਆਂ ਦੇ ਅਪਰੇਸ਼ਨਾਂ,  ਨਵੇਂ ਜਬਾੜੇ¸ਦੰਦ ਲਗਾਉਣ 'ਤੇ 50% ਦੀ ਰਿਆਇਤ ਦਿੱਤੀ ਜਾ ਰਹੀ ਹੈ। ਲੋੜਵੰਦਾਂ ਦੇ ਅੱਖਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ ਫਰੀ ਹੋਣਗੇ ।  ਕੈਂਪ ਮਰੀਜ਼ਾਂ ਲਈ ਡਿਜੀਟਲ ਐਕਸਰੇ, ਸੀ ਟੀ ਸਕੈਨ  ਅਤੇ ਹਰ ਤਰ੍ਹਾਂ ਦੇ ਲੈਬ ਟੈਸਟ ਵੀ ਅੱਧੇ ਖਰਚ ਵਿਚ ਕੀਤੇ ਜਾ ਰਹੇ ਹਨ। ਪਹਿਲੇ ਦਿਨ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੱਗੇ ਫਰੀ ਜਰਨਲ ਅਤੇ ਸਰਜੀਕਲ ਚੈੱਕਅੱਪ ਕੈਂਪ ਵਿਚ ਡਾ. ਜਸਦੀਪ ਸਿੰਘ, ਡਾ. ਅਮਿਤ ਸ਼ਰਮਾ, ਡਾ. ਮੁਕਲ ਬੇਦੀ, ਡਾ. ਪੀ ਪੀ ਸਿੰਘ, ਡਾ. ਰਵਿੰਦਰ ਖਜ਼ੂਰੀਆ, ਡਾ. ਮਹਿਕ ਅਰੋੜਾ, ਡਾ ਚਾਂਦਨੀ ਬੱਗਾ, ਡਾ ਦੀਪਕ ਦੁਗੱਲ, ਡਾ. ਮਨਦੀਪ ਕੌਰ ਅਤੇ ਡੀ.ਟੀ. ਰੌਣਿਕਾ ਕਾਹਲੋਂ  ਨੇ 450 ਮਰੀਜ਼ਾਂ ਦਾ ਫਰੀ ਚੈੱਕਅੱਪ ਕੀਤਾ ਅਤੇ ਕੈਂਪ ਮਰੀਜ਼ਾਂ ਨੂੰ ਫਰੀ ਦਵਾਈਆਂ ਦਿੱਤੀਆਂ। ਕੈਂਪ ਵਿਚ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਸ਼ੇਸ਼ ਕੈਂਪ ਵਿਚ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਲਜਿੰਦਰ ਸਿੰਘ ਹੈਪੀ ਕਲੇਰਾਂ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਡਾ. ਮਨੂ ਭਾਰਗਵ ਐਮ.ਐਸ., ਮਹਿੰਦਰਪਾਲ ਸਿੰਘ ਸੁਪਰਡੈਂਟ, ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਗੁਰਬੰਤ ਸਿੰਘ, ਜੋਗਾ ਰਾਮ, ਸੁਰਜੀਤ ਸਿੰਘ, ਸਮੂਹ ਟਰੱਸਟ ਸਟਾਫ਼, ਡਾਕਟਰ ਸਾਹਿਬਾਨ, ਹਸਪਤਾਲ ਸਟਾਫ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਲੱਗੇ ਦੋ ਦਿਨਾ ਫਰੀ ਜਰਨਲ ਅਤੇ ਸਰਜੀਕਲ ਚੈੱਕਅੱਪ ਕੈਂਪ ਦਾ ਉਦਘਾਟਨ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਨਾਲ ਸਹਿਯੋਗ ਦੇ ਰਹੇ ਹਨ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ,  ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਲਜਿੰਦਰ ਸਿੰਘ ਹੈਪੀ ਕਲੇਰਾਂ, ਡਾਕਟਰ ਸਾਹਿਬਾਨ ਅਤੇ ਪਤਵੰਤੇ ਸੱਜਣ