Tuesday, 19 November 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵੈ ਇਛੱਕ ਖੂਨਦਾਨ ਕੈਂਪ ਲੱਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵੈ-ਇਛੱਕ ਖੂਨਦਾਨ ਕੈਂਪ ਲੱਗਾ

ਖੂਨਦਾਨੀਆਂ ਵੱਲੋਂ 52 ਯੂਨਿਟ ਖੂਨਦਾਨ

ਬੰਗਾ : 19 ਨਵੰਬਰ -
ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੈ-ਇਛੱਕ ਖੂਨਦਾਨ ਕੈਂਪ ਅੱਜ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਲਗਾਇਆ ਗਿਆ। ਇਸ ਮੌਕੇ ਦੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਨੇ ਖੂਨਦਾਨੀ ਵਾਲੰਟੀਅਰਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸਵੈ-ਇੱਛਕ ਖੂਨਦਾਨ ਕੈਂਪ ਵਿਚ ਨਿਸ਼ਕਾਮ ਲੋਕ ਸੇਵਾ ਕਰਦੇ ਹੋਏ ਸਮੂਹ ਖੂਨਦਾਨੀਆਂ ਵੱਲੋਂ ਮਾਨਵਤਾ ਦੀ ਭਲਾਈ ਲਈ ਖੂਨਦਾਨ ਕਰਨ ਦਾ ਨੇਕ ਕਾਰਜ ਕਰਨ ਦੀ ਭਾਰੀ ਸ਼ਲਾਘਾ ਕੀਤੀ। ਸ. ਕਾਹਮਾ ਨੇ ਇਸ ਮੌਕੇ ਖੂਨਦਾਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਕੈਂਪ ਵਿੱਚ ਖੂਨਦਾਨੀ ਵਾਲੰਟੀਅਰਾਂ ਵੱਲੋਂ 52 ਯੂਨਿਟ ਖੂਨਦਾਨ ਕੀਤਾ ਗਿਆ।
ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਅਤੇ ਸਨਮਾਨ ਕਰਨ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਦਿਲਬਾਗ ਸਿੰਘ ਬਾਗੀ, ਸੋਮ ਨਾਥ ਪ੍ਰਿੰਸੀਪਲ ਆਈ.ਟੀ.ਆਈ. ਸੂੰਢ, ਗੁਰਸਿਮਰਨ ਸਿੰਘ, ਸਤਨਾਮ ਸਿੰਘ, ਸ਼ਤੀਸ਼ ਕੁਮਾਰ, ਉਮ ਪ੍ਰਕਾਸ਼, ਮੈਡਮ ਬਲਬੀਰ ਕੌਰ, ਮਹਿੰਦਪਾਲ ਸਿੰਘ ਸੁਪਰਡੈਂਟ, ਡਾ. ਮੰਨੂ ਭਾਰਗਵ ਐਮ ਐਸ, ਡਾ.ਰਾਹੁਲ ਗੋਇਲ, ਮਨਜੀਤ ਸਿੰਘ ਇੰਚਾਰਜ ਬਲੱਡ ਬੈਂਕ, ਰਾਜਵਿੰਦਰ ਕੌਰ ਸੈਣੀ ਟੈਕਨੀਸ਼ੀਅਨ, ਗਜਿੰਦਰ ਸਿੰਘ ਟੈਕਨੀਸ਼ੀਅਨ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਖੂਨਦਾਨੀਆਂ ਲਈ ਵਿਸ਼ੇਸ਼ ਰਿਫੈਸ਼ਮੈਂਟ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਸੀ।
ਫੋਟੋ ਕੈਪਸ਼ਨ :  ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੈ-ਇੱਛਕ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਅਤੇ ਸਰਟੀਫੀਕੇਟ ਤੇ ਸਨਮਾਨ ਚਿੰਨ੍ਹ ਦੇ ਸਨਮਾਨਿਤ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਹੋਰ ਪਤਵੰਤੇ ਸੱਜਣ