Monday, 11 November 2019

ਐਥਲੈਟਿਕ ਖੇਡ ਮੁਕਾਬਲਿਆਂ ਵਿਚ ਢਾਹਾਂ ਕਲੇਰਾਂ ਸਕੂਲ ਦੀ ਝੰਡੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ ਨੇ ਐਥੇਲਟਿਕ ਮੁਕਾਬਲਿਆਂ ਦੀ ਉਵਰ ਆਲ ਟਰਾਫੀ ਜਿੱਤੀ

ਐਥਲੈਟਿਕ ਖੇਡ ਮੁਕਾਬਲਿਆਂ ਵਿਚ ਢਾਹਾਂ ਕਲੇਰਾਂ ਸਕੂਲ ਦੀ ਝੰਡੀ
ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ ਨੇ ਐਥੇਲਟਿਕ ਮੁਕਾਬਲਿਆਂ ਦੀ ਉਵਰ ਆਲ ਟਰਾਫੀ ਜਿੱਤੀ
ਬੰਗਾ : 11 ਨੰਵਬਰ :¸
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਪੇਂਡੂ ਇਲਾਕੇ ਵਿਚ ਵਧੀ ਸਿੱਖਿਆ ਪ੍ਰਦਾਨ ਕਰਨ ਲਈ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਜਿੱਥੇ ਵਿਦਿਅਕ ਖੇਤਰ ਵਿਚ ਵੱਡੀਆਂ ਮੱਲਾਂ ਮਾਰ ਰਹੇ ਹਨ ਉੱਥੇ ਖੇਡਾਂ ਦੇ ਖੇਤਰ ਵਿਚ ਵੀ ਵੱਡੀਆਂ ਪ੍ਰਾਪਤੀਆਂ ਕਰਕੇ ਸਕੂਲ ਦਾ ਝੰਡਾ ਬੁਲੰਦ ਕਰ ਰਹੇ ਹਨ । ਬੀਤੇ ਦਿਨੀਂ ਸੀ.ਬੀ.ਐਸ.ਈ. ਬੋਰਡ ਦੇ ਟੂਰਨਾਮੈਂਟ ਕਿਰਪਾਲ ਸਾਗਰ ਰਾਹੋਂ ਵਿਖੇ ਹੋਏ ਜਿੱਥੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ (ਲੜਕੇ ਅਤੇ ਲੜਕੀਆਂ) ਵੱਲੋਂ ਐਥਲੇਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 11 ਗੋਲਡ, 7 ਸਿਲਵਰ ਅਤੇ 5 ਬਰਾਊਨ ਮੈਡਲ ਜਿੱਤਣ ਤੋਂ ਇਲਾਵਾ ਟੂਰਨਾਮੈਂਟ ਦੀ ਆਲ ਉਵਰ ਚੈਪੀਅਨਸ਼ਿੱਪ ਟਰਾਫੀ ਜਿੱਤ ਕੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ। ਸਕੂਲ ਦੇ 36 ਵਿਦਿਆਰਥੀਆਂ ਦੇ ਵੱਖ ਵੱਖ ਈਵੈਂਟਾਂ ਵਿਚ ਵਧੀਆ ਖੇਡ ਪ੍ਰਦਰਸ਼ਨ ਦੀ ਇਹ ਸ਼ਾਨਾਮੱਤੀ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਮੀਡੀਆ ਨੂੰ ਦਿੱਤੀ।  ਉਹਨਾਂ ਦੱਸਿਆ ਕਿ ਸਕੂਲ ਦੇ ਖਿਡਾਰੀ ਗੁਰਵਿੰਦਰ ਪਾਲ ਨੇ 200 ਮੀਟਰ ਦੌੜ ਅਤੇ ਲੌਂਗ ਜੰਪ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤੇ ਹਨ। ਖਿਡਾਰਣ ਰਾਜਵਿੰਦਰ ਕੌਰ ਨੇ 100 ਮੀਟਰ ਵਿਚ ਪਹਿਲਾ ਸਥਾਨ ਕਰਕੇ ਗੋਲਡ ਮੈਡਲ ਅਤੇ 200 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ ਹੈ। ਗੁਰਪ੍ਰੀਤ ਸਿੰਘ ਨੇ 400 ਮੀਟਰ ਦੌੜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ। ਹਰਲੀਨ ਕੌਰ ਨੇ ਡਿਸਕਸ ਥਰੋ (ਲੜਕੀਆਂ) ਅਤੇ ਹਰਮੀਤ ਸਿੰਘ ਨੇ ਡਿਸਕਸ ਥਰੋ (ਲੜਕਿਆਂ) ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤੇ ਹਨ । ਗੁਰਨੀਤ ਕੌਰ ਨੇ 400 ਮੀਟਰ ਦੌੜ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ ਹੈ ਅਤੇ ਹਰਮਿੰਦਰ ਸਿੰਘ 100 ਮੀਟਰ ਦੌੜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ । ਇਸ ਤੋਂ ਇਲਾਵਾ ਲੌਂਗ ਜੰਪ ਵਿਚੋਂ ਲਕਸ਼ਮੀ ਅੰਡਰ 19 ਸਾਲ ਅਤੇ ਬਲਕਰਨ ਸਿੰਘ ਅੰਡਰ 19 ਸਾਲ ਉਮਰ ਵਰਗ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤੇ ਹਨ।  ਜਸਕਰਨ ਕੌਰ ਨੇ 200 ਦੌੜ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਅਤੇ ਸੁਖਰਾਜ ਸਿੰਘ ਨੇ 100 ਮੀਟਰ ਦੌੜ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਊਨ ਮੈਡਲ ਜਿੱਤੇ ਹਨ।  ਅੰਡਰ 17 ਸਾਲ ਉਮਰ ਵਰਗ ਵਿਚ ਸੁਖਰਾਜ ਸਿੰਘ ਨੇ ਡਿਸਕਸ ਥਰੋ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਤੇ ਬਰਾਊਨ ਮੈਡਲ ਹਾਸਲ ਕੀਤਾ ਅਤੇ ਸਵਨੀਤ ਕੌਰ ਨੇ 100 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕਰਕੇ ਬਰਾਊਨ ਮੈਡਲ ਜਿੱਤਿਆ। ਹਰਸ਼ਦੀਪ ਕੌਰ ਨੇ 400 ਮੀਟਰ ਦੌੜ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਊਨ ਮੈਡਲ ਜਿੱਤਿਆ। ਇਸ ਤਰ੍ਹਾਂ ਰਿਲੇਅ ਦੌੜਾਂ 1*400 ਵਿਚ ਲੜਕੀਆਂ ਦੇ ਗਰੁੱਪ ਅੰਡਰ 14 ਸਾਲ ਅਤੇ ਅੰਡਰ 17 ਸਾਲ ਉਮਰ ਵਰਗ ਦੀਆਂ ਖਿਡਾਰਣਾਂ ਨੇ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਜਿੱਤੇ ਹਨ ਪਰ ਅੰਡਰ 19 ਸਾਲ ਉਮਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਖਿਡਾਰਣਾਂ ਨੇ ਗੋਲਡ ਮੈਡਲ ਜਿੱਤਿਆ  ਹੈ। ਰਿਲੇਅ ਦੌੜਾਂ ਵਿਚ ਅੰਡਰ 19 ਸਾਲ ਲੜਕੇ ਗਰੁੱਪ ਵਿਚ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ। ਸ.ਕਾਹਮਾ ਨੇ ਕਿਹਾ ਕਿ ਸਕੂਲ ਦੇ ਸਮੂਹ ਖਿਡਾਰੀਆਂ ਵੱਲੋਂ ਵਧੀਆ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਅਤੇ ਟੌਪ ਪੁਜ਼ੀਸ਼ਨਾਂ ਹਾਸਲ ਕਰਕੇ ਆਪਣਾ, ਆਪਣਾ ਮਾਪਿਆਂ ਦਾ, ਆਪਣੇ ਸਕੂਲ ਅਤੇ ਆਪਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੋਸ਼ਨ ਕੀਤਾ ਹੈ। ਉਹਨਾਂ ਨੇ ਸਮੂਹ ਟਰੱਸਟ ਵੱਲੋਂ ਅੱਜ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਸਮੂਹ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਸਕੂਲ ਦੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਦੇ ਖੇਡ ਅਧਿਆਪਕਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਵੀ ਹਾਰਦਿਕ ਵਧਾਈਆਂ ਦਿੱਤੀਆ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮੈਡਮ ਵਨੀਤਾ ਚੋਟ ਪ੍ਰਿੰਸੀਪਲ, ਮਹਿੰਦਰਪਾਲ ਸਿੰਘ ਸੁਪਰਡੈਂਟ, ਰੁਪਿੰਦਰਜੀਤ ਸਿੰਘ ਬੱਲ ਵਾਈਸ ਪ੍ਰਿੰਸੀਪਲ, ਜਸਵੀਰ ਕੌਰ ਡੀ.ਪੀ.ਈ., ਹਰਜਿੰਦਰ ਮਮਤਾ ਡੀ.ਪੀ.ਈ., ਮਨਜਿੰਦਰ ਗੁਰੂ ਡੀ.ਪੀ.ਈ. ਅਤੇ ਹੋਰ ਪਤਵੰਤੇ ਸੱਜਣ ਤੇ ਅਧਿਆਪਕ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :   ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਆਲ ਉਵਰ ਚੈਪੀਅਨਸ਼ਿੱਪ ਟਰਾਫੀ ਜਿੱਤਣ ਵਾਲੇ ਖਿਡਾਰੀਆਂ ਨਾਲ ਯਾਦਗਾਰੀ ਤਸਵੀਰ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ