Tuesday, 26 November 2019

ਅਮਰਜੀਤ ਸਿੰਘ ਸਿੱਧੂ ਨੇ ਆਪਣੇ ਮਾਪਿਆਂ ਦੀ ਯਾਦ ਵਿਚ ਪਿੰਡ ਤਲਵੰਡੀ ਜੱਟਾਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੈੱਡ ਫਰੀ ਕਰਵਾਇਆ

ਅਮਰਜੀਤ ਸਿੰਘ ਸਿੱਧੂ ਨੇ ਆਪਣੇ ਮਾਪਿਆਂ ਦੀ ਯਾਦ ਵਿਚ ਪਿੰਡ ਤਲਵੰਡੀ ਜੱਟਾਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੈੱਡ ਫਰੀ ਕਰਵਾਇਆ
ਬੰਗਾ : 26 ਨਵੰਬਰ : - ਪੰਜਾਬੀ ਆਪਣੇ ਮਾਪਿਆਂ ਦੇ ਮਾਣ-ਸਤਿਕਾਰ ਵਿਚ ਲੋਕ ਭਲਾਈ ਦੇ ਅਨੇਕਾਂ ਕੰਮ ਕਰਦੇ ਹਨ ਅਤੇ ਮਾਪਿਆਂ ਵੱਲੋਂ ਮਿਲੀ ਸਮਾਜ ਸੇਵਾ ਦੀ ਪ੍ਰੇਰਣਾ ਨਾਲ ਆਪਣੇ ਪਿੰਡ ਵਾਸੀਆਂ ਲਈ ਲੋਕ ਭਲਾਈ ਸਮਾਜ ਸੇਵਕ ਕੰਮ ਕਰਨ ਲਈ ਵੱਧ-ਚੜ੍ਹ ਕੇ ਯੋਗਦਾਨ ਪਾਉਂਦੇ ਹਨ।  ਇਸ ਦੀ ਨਿਵੇਕਲੀ ਮਿਸਾਲ ਹਨ ਪਿੰਡ ਤਲਵੰਡੀ ਜੱਟਾਂ ਦੇ ਵਾਸੀ ਅਮਰਜੀਤ ਸਿੰਘ ਸਿੱਧੂ ਅਤੇ ਉਹਨਾਂ ਦੀ ਧਰਮਪਤਨੀ ਸਰਦਾਰਨੀ ਬਲਬੀਰ ਕੌਰ ਸਿੱਧੂ ਜਿਨ੍ਹਾਂ ਨੇ  ਆਪਣੇ ਸਤਿਕਾਰਯੋਗ ਮਾਪਿਆਂ ਪਿਤਾ ਜੀ ਸਵ: ਪਾਖਰ ਸਿੰਘ ਸਿੱਧੂ ਅਤੇ ਮਾਤਾ ਜੀ ਸਵ: ਬੀਬੀ ਗਿਆਨ ਕੌਰ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਆਪਣੇ ਜੱਦੀ ਪਿੰਡ ਤਲਵੰਡੀ ਜੱਟਾਂ (ਨੇੜੇ ਬਹਿਰਾਮ) ਦੇ ਲੋੜਵੰਦਾਂ ਦੇ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਕ ਬੈੱਡ ਫਰੀ ਕਰਵਾਇਆ ਹੈ। ਢਾਹਾਂ ਕਲੇਰਾਂ ਕੰਪਲੈਕਸ ਵਿਖੇ ਅਮਰਜੀਤ ਸਿੰਘ ਸਿੱਧੂ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਲੋਕ ਸੇਵਾ ਹਿੱਤ ਕੀਤੇ ਜਾਂਦੇ ਸੇਵਾ ਕਾਰਜਾਂ ਦੀ ਭਾਰੀ ਪ੍ਰਸੰਸਾ ਕੀਤੀ।  ਅਮਰਜੀਤ ਸਿੰਘ ਸਿੱਧੂ ਨੇ ਆਪਣੇ ਸਹਿਯੋਗੀ ਹਰਨਿੰਦਰ ਸਿੰਘ ਗਿੱਲ ਯੂ ਐਸ ਏ ਨਾਲ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਆ ਕੇ ਪਿੰਡ ਤਲਵੰਡੀ ਜੱਟਾਂ ਲਈ ਫਰੀ ਬੈੱਡ ਸੇਵਾ ਆਰੰਭ ਕਰਵਾਉਣ ਲਈ ਦੋ ਲੱਖ ਰੁਪਏ ਦਾ ਚੈੱਕ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਅਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੂੰ ਭੇਟ ਕੀਤਾ।
ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਅਮਰਜੀਤ ਸਿੰਘ ਸਿੱਧੂ ਅਤੇ ਉਹਨਾਂ ਦੀ ਧਰਮਪਤਨੀ ਸਰਦਾਰਨੀ ਬਲਬੀਰ ਕੌਰ ਸਿੱਧੂ ਵੱਲੋਂ ਆਪਣੇ ਮਾਪਿਆਂ ਪਿਤਾ ਜੀ ਸਵ: ਪਾਖਰ ਸਿੰਘ ਸਿੱਧੂ ਅਤੇ ਮਾਤਾ ਜੀ ਸਵ: ਬੇਬੇ ਗਿਆਨ ਕੌਰ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਪਿੰਡ ਤਲਵੰਡੀ ਜੱਟਾਂ (ਨੇੜੇ ਬਹਿਰਾਮ) ਦੇ ਲੋੜਵੰਦਾਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਕ ਬੈੱਡ ਫਰੀ ਕਰਵਾਕੇ ਲੋਕ ਭਲਾਈ ਵਾਲਾ ਵੱਡਮੁੱਲਾ ਨੇਕ ਕਾਰਜ ਕੀਤਾ ਹੈ।  ਜਥੇਦਾਰ ਢਾਹਾਂ ਨੇ ਦਾਨੀ ਸੱਜਣਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ਾਂ ਨੂੰ ਮਿਲਦੀਆਂ ਮੈਡੀਕਲ ਸੇਵਾਵਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ।  ਹਸਪਤਾਲ ਪ੍ਰਬੰਧਕ ਟਰੱਸਟ ਵੱਲੋਂ  ਅਮਰਜੀਤ ਸਿੰਘ ਸਿੱਧੂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ।  ਸਨਮਾਨ ਸਮਾਰੋਹ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਅਤੇ ਟਰੱਸਟ ਦਫਤਰ ਦਾ ਸਟਾਫ਼ ਵੀ ਹਾਜ਼ਰ ਸੀ।
ਫੋਟੋ ਕੈਪਸ਼ਨ : ਪਿੰਡ ਤਲਵੰਡੀ ਜੱਟਾਂ ਲਈ ਫਰੀ ਬੈੱਡ ਸੇਵਾ ਕਰਨ ਵਾਲੇ  ਅਮਰਜੀਤ ਸਿੰਘ ਸਿੱਧੂ ਅਤੇ ਉਹਨਾਂ ਦੇ ਸਾਥੀ ਹਰਨਿੰਦਰ ਸਿੰਘ ਗਿੱਲ ਯੂ.ਐਸ.ਏ. ਨੂੰ ਯਾਦ ਚਿੰਨ੍ਹ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕਰਦੇ ਹੋਏ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ