Friday, 29 November 2019

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਕੰਪੀਟੀਸ਼ਨ ਵਿਚ ਆਲ ਉਵਰ ਟਰਾਫੀ ਜਿੱਤੀ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ
ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਕੰਪੀਟੀਸ਼ਨ ਵਿਚ ਆਲ ਉਵਰ ਟਰਾਫੀ ਜਿੱਤੀ


ਬੰਗਾ : 29 ਨਵੰਬਰ -
ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਇੰਟਰ ਸਕੂਲ ਕੰਪੀਟੀਸ਼ਨ ਵਿਚ ਆਲ ਉਵਰ ਟਰਾਫੀ ਜਿੱਤ ਕੇ ਸਕੂਲ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੋਸ਼ਨ ਕੀਤਾ ਹੈ। ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ। ਉਹਨਾਂ ਦੱਸਿਆ ਕਿ ਮਾਤਾ ਗੁਜਰੀ ਜੀ ਖਾਲਸਾ ਕਾਲਜ  ਕਰਤਾਰਪੁਰ ਵੱਲੋਂ ਪੰਜਾਬ ਦੇ ਵੱਡੇ 40 ਸਕੂਲਾਂ ਦਾ ਇੰਟਰ ਸਕੂਲ ਕੰਪੀਟੀਸ਼ਨ ਕਰਵਾਇਆ ਗਿਆ ਸੀ । ਇਸ ਮੌਕੇ ਵਿਭੰਨ ਸਕੂਲਾਂ ਦੇ 16 ਜ਼ੋਨਾਂ ਵਿਚ ਇੰਟਰ ਸਕੂਲ ਮੁਕਾਬਲੇ ਹੋਏ ਅਤੇ ਇਸ ਮੌਕੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਸੰਗੀਤ ਸ਼ਬਦ ਗਾਇਨ ਮੁਕਾਬਲੇ ਵਿਚੋਂ ਪਹਿਲਾ ਸਥਾਨ, ਦਸਤਾਰ ਸਜਾਉਣ ਮੁਕਾਬਲੇ ਵਿਚ ਪਹਿਲਾ ਸਥਾਨ,  ਦੁਮਾਲਾ ਸਜਾਉਣ ਦੇ ਮੁਕਾਬਲੇ ਵਿਚੋਂ ਪਹਿਲਾ ਸਥਾਨ,  ਮੇਂਹੰਦੀ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਰੰਗੋਲੀ ਮੇਕਿੰਗ ਮੁਕਾਬਲੇ ਵਿਚ ਦੂਜਾ ਸਥਾਨ, ਲੋਕ ਗੀਤ ਮੁਕਾਬਲਾ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਜਦ ਕਿ ਗੀਤ ਗਾਇਨ ਮੁਕਾਬਲੇ ਵਿਚੋਂ ਅਤੇ  ਭਾਸ਼ਨ ਮੁਕਾਬਲੇ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਕਲਾ ਦਾ ਪ੍ਰਦਰਸ਼ਨ ਕਰਕੇ ਮਾਤਾ ਗੁਜਰੀ ਜੀ ਖਾਲਸਾ ਕਾਲਜ  ਕਰਤਾਰਪੁਰ ਵਿਖੇ ਪੰਜਾਬ ਪੱਧਰ ਦੇ ਇੰਟਰ ਸਕੂਲ ਕੰਪੀਟੀਸ਼ਨ ਵਿਚੋਂ ਆਲ ਉਵਰ ਟਰਾਫੀ ਜਿੱਤ ਕੇ ਸਕੂਲ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਸ. ਕਾਹਮਾ ਨੇ ਸਮੂਹ ਟਰੱਸਟ ਵੱਲੋਂ ਸਕੂਲ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਸ. ਕਾਹਮਾ ਨੇ ਸਮੂਹ ਟਰੱਸਟ ਵੱਲੋਂ ਆਲ ਉਵਰ ਟਰਾਫੀ ਜਿੱਤਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਰੁਪਿੰਦਰਜੀਤ ਸਿੰਘ ਵਾਈਸ ਪ੍ਰਿੰਸੀਪਲ, ਮੈਡਮ ਗੁਰਪ੍ਰੀਤ ਕੌਰ, ਮੈਡਮ ਬਲਜੀਤ ਕੌਰ, ਮੈਡਮ ਮਨਦੀਪ ਕੌਰ, ਜੇਤੂ ਵਿਦਿਆਰਥੀ ਅਤੇ ਹੋਰ ਸਟਾਫ਼ ਤੇ ਪਤਵੰਤੇ ਸੱਜਣ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਇੰਟਰ ਸਕੂਲ ਕੰਪੀਟੀਸ਼ਨ ਵਿਚ ਆਲ ਉਵਰ ਟਰਾਫੀ ਜਿੱਤਣ ਵਾਲੇ ਵਿਦਿਆਰਥੀਆਂ ਦੇ ਵਿਸ਼ੇਸ਼ ਸਨਮਾਨ ਕਰਨ ਉਪਰੰਤ ਯਾਦਗਾਰੀ ਤਸਵੀਰ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ ਅਤੇ ਪਤਵੰਤੇ ਸੱਜਣ