Thursday, 5 December 2019

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਬਾਬਾ ਸੰਗਤ ਸਿੰਘ ਕਾਲਜ ਵਿਖੇ ਹੋਏ ਮੁਕਾਬਲਿਆਂ ਵਿਚੋਂ ਫਸਟ ਰਨਰ ਅੱਪ ਟਰਾਫੀ ਜਿੱਤੀ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ
ਬਾਬਾ ਸੰਗਤ ਸਿੰਘ ਕਾਲਜ ਵਿਖੇ ਹੋਏ ਮੁਕਾਬਲਿਆਂ ਵਿਚੋਂ ਫਸਟ ਰਨਰ ਅੱਪ ਟਰਾਫੀ ਜਿੱਤੀ  
ਬੰਗਾ : 5 ਦਸੰਬਰ - ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਸੀ. ਬੋਰਡ ਨਾਲ ਐਫੀਲੇਟਿਡ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਹੋਏ ਅੰਤਰ ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਫਸਟ ਰਨਰ ਅੱਪ ਟਰਾਫੀ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ । ਇਹ ਖੁਸ਼ੀ ਵਾਲੀ ਸੂਚਨਾ ਅੱਜ ਸਕੂਲ ਵਿਦਿਆਰਥੀਆਂ ਨੂੰ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਸਨਮਾਨ ਕਰਨ ਸਮੇਂ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੱਤੀ ।  ਸ. ਕਾਹਮਾ ਨੇ ਦੱਸਿਆ ਕਿ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਹੋਏ ਅੰਤਰ ਸਕੂਲ ਮੁਕਾਬਲਿਆਂ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਵੱਖ¸ਵੱਖ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ। ਜਿਹਨਾਂ ਵਿਚ ਵਾਰ ਗਾਇਨ ਮੁਕਾਬਲੇ, ਸਾਇੰਸ ਮਾਡਲ ਮੁਕਾਬਲੇ, ਰੰਗੋਲੀ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਾਲੇ ਅਤੇ ਫੁਲਕਾਰੀ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸ਼ਬਦ ਗਾਇਨ ਮੁਕਾਬਲੇ, ਲੋਕ ਗੀਤ ਗਾਇਨ ਮੁਕਾਬਲੇ ਅਤੇ ਗੀਤ ਗਾਇਨ ਦੇ ਮੁਕਾਬਲੇ ਵਿਚੋਂ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜਦ ਕਿ ਲੇਖ ਰਚਨਾ, ਦਸਤਾਰ ਮੁਕਾਬਲੇ, ਦੁਮਾਲਾ  ਮੁਕਾਬਲੇ, ਫੈਂਸੀ ਡਰੈਸ ਅਤੇ ਕਾਰਟੂਨ ਮੇਕਿੰਗ ਦੇ ਮੁਕਾਬਲੇ ਵਿਚ ਤੀਜਾ ਸਥਾਨ ਸਥਾਨ ਹਾਸਲ ਕੀਤਾ। ਇਹਨਾਂ ਮੁਕਾਬਲਿਆਂ ਵਿਚ ਸ਼ਾਨਦਾਰ  ਪ੍ਰਦਰਸ਼ਨ ਕਰਕੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਫਸਟ ਰਨਰ ਅੱਪ ਟਰਾਫੀ ਜਿੱਤੀ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ ।  ਸ. ਕਾਹਮਾ ਨੇ ਸਮੂਹ ਟਰੱਸਟ ਵੱਲੋਂ ਸਕੂਲ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਸ਼ਾਨਾਮੱਤੀ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ਰੋਸ਼ਨ ਕਰਨ ਤੇ  ਵਧਾਈਆਂ ਦਿੱਤੀਆਂ। ਢਾਹਾਂ ਕਲੇਰਾਂ ਵਿਖੇ ਵਿਦਿਆਰਥੀਆਂ ਮਾਣ¸ਸਤਿਕਾਰ ਕਰਨ ਮੌਕੇ ਸਰਵ ਸ੍ਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ,  ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ, ਮਹਿੰਦਰਪਾਲ ਸਿੰਘ ਸੁਪਰਡੈਂਟ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੁਪਿੰਦਰਜੀਤ ਸਿੰਘ ਵਾਈਸ ਪ੍ਰਿੰਸੀਪਲ, ਮੈਡਮ ਗੁਰਪ੍ਰੀਤ ਕੌਰ, ਮੈਡਮ ਬਲਜੀਤ ਕੌਰ, ਮੈਡਮ ਮੇਨਕਾ ਕੁਮਾਰੀ, ਮੈਡਮ ਪਰਮਜੀਤ ਕੌਰ  ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ¸ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਨ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਪਤਵੰਤੇ ਸੱਜਣ