Wednesday, 16 December 2020

ਢਾਹਾਂ ਕਲੇਰਾਂ ਵਿਖੇ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ

ਢਾਹਾਂ ਕਲੇਰਾਂ ਵਿਖੇ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ
ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ
ਬੰਗਾ : 24 ਦਸੰਬਰ :(   ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਸਟਾਫ਼ ਅਤੇ ਸਾਧ ਸੰਗਤ ਦੇ  ਸਹਿਯੋਗ ਨਾਲ ਸਰਬੰਸਦਾਨੀ ਧੰਨ ਧੰਨ  ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸ਼ਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਮੌਕੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਹੋਏ, ਉਪਰੰਤ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਵੀ ਗੁਰਬਾਣੀ ਕੀਰਤਨ ਨਾਲ ਹਾਜ਼ਰੀਆਂ ਲਗਾਈਆਂ । ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਬਾਰੇ ਵੀ ਚਾਨਣਾ ਪਾਇਆ । ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਵਿਚ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਐਮ ਐਸ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਪ੍ਰੇਮ ਪ੍ਰਕਾਸ਼ ਸਿੰਘ, ਕਮਲਜੀਤ ਸਿੰਘ, ਨਰਿੰਦਰ ਸਿੰਘ ਢਾਹਾਂ, ਪ੍ਰਵੀਨ ਸਿੰਘ, ਗੁਰਬੰਤ ਸਿੰਘ ਪਰਿਹਾਰ, ਜੋਗਾ ਰਾਮ, ਜਸਵੰਤ ਸਿੰਘ, ਅਸ਼ਵਨੀ ਕੁਮਾਰ, ਸਰਬਜੀਤ ਸਿੰਘ ਸਾਬੀ, ਡੋਗਰ ਰਾਮ, ਸੁਰਜੀਤ ਸਿੰਘ,  ਸਮੂਹ ਸਟਾਫ਼, ਸਾਰੀਆਂ ਸੰਸਥਾਵਾਂ ਦੇ ਮੁੱਖੀ, ਵਿਭਾਗਾਂ ਦੇ ਇੰਚਾਰਜ ਹਾਜ਼ਰ ਸਨ। ਇਸ ਮੌਕੇ ਚਾਹ ਦੇ ਲੰਗਰਾਂ ਦੀ ਸੇਵਾ ਟਰਾਂਸਪੋਰਟ ਵਿਭਾਗ ਦੇ ਸਮੂਹ ਕਰਮਚਾਰੀਆਂ ਵੱਲੋਂ ਕੀਤੀ ਗਈ।
ਫੋਟੋ ਕੈਪਸ਼ਨ :  ਢਾਹਾਂ ਕਲੇਰਾਂ ਵਿਖੇ ਹੋਏ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਦੀਆਂ ਤਸਵੀਰਾਂ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਦਾ ਆਯੋਜਿਨ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਦਾ ਆਯੋਜਿਨ
ਬੰਗਾ : 19 ਦਸੰਬਰ : (    )
ਪ੍ਰਸਿੱਧ ਸਮਾਜ ਸੇਵੀ ਅਦਾਰੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ (ਰਜਿ:) ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਜਪੁ ਜੀ ਸਾਹਿਬ ਜੀ ਦੇ ਪਾਠ ਹੋਏ । ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਸ਼ਹੀਦੀ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ (ਰਜਿ:) ਢਾਹਾਂ ਕਲੇਰਾਂ ਨੇ ਇਕੱਤਰ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਸਾਨੀ  ਸ਼ਹਾਦਤ ਬਾਰੇ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਗੁਰੂ ਜੀ ਨੇ ਹਿੰਦੂ ਧਰਮ ਦੀ ਰੱਖਿਆ ਖਾਤਰ ਆਪਣੇ  ਗੁਰਸਿੱਖਾਂ ਨਾਲ ਸੀਸ ਦਾ ਬਲੀਦਾਨ ਦਿੱਤਾ, ਜੋ ਸਮੁੱਚੀ ਦੁਨੀਆਂ ਵਿਚ ਲਸਾਨੀ ਸ਼ਹਾਦਤ ਦੀ ਇੱਕ ਨਿਵੇਕਲੀ ਮਿਸਾਲ ਹੈ। ਸ. ਕਾਹਮਾ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਟ ਆਸਰਾ ਲੈਂਦੇ ਹੋਏ ਆਪਣਾ ਜੀਵਨ ਗੁਰਮਤਿ ਅਨੁਸਾਰ  ਬਤੀਤ ਕਰਨ ਲਈ ਪ੍ਰੇਰਿਆ। ਇਸ ਮੌਕੇ ਸ਼ਹੀਦੀ ਗੁਰਮਤਿ ਸਮਾਗਮ ਵਿਚ ਸਰਬੱਤ ਦੇ ਭਲੇ ਲਈ ਅਤੇ ਸਮੂਹ ਕਿਸਾਨਾਂ ਦੀ ਸ਼ੰਘਰਸ਼ ਵਿਚ ਕਾਮਯਾਬੀ ਅਤੇ ਚੜ੍ਹਦੀਕਲ੍ਹਾ ਵਾਸਤੇ ਅਰਦਾਸ ਕੀਤੀ ਗਈ।
ਢਾਹਾਂ ਕਲੇਰਾਂ ਵਿਖੇ ਸ਼ਹੀਦੀ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਮੈਡਮ ਸੁਰਿੰਦਰ ਜਸਪਾਲ ਪਿ੍ਰੰਸੀਪਲ ਗੁਰੂ ਕਾਲਜ ਆਫ ਨਰਸਿੰਗ, ਭਾਈ ਰਣਜੀਤ ਸਿੰਘ, ਕਮਲਜੀਤ ਸਿੰਘ ਕੁਲਥਮ, ਪ੍ਰੇਮ ਪ੍ਰਕਾਸ਼ ਸਿੰਘ, ਜਸਵੰਤ ਸਿੰਘ, ਕਮਲਜੀਤ ਸਿੰਘ ਝੰਡੇਰਾਂ, ਸੁਰਜੀਤ ਸਿੰਘ, ਵੱਖ ਵੱਖ ਅਦਾਰਿਆਂ ਦਾ ਸਟਾਫ਼, ਵਿਦਿਆਰਥੀ ਅਤੇ ਇਲਾਕੇ ਦੀ ਸਾਧ ਸੰਗਤ ਹਾਜ਼ਰ ਸੀ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜੇ ਮੌਕੇ ਹੋਏ ਸ਼ਹੀਦੀ ਗੁਰਮਤਿ ਸਮਾਗਮ ਦੀਆਂ ਤਸਵੀਰਾਂ

Friday, 11 December 2020

ਕੇਂਦਰ ਸਰਕਾਰ ਦੇ ਮਿਕਸੋਪੈਥੀ ਬਿੱਲ ਦੇ ਵਿਰੋਧ ਵਿਚ ਡਾਕਟਰਾਂ ਵੱਲੋਂ ਉ.ਪੀ.ਡੀ. ਸੇਵਾਵਾਂ ਬੰਦ


ਬੰਗਾ : 11 ਦਸੰਬਰ -ਅੱਜ ਕੇਂਦਰ ਸਰਕਾਰ ਦੇ ਮਿਕਸੋਪੈਥੀ ਬਿੱਲ ਦੇ ਵਿਰੋਧ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਡਾਕਟਰਾਂ ਨੇ ਉ.ਪੀ.ਡੀ. ਸੇਵਾਵਾਂ ਬੰਦ ਰੱਖੀਆਂ ਇਸ ਮੌਕੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਨੇ ਦੱਸਿਆ ਕਿ ਦੇਸ ਦੇ ਸਮੂਹ ਡਾਕਟਰ ਸਾਹਿਬਾਨ ਕੇਂਦਰ ਸਰਕਾਰ ਦੇ ਮਿਕਸੋਪੈਥੀ ਬਿੱਲ ਦਾ ਵਿਰੋਧ ਕਰਦੇ ਹਨ ਵੱਖ-ਵੱਖ ਮੈਡੀਕਲ ਇਲਾਜ ਪ੍ਰਣਾਲੀਆਂ ਦਾ ਘਾਲਾ ਮਾਲਾ ਕਰਨਾ ਗੈਰ ਵਿਗਿਆਨਿਕ ਹੈ ਅਤੇ ਅਜਿਹਾ ਕਰਨਾ ਮਰੀਜ਼ਾਂ ਲਈ ਜਾਨਲੇਵਾ ਸਿੱਧ ਹੋ ਸਕਦਾ ਹੈ ਮਿਕਸੋਪੈਥੀ ਬਿੱਲ ਦੇ ਵਿਰੋਧ ਵਿਚ ਉ.ਪੀ.ਡੀ. ਸੇਵਾਵਾਂ ਬੰਦ ਕਰਨ ਅਤੇ ਰੋਸ ਪ੍ਰਦਰਸ਼ਨ ਕਰਨ ਮੌਕੇ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ.  ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ , ਡਾ ਜਸਦੀਪ ਸਿੰਘ ਸੈਣੀ ਐਮ.ਸੀ.ਐਚ., ਡਾ. ਮੁਕਲ ਬੇਦੀ ਐਮ.ਡੀ, ਡਾ. ਪੀ. ਪੀ. ਸਿੰਘ ਐਮ.ਐਸ., ਡਾ. ਮਹਿਕ ਅਰੋੜਾ ਐਮ.ਐਸ.,  ਡਾ ਰਾਹੁਲ ਗੋਇਲ ਐਮ.ਡੀ., ਡਾ. ਦੀਪਕ ਦੁੱਗਲ ਐਮ.ਡੀ, ਡਾ. ਚਾਂਦਨੀ ਬੱਗਾ ਐਮ.ਐਸ, ਡਾ. ਕੁਲਦੀਪ ਸਿੰਘ, ਡਾ. ਸ਼ੁਰੇਸ਼ ਬਸਰਾ ਅਤੇ  ਹੋਰ ਡਾਕਟਰ ਸਾਹਿਬਾਨ ਵੀ ਹਾਜ਼ਰ ਸਨ ਵਰਣਨਯੋਗ ਹੈ ਅੱਜ ਡਾਕਟਰਾਂ ਦੀ ਇਸ ਹੜਤਾਲ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਵਿਖੇ ਅਮਰਜੈਂਸੀ ਅਤੇ ਆਈ. ਸੀ .ਯੂ.  ਸੇਵਾਵਾਂ  ਲਗਾਤਾਰ ਚੱਲਦੀਆਂ ਰਹੀਆਂ

ਫੋਟੋ ਕੈਪਸ਼ਨ :- ਕੇਂਦਰ ਸਰਕਾਰ ਦੇ ਮਿਕਸੋਪੈਥੀ ਬਿੱਲ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਡਾਕਟਰ ਸਾਹਿਬਾਨ

Thursday, 3 December 2020

ਢਾਹਾਂ ਕਲੇਰਾਂ ਹਸਪਤਾਲ ਵਿਖੇ ਦਾਖਲ ਐਕਸੀਡੈਂਟ ਵਿਚ ਜ਼ਖਮੀ ਅਣਪਛਾਤਾ ਮਰੀਜ਼

ਬੰਗਾ : 7 ਦਸੰਬਰ - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੀਤੇ ਕੱਲ੍ਹ 6 ਦਸੰਬਰ ਦਿਨ ਐਤਵਾਰ ਨੂੰ ਰੋਡ ਸਾਈਡ ਐਕਸੀਡੈਂਟ ਵਿਚ ਗੰਭੀਰ ਜ਼ਖਮੀ ਅਣਪਛਾਤਾ ਮਰੀਜ਼ ਦਾਖਲ ਹੋਇਆ ਹੈ। ਜਿਸ ਨੂੰ ਰਾਹਗੀਰਾਂ ਵੱਲੋਂ ਜੇ.ਜੇ. ਰਿਜੋਟਸ, ਪਿੰਡ ਮਜਾਰੀ (ਨੇੜੇ ਬੰਗਾ) ਦੇ ਕੋਲੋਂ ਚੁੱਕਕੇ ਹਸਪਤਾਲ ਵਿਖੇ ਜ਼ਖਮੀ ਹਾਲਤ ਵਿਚ ਦਾਖਲ ਕਰਵਾਇਆ ਗਿਆ ਹੈ। ਇਹ ਆਪਣਾ ਨਾਮ ਬਲਵਿੰਦਰ ਦੱਸਦਾ ਹੈ ਤੇ ਲੇਬਰ ਦਾ ਕੰਮ ਕਰਦਾ ਦੱਸਦਾ ਹੈ। ਪਰ ਆਪਣਾ ਰਹਿਣ ਦਾ ਪਤਾ¸ਟਿਕਾਣਾ ਦੱਸਣ ਤੋਂ ਅਸਮੱਰਥ ਹੈ। ਇਸ ਦੇ ਸਿਰ ਤੇ ਸੱਟ ਲੱਗੀ ਹੋਈ ਹੈ ਤੇ ਇਸ ਦੀ ਲੱਤ ਵਿਚ ਫਰੈਕਚਰ ਹੈ। ਹਸਪਤਾਲ ਪ੍ਰਬੰਧਕਾਂ ਅਨੁਸਾਰ ਇਸ ਅਣਪਛਾਤੇ ਮਰੀਜ਼ ਦੀ ਪੂਰੀ ਦੇਖਭਾਲ ਕੀਤੀ ਜਾ ਰਹੀ ਹੈ ਅਤੇ ਪੁਲੀਸ ਨੂੰ ਵੀ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਉਹਨਾਂ ਅਪੀਲ ਕੀਤੀ ਕਿ ਇਲਾਕੇ ਦਾ ਜਿਹੜਾ ਵੀ ਵਿਅਕਤੀ ਇਸ ਅਣਪਛਾਤੇ ਮਰੀਜ਼/ਵਿਅਕਤੀ ਨੂੰ ਜਾਣਦਾ ਹੋਵੇ ਤਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ (ਨੇੜੇ ਬੰਗਾ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੰਪਰਕ ਕਰੇ ਜਾਂ ਜਾਣਕਾਰੀ ਲਈ ਫੋਨ ਨੰਬਰ 99142 - 60260 ਤੇ ਵੀ ਸੰਪਰਕ ਕਰ ਸਕਦਾ ਹੈ ।
ਫੋਟੋ ਕੈਪਸ਼ਨ :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਹਸਪਤਾਲ ਵਿਖੇ ਦਾਖਲ ਐਕਸੀਡੈਂਟ ਵਿਚ ਜ਼ਖਮੀ ਅਣਪਛਾਤਾ ਮਰੀਜ਼

ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਮੂਹ ਸਟਾਫ਼ ਵੱਲੋਂ ਕਿਸਾਨਾਂ ਦੀ ਚੜ੍ਹਦੀਕਲਾ ਤੇ ਕਿਸਾਨ ਸ਼ੰਘਰਸ਼ ਦੀ ਸਫਲਤਾ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ ਗਈ

ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਮੂਹ ਸਟਾਫ਼ ਵੱਲੋਂ
ਕਿਸਾਨਾਂ ਦੀ ਚੜ੍ਹਦੀਕਲਾ ਤੇ ਕਿਸਾਨ ਸ਼ੰਘਰਸ਼ ਦੀ ਸਫਲਤਾ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ ਗਈ
ਬੰਗਾ : 07 ਦਸੰਬਰ (         )
ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਅਧੀਨ ਚੱਲ ਰਹੇ ਵੱਖ¸ਵੱਖ ਅਦਾਰਿਆਂ ਦੇ ਸਮੂਹ ਸਟਾਫ਼ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਟ ਆਸਰਾ ਲੈਂਦੇ ਹੋਏ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦੇਸ ਦੇ ਸਮੂਹ ਕਿਸਾਨਾਂ ਦੀ ਚੜ੍ਹਦੀਕਲ੍ਹਾ ਅਤੇ ਕਿਸਾਨ ਅੰਦੋਲਨ ਦੀ ਜਿੱਤ ਲਈ ਸੰਗਤੀ ਰੂਪ ਵਿਚ ਅਰਦਾਸ  ਕੀਤੀ ਗਈ । ਇਸ ਤੋਂ ਪਹਿਲਾਂ ਸ੍ਰੀ ਜਪੁ ਜੀ ਸਾਹਿਬ ਦੇ ਪਾਠ  ਕੀਤੇ ਗਏ । ਉਪਰੰਤ ਸਮੂਹ ਟਰੱਸਟ ਮੈਂਬਰਾਂ, ਟਰੱਸਟ ਸਟਾਫ਼, ਹਸਪਤਾਲ ਸਟਾਫ਼, ਨਰਸਿੰਗ ਕਾਲਜ ਸਟਾਫ਼ ਅਤੇ ਸਕੂਲ ਸਟਾਫ਼ ਵੱਲੋਂ ਸੰਗਤੀ ਰੂਪ ਵਿਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼  ਦਿੱਲੀ ਵਿਖੇ ਦੇਸ ਭਰ ਦੇ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਸ਼ੰਘਰਸ਼ ਵਿੱਚ ਸ਼ਾਮਿਲ ਸਮੂਹ ਕਿਸਾਨਾਂ ਦੀ ਤੰਦਰੁਸਤੀ, ਚੜ੍ਹਦੀਕਲਾ ਅਤੇ ਇਸ ਸ਼ੰਘਰਸ਼ ਵਿਚ ਕਿਸਾਨਾਂ ਦੀ ਜਿੱਤ ਲਈ ਅਰਦਾਸ ਬੇਨਤੀ ਕੀਤੀ ਗਈ । ਸਮਾਗਮ ਦੌਰਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ,  ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਰਣਜੀਤ ਸਿੰਘ ਮਾਨ ਸੁਰੱਖਿਆ ਅਫਸਰ, ਪ੍ਰੇਮ ਪ੍ਰਕਾਸ਼ ਸਿੰਘ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਮੈਡਮ ਜਗਜੀਤ ਕੌਰ, ਮੈਡਮ ਬਲਜੀਤ ਕੌਰ, ਮੈਡਮ ਸੋਨੀਆ ਸਿੰਘ, ਮੈਡਮ ਸੁਨੀਤਾ, ਭਾਈ ਰਣਜੀਤ ਸਿੰਘ, ਗੁਰਬੰਤ ਸਿੰਘ ਕਰਨਾਣਾ, ਕਮਲਜੀਤ ਸਿੰਘ ਕੁਲਥਮ, ਦਲਜੀਤ ਸਿੰਘ ਬੋਇਲ, ਸੁਰਜੀਤ ਸਿੰਘ ਕਲੇਰ, ਜੋਗਾ ਰਾਮ ਬਹਿਰਾਮ, ਜਸਵਿੰਦਰ ਸਿੰਘ ਪਟਿਆਲਾ, ਜਤਿੰਦਰ ਕੁਮਾਰ, ਕਮਲਜੀਤ ਸਿੰਘ ਝੰਡੇਰਾਂ, ਜਸਵੰਤ ਸਿੰਘ ਮੰਡੇਰ, ਡੋਗਰ ਰਾਮ ਮਜਾਰੀ, ਸੁਰਜੀਤ ਸਿੰਘ ਜਗਤਪੁਰ ਤੋਂ ਇਲਾਵਾ ਵੱਖ ਵੱਖ ਅਦਾਰਿਆਂ ਦੇ ਸਟਾਫ਼ ਨੇ ਵੀ ਪਹੁੰਚ ਕੇ ਹਾਜ਼ਰੀ ਭਰੀ ।
ਫੋਟੋ ਕੈਪਸ਼ਨ :  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਿਸਾਨ ਅੰਦੋਲਨ ਦੀ ਸਫਲਤਾ ਲਈ ਸੰਗਤੀ ਰੂਪ ਵਿਚ ਅਰਦਾਸ ਕਰਦੇ ਹੋਏ ਭਾਈ ਰਣਜੀਤ ਸਿੰਘ ਅਤੇ ਸਮੂਹ ਸਟਾਫ਼

ਸਮਾਜ ਸੇਵਕ ਏ.ਐਸ.ਆਈ. ਅਵਤਾਰ ਲਾਲ ਵਿਰਦੀ ਖੂਨਦਾਨ ਕਰਕੇ ਖੂਨਦਾਨੀਆਂ ਦੇ ਪ੍ਰੇਰਣਾ ਸਰੋਤ ਬਣੇ

ਸਮਾਜ ਸੇਵਕ ਏ.ਐਸ.ਆਈ. ਅਵਤਾਰ ਲਾਲ ਵਿਰਦੀ ਖੂਨਦਾਨ ਕਰਕੇ ਖੂਨਦਾਨੀਆਂ ਦੇ ਪ੍ਰੇਰਣਾ ਸਰੋਤ ਬਣੇ
ਬੰਗਾ : 05 ਦਸੰਬਰ :-
ਸਮਾਜ ਸੇਵਕ ਏ.ਐਸ.ਆਈ. ਅਵਤਾਰ ਲਾਲ ਵਿਰਦੀ ਵੱਲੋਂ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਖੁਦ ਪੁੱਜਕੇ ਖੂਨਦਾਨ ਕਰਕੇ  ਖੂਨਦਾਨੀਆਂ ਲਈ ਮਿਸਾਲ ਬਣੇ ਹਨ ।  ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਏ ਐਸ ਆਈ ਅਵਤਾਰ ਲਾਲ ਵਿਰਦੀ ਦਾ ਲੋਕ ਸੇਵਾ ਹਿੱਤ ਖੂਨਦਾਨ ਕਰਨ ਲਈ ਹਾਰਦਿਕ ਧੰਨਵਾਦ ਕੀਤਾ ਅਤੇ ਸਰਟੀਫੀਕੇਟ ਅਤੇ ਯਾਦਚਿੰਨ ਦੇ ਸਨਮਾਨਿਤ ਕੀਤਾ। ਉਹਨਾਂ ਕਿਹਾ ਕਿ ਸ੍ਰੀ ਵਿਰਦੀ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਕੇ ਅਤੇ ਖੂਨਦਾਨ ਕਰਕੇ ਸਮਾਜ ਸੇਵੀਆਂ ਲਈ ਨਿਵੇਕਲੀ ਮਿਸਾਲ ਹਨ । ਇਸ ਮੌਕੇ  ਏ.ਐਸ.ਆਈ. ਅਵਤਾਰ ਲਾਲ ਵਿਰਦੀ ਨੇ ਕਿਹਾ ਕਿ ਪ੍ਰਮਾਤਮਾ ਦੀ ਮਿਹਰ ਸਦਕਾ ਉਹ ਜ਼ਰੂਰਤਵੰਦ ਲੋਕਾਂ ਦੀ ਮਦਦ ਕਰ ਰਹੇ ਹਨ ਅਤੇ  ਖੂਨਦਾਨ ਸੇਵਾ ਕਰਕੇ ਉਹਨਾਂ ਨੂੰ ਬਹੁਤ ਸਕੂਨ ਮਿਲਦਾ ਹੈ । ਉਹਨਾਂ ਨੇ ਹਸਪਤਾਲ ਪ੍ਰਬੰਧਕਾਂ ਵੱਲੋਂ ਮਿਲਦੇ ਸਤਿਕਾਰ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਰਾਹੁਲ ਗੋਇਲ ਬੀ.ਟੀ.ਉ. ਅਤੇ ਮਨਜੀਤ ਸਿੰਘ ਬੇਦੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਖੂਨਦਾਨ ਕਰਨ ਮੌਕੇ ਏ.ਐਸ.ਆਈ. ਅਵਤਾਰ ਲਾਲ ਵਿਰਦੀ ਨੂੰ ਸਨਮਾਨ ਚਿੰਨ੍ਹ ਭੇਟ ਅਤੇ ਸਰਟੀਫੀਕੇਟ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਹਰਦੇਵ ਸਿੰਘ ਕਾਹਮਾ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਹੋਰ ਪਤਵੰਤੇ

ਢਾਹਾਂ ਕਲੇਰਾਂ ਹਸਪਤਾਲ ਵਿਖੇ ਗਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਉ ਪੀ ਡੀ ਸੇਵਾ ਦਾ 458 ਲੋੜਵੰਦਾਂ ਨੇ ਲਾਭ ਪ੍ਰਾਪਤ ਕੀਤਾ

ਢਾਹਾਂ ਕਲੇਰਾਂ ਹਸਪਤਾਲ ਵਿਖੇ ਗਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ  
ਮੁਫ਼ਤ ਉ ਪੀ ਡੀ ਸੇਵਾ ਦਾ 458 ਲੋੜਵੰਦਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ : 4 ਦਸੰਬਰ :
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਇੱਕ ਦਿਨ ਦੀ ਉ ਪੀ ਡੀ ਸੇਵਾ ਹਸਪਤਾਲ ਪ੍ਰਬੰਧਕਾਂ ਵੱਲੋਂ ਮੁਫ਼ਤ ਕੀਤੀ ਗਈ ਜਿਸ ਦਾ ਇਲਾਕੇ ਦੇ 458 ਤੋਂ ਵੱਧ ਲੋੜਵੰਦ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਦੱਸਿਆ ਕਿ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਟਰੱਸਟ ਵੱਲੋਂ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧੰਨ ਧੰਨ ਗਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਦਿਨ ਦੀ ਉ ਪੀ ਡੀ ਮੁਫਤ ਕੀਤੀ ਗਈ ਹੈ । ਇਸ ਫਰੀ ਉ ਪੀ ਡੀ ਵਿਚ ਰਜਿਸਟਰਡ ਮਰੀਜ਼ਾਂ ਨੂੰ ਹਰ ਤਰ•ਾਂ ਦੇ ਲੈਬ ਟੈਸਟਾਂ, ਅਲਟਰਾ ਸਾਊਂਡ ਸਕੈਨਿੰਗ, ਈ.ਸੀ.ਜੀ. ਅਤੇ ਐਕਸ¸ਰੇ ਦੀਆਂ ਸੇਵਾਵਾਂ ਅੱਧੇ ਖਰਚੇ ਵਿਚ ਪ੍ਰਦਾਨ ਕੀਤੀਆਂ ਗਈਆਂ ਅਤੇ ਹਰ ਤਰ•ਾਂ ਦੇ ਅਪਰੇਸ਼ਨਾਂ ਵਿਚ 25% ਦੀ ਛੋਟ ਪ੍ਰਦਾਨ ਕੀਤੀ ਗਈ ਹੈ। ਅੱਖਾਂ ਦੇ ਲੋੜਵੰਦ ਮਰੀਜ਼ਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ 2500/¸ ਰੁਪਏ ਕੀਤੇ ਜਾ ਰਹੇ ਹਨ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਚ ਹੋਈ ਮੁਫ਼ਤ ਉ.ਪੀ.ਡੀ. ਸੇਵਾ ਮੌਕੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਰਵਿੰਦਰ ਖਜੂਰੀਆ ਆਰਥੋਪੈਡਿਕ ਸਰਜਨ, ਡਾ ਜਸਦੀਪ ਸਿੰਘ ਨਿਊਰੋ ਸਰਜਨ, ਡਾ ਮੁਕਲ ਬੇਦੀ  ਮੈਡੀਕਲ ਸ਼ਪੈਲਿਸਟ, ਡਾ ਪ੍ਰਿਤਪਾਲ ਸਿੰਘ ਲੈਪਰੋਸਕੋਪਿਕ ਤੇ ਜਨਰਲ ਸਰਜਨ, ਡਾ ਮਹਿਕ ਅਰੋੜਾ ਈ ਐਨ ਟੀ ਸਰਜਨ, ਡਾ ਚਾਂਦਨੀ ਬੱਗਾ ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ, ਡਾ. ਦੀਪਕ ਦੁੱਗਲ ਐਮ.ਡੀ, ਡਾ ਹਰਜੋਤਵੀਰ ਸਿੰਘ ਰੰਧਾਵਾ ਡੈਂਟਲ ਸਰਜਨ, ਡਾ ਸਮਰਨਦੀਪ ਕੌਰ ਡੈਂਟਲ ਸਰਜਨ, ਡਾ ਰਾਹੁਲ ਗੋਇਲ ਪੈਥਲੋਜਿਸਟ, ਡਾ ਮਨਦੀਪ ਕੌਰ ਫਿਜ਼ੀਉਥੈਰਾਪਿਸਟ, ਡਾਈਟੀਸ਼ੀਅਨ ਮੈਡਮ ਰੋਨਿਕਾ ਕਾਹਲੋ, ਆਪਟੋਮੀਟੀਰੀਅਸ ਮੈਡਮ ਦਲਜੀਤ ਕੌਰ ਨੇ 458 ਮਰੀਜ਼ਾਂ ਦਾ ਤਸੱਲੀਬਖਸ਼ ਚੈੱਕਅੱਪ ਕੀਤਾ ਅਤੇ ਉਹਨਾਂ ਮਰੀਜ਼ਾਂ ਨੂੰ ਫਰੀ ਦਵਾਈਆਂ ਪ੍ਰਦਾਨ ਕੀਤੀਆਂ। ਮਰੀਜ਼ਾਂ ਦੇ ਲੈਬ ਵਿਭਾਗ ਵੱਲੋਂ ਮਰੀਜ਼ਾਂ ਦੇ ਟੈਸਟ ਕੀਤੇ ਗਏ। ਰੇਡੀਉਲੋਜੀ ਵਿਭਾਗ ਵੱਲੋਂ ਮਰੀਜ਼ਾਂ ਦੀ ਅਲਟਰਾ ਸਾਊਂਡ ਸੈਕਨ, ਡਿਜੀਟਲ ਐਕਸਰੇ ਅਤੇ ਸੀ ਟੀ ਸਕੈਨ ਕੀਤੇ ਗਏ।  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇੱਕ ਦਿਨ ਦੀ ਉ.ਪੀ.ਡੀ. ਸੇਵਾ ਮੌਕੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਰਣਜੀਤ ਸਿੰਘ ਮਾਨ ਸੁਰੱਖਿਆ ਅਫਸਰ ਅਤੇ ਵੱਖ¸ਵੱਖ ਮੈਡੀਕਲ ਵਿਭਾਗਾਂ ਦੇ ਇੰਚਾਰਜ ਵੀ ਹਾਜ਼ਰ ਰਹੇ । ਇਸ ਮੌਕੇ ਮਰੀਜ਼ਾਂ ਲਈ ਗੁਰੂ ਕਾ ਲੰਗਰ ਵੀ ਅਟੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ :  ਢਾਹਾਂ ਕਲੇਰਾਂ ਹਸਪਤਾਲ ਵਿਖੇ ਮਰੀਜ਼ ਦਾ ਚੈੱਕਅੱਪ ਕਰਦੇ ਹੋਏ ਡਾਕਟਰ ਰਵਿੰਦਰ ਖਜ਼ੂਰੀਆ ਐਮ. ਐਸ.

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ 551ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ
ਗੁਰੂ ਨਾਨਕ ਦੇਵ ਜੀ 551ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ

ਕਿਸਾਨ ਅੰਦੋਲਨ ਦੀ ਸਫਲਤਾ ਲਈ ਸੰਗਤੀ ਰੂਪ ਵਿਚ ਹੋਈ ਅਰਦਾਸ
ਬੰਗਾ :- 03 ਦਸੰਬਰ -
ਪ੍ਰਸਿੱਧ ਸਮਾਜ ਸੇਵੀ ਅਦਾਰੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ (ਰਜਿ:) ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਬੜੀ ਭਾਵਨਾ ਸ਼ਰਧਾ ਭਾਵਨਾ ਮਨਾਇਆ ਗਿਆ । ਇਸ ਮੌਕੇ ਹੋਏ ਮਹਾਨ ਗੁਰਮਤਿ ਸਮਾਗਮ ਵਿਚ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ । ਇਸ ਉਪਰੰਤ ਸਜੇ ਦੀਵਾਨ ਵਿਚ  ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਦੇ ਪ੍ਰਸਿੱਧ ਕਥਾ ਵਾਚਕ ਗਿਆਨੀ ਨਿਰਮਲ ਸਿੰਘ ਧੂਲਕੋਟ ਵਾਲਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰ ਇਤਿਹਾਸ ਬਾਰੇ ਚਾਨਣਾ ਪਾਉਂਦੇ ਹੋਏ ਗੁਰੂ ਜੀ ਵੱਲੋ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ । ਮਹਾਨ ਗੁਰਮਤਿ ਸਮਾਗਮ  ਵਿਚ ਸਰਬੱਤ ਦੇ ਭਲੇ ਲਈ, ਕਿਸਾਨ ਅੰਦੋਲਨ ਵਿਚ ਦੇਸ ਦੇ ਸਮੂਹ ਕਿਸਾਨਾਂ ਦੀ ਕਾਮਯਾਬੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ । ਮਹਾਨ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ (ਰਜਿ:) ਢਾਹਾਂ ਕਲੇਰਾਂ ਨੇ ਇਕੱਤਰ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਕਿਰਤ ਕਰਨ, ਵੰਡ ਛਕਣ, ਨਾਮ ਸਿਮਰਨ ਕਰਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚ ਦੇ ਰਾਹ ਦੇ ਪਾਂਧੀ ਬਣਨ ਲਈ ਪ੍ਰੇਰਿਆ। ਕੁਲਵਿੰਦਰ ਸਿੰਘ ਢਾਹਾਂ ਸਕੱਤਰ ਟਰੱਸਟ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸੇਵਾਦਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ । ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਸਰਵ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਦਵਿੰਦਰ ਸਿੰਘ ਕਲਸੀ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਡਾ. ਰਵਿੰਦਰ ਖਜੂਰੀਆ ਮੈਡੀਕਲ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ, ਮਹਿੰਦਰਪਾਲ ਸਿੰਘ ਸੁਪਰਡੈਂਟ, ਰਣਜੀਤ ਸਿੰਘ ਮਾਨ ਸਰੁੱਖਿਆ ਅਫਸਰ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਮੈਡਮ ਸੁਖਮਿੰਦਰ ਕੌਰ, ਪ੍ਰਿੰਸੀਪਲ ਵਨੀਤਾ ਚੋਟ, ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ ਬੱਲ, ਮੈਡਮ ਸੀਮਾ ਪੂਨੀ, ਡਾ. ਰਾਹੁਲ ਗੋਇਲ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਮੈਡਮ ਜਗਜੀਤ ਕੌਰ, ਭਾਈ ਰਣਜੀਤ ਸਿੰਘ, ਦਿਲਬਾਗ ਸਿੰਘ ਬਾਗੀ, ਸਤਵੀਰ ਸਿੰਘ ਜੀਂਦੋਵਾਲ, ਸੁਰਜੀਤ ਸਿੰਘ ਜਗਤਪੁਰ ਟਰੱਸਟ ਦੇ ਸਾਰੇ ਅਦਾਰਿਆਂ ਦਾ ਸਟਾਫ਼, ਡਾਕਟਰ, ਵਿਦਿਆਰਥੀ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ। ਇਸ ਤੋਂ ਪਹਿਲਾਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀ ਸਜੀ ਜਿਸ ਵਿਚ ਸੰਗਤਾਂ ਨੇ ਭਾਰੀ ਗਿਣਤੀ ਸ਼ਿਰਕਤ ਕੀਤੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਹੋਏ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਮਹਾਨ ਗੁਰਮਤਿ ਸਮਾਗਮ ਦੀਆਂ ਝਲਕੀਆਂ

Wednesday, 2 December 2020

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਫਾਈਨਲ) ਕਲਾਸ ਦਾ ਸ਼ਾਨਦਾਰ 100% ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਫਾਈਨਲ) ਕਲਾਸ  ਦਾ ਸ਼ਾਨਦਾਰ 100% ਨਤੀਜਾ
ਬੰਗਾ : 02 ਦਸੰਬਰ :-
ਪੰਜਾਬ ਦੀ ਪ੍ਰਸਿੱਧ ਨਰਸਿੰਗ ਸਿੱਖਿਆ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ  ਕਲਾਸ ਪੋਸਟ ਬੇਸਿਕ ਬੀ ਐਸ ਸੀ ਨਰਸਿੰਗ (ਫਾਈਨਲ) ਬੈਚ 2018-2020 ਦਾ 100% ਸ਼ਾਨਦਾਰ ਨਤੀਜਾ ਆਇਆ ਹੈ । ਇਸ ਸ਼ਾਨਦਾਰ ਨਤੀਜੇ ਬਾਰੇ ਜਾਣਕਾਰੀ ਨਰਸਿੰਗ ਕਾਲਜ ਦੇ ਮੁੱਖ ਪ੍ਰਬੰਧਕ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਪ੍ਰਦਾਨ ਕੀਤੀ । ਉਹਨਾਂ ਕਿਹਾ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਨਰਸਿੰਗ (ਫਾਈਨਲ) 2018¸2020 ਦਾ ਸ਼ਾਨਦਾਰ 100% ਨਤੀਜਾ ਰਿਹਾ ਹੈ। ਇਸ ਪ੍ਰੀਖਿਆ ਵਿਚੋਂ ਸਾਰੇ ਨਰਸਿੰਗ ਵਿਦਿਆਰਥੀਂ ਨੇ ਵਧੀਆ ਅੰਕ ਪ੍ਰਾਪਤ ਕੀਤੇ ਹਨ। ਬੈਚ 2018-2020 ਦੀ  ਪੋਸਟ ਬੇਸਿਕ ਬੀ ਐਸ ਸੀ ਨਰਸਿੰਗ (ਫਾਈਨਲ) ਕਲਾਸ ਵਿਚੋਂ ਪਹਿਲਾ ਸਥਾਨ ਸੰਦੀਪ ਕੌਰ ਪੁੱਤਰੀ ਸਤਨਾਮ ਸਿੰਘ ਨੇ  ਪ੍ਰਾਪਤ ਕੀਤਾ ਹੈ । ਜਦਕਿ ਦੂਜਾ ਸਥਾਨ ਮਨਜਿੰਦਰ ਕੌਰ ਪੁੱਤਰੀ ਗੁਰਨਾਮ ਸਿੰਘ ਨੇ ਅਤੇ ਤੀਜਾ ਸਥਾਨ ਸੁਰਿੰਦਰ ਕੌਰ ਪੁੱਤਰੀ ਗੁਰਦੇਵ ਸਿੰਘ ਨੇ ਸ਼ਾਨਦਾਰ  ਅੰਕ ਪ੍ਰਾਪਤ ਕਰਕੇ ਪ੍ਰਾਪਤ ਕੀਤਾ ਹੈ । ਸ. ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਪੋਸਟ ਬੇਸਿਕ ਬੀ ਐਸ ਸੀ ਨਰਸਿੰਗ (ਫਾਈਨਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਪੋਸਟ ਬੇਸਿਕ ਬੀ ਐਸ ਸੀ ਨਰਸਿੰਗ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ ਤੇ ਕਾਲਜ ਦੇ ਪ੍ਰਿੰਸੀਪਲ ਨੂੰ ਵਧਾਈਆਂ ਦਿੰਦੇ ਹੋਏ ਸਮੂਹ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ । ਇਹ ਜਾਣਕਾਰੀ ਦੇਣ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਮੈਡਮ ਸੁਰਿੰਦਰ ਜਸਪਾਲ ਪਿੰ੍ਰਸੀਪਲ ਗੁਰੂ ਕਾਲਜ ਆਫ ਨਰਸਿੰਗ, ਮੈਡਮ ਸਰੋਜ ਬਾਲਾ ਕਲਾਸ ਇੰਚਾਰਜ, ਸ੍ਰੀ ਸੰਜੇ ਕੁਮਾਰ, ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਰਮਨਦੀਪ ਕੌਰ, ਮੈਡਮ ਦਲਜੀਤ ਕੌਰ, ਮੈਡਮ ਰਜਨੀਤ ਕੌਰ, ਮੈਡਮ ਸੁਨੀਤਾ ਲਕਵਾੜਾ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਇਸ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਚ ਜੀ ਐਨ ਐਮ ਨਰਸਿੰਗ, ਬੀ ਐਸ ਸੀ ਨਰਸਿੰਗ ਅਤੇ ਪੋਸਟ ਬੇਸਿਕ ਬੀ ਐਸ ਸੀ ਨਰਸਿੰਗ ਕੋਰਸ ਵਿਚ ਪੜ੍ਹਾਈ ਕਰਵਾਈ ਜਾਂਦੀ ਹੈ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ ਐਸ ਸੀ ਫਾਈਨਲ ਨਰਸਿੰਗ ਦੀ ਕਲਾਸ ਦੇ ਟਾਪਰ ਵਿਦਿਆਰਥੀ :  ਸੰਦੀਪ ਕੌਰ ਪੁੱਤਰੀ ਸਤਨਾਮ ਸਿੰਘ ਪਹਿਲਾ ਸਥਾਨ,   ਮਨਜਿੰਦਰ ਕੌਰ ਪੁੱਤਰੀ ਗੁਰਨਾਮ ਸਿੰਘ ਦੂਜਾ ਸਥਾਨ ਅਤੇ ਸੁਰਿੰਦਰ ਕੌਰ ਪੁੱਤਰੀ ਗੁਰਦੇਵ ਸਿੰਘ ਤੀਸਰਾ ਸਥਾਨ


ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ

ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ
ਨੂੰ ਸਮਰਪਿਤ ਪ੍ਰਭਾਤ ਫੇਰੀਆਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
ਬੰਗਾ : 02 ਦਸੰਬਰ :
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਚੱਲ ਰਹੀਆਂ ਪ੍ਰਭਾਤ ਫੇਰੀਆਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ।  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਆਰੰਭ ਰੋਜ਼ਾਨਾ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਤਨੇਮ ਨਾਲ ਸਵੇਰੇ 4 ਵਜੇ ਆਰੰਭ ਹੋਇਆ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਸੰਗਤਾਂ ਵੱਲੋਂ ਹਸਪਤਾਲ ਕੰਪਲੈਕਸ ਵਿਚ ਗੁਰਬਾਣੀ ਕੀਰਤਨ ਕਰਦੇ ਹੋਏ ਪ੍ਰਭਾਤ ਫੇਰੀ ਕੱਢੀ ਜਾਂਦੀ ਹੈ ਅਤੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਾਪਸ ਪੁੱਜ ਕੇ ਸੰਗਤਾਂ ਵੱਲੋਂ ਅਰਦਾਸ ਕੀਤੀ ਗਈ । ਇਸ ਮੌਕੇ ਸਮੂਹ ਸੰਗਤਾਂ ਵੱਲੋਂ ਪੰਗਤਾਂ ਵਿਚ ਬੈਠ ਕੇ ਚਾਹ ਦਾ ਲੰਗਰ ਬੜੇ ਸਤਿਕਾਰ ਨਾਲ ਛੱਕਿਆ। ਇਸ ਪ੍ਰਭਾਤ ਫੇਰੀ ਵਿਚ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ , ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਭਾਈ ਜੋਗਾ ਸਿੰਘ, ਭਾਈ ਰਣਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਰਣਜੀਤ ਸਿੰਘ ਮਾਨ ਸਰੁੱਖਿਆ ਅਫਸਰ, ਸੁਰਜੀਤ ਸਿੰਘ ਜਗਤਪੁਰ, ਮੈਡਮ ਸੀਮਾ ਪੂਨੀ, ਮੈਡਮ ਜਗਜੀਤ ਕੌਰ, ਮੈਡਮ ਅਮਰਜੀਤ ਕੌਰ ਪਿੰਕੀ, ਮੈਡਮ ਕੁਲਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ਼ ਅਤੇ ਡਾਕਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਸਮੂਹ ਅਤੇ ਵਿਦਿਆਰਥੀ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵੀ ਹਾਜ਼ਰ ਸਨ ।  ਇੱਥੇ ਪ੍ਰਭਾਤ ਫੇਰੀਆਂ 3 ਦਸੰਬਰ ਤੱਕ ਚੱਲਣਗੀਆਂ ।
ਫੋਟੋ ਕੈਪਸ਼ਨ : ¸ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿਖੇ ਪ੍ਰਭਾਤ ਫੇਰੀ ਵਿਚ ਗੁਰਬਾਣੀ ਕੀਰਤਨ ਕਰਦੀਆਂ ਹੋਈਆਂ ਸੰਗਤਾਂ

Tuesday, 1 December 2020

ਢਾਹਾਂ ਕਲੇਰਾਂ ਵਿਖੇ ਸ੍ਰੀਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤਮਹਾਨ ਗੁਰਮਤਿ ਸਮਾਗਮ 3 ਦਸੰਬਰਦਿਨ ਵੀਰਵਾਰ ਨੂੰ ਹੋਵੇਗਾ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਮਹਾਨ ਗੁਰਮਤਿ ਸਮਾਗਮ 3 ਦਸੰਬਰ ਦਿਨ ਵੀਰਵਾਰ ਨੂੰ ਹੋਵੇਗਾ

 

ਗਿਆਨੀ ਨਿਰਮਲ ਸਿੰਘ ਧੂਲਕੋਟ ਵਾਲੇ ਕਰਨਗੇ ਗੁਰਬਾਣੀ ਕਥਾ

 

ਬੰਗਾ :  01 ਦਸੰਬਰ :-

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਤਹਿਸੀਲ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) ਜੋ ਪਿਛਲੇ 40 ਸਾਲਾਂ ਤੋਂ ਦੁਆਬੇ ਦੇ ਪੇਂਡੂ ਇਲਾਕਿਆਂ ਵਿਚ ਵਿਦਿਅਕ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰਵਾ ਰਿਹਾ ਹੈ ਇਸ ਟਰੱਸਟ  ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ  ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ  ਮਿਤੀ 03 ਦਸੰਬਰ ਦਿਨ ਵੀਰਵਾਰ ਨੂੰ ਸਵੇਰੇ 9.30 ਵਜੇ ਤੋਂ ਦੁਪਿਹਰ 12.30 ਵਜੇ ਤੱਕ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਜਾ ਰਿਹਾ ਹੈ ਇਸ ਮਹਾਨ ਗੁਰਮਤਿ ਸਮਾਗਮ ਵਿਚ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਜੀ ਦੇ ਭੋਗ  ਵਜੇ ਸਵੇਰੇ ਪੈਣਗੇ ਅਤੇ ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ, ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ  ਢਾਹਾਂ ਕਲੇਰਾਂ ਤੋਂ ਇਲਾਵਾ ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ  ਕੀਤਾ ਜਾਵੇਗਾ ਇਸ ਸਮਾਗਮ ਵਿਚ ਪੰਥ ਦੇ ਮਹਾਨ ਵਿਦਵਾਨ ਗਿਆਨੀ ਨਿਰਮਲ ਸਿੰਘ ਧੂਲਕੋਟ ਵਾਲੇ ਵਿਸ਼ੇਸ਼ ਤੌਰ 'ਤੇ ਪੁੱਜ ਰਹੇ ਹਨ ਜੋ  ਸੰਗਤਾਂ ਨੂੰ  ਗੁਰ ਇਤਿਹਾਸ ਨਾਲ ਜੋੜਨਗੇ ਮਹਾਨ ਗੁਰਮਤਿ ਸਮਾਗਮ ਦੀ ਜਾਣਕਾਰੀ ਦੇਣ ਮੌਕੇ ਟਰੱਸਟ ਦੇ ਮੁੱਖ ਸੇਵਾਦਾਰ ਹਰਦੇਵ ਸਿੰਘ ਕਾਹਮਾ ਪ੍ਰਧਾਨ,  ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ,  ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਤੇ ਚੇਅਰਮੈਨ ਫਾਈਨਾਂਸ ਕਮੇਟੀ, ਜਗਜੀਤ ਸਿੰਘ ਸੋਢੀ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਅਤੇ ਸਮੂਹ ਟਰੱਸਟ ਸਟਾਫ਼ ਹਾਜ਼ਰ ਸਨ  ਇਸ ਸਾਲਾਨਾ ਮਹਾਨ ਗੁਰਮਤਿ ਸਮਾਗਮ ਵਿਚ ਦੇਸ ਵਿਦੇਸ ਦੀਆਂ ਸਮੂਹ ਦਾਨੀ ਸੰਗਤਾਂ, ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ, ਟਰੱਸਟ ਅਧੀਨ ਚੱਲਦੇ ਅਦਾਰਿਆਂ ਦੇ ਸਟਾਫ਼, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰੀਆਂ ਭਰਨਗੀਆਂ ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ

ਫੋਟੋ ਕੈਪਸ਼ਨ :  ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਦੀ ਜਾਣਕਾਰੀ ਦਿੰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ

Sunday, 29 November 2020

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਫਾਈਨਲ ਦਾ ਸ਼ਾਨਦਾਰ 100% ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਫਾਈਨਲ ਦਾ ਸ਼ਾਨਦਾਰ 100% ਨਤੀਜਾ
ਬੰਗਾ : 29 ਨਵੰਬਰ -
ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. (ਫਾਈਨਲ) ਦਾ ਸ਼ਾਨਦਾਰ 100% ਨਤੀਜਾ ਆਇਆ ਹੈ । ਇਸ ਸ਼ਾਨਾਮੱਤੀ ਪ੍ਰਾਪਤੀ ਬਾਰੇ ਨਰਸਿੰਗ ਕਾਲਜ ਦੇ ਮੁੱਖ ਪ੍ਰਬੰਧਕ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਜਾਣਕਾਰੀ ਦਿੱਤੀ । ਸ. ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਫਾਈਨਲ)  ਦਾ ਸ਼ਾਨਦਾਰ 100% ਨਤੀਜਾ ਆਇਆ ਹੈ। ਇਸ ਪ੍ਰੀਖਿਆ ਵਿਚੋਂ ਨਰਸਿੰਗ ਵਿਦਿਆਰਥੀਂ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ। ਬੀ.ਐਸ.ਸੀ. ਨਰਸਿੰਗ (ਫਾਈਨਲ) ਕਲਾਸ  ਵਿਚੋਂ ਅਮਨਪ੍ਰੀਤ ਕੌਰ ਪੁੱਤਰੀ ਹਰੀ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਕਲਾਸ ਵਿਚੋਂ ਦੂਜਾ ਸਥਾਨ ਰਵਨੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ ਅਤੇ ਤੀਜਾ ਸਥਾਨ ਕਮਲਜੀਤ ਕੌਰ ਪੁੱਤਰੀ ਦਿਲਬਾਗ ਸਿੰਘ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਹਾਸਲ ਕੀਤਾ ਹੈ । ਸ. ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸ਼ਾਨਦਾਰ ਨਤੀਜੇ ਲਈ ਨਰਸਿੰਗ ਕਾਲਜ ਦੇ ਬੀ.ਐਸ.ਸੀ. ਨਰਸਿੰਗ (ਫਾਈਨਲ) ਦੇ ਸਮੂਹ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਹਨ। ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਸ੍ਰੀ ਸੰਜੇ ਕੁਮਾਰ, ਮੈਡਮ ਨਵਜੋਤ ਕੌਰ ਸਹੋਤਾ ਕਲਾਸ ਇੰਚਾਰਜ, ਮੈਡਮ ਰੂਬੀ ਕੌਰ, ਮੈਡਮ ਰਮਨਦੀਪ ਕੌਰ, ਮੈਡਮ ਸਰੋਜ ਬਾਲਾ ਤੇ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਫਾਈਨਲ ਨਰਸਿੰਗ ਵਿਚੋਂ ਅਵੱਲ ਰਹੇ ਵਿਦਿਆਰਥੀ: ਪਹਿਲਾ ਸਥਾਨ ਅਮਨਪ੍ਰੀਤ ਕੌਰ ਪੁੱਤਰੀ ਹਰੀ ਸਿੰਘ, ਦੂਜਾ ਸਥਾਨ ਰਵਨੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਅਤੇ ਤੀਜਾ ਸਥਾਨ ਕਮਲਜੀਤ ਕੌਰ ਪੁੱਤਰੀ ਦਿਲਬਾਗ ਸਿੰਘ

Saturday, 28 November 2020

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 3 ਦਸੰਬਰ ਦਿਨ ਵੀਰਵਾਰ ਨੂੰ ਢਾਹਾਂ ਕਲੇਰਾਂ ਹਸਪਤਾਲ ਵਿਖੇ ਉ ਪੀ ਡੀ ਸੇਵਾ ਮੁਫ਼ਤ ਅਤੇ ਇਲਾਜ ਸੇਵਾਵਾਂ ਵਿਚ ਵੱਡੀਆਂ ਛੋਟਾਂ

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 3 ਦਸੰਬਰ ਦਿਨ ਵੀਰਵਾਰ ਨੂੰ
ਢਾਹਾਂ ਕਲੇਰਾਂ ਹਸਪਤਾਲ  ਵਿਖੇ ਉ ਪੀ ਡੀ ਸੇਵਾ ਮੁਫ਼ਤ ਅਤੇ ਇਲਾਜ ਸੇਵਾਵਾਂ ਵਿਚ ਵੱਡੀਆਂ ਛੋਟਾਂ
ਬੰਗਾ : 28 ਨਵੰਬਰ : (       )
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 03 ਦਸੰਬਰ ਦਿਨ ਵੀਰਵਾਰ ਨੂੰ  ਮੁਫ਼ਤ ਉ ਪੀ ਡੀ ਸੇਵਾ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਵਿਖੇ ਵੱਖ ਵੱਖ ਵਿਭਾਗਾਂ ਵਿਚ ਲੋੜਵੰਦ ਮਰੀਜ਼ਾਂ ਨੂੰ ਇਲਾਜ ਵਿਚ ਵੱਡੀਆਂ ਰਿਆਇਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਨੇ ਦਿੱਤੀ । ਸ. ਕਾਹਮਾ ਨੇ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਲਾਕੇ ਦੇ ਲੋੜਵੰਦਾਂ ਦੀ ਮਦਦ ਕਰਨ ਲਈ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ  3 ਦਸੰਬਰ ਦਿਨ ਵੀਰਵਾਰ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਉ ਪੀ ਡੀ ਫਰੀ ਕੀਤੀ ਗਈ ਹੈ । ਇਸ ਮੌਕੇ ਲੈਬੋਟਰੀ ਟੈਸਟ ਅੱਧੇ ਖਰਚੇ ਵਿਚ ਕੀਤੇ ਜਾਣਗੇ। ਅਲਟਰਾ ਸਾਊਂਡ ਸਕੈਨਿੰਗ ਵੀ ਅੱਧੇ ਖਰਚੇ ਵਿਚ ਹੋਵੇਗੀ । ਡਿਜੀਟਲ ਐਕਸਰੇ ਅੱਧੇ ਖਰਚੇ ਵਿਚ ਹੋਣਗੇ ਅਤੇ ਦਿਲ ਦੀ ਈ. ਸੀ. ਜੀ. ਵੀ ਅੱਧੇ ਖਰਚ ਵਿਚ ਕੀਤੀ ਜਾਵੇਗੀ । ਅੱਖਾਂ ਦੀਆਂ ਬਿਮਾਰੀਆਂ ਦੇ ਲੋੜਵੰਦ ਮਰੀਜ਼ਾਂ ਦੇ ਲੈਨਜ਼ ਵਾਲਾ ਅਪਰੇਸ਼ਨ ਸਿਰਫ 2500 ਰੁਪਏ ਵਿਚ ਕੀਤਾ ਜਾਵੇਗਾ। ਇਸ ਮੌਕੇ  ਮਰੀਜ਼ਾਂ ਨੂੰ ਹਰ ਤਰ•ਾਂ ਦੇ ਅਪਰੇਸ਼ਨਾਂ ਵਿਚ 25% ਦੀ ਛੋਟ ਮਿਲੇਗੀ । ਫਰੀ ਉ.ਪੀ.ਡੀ ਮੌਕੇ ਮਰੀਜ਼ਾਂ ਨੂੰ ਦਵਾਈਆਂ ਵੀ ਫਰੀ ਦਿੱਤੀਆਂ ਜਾਣਗੀਆਂ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਮਰੀਜ਼ਾਂ ਦਾ ਮੁਫ਼ਤ  ਚੈੱਕਅੱਪ ਕੀਤਾ ਜਾਵੇਗਾ।  ਸ. ਕਾਹਮਾ ਨੇ ਦੱਸਿਆ ਕਿ ਦੇਸ ਵਿਦੇਸ ਦੀਆਂ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਮੈਡੀਕਲ ਖੇਤਰ ਵਿਚ ਪਿਛਲੇ 40 ਸਾਲਾਂ ਤੋਂ ਸੇਵਾ ਕਰ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਸਨ ਵਿਭਾਗ, ਸਰਜਰੀ ਵਿਭਾਗ, ਨਿਊਰੋ ਸਰਜਰੀ ਵਿਭਾਗ, ਆਰਥੋਪੈਡਿਕ ਵਿਭਾਗ, ਈ ਐਨ ਟੀ ਵਿਭਾਗ, ਗਾਇਨੀ ਵਿਭਾਗ, ਡੈਂਟਲ ਵਿਭਾਗ, ਫਿਜ਼ੀਉਥੈਰਾਪੀ ਵਿਭਾਗ, ਡਾਈਟੀਸ਼ੀਅਨ ਵਿਭਾਗ, ਪੈਥਲੋਜੀ ਵਿਭਾਗ, ਡਾਇਲਸਿਸ ਵਿਭਾਗ, ਰੇਡੀਉਲੋਜੀ ਵਿਭਾਗ ਆਦਿ ਇਲਾਕੇ ਦੇ ਲੋੜਵੰਦਾਂ ਮਰੀਜ਼ਾਂ ਦੀ ਸੇਵਾ ਵਿਚ 24 ਘੰਟੇ ਜੁੱਟੇ ਰਹਿੰਦੇ ਹਨ। ਉਹਨਾਂ ਦੱਸਿਆ ਕਿ ਢਾਹਾਂ ਕਲੇਰਾਂ ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਨੂੰ ਤਿੰਨੋ ਵੇਲੇ ਪੌਸ਼ਟਿਕ ਭੋਜਨ ਵੀ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ ਅਤੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  3 ਦਸੰਬਰ ਨੂੰ ਢਾਹਾਂ ਕਲੇਰਾਂ ਹਸਪਤਾਲ ਵਿਖੇ ਹੋ ਰਹੀ ਫਰੀ ਉ ਪੀ ਡੀ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਨਾਲ ਹਨ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਿਵੰਦਰ ਸਿੰਘ ਢਾਹਾਂ ਜਨਰਲ ਸਕੱਤਰ

Wednesday, 4 November 2020

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇਵਿਦਿਆਰਥੀਆਂ ਵੱਲੋਂਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਸ੍ਰੀ ਸੁਖਮਨੀਸਾਹਿਬ ਜੀ ਦੇ ਪਾਠ ਕਰਵਾਏ ਗਏ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ

ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ

ਬੰਗਾ : 05 ਨਵੰਬਰ (      )

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀਆਂ ਜਮਾਤਾਂ ਬੀ.ਐਸ.ਸੀ. ਨਰਸਿੰਗ ਚੌਥਾ ਸਾਲ ਅਤੇ ਬੀ.ਐਸ.ਸੀ. ਨਰਸਿੰਗ ਪੋਸਟ ਬੇਸਿਕ ਦੂਜਾ ਸਾਲ ਕਲਾਸ ਦੇ ਸਮੂਹ ਵਿਦਿਆਰਥੀਆਂ ਵੱਲੋਂ  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਪਣੇ ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਅਤੇ ਸਰਬੱਤ  ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਉਪਰੰਤ ਧਾਰਮਿਕ ਦੀਵਾਨ ਵਿਚ ਭਾਈ ਜੋਗਾ ਸਿੰਘ ਅਤੇ ਭਾਈ ਮਨਜੀਤ ਸਿੰਘ ਜੀ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਇਸ ਮੌਕੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਬੀਬੀ ਜਸਪ੍ਰੀਤ ਕੌਰ ਅਤੇ ਸਾਥਣਾਂ ਨੇ ਗੁਰਬਾਣੀ ਕੀਰਤਨ ਦੁਆਰਾ ਹਾਜ਼ਰੀਆਂ ਭਰੀਆਂ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਵਿਦਿਆਰਥੀਆਂ ਨੂੰ ਨਰਸਿੰਗ ਕੋਰਸ ਪੂਰਾ ਹੋਣ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਰਦਾਸ ਕੀਤੀ ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਨਰਸਿੰਗ ਕਾਲਜ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ  ਸਮਾਗਮ ਦੌਰਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ,  ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ,  ਮੈਡਮ ਸੁਖਮਿੰਦਰ ਕੌਰ, ਮੈਡਮ ਸਰੋਜ ਬਾਲਾ, ਭਾਈ ਜੋਗਾ ਸਿੰਘ, ਭਾਈ ਪ੍ਰਵੀਨ ਸਿੰਘ, ਸ. ਰਾਜਿੰਦਰਪਾਲ ਸਿੰਘ, ਸੁਰਜੀਤ ਸਿੰਘ ਜਗਤਪੁਰ, ਉਮ ਬਹਾਦਰ ਵਿਸ਼ਵਕਰਮਾ,  ਨਰਸਿੰਗ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ  ਇਸ ਮੌਕੇ ਚਾਹ¸ਪਕੌੜਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ

ਫੋਟੋ ਕੈਪਸ਼ਨ : ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਹੋਏ  ਸਮਾਗਮ ਦੀਆਂ ਤਸਵੀਰਾਂ  

Tuesday, 3 November 2020

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਖੂਨਦਾਨ ਕੈਂਪ

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਖੂਨਦਾਨ ਕੈਂਪ
ਬੰਗਾ : 4 ਨਵੰਬਰ :
ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਧੰਨ ਧੰਨ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੈ ਇੱਛਕ ਖੂਨਦਾਨ ਕੈਂਪ ਬੜੀ ਸ਼ਰਧਾ ਭਾਵਨਾ ਨਾਲ ਲਗਾਇਆ ਗਿਆ । ਇਸ ਖੂਨਦਾਨ ਕੈਂਪ ਵਿਚ 25 ਖੂਨਦਾਨੀ ਵਾਲੰਟੀਅਰਾਂ ਵੱਲੋਂ ਖੂਨਦਾਨ ਕੀਤਾ ਗਿਆ ।  ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਇਸ ਮੌਕੇ ਪੁੱਜੇ ਖੂਨਦਾਨੀ ਵਾਲੰਟੀਅਰਾਂ, ਬਲੱਡ ਬੈਂਕ ਸਟਾਫ਼ ਅਤੇ ਸਹਿਯੋਗੀ ਸੱਜਣਾਂ ਨੂੰ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਖੂਨਦਾਨ ਦੀ ਮਹਾਨਤਾ ਬਾਰੇ ਜਾਣਕਾਰੀ ਦਿੱਤੀ ।  ਕੈਂਪ ਮੌਕੇ ਖੂਨਦਾਨੀ ਵਾਲੰਟੀਅਰਾਂ ਨੂੰ ਯਾਦਚਿੰਨ• ਅਤੇ ਸਰਟੀਫੀਕੇਟ ਪ੍ਰਦਾਨ ਕਰਕੇ ਸਨਮਾਨਿਤ ਵੀ ਕੀਤਾ ਗਿਆ ।  ਸਮੂਹ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ, ਮਹਿੰਦਰਪਾਲ ਸਿੰਘ ਸੁਪਰਡੈਂਟ, ਅਸ਼ਵਨੀ ਕੁਮਾਰ ਪਿੰਡ ਗਦਾਣੀ, ਮਾਸਟਰ ਅਮਰਜੀਤ ਸਿੰਘ ਝਿੰਗੜਾ, ਸੁਰਜੀਤ ਸਿੰਘ ਝਿੰਗੜਾ, ਡਾ. ਰਾਹੁਲ ਗੋਇਲ ਬੀ ਟੀ ਉ,  ਲੈਬ ਟੈਕਨੀਸ਼ੀਅਨ ਮਨਜੀਤ ਸਿੰਘ ਬੇਦੀ, ਲੈਬ ਟੈਕਨੀਸ਼ੀਅਨ ਰਾਜਵਿੰਦਰ ਕੌਰ ਸੈਣੀ, ਗੁਰਬੰਤ ਸਿੰਘ ਕਰਨਾਣਾ, ਸੁਰਿੰਦਰ ਸਿੰਘ ਬਲਾਕੀਪੁਰ, ਸਰਬਜੀਤ ਸਿੰਘ ਸਾਬੀ ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣਾਂ ਵਿਸ਼ੇਸ਼ ਸਹਿਯੋਗ ਦਿੱਤਾ ।
ਫੋਟੋ ਕੈਪਸ਼ਨ :  ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਨੂੰ ਯਾਦਚਿੰਨ• ਪ੍ਰਦਾਨ ਕਰਕੇ ਹੌਂਸਲਾ ਅਫਜਾਈ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣ

ਪੀ.ਐਚ.ਸੀ ਸੁੱਜੋਂ ਦੀ ਟੀਮ ਵੱਲੋਂ ਜਾਗਰੁਤਾ ਲਹਿਰ ਮਿਸ਼ਨ ਫ਼ਤਿਹ ਅਧੀਨ ਕੋਵਿਡ-19 ਦੇ ਸੈਂਪਲ ਲਏ ਗਏ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੀ.ਐਚ.ਸੀ ਸੁੱਜੋਂ ਦੀ ਟੀਮ

ਵੱਲੋਂ ਜਾਗਰੁਤਾ ਲਹਿਰ ਮਿਸ਼ਨ ਫ਼ਤਿਹ ਅਧੀਨ ਕੋਵਿਡ-19 ਦੇ ਸੈਂਪਲ ਲਏ ਗਏ

ਬੰਗਾ : 3 ਨਵੰਬਰ

: ਪੰਜਾਬ ਸਰਕਾਰ ਦੀ ਕੋਵਿਡ -19 ਦੇ ਸਬੰਧੀ ਚਲਾਈ ਜਾਗਰੁਕਤਾ ਲਹਿਰ ਮਿਸ਼ਨ ਫ਼ਤਿਹ ਅਧੀਨ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ.ਹਰਬੰਸ ਸਿੰਘ ਐਸ ਐਮ ਉ ਪੀ ਐਚ ਸੀ ਸੁੱਜੋ ਦੀ ਅਗਵਾਈ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ ਹੋਰ ਅਦਾਰਿਆਂ ਦੇ ਸਮੂਹ ਸਟਾਫ਼ ਕੋਵਿਡ-19 ਦੇ ਸੈਂਪਲ ਲਏ ਗਏ ਇਸ ਮੌਕੇ ਰਾਜ਼ੇਸ਼ ਕੁਮਾਰ ਹੈਲਥ ਇੰਸਪੈਕਟਰ ਨੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਜਾਗੁਰਕਤ ਕਰਦੇ ਹੋਏ  ਸਿਹਤ ਵਿਭਾਗ ਦੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਇਸ ਮੌਕੇ ਨੋਡਲ ਅਫਸਰ ਡਾ. ਪ੍ਰਦੀਪ ਕੁਮਾਰ, ਡਾ. ਸੁਖਵਿੰਦਰ ਸਿੰਘ, ਡਾ. ਮੋਨਿਕਾ ਜੱਸੀ, ਡਾ. ਰੀਨਾ ਪਾਲ, ਸੰਦੀਪ ਸਿੰਘ ਐਲ ਟੀ, ਕਵੰਲ ਨੈਣ ਐਲ ਟੀ, ਹਰਜਿੰਦਰ ਸਿੰਘ ਉਪ ਵੈਦ, ਬੀਬੀ ਬਲਵਿੰਦਰ ਕੌਰ ਟਰੇਂਡ ਦਾਈ ਨੇ ਸਮੂਹ ਅਦਾਰਿਆਂ ਦੇ ਕਰਮਚਾਰੀਆਂ ਦੇ ਸੈਂਪਲ ਲਏ ਅਤੇ ਕੋਵਿਡ-19 ਤੋਂ ਬਚਣ ਲਈ ਸਰਕਾਰੀ ਨਿਯਮਾਂ ਸਬੰਧੀ ਜਾਣਕਾਰੀ ਵੀ ਦਿੱਤੀ ਉਹਨਾਂ ਦੱਸਿਆ ਕਿ ਢਾਹਾਂ ਕਲੇਰਾਂ ਵਿਖੇ ਲਏ ਕੋਵਿਡ 19 ਸੈਂਪਲਾਂ ਦਾ ਨਤੀਜਾ 72 ਘੰਟੇ ਬਾਅਦ ਆਵੇਗਾ

ਫੋਟੋ ਕੈਪਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੀ.ਐਚ.ਸੀ ਸੁੱਜੋਂ ਦੀ ਟੀਮ ਵੱਲੋਂ ਮਿਸ਼ਨ ਫ਼ਤਿਹ ਅਧੀਨ ਕੋਵਿਡ¸19 ਦੇ ਸੈਂਪਲ ਲੈਂਦੀ ਹੋਈ

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਇਆ

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਗੁਰਮਤਿ ਸਮਾਗਮ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਇਆ

ਬੰਗਾ : 3 ਨਵੰਬਰ :

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਢ ਢਾਹਾਂ ਕਲੇਰਾਂ ਵੱਲੋਂ ਅੱਜ ਧੰਨ ਧੰਨ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ ਜੋ ਕਿ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਸੰਖੇਪ ਰੂਪ ਵਿਚ ਕਰਵਾਇਆ ਗਿਆ ਇਸ ਸ਼ੁੱਭ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਹੋਏ ਗੁਰਮਤਿ ਸਮਾਗਮ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ. ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਕੀਤਾ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਮੂਹ ਸੰਗਤਾਂ ਨੂੰ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਸ. ਕਾਹਮਾ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਆ ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਮਹਿੰਦਰਪਾਲ ਸਿੰਘ ਸੁਪਰਡੈਂਟ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੇ ਸਮੂਹ ਕਰਮਚਾਰੀਆਂ, ਵਿਦਿਆਰਥੀ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ

ਫੋਟੋ ਕੈਪਸ਼ਨ :  ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਗੁਰਮਤਿ ਸਮਾਗਮ ਦੀਆਂ ਤਸਵੀਰਾਂ

Monday, 2 November 2020

Photo: ਕਲੇਰਾਂ ਹਸਪਤਾਲ ਵਿਖੇ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਉ ਪੀ ਡੀ ਸੇਵਾ ਦਾ ਉਦਘਾਟਨ ਸ੍ਰੀ ਵਿਰਾਜ ਤਿੜਕੇ ਐਸ ਡੀ ਐਮ ਬੰਗਾ ਨੇ ਕੀਤਾ

Photo: ਕਲੇਰਾਂ ਹਸਪਤਾਲ  ਵਿਖੇ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ  
ਮੁਫ਼ਤ ਉ ਪੀ ਡੀ ਸੇਵਾ ਦਾ ਉਦਘਾਟਨ  ਸ੍ਰੀ ਵਿਰਾਜ ਤਿੜਕੇ ਐਸ ਡੀ ਐਮ ਬੰਗਾ ਨੇ ਕੀਤਾ

ਢਾਹਾਂ ਕਲੇਰਾਂ ਹਸਪਤਾਲ ਵਿਖੇ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਉ ਪੀ ਡੀ ਸੇਵਾ ਦਾ ਉਦਘਾਟਨ ਸ੍ਰੀ ਵਿਰਾਜ ਤਿੜਕੇ ਐਸ ਡੀ ਐਮ ਬੰਗਾ ਨੇ ਕੀਤਾ

ਢਾਹਾਂ ਕਲੇਰਾਂ ਹਸਪਤਾਲ  ਵਿਖੇ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 

ਮੁਫ਼ਤ ਉ ਪੀ ਡੀ ਸੇਵਾ ਦਾ ਉਦਘਾਟਨ  ਸ੍ਰੀ ਵਿਰਾਜ ਤਿੜਕੇ ਐਸ ਡੀ ਐਮ ਬੰਗਾ ਨੇ ਕੀਤਾ

ਬੰਗਾ : 2 ਨਵੰਬਰ :-

          ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਧੰਨ ਧੰਨ ਸ੍ਰੀ ਗੁਰੂ ਰਾਮਦਾਸ  ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਅੱਜ ਸੋਮਵਾਰ ਦੀ ਇੱਕ ਦਿਨ ਦੀ ਉ.ਪੀ. ਡੀ. ਸੇਵਾ ਹਸਪਤਾਲ ਵੱਲੋਂ ਮੁਫ਼ਤ ਕੀਤੀ ਗਈ ਇਸ ਮੌਕੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ ਉਪਰੰਤ ਇਸ ਮਫ਼ੁਤ ਉ.ਪੀ.ਡੀ. ਸੇਵਾ ਦਾ ਉਦਘਾਟਨ ਸ੍ਰੀ ਵਿਰਾਜ ਤਿੜਕੇ ਐਸ.ਡੀ.ਐਮ. ਬੰਗਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ  ਇਸ ਮੌਕੇ ਸ੍ਰੀ ਵਿਰਾਜ ਤਿੜਕੇ ਐਸ.ਡੀ.ਐਮ. ਬੰਗਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਪ੍ਰਬੰਧਕਾਂ ਵੱਲੋ ਸ੍ਰੀ ਗੁਰੂ ਰਾਮਦਾਸ  ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀ  ਇੱਕ ਦਿਨ ਦੀ ਉ.ਪੀ.ਡੀ. ਸੇਵਾ  ਲੋੜਵੰਦ ਮਰੀਜ਼ਾਂ ਲਈ ਮੁਫ਼ਤ  ਕਰਨ ਦੇ ਕਾਰਜ ਦੀ ਭਾਰੀ ਸ਼ਲਾਘਾ ਕੀਤੀ ਉਹਨਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਹਸਪਤਾਲ ਵੱਲੋਂ  ਨਿਸ਼ਕਾਮ ਲੋਕ ਸੇਵਾ ਹਿੱਤ ਮੁਫਤ ਉ.ਪੀ.ਡੀ. ਸੇਵਾ  ਕੀਤੀ ਜਾਵੇਗੀ

          ਹਸਪਤਾਲ ਦੇ ਮੁੱਖ ਸੇਵਾਦਾਰ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਗੱਲਬਾਤ ਕਰਦੇ ਦੱਸਿਆ ਕਿ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਧੰਨ ਧੰਨ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਹਾਂ ਕਲੇਰਾਂ ਹਸਪਤਾਲ ਵਿਚ ਅੱਜ ਉ ਪੀ ਡੀ ਮੁਫਤ ਕੀਤੀ ਗਈ ਹੈ ਜਿਸ ਵਿਚ ਫਰੀ ਉ ਪੀ ਡੀ ਵਿਚ ਅੱਜ ਰਜਿਸਟਰਡ ਮਰੀਜ਼ਾਂ ਨੂੰ ਹਰ ਤਰ੍ਹਾਂ ਦੇ ਲੈਬ ਟੈਸਟਾਂ, ਅਲਟਰਾ ਸਾਊਂਡ ਸਕੈਨਿੰਗ, .ਸੀ.ਜੀ. ਅਤੇ ਐਕਸ-ਰੇ ਦੀਆਂ ਸੇਵਾਵਾਂ ਅੱਧੇ ਖਰਚੇ ਵਿਚ ਅਤੇ ਹਰ ਤਰ੍ਹਾਂ ਦੇ ਅਪਰੇਸ਼ਨਾਂ ਵਿਚ 25% ਦੀ ਛੋਟ ਪ੍ਰਦਾਨ ਕੀਤੀ ਗਈ ਹੈ ਅੱਖਾਂ ਦੇ ਲੋੜਵੰਦ ਮਰੀਜ਼ਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ 2500/- ਰੁਪਏ ਵਿਚ ਕੀਤੇ ਜਾ ਰਹੇ ਹਨ ਅੱਜ ਫਰੀ ਉ.ਪੀ.ਡੀ. ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਰਵਿੰਦਰ ਖਜੂਰੀਆ ਆਰਥੋਪੈਡਿਕ ਸਰਜਨ, ਡਾ ਜਸਦੀਪ ਸਿੰਘ ਨਿਊਰੋ ਸਰਜਨ, ਡਾ. ਮੁਕਲ ਬੇਦੀ  ਮੈਡੀਕਲ ਸ਼ਪੈਲਿਸਟ, ਡਾ. ਪ੍ਰਿਤਪਾਲ ਸਿੰਘ ਲੈਪਰੋਸਕੋਪਿਕ ਤੇ ਜਨਰਲ ਸਰਜਨ, ਡਾ, ਮਹਿਕ ਅਰੋੜਾ ਈ ਐਨ ਟੀ ਸਰਜਨ, ਡਾ. ਚਾਂਦਨੀ ਬੱਗਾ ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ, ਡਾ. ਹਰਜੋਤਵੀਰ ਸਿੰਘ ਰੰਧਾਵਾ ਡੈਂਟਲ ਸਰਜਨ, ਡਾ ਸਮਰਨਦੀਪ ਕੌਰ ਡੈਂਟਲ ਸਰਜਨ, ਡਾ. ਰਾਹੁਲ ਗੋਇਲ ਪੈਥਲੋਜਿਸਟ, ਡਾ ਮਨਦੀਪ ਕੌਰ ਫਿਜ਼ੀਉਥੈਰਾਪਿਸਟ, ਡਾਈਟੀਸ਼ੀਅਨ ਮੈਡਮ ਰੋਨਿਕਾ ਕਾਹਲੋ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 350 ਮਰੀਜ਼ਾਂ ਦਾ ਤਸੱਲੀਬਖਸ਼ ਚੈੱਕਅੱਪ ਕੀਤਾ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇੱਕ ਦਿਨ ਦੀ ਉ.ਪੀ. ਡੀ. ਸੇਵਾ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਿਵੰਦਰ ਸਿੰਘ ਢਾਹਾਂ ਜਨਰਲ ਸਕੱਤਰ,  ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੇਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਰਣਜੀਤ ਸਿੰਘ ਮਾਨ ਸੁਰੱਖਿਆ ਅਫਸਰ,  ਗੁਰਬੰਤ ਸਿੰਘ ਪਰਹਾਰ ਇੰਚਾਰਜ ਟਰਾਂਸਪੋਰਟ ਵੀ ਹਾਜ਼ਰ ਸਨ ਇਸ ਮੌਕੇ ਮਰੀਜ਼ਾਂ ਲਈ ਗੁਰੂ ਕਾ ਲੰਗਰ ਵੀ ਅਟੁੱਟ ਵਰਤਾਇਆ ਗਿਆ

ਫੋਟੋ ਕੈਪਸ਼ਨ :  ਢਾਹਾਂ ਕਲੇਰਾਂ ਹਸਪਤਾਲ ਵਿਖੇ ਅੱਜ ਗੁਰੂ ਰਾਮਦਾਸ  ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ   ਮੁਫਤ ਉ ਪੀ ਡੀ ਦਾ ਉਦਘਾਟਨ ਕਰਦੇ ਹੋਏ ਸ੍ਰੀ ਵਿਰਾਜ ਤਿੜਕੇ ਐਸ ਡੀ ਐਮ ਬੰਗਾ ਨਾਲ ਹਨ ਹਰਦੇਵ ਸਿੰਘ ਕਾਹਮਾ  ਅਤੇ ਹੋਰ ਪਤਵੰਤੇ

 

 

Sunday, 1 November 2020

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਢਾਹਾਂ ਕਲੇਰਾਂ ਹਸਪਤਾਲ ਵਿਖੇ ਮੁਫ਼ਤ ਉ ਪੀ ਡੀ ਸੇਵਾ ਅੱਜ

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਢਾਹਾਂ ਕਲੇਰਾਂ ਹਸਪਤਾਲ  ਵਿਖੇ ਮੁਫ਼ਤ ਉ ਪੀ ਡੀ ਸੇਵਾ ਅੱਜ

ਢਾਹਾਂ ਕਲੇਰਾਂ ਹਸਪਤਾਲ  ਵਿਖੇ ਅੱਜ  ਸ੍ਰੀ ਵਿਰਾਜ ਤਿੜਕੇ ਐਸ ਡੀ ਐਮ ਬੰਗਾ ਕਰਨਗੇ  ਮੁਫ਼ਤ ਉ ਪੀ ਡੀ ਸੇਵਾ ਦਾ ਉਦਘਾਟਨ

ਬੰਗਾ : 1 ਨਵੰਬਰ :-
 ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਧੰਨ ਧੰਨ ਸ੍ਰੀ ਗੁਰੂ ਰਾਮਦਾਸ  ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 02 ਨਵੰਬਰ ਦਿਨ ਸੋਮਵਾਰ ਦੀ ਉ ਪੀ ਡੀ ਸੇਵਾ  ਮੁਫ਼ਤ ਕੀਤੀ ਜਾ ਰਹੀ ਹੈ ਅਤੇ   ਇਸ ਮਫ਼ੁਤ ਉ.ਪੀ.ਡੀ. ਸੇਵਾ ਦਾ ਉਦਘਾਟਨ ਸ੍ਰੀ ਵਿਰਾਜ ਤਿੜਕੇ ਐਸ.ਡੀ.ਐਮ. ਬੰਗਾ ਆਪਣੇ ਕਰ ਕਮਲਾਂ ਨਾਲ ਕਰਨਗੇ। ਇਹ ਜਾਣਕਾਰੀ ਦਿੰਦੇ ਹੋਏ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਧੰਨ ਧੰਨ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਹਾਂ ਕਲੇਰਾਂ ਹਸਪਤਾਲ ਵਿਚ 2 ਨਵੰਬਰ ਦਿਨ ਸੋਮਵਾਰ ਦੀ ਉ ਪੀ ਡੀ ਮੁਫਤ ਸੇਵਾ ਮੌਕੇ  ਪ੍ਰਕਾਸ਼ ਪੁਰਬ ਖੁਸ਼ੀ ਵਿਚ ਮਰੀਜ਼ਾਂ ਨੂੰ ਹਰ ਤਰ੍ਹਾਂ ਦੇ ਲੈਬ ਟੈਸਟਾਂ, ਅਲਟਰਾ ਸਾਊਂਡ ਸਕੈਨਿੰਗ, ਈ.ਸੀ.ਜੀ. ਅਤੇ ਐਕਸ-ਰੇ ਦੀਆਂ ਸੇਵਾਵਾਂ ਅੱਧੇ ਖਰਚੇ ਵਿਚ ਮਹੁੱਈਆਂ ਕਰਵਾਈਆਂ  ਜਾਣਗੀਆਂ। ਜਦੋਂ ਕਿ ਹਰ ਤਰ੍ਹਾਂ ਦੇ ਅਪਰੇਸ਼ਨਾਂ ਵਿਚ 25% ਦੀ ਛੋਟ ਪ੍ਰਦਾਨ ਕੀਤੀ ਜਾਵੇਗੀ । ਇਸ ਮੌਕੇ ਲੈਨਜ਼ ਵਾਲਾ ਅੱਖਾਂ ਦਾ ਅਪਰੇਸ਼ਨ ਸਿਰਫ 2500 ਰੁਪਏ ਵਿਚ ਕੀਤਾ ਜਾਵੇਗਾ। ਵਰਨਣੋਗ ਹੈ ਕਿ ਦੇਸ ਵਿਦੇਸ ਦੇ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਸਥਾਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਸਨ ਵਿਭਾਗ, ਸਰਜਰੀ ਵਿਭਾਗ, ਨਿਊਰੋ ਸਰਜਰੀ ਵਿਭਾਗ, ਆਰਥੋਪੈਡਿਕ ਵਿਭਾਗ, ਈ ਐਨ ਟੀ ਵਿਭਾਗ, ਗਾਇਨੀ ਵਿਭਾਗ, ਡੈਂਟਲ ਵਿਭਾਗ, ਫਿਜ਼ੀਉਥੈਰਾਪੀ ਵਿਭਾਗ, ਡਾਈਟੀਸ਼ੀਅਨ ਵਿਭਾਗ, ਪੈਥਲੋਜੀ ਵਿਭਾਗ, ਡਾਇਲਸਿਸ ਵਿਭਾਗ, ਰੇਡੀਉਲੋਜੀ ਵਿਭਾਗ ਆਦਿ ਇਲਾਕੇ ਦੇ ਲੋੜਵੰਦਾਂ ਮਰੀਜ਼ਾਂ ਦੀ ਸੇਵਾ ਵਿਚ 24 ਘੰਟੇ ਜੁੱਟੇ ਰਹਿੰਦੇ ਹਨ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਿਵੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ,  ਜਗਜੀਤ ਸਿੰਘ ਸੋਢੀ ਮੈਂਬਰ ਅਤੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  ਢਾਹਾਂ ਕਲੇਰਾਂ ਹਸਪਤਾਲ ਵਿਖੇ 02 ਨਵੰਬਰ ਦੀ ਮੁਫਤ ਉ ਪੀ ਡੀ ਸੇਵਾ ਸਬੰਧੀ ਜਾਣਕਾਰੀ ਦਿੰਦੇ ਹੋਏ  ਹਰਦੇਵ ਸਿੰਘ ਕਾਹਮਾ ਪ੍ਰਧਾਨ

Thursday, 29 October 2020

ਜ਼ਿਲ੍ਹਾ ਅੰਮ੍ਰਿਤਸਰ ਵਾਸੀ ਪਰਮਿੰਦਰ ਸਿੰਘ ਦੇ ਲੀਵਰ ਵਿਚ ਪਈ ਪੱਸ (AMOEBICABSCESS) ਦਾ ਸਫਲ ਇਲਾਜ ਢਾਹਾਂ ਕਲੇਰਾਂ ਹਸਪਤਾਲ ਵਿਖੇ ਹੋਇਆ

ਜ਼ਿਲ੍ਹਾ ਅੰਮ੍ਰਿਤਸਰ ਵਾਸੀ ਪਰਮਿੰਦਰ ਸਿੰਘ ਦੇ ਲੀਵਰ ਵਿਚ ਪਈ ਪੱਸ (AMOEBIC ABSCESS) ਦਾ

ਸਫਲ ਇਲਾਜ ਢਾਹਾਂ ਕਲੇਰਾਂ ਹਸਪਤਾਲ ਵਿਖੇ ਹੋਇਆ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦੂਜੇ ਜ਼ਿਲ੍ਹਿਆਂ ਤੋਂ ਆਪਣਾ ਇਲਾਜ ਕਰਵਾਉਣ ਆ ਰਹੇ ਹਨ ਮਰੀਜ਼

ਬੰਗਾ : 31 ਅਕਤੂਬਰ (      )

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕ ਇਲਾਜ ਕਰਵਾਉਣ ਆ ਰਹੇ ਹਨ,  ਜਿਸ ਦੀ ਤਾਜ਼ਾ ਮਿਸਾਲ ਹੈ ਜ਼ਿਲ੍ਹਾ ਅੰਮ੍ਰਿਤਸਰ ਵਾਸੀ ਪਰਮਿੰਦਰ ਸਿੰਘ ਪੁੱਤਰ ਹਰਭਜਨ ਸਿੰਘ  ਦੇ ਪੇਟ ਦੀ ਬਿਮਾਰੀ ਲੀਵਰ ਵਿਚ ਪੱਸ (AMOEBIC ABSCESS) ਪੈ ਜਾਣ ਦੀ ਖਤਰਨਾਕ ਬਿਮਾਰੀ ਦਾ ਸਫਲ ਇਲਾਜ  ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਪੇਟ ਦੀਆਂ ਬਿਮਾਰੀਆਂ ਦੇ ਮਾਹਿਰ, ਲੈਪਰੋਸਕੋਪਿਕ ਅਤੇ ਜਰਨਲ ਸਰਜਨ ਡਾ ਪ੍ਰਿਤਪਾਲ ਸਿੰਘ ਐਮ. ਐਸ. ਵੱਲੋਂ ਕਰਨ ਦਾ ਸਮਾਚਾਰ ਹੈ ਪਰਮਿੰਦਰ ਸਿੰਘ ਨੇ ਪਹਿਲਾਂ  ਕਈ ਥਾਵਾਂ ਤੋਂ ਇਲਾਜ ਕਰਵਾਇਆ ਪਰ ਕੋਈ ਅਰਾਮ ਨਹੀਂ ਸੀ ਆ ਰਿਹਾ ਪਰ ਜਦੋਂ ਉਹ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਪ੍ਰਿਤਪਾਲ ਸਿੰਘ ਐਮ. ਡੀ. ਕੋਲ ਆਪਣਾ ਇਲਾਜ ਕਰਵਾਉਣ ਲਈ ਆਏ ਤਾਂ ਉਹਨਾਂ ਨੂੰ ਭਰੋਸਾ ਹੋ ਗਿਆ ਸੀ ਕਿ ਮੇਰੀ ਬਿਮਾਰੀ ਦਾ ਇਲਾਜ ਸਿਰਫ਼ ਢਾਹਾਂ ਕਲੇਰਾਂ ਹਸਪਤਾਲ ਵਿਖੇ ਹੀ ਹੋ ਸਕਦਾ ਹੈ

          ਢਾਹਾਂ ਕਲੇਰਾਂ ਹਸਪਤਾਲ ਵਿਖੇ  ਡਾ. ਪ੍ਰਿਤਪਾਲ ਸਿੰਘ ਐਮ.ਐਸ. (ਪੇਟ ਦੀਆਂ ਬਿਮਾਰੀਆਂ ਦੇ ਮਾਹਿਰ, ਲੈਪਰੋਸਕੋਪਿਕ ਅਤੇ ਜਰਨਲ ਸਰਜਨ) ਨੇ ਦੱਸਿਆ ਕਿ ਜਦੋਂ  ਮਰੀਜ਼ ਪਰਮਿੰਦਰ ਸਿੰਘ ਦੀ ਜਾਂਚ ਕੀਤੀ ਤਾਂ ਪਤਾ ਲਗਿਆ ਕਿ ਉਸਦੇ  ਲੀਵਰ ਵਿਚ ਪੱਸ (AMOEBIC ABSCESS) ਪੈਣ ਕਰਕੇ, ਪੇਟ ਵਿਚ ਪਾਣੀ ਭਰ ਗਿਆ ਸੀ ਜਿਸ ਨਾਲ ਉਸ ਦੇ ਪੇਟ ਵਿਚ ਬਹੁਤ ਤੇਜ਼ ਦਰਦ ਹੁੰਦਾ ਸੀ ਅਤੇ ਸਾਹ ਲੈਣ ਵਿਚ ਭਾਰੀ ਮੁਸ਼ਕਲ ਆ ਰਹੀ ਸੀ ਡਾਕਟਰ ਸਾਹਿਬ ਨੇ  ਖਾਸ ਟੈਸਟ ਅਤੇ ਖਾਸ ਸਕੈਨ ਕਰਵਾ ਕੇ ਪਤਾ ਲਗਾਇਆ ਕਿ ਇਸ ਬਿਮਾਰੀ ਦੀ ਜੜ੍ਹ ਕਿੱਥੇ ਹੈ ? ਡਾਕਟਰ ਸਾਹਿਬ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਦੋਂ ਮਰੀਜ਼ ਦਾ ਸਹੀ ਤਰੀਕੇ ਨਾਲ ਡਾਇਗਨੋਜ਼ ਹੋ ਜਾਵੇ ਤਾਂ ਉਸ ਮਰੀਜ਼ ਦਾ ਇਲਾਜ ਪੱਕਾ ਅਤੇ ਵਧੀਆ ਹੁੰਦਾ ਹੈ ਡਾਇਗਨੋਜ਼ ਹੋਣ ਉਪਰੰਤ ਡਾ. ਪ੍ਰਿਤਪਾਲ ਸਿੰਘ ਐਮ.ਐਸ.  ਨੇ  ਹਸਪਤਾਲ ਵਿਚ ਦਾਖਲ ਕਰਕੇ ਮਰੀਜ਼ ਪਰਮਿੰਦਰ ਸਿੰਘ ਦੀ ਬਿਮਾਰੀ ਦਾ ਇਲਾਜ ਕੀਤਾ ਇੱਕ ਹਫਤੇ ਵਿਚ ਹੀ ਪਰਮਿੰਦਰ ਸਿੰਘ ਦੇ ਲੀਵਰ ਦੀ ਪੱਸ ਵਾਲੀ ਖਤਰਨਾਕ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਕੇ ਤੰਦਰੁਸਤ ਕਰ ਦਿੱਤਾ ਜ਼ਿਲ੍ਹਾ ਅੰਮ੍ਰਿਤਸਰ ਵਾਸੀ ਪਰਮਿੰਦਰ ਸਿੰਘ ਅਤੇ ਉਹਨਾਂ ਦੀ ਪਤਨੀ ਕੁਲਦੀਪ ਕੌਰ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਸਟਾਫ਼ ਅਤੇ ਡਾ. ਪ੍ਰਿਤਪਾਲ ਸਿੰਘ ਸਿੰਘ ਐਮ ਐਸ (ਲੈਪਰੋਸਕੋਪਿਕ ਅਤੇ ਜਰਨਲ ਸਰਜਨ) ਦਾ ਵਧੀਆ ਇਲਾਜ ਕਰਕੇ ਨਵਾਂ ਜੀਵਨ ਪ੍ਰਦਾਨ ਕਰਨ ਲਈ ਹਾਰਦਿਕ ਧੰਨਵਾਦ ਕੀਤਾ ਹੁਣ ਪਰਮਿੰਦਰ ਸਿੰਘ ਆਪਣਾ ਰੋਜ਼ਾਨਾ ਜੀਵਨ ਦੇ ਸਾਰੇ ਕੰਮ ਕਾਜ ਖੁਦ ਨਾਲ ਕਰ ਰਹੇ ਅਤੇ ਬਿਮਾਰੀ ਤੋਂ ਵੀ ਪੱਕਾ ਛੁਟਕਾਰਾ ਚੁੱਕਾ ਹੈ

          ਇਸ ਮੌਕੇ ਗੱਲਬਾਤ ਕਰਦੇ ਡਾ. ਪ੍ਰਿਤਪਾਲ ਸਿੰਘ ਐਮ.ਐਸ. (ਲੈਪਰੋਸਕੋਪਿਕ ਅਤੇ ਜਰਨਲ ਸਰਜਨ) ਨੇ ਦੱਸਿਆ ਕਿ ਸਾਡੇ ਦਿਨੋ ਦਿਨ ਬਦਲ ਰਹੇ ਰਹਿਣ ਸਹਿਣ ਜਾਂ ਖਾਣ ਪੀਣ ਦੇ ਗਲਤ ਤਰੀਕਿਆਂ ਕਰਕੇ ਲੋਕ ਬਿਮਾਰ ਹੁੰਦੇ ਹਨ, ਨਾਲ ਹੀ ਉੱਥੇ  ਸਹੀ ਡਾਇਗਨੋਜ਼ ਤੇ ਸਹੀ ਇਲਾਜ ਨਾ ਮਿਲਣ ਕਰਕੇ, ਮਾਮੂਲੀ ‍ਜਿਹੀ ਬਿਮਾਰੀ ਵੀ ਵੱਡੀ ਅਤੇ ਸਰੀਰ ਲਈ ਜਾਨ ਲੇਵਾ ਬਣ ਜਾਂਦੀ ਹੈ ਇਸ ਲਈ ਕਿਸੇ ਵੀ ਬਿਮਾਰੀ ਵਾਲੀ ਹਾਲਤ ਵਿਚ ਸਮੇਂ ਸਿਰ, ਡਾਕਟਰ ਸਾਹਿਬਾਨ ਤੋਂ ਆਪਣਾ ਸਹੀ ਡਾਇਗਨੋਜ਼ ਕਰਕੇ ਹੀ ਇਲਾਜ ਕਰਵਾਉਣਾ ਚਾਹੀਦਾ ਹੈ ਡਾ. ਸਾਹਿਬ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਧੁਨਿਕ ਆਈ.ਸੀ.ਯੂ, ਵੈਂਟੀਲੇਟਰ, ਮਾਡੂਲਰ ਅਪਰੇਸ਼ਨ ਥੀਏਟਰ ਅਤੇ  ਕਾਰਡੀਅਕ ਮੋਨੀਟਰ, ਅਲਟਰਾ ਸਾਊਂਡ ਸਕੈਨ, ਡਿਜਟੀਟਲ ਐਕਸਰੇ , ਸੀ ਟੀ ਸਕੈਨ, ਆਧੁਨਿਕ ਪੈਥ ਲੈਬ ਅਤੇ ਹੋਰ ਨਵੀਨਤਮ ਉਪਕਰਨਾਂ ਦਾ ਵਿਸ਼ੇਸ਼  ਪ੍ਰਬੰਧ ਹੈ ਜਿਸ ਨਾਲ ਮਰੀਜਾਂ ਦੀ ਵਧੀਆ ਜਾਂਚ ਹੁੰਦੀ ਹੈ ਅਤੇ ਤੇਜ਼ੀ ਨਾਲ ਬਿਮਾਰੀ ਦਾ ਇਲਾਜ ਹੁੰਦਾ ਹੈ ਇਸ ਮੌਕੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਸੁਪਰਡੈਂਟ, ਹਸਪਤਾਲ  ਨਰਸਿੰਗ ਸਟਾਫ਼ ਅਤੇ  ਪਰਮਿੰਦਰ ਸਿੰਘ ਦੇ ਪਰਵਾਰਿਕ ਮੈਂਬਰ ਵੀ ਹਾਜ਼ਰ ਸਨ  

ਫੋਟੋ ਕੈਪਸ਼ਨ :  ਅੰਮ੍ਰਿਤਸਰ ਵਾਸੀ ਪਰਮਿੰਦਰ ਸਿੰਘ ਵੱਲ਼ੋਂ ਆਪਣੇ ਪਰਿਵਾਰ ਨਾਲ ਢਾਹਾਂ ਕਲੇਰਾਂ ਹਸਪਤਾਲ ਵਿਖੇ ਡਾ. ਪ੍ਰਿਤਪਾਲ ਸਿੰਘ ਐਮ ਐਸ ਦਾ ਵਧੀਆ ਇਲਾਜ ਕਰਨ ਲਈ ਧੰਨਵਾਦ ਕਰਨ ਮੌਕੇ ਦੀ ਤਸਵੀਰ

ਗੁਰੂਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 18 ਦਿਨ ਵੈਂਟੀਲੇਟਰ ਦੀ ਮਦਦਨਾਲਇਲਾਜ ਕਰਕੇ ਸੱਪ ਦੇ ਕੱਟੀ 44 ਸਾਲ ਦੀ ਮਹਿਲਾ ਦੀ ਜਾਨ ਬਚਾਈ ਗਈ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 18 ਦਿਨ ਵੈਂਟੀਲੇਟਰ ਦੀ ਮਦਦ

ਨਾਲ ਇਲਾਜ ਕਰਕੇ ਸੱਪ ਦੇ ਕੱਟੀ 44 ਸਾਲ ਦੀ ਮਹਿਲਾ ਦੀ ਜਾਨ ਬਚਾਈ ਗਈ

 

ਬੰਗਾ : 30 ਅਕਤੂਬਰ (              )

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਸਨ ਵਿਭਾਗ ਵਿਚ ਸੱਪ ਦੀ ਕੱਟੀ ਹੋਈ ਨੇੜਲੇ ਪਿੰਡ ਦੀ ਵਾਸੀ 44 ਸਾਲ ਦੀ ਮਹਿਲਾ ਦੀ ਜਾਨ ਵੈਂਟੀਲੇਟਰ ਦੀ ਮਦਦ ਨਾਲ ਵਧੀਆ ਇਲਾਜ ਕਰਕੇ ਬਚਾਈ ਗਈ ਹੈ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੈਡੀਸਨ ਵਿਭਾਗ ਦੇ ਮੁੱਖੀ ਡਾ ਮੁਕਲ ਬੇਦੀ ਨੇ ਦੱਸਿਆ ਕਿ ਬੀਬੀ ਸਰੋਜ ਰਾਣੀ ਨੂੰ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਬਹੁਤ ਹੀ ਗੰਭੀਰ ਹਾਲਤ ਵਿਚ ਉਹਨਾਂ ਦੇ ਕੋਲ ਇਲਾਜ ਲਈ ਵੱਡੇ ਸ਼ਹਿਰਾਂ ਦੇ ਹਸਪਤਾਲਾਂ ਤੋਂ ਲਿਆਂਦਾ ਗਿਆ ਸੀ ਇਹ ਮਰੀਜ਼ ਇਸ ਤੋਂ ਪਹਿਲਾਂ ਵੱਡੇ ਸ਼ਹਿਰਾਂ ਵਿਚ ਵੈਂਟੀਲੇਟਰ ਤੇ ਇਲਾਜ ਕਰਵਾਕੇ ਪ੍ਰੇਸ਼ਾਨ ਹੋ ਚੁੱਕਾ ਸੀ ਪਰ ਮਰੀਜ਼ ਦਾ ਦੁੱਖ ਦਿਨ ਬ ਦਿਨ ਵੱਧ ਰਿਹਾ ਸੀ  ਡਾ. ਮੁਕਲ ਬੇਦੀ ਨੇ ਦੱਸਿਆ ਕਿ ਮਾਤਾ ਸਰੋਜ ਰਾਣੀ  ਦੇ ਟੈਸਟਾਂ ਵਿਚ ਸੱਪ ਦੇ ਕੱਟੇ ਦੇ ਲੱਛਣ ਸਾਹਮਣੇ ਆਏ, ਕਿਉਂ ਕਿ ਮਰੀਜ਼ ਹਸਪਤਾਲ ਵਿਖੇ ਪਹਿਲਾਂ ਹੀ ਕਈ ਹਸਪਤਾਲਾਂ ਤੋਂ ਜਵਾਬ ਮਿਲਣ ਤੇ ਇਲਾਜ ਲਈ ਆਇਆ ਸੀ ਮੌਤ ਨਾਲ ਜੂਝਦੀ ਬੀਬੀ ਸਰੋਜ ਰਾਣੀ ਦੀ ਅਤਿ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾ. ਮੁਕਲ ਬੇਦੀ ਐਮ.ਡੀ. ਨੇ ਮਰੀਜ਼ ਦੀ ਜਾਨ ਬਚਾਉਣ ਲਈ ਤੇਜ਼ੀ ਨਾਲ ਇਲਾਜ ਸ਼ੁਰੂ ਕਰ ਦਿੱਤਾ ਗਿਆ ਸੱਪ ਦੇ ਕੱਟਣ ਤੇ ਇਲਾਜ ਵਾਲੀਆਂ ਖਾਸ ਦਵਾਈਆਂ ਜੋ ਇਲਾਕੇ ਵਿਚ ਸਿਰਫ ਗਰੁ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਉਪਲੱਬਧ ਹਨ ਨਾਲ ਇਲਾਜ ਆਰੰਭ ਕੀਤਾ ਗਿਆ ਢਾਹਾਂ ਕਲੇਰਾਂ ਹਸਪਤਾਲ ਦੇ ਡਾਕਟਰ ਮੁਕਲ ਬੇਦੀ ਅਤੇ ਸਟਾਫ਼ ਦੀ ਦਿਨ ਰਾਤ ਦੀ ਮਿਹਨਤ ਨੇ ਆਈ ਸੀ ਯੂ ਵਿਚ  ਵੈਂਟੀਲੇਟਰ ਅਤੇ ਖਾਸ ਦਵਾਈਆਂ ਦੀ ਸਹਾਇਤਾ ਨਾਲ ਇਲਾਜ ਕਰਕੇ ਮਾਤਾ ਸਰੋਜ ਰਾਣੀ ਨੂੰ ਬਿਲਕੁੱਲ ਠੀਕ ਕਰ ਦਿੱਤਾ ਹੈ ਡਾ. ਸਾਹਿਬ ਨੇ ਦੱਸਿਆ ਕਿ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਧੁਨਿਕ ਆਈ ਸੀ ਯੂ ਅਤੇ ਆਈ ਸੀ ਸੀ ਯੂ ਆਧੁਨਿਕ ਵੈਂਟੀਲੇਟਰ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹਨ ਹਨ, ਜਿਸ ਨਾਲ ਸੱਪ ਦੇ ਡੰਗੇ - ਕੱਟੇ ਕਿਸੇ ਵੀ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ ਦਾ ਵਧੀਆ ਇਲਾਜ  ਕੀਤਾ ਜਾਂਦਾ ਹੈ ਮਾਤਾ ਸਰੋਜ ਰਾਣੀ  ਦੇ ਪਰਿਵਾਰ ਹਸਪਤਾਲ ਵੱਲੋਂ ਮਾਤਾ ਸਰੋਜ ਰਾਣੀ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਹੀ ਨਹੀਂ ਸਗੋਂ ਤੰਦੁਰਸਤ ਕਰਕੇ ਆਪਣੇ ਪੈਰਾਂ ਤੇ ਚੱਲਣ ਦੇ ਕਾਬਲ ਬਣਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਡਾਕਟਰ ਮੁਕਲ ਬੇਦੀ ਅਤੇ ਸਮੂਹ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ ਇਸ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਮੁਕਲ ਬੇਦੀ ਐਮ ਡੀ ਮੈਡੀਸਨ, ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਸ਼ਰੇਸ ਬਸਰਾ, ‍ ਡਾ. ਗੁਰਦੀਪ ਸਿੰਘ, ਆਈ ਯੂ ਇੰਚਾਰਜ ਸੋਨੀਆ ਸਿੰਘ, ਨਰਸਿੰਗ ਸਟਾਫ਼ ਅਤੇ ਬੀਬੀ ਸਰੋਜ ਰਾਣੀ ਦੇ ਪਰਿਵਾਰਿਕ ਮੈਂਬਰ ਵੀ ਹਾਜ਼ਰ ਸਨ  

ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਬਾਬਾ ਬੁੱਧ ਸਿੰਘ ਢਾਹਾਂ ਟਰੌਮਾ ਸੈਂਟਰ ਵਿਖੇ ਸਰੋਜ਼ ਰਾਣੀ ਨਾਲ ਤਸਵੀਰ ਵਿਚ ਹਸਪਤਾਲ ਪ੍ਰਬੰਧਕ ਅਤੇ ਡਾਕਟਰ ਸਾਹਿਬਾਨ ਤੇ ਹਸਪਤਾਲ ਸਟਾਫ਼ 

Wednesday, 28 October 2020

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 2 ਨਵੰਬਰ ਨੂੰ ਢਾਹਾਂ ਕਲੇਰਾਂ ਹਸਪਤਾਲ ਵਿਖੇ ਉ ਪੀ ਡੀ ਸੇਵਾ ਮੁਫ਼ਤ ਅਤੇ ਇਲਾਜ ਸੇਵਾਵਾਂ ਵਿਚ ਵੱਡੀ ਛੋਟ

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 2 ਨਵੰਬਰ ਨੂੰ ਢਾਹਾਂ ਕਲੇਰਾਂ ਹਸਪਤਾਲ  
ਵਿਖੇ ਉ ਪੀ ਡੀ ਸੇਵਾ ਮੁਫ਼ਤ ਅਤੇ ਇਲਾਜ ਸੇਵਾਵਾਂ ਵਿਚ ਵੱਡੀ ਛੋਟ
ਬੰਗਾ : 28 ਅਕਤੂਬਰ :
ਧੰਨ ਧੰਨ ਸ੍ਰੀ ਗੁਰੂ ਰਾਮਦਾਸ  ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਨਵੰਬਰ ਦਿਨ ਸੋਮਵਾਰ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਉ ਪੀ ਡੀ  ਮੁਫ਼ਤ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਵਿਖੇ ਵੱਖ ਵੱਖ ਵਿਭਾਗਾਂ ਵਿਚ ਲੋੜਵੰਦ ਮਰੀਜ਼ਾਂ ਨੂੰ ਇਲਾਜ ਵਿਚ ਵੱਡੀਆਂ ਛੋਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਇਹ ਜਾਣਕਾਰੀ ਦਿੰਦੇ ਹੋਏ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸੀਨੀਅਰ ਮੀਤ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਿਵੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ  ਨੇ ਦੱਸਿਆ ਕਿ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਧੰਨ ਧੰਨ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਸਪਤਾਲ ਢਾਹਾਂ ਕਲੇਰਾਂ ਵਿਖੇ  2 ਨਵੰਬਰ ਦਿਨ ਸੋਮਵਾਰ ਨੂੰ ਉ ਪੀ ਡੀ ਫਰੀ ਕੀਤੀ ਜਾਵੇਗੀ। ਇਸ ਮੌਕੇ ਟਰੱਸਟ ਵੱਲੋਂ ਪ੍ਰਕਾਸ਼ ਪੁਰਬ ਖੁਸ਼ੀ ਵਿਚ ਮਰੀਜ਼ਾਂ ਨੂੰ ਇਲਾਜ ਸੇਵਾਵਾਂ ਅਤੇ ਲੈਬ ਟੈਸਟਾਂ ਵਿਚ ਵਿਚ ਵਿਸ਼ੇਸ਼  ਛੋਟ ਪ੍ਰਦਾਨ ਕੀਤੀ ਜਾਵੇਗੀ।  ਜਿਹਨਾਂ ਵਿਚ ਹਰ ਤਰ੍ਹਾਂ ਦੇ ਲੈਬ ਟੈਸਟਾਂ ਅਤੇ ਅਲਟਰਾ ਸਾਊਂਡ ਸਕੈਨਿੰਗ ਸੇਵਾਵਾਂ ਵੀ ਮਰੀਜ਼ਾਂ ਨੂੰ ਅੱਧੇ ਖਰਚੇ ਵਿਚ ਮਹੁੱਈਆਂ ਕਰਵਾਈਆਂ  ਜਾਣਗੀਆਂ। ਜਦ ਕਿ ਅਪਰੇਸ਼ਨਾਂ ਵਿਚ 25% ਦੀ ਛੋਟ ਪ੍ਰਦਾਨ ਕੀਤੀ ਜਾਵੇਗੀ ।  5000 ਰੁਪਏ ਦਾ, ਲੈਨਜ਼ ਵਾਲਾ ਅੱਖਾਂ ਦਾ ਅਪਰੇਸ਼ਨ ਸਿਰਫ 2500 ਰੁਪਏ ਵਿਚ ਕੀਤਾ ਜਾਵੇਗਾ। ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਦੇਸ ਵਿਦੇਸ ਦੇ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਸਥਾਪਿਤ ਅਤੇ ਇਲਾਕੇ ਵਿਚ ਪਿਛਲੇ 40 ਸਾਲਾਂ ਤੋਂ ਮੈਡੀਕਲ ਖੇਤਰ ਵਿਚ ਸੇਵਾ ਕਰ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਸਨ ਵਿਭਾਗ, ਸਰਜਰੀ ਵਿਭਾਗ, ਨਿਊਰੋ ਸਰਜਰੀ ਵਿਭਾਗ, ਆਰਥੋਪੈਡਿਕ ਵਿਭਾਗ, ਈ ਐਨ ਟੀ ਵਿਭਾਗ, ਗਾਇਨੀ ਵਿਭਾਗ, ਡੈਂਟਲ ਵਿਭਾਗ, ਫਿਜ਼ੀਉਥੈਰਾਪੀ ਵਿਭਾਗ, ਡਾਈਟੀਸ਼ੀਅਨ ਵਿਭਾਗ, ਪੈਥਲੋਜੀ ਵਿਭਾਗ, ਡਾਇਲਸਿਸ ਵਿਭਾਗ, ਰੇਡੀਉਲੋਜੀ ਵਿਭਾਗ ਆਦਿ ਇਲਾਕੇ ਦੇ ਲੋੜਵੰਦਾਂ ਮਰੀਜ਼ਾਂ ਦੀ ਸੇਵਾ ਵਿਚ 24 ਘੰਟੇ ਜੁੱਟੇ ਰਹਿੰਦੇ ਹਨ। ਉਹਨਾਂ ਦੱਸਿਆ ਕਿ ਢਾਹਾਂ ਕਲੇਰਾਂ ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਨੂੰ ਤਿੰਨੋ ਵੇਲੇ ਪੌਸ਼ਟਿਕ ਭੋਜਨ ਵੀ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ। ਇਸ ਮੌਕੇ ਜਗਜੀਤ ਸਿੰਘ ਸੋਢੀ ਮੈਂਬਰ ਅਤੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  2 ਨਵੰਬਰ ਨੂੰ ਢਾਹਾਂ ਕਲੇਰਾਂ ਹਸਪਤਾਲ ਵਿਖੇ ਹੋ ਰਹੀ ਫਰੀ ਉ ਪੀ ਡੀ ਸਬੰਧੀ ਜਾਣਕਾਰੀ ਦਿੰਦੇ ਹੋਏ  ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਿਵੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ

Wednesday, 14 October 2020

ਮੋਟਾਪੇ ਦੇ ਸ਼ਿਕਾਰ ਅਤੇ ਪਤਲੇ ਸਰੀਰ ਦੇ ਲੋਕਾਂ ਲਈ ਤੰਦਰੁਸਤੀ ਦਾ ਕੇਂਦਰ ਬਣ ਰਿਹਾ ਹੈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਡਾਈਟੀਸ਼ੀਅਨ ਵਿਭਾਗ

ਮੋਟਾਪੇ ਦੇ ਸ਼ਿਕਾਰ ਅਤੇ ਪਤਲੇ ਸਰੀਰ ਦੇ ਲੋਕਾਂ ਲਈ ਤੰਦਰੁਸਤੀ ਦਾ ਕੇਂਦਰ ਬਣ ਰਿਹਾ ਹੈ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਡਾਈਟੀਸ਼ੀਅਨ ਵਿਭਾਗ
ਬੰਗਾ 14 ਅਕਤੂਬਰ : (                        )
ਇਲਾਕੇ ਲੋਕਾਂ ਨੂੰ ਸਿਹਤਮੰਦ ਰੱਖਣ ਵਿਚ ਪਿਛਲੇ ਚਾਰ ਦਹਾਕਿਆਂ ਤੋਂ ਅਹਿਮ ਰੋਲ ਅਦਾ ਕਰ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਡਾਈਟੀਸ਼ੀਅਨ ਵਿਭਾਗ ਮੋਟਾਪੇ ਦੀ ਬਿਮਾਰੀ ਦੇ ਵਾਲੇ ਲੋਕਾਂ ਅਤੇ ਪਤਲੇ ਲੋਕਾਂ ਲਈ  ਤੰਦਰੁਸਤੀ ਦਾ ਕੇਂਦਰ ਬਣ ਰਿਹਾ ਹੈ ।  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਡਾਈਟੀਸ਼ੀਅਨ ਵਿਭਾਗ ਵੱਲੋਂ ਖਾਣ¸ਪੀਣ ਦੇ ਤਰੀਕਿਆਂ ਨੂੰ ਸਹੀ ਕਰਕੇ ਮੋਟਾਪਾ, ਸ਼ੂਗਰ ਅਤੇ ਹੋਰ ਬਿਮਾਰੀਆਂ ਦੇ ਸ਼ਿਕਾਰ ਨੂੰ ਲੋਕਾਂ/ਮਰੀਜ਼ਾਂ ਨੂੰ ਤੰਦਰੁਸਤ ਕਰਨ ਵਿਚ ਅਹਿਮ ਰੋਲ ਅਦਾ ਕਰ ਰਿਹਾ ਹੈ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਚ ਮਾਹਿਰ ਡਾਈਟੀਸ਼ੀਅਨ ਮੈਡਮ ਰੌਣਿਕਾ ਕਾਹਲੋ ਵੱਲੋਂ ਬੀਤੇ ਦਿਨੀ ਅਨੇਕਾਂ ਮੋਟਾਪੇ ਦੀ ਬਿਮਾਰੀ ਦੇ ਸ਼ਿਕਾਰ ਅਤੇ ਪਤਲੇ ਸਰੀਰ ਦੇ ਲੋਕਾਂ/ਮਰੀਜ਼ਾਂ ਦਾ ਖਾਣ¸ਪੀਣ ਦੇ ਢੰਗ ਨੂੰ ਸਹੀ ਡਾਈਟ ਪਲੈਨ ਅਨੁਸਾਰ ਦਰੁਸਤ ਕਰਕੇ ਸਿਹਤਮੰਦ ਕੀਤਾ ਗਿਆ ਹੈ ।  ਮੈਡਮ ਰੋਣਿਕਾ ਕਾਹਲੋਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਈਟੀਸ਼ੀਅਨ ਵਿਭਾਗ ਵਿਚ ਨੇੜਲੇ ਪਿੰਡ ਤੋਂ ਦੋ ਬੱਚਿਆਂ ਦੀ ਮਾਤਾ 36 ਸਾਲਾ ਅਮਨਜੋਤ ਕੌਰ ਆਪਣੇ ਦਿਨੋ¸ਦਿਨ ਵੱਧਦੇ ਮੋਟਾਪੇ ਦੇ ਇਲਾਜ ਲਈ  ਆਏ ਸਨ । ਹੁਣ ਉਹਨਾਂ ਦਾ ਦੋ ਮਹੀਨੇ ਵਿਚ ਸਹੀ ਡਾਈਟ ਪਲੈਨ ਨਾਲ ਕੀਤੇ ਇਲਾਜ ਨਾਲ 11  ਕਿਲੋ ਭਾਰ ਘਟਿਆ ਹੈ ।  ਡਾਈਟੀਸ਼ੀਅਨ ਵਿਭਾਗ ਵਿਚ ਚੈੱਕਅੱਪ ਲਈ ਆਏ 47 ਸਾਲਾ ਕੁਲਵੀਰ ਰਾਮ ਨੇ ਦੱਸਿਆ ਕਿ ਵਿਦੇਸ਼ ਵਿਚ ਨੌਕਰੀ ਕਰਨ ਮੌਕੇ ਉਸ ਦਾ ਭਾਰ ਇੱਕ ਕੁਵਿੰਟਲ ਤੋਂ ਵੀ ਜ਼ਿਆਦਾ ਹੋ ਗਿਆ ਸੀ । ਜਿਸ ਨਾਲ ਉਸ ਨੂੰ ਚੱਲਣ ਫਿਰਨ ਵਿਚ ਮੁਸ਼ਕਲ ਪੇਸ਼ ਆ ਰਹੀ ਸੀ । ਜਦੋਂ ਉਹ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਡਾਈਟੀਸ਼ੀਅਨ ਵਿਭਾਗ ਵਿਚ ਆਏ ਤਾਂ ਇੱਥੋ ਮਿਲੇ ਡਾਈਟ ਪਲੈਨ ਨਾਲ ਪਹਿਲੇ ਮਹੀਨੇ ਵਿਚ ਹੀ 5 ਕਿਲੋ ਘਟਾ ਲਿਆ ਹੈ। ਉਹ ਹੁਣ ਆਪਣਾ ਭਾਰ 70 ਕਿਲੋਗ੍ਰਾਮ ਕਰ ਲਵੇਗਾ ਅਤੇ ਪੂਰੀ ਤਰ੍ਹਾਂ ਫਿੱਟ ਹੋਵੇਗਾ।  ਜਦ ਕਿ 21 ਸਾਲ ਮਨਪ੍ਰੀਤ ਕੌਰ ਫਗਵਾੜਾ ਜਿਸ ਦਾ ਸਿਰਫ 28 ਕਿਲੋ ਭਾਰ ਸੀ ਦਾ ਡਾਈਟਸ਼ੀਅਨ ਵਿਭਾਗ ਦੇ ਵਧੀਆ ਡਾਈਟ ਪਲੈਨ  ਨਾਲ ਡੇਢ ਮਹੀਨੇ ਵਿਚ ਵੱਧ ਕੇ 35 ਕਿਲੋਗ੍ਰਾਮ ਹੋਇਆ ਹੈ ।  ਇਸੇ ਤਰ•ਾਂ 18 ਸਾਲ ਉਮਰ ਦੀ ਪ੍ਰਿਆ ਨੇ ਆਪਣੇ ਲੋੜ ਤੋਂ ਜ਼ਿਆਦਾ ਭਾਰ ਨੂੰ ਸਿਰਫ ਦੋ ਮਹੀਨੇ ਦੀ ਡਾਈਟ ਪੈਲੇਨ ਅਨੁਸਾਰ ਸਹੀ ਖਾਣ ਪੀਣ ਰੱਖਕੇ 12 ਕਿਲੋ ਭਾਰ ਘਟਾਇਆ ਗਿਆ ਹੈ। ਉੁੱਥੇ ਸਿਰਫ ਦੋ ਮਹੀਨੇ ਵਿਚ ਇੱਕ ਹੋਰ ਮਰੀਜ਼ ਸਰਬਜੀਤ ਕੌਰ ਨੇ  ਆਪਣੇ ਕੁੱਲ ਭਾਰ ਦਾ 15 ਪ੍ਰਤੀਸ਼ਤ ਭਾਰ ਘਟਾਇਆ ਹੈ । ਡਾਈਟੀਸ਼ੀਅਨ ਮੈਡਮ ਰੋਨਿਕਾ ਕਾਹਲੋ ਨੇ ਦੱਸਿਆ ਨੂੰ ਮਨੁੱਖੀ ਸਰੀਰ ਵਿਚ ਜ਼ਿਆਦਾ ਮੋਟਾਪਾ ਅਤੇ ਜ਼ਿਆਦਾ ਪਤਲਾ ਹੋਣ ਨਾਲ ਸਰੀਰ ਨੂੰ ਕਈ ਤਰ•ਾਂ ਦੀ ਬਿਮਾਰੀ ਹੋਣ ਦਾ ਖਤਰਾ ਹੁੰਦਾ ਹੈ। ਜਿਵੇਂ ਕਿ ਮੋਟਾਪੇ ਨਾਲ ਸ਼ੂਗਰ, ਕਿਡਨੀ, ਦਿਲ, ਕੈਂਸਰ, ਬਲੱਡ ਪ੍ਰੈਸ਼ਰ ਅਤੇ ਬਿਮਾਰੀਆਂ ਲੱਗ ਸਕਦੀਆਂ ਹੋ ਸਕਦੀਆਂ ਹਨ ਅਤੇ ਸਰੀਰ ਦੇ ਜ਼ਿਆਦਾ ਪਤਲੇ ਹੋਣ ਨਾਲ ਸਰੀਰ ਵਿਚ ਹੀਮੋਗਲੋਬਿਨ ਦੀ ਘਾਟ, ਕੈਲਸ਼ੀਅਮ ਦੀ ਘਾਟ, ਸਰੀਰ ਦੀ ਕੰਮਜ਼ੋਰੀ ਹੋਣਾ, ਨਾੜਾਂ ਦੀ ਕੰਮਜ਼ਰੀ ਅਤੇ ਬਿਮਾਰੀ ਨਾਲ ਲੜਨ ਦੀ ਸਰੀਰ ਦੀ ਸਮਰੱਥਾ ਘੱਟ ਜਾਂਦੀ ਹੈ। ਜਿਸ ਦਾ ਬੁਰਾ ਅਸਰ ਸਾਡੇ ਸਰੀਰ ਦੇ ਦੂਜੇ ਅੰਗਾਂ ਤੇ ਪੈਂਦਾ ਹੈ ਅਤੇ ਸਰੀਰ ਕੰਮ ਕਰਨਾ ਬੰਦ ਕਰ ਦਿੰਦਾ ਹੈ। ਇਸ ਲਈ ਹਰ ਤਰ੍ਹਾਂ ਦੀ ਬਿਮਾਰੀ ਦੇ ਇਲਾਜ ਮੌਕੇ ਡਾਈਟੀਸ਼ੀਅਨ ਦੀ ਸਲਾਹ ਅਨੁਸਾਰ ਸਹੀ ਭੋਜਨ ਖਾਣ ਨਾਲ ਮਨੁੱਖੀ ਸਰੀਰ ਜਲਦੀ ਤੰਦਰੁਸਤ ਹੁੰਦਾ ਹੈ ਅਤੇ ਸਿਹਤਮੰਦ ਰਹਿੰਦਾ ਹੈ ।  ਮੀਡੀਆ ਨੂੰ ਜਾਣਕਾਰੀ ਦੇਣ ਮੌਕੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾਈਟੀਸ਼ੀਅਨ ਮੈਡਮ ਰੌਨਿਕਾ ਕਾਹਲੋਂ ਅਤੇ ਮਹਿੰਦਰਪਾਲ ਸਿੰਘ ਸੁਪਰਡੈਂਟ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਡਾਈਟੀਸ਼ੀਅਨ ਵਿਭਾਗ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇੱਕ ਮਰੀਜ਼  ਨੂੰ ਡਾਈਟ ਪਲੈਨ ਡਾਈਟ ਬਾਰੇ ਜਾਣਕਾਰੀ ਦੇਣ ਮੌਕੇ ਡਾਈਟਸ਼ੀਅਨ ਮੈਡਮ ਰੌਣਿਕਾ ਕਾਹਲੋ