ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵੱਲੋਂ
ਸਕੂਲ ਵਿਦਿਆਰਥੀਆਂ ਨੂੰ ਘਰ ਬੈਠੇ ਹੀ ਪੜ੍ਹਾਈ ਕਰਵਾਉਣ ਵਾਲਾ ਆਨਲਾਈਨ ਸਿਸਟਮ ਆਰੰਭ
ਬੰਗਾ : 8 ਅਪਰੈਲ : - ਇਲਾਕੇ ਦੇ ਪ੍ਰਸਿੱਧ ਵਿਦਿਅਕ ਅਦਾਰੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਕੋਰਨਾ ਵਾਇਰਸ ਕਰਕੇ ਸਰਕਾਰ ਦੇ ਹੁਕਮਾਂ ਅਨੁਸਾਰ ਬੰਦ ਹੈ ਵਿਚ ਸਕੂਲ ਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਨਿਰੰਤਰ ਚੱਲਦਾ ਰੱਖਣ ਲਈ ਘਰ ਬੈਠੇ ਹੀ ਪੜ੍ਹਾਈ ਕਰਵਾਉਣ ਲਈ ਆਨਲਾਈਨ ਸਿਸਟਮ ਰਾਹੀਂ ਪੜ੍ਹਾਈ ਆਰੰਭ ਕਰਵਾ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ ਦੱਸਿਆ ਕਿ ਕਰੋਨਾ ਵਾਇਰਸ ਕਰਕੇ ਚੱਲ ਰਹੇ ਲਾਕਡਾਊਨ ਸਮਂੇ ਵਿਚ ਸਕੂਲ ਬੰਦ ਕੀਤੇ ਹੋਏ ਹਨ ਅਤੇ ਸਾਰਿਆਂ ਨੂੰ ਘਰ ਵਿਚ ਰਹਿ ਕੇ ਕਰੋਨਾ ਵਾਇਰਸ (ਕੋਵਿਡ-19) ਦੀ ਰੋਕਥਾਮ ਲਈ ਸਰਕਾਰ ਦਾ ਸਾਥ ਦੇਣ ਲਈ ਕਿਹਾ ਗਿਆ ਹੈ। ਪਰ ਇਸ ਕੌਮੀ ਪੱਧਰ ਦੇ ਇਸ ਲਾਕਡਾਊਨ ਮੌਕੇ ਸਕੂਲ ਦੇ ਵਿਦਿਆਰਥੀਆਂ ਦੀ ਪੜ੍ਹਾਈ ਨਾ ਖਰਾਬ ਨਾ ਹੋਵੇ ਇਸ ਲਈ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਦੇ ਦਿਸ਼ਾਂ ਨਿਰਦੇਸਾਂ ਅਨੁਸਾਰ ਵਿਦਿਆਰਥੀਆਂ ਨੂੰ ਆਨ ਲਾਈਨ ਪੜ੍ਹਾਈ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ। ਜਿਸ ਦੇ ਮੱਦੇਨਜ਼ਰ ਹੁਣ ਸਕੂਲ ਦੇ ਸਾਰੇ ਵਿਦਿਆਰਥੀ ਆਨ ਲਾਈਨ ਸਿਸਟਮ ਐਪ ਰਾਹੀਂ ਘਰ ਬੈਠੇ ਮੋਬਾਈਲ ਫੋਨਾਂ ਅਤੇ ਕੰਪਿਊਟਰਾਂ ਨਾਲ ਪੜ੍ਹਾਈ ਕਰ ਰਹੇ ਹਨ। ਜਿਸ ਵਿਚ ਅਧਿਆਪਕਾਂ ਵੱਲੋਂ ਰੋਜ਼ਾਨਾ ਸਕੂਲ ਵਾਂਗ ਹੀ ਮਿੱਥੇ ਸਮੇਂ ਤੇ ਹਰ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਅਧਿਆਪਕ ਸਹਿਬਾਨ ਵੱਲੋਂ ਸਾਰੀ ਕਲਾਸ ਦੇ ਵਿਦਿਆਰਥੀਆਂ ਆਨ ਲਾਈਨ ਪੜ੍ਹਾਇਆ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਵਿਸ਼ਿਆਂ ਮੁਤਾਬਿਕ ਨੋਟ ਤੇ ਜ਼ਰੂਰੀ ਵਿਦਿਅਕ ਪਾਠਕ੍ਰਮ ਪੀ ਡੀ ਐਫ ਫਾਈਲਾਂ ਨਾਲ ਮਹੁੱਈਆ ਕਰਵਾਏ ਜਾ ਰਹੇ ਹਨ। ਆਨਲਾਈਨ ਸਿਸਟਮ ਦੀ ਮਦਦ ਨਾਲ ਪੜ੍ਹਾਉਣ ਦੇ ਬਾਅਦ ਹੋਮ ਵਰਕ ਵੀ ਦਿੱਤਾ ਜਾ ਰਿਹਾ ਹੈ। ਜਿਸ ਨਾਲ ਵਿਦਿਆਰਥੀ ਘਰ ਬੈਠੇ ਰੋਜ਼ਾਨਾ ਸਕੂਲ ਵਾਂਗ ਪੜ੍ਹਾਈ ਕਰ ਰਹੇ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਮਾਪਿਆਂ ਦੀ ਸਹੂਲਤ ਲਈ ਵੀ ਆਨਲਾਈਨ ਦਾਖਲਾ ਕਰਵਾਉਣ ਦੀ ਸਹੂਲਤ ਵੀ ਪ੍ਰਦਾਨ ਕੀਤੀ ਗਈ ਹੈ। ਮਾਪੇ ਅਤੇ ਵਿਦਿਆਰਥੀ ਇਸ ਸਬੰਧੀ ਹੋਰ ਜਾਣਕਾਰੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਵੈਬਸਾਈਟ www.gnmpsdhahan.com ਤੇ ਵੀ ਪ੍ਰਾਪਤ ਕਰ ਸਕਦੇ ਹਨ।