Sunday, 29 November 2020

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਫਾਈਨਲ ਦਾ ਸ਼ਾਨਦਾਰ 100% ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਫਾਈਨਲ ਦਾ ਸ਼ਾਨਦਾਰ 100% ਨਤੀਜਾ
ਬੰਗਾ : 29 ਨਵੰਬਰ -
ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. (ਫਾਈਨਲ) ਦਾ ਸ਼ਾਨਦਾਰ 100% ਨਤੀਜਾ ਆਇਆ ਹੈ । ਇਸ ਸ਼ਾਨਾਮੱਤੀ ਪ੍ਰਾਪਤੀ ਬਾਰੇ ਨਰਸਿੰਗ ਕਾਲਜ ਦੇ ਮੁੱਖ ਪ੍ਰਬੰਧਕ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਜਾਣਕਾਰੀ ਦਿੱਤੀ । ਸ. ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਫਾਈਨਲ)  ਦਾ ਸ਼ਾਨਦਾਰ 100% ਨਤੀਜਾ ਆਇਆ ਹੈ। ਇਸ ਪ੍ਰੀਖਿਆ ਵਿਚੋਂ ਨਰਸਿੰਗ ਵਿਦਿਆਰਥੀਂ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ। ਬੀ.ਐਸ.ਸੀ. ਨਰਸਿੰਗ (ਫਾਈਨਲ) ਕਲਾਸ  ਵਿਚੋਂ ਅਮਨਪ੍ਰੀਤ ਕੌਰ ਪੁੱਤਰੀ ਹਰੀ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਕਲਾਸ ਵਿਚੋਂ ਦੂਜਾ ਸਥਾਨ ਰਵਨੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ ਅਤੇ ਤੀਜਾ ਸਥਾਨ ਕਮਲਜੀਤ ਕੌਰ ਪੁੱਤਰੀ ਦਿਲਬਾਗ ਸਿੰਘ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਹਾਸਲ ਕੀਤਾ ਹੈ । ਸ. ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸ਼ਾਨਦਾਰ ਨਤੀਜੇ ਲਈ ਨਰਸਿੰਗ ਕਾਲਜ ਦੇ ਬੀ.ਐਸ.ਸੀ. ਨਰਸਿੰਗ (ਫਾਈਨਲ) ਦੇ ਸਮੂਹ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਹਨ। ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਸ੍ਰੀ ਸੰਜੇ ਕੁਮਾਰ, ਮੈਡਮ ਨਵਜੋਤ ਕੌਰ ਸਹੋਤਾ ਕਲਾਸ ਇੰਚਾਰਜ, ਮੈਡਮ ਰੂਬੀ ਕੌਰ, ਮੈਡਮ ਰਮਨਦੀਪ ਕੌਰ, ਮੈਡਮ ਸਰੋਜ ਬਾਲਾ ਤੇ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਫਾਈਨਲ ਨਰਸਿੰਗ ਵਿਚੋਂ ਅਵੱਲ ਰਹੇ ਵਿਦਿਆਰਥੀ: ਪਹਿਲਾ ਸਥਾਨ ਅਮਨਪ੍ਰੀਤ ਕੌਰ ਪੁੱਤਰੀ ਹਰੀ ਸਿੰਘ, ਦੂਜਾ ਸਥਾਨ ਰਵਨੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਅਤੇ ਤੀਜਾ ਸਥਾਨ ਕਮਲਜੀਤ ਕੌਰ ਪੁੱਤਰੀ ਦਿਲਬਾਗ ਸਿੰਘ

Saturday, 28 November 2020

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 3 ਦਸੰਬਰ ਦਿਨ ਵੀਰਵਾਰ ਨੂੰ ਢਾਹਾਂ ਕਲੇਰਾਂ ਹਸਪਤਾਲ ਵਿਖੇ ਉ ਪੀ ਡੀ ਸੇਵਾ ਮੁਫ਼ਤ ਅਤੇ ਇਲਾਜ ਸੇਵਾਵਾਂ ਵਿਚ ਵੱਡੀਆਂ ਛੋਟਾਂ

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 3 ਦਸੰਬਰ ਦਿਨ ਵੀਰਵਾਰ ਨੂੰ
ਢਾਹਾਂ ਕਲੇਰਾਂ ਹਸਪਤਾਲ  ਵਿਖੇ ਉ ਪੀ ਡੀ ਸੇਵਾ ਮੁਫ਼ਤ ਅਤੇ ਇਲਾਜ ਸੇਵਾਵਾਂ ਵਿਚ ਵੱਡੀਆਂ ਛੋਟਾਂ
ਬੰਗਾ : 28 ਨਵੰਬਰ : (       )
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 03 ਦਸੰਬਰ ਦਿਨ ਵੀਰਵਾਰ ਨੂੰ  ਮੁਫ਼ਤ ਉ ਪੀ ਡੀ ਸੇਵਾ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਵਿਖੇ ਵੱਖ ਵੱਖ ਵਿਭਾਗਾਂ ਵਿਚ ਲੋੜਵੰਦ ਮਰੀਜ਼ਾਂ ਨੂੰ ਇਲਾਜ ਵਿਚ ਵੱਡੀਆਂ ਰਿਆਇਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਨੇ ਦਿੱਤੀ । ਸ. ਕਾਹਮਾ ਨੇ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਲਾਕੇ ਦੇ ਲੋੜਵੰਦਾਂ ਦੀ ਮਦਦ ਕਰਨ ਲਈ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ  3 ਦਸੰਬਰ ਦਿਨ ਵੀਰਵਾਰ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਉ ਪੀ ਡੀ ਫਰੀ ਕੀਤੀ ਗਈ ਹੈ । ਇਸ ਮੌਕੇ ਲੈਬੋਟਰੀ ਟੈਸਟ ਅੱਧੇ ਖਰਚੇ ਵਿਚ ਕੀਤੇ ਜਾਣਗੇ। ਅਲਟਰਾ ਸਾਊਂਡ ਸਕੈਨਿੰਗ ਵੀ ਅੱਧੇ ਖਰਚੇ ਵਿਚ ਹੋਵੇਗੀ । ਡਿਜੀਟਲ ਐਕਸਰੇ ਅੱਧੇ ਖਰਚੇ ਵਿਚ ਹੋਣਗੇ ਅਤੇ ਦਿਲ ਦੀ ਈ. ਸੀ. ਜੀ. ਵੀ ਅੱਧੇ ਖਰਚ ਵਿਚ ਕੀਤੀ ਜਾਵੇਗੀ । ਅੱਖਾਂ ਦੀਆਂ ਬਿਮਾਰੀਆਂ ਦੇ ਲੋੜਵੰਦ ਮਰੀਜ਼ਾਂ ਦੇ ਲੈਨਜ਼ ਵਾਲਾ ਅਪਰੇਸ਼ਨ ਸਿਰਫ 2500 ਰੁਪਏ ਵਿਚ ਕੀਤਾ ਜਾਵੇਗਾ। ਇਸ ਮੌਕੇ  ਮਰੀਜ਼ਾਂ ਨੂੰ ਹਰ ਤਰ•ਾਂ ਦੇ ਅਪਰੇਸ਼ਨਾਂ ਵਿਚ 25% ਦੀ ਛੋਟ ਮਿਲੇਗੀ । ਫਰੀ ਉ.ਪੀ.ਡੀ ਮੌਕੇ ਮਰੀਜ਼ਾਂ ਨੂੰ ਦਵਾਈਆਂ ਵੀ ਫਰੀ ਦਿੱਤੀਆਂ ਜਾਣਗੀਆਂ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਮਰੀਜ਼ਾਂ ਦਾ ਮੁਫ਼ਤ  ਚੈੱਕਅੱਪ ਕੀਤਾ ਜਾਵੇਗਾ।  ਸ. ਕਾਹਮਾ ਨੇ ਦੱਸਿਆ ਕਿ ਦੇਸ ਵਿਦੇਸ ਦੀਆਂ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਮੈਡੀਕਲ ਖੇਤਰ ਵਿਚ ਪਿਛਲੇ 40 ਸਾਲਾਂ ਤੋਂ ਸੇਵਾ ਕਰ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਸਨ ਵਿਭਾਗ, ਸਰਜਰੀ ਵਿਭਾਗ, ਨਿਊਰੋ ਸਰਜਰੀ ਵਿਭਾਗ, ਆਰਥੋਪੈਡਿਕ ਵਿਭਾਗ, ਈ ਐਨ ਟੀ ਵਿਭਾਗ, ਗਾਇਨੀ ਵਿਭਾਗ, ਡੈਂਟਲ ਵਿਭਾਗ, ਫਿਜ਼ੀਉਥੈਰਾਪੀ ਵਿਭਾਗ, ਡਾਈਟੀਸ਼ੀਅਨ ਵਿਭਾਗ, ਪੈਥਲੋਜੀ ਵਿਭਾਗ, ਡਾਇਲਸਿਸ ਵਿਭਾਗ, ਰੇਡੀਉਲੋਜੀ ਵਿਭਾਗ ਆਦਿ ਇਲਾਕੇ ਦੇ ਲੋੜਵੰਦਾਂ ਮਰੀਜ਼ਾਂ ਦੀ ਸੇਵਾ ਵਿਚ 24 ਘੰਟੇ ਜੁੱਟੇ ਰਹਿੰਦੇ ਹਨ। ਉਹਨਾਂ ਦੱਸਿਆ ਕਿ ਢਾਹਾਂ ਕਲੇਰਾਂ ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਨੂੰ ਤਿੰਨੋ ਵੇਲੇ ਪੌਸ਼ਟਿਕ ਭੋਜਨ ਵੀ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ ਅਤੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  3 ਦਸੰਬਰ ਨੂੰ ਢਾਹਾਂ ਕਲੇਰਾਂ ਹਸਪਤਾਲ ਵਿਖੇ ਹੋ ਰਹੀ ਫਰੀ ਉ ਪੀ ਡੀ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਨਾਲ ਹਨ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਿਵੰਦਰ ਸਿੰਘ ਢਾਹਾਂ ਜਨਰਲ ਸਕੱਤਰ

Wednesday, 4 November 2020

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇਵਿਦਿਆਰਥੀਆਂ ਵੱਲੋਂਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਸ੍ਰੀ ਸੁਖਮਨੀਸਾਹਿਬ ਜੀ ਦੇ ਪਾਠ ਕਰਵਾਏ ਗਏ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ

ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ

ਬੰਗਾ : 05 ਨਵੰਬਰ (      )

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀਆਂ ਜਮਾਤਾਂ ਬੀ.ਐਸ.ਸੀ. ਨਰਸਿੰਗ ਚੌਥਾ ਸਾਲ ਅਤੇ ਬੀ.ਐਸ.ਸੀ. ਨਰਸਿੰਗ ਪੋਸਟ ਬੇਸਿਕ ਦੂਜਾ ਸਾਲ ਕਲਾਸ ਦੇ ਸਮੂਹ ਵਿਦਿਆਰਥੀਆਂ ਵੱਲੋਂ  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਪਣੇ ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਅਤੇ ਸਰਬੱਤ  ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਉਪਰੰਤ ਧਾਰਮਿਕ ਦੀਵਾਨ ਵਿਚ ਭਾਈ ਜੋਗਾ ਸਿੰਘ ਅਤੇ ਭਾਈ ਮਨਜੀਤ ਸਿੰਘ ਜੀ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਇਸ ਮੌਕੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਬੀਬੀ ਜਸਪ੍ਰੀਤ ਕੌਰ ਅਤੇ ਸਾਥਣਾਂ ਨੇ ਗੁਰਬਾਣੀ ਕੀਰਤਨ ਦੁਆਰਾ ਹਾਜ਼ਰੀਆਂ ਭਰੀਆਂ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਵਿਦਿਆਰਥੀਆਂ ਨੂੰ ਨਰਸਿੰਗ ਕੋਰਸ ਪੂਰਾ ਹੋਣ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਰਦਾਸ ਕੀਤੀ ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਨਰਸਿੰਗ ਕਾਲਜ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ  ਸਮਾਗਮ ਦੌਰਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ,  ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ,  ਮੈਡਮ ਸੁਖਮਿੰਦਰ ਕੌਰ, ਮੈਡਮ ਸਰੋਜ ਬਾਲਾ, ਭਾਈ ਜੋਗਾ ਸਿੰਘ, ਭਾਈ ਪ੍ਰਵੀਨ ਸਿੰਘ, ਸ. ਰਾਜਿੰਦਰਪਾਲ ਸਿੰਘ, ਸੁਰਜੀਤ ਸਿੰਘ ਜਗਤਪੁਰ, ਉਮ ਬਹਾਦਰ ਵਿਸ਼ਵਕਰਮਾ,  ਨਰਸਿੰਗ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ  ਇਸ ਮੌਕੇ ਚਾਹ¸ਪਕੌੜਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ

ਫੋਟੋ ਕੈਪਸ਼ਨ : ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਹੋਏ  ਸਮਾਗਮ ਦੀਆਂ ਤਸਵੀਰਾਂ  

Tuesday, 3 November 2020

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਖੂਨਦਾਨ ਕੈਂਪ

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਖੂਨਦਾਨ ਕੈਂਪ
ਬੰਗਾ : 4 ਨਵੰਬਰ :
ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਧੰਨ ਧੰਨ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੈ ਇੱਛਕ ਖੂਨਦਾਨ ਕੈਂਪ ਬੜੀ ਸ਼ਰਧਾ ਭਾਵਨਾ ਨਾਲ ਲਗਾਇਆ ਗਿਆ । ਇਸ ਖੂਨਦਾਨ ਕੈਂਪ ਵਿਚ 25 ਖੂਨਦਾਨੀ ਵਾਲੰਟੀਅਰਾਂ ਵੱਲੋਂ ਖੂਨਦਾਨ ਕੀਤਾ ਗਿਆ ।  ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਇਸ ਮੌਕੇ ਪੁੱਜੇ ਖੂਨਦਾਨੀ ਵਾਲੰਟੀਅਰਾਂ, ਬਲੱਡ ਬੈਂਕ ਸਟਾਫ਼ ਅਤੇ ਸਹਿਯੋਗੀ ਸੱਜਣਾਂ ਨੂੰ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਖੂਨਦਾਨ ਦੀ ਮਹਾਨਤਾ ਬਾਰੇ ਜਾਣਕਾਰੀ ਦਿੱਤੀ ।  ਕੈਂਪ ਮੌਕੇ ਖੂਨਦਾਨੀ ਵਾਲੰਟੀਅਰਾਂ ਨੂੰ ਯਾਦਚਿੰਨ• ਅਤੇ ਸਰਟੀਫੀਕੇਟ ਪ੍ਰਦਾਨ ਕਰਕੇ ਸਨਮਾਨਿਤ ਵੀ ਕੀਤਾ ਗਿਆ ।  ਸਮੂਹ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ, ਮਹਿੰਦਰਪਾਲ ਸਿੰਘ ਸੁਪਰਡੈਂਟ, ਅਸ਼ਵਨੀ ਕੁਮਾਰ ਪਿੰਡ ਗਦਾਣੀ, ਮਾਸਟਰ ਅਮਰਜੀਤ ਸਿੰਘ ਝਿੰਗੜਾ, ਸੁਰਜੀਤ ਸਿੰਘ ਝਿੰਗੜਾ, ਡਾ. ਰਾਹੁਲ ਗੋਇਲ ਬੀ ਟੀ ਉ,  ਲੈਬ ਟੈਕਨੀਸ਼ੀਅਨ ਮਨਜੀਤ ਸਿੰਘ ਬੇਦੀ, ਲੈਬ ਟੈਕਨੀਸ਼ੀਅਨ ਰਾਜਵਿੰਦਰ ਕੌਰ ਸੈਣੀ, ਗੁਰਬੰਤ ਸਿੰਘ ਕਰਨਾਣਾ, ਸੁਰਿੰਦਰ ਸਿੰਘ ਬਲਾਕੀਪੁਰ, ਸਰਬਜੀਤ ਸਿੰਘ ਸਾਬੀ ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣਾਂ ਵਿਸ਼ੇਸ਼ ਸਹਿਯੋਗ ਦਿੱਤਾ ।
ਫੋਟੋ ਕੈਪਸ਼ਨ :  ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਨੂੰ ਯਾਦਚਿੰਨ• ਪ੍ਰਦਾਨ ਕਰਕੇ ਹੌਂਸਲਾ ਅਫਜਾਈ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣ

ਪੀ.ਐਚ.ਸੀ ਸੁੱਜੋਂ ਦੀ ਟੀਮ ਵੱਲੋਂ ਜਾਗਰੁਤਾ ਲਹਿਰ ਮਿਸ਼ਨ ਫ਼ਤਿਹ ਅਧੀਨ ਕੋਵਿਡ-19 ਦੇ ਸੈਂਪਲ ਲਏ ਗਏ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੀ.ਐਚ.ਸੀ ਸੁੱਜੋਂ ਦੀ ਟੀਮ

ਵੱਲੋਂ ਜਾਗਰੁਤਾ ਲਹਿਰ ਮਿਸ਼ਨ ਫ਼ਤਿਹ ਅਧੀਨ ਕੋਵਿਡ-19 ਦੇ ਸੈਂਪਲ ਲਏ ਗਏ

ਬੰਗਾ : 3 ਨਵੰਬਰ

: ਪੰਜਾਬ ਸਰਕਾਰ ਦੀ ਕੋਵਿਡ -19 ਦੇ ਸਬੰਧੀ ਚਲਾਈ ਜਾਗਰੁਕਤਾ ਲਹਿਰ ਮਿਸ਼ਨ ਫ਼ਤਿਹ ਅਧੀਨ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ.ਹਰਬੰਸ ਸਿੰਘ ਐਸ ਐਮ ਉ ਪੀ ਐਚ ਸੀ ਸੁੱਜੋ ਦੀ ਅਗਵਾਈ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ ਹੋਰ ਅਦਾਰਿਆਂ ਦੇ ਸਮੂਹ ਸਟਾਫ਼ ਕੋਵਿਡ-19 ਦੇ ਸੈਂਪਲ ਲਏ ਗਏ ਇਸ ਮੌਕੇ ਰਾਜ਼ੇਸ਼ ਕੁਮਾਰ ਹੈਲਥ ਇੰਸਪੈਕਟਰ ਨੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਜਾਗੁਰਕਤ ਕਰਦੇ ਹੋਏ  ਸਿਹਤ ਵਿਭਾਗ ਦੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਇਸ ਮੌਕੇ ਨੋਡਲ ਅਫਸਰ ਡਾ. ਪ੍ਰਦੀਪ ਕੁਮਾਰ, ਡਾ. ਸੁਖਵਿੰਦਰ ਸਿੰਘ, ਡਾ. ਮੋਨਿਕਾ ਜੱਸੀ, ਡਾ. ਰੀਨਾ ਪਾਲ, ਸੰਦੀਪ ਸਿੰਘ ਐਲ ਟੀ, ਕਵੰਲ ਨੈਣ ਐਲ ਟੀ, ਹਰਜਿੰਦਰ ਸਿੰਘ ਉਪ ਵੈਦ, ਬੀਬੀ ਬਲਵਿੰਦਰ ਕੌਰ ਟਰੇਂਡ ਦਾਈ ਨੇ ਸਮੂਹ ਅਦਾਰਿਆਂ ਦੇ ਕਰਮਚਾਰੀਆਂ ਦੇ ਸੈਂਪਲ ਲਏ ਅਤੇ ਕੋਵਿਡ-19 ਤੋਂ ਬਚਣ ਲਈ ਸਰਕਾਰੀ ਨਿਯਮਾਂ ਸਬੰਧੀ ਜਾਣਕਾਰੀ ਵੀ ਦਿੱਤੀ ਉਹਨਾਂ ਦੱਸਿਆ ਕਿ ਢਾਹਾਂ ਕਲੇਰਾਂ ਵਿਖੇ ਲਏ ਕੋਵਿਡ 19 ਸੈਂਪਲਾਂ ਦਾ ਨਤੀਜਾ 72 ਘੰਟੇ ਬਾਅਦ ਆਵੇਗਾ

ਫੋਟੋ ਕੈਪਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੀ.ਐਚ.ਸੀ ਸੁੱਜੋਂ ਦੀ ਟੀਮ ਵੱਲੋਂ ਮਿਸ਼ਨ ਫ਼ਤਿਹ ਅਧੀਨ ਕੋਵਿਡ¸19 ਦੇ ਸੈਂਪਲ ਲੈਂਦੀ ਹੋਈ

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਇਆ

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਗੁਰਮਤਿ ਸਮਾਗਮ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਇਆ

ਬੰਗਾ : 3 ਨਵੰਬਰ :

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਢ ਢਾਹਾਂ ਕਲੇਰਾਂ ਵੱਲੋਂ ਅੱਜ ਧੰਨ ਧੰਨ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ ਜੋ ਕਿ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਸੰਖੇਪ ਰੂਪ ਵਿਚ ਕਰਵਾਇਆ ਗਿਆ ਇਸ ਸ਼ੁੱਭ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਹੋਏ ਗੁਰਮਤਿ ਸਮਾਗਮ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ. ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਕੀਤਾ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਮੂਹ ਸੰਗਤਾਂ ਨੂੰ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਸ. ਕਾਹਮਾ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਆ ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਮਹਿੰਦਰਪਾਲ ਸਿੰਘ ਸੁਪਰਡੈਂਟ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੇ ਸਮੂਹ ਕਰਮਚਾਰੀਆਂ, ਵਿਦਿਆਰਥੀ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ

ਫੋਟੋ ਕੈਪਸ਼ਨ :  ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਗੁਰਮਤਿ ਸਮਾਗਮ ਦੀਆਂ ਤਸਵੀਰਾਂ

Monday, 2 November 2020

Photo: ਕਲੇਰਾਂ ਹਸਪਤਾਲ ਵਿਖੇ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਉ ਪੀ ਡੀ ਸੇਵਾ ਦਾ ਉਦਘਾਟਨ ਸ੍ਰੀ ਵਿਰਾਜ ਤਿੜਕੇ ਐਸ ਡੀ ਐਮ ਬੰਗਾ ਨੇ ਕੀਤਾ

Photo: ਕਲੇਰਾਂ ਹਸਪਤਾਲ  ਵਿਖੇ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ  
ਮੁਫ਼ਤ ਉ ਪੀ ਡੀ ਸੇਵਾ ਦਾ ਉਦਘਾਟਨ  ਸ੍ਰੀ ਵਿਰਾਜ ਤਿੜਕੇ ਐਸ ਡੀ ਐਮ ਬੰਗਾ ਨੇ ਕੀਤਾ

ਢਾਹਾਂ ਕਲੇਰਾਂ ਹਸਪਤਾਲ ਵਿਖੇ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਉ ਪੀ ਡੀ ਸੇਵਾ ਦਾ ਉਦਘਾਟਨ ਸ੍ਰੀ ਵਿਰਾਜ ਤਿੜਕੇ ਐਸ ਡੀ ਐਮ ਬੰਗਾ ਨੇ ਕੀਤਾ

ਢਾਹਾਂ ਕਲੇਰਾਂ ਹਸਪਤਾਲ  ਵਿਖੇ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 

ਮੁਫ਼ਤ ਉ ਪੀ ਡੀ ਸੇਵਾ ਦਾ ਉਦਘਾਟਨ  ਸ੍ਰੀ ਵਿਰਾਜ ਤਿੜਕੇ ਐਸ ਡੀ ਐਮ ਬੰਗਾ ਨੇ ਕੀਤਾ

ਬੰਗਾ : 2 ਨਵੰਬਰ :-

          ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਧੰਨ ਧੰਨ ਸ੍ਰੀ ਗੁਰੂ ਰਾਮਦਾਸ  ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਅੱਜ ਸੋਮਵਾਰ ਦੀ ਇੱਕ ਦਿਨ ਦੀ ਉ.ਪੀ. ਡੀ. ਸੇਵਾ ਹਸਪਤਾਲ ਵੱਲੋਂ ਮੁਫ਼ਤ ਕੀਤੀ ਗਈ ਇਸ ਮੌਕੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ ਉਪਰੰਤ ਇਸ ਮਫ਼ੁਤ ਉ.ਪੀ.ਡੀ. ਸੇਵਾ ਦਾ ਉਦਘਾਟਨ ਸ੍ਰੀ ਵਿਰਾਜ ਤਿੜਕੇ ਐਸ.ਡੀ.ਐਮ. ਬੰਗਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ  ਇਸ ਮੌਕੇ ਸ੍ਰੀ ਵਿਰਾਜ ਤਿੜਕੇ ਐਸ.ਡੀ.ਐਮ. ਬੰਗਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਪ੍ਰਬੰਧਕਾਂ ਵੱਲੋ ਸ੍ਰੀ ਗੁਰੂ ਰਾਮਦਾਸ  ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀ  ਇੱਕ ਦਿਨ ਦੀ ਉ.ਪੀ.ਡੀ. ਸੇਵਾ  ਲੋੜਵੰਦ ਮਰੀਜ਼ਾਂ ਲਈ ਮੁਫ਼ਤ  ਕਰਨ ਦੇ ਕਾਰਜ ਦੀ ਭਾਰੀ ਸ਼ਲਾਘਾ ਕੀਤੀ ਉਹਨਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਹਸਪਤਾਲ ਵੱਲੋਂ  ਨਿਸ਼ਕਾਮ ਲੋਕ ਸੇਵਾ ਹਿੱਤ ਮੁਫਤ ਉ.ਪੀ.ਡੀ. ਸੇਵਾ  ਕੀਤੀ ਜਾਵੇਗੀ

          ਹਸਪਤਾਲ ਦੇ ਮੁੱਖ ਸੇਵਾਦਾਰ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਗੱਲਬਾਤ ਕਰਦੇ ਦੱਸਿਆ ਕਿ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਧੰਨ ਧੰਨ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਹਾਂ ਕਲੇਰਾਂ ਹਸਪਤਾਲ ਵਿਚ ਅੱਜ ਉ ਪੀ ਡੀ ਮੁਫਤ ਕੀਤੀ ਗਈ ਹੈ ਜਿਸ ਵਿਚ ਫਰੀ ਉ ਪੀ ਡੀ ਵਿਚ ਅੱਜ ਰਜਿਸਟਰਡ ਮਰੀਜ਼ਾਂ ਨੂੰ ਹਰ ਤਰ੍ਹਾਂ ਦੇ ਲੈਬ ਟੈਸਟਾਂ, ਅਲਟਰਾ ਸਾਊਂਡ ਸਕੈਨਿੰਗ, .ਸੀ.ਜੀ. ਅਤੇ ਐਕਸ-ਰੇ ਦੀਆਂ ਸੇਵਾਵਾਂ ਅੱਧੇ ਖਰਚੇ ਵਿਚ ਅਤੇ ਹਰ ਤਰ੍ਹਾਂ ਦੇ ਅਪਰੇਸ਼ਨਾਂ ਵਿਚ 25% ਦੀ ਛੋਟ ਪ੍ਰਦਾਨ ਕੀਤੀ ਗਈ ਹੈ ਅੱਖਾਂ ਦੇ ਲੋੜਵੰਦ ਮਰੀਜ਼ਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ 2500/- ਰੁਪਏ ਵਿਚ ਕੀਤੇ ਜਾ ਰਹੇ ਹਨ ਅੱਜ ਫਰੀ ਉ.ਪੀ.ਡੀ. ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਰਵਿੰਦਰ ਖਜੂਰੀਆ ਆਰਥੋਪੈਡਿਕ ਸਰਜਨ, ਡਾ ਜਸਦੀਪ ਸਿੰਘ ਨਿਊਰੋ ਸਰਜਨ, ਡਾ. ਮੁਕਲ ਬੇਦੀ  ਮੈਡੀਕਲ ਸ਼ਪੈਲਿਸਟ, ਡਾ. ਪ੍ਰਿਤਪਾਲ ਸਿੰਘ ਲੈਪਰੋਸਕੋਪਿਕ ਤੇ ਜਨਰਲ ਸਰਜਨ, ਡਾ, ਮਹਿਕ ਅਰੋੜਾ ਈ ਐਨ ਟੀ ਸਰਜਨ, ਡਾ. ਚਾਂਦਨੀ ਬੱਗਾ ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ, ਡਾ. ਹਰਜੋਤਵੀਰ ਸਿੰਘ ਰੰਧਾਵਾ ਡੈਂਟਲ ਸਰਜਨ, ਡਾ ਸਮਰਨਦੀਪ ਕੌਰ ਡੈਂਟਲ ਸਰਜਨ, ਡਾ. ਰਾਹੁਲ ਗੋਇਲ ਪੈਥਲੋਜਿਸਟ, ਡਾ ਮਨਦੀਪ ਕੌਰ ਫਿਜ਼ੀਉਥੈਰਾਪਿਸਟ, ਡਾਈਟੀਸ਼ੀਅਨ ਮੈਡਮ ਰੋਨਿਕਾ ਕਾਹਲੋ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 350 ਮਰੀਜ਼ਾਂ ਦਾ ਤਸੱਲੀਬਖਸ਼ ਚੈੱਕਅੱਪ ਕੀਤਾ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇੱਕ ਦਿਨ ਦੀ ਉ.ਪੀ. ਡੀ. ਸੇਵਾ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਿਵੰਦਰ ਸਿੰਘ ਢਾਹਾਂ ਜਨਰਲ ਸਕੱਤਰ,  ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੇਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਰਣਜੀਤ ਸਿੰਘ ਮਾਨ ਸੁਰੱਖਿਆ ਅਫਸਰ,  ਗੁਰਬੰਤ ਸਿੰਘ ਪਰਹਾਰ ਇੰਚਾਰਜ ਟਰਾਂਸਪੋਰਟ ਵੀ ਹਾਜ਼ਰ ਸਨ ਇਸ ਮੌਕੇ ਮਰੀਜ਼ਾਂ ਲਈ ਗੁਰੂ ਕਾ ਲੰਗਰ ਵੀ ਅਟੁੱਟ ਵਰਤਾਇਆ ਗਿਆ

ਫੋਟੋ ਕੈਪਸ਼ਨ :  ਢਾਹਾਂ ਕਲੇਰਾਂ ਹਸਪਤਾਲ ਵਿਖੇ ਅੱਜ ਗੁਰੂ ਰਾਮਦਾਸ  ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ   ਮੁਫਤ ਉ ਪੀ ਡੀ ਦਾ ਉਦਘਾਟਨ ਕਰਦੇ ਹੋਏ ਸ੍ਰੀ ਵਿਰਾਜ ਤਿੜਕੇ ਐਸ ਡੀ ਐਮ ਬੰਗਾ ਨਾਲ ਹਨ ਹਰਦੇਵ ਸਿੰਘ ਕਾਹਮਾ  ਅਤੇ ਹੋਰ ਪਤਵੰਤੇ

 

 

Sunday, 1 November 2020

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਢਾਹਾਂ ਕਲੇਰਾਂ ਹਸਪਤਾਲ ਵਿਖੇ ਮੁਫ਼ਤ ਉ ਪੀ ਡੀ ਸੇਵਾ ਅੱਜ

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਢਾਹਾਂ ਕਲੇਰਾਂ ਹਸਪਤਾਲ  ਵਿਖੇ ਮੁਫ਼ਤ ਉ ਪੀ ਡੀ ਸੇਵਾ ਅੱਜ

ਢਾਹਾਂ ਕਲੇਰਾਂ ਹਸਪਤਾਲ  ਵਿਖੇ ਅੱਜ  ਸ੍ਰੀ ਵਿਰਾਜ ਤਿੜਕੇ ਐਸ ਡੀ ਐਮ ਬੰਗਾ ਕਰਨਗੇ  ਮੁਫ਼ਤ ਉ ਪੀ ਡੀ ਸੇਵਾ ਦਾ ਉਦਘਾਟਨ

ਬੰਗਾ : 1 ਨਵੰਬਰ :-
 ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਧੰਨ ਧੰਨ ਸ੍ਰੀ ਗੁਰੂ ਰਾਮਦਾਸ  ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 02 ਨਵੰਬਰ ਦਿਨ ਸੋਮਵਾਰ ਦੀ ਉ ਪੀ ਡੀ ਸੇਵਾ  ਮੁਫ਼ਤ ਕੀਤੀ ਜਾ ਰਹੀ ਹੈ ਅਤੇ   ਇਸ ਮਫ਼ੁਤ ਉ.ਪੀ.ਡੀ. ਸੇਵਾ ਦਾ ਉਦਘਾਟਨ ਸ੍ਰੀ ਵਿਰਾਜ ਤਿੜਕੇ ਐਸ.ਡੀ.ਐਮ. ਬੰਗਾ ਆਪਣੇ ਕਰ ਕਮਲਾਂ ਨਾਲ ਕਰਨਗੇ। ਇਹ ਜਾਣਕਾਰੀ ਦਿੰਦੇ ਹੋਏ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਧੰਨ ਧੰਨ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਹਾਂ ਕਲੇਰਾਂ ਹਸਪਤਾਲ ਵਿਚ 2 ਨਵੰਬਰ ਦਿਨ ਸੋਮਵਾਰ ਦੀ ਉ ਪੀ ਡੀ ਮੁਫਤ ਸੇਵਾ ਮੌਕੇ  ਪ੍ਰਕਾਸ਼ ਪੁਰਬ ਖੁਸ਼ੀ ਵਿਚ ਮਰੀਜ਼ਾਂ ਨੂੰ ਹਰ ਤਰ੍ਹਾਂ ਦੇ ਲੈਬ ਟੈਸਟਾਂ, ਅਲਟਰਾ ਸਾਊਂਡ ਸਕੈਨਿੰਗ, ਈ.ਸੀ.ਜੀ. ਅਤੇ ਐਕਸ-ਰੇ ਦੀਆਂ ਸੇਵਾਵਾਂ ਅੱਧੇ ਖਰਚੇ ਵਿਚ ਮਹੁੱਈਆਂ ਕਰਵਾਈਆਂ  ਜਾਣਗੀਆਂ। ਜਦੋਂ ਕਿ ਹਰ ਤਰ੍ਹਾਂ ਦੇ ਅਪਰੇਸ਼ਨਾਂ ਵਿਚ 25% ਦੀ ਛੋਟ ਪ੍ਰਦਾਨ ਕੀਤੀ ਜਾਵੇਗੀ । ਇਸ ਮੌਕੇ ਲੈਨਜ਼ ਵਾਲਾ ਅੱਖਾਂ ਦਾ ਅਪਰੇਸ਼ਨ ਸਿਰਫ 2500 ਰੁਪਏ ਵਿਚ ਕੀਤਾ ਜਾਵੇਗਾ। ਵਰਨਣੋਗ ਹੈ ਕਿ ਦੇਸ ਵਿਦੇਸ ਦੇ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਸਥਾਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਸਨ ਵਿਭਾਗ, ਸਰਜਰੀ ਵਿਭਾਗ, ਨਿਊਰੋ ਸਰਜਰੀ ਵਿਭਾਗ, ਆਰਥੋਪੈਡਿਕ ਵਿਭਾਗ, ਈ ਐਨ ਟੀ ਵਿਭਾਗ, ਗਾਇਨੀ ਵਿਭਾਗ, ਡੈਂਟਲ ਵਿਭਾਗ, ਫਿਜ਼ੀਉਥੈਰਾਪੀ ਵਿਭਾਗ, ਡਾਈਟੀਸ਼ੀਅਨ ਵਿਭਾਗ, ਪੈਥਲੋਜੀ ਵਿਭਾਗ, ਡਾਇਲਸਿਸ ਵਿਭਾਗ, ਰੇਡੀਉਲੋਜੀ ਵਿਭਾਗ ਆਦਿ ਇਲਾਕੇ ਦੇ ਲੋੜਵੰਦਾਂ ਮਰੀਜ਼ਾਂ ਦੀ ਸੇਵਾ ਵਿਚ 24 ਘੰਟੇ ਜੁੱਟੇ ਰਹਿੰਦੇ ਹਨ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਿਵੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ,  ਜਗਜੀਤ ਸਿੰਘ ਸੋਢੀ ਮੈਂਬਰ ਅਤੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  ਢਾਹਾਂ ਕਲੇਰਾਂ ਹਸਪਤਾਲ ਵਿਖੇ 02 ਨਵੰਬਰ ਦੀ ਮੁਫਤ ਉ ਪੀ ਡੀ ਸੇਵਾ ਸਬੰਧੀ ਜਾਣਕਾਰੀ ਦਿੰਦੇ ਹੋਏ  ਹਰਦੇਵ ਸਿੰਘ ਕਾਹਮਾ ਪ੍ਰਧਾਨ