Wednesday, 16 December 2020

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਦਾ ਆਯੋਜਿਨ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਦਾ ਆਯੋਜਿਨ
ਬੰਗਾ : 19 ਦਸੰਬਰ : (    )
ਪ੍ਰਸਿੱਧ ਸਮਾਜ ਸੇਵੀ ਅਦਾਰੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ (ਰਜਿ:) ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਜਪੁ ਜੀ ਸਾਹਿਬ ਜੀ ਦੇ ਪਾਠ ਹੋਏ । ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਸ਼ਹੀਦੀ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ (ਰਜਿ:) ਢਾਹਾਂ ਕਲੇਰਾਂ ਨੇ ਇਕੱਤਰ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਸਾਨੀ  ਸ਼ਹਾਦਤ ਬਾਰੇ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਗੁਰੂ ਜੀ ਨੇ ਹਿੰਦੂ ਧਰਮ ਦੀ ਰੱਖਿਆ ਖਾਤਰ ਆਪਣੇ  ਗੁਰਸਿੱਖਾਂ ਨਾਲ ਸੀਸ ਦਾ ਬਲੀਦਾਨ ਦਿੱਤਾ, ਜੋ ਸਮੁੱਚੀ ਦੁਨੀਆਂ ਵਿਚ ਲਸਾਨੀ ਸ਼ਹਾਦਤ ਦੀ ਇੱਕ ਨਿਵੇਕਲੀ ਮਿਸਾਲ ਹੈ। ਸ. ਕਾਹਮਾ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਟ ਆਸਰਾ ਲੈਂਦੇ ਹੋਏ ਆਪਣਾ ਜੀਵਨ ਗੁਰਮਤਿ ਅਨੁਸਾਰ  ਬਤੀਤ ਕਰਨ ਲਈ ਪ੍ਰੇਰਿਆ। ਇਸ ਮੌਕੇ ਸ਼ਹੀਦੀ ਗੁਰਮਤਿ ਸਮਾਗਮ ਵਿਚ ਸਰਬੱਤ ਦੇ ਭਲੇ ਲਈ ਅਤੇ ਸਮੂਹ ਕਿਸਾਨਾਂ ਦੀ ਸ਼ੰਘਰਸ਼ ਵਿਚ ਕਾਮਯਾਬੀ ਅਤੇ ਚੜ੍ਹਦੀਕਲ੍ਹਾ ਵਾਸਤੇ ਅਰਦਾਸ ਕੀਤੀ ਗਈ।
ਢਾਹਾਂ ਕਲੇਰਾਂ ਵਿਖੇ ਸ਼ਹੀਦੀ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਮੈਡਮ ਸੁਰਿੰਦਰ ਜਸਪਾਲ ਪਿ੍ਰੰਸੀਪਲ ਗੁਰੂ ਕਾਲਜ ਆਫ ਨਰਸਿੰਗ, ਭਾਈ ਰਣਜੀਤ ਸਿੰਘ, ਕਮਲਜੀਤ ਸਿੰਘ ਕੁਲਥਮ, ਪ੍ਰੇਮ ਪ੍ਰਕਾਸ਼ ਸਿੰਘ, ਜਸਵੰਤ ਸਿੰਘ, ਕਮਲਜੀਤ ਸਿੰਘ ਝੰਡੇਰਾਂ, ਸੁਰਜੀਤ ਸਿੰਘ, ਵੱਖ ਵੱਖ ਅਦਾਰਿਆਂ ਦਾ ਸਟਾਫ਼, ਵਿਦਿਆਰਥੀ ਅਤੇ ਇਲਾਕੇ ਦੀ ਸਾਧ ਸੰਗਤ ਹਾਜ਼ਰ ਸੀ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜੇ ਮੌਕੇ ਹੋਏ ਸ਼ਹੀਦੀ ਗੁਰਮਤਿ ਸਮਾਗਮ ਦੀਆਂ ਤਸਵੀਰਾਂ