Monday, 26 April 2021

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਗੁਰਸਵਰੀਨ ਕੌਰ ਕਾਹਲੋਂ ਨੇ ਗੁਰਦਿਆਂ ਦੀ ਗੰਭੀਰ ਬਿਮਾਰੀ ਨਾਲ ਪੀੜ੍ਹਤ ਤਿੰਨ ਸਾਲ ਦੇ ਬੱਚੇ ਦਾ ਸਫਲ ਇਲਾਜ ਕੀਤਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਗੁਰਸਵਰੀਨ ਕੌਰ ਕਾਹਲੋਂ ਨੇ
ਗੁਰਦਿਆਂ ਦੀ ਗੰਭੀਰ ਬਿਮਾਰੀ ਨਾਲ ਪੀੜ੍ਹਤ ਤਿੰਨ ਸਾਲ ਦੇ ਬੱਚੇ ਦਾ ਸਫਲ ਇਲਾਜ ਕੀਤਾ

ਬੰਗਾ : 26 ਅਪਰੈਲ :- (  ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੱਚਿਆਂ ਦਾ ਵਿਭਾਗ ਦੇ ਮੁਖੀ ਅਤੇ ਬੱਚਿਆਂ ਦੀ ਬਿਮਾਰੀਆਂ ਦੇ  ਮਾਹਿਰ ਡਾ. ਗੁਰਸਵਰੀਨ ਕੌਰ ਕਾਹਲੋਂ  ਨੇ ਗੁਰਦਿਆਂ ਦੀ ਗੰਭੀਰ ਬਿਮਾਰੀ ਤੋਂ ਪੀੜ੍ਹਤ ਤਿੰਨ ਸਾਲ ਦੇ ਬੱਚੇ ਗਗਨਪ੍ਰੀਤ ਦਾ ਸਫਲ ਇਲਾਜ ਕਰਕੇ ਉਸਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਦੇ ਤਿੰਨ ਸਾਲਾਂ ਦੇ ਲੜਕੇ ਗਗਨਪ੍ਰੀਤ ਨੂੰ ਗੁਰਦਿਆਂ ਦੀ ਗੰਭੀਰ ਬਿਮਾਰੀ ਨੇ ਜਕੜ ਲਿਆ ਸੀ। ਜਿਸ ਕਰਕੇ ਨਿੱਕੜੇ ਮਾਸੂਮ ਗਗਨਪ੍ਰੀਤ ਦੇ ਸਰੀਰ 'ਤੇ ਪਈ ਸੋਜ ਵਰਗੀ ਬਿਮਾਰੀ ਦਾ ਇਲਾਜ ਉਸਦੇ ਮਾਪਿਆਂ ਨੇ ਕਈ ਥਾਵਾਂ ਤੋਂ ਕਰਵਾਇਆ ਪਰ ਫਰਕ ਨਾ ਪਿਆ ਅਤੇ ਉਸ ਮਾਸੂਮ ਬੱਚੇ ਦੀ ਤਕਲੀਫ਼ ਦਿਨੋ ਦਿਨ ਬਹੁਤ ਵੱਧ ਰਹੀ ਸੀ।  ਮਾਪਿਆਂ ਵੱਲੋਂ ਗਗਨਪ੍ਰੀਤ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਗੁਰਸਵਰੀਨ ਕੌਰ ਕਾਹਲੋਂ ਕੋਲ ਇਲਾਜ ਲਈ ਲਿਆਂਦਾ ਗਿਆ। ਡਾ. ਕਾਹਲੋਂ ਨੇ ਬੱਚੇ ਗਗਨਪ੍ਰੀਤ ਦੀ ਸਾਰੀ ਸਰੀਰਿਕ ਜਾਂਚ ਕੀਤੀ ਅਤੇ ਡਾਇਗਨੋਜ਼ ਉਪਰੰਤ ਸਰੀਰ ਵਿਚ ਸੋਜ ਪੈਣ ਦੀ ਬਿਮਾਰੀ ਦੇ ਕਾਰਨ ਤੱਕ ਪੁੱਜੇ।  ਡਾ. ਸਾਹਿਬ ਨੇ ਇਸ ਬਿਮਾਰੀ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਬੱਚੇ  ਦੇ ਸਰੀਰ ਵਿਚ ਹੋਈ ਇੰਨਫ਼ੈਕਸ਼ਨ ਦਾ ਬੁਰਾ ਪ੍ਰਭਾਵ ਬੱਚੇ ਦੇ ਗੁਰਦਿਆਂ ਤੱਕ ਜਾ ਚੁੱਕਾ ਸੀ ।  ਗੁਰਦਿਆਂ ਵਿਚੋਂ ਬੱਚੇ ਦੇ ਸਰੀਰ ਵਿਚਲੀ ਪ੍ਰੋਟੀਨ ਪਿਸ਼ਾਬ ਰਾਹੀਂ ਬਾਹਰ ਨਿਕਲ ਲੱਗ ਪਈ ਸੀ ਅਤੇ ਜਿਸ ਕਰਕੇ ਸਾਰਾ ਸਰੀਰ ਸੁੱਜਣ ਲੱਗ ਪਿਆ। ਗੁਰਦਿਆਂ ਵਿਚੋਂ ਪਿਸ਼ਾਬ ਰਾਹੀਂ ਪ੍ਰੋਟੀਨ ਦੇ ਨਿਕਲਣ ਦੀ  ਬਿਮਾਰੀ ਦੇ ਬਾਰੇ ਬੱਚੇ ਗਗਨਪ੍ਰੀਤ ਦੇ ਮਾਪਿਆਂ ਨੂੰ  ਜਾਣਕਾਰੀ ਦਿੱਤੀ ਅਤੇ ਬੱਚੇ ਦਾ ਇਲਾਜ ਆਰੰਭ ਕੀਤਾ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਗੁਰਸਵਰੀਨ ਕੌਰ ਕਾਹਲੋਂ ਨੇ ਛੇ ਦਿਨਾਂ ਵਿਚ ਹੀ ਵਧੀਆ ਇਲਾਜ ਕਰਕੇ ਬੱਚੇ ਗਗਨਪ੍ਰੀਤ ਬਿਲਕੁੱਲ ਤੰਦਰੁਸਤ ਕਰ ਦਿੱਤਾ। ਅੱਜ ਗਗਨਪ੍ਰੀਤ ਆਪਣਾ  ਬਚਪਨ ਹੱਸਦੇ ਖੇਡਦੇ ਬਿਤਾ ਰਿਹਾ ਹੈ ਅਤੇ ਪਰਿਵਾਰ ਵਿਚ ਖੁਸ਼ੀਆਂ ਵੰਡ ਰਿਹਾ ਹੈ। ਗਗਨਪ੍ਰੀਤ ਦੇ ਮਾਪਿਆਂ ਨੇ ਡਾ. ਗੁਰਸਵਰੀਨ ਕੌਰ ਕਾਹਲੋਂ ਐਮ ਡੀ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਸਟਾਫ਼ ਦਾ ਉਹਨਾਂ ਲਾਡਲੇ ਗਗਨਪ੍ਰੀਤ ਦਾ ਵਧੀਆ ਇਲਾਜ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਡਾ. ਗੁਰਸਵਰੀਨ ਕੌਰ ਕਾਹਲੋਂ ਐਮ ਡੀ (ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਦੇ ਮਾਹਿਰ) ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੱਚਿਆਂ ਦੀਆਂ ਹਰ ਤਰ੍ਹਾਂ ਦੀ ਬਿਮਾਰੀਆਂ ਦਾ ਵਧੀਆ ਇਲਾਜ ਕੀਤਾ ਜਾਂਦਾ ਹੈ ਅਤੇ  ਬੱਚਿਆਂ ਦੇ ਇਲਾਜ ਲਈ ਆਧੁਨਿਕ ਮਸ਼ੀਨਾਂ ਅਤੇ ਵਧੀਆ ਪ੍ਰਬੰਧ ਹਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਗੁਰਸਵਰੀਨ ਕੌਰ ਕਾਹਲੋਂ ਐਮ ਡੀ (ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਦੇ ਮਾਹਿਰ) ਜਾਣਕਾਰੀ ਦਿੰਦੇ ਹੋਏ। ਇਨਸੈੱਟ ਵਿਚ : ਬੱਚੇ ਗਗਨਪ੍ਰੀਤ ਦੀ ਬਿਮਾਰੀ ਵੇਲੇ ਦੀ ਤਸਵੀਰ ਅਤੇ ਤੰਦਰੁਸਤ ਹੋਣ ਤੋਂ ਬਾਦ ਦੀ ਹੱਸਦੇ ਖੇਡਦੇ ਗਗਨਪ੍ਰੀਤ ਦੀ ਤਸਵੀਰ

Saturday, 24 April 2021

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਿਲ ਦੇ ਰੋਗਾਂ ਦੀ ਉ ਪੀ ਡੀ ਸੇਵਾ ਦਾ ਆਰੰਭ

ਹਸਪਤਾਲ ਢਾਹਾਂ ਕਲੇਰਾਂ ਵਿਖੇ ਦਿਲ ਰੋਗਾਂ ਦੇ ਮਾਹਿਰ ਸੁਪਰਸ਼ਪੈਲਿਸਟ
ਡਾ. ਕਰਨਦੀਪ ਸਿੰਘ ਸਿਆਲ  ਡੀ. ਐਮ. (ਕਾਰਡੀਉਲੋਜੀ) ਨੇ ਕੀਤੀ ਮਰੀਜ਼ਾਂ ਦੀ ਜਾਂਚ
ਬੰਗਾ : 24 ਅਪਰੈਲ :- (  ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੁਣ ਦਿਲ ਦੇ ਰੋਗਾਂ ਦੇ ਇਲਾਜ ਲਈ ਹਫਤਾਵਾਰੀ ਉ.ਪੀ.ਡੀ. ਅੱਜ ਤੋਂ ਆਰੰਭ ਹੋ ਗਈ ਹੈ। ਜਿੱਤੇ ਅੱਜ ਦਿਲ ਦੀਆਂ ਬਿਮਾਰੀਆਂ ਦੇ ਪ੍ਰਸਿੱਧ ਮਾਹਿਰ ਸੁਪਰਸ਼ਪੈਲਿਸਟ ਡਾਕਟਰ ਕਰਨਦੀਪ ਸਿੰਘ ਸਿਆਲ  ਡੀ. ਐਮ. (ਕਾਰਡੀਉਲੋਜੀ) ਨੇ ਦਿਲ ਦੇ ਮਰੀਜਾਂ ਦਾ ਤਸੱਲੀਬਖਸ਼ ਚੈੱਕਅੱਪ ਕੀਤਾ।  ਡਾ. ਸਿਆਲ ਨੇ ਇਸ ਮੌਕੇ ਮਰੀਜ਼ਾਂ ਨੂੰ ਦਿਲ ਦੀ ਬਿਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਮਰੀਜ਼ਾਂ ਨੂੰ ਤੰਦਰੁਸਤ ਰਹਿਣ ਲਈ ਜਾਗਰੁਕ ਕੀਤਾ।  ਡਾਕਟਰ ਕਰਨਦੀਪ ਸਿੰਘ ਸਿਆਲ  ਡੀ. ਐਮ. ਨੇ ਦੱਸਿਆ ਕਿ ਜੇ ਅਸੀਂ ਕੈਸਟਰੋਲ, ਬੀ. ਪੀ. ਤੇ ਸ਼ੂਗਰ ਨੂੰ ਹਮੇਸ਼ਾਂ ਕੰਟਰੋਲ ਵਿਚ ਰੱਖਦੇ ਹਾਂ ਤਾਂ ਦਿਲ ਦੀ ਬਿਮਾਰੀ/ਹਾਰਟ ਅਟੈਕ ਤੋਂ ਬਚਿਆ ਜਾ  ਸਕਦਾ ਹੈ। ਕਿਸੇ ਵੀ ਪ੍ਰਕਾਰ ਦੇ ਬਜ਼ਾਰੀ ਸਨੈਕ ਜਾਂ ਫਾਸਟ ਫੂਡ ਖਾਣ ਨਾਲ, ਨਸ਼ੇ ਆਦਿ ਕਰਨ ਨਾਲ ਜਾਂ ਦਿਮਾਗੀ ਪ੍ਰੇਸ਼ਾਨੀਆਂ ਨਾਲ ਦਿਲ ਦੀ ਬਿਮਾਰੀ/ਹਾਰਟ ਅਟੈਕ ਹੋਣ ਦੀ ਵੱਧ ਸੰਭਾਵਨਾ ਰਹਿੰਦੀ ਹੈ। ਇਸ ਲਈ ਹਰੇਕ ਮਨੁੱਖ ਨੂੰ ਰੋਜ਼ਾਨਾ ਸਰੀਰਿਕ ਕਸਰਤ, ਸੈਰ ਕਰਨੀ ਚਾਹੀਦੀ ਹੈ ।  ਘਰੇਲੂ ਪੌਸ਼ਟਿਕ ਭੋਜਣ ਹੀ ਖਾਣਾ ਚਾਹੀਦਾ ਹੈ ਅਤੇ ਹਮੇਸ਼ਾਂ ਖੁਸ਼ ਰਹਿਣਾ ਚਾਹੀਦਾ ਹੈ। ਵਰਣਨਯੋਗ ਹੈ ਪਿਛਲੇ ਚਾਰ ਦਹਾਕਿਆਂ ਤੋਂ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਿਲ ਦੀਆਂ ਬਿਮਾਰੀਆਂ ਦੇ ਇਲਾਜ ਦੇ ਮਾਹਿਰ ਡਾ. ਕਰਨਦੀਪ ਸਿੰਘ ਸਿਆਲ ਡੀ. ਐਮ. ਹਰ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਮਰੀਜ਼ਾਂ ਦੀ ਜਾਂਚ ਕਰਿਆ ਕਰਨਗੇ।  ਡਾ. ਕਰਨਦੀਪ ਸਿੰਘ ਸਿਆਲ ਨੇ ਜੀ.ਐਮ.ਵੀ.ਐਸ. ਕਾਲਜ ਕਾਨਪੁਰ ਤੋਂ ਡੀ ਐਮ (ਕਾਰਡੀਉਲੋਜੀ) ਦੀ ਪੜ੍ਹਾਈ ਕੀਤੀ ਹੋਈ ਹੈ। ਡਾ. ਕਰਨਦੀਪ ਸਿੰਘ ਸਿਆਲ ਦਿਲ ਦੀਆਂ ਬਿਮਾਰੀਆਂ ਦਾ ਵਧੀਆ ਇਲਾਜ ਕਰਨ ਦੇ ਤਜਰਬੇਕਾਰ ਮਾਹਿਰ ਡਾਕਟਰ ਸਾਹਿਬਾਨ ਹਨ ਅਤੇ ਆਪ ਜੀ ਜੀ.ਬੀ.ਪੰਤ ਹਸਪਤਾਲ ਦਿੱਲੀ, ਗਰੇਸ਼ੀਅਨ ਹਸਪਤਾਲ ਮੁਹਾਲੀ, ਐਮਕੇਅਰ ਹਸਪਤਾਲ ਮੁਹਾਲੀ ਅਤੇ ਹੋਰ ਵੱਡੇ ਹਸਪਤਾਲਾਂ ਵਿਚ ਦੇ ਦਿਲ ਦੇ ਵਿਭਾਗਾਂ ਵਿਚ ਮੁੱਖ ਕਾਰਡੀਉਲੋਜਿਸਟ ਦੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਫ਼ੋਟੋ : ਡਾ. ਕਰਨਦੀਪ ਸਿੰਘ ਸਿਆਲ ਡੀ. ਐਮ. (ਕਾਰਡੀਉਲੋਜੀ) ਚੰਡੀਗੜ੍ਹ ਵਾਲੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਵਿਖੇ ਉ.ਪੀ.ਡੀ. ਵਿਚ ਮਰੀਜ਼ ਦੀ ਜਾਂਚ ਕਰਨ ਮੌਕੇ

Thursday, 22 April 2021

ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਮਨੁੱਖੀ ਸਰੀਰਿਕ ਵਿਗਿਆਨ ਬਾਰੇ ਜਾਣਕਾਰੀ ਦਿੰਦੀ ਪ੍ਰਦਰਸ਼ਨੀ ਦਾ ਆਯੋਜਿਨ

ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ  ਮਨੁੱਖੀ ਸਰੀਰਿਕ ਵਿਗਿਆਨ ਬਾਰੇ ਜਾਣਕਾਰੀ ਦਿੰਦੀ ਪ੍ਰਦਰਸ਼ਨੀ ਦਾ ਆਯੋਜਿਨ
ਬੰਗਾ: - 22 ਅਪਰੈਲ :-( ) ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਜੀ ਐਨ ਐਮ ਅਤੇ ਬੀ ਐਸ ਸੀ ਨਰਸਿੰਗ ਵਿਦਿਆਰਥੀਆਂ ਵੱਲੋਂ ਮਨੁੱਖੀ ਸਰੀਰਿਕ ਵਿਗਿਆਨ ਅਤੇ ਸਰੀਰਿਕ ਅੰਗਾਂ ਨਾਲ ਸਬੰਧਿਤ ਜਾਣਕਾਰੀ ਦਿੰਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ । ਇਸ ਮੌਕੇ ਨਰਸਿੰਗ ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਰੀਰਿਕ ਵਿਗਿਆਨ ਬਾਰੇ ਜਾਣਕਾਰੀ ਭਰਪੂਰ ਮਾਡਲ ਪ੍ਰਦਰਸ਼ਨੀ ਲਗਾਉਣ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਇਸ ਸਰੀਰਿਕ ਵਿਗਿਆਨ ਮਾਡਲ ਪ੍ਰਦਰਸ਼ਨੀ ਨਾਲ ਸਰੀਰ ਦੇ ਵੱਖ ਵੱਖ ਅੰਗਾਂ ਬਾਰੇ ਅਤੇ ਉਹ ਸਰੀਰ ਨੂੰ ਚੱਲਦਾ ਅਤੇ ਤੰਦਰੁਸਤ ਰੱਖਣ ਵਿਚ ਕਿਸ ਤਰ੍ਹਾਂ ਕੰਮ ਕਰਦੇ ਹਨ ਬਾਰੇ ਲਾਭਕਾਰੀ ਜਾਣਕਾਰੀ ਆਮ ਲੋਕਾਈ ਅਤੇ ਨਵੇਂ ਨਰਸਿੰਗ ਵਿਦਿਆਰਥੀਆਂ ਨੂੰ ਪ੍ਰਾਪਤ ਹੋਵੇਗੀ ।  ਪ੍ਰਦਰਸ਼ਨੀ ਵਿਚ ਨਰਸਿੰਗ ਵਿਦਿਆਰਥੀਆਂ ਨੇ ਮਨੁੱਖੀ ਅੱਖਾਂ, ਰੀੜ੍ਹ ਦੀ ਹੱਡੀ, ਗੁਰਦੇ, ਦਿਲ ਅਤੇ ਹੋਰ ਸਰੀਰਿਕ ਅੰਗਾਂ ਦੇ ਮਾਡਲਾਂ ਨਾਲ ਲੋਕਾਂ ਨੂੰ ਮਨੁੱਖੀ ਸਰੀਰਿਕ ਵਿਗਿਆਨ ਬਾਰੇ ਜਾਣਕਾਰੀ ਪ੍ਰਦਾਨ ਕੀਤੀ ।  ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਮੈਡਮ ਸੁਖਮਿੰਦਰ ਕੌਰ ਊਬੀ, ਮੈਡਮ ਰਮਨਦੀਪ ਕੌਰ, ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਈਸ਼ੂ, ਮੈਡਮ ਰਾਬੀਆ ਹਾਟਾ, ਮੈਡਮ ਅਕਵਿੰਦਰ ਕੌਰ, ਮੈਡਮ ਸੁਖਵਿੰਦਰ ਕੌਰ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ।
ਫੋਟੋ  : ਢਾਹਾਂ ਕਲੇਰਾਂ ਵਿਖੇ ਲੱਗੀ ਮਨੁੱਖੀ ਸਰੀਰਿਕ ਵਿਗਿਆਨ ਪ੍ਰਦਰਸ਼ਨੀ ਦੀਆਂ ਝਲਕੀਆਂ

Wednesday, 21 April 2021

ਹਸਪਤਾਲ ਢਾਹਾਂ ਕਲੇਰਾਂ ਵਿਖੇ ਦਿਲ ਦੇ ਰੋਗਾਂ ਦੀ ਉ.ਪੀ.ਡੀ. 24 ਅਪਰੈਲ ਤੋਂ ਸ਼ੁਰੂ

ਹਸਪਤਾਲ ਢਾਹਾਂ ਕਲੇਰਾਂ ਵਿਖੇ ਦਿਲ ਦੇ ਰੋਗਾਂ ਦੀ ਉ.ਪੀ.ਡੀ.  24 ਅਪਰੈਲ ਤੋਂ ਸ਼ੁਰੂ

ਹਸਪਤਾਲ ਢਾਹਾਂ ਕਲੇਰਾਂ ਵਿਖੇ ਹਰ ਸ਼ਨੀਵਾਰ ਨੂੰ ਦਿਲ ਰੋਗਾਂ ਦੇ ਮਾਹਿਰ
ਡਾ. ਕਰਨਦੀਪ ਸਿੰਘ ਸਿਆਲ ਚੰਡੀਗੜ੍ਹ ਵਾਲੇ ਕਰਨਗੇ ਮਰੀਜ਼ਾਂ ਦੀ ਜਾਂਚ

ਬੰਗਾ : 21 ਅਪਰੈਲ : - (    )  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੁਣ ਦਿਲ ਦੇ ਰੋਗਾਂ ਦੇ ਇਲਾਜ ਲਈ ਹਫਤਾਵਾਰੀ ਉ. ਪੀ. ਡੀ. ਸੇਵਾ 24 ਅਪਰੈਲ ਤੋਂ ਸ਼ੁਰੂ ਹੋ ਰਹੀ ਹੈ, ਜਿੱਥੇ  ਦਿਲ ਦੀਆਂ ਬਿਮਾਰੀਆਂ ਦੇ ਪ੍ਰਸਿੱਧ ਮਾਹਿਰ ਸੁਪਰਸ਼ਪੈਲਿਸਟ ਡਾਕਟਰ ਕਰਨਦੀਪ ਸਿੰਘ ਸਿਆਲ ਡੀ. ਐਮ. (ਕਾਰਡੀਉਲੋਜੀ) ਚੰਡੀਗੜ੍ਹ ਵਾਲੇ ਹਰ ਸ਼ਨੀਵਾਰ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਦਿਲ ਦੇ ਮਰੀਜਾਂ ਦਾ  ਚੈੱਕਅੱਪ ਕਰਿਆ ਕਰਨਗੇ। ਇਹ ਜਾਣਕਾਰੀ ਦਿੰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਇਲਾਕੇ ਦੇ ਲੋੜਵੰਦ  ਦਿਲ ਦੇ ਰੋਗਾਂ ਦੇ ਮਰੀਜ਼ਾਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਿਲ ਦਾ ਵਿਭਾਗ ਕਾਇਮ ਕਰਕੇ ਉ ਪੀ ਡੀ ਸੇਵਾ ਆਰੰਭ ਕੀਤੀ ਜਾ ਰਹੀ ਹੈ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਿਲ ਦੇ ਮਰੀਜ਼ਾਂ ਦੀ ਵਧੀਆ ਜਾਂਚ ਕਰਨ ਅਤੇ ਇਲਾਜ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਜਿਸ ਵਿਚ ਦਿਲ ਦੀਆਂ ਬਿਮਾਰੀਆਂ ਦੇ ਪ੍ਰੁਸਿੱਧ ਡਾ. ਕਰਨਦੀਪ ਸਿੰਘ ਸਿਆਲ ਡੀ ਐਮ ਹਰ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਮਰੀਜ਼ਾਂ ਦੀ ਜਾਂਚ ਕਰਿਆ ਕਰਨਗੇ ।  ਉਹਨਾਂ ਇਲਾਕੇ ਦੇ ਦਿਲ ਦੇ ਰੋਗਾਂ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਡਾ. ਕਰਨਦੀਪ ਸਿੰਘ ਸਿਆਲ ਡੀ ਐਮ ਦੀਆਂ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ। ਇਹ ਜਾਣਕਾਰੀ ਦੇਣ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ ਵੀ ਹਾਜ਼ਰ ਸਨ।
ਫ਼ੋਟੋ : ਡਾ. ਕਰਨਦੀਪ ਸਿੰਘ ਸਿਆਲ ਡੀ. ਐਮ. (ਕਾਰਡੀਉਲੋਜੀ) ਚੰਡੀਗੜ੍ਹ ਵਾਲੇ

Monday, 19 April 2021

ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਵਰਲਡ ਹੈਲਥ ਡੇਅ ਨੂੰ ਸਮਰਪਿਤ ਨਰਸਿੰਗ ਫਾਊਂਡੇਸ਼ਨ ਮਾਡਲ ਪ੍ਰਦਰਸ਼ਨੀ

ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਵਰਲਡ ਹੈਲਥ ਡੇਅ ਨੂੰ ਸਮਰਪਿਤ ਨਰਸਿੰਗ ਫਾਊਂਡੇਸ਼ਨ ਮਾਡਲ ਪ੍ਰਦਰਸ਼ਨੀ
ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਵਰਲਡ ਹੈਲਥ ਡੇਅ ਨੂੰ ਸਮਰਪਿਤ ਨਰਸਿੰਗ ਫਾਊਂਡੇਸ਼ਨ ਮਾਡਲ ਪ੍ਰਦਰਸ਼ਨੀ
ਬੰਗਾ: - 19 ਅਪਰੈਲ :-
ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਜੀ.ਐਨ.ਐਮ. ਪਹਿਲਾ ਸਾਲ ਦੇ ਵਿਦਿਆਰਥੀਆਂ ਵੱਲੋਂ ਵਰਲਡ ਹੈਲਥ ਡੇਅ ਨੂੰ ਸਮਰਪਿਤ ਨਰਸਿੰਗ ਫਾਊਂਡੇਸ਼ਨ ਮਾਡਲ ਪ੍ਰਦਰਸ਼ਨੀ ਲਗਾਈ ਗਈ । ਇਸ ਨਰਸਿੰਗ ਫਾਊਡੇਸ਼ਨ ਪ੍ਰਦਰਸ਼ਨੀ ਦਾ ਉਦਘਾਟਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕੀਤਾ।   ਸ. ਕਾਹਮਾ ਨੇ ਵਿਦਿਆਰਥੀਆਂ ਨੂੰ ਸਿਹਤ ਸੇਵਾਵਾਂ ਦੀ ਜਾਗਰੁਕਤਾ ਭਰਪੂਰ ਪ੍ਰਦਰਸ਼ਨੀ ਲਗਾਕੇ ਆਮ ਲੋਕਾਂ ਨੂੰ ਨੂੰ ਵਧੀਆ ਜਾਣਕਾਰੀ ਮਹੁੱਈਆ ਕਰਵਾਉਣ ਲਈ ਵਧਾਈਆਂ ਦਿੱਤੀਆਂ । ਨਰਸਿੰਗ ਫਾਊਡੇਂਸ਼ਨ ਪ੍ਰਦਰਸ਼ਨੀ ਵਿਚ ਨਰਸਿੰਗ ਵਿਦਿਆਰਥੀਆਂ ਵੱਲੋਂ ਬਣਾਏ ਗਏ ਬਲੱਡ ਟਰਾਂਸਫਿਊਜ਼ਨ, ਕਰੋਨਾ ਕਾਲ ਵਿਚ ਹੱਥ ਧੋਣ ਦੀ ਕਲਾ, ਬਾਇਉਮੈਡੀਕਲ ਵੇਸਟ, ਸਰੀਰਕ ਜਾਂਚ, ਮਰੀਜ਼ ਦੇ ਅਰਾਮ ਸਹਾਇਕ ਵਸਤੂਆਂ, ਸੀ ਪੀ ਆਰ ਮੁਢੱਲੀ ਸਹਾਇਤਾ ਅਤੇ ਹੋਰ ਵਧੀਆ ਮਾਡਲਾਂ ਨਾਲ  ਮੈਡੀਕਲ ਸਿਹਤ ਸੇਵਾਵਾਂ ਬਾਰੇ ਹਸਪਤਾਲ ਪੁੱਜੇ ਮਰੀਜ਼ਾਂ, ਉਹਨਾਂ ਦੇ ਸਹਾਇਕਾਂ ਅਤੇ ਇਲਾਕਾ ਨਿਵਾਸੀਆਂ ਨੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਮੈਡਮ ਸੁਖਮਿੰਦਰ ਕੌਰ, ਮੈਡਮ ਰਾਬੀਆ ਹਾਟਾ ਕਲਾਸ ਇੰਚਾਰਜ,  ਮੈਡਮ ਸੁਖਵਿੰਦਰ ਕੌਰ, ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਰੀਤੂ ਵੀ ਹਾਜ਼ਰ ਸਨ।

ਫੋਟੋ  :  ਮੁੱਖ ਮਹਿਮਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੂੰ ਨਰਸਿੰਗ ਫਾਊਂਡੇਸ਼ਨ ਮਾਡਲ ਪ੍ਰਦਰਸ਼ਨੀ ਦੌਰਾਨ ਬਣਾਏ ਮਾਡਲਾਂ ਬਾਰੇ ਜਾਣਕਾਰੀ  ਪ੍ਰਦਾਨ ਕਰਦੇ ਹੋਏ ਨਰਸਿੰਗ ਵਿਦਿਆਰਥੀ

Friday, 16 April 2021

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ ਐਸ ਸੀ ਨਰਸਿੰਗ (ਪਹਿਲਾ ਸਾਲ) ਦਾ 100% ਸ਼ਾਨਦਾਰ ਨਤੀਜਾ

ਬੰਗਾ : 16 ਅਪ੍ਰੈਲ :-          ਪੰਜਾਬ ਦੇ ਪੇਂਡੂ ਇਲਾਕੇ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਵੱਲੋਂ ਸਥਾਪਿਤ ਨਰਸਿੰਗ ਸਿੱਖਿਆ ਦੇ ਪ੍ਰਸਿੱਧ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ  (ਪਹਿਲਾ ਸਾਲ) ਦੀ ਪ੍ਰੀਖਿਆ ਦਾ 100% ਸ਼ਾਨਦਾਰ ਨਤੀਜਾ ਆਇਆ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ ਐਸ ਸੀ ਨਰਸਿੰਗ  (ਪਹਿਲਾ ਸਾਲ) ਵਿਚੋਂ ਦੀਕਸ਼ਾ ਪੁੱਤਰੀ ਬਲਵੰਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਲਾਸ ਵਿਚੋਂ ਦੂਜਾ ਸਥਾਨ ਸੁਮਿਤ ਪੁੱਤਰੀ ਇੰਦਰਜੀਤ ਸਿੰਘ ਨੇ ਅਤੇ ਤੀਜਾ ਸਥਾਨ ਸਿਮਰਨਜੀਤ ਕੌਰ ਪੁੱਤਰੀ ਸੁਖਚੈਨ ਸਿੰਘ ਨੇ  ਪ੍ਰਾਪਤ ਕੀਤਾ ਹੈ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਵੱਲੋਂ ਇਸ ਵਧੀਆ ਨਤੀਜੇ ਦੀ ਸ਼ਲਾਘਾ ਕਰਦੇ ਹੋਏ ਸਮੂਹ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਨੂੰ ਤੇ ਸਮੂਹ ਅਧਿਆਪਕਾਂ ਨੂੰ ਕਾਲਜ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਣ  ਅਤੇ ਵਧੀਆ ਨਤੀਜੇ ਲਈ ਵਧਾਈਆਂ ਦਿੱਤੀਆਂ। ਨਰਸਿੰਗ ਕਾਲਜ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸੁਖਮਿੰਦਰ ਕੌਰ, ਮੈਡਮ ਰਮਨਦੀਪ ਕੌਰ, ਮੈਡਮ ਸਰੋਜ ਬਾਲਾ, ਮੈਡਮ ਨਵਜੋਤ ਕੌਰ ਸਹੋਤਾ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ  (ਪਹਿਲਾ ਸਾਲ) ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ

Tuesday, 13 April 2021

ਆਪ ਜੀ ਤੇ ਆਪ ਜੀ ਦੇ ਸਮੁੱਚੇ ਪਰਿਵਾਰ ਨੂੰ ਖ਼ਾਲਸਾ ਸਾਜਨਾ ਦਿਵਸ ਦੀਆਂ ਅਤੇ ਵਿਸਾਖੀ ਦੀਆਂ ਲੱਖ ਲੱਖ ਵਧਾਈਆਂ ਜੀ

** ਆਪ ਜੀ ਤੇ ਆਪ ਜੀ ਦੇ ਸਮੁੱਚੇ ਪਰਿਵਾਰ ਨੂੰ ਖ਼ਾਲਸਾ ਸਾਜਨਾ ਦਿਵਸ ਦੀਆਂ ਅਤੇ ਵਿਸਾਖੀ ਦੀਆਂ ਲੱਖ ਲੱਖ ਵਧਾਈਆਂ ਜੀ **
 ** ਵਾਹਿਗੁਰੂ ਆਪ ਸਭ ਨੂੰ ਹਮੇਸ਼ਾ ਖ਼ੁਸ਼ੀਆਂ ਦੀ ਬਖਸ਼ਿਸ਼ ਕਰਨ ਅਤੇ ਚੜ੍ਹਦੀਆਂ ਕਲਾਂ ਵਿੱਚ ਰੱਖਣ ਜੀl **

Monday, 5 April 2021

ਢਾਹਾਂ ਕਲੇਰਾਂ ਨਰਸਿੰਗ ਕਾਲਜ ਵਿਚ ਨਵੇਂ ਵਿਦਿਆਰਥੀਆਂ ਲਈ ਨਰਸਿੰਗ ਸੁੰਹ ਚੁੱਕ ਸਮਾਗਮ ਦਾ ਆਯੋਜਿਨ

ਢਾਹਾਂ ਕਲੇਰਾਂ ਨਰਸਿੰਗ ਕਾਲਜ ਵਿਚ ਨਵੇਂ ਵਿਦਿਆਰਥੀਆਂ ਲਈ ਨਰਸਿੰਗ ਸੁੰਹ ਚੁੱਕ ਸਮਾਗਮ ਦਾ ਆਯੋਜਿਨ
ਬੰਗਾ : 5 ਅਪ੍ਰੈਲ : -ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ-ਕਲੇਰਾਂ ਵਿਖੇ ਨਵੇਂ ਨਰਸਿੰਗ ਵਿਦਿਆਰਥੀਆਂ ਦੀ ਆਮਦ 'ਤੇ ਸੁੰਹ ਚੁੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਨੇ ਸ਼ਮਾਂ ਰੌਸ਼ਨ ਕਰ ਕੇ ਕੀਤਾ।  ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ. ਸੁਰਿੰਦਰ ਜਸਪਾਲ  ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ-ਕਲੇਰਾਂ ਵੀ ਨਾਲ ਸਨ । ਮੁੱਖ ਮਹਿਮਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਹਿੰਦੇ ਹੋਏ ਕਿਹਾ ਕਿ ਨਰਸਿੰਗ ਦਾ ਕਿੱਤਾ ਇੱਕ ਪਵਿੱਤਰ ਰੁਜ਼ਗਾਰ ਹੈ, ਜਿਸ ਵਿਚ ਕੰਮ ਦੇ ਨਾਲ ਨਾਲ ਅਤੇ ਲੋੜਵੰਦਾਂ ਦੀ ਸੇਵਾ ਵੀ ਹੁੰਦੀ ਹੈ । ਇਸ ਮੌਕੇ ਸ. ਕਾਹਮਾ ਨੇ ਨਵੇਂ ਨਰਸਿੰਗ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਭੇਟ ਕੀਤੀਆਂ ।  ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਨੇ  ਜੀਵਨ ਵਿਚ ਨਰਸਿੰਗ ਦੇ ਯੋਗਦਾਨ ਬਾਰੇ ਦੱਸਦੇ ਹੋਏ ਨਰਸਿੰਗ ਦੀ ਜਨਮਦਾਤੀ ਮੈਡਮ ਫਲੋਰੈਂਸ ਨਾਇਟਿੰਗੇਲ ਬਾਰੇ ਜਾਣਕਾਰੀ ਦਿੱਤੀ ਅਤੇ ਨਵੇਂ ਵਿਦਿਆਰਥੀਆਂ ਨੂੰ ਨਰਸਿੰਗ ਕਿੱਤੇ ਲਈ ਇਮਾਨਦਾਰੀ ਰੱਖਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਮੈਡਮ ਨਵਜੋਤ ਕੌਰ ਸਹੋਤਾ ਨੇ ਨਵੇਂ ਨਰਸਿੰਗ ਵਿਦਿਆਰਥੀਆਂ ਨੂੰ ਨਰਸਿੰਗ ਦੀ ਸੁੰਹ ਚੁੱਕ ਸਮਾਗਮ ਦੀ ਜਾਣਕਾਰੀ ਦਿੰਦੇ ਹੋਏ ਅਤੇ ਸੁੰਹ ਚੁਕਾਉਣ ਦੀ ਰਸਮ ਅਦਾ ਕਰਵਾਈ । ਇਸ ਮੌਕੇ ਵਿਦਿਆਰਥੀਆਂ ਨੇ ਨਰਸਿੰਗ ਪੇਸ਼ੇ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਦੀ ਸਮੂਹਿਕ ਰੂਪ ਵਿਚ ਸੁੰਹ ਚੁੱਕੀ ।  ਇਸ ਮੌਕੇ  ਮੁੱਖ ਮਹਿਮਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ. ਸੁਰਿੰਦਰ ਜਸਪਾਲ  ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ-ਕਲੇਰਾਂ, ਮੈਡਮ ਸੁਖਮਿੰਦਰ ਕੌਰ ਊਬੀ, ਸੰਜੇ ਕੁਮਾਰ, ਰਾਬੀਆ ਹਾਟਾ, ਈਸ਼ੂ ਕੁਮਾਰੀ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ।
ਫ਼ੋਟੋ ਕੈਪਸ਼ਨ :-   ਨਰਸਿੰਗ ਢਾਹਾਂ-ਕਲੇਰਾਂ ਵਿਖੇ ਨਵੇਂ ਨਰਸਿੰਗ ਵਿਦਿਆਰਥੀਆਂ ਦੀ ਆਮਦ ਤੇ ਹੋਏ ਨਰਸਿੰਗ ਦੀ ਸੁੰਹ ਚੁੱਕ ਸਮਾਗਮ ਦਾ ਉਦਘਾਟਨ ਕਰਦੇ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ, ਨਾਲ ਹਨ ਸ. ਕੁਲਵਿੰਦਰ ਸਿੰਘ ਢਾਹਾਂ, ਸ. ਅਮਰਜੀਤ ਸਿੰਘ ਕਲੇਰਾਂ, ਡਾ. ਸੁਰਿੰਦਰ ਜਸਪਾਲ  ਪ੍ਰਿੰਸੀਪਲ ਅਤੇ ਹੋਰ ਪਤਵੰਤੇ। (ਹੇਠਾਂ) ਨਵੇਂ ਨਰਸਿੰਗ ਵਿਦਿਆਰਥੀ ਨਰਸਿੰਗ ਸੁੰਹ ਚੁੱਕਦੇ ਹੋਏ








Saturday, 3 April 2021

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ(ਤੀਜਾ ਸਾਲ) ਦਾ ਸ਼ਾਨਦਾਰ 100% ਨਤੀਜਾ

ਨਰਸਿੰਗ ਕਾਲਜ  ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਤੀਜਾ ਸਾਲ) ਦਾ  ਸ਼ਾਨਦਾਰ 100% ਨਤੀਜਾ
ਬੰਗਾ : 3 ਅਪਰੈਲ-  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ  ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ. ਐਨ. ਐਮ. ਨਰਸਿੰਗ ਤੀਸਰਾ ਸਾਲ ਦਾ ਨਤੀਜਾ 100%  ਆਇਆ ਹੈ । ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ  ਨੇ ਜਾਣਕਾਰੀ ਦਿੰਦੇ ਦੱਸਿਆ ਕਿ  ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ.ਐਨ.ਐਮ. ਨਰਸਿੰਗ (ਤੀਸਰਾ ਸਾਲ) ਵਿਚੋਂ ਕਿਰਨ ਬੇਦੀ ਪੁੱਤਰੀ ਸ. ਨੀਲ ਕਮਲ ਸਿੰਘ ਬੇਦੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਸਿਮਰਤ ਕੌਰ ਪੁੱਤਰੀ ਸ. ਹਰਜਿੰਦਰ ਸਿੰਘ ਨੇ ਦੂਜਾ ਸਥਾਨ ਅਤੇ ਹਰਮਨ ਪੁੱਤਰੀ ਸ. ਰਾਜ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਵੱਲੋਂ ਇਸ ਵਧੀਆ ਨਤੀਜੇ ਦੀ ਸ਼ਲਾਘਾ ਕਰਦੇ ਹੋਏ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਨੂੰ ਤੇ ਸਮੂਹ ਅਧਿਆਪਕਾਂ ਨੂੰ ਕਾਲਜ ਦੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਣ ਲਈ ਅਤੇ ਸ਼ਾਨਦਾਰ ਨਤੀਜੇ ਲਈ  ਵਧਾਈਆਂ ਦਿੱਤੀਆਂ । ਨਰਸਿੰਗ ਕਾਲਜ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ.ਜਗਜੀਤ ਸਿੰਘ ਸੋਢੀ ਮੈਂਬਰ, ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਗੁਰਪ੍ਰੀਤ ਕੌਰ ਕਲਾਸ ਇੰਚਾਰਜ, ਮੈਡਮ ਜਗਜੀਤ ਕੌਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ.ਐਨ.ਐਮ. ਭਾਗ ਤੀਜਾ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ

Friday, 2 April 2021

ਢਾਹਾਂ ਕਲੇਰਾਂ ਹਸਪਤਾਲ ਵਿਖੇ ਚਿੱਟਾ ਮੋਤੀਆ ਮੁਕਤ ਲਹਿਰ ਵਿਚ 113 ਅਪਰੇਸ਼ਨ ਹੋਏ

ਢਾਹਾਂ ਕਲੇਰਾਂ ਹਸਪਤਾਲ ਵਿਖੇ ਚਿੱਟਾ ਮੋਤੀਆ ਮੁਕਤ ਲਹਿਰ ਵਿਚ 113 ਅਪਰੇਸ਼ਨ ਹੋਏ
ਲੋੜਵੰਦ ਅੱਖਾਂ ਦੇ ਮਰੀਜ਼ਾਂ ਚਿੱਟਾ ਮੋਤੀਆ ਮੁਕਤ ਲਹਿਰ ਦਾ ਲਾਭ ਪ੍ਰਾਪਤ ਕਰਨ : ਸ..ਕਾਹਮਾ

ਬੰਗਾ : 02 ਅਪਰੈਲ :- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਵਿਖੇ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਚਿੱਟੇ ਮੋਤੀਏ ਦੇ ਫਰੀ ਅਪਰੇਸ਼ਨ ਅਤੇ ਅੱਖਾਂ ਦੇ ਉ ਪੀ ਡੀ ਮਰੀਜ਼ਾਂ ਨੂੰ ਫਰੀ ਦਵਾਈ ਪ੍ਰਦਾਨ ਕਰਨ ਦੇ ਮਿਸ਼ਨ ਤਹਿਤ ਚੱਲ ਰਹੀ  ਚਿੱਟਾ ਮੋਤੀਆ ਮੁਕਤ ਲਹਿਰ ਵਿਚ 113 ਮਰੀਜ਼ਾਂ ਦੇ ਅਪਰੇਸ਼ਨ ਹੋ ਚੁੱਕੇ ਹਨ ਅਤੇ 1108 ਮਰੀਜ਼ਾਂ ਦਾ ਫਰੀ ਚੈੱਕਅੱਪ ਕਰਕੇ ਫਰੀ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਮੌਕੇ ਅੱਖਾਂ ਦੀ ਬਿਮਾਰੀਆਂ ਦੇ ਮਾਹਿਰ ਡਾ ਟੀ. ਅਗਰਵਾਲ ਨੇ ਅੱਖਾਂ ਦੀ ਬਿਮਾਰੀਆਂ ਅਤੇ ਚਿੱਟੇ ਮੋਤੀਏ ਦੇ ਅਪਰੇਸ਼ਨਾਂ ਬਾਰੇ ਦੱਸਿਆ ਕਿ ਅੱਖਾਂ ਮਨੁੱਖੀ ਸਰੀਰ ਦਾ ਇੱਕ ਸਭ ਤੋਂ ਜ਼ਰੂਰੀ ਅੰਗ ਹਨ। ਹਰ ਇੱਕ ਇਨਸਾਨ ਨੂੰ ਸਮੇਂ ਸਿਰ ਆਪਣੀਆਂ ਅੱਖਾਂ ਦੀ ਜਾਂਚ ਹਰ ਸਾਲ ਕਰਵਾਉਣੀ ਚਾਹੀਦੀ ਹੈ ਤਾਂ ਜੋ ਅੱਖਾਂ ਦੀ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਖਾਂ ਦੇ ਵਿਭਾਗ ਵਿਚ ਆਧੁਨਿਕ ਜਪਾਨੀ ਅਤੇ ਅਮਰੀਕਨ ਮਸ਼ੀਨਾਂ ਨਾਲ ਮਰੀਜ਼ਾਂ ਦਾ ਵਧੀਆ ਇਲਾਜ ਅਤੇ ਅਪਰੇਸ਼ਨ ਕੀਤੇ ਜਾਂਦੇ ਹਨ। ਇਸ ਮੌਕੇ ਹਸਪਤਾਲ ਦੇ ਪ੍ਰਬੰਧਕ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਚਿੱਟਾ ਮੋਤੀਆ ਮੁਕਤ ਲਹਿਰ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ  ਲੋੜਵੰਦ ਮਰੀਜ਼ਾਂ ਦੀ ਅੱਖਾਂ ਦੀ ਬਿਮਾਰੀ ਜਿਸ ਨੂੰ ਅੱਖਾਂ ਦੇ ਚਿੱਟਾ ਮੋਤੀਆ ਕਿਹਾ ਜਾਂਦਾ ਹੈ ਦੇ ਅਪਰੇਸ਼ਨ (ਲੈਨਜ਼ ਵਾਲੇ) ਫਰੀ ਕੀਤੇ ਜਾ ਰਹੇ ਹਨ ਅਤੇ ਇਹ ਸੇਵਾ ਨਿਰੰਤਰ ਲੋੜਵੰਦ ਮਰੀਜ਼ਾਂ ਲਈ ਜਾਰੀ  ਰਹੇਗੀ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਅੱਖਾਂ ਦੀ ਜਾਂਚ ਫਰੀ ਕੀਤੀ ਜਾਂਦੀ ਅਤੇ ਅੱਖਾਂ ਦੀ ਉ ਪੀ ਡੀ ਮਰੀਜ਼ਾਂ ਨੂੰ ਦਵਾਈ ਫਰੀ ਪ੍ਰਦਾਨ ਕੀਤੀ ਜਾਂਦੀ ਹੈ। ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਚਿੱਟੇ ਮੋਤੀਏ ਦਾ ਲੈਨਜ਼ ਵਾਲਾ ਅਪਰੇਸ਼ਨ ਵੀ ਫਰੀ ਕੀਤਾ ਜਾ ਰਿਹਾ ਹੈ। ਸ. ਕਾਹਮਾ ਨੇ ਦੱਸਿਆ ਕਿ  ਚਿੱਟਾ ਮੋਤੀਆ ਮੁਕਤ ਲਹਿਰ ਦੀ ਆਰੰਭਤਾ ਦੇ ਦਿਨ 03 ਮਾਰਚ ਤੋਂ ਲੈ ਕੇ 31 ਮਾਰਚ ਤੱਕ 113 ਮਰੀਜ਼ਾਂ ਦੇ ਚਿੱਟੇ ਮੋਤੀਏ ਅਪਰੇਸ਼ਨ ਕੀਤੇ ਜਾ ਚੁੱਕੇ ਹਨ ਅਤੇ 1108 ਮਰੀਜ਼ਾਂ ਦਾ ਚੈੱਕਅੱਪ ਕਰਕੇ ਫਰੀ ਦਵਾਈਆਂ ਪ੍ਰਦਾਨ ਕੀਤੀਆਂ ਹਨ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ.ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਟੀ ਅਗਰਵਾਲ ਅੱਖਾਂ ਦੇ ਚਿੱਟੇ ਮੋਤੀਏ ਦੇ ਅਪਰੇਸ਼ਨਾਂ ਦੇ ਮਾਹਿਰ,  ਮੈਡਮ ਦਲਜੀਤ ਕੌਰ ਅਪਥੈਲਮਿਕ ਅਫ਼ਸਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਫੋਟੋ ਕੈਪਸ਼ਨ  :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਿੱਤਾ ਮੋਤੀਆ ਮੁਕਤ ਲਹਿਰ ਅਧੀਨ ਚੱਲ ਰਹੀਆਂ ਸਰਗਰਮੀਆਂ