Saturday, 3 April 2021

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ(ਤੀਜਾ ਸਾਲ) ਦਾ ਸ਼ਾਨਦਾਰ 100% ਨਤੀਜਾ

ਨਰਸਿੰਗ ਕਾਲਜ  ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਤੀਜਾ ਸਾਲ) ਦਾ  ਸ਼ਾਨਦਾਰ 100% ਨਤੀਜਾ
ਬੰਗਾ : 3 ਅਪਰੈਲ-  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ  ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ. ਐਨ. ਐਮ. ਨਰਸਿੰਗ ਤੀਸਰਾ ਸਾਲ ਦਾ ਨਤੀਜਾ 100%  ਆਇਆ ਹੈ । ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ  ਨੇ ਜਾਣਕਾਰੀ ਦਿੰਦੇ ਦੱਸਿਆ ਕਿ  ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ.ਐਨ.ਐਮ. ਨਰਸਿੰਗ (ਤੀਸਰਾ ਸਾਲ) ਵਿਚੋਂ ਕਿਰਨ ਬੇਦੀ ਪੁੱਤਰੀ ਸ. ਨੀਲ ਕਮਲ ਸਿੰਘ ਬੇਦੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਸਿਮਰਤ ਕੌਰ ਪੁੱਤਰੀ ਸ. ਹਰਜਿੰਦਰ ਸਿੰਘ ਨੇ ਦੂਜਾ ਸਥਾਨ ਅਤੇ ਹਰਮਨ ਪੁੱਤਰੀ ਸ. ਰਾਜ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਵੱਲੋਂ ਇਸ ਵਧੀਆ ਨਤੀਜੇ ਦੀ ਸ਼ਲਾਘਾ ਕਰਦੇ ਹੋਏ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਨੂੰ ਤੇ ਸਮੂਹ ਅਧਿਆਪਕਾਂ ਨੂੰ ਕਾਲਜ ਦੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਣ ਲਈ ਅਤੇ ਸ਼ਾਨਦਾਰ ਨਤੀਜੇ ਲਈ  ਵਧਾਈਆਂ ਦਿੱਤੀਆਂ । ਨਰਸਿੰਗ ਕਾਲਜ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ.ਜਗਜੀਤ ਸਿੰਘ ਸੋਢੀ ਮੈਂਬਰ, ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਗੁਰਪ੍ਰੀਤ ਕੌਰ ਕਲਾਸ ਇੰਚਾਰਜ, ਮੈਡਮ ਜਗਜੀਤ ਕੌਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ.ਐਨ.ਐਮ. ਭਾਗ ਤੀਜਾ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ