Friday, 28 May 2021

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਯੂ ਕੇ ਨਿਵਾਸੀ ਦਾਨੀ ਸੱਜਣਾਂ ਵੱਲੋਂ ਪੰਜ ਆਕਸੀਜਨ ਕੰਸਨਟਰੇਟਰ ਅਤੇ ਪੀ.ਪੀ. ਕਿੱਟਾਂ ਦਾਨ

ਬੰਗਾ  29 ਮਈ :- ( ) ਦੇਸ ਵਿਦੇਸ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਪਿੰਡ ਢੰਡਾ ਦੇ ਜੱਦੀ ਅਤੇ ਹੁਣ ਯੂ ਕੇ ਨਿਵਾਸੀ ਸ. ਬਹਾਦਰ ਸਿੰਘ ਢੰਡਾ  ਪੁੱਤਰ ਸ. ਚੈਨ ਸਿੰਘ , ਬੀਬੀ ਪਰਮਿੰਦਰ ਕੌਰ ਔਜਲਾ ਸੁਪਤਨੀ ਸ. ਸੁਰਜੀਤ ਸਿੰਘ ਔਜਲਾ , ਬੀਬੀ ਜਸਵਿੰਦਰ ਕੌਰ ਖਹਿਰਾ ਪਤਨੀ ਸ. ਬਲਦੀਸ਼ ਸਿੰਘ  ਅਤੇ ਕਿੰਗਜ਼ਮਿੱਲ ਵਰਕਰਜ਼ (ਯੂ.ਕੇ.) ਵੱਲੋਂ ਪੰਜ ਆਕਸੀਜਨ ਕੰਨਸਟਰੇਟਰ ਦਾਨ ਵਿੱਚ ਦਿੱਤੇ ਹਨ। ਹਸਪਤਾਲ ਢਾਹਾਂ ਕਲੇਰਾਂ ਵਿਖੇ ਪਿੰਡ ਢੰਡਾ ਦੇ ਪਤਵੰਤੇ ਸੱਜਣਾਂ ਵੱਲੋਂ ਸ੍ਰੀ ਵੀਰਾਜ ਤਿੜਕੇ ਐਸ. ਡੀ. ਐਮ. ਬੰਗਾ ਦੀ ਮੌਜੂਦਗੀ ਵਿਚ ਇਹ ਆਕਸੀਜਨ ਕੰਨਸਟਰੇਟਰ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੂੰ ਭੇਟ ਕੀਤੇ ਗਏ । ਇਸ ਮੌਕੇ ਸ੍ਰੀ ਵੀਰਾਜ ਤਿੜਕੇ ਐਸ.ਡੀ.ਐਮ. ਬੰਗਾ ਨੇ ਪਰਵਾਸੀ ਪੰਜਾਬੀਆਂ ਦੇ ਕੰਨਸਟਰੇਟਰ ਦਾਨ ਕਰਨ ਦੇ ਨਿਸ਼ਕਾਮ ਸੇਵਾ ਕਾਰਜ ਲਈ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਵੱਲੋਂ ਕੋਵਿਡ-19 ਕਰੋਨਾ ਵਾਇਰਸ ਦੇ ਸੰਕਟਮਈ ਸਮੇਂ  ਵਿਚ ਲੋਕਾਂ ਨੂੰ ਵਧੀਆ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਤੋਂ ਇਲਾਵਾ ਪ੍ਰਸ਼ਾਸ਼ਨ ਤੇ ਸਿਹਤ ਵਿਭਾਗ ਦੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਕੀਤੇ ਸਹਿਯੋਗ ਦੀ ਸ਼ਲਾਘਾ ਕੀਤੀ ।  ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਯੂ ਕੇ ਨਿਵਾਸੀ ਸ. ਬਹਾਦਰ ਸਿੰਘ ਢੰਡਾ (ਯੂ.ਕੇ.) ਪੁੱਤਰ ਸ. ਚੈਨ ਸਿੰਘ, ਬੀਬੀ ਪਰਮਿੰਦਰ ਕੌਰ ਔਜਲਾ ਸੁਪਤਨੀ ਸ. ਸੁਰਜੀਤ ਸਿੰਘ ਔਜਲਾ (ਯੂ.ਕੇ.), ਬੀਬੀ ਜਸਵਿੰਦਰ ਕੌਰ ਖਹਿਰਾ ਪਤਨੀ ਸ. ਬਲਦੀਸ਼ ਸਿੰਘ  (ਯੂ.ਕੇ.) ਅਤੇ ਕਿੰਗਜ਼ਮਿੱਲ ਵਰਕਰਜ਼ (ਯੂ.ਕੇ.) ਦਾ ਆਕਸੀਜਨ ਕੰਨਸਟਰੇਟਰ ਦਾਨ ਕਰਨ ਲਈ ਹਾਰਦਿਕ ਧੰਨਵਾਦ ਕੀਤਾ। ਇਸ ਮੌਕੇ ਐਸ ਡੀ ਐਮ ਸ੍ਰੀ ਵੀਰਾਜ ਤਿੜਕੇ ਅਤੇ ਸਮੂਹ ਪਤਵੰਤੇ ਸੱਜਣਾਂ ਦਾ ਸਨਮਾਨ ਵੀ ਕੀਤਾ ਗਿਆ। ਆਕਸੀਜਨ ਕੰਨਸਟਰੇਟਰ ਦਾਨ ਕਰਨ ਮੌਕੇ ਹੋਏ ਸੰਖੇਪ ਸਮਾਗਮ ਵਿਚ ਸ੍ਰੀ ਵੀਰਾਜ ਤਿੜਕੇ ਐਸ ਡੀ ਐਮ ਬੰਗਾ, ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ,  ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਸ. ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਸ੍ਰੀ ਪ੍ਰਵੀਨ ਬੰਗਾ ਸਮਾਜ ਸੇਵਕ, ਸ੍ਰੀ ਹੈਪੀ ਮਾਹੀ ਪ੍ਰਧਾਨ ਗੁਰਾਇਆਂ ਬਲੱਡ ਸੇਵਾ ਵੈੱਲਫੇਅਰ ਸੁਸਾਇਟੀ (ਰਜਿ) ਗੁਰਾਇਆਂ,  ਸ੍ਰੀ ਬਿੰਦਰ ਸੁਮਨ ਪੱਤਰਕਾਰ, ਸ੍ਰੀ ਨਿਰਮਲ ਗੁੜ੍ਹਾ ਪੱਤਰਕਾਰ, ਸ. ਸੋਢੀ ਸਿੰਘ, ਸ. ਸਰਬਜੀਤ ਸਿੰਘ ਢੇਸੀ, ਸ. ਕਸ਼ਮੀਰ ਸਿੰਘ ਢੰਡਾ, ਸ੍ਰੀ ਅਵਤਾਰ ਢੰਡਾ, ਸ. ਦਲਜੀਤ ਸਿੰਘ ਢੰਡਾ, ਸ੍ਰੀ ਦੇਸ ਰਾਜ ਸੁਮਨ, ਸ੍ਰੀ ਬੱਗਾ ਰਾਮ, ਸ. ਰਸ਼ਪਾਲ ਸਿੰਘ, ਸ੍ਰੀ ਸੋਢੀ ਲਾਲ ਬੰਗਾ, ਸ੍ਰੀ ਪਵਨਦੀਪ ਬੰਗਾ, ਡਾ. ਰਵਿੰਦਰ ਖਜੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਮਹਿੰਦਰ ਪਾਲ ਸਿੰਘ ਸੁਪਰਡੈਂਟ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ :- ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਯੂ ਕੇ ਨਿਵਾਸੀ ਦਾਨੀ ਸੱਜਣਾਂ ਵੱਲੋਂ ਪੰਜ ਆਕਸੀਜਨ ਕੰਸਨਟਰੇਟਰ ਤੇ ਪੀ.ਪੀ. ਕਿੱਟਾਂ ਦਾਨ ਕਰਨ ਮੌਕੇ ਸ੍ਰੀ ਵੀਰਾਜ ਤਿੜਕੇ ਐਸ ਡੀ ਐਮ ਬੰਗਾ, ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ  ਤੇ ਹੋਰ ਪਤਵੰਤੇ ਸੱਜਣ

 

Thursday, 27 May 2021

ਐਮ.ਪੀ. ਸ੍ਰੀ ਮਨੀਸ਼ ਤਿਵਾੜੀ ਵੱਲੋਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦਾ ਦੌਰਾ

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ  ਐਮ.ਪੀ. ਮੁਨੀਸ਼ ਤਿਵਾੜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ
ਬੰਗਾ : 27 ਮਈ : - ( ) ਲੋਕ ਸੇਵਾ ਨੂੰ ਸਮਪਿਰਤ ਅਦਾਰੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਚਲਾਏ ਜਾ ਰਹੇ ਵੱਖ ਵੱਖ  ਮੈਡੀਕਲ ਅਤੇ ਵਿਦਿਅਕ ਅਦਾਰਿਆਂ ਦਾ ਅੱਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਆਪਣੇ  ਸਾਥੀਆਂ ਨਾਲ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਉਹਨਾਂ ਨੇ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਐਨ ਆਰ ਆਈ ਦਾਨੀ ਸੱਜਣਾਂ ਦੀ ਮਦਦ ਨਾਲ ਬਣੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਵਿਦਿਅਕ ਅਦਾਰਿਆਂ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਸੀਨੀਅਰ ਸੈਕੰਡਰੀ ਸਕੂਲ  ਬਾਰੇ ਵਿਸਥਾਰ ਸਹਿਤ ਜਾਣਕਾਰੀ ਪ੍ਰਾਪਤ ਕੀਤੀ । ਸ੍ਰੀ ਤਿਵਾੜੀ ਨੇ ਟਰੱਸਟ  ਪ੍ਰਬੰਧਕਾਂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਰਾਹੀਂ ਕਰੋਨਾ ਮਹਾਂਮਾਰੀ ਦੇ ਇਸ ਸੰਕਟਮਈ ਸਮੇਂ ਵਿਚ 24 ਘੰਟੇ ਮੈਡੀਕਲ ਇਲਾਜ ਸੇਵਾਵਾਂ ਦੇਣ ਤੋਂ ਇਲਾਵਾ ਸਰਕਾਰ ਅਤੇ ਸਿਹਤ ਵਿਭਾਗ ਦੀ ਬੇਨਤੀ ਤੇ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਇਲਾਜ ਲਈ 50 ਬੈੱਡ ਦਾ ਕੋਵਿਡ¸19 ਆਈਸੋਲੇਸ਼ਨ ਵਾਰਡ ਤਿਆਰ ਕਰਕੇ ਅਤੇ ਇਸ ਨੂੰ ਆਈਸੋਲੇਸ਼ਨ ਵਾਰਡ ਨੂੰ ਸਫਲਤਾ ਪੂਰਵਕ ਚਲਾਉਣ ਲਈ ਸਿਹਤ ਵਿਭਾਗ ਨੂੰ ਦਿੱਤੇ ਜਾ ਰਹੇ ਵੱਢਮੁੱਲੇ ਸਹਿਯੋਗ ਲਈ ਭਾਰੀ ਸ਼ਲਾਘਾ ਕੀਤੀ । ਇਸ ਮੌਕੇ ਸ੍ਰੀ ਤਿਵਾੜੀ ਨੇ ਟਰੱਸਟ ਪ੍ਰਬੰਧਕਾਂ ਨੂੰ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਮੈਡੀਕਲ  ਤੇ ਵਿਦਿਅਕ ਸੇਵਾਵਾਂ ਦੇ ਵੱਖ ਵੱਖ ਪ੍ਰੌਜੈਕਟਾਂ ਲਈ ਵੱਧ ਤੋਂ ਵੱਧ ਮਦਦ ਦੇਣ ਦਾ ਭਰੋਸਾ ਵੀ ਦਿਵਾਇਆ।  
ਇਸ ਤੋਂ ਪਹਿਲਾਂ ਸ੍ਰੀ ਮਨੀਸ਼ ਤਿਵਾੜੀ ਲੋਕ ਸਭਾ ਮੈਂਬਰ, ਸ੍ਰੀ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਕਮੇਟੀ ਅਤੇ ਉਹਨਾਂ ਦੇ ਸਾਥੀਆਂ ਦਾ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਸ. ਹਰਦੇਵ ਸਿੰਘ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਟਰੱਸਟ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਨਿੱਘਾ ਸਵਾਗਤ ਕੀਤਾ ਗਿਆ । ਸ . ਕਾਹਮਾ ਨੇ ਢਾਹਾਂ ਕਲੇਰਾਂ ਵਿਖੇ ਦੇਸ਼¸ਵਿਦੇਸ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਚੱਲ ਰਹੇ ਮੈਡੀਕਲ ਅਦਾਰੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਟਰੌਮਾ ਸੈਂਟਰ, ਬੱਲਡ ਬੈਂਕ  ਅਤੇ ਸਿੱਖਿਆ ਸੰਸਥਾਵਾਂ  ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਤੇ ਗੁਰੂ ਨਾਨਕ ਪਬਲਿਕ ਸੀਨੀਅਰ ਸੈੰਕੰਡਰੀ ਸਕੂਲ ਢਾਹਾਂ ਕਲੇਰਾਂ ਬਾਰੇ ਜਾਣਕਾਰੀ ਦਿੱਤੀ । ਸ. ਕਾਹਮਾ ਨੇ ਦੱਸਿਆ ਸਾਲ 2020 ਵਿਚ ਕਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਹੀ ਟਰੱਸਟ ਪ੍ਰਬੰਧਕਾਂ ਵੱਲੋਂ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦਾ ਕਰੋਨਾ ਵਾਇਰਸ ਰੋਕਥਾਮ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ । ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਵੀ 24 ਘੰਟੇ ਮੈਡੀਕਲ ਸੇਵਾਵਾਂ ਲੋੜਵੰਦ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਹਨ ।
ਇਸ ਮੌਕੇ  ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਵੱਲੋਂ ਲੋਕ ਸਭਾ ਮੈਂਬਰ ਸ੍ਰੀ ਮਨੀਸ਼ ਤਿਵਾੜੀ ਦਾ  ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਸਰਵ ਸ੍ਰੀ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਕਮੇਟੀ, ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ, ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ,  ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਸ. ਜਗਜੀਤ ਸਿੰਘ ਸੋਢੀ ਐਗਜ਼ੀਕਿਊਟਿਵ ਮੈਂਬਰ ਟਰੱਸਟ,  ਸ. ਦਰਵਜੀਤ ਸਿੰਘ ਪੂੰਨੀ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਸ੍ਰੀ. ਮੋਹਨ ਸਿੰਘ ਕੰਦੋਲਾ ਐਨ ਆਰ ਆਈ, ਠੇਕੇਦਾਰ ਰਾਜਿੰਦਰ ਸਿੰਘ, ਸੁਪਰਡੈਂਟ ਮਹਿੰਦਪਾਲ ਸਿੰਘ ਅਤੇ ਟਰੱਸਟ ਅਧੀਨ ਚੱਲ ਰਹੇ ਵੱਖ ਵੱਖ ਅਦਾਰਿਆਂ ਦੇ ਮੁੱਖੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :- ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਐਮ ਪੀ ਮਨੀਸ਼ ਤਿਵਾੜੀ ਨੂੰ ਸ਼ਾਲ ਅਤੇ ਯਾਦ ਚਿੰਨ੍ਹ ਭੇਟ ਕਰਕੇ  ਸਨਮਾਨਿਤ ਕਰਦੇ ਹੋਏ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ

Saturday, 1 May 2021

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ
ਬੰਗਾ : 01 ਮਈ ( ) ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਸ਼ਾਂਤੀ ਦੇ ਪੁੰਜ, ਹਿੰਦ ਦੀ ਚਾਦਰ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੁਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਇਲਾਹੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਜੋਗਾ ਸਿੰਘ ਜੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰ-ਇਤਿਹਾਸ ਬਾਰੇ ਚਾਨਣਾ ਪਾਇਆ।
ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਸੱਕਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ,  ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਰਣਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਮੈਡਮ ਸਰਬਜੀਤ ਕੌਰ, ਮੈਡਮ ਜਗਜੀਤ ਕੌਰ, ਮੈਡਮ ਸੀਮਾ ਪੂਨੀ, ਸੁਰਜੀਤ ਸਿੰਘ ਜਗਤਪੁਰ, ਕਮਲਜੀਤ ਸਿੰਘ, ਗੁਰਬੰਤ ਸਿੰਘ ਪਰਹਾਰ, ਸੀਤਲ ਸਿੰਘ ਝੰਡੇਰਾਂ, ਅਸ਼ਵਨੀ ਕੁਮਾਰ ਗਦਾਣੀ ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਅਦਾਰਿਆਂ ਦੇ ਸਮੂਹ ਸਟਾਫ਼  ਨੇ ਹਾਜ਼ਰੀਆਂ ਭਰੀਆਂ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਚ ਕੀਰਤਨ ਕਰਦੇ ਹੋਏ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ