Saturday, 28 August 2021

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਮ ਨਾਗਰਿਕਾਂ ਲਈ ਫਰੀ ਸ਼ੂਗਰ ਚੈੱਕਅੱਪ ਸੇਵਾ ਦਾ ਆਰੰਭ

* ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਮ ਨਾਗਰਿਕਾਂ ਲਈ ਫਰੀ ਸ਼ੂਗਰ ਚੈੱਕਅੱਪ ਸੇਵਾ ਦਾ ਆਰੰਭ
* ਰੋਜ਼ਾਨਾ ਸਵੇਰੇ 9 ਤੋਂ 3 ਵਜੇ ਤੱਕ ਹੋਵੇਗਾ ਸ਼ੂਗਰ ਟੈਸਟ ਫਰੀ
* ਡਾ. ਸ਼ਿਵਇੰਦਰ ਸਿੰਘ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ ਨੇ ਕੀਤਾ ਉਦਘਾਟਨ

ਬੰਗਾ :- 28  ਅਗਸਤ : () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਅੱਜ ਲੋਕ ਭਲਾਈ ਫਰੀ ਸੇਵਾਵਾਂ ਵਿਚ ਵਾਧਾ ਕਰਦੇ ਹੋਏ ਫਰੀ ਸ਼ੂਗਰ ਚੈੱਕਅੱਪ ਸੇਵਾ ਦਾ ਆਰੰਭ ਕਰ ਦਿੱਤਾ ਗਿਆ ਹੈ ਜਿਸ ਦਾ ਉਦਘਾਟਨ ਡਾ. ਸ਼ਿਵਇੰਦਰ ਸਿੰਘ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਡਾ. ਗਿੱਲ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬ ਦੇ ਪੇਂਡੂ ਖੇਤਰ ਵਿਚ ਵਧੀਆ ਮੈਡੀਕਲ ਸੇਵਾਵਾਂ ਦੇ ਰਿਹਾ ਹੈ ਅਤੇ ਲੋੜਵੰਦ ਮਰੀਜ਼ਾਂ ਦੀ ਭਾਰੀ ਮਦਦ ਕਰ ਰਿਹਾ ਹੈ। ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋਕ ਭਲਾਈ ਹਿੱਤ ਫਰੀ ਸੇਵਾਵਾਂ ਵਿੱਚ ਵਾਧਾ ਕਰਦੇ ਹੋਏ ਫਰੀ ਸ਼ੂਗਰ ਚੈੱਕਅੱਪ ਸੇਵਾ ਅਧੀਨ ਸ਼ੂਗਰ ਦਾ ਟੈਸਟ ਰੋਜ਼ਾਨਾ ਸਵੇਰੇ 9 ਵਜੇ ਤੋਂ 3 ਵਜੇ ਦੁਪਹਿਰ ਤੱਕ ਫਰੀ ਕੀਤਾ ਜਾਵੇਗਾ।  ਡਾ. ਗਿੱਲ ਨੇ ਦੱਸਿਆ ਕਿ ਸ਼ੂਗਰ ਰੋਗ ਦੁਨੀਆਂ ਭਰ ਵਿਚ ਤੇਜ਼ੀ ਨਾਲ ਵੱਧ ਰਿਹਾ ਹੈ ਪਰ ਇਸ ਬਿਮਾਰੀ ਦਾ ਆਮ ਲੋਕਾਂ ਨੂੰ ਸਮੇਂ ਸਿਰ  ਪਤਾ ਹੀ ਨਹੀਂ ਚੱਲਦਾ ਹੈ ਜਿਸ ਕਰਕੇ ਲੋਕ ਸ਼ੂਗਰ ਦੀ ਬਿਮਾਰੀ ਨਾਲ ਪੀੜ੍ਹਤ ਹੋ ਜਾਂਦੇ ਹਨ। ਹਸਪਤਾਲ ਢਾਹਾਂ ਕਲੇਰਾਂ ਵਿਖੇ ਆਮ ਨਾਗਰਿਕ ਵੀ ਹੁਣ ਆਪਣਾ ਸ਼ੂਗਰ ਟੈਸਟ ਫਰੀ ਕਰਵਾ ਕੇ ਆਪਣੇ ਸਰੀਰ ਦੀ ਤੰਦਰੁਸਤੀ ਦਾ ਵਧੀਆ ਧਿਆਨ ਰੱਖ ਸਕਣਗੇ।  ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਇਲਾਕੇ ਦੇ ਲੋੜਵੰਦ ਲੋਕਾਂ ਦੀ ਭਾਰੀ ਮੰਗ 'ਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਜ਼ਾਨਾ ਫਰੀ ਸ਼ੂਗਰ ਚੈੱਕਅੱਪ ਸੇਵਾ ਦਾ ਆਰੰਭ ਕੀਤਾ ਗਿਆ ਹੈ ਜਿਸਦਾ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਪੀ ਪੀ ਸਿੰਘ, ਡਾ. ਮੁਕਲ ਬੇਦੀ, ਡਾ. ਜਸਦੀਪ ਸਿੰਘ ਸੈਣੀ, ਡਾ. ਦੀਪਕ ਦੁੱਗਲ, ਡਾ. ਚਾਂਦਨੀ ਬੱਗਾ, ਡਾ. ਕਰਨਦੀਪ ਸਿੰਘ ਸਿਆਲ, ਡਾ. ਗੁਰਸਵਰੀਨ ਕੌਰ ਕਾਹਲੋਂ, ਡਾ. ਰਾਹੁਲ ਗੋਇਲ, ਡਾ. ਹਰਜੋਤਵੀਰ ਸਿੰਘ ਰੰਧਾਵਾ, ਮਹਿੰਦਰਪਾਲ ਸਿੰਘ ਸੁਪਰਡੈਂਟ, ਵਰਿੰਦਰ ਸਿੰਘ ਬਰਾੜ ਐਚ ਆਰ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਡਾ. ਗੁਰਤੇਜ ਸਿੰਘ ਅਤੇ ਹੋਰ ਡਾਕਟਰ ਸਾਹਿਬਾਨ ਵੀ ਹਾਜ਼ਰ ਸਨ। ਵਰਣਨਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਿੱਟਾ ਮੋਤੀਆ ਮੁਕਤ ਲਹਿਰ ਅਧੀਨ ਅੱਖਾਂ ਦੇ ਲੋੜਵੰਦ ਮਰੀਜ਼ਾਂ ਦੇ ਚਿੱਟੇ ਮੋਤੀਏ ਅਪਰੇਸ਼ਨ ਫਰੀ ਕੀਤੇ ਜਾ ਰਹੇ ਹਨ ਅਤੇ ਫਰੀ ਦਵਾਈ ਪ੍ਰਦਾਨ ਕੀਤੀ ਜਾ ਰਹੀ ਹੈ।
ਫੋਟੋ ਕੈਪਸ਼ਨ :   ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਸ਼ੂਗਰ ਚੈੱਕਅੱਪ ਸੇਵਾ ਦਾ ਉਦਘਾਟਨ ਕਰਦੇ ਹੋਏ ਡਾ. ਸ਼ਿਵਇੰਦਰ ਸਿੰਘ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ ਨਾਲ ਹਨ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਅਤੇ ਹੋਰ ਡਾਕਟਰ ਸਾਹਿਬਾਨ

Virus-free. www.avast.com

Tuesday, 17 August 2021

ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਲਈ ਦੇਸ ਅਤੇ ਵਿਦੇਸ਼ਾਂ ਵਿੱਚ ਰੁਜ਼ਗਾਰ ਪ੍ਰਾਪਤੀ ਵਾਲੇ ਪੈਰਾ-ਮੈਡੀਕਲ ਕੋਰਸਾਂ ਵਿਚ ਦਾਖਲਾ ਸ਼ੁਰੂ : ਡਾ. ਗਿੱਲ

ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਲਈ ਦੇਸ ਅਤੇ ਵਿਦੇਸ਼ਾਂ ਵਿੱਚ ਰੁਜ਼ਗਾਰ ਪ੍ਰਾਪਤੀ ਵਾਲੇ ਪੈਰਾ-ਮੈਡੀਕਲ ਕੋਰਸਾਂ ਵਿਚ ਦਾਖਲਾ ਸ਼ੁਰੂ : ਡਾ. ਗਿੱਲ
ਕੌਂਸਲਿੰਗ 31 ਅਗਸਤ ਨੂੰ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਹੋਵੇਗੀ : ਡਾ. ਗਿੱਲ
ਬੰਗਾ :- 17 ਅਗਸਤ : () ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਲਈ ਦੇਸ ਅਤੇ ਵਿਦੇਸ਼ਾਂ ਵਿੱਚ ਰੁਜ਼ਗਾਰ ਪ੍ਰਾਪਤੀ ਵਾਲੇ ਪੈਰਾ-ਮੈਡੀਕਲ ਕੋਰਸਾਂ ਵਿਚ ਦਾਖਲਾ ਸ਼ੁਰੂ ਹੋ ਗਿਆ ਹੈ ਅਤੇ ਦਾਖਲੇ ਦੀ ਆਖਰੀ ਤਰੀਕ 31 ਅਗਸਤ 2021 ਹੈ । ਇਹ ਜਾਣਕਾਰੀ ਡਾ. ਸ਼ਿਵਇੰਦਰ ਸਿੰਘ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਪ੍ਰਦਾਨ ਕੀਤੀ। ਡਾ. ਗਿੱਲ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਪੰਜਾਬ ਦੇ ਪੇਂਡੂ ਇਲਾਕੇ ਦਾ ਪੁਰਾਣਾ ਅਤੇ ਪ੍ਰਸਿੱਧ ਨਰਸਿੰਗ ਕਾਲਜ ਹੈ। ਜਿੱਥੇ ਪੰਜਾਬ ਦੇ ਦਸਵੀ ਪਾਸ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਪੈਰਾਂ ਤੇ ਖੜ੍ਹੇ ਕਰਨ ਅਤੇ ਰੁਜ਼ਗਾਰ ਪ੍ਰਾਪਤੀ ਵਾਲੇ ਪੈਰਾ ਮੈਡੀਕਲ ਸਰਟੀਫੀਕੇਟ ਕੋਰਸ ਆਰੰਭ ਕੀਤੇ ਗਏ ਹਨ ਜਿਹਨਾਂ ਦੀ ਐਫੀਲੇਸ਼ਨ ਅਤੇ ਮੰਨਜ਼ੂਰੀ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਸ ਤੋਂ ਮਿਲਣ ਉਪਰੰਤ ਢਾਹਾਂ ਕਲੇਰਾਂ ਵਿਖੇ ਇਹਨਾਂ ਪੈਰਾ ਮੈਡੀਕਲ ਕੋਰਸਾਂ ਵਿਚ ਦਾਖਲਾ ਸ਼ੁਰੂ ਹੋ ਗਿਆ ਹੈ। ਇਹਨਾਂ ਪੈਰਾ-ਮੈਡੀਕਲ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇਨ ਹੌਸਪੀਟਲ ਅਤੇ ਹੋਮ ਕੇਅਰ ਅਟੈਡੈਂਟ,  ਸਰਟੀਫਿਕੇਟ ਕੋਰਸ ਇਨ ਅਪਰੇਸ਼ਨ ਥੀਏਟਰ ਅਟੈਡੈਂਟ, ਸਰਟੀਫਿਕੇਟ ਕੋਰਸ ਇਨ ਅਮਰਜੈਂਸੀ ਕਮ ਐਂਬੂੰਲੈਂਸ ਅਟੈਡੈਂਟ ਅਤੇ  ਸਰਟੀਫਿਕੇਟ ਕੋਰਸ ਇਨ ਹੋਮ ਬੇਸਡ ਹੈਲਥ ਕੇਅਰ ਅਟੈਡੈਂਟ  ਦੇ ਕੋਰਸ ਸ਼ਾਮਿਲ ਹਨ। ਇਹਨਾਂ ਪੈਰਾ ਮੈਡੀਕਲ ਕੋਰਸਾਂ ਲਈ  ਸੀਮਿਤ ਸੀਟਾਂ ਦੀ ਮੰਨਜ਼ਰੀ ਮਿਲੀ ਹੈ ਅਤੇ ਫੀਸਾਂ ਵੀ ਬਹੁਤ ਘੱਟ ਹਨ। ਇਹਨਾਂ ਕੋਰਸਾਂ ਵਿਚ ਦਾਖਲੇ ਦੀ ਆਖਰੀ ਤਰੀਕ 31 ਅਗਸਤ 2021 ਸਵੇਰੇ 10 ਵਜੇ ਤੱਕ ਹੈ ਅਤੇ 31 ਅਗਸਤ ਨੂੰ 12 ਵਜੇ ਇਹਨਾਂ ਦਾਖਲਾ ਕੋਰਸਾਂ ਲਈ ਕੌਂਸਲਿੰਗ ਹੋਵੇਗੀ। ਡਾ. ਗਿੱਲ ਨੇ ਦੱਸਿਆ ਕਿ ਦੱਸਵੀਂ ਪਾਸ ਵਿਦਿਆਰਥੀ, ਘਰੇਲੂ ਔਰਤਾਂ, ਲੜਕੀਆਂ, ਲੜਕੇ ਅਤੇ ਡਰਾਈਵਰ ਇਹ ਕੋਰਸ ਪਾਸ ਕਰਕੇ ਮੈਡੀਕਲ ਖੇਤਰ ਵਿਚ ਵਧੀਆ ਨੌਕਰੀ ਪ੍ਰਾਪਤ ਕਰਕੇ ਰੁਜ਼ਗਾਰ ਪ੍ਰਾਪਤ ਕਰ ਸਕਣਗੇ। ਇਹ ਜਾਣਕਾਰੀ ਦੇਣ ਮੌਕੇ ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਹੋਰ ਕਾਲਜ ਅਧਿਕਾਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਪਹਿਲਾਂ ਤੋਂ ਹੀ ਜੀ ਐਨ ਐਮ ਨਰਸਿੰਗ, ਬੀ ਐਸ ਸੀ ਨਰਸਿੰਗ ਅਤੇ ਬੀ ਐਸ ਸੀ ਪੋਸਟ ਬੇਸਿਕ ਨਰਸਿੰਗ ਕੋਰਸ ਵੀ ਸਫਲਤਾ ਪੂਰਬਕ ਚੱਲ ਰਹੇ ਹਨ । ਜਿੱਥੋਂ ਵੱਡੀ ਗਿਣਤੀ ਵਿਚ ਲੜਕੀਆਂ ਅਤੇ ਲੜਕੇ ਨਰਸਿੰਗ ਕੋਰਸ ਪਾਸ ਕਰਨ ਉਪਰੰਤ ਦੇਸਾਂ-ਵਿਦੇਸ਼ਾਂ ਵਿਚ ਵਧੀਆ ਰੁਜ਼ਗਾਰ ਪ੍ਰਾਪਤ ਕਰਕੇ ਖੁਸ਼ਹਾਲ ਜੀਵਨ ਬਿਤਾ ਰਹੇ ਹਨ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਪੈਰਾ-ਮੈਡੀਕਲ ਕੋਰਸਾਂ ਵਿਚ ਦਾਖਲਾ ਸ਼ੁਰੂ ਹੋਣ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਸ਼ਿਵਇੰਦਰ ਸਿੰਘ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ

Virus-free. www.avast.com

Tuesday, 10 August 2021

ਗੁਰੁ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10ਵੀ ਜਮਾਤ ਦਾ ਨਤੀਜਾ ਸ਼ਾਨਦਾਰ 100 %

ਗੁਰੁ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10ਵੀ ਜਮਾਤ ਦਾ ਨਤੀਜਾ ਸ਼ਾਨਦਾਰ 100 %
ਲਕਸ਼ੈ ਪਰਿਹਾਰ ਨੇ 96.17% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ
ਬੰਗਾ : 10 ਅਗਸਤ  () ਪੇਂਡੂ ਇਲਾਕੇ ਵਿਚ ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਚ  ਸ਼ੈਸ਼ਨ 2020-21 ਦੀ ਦਸਵੀ ਕਲਾਸ  ਦਾ   ਨਤੀਜਾ 100% ਸ਼ਾਨਦਾਰ ਆਇਆ ਹੈ ਅਤੇ 10ਵੀ ਕਲਾਸ ਦੇ ਵਿਦਿਆਰਥੀ ਲਕਸ਼ੇ ਪਰਹਾਰ 96.17% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਜਾਣਕਾਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਵਨੀਤਾ ਚੋਟ ਨੇ ਅੱਜ ਮੀਡੀਆਂ  ਨੂੰ ਪ੍ਰਦਾਨ ਕੀਤੀ।
ਦਸਵੀਂ ਜਮਾਤ ਦੇ ਰਿਕਾਰਡ ਤੋੜ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਵਨੀਤਾ ਚੋਟ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸ਼ੈਸ਼ਨ 2020-21 ਵਿਚ ਦਸਵੀਂ ਕਲਾਸ ਵਿਚੋ ਲਕਸ਼ੈ ਪਰਿਹਾਰ ਪੁੱਤਰ ਸਤੀਸ਼ ਕੁਮਾਰ ਪਰਿਹਾਰ ਬੰਗਾ ਨੇ 96.17% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦ ਕਿ ਦੀਪਇੰਦਰ ਬੱਲ ਪੁੱਤਰੀ ਰੁਪਿੰਦਰਜੀਤ ਸਿੰਘ ਬੱਲ ਫਰਾਲਾ ਨੇ 94.67% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਗੁਰਪ੍ਰੀਤ ਕੌਰ ਪੁੱਤਰੀ ਸ਼ਿੰਗਾਰਾ ਸਿੰਘ ਮਾਂਗਟ ਨੇ 93.17% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸੇ ਤਰ੍ਹਾਂ ਸਕੂਲ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਵਰੁਣ ਭ੍ਰਿਗੂ ਪੁੱਤਰ ਨਰੇਸ਼ ਕੁਮਾਰ ਭ੍ਰਿਗੂ ਝੰਡੇਰ ਖੁਰਦ ਨੇ 93.00% ਅੰਕ, ਹਰਮਨ ਚੌਹਾਨ ਪੁੱਤਰ ਜੋਗਿੰਦਰ ਰਾਮ ਖਾਨਖਾਨਾ ਨੇ 92.83% ਅੰਕ, ਅਵਨੂਰਪ੍ਰੀਤ ਕੌਰ ਪੁੱਤਰੀ ਹਰਵਿੰਦਰ ਸਿੰਘ ਮਕਸੂਦਪੁਰ ਨੇ 92.50% ਅੰਕ, ਗੁਰਜੋਤ ਸਿੰਘ ਪੁੱਤਰ ਇਕਬਾਲ ਸਿੰਘ ਝੰਡੇਰ ਕਲਾਂ 90.00% ਅੰਕ, ਰਾਜ ਨੰਦਨੀ ਪੁੱਤਰੀ ਪ੍ਰੇਮ ਪ੍ਰਕਾਸ਼ ਢਾਹਾਂ ਨੇ  89.50% ਅੰਕ, ਸੁਮਨਪ੍ਰੀਤ ਕੌਰ ਪੁੱਤਰੀ ਪਰਵੀਨ ਸਿੰਘ ਭੁੱਟਾ ਬਹਿਰਾਮ ਨੇ 89.17%ਅੰਕ, ਮਨਜੋਤ ਕੌਰ ਪੁੱਤਰੀ ਕੁਲਦੀਪ ਸਿੰਘ ਬਹੂਆ ਨੇ  89.00% ਅੰਕ, ਰਾਜਦੀਪ ਕੌਰ ਪੁੱਤਰੀ ਜਸਵੀਰ ਸਿੰਘ ਖਾਨ ਖਾਨਾ ਨੇ 88.67% ਅੰਕ, ਮਨਵੀਰ ਸਿੰਘ ਪੁੱਤਰ ਚਰਨਜੀਤ ਸਿੰਘ ਪੂਨੀਆ ਨੇ 87.83%,  ਗੁਰਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਬਾਹੜੋਵਾਲ ਨੇ 87.33% ਅੰਕ, ਜੈਸਮੀਨ ਪੁੱਤਰੀ ਸ਼ਮਸ਼ੇਰ ਸਿੰਘ ਚਰਾਨ ਨੇ 87.17% ਅੰਕ, ਹਰਸ਼ਪ੍ਰੀਤ ਕੌਰ ਪੁੱਤਰੀ ਹਰਮੇਸ਼ ਲਾਲ ਮਜਾਰੀ ਨੇ 86.50% ਅੰਕ, ਪਰਵਿੰਦਰ ਕੌਰ ਪੁੱਤਰੀ ਜੋਗਾ ਸਿੰਘ ਹੇੜੀਆਂ ਨੇ 85.83% ਅੰਕ, ਗੁਰਨੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਕਟਾਰੀਆ ਨੇ 85.83% ਅੰਕ, ਹੇਮ ਸ਼ਿਖਾ ਪੁੱਤਰੀ ਪਰਮਿੰਦਰ ਕੁਮਾਰ ਬਹਿਰਾਮ ਨੇ 85.67%ਅੰਕ , ਰਾਏਮਨਪ੍ਰੀਤ ਪੁੱਤਰ ਪਰਮਜੀਤ ਸਿੰਘ ਜੱਸੋਵਾਲ  85.17% ਅੰਕ ਅਤੇ ਵੰਸ਼ਿਕਾ ਪੁੱਤਰੀ ਲਖਵਿੰਦਰ ਸਿੰਘ ਚੱਕ ਬਿਲਗਾ ਨੇ 85.00% ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਦੇ 113  ਵਿਦਿਆਰਥੀਆਂ ਨੇ ਫਸਟ ਡਵੀਜ਼ਨ ਵਿਚ ਦੱਸਵੀਂ ਕਲਾਸ ਪਾਸ ਕਰਕੇ ਸਕੂਲ ਵਿਚ ਇਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਸਕੂਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਸੀ.ਬੀ.ਐਸ.ਈ. ਬੋਰਡ ਤੋਂ ਐਫੀਲੇਟਿਡ ਹੈ। ਉਹਨਾਂ ਦੱਸਿਆ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ ਅਤੇ ਸਕੂਲ ਦੇ ਵਿਦਿਆਰਥੀ ਪੜ੍ਹਾਈ ਤੋਂ ਇਲਾਵਾ ਵੱਖ ਵੱਖ ਧਾਰਮਿਕ, ਸਭਿਆਚਾਰਕ  ਸਮਾਗਮਾਂ ਅਤੇ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਹੋਏ  ਅਵੱਲ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕਰਦੇ ਹਨ। ਇਸ ਮੌਕੇ  ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ‍ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਇਸ ਦਸਵੀਂ ਕਲਾਸ ਦੇ ਸ਼ਾਨਦਾਰ ਰਿਜ਼ਲਟ ਲਈ ਸਕੂਲ ਪ੍ਰਿੰਸੀਪਲ, ਸਮੂਹ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ। 10ਵੀਂ ਕਲਾਸ ਦੇ ਸ਼ਾਨਦਾਰ ਨਤੀਜੇ ਬਾਰੇ ਜਾਣਕਾਰੀ ਦੇਣ  ਮੌਕੇ  ਡਾ. ਰੁਪਿੰਦਰਜੀਤ ਸਿੰਘ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ ਜੀ, ਹਰਸਿਮਰਨ ਸਿੰਘ ਸ਼ੇਰਗਿੱਲ, ਜਗਜੀਤ ਸਿੰਘ, ਗਗਨਦੀਪ ਕੌਰ ਅਤੇ ਦਸਵੀ ਜਮਾਤ ਦੇ ਕਲਾਸ ਟੀਚਰ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੇ ਸੀ.ਬੀ.ਐਸ.ਈ  ਬੋਰਡ ਦੀ ਦਸਵੀਂ ਕਲਾਸ ਵਿਚ ਪਹਿਲਾ ਦੂਜਾ ਤੀਜਾ ਸਥਾਨ ਅਤੇ ਅਵੱਲ ਪੁਜੀਸ਼ਨਾਂ ਪ੍ਰਾਪਤ ਵਾਲੇ ਵਿਦਿਆਰਥੀਆਂ ਦੀਆਂ ਤਸਵੀਰਾਂ   

Friday, 6 August 2021

ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ

ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ
ਬੰਗਾ  : 6 ਅਗਸਤ : (  )  ਸਮਾਜ ਸੇਵਕ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਆਪਣੇ ਮਾਤਾ ਜੀ ਅਤੇ ਪਿਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਗੁਰਮਤਿ ਸਮਾਗਮ  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ । ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ। ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥੇ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ । ਗੁਰਮਤਿ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਜਸਵੰਤ ਸਿੰਘ ਜੀ ਪਰਵਾਨਾ ਜਲੰਧਰ ਵਾਲਿਆਂ ਨੇ ਗੁਰਬਾਣੀ ਕਥਾ ਕਰਦੇ ਹੋਏ ਕਰਦੇ ਹੋਏ ਸੰਗਤਾਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਪ੍ਰਤੀ ਚੇਤੰਨ ਕੀਤਾ। ਉਹਨਾਂ ਨੇ ਸਮੂਹ ਸੰਗਤਾਂ ਨੂੰ ਅਗਲਾ ਜਨਮ ਸੰਵਾਰਨ ਲਈ ਨਾਮ ਸਿਮਰਨ ਕਰਨ ਲਈ ਪ੍ਰੇਰਿਆ ਤਾਂ ਜੋ ਗੁਰੂ ਸਾਹਿਬਾਨ ਵੱਲੋਂ ਦਰਸਾਏ  ਸੇਵਾ ਮਾਰਗ ਤੇ ਚੱਲਦੇ ਹੋਏ ਇਹ ਮਨੁੱਖੀ ਸਰੀਰ ਅਵਾਗਮਨ ਦੇ ਚੱਕਰਾਂ ਵਿਚੋਂ ਹਮੇਸ਼ਾਂ ਲਈ ਮੁਕਤ ਹੋ ਕੇ ਗੁਰੂ ਚਰਨਾਂ ਵਿਚ ਨਿਵਾਸ ਪ੍ਰਾਪਤ ਕਰ ਸਕੇ । ਸਮੂਹ ਕਾਹਮਾ ਪਰਿਵਾਰ ਵੱਲੋਂ ਬਹੁਤ ਭਾਵਕ ਹੁੰਦੇ ਹੋਏ ਸ. ਹਰਦੇਵ ਸਿੰਘ ਕਾਹਮਾ ਨੇ ਮਾਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਪਿਤਾ ਜੀ ਸਵ: ਸ. ਤਾਰਾ ਸਿੰਘ ਕਾਹਮਾ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਹਾਰਦਿਕ ਧੰਨਵਾਦ ਕੀਤਾ। ਸਟੇਜ ਦੀ ਸੰਚਾਲਨਾ ਕਰਦਿਆਂ ਜਥੇਦਾਰ ਸਤਨਾਮ ਸਿੰਘ ਲਾਦੀਆਂ ਨੇ ਸਮੂਹ ਸੰਗਤਾਂ ਨੂੰ ਸਮਾਜ ਸੇਵਕ ਸ ਹਰਦੇਵ ਸਿੰਘ ਕਾਹਮਾ ਤੇ ਸਮੂਹ ਪਰਿਵਾਰ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਣਨਾ ਪਾਇਆ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਬੁੱਧ ਸਿੰਘ ਬਲਾਕੀਪੁਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਸ. ਗੁਰਦੀਪ ਸਿੰਘ ਢਾਹਾਂ, ਸ.ਬਰਜਿੰਦਰ ਸਿੰਘ ਹੈਪੀ ਕਲੇਰਾਂ, ਸ. ਕੁਲਵੰਤ ਸਿੰਘ ਕਲੇਰਾਂ, ਸ੍ਰੀ ਸੰਦੀਪ ਕੁਮਾਰ ਸਾਬਕਾ ਸਰਪੰਚ ਪਿੰਡ ਢਾਹਾਂ, ਸ. ਸੁਰਿੰਦਰ ਸਿੰਘ ਸ਼ਾਹ ਜੀ ਘੁੰਮਂਣਾ, ਸ. ਰਸ਼ਪਾਲ ਸਿੰਘ ਲਾਦੀਆਂ, ਭਾਈ ਨਿਰਮਲ ਸਿੰਘ ਖਟਕੜ ਖੁਰਦ, ਭਾਈ ਮਨਜੀਤ ਸਿੰਘ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਪ੍ਰਿੰਸੀਪਲ ਸੁਰਿੰਦਰ ਜਸਪਾਲ, ਡਾ. ਰਵਿੰਦਰ ਖਜ਼ੂਰੀਆ, ਲੰਬੜਦਾਰ ਸਵਰਨ ਸਿੰਘ ਕਾਹਮਾ, ਸ੍ਰੀ ਬਲਵੰਤ ਰਾਏ ਨਵਾਂਸ਼ਹਿਰ ਤੋਂ ਇਲਾਵਾ ਸਿਆਸੀ, ਸਮਾਜਿਕ ਅਤੇ ਧਾਰਮਿਕ ਆਗੂ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਹੋਏ ਗੁਰਮਤਿ ਸਮਾਗਮ ਦੀਆਂ ਤਸਵੀਰਾਂ

Thursday, 5 August 2021

ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਯਾਦਗਾਰੀ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ 1000 ਤੋਂ ਵੱਧ ਮਰੀਜ਼ਾਂ ਨੇ ਲਾਭ ਉਠਾਇਆ

ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਯਾਦਗਾਰੀ 

ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ 1000 ਤੋਂ ਵੱਧ ਮਰੀਜ਼ਾਂ ਨੇ ਲਾਭ ਉਠਾਇਆ

ਬੰਗਾ: - 5 ਅਗਸਤ () ਇਲਾਕੇ ਦੇ ਪ੍ਰਸਿੱਧ ਲੋਕ ਸੇਵੀ ਅਦਾਰੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਆਪਣੇ ਮਾਤਾ ਜੀ ਅਤੇ ਪਿਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਲਗਾਏ ਫਰੀ ਮੈਡੀਕਲ ਚੈੱਕਅੱਪ ਕੈਂਪ ਦਾ ਆਰੰਭ ਅੱਜ ਸ੍ਰੀਮਤੀ ਅਲਕਾ ਮੀਨਾ ਐਸ ਐਸ ਪੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੀਤਾ। ਉਹਨਾਂ ਦਾ ਸਹਿਯੋਗ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ, ਜਥੇਦਾਰ ਸਤਨਾਮ ਸਿੰਘ ਲਾਦੀਆਂ ਅਤੇ  ਸਮਾਜ ਸੇਵਕ ਸ. ਗੁਰਦੀਪ ਸਿੰਘ ਢਾਹਾਂ ਨੇ ਦਿੱਤਾ। ਇਸ ਫਰੀ ਮੈਡੀਕਲ ਕੈਂਪ ਦਾ 1000 ਤੋਂ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ।

          ਇਸ ਮੌਕੇ ਸ੍ਰੀਮਤੀ ਅਲਕਾ ਮੀਨਾ ਐਸ ਐਸ ਪੀ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਸਮਾਜ ਸੇਵਕ ਅਤੇ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਵੱਲੋਂ ਮਾਨਵਤਾ ਦੀ ਸੇਵਾ ਹਿੱਤ ਆਪਣੇ ਮਾਤਾ ਜੀ ਅਤੇ ਪਿਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਫਰੀ ਮੈਡੀਕਲ ਚੈੱਕਅੱਪ ਲਗਾਉਣ ਦੇ ਨਿਸ਼ਕਾਮ ਸੇਵਾ ਕਾਰਜ ਦੀ ਭਾਰੀ ਸ਼ਲਾਘਾ ਕੀਤੀ। ਉਹਨਾਂ ਨੇ ਸ. ਕਾਹਮਾ ਦੀ ਅਗਵਾਈ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਸੇਵਾਵਾਂ ਦੀ ਭਾਰੀ ਪ੍ਰਸੰਸਾ ਕੀਤੀ । ਇਸ ਮੌਕੇ  ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਨੇ ਸ੍ਰੀਮਤੀ ਅਲਕਾ ਮੀਨਾ ਐਸ ਐਸ ਪੀ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਅਤੇ ਸਮੂਹ ਸੰਗਤਾਂ ਦਾ ਉਹਨਾਂ ਦੇ ਮਾਤਾ ਜੀ ਅਤੇ ਪਿਤਾ ਜੀ ਦੀ ਯਾਦ ਵਿਚ ਲਗਾਏ ਗਏ ਫਰੀ ਮੈਡੀਕਲ ਕੈਂਪ ਨੂੰ ਸਫਲ ਕਰਨ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਸ. ਕਾਹਮਾ  ਨੇ ਇਹ ਵੀ ਐਲਾਨ ਕੀਤਾ ਕਿ ਭਵਿੱਖ ਵਿਚ ਹੋਰ ਵੀ ਵੱਡੇ ਫਰੀ ਕੈਂਪ ਲੋੜਵੰਦ ਮਰੀਜ਼ਾਂ ਵਾਸਤੇ ਲਗਾਏ ਜਾਣਗੇ।

          ਅੱਜ ਦੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਮਾਹਿਰ ਗੋਡੇ, ਮੋਢੇ ਦੇ ਜੋੜ ਬਦਲੀ ਦੇ ਮਾਹਿਰ ਡਾ. ਰਵਿੰਦਰ ਖਜ਼ੂਰੀਆ, ਸਿਰ ਤੇ ਰੀੜ੍ਹ ਦੀ ਹੱਡੀ ਦੇ ਅਪਰੇਸ਼ਨਾਂ ਦੇ ਮਾਹਿਰ ਡਾ. ਜਸਦੀਪ ਸਿੰਘ ਸੈਣੀ, ਸਰੀਰਕ ਬਿਮਾਰੀਆਂ ਦੇ ਮਾਹਿਰ ਡਾ. ਮੁਕਲ ਬੇਦੀ, ਦੂਰਬੀਨੀ ਅਤੇ ਵੱਡੇ ਅਪਰੇਸ਼ਨਾਂ ਦੇ ਮਾਹਿਰ ਡਾ. ਪੀ ਪੀ ਸਿੰਘ, ਨੱਕ, ਕੰਨ ਤੇ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਮਹਿਕ ਅਰੋੜਾ, ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਚਾਂਦਨੀ ਬੱਗਾ, ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਗੁਰਸਵਰੀਨ ਕੌਰ ਕਾਹਲੋਂ, ਲੈਬ ਟੈਸਟ ਦੇ ਮਾਹਿਰ ਪੈਥੋਲਜਿਸਟ ਡਾ. ਰਾਹੁਲ ਗੋਇਲ, ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਟੀ. ਅਗਰਵਾਲ, ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਹਰਜੋਤਵੀਰ ਸਿੰਘ ਅਤੇ ਡਾ. ਕਿਰਨਜੀਤ ਕੌਰ ਅਟਵਾਲ, ਫਿਜ਼ੀਉਥੈਰਾਪੀ ਦੇ ਮਾਹਿਰ ਡਾ. ਮਨਦੀਪ ਕੌਰ, ਡਾਈਟੀਸ਼ੀਅਨ ਡੀ. ਟੀ. ਰੋਨਿਕਾ ਕਾਹਲੋਂ ਅਤੇ ਬੇਹੋਸ਼ੀ ਦੇ ਮਾਹਿਰ ਡਾ. ਦੀਪਕ ਦੁੱਗਲ ਨੇ ਕੈਂਪ ਵਿਚ ਆਏ 1000 ਤੋਂ ਵੱਧ ਮਰੀਜ਼ਾਂ ਦਾ ਤਸੱਲੀਬਖਸ਼ ਮੁਫ਼ਤ ਚੈਕਅੱਪ ਕੀਤਾ। ਇਸ ਕੈਂਪ ਵਿਚ ਫਰੀ ਰਜਿਸਟਰੇਸ਼ਨ ਕਰਨ ਤੋਂ ਇਲਾਵਾ ਮਰੀਜ਼ਾਂ ਦਾ ਫਰੀ ਚੈੱਕਅੱਪ ਕੀਤਾ ਗਿਆ। ਲੋੜਵੰਦ ਮਰੀਜ਼ਾਂ ਦੇ ਐਕਸਰੇ, ਦਿਲ ਦੀ ਈ.ਸੀ.ਜੀ, ਖੂਨ ਦੇ, ਸ਼ੂਗਰ ਦੇ ਅਤੇ ਹੋਰ ਜ਼ਰੂਰੀ ਲੈਬ ਟੈਸਟ ਵੀ ਫਰੀ ਕੀਤੇ ਗਏ । ਕੈਂਪ ਵਿਚ ਆਏ ਮਰੀਜ਼ਾਂ ਨੂੰ 300 ਰੁਪਏ ਤੱਕ ਦੀ ਦਵਾਈ ਫਰੀ ਪ੍ਰਦਾਨ ਕੀਤੀ ਗਈ । ਕੈਂਪ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

          ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਯਾਦਗਾਰੀ  ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਵਿਚ  ਲੋੜਵੰਦ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਸ੍ਰੀ ਹੰਸ ਰਾਜ ਲਾਲਕਾ ਡੀ.ਐਸ.ਪੀ. ਬੰਗਾ, ਮੈਡਮ ਨਰੇਸ਼ ਕੁਮਾਰੀ ਥਾਣਾ ਮੁਖੀ ਬੰਗਾ ਸਦਰ, ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਬੁੱਧ ਸਿੰਘ ਬਲਾਕੀਪੁਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਸ. ਗੁਰਦੀਪ ਸਿੰਘ ਢਾਹਾਂ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਸ. ਕੁਲਵੰਤ ਸਿੰਘ ਕਲੇਰਾਂ, ਸ੍ਰੀ ਸੰਦੀਪ ਕੁਮਾਰ ਸਾਬਕਾ ਸਰਪੰਚ ਪਿੰਡ ਢਾਹਾਂ, ਭਾਈ ਜੋਗਾ ਸਿੰਘ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਪ੍ਰਿੰਸੀਪਲ ਸੁਰਿੰਦਰ ਜਸਪਾਲ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਸ. ਸਵਰਨ ਸਿੰਘ ਲੰਬੜਦਾਰ, ਸਮੂਹ ਹਸਪਤਾਲ ਸਟਾਫ਼ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ ।

ਫੋਟੋ ਕੈਪਸ਼ਨ : ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਯਾਦਗਾਰੀ  ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਉਦਘਾਟਨ ਕਰਦੇ ਹੋਏ ਸ੍ਰੀਮਤੀ ਅਲਕਾ ਮੀਨਾ ਐਸ.ਐਸ.ਪੀ. ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਹਿਯੋਗ ਕਰ ਰਹੇ ਹਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣ

 

 


Virus-free. www.avast.com

Sunday, 1 August 2021

re: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਮੈਡੀਕਲ ਚੈੱਕਅੱਪ ਕੈਂਪ 5 ਅਗਸਤ ਨੂੰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਮੈਡੀਕਲ ਚੈੱਕਅੱਪ ਕੈਂਪ 5 ਅਗਸਤ ਨੂੰ
ਮਰੀਜ਼ਾਂ ਦੇ ਐਕਸਰੇ, ਈ ਸੀ ਜੀ, ਲੈਬ ਟੈਸਟ ਫਰੀ ਕੀਤੇ ਜਾਣਗੇ ਅਤੇ 300 ਰੁਪਏ ਤੱਕ ਦੀਆਂ ਦਵਾਈਆਂ ਫਰੀ ਮਿਲਣਗੀਆਂ
ਬੰਗਾ :  1 ਅਗਸਤ : () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਲੋਕ ਸੇਵਾ ਹਿੱਤ ਚਲਾਏ ਜਾ ਰਹੇ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਵੱਲੋਂ ਆਪਣੇ ਮਾਤਾ-ਪਿਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ  ਫਰੀ ਮੈਡੀਕਲ ਚੈੱਕਅੱਪ ਕੈਂਪ 05 ਅਗਸਤ ਦਿਨ ਵੀਰਵਾਰ ਸਵੇਰੇ 09 ਵਜੇ ਤੋਂ ਦੁਪਿਹਰ 03 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਵਾਇਆ ਜਾ ਰਿਹਾ ਹੈ ਤਾਂ ਜੋ ਪੇਂਡੂ ਇਲਾਕੇ ਲੋੜਵੰਦ ਮਰੀਜ਼ਾਂ ਨੂੰ ਫਰੀ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਪ੍ਰੈੱਸ ਨੂੰ ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਕੁਲਵਿੰਦਰ ਸਿੰਘ ਜਰਨਲ  ਸਕੱਤਰ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਦਿੱਤੀ।
ਇਸ ਮੌਕੇ ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਕਿ ਟਰੱਸਟ ਦੇ ਸੇਵਾ ਮਿਸ਼ਨ 'ਤੇ ਚੱਲਦੇ ਇਲਾਕੇ ਵਿਚ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਤ ਲੋੜਵੰਦ ਮਰੀਜ਼ਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਵੱਲੋਂ ਆਪਣੇ ਮਾਤਾ-ਪਿਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ  ਨੂੂੰ ਸਮਰਪਿਤ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ 5 ਅਗਸਤ ਦਿਨ ਵੀਰਵਾਰ ਨੂੰ ਸਵੇਰੇ 9 ਤੋਂ ਸ਼ਾਮ 3 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਉ.ਪੀ.ਡੀ. ਵਿਚ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਮਰੀਜ਼ਾਂ ਦੀ ਰਜਿਸਟਰੇਸ਼ਨ ਫਰੀ ਕੀਤੀ ਜਾਵੇਗੀ ਅਤੇ ਉਪਰੰਤ ਹਸਪਤਾਲ ਦੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਮਰੀਜ਼ਾਂ ਦਾ ਫਰੀ ਚੈੱਕਅੱਪ ਕੀਤਾ ਜਾਵੇਗਾ। ਕੈਂਪ ਵਿਚ ਲੋੜਵੰਦ ਮਰੀਜ਼ਾਂ ਦੇ ਐਕਸਰੇ ਫਰੀ ਕੀਤੇ ਜਾਣਗੇ। ਦਿਲ ਦੀ ਈ.ਸੀ.ਜੀ. ਫਰੀ ਹੋਵੇਗੀ ਅਤੇ ਖੂਨ, ਸ਼ੂਗਰ, ਪਿਸ਼ਾਬ ਅਤੇ ਹੋਰ ਲੈਬੋਟਰੀ ਟੈਸਟ ਵੀ ਫਰੀ ਕੀਤੇ ਜਾਣਗੇ । ਕੈਂਪ ਵਿਚ ਆਏ ਮਰੀਜ਼ਾਂ ਨੂੰ 300 ਰੁਪਏ ਤੱਕ ਦੀ ਦਵਾਈ ਫਰੀ ਦਿੱਤੀ ਜਾਵੇਗੀ।
  ਇਸ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਰੀਰਿਕ ਬਿਮਾਰੀਆਂ ਅਤੇ ਦਿਲ ਦੀਆਂ ਬਿਮਾਰੀਆਂ ਦੇ ਮਾਹਿਰ, ਸਿਰ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦੇ ਮਾਹਿਰ, ਗੋਡੇ ਮੋਢੇ ਚੂਲੇ ਦੀ ਜੋੜ ਬਦਲੀ ਅਤੇ ਹੱਡੀਆਂ ਦੀਆਂ ਬਿਮਾਰੀਆਂ ਦੇ ਮਾਹਿਰ, ਵੱਡੇ ਅਪਰੇਸ਼ਨਾਂ ਅਤੇ ਦੂਰਬੀਨੀ ਅਪਰੇਸ਼ਨਾਂ ਦੇ ਮਾਹਿਰ, ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ, ਨੱਕ ਕੰਨ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ, ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ, ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ,  ਅੱਖਾਂ ਦੀਆਂ ਅਪਰੇਸ਼ਨਾਂ ਦੇ ਮਾਹਿਰ, ਲੈਬ ਟੈਸਟਾਂ ਦੇ ਮਾਹਿਰ ਡਾਕਟਰ ਸਾਹਿਬਾਨ ਕੈਂਪ ਵਿਚ ਆਏ ਸਾਰੇ ਮਰੀਜ਼ਾਂ ਦਾ ਤਸੱਲੀਬਖਸ਼ ਮੁਫ਼ਤ ਚੈਕਅੱਪ ਕਰਨਗੇ। ਹਸਪਤਾਲ ਪ੍ਰਬੰਧਕਾਂ ਵੱਲੋਂ ਇਲਾਕੇ ਦੇ  ਲੋੜਵੰਦ ਮਰੀਜ਼ਾਂ ਨੂੰ ਇਸ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਸਨਿਮਰ ਬੇਨਤੀ ਕੀਤੀ ਗਈ ਹੈ। ਕੈਂਪ ਦੌਰਾਨ ਗੁਰੂ ਕਾ ਲੰਗਰ ਵੀ ਅਟੁੱਟ ਵਰਤੇਗਾ।
ਫ਼ੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਵਿਖੇ 5 ਅਗਸਤ ਦਿਨ ਵੀਰਵਾਰ ਨੂੰ ਲੱਗ ਰਹੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਬਾਰੇ  ਜਾਣਕਾਰੀ ਦਿੰਦੇ ਹੋਏ ਪ੍ਰਬੰਧਕ

Virus-free. www.avast.com

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਮੈਡੀਕਲ ਚੈੱਕਅੱਪ ਕੈਂਪ 5 ਅਗਸਤ ਨੂੰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਮੈਡੀਕਲ ਚੈੱਕਅੱਪ ਕੈਂਪ 5 ਅਗਸਤ ਨੂੰ

ਮਰੀਜ਼ਾਂ ਦੇ ਐਕਸਰੇ, ਈ ਸੀ ਜੀ, ਲੈਬ ਟੈਸਟ ਫਰੀ ਕੀਤੇ ਜਾਣਗੇ ਅਤੇ ਦਵਾਈਆਂ ਫਰੀ ਮਿਲਣਗੀਆਂ
ਬੰਗਾ :  1 ਅਗਸਤ : ()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਲੋਕ ਸੇਵਾ ਹਿੱਤ ਚਲਾਏ ਜਾ ਰਹੇ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਵੱਲੋਂ ਆਪਣੇ ਮਾਤਾ-ਪਿਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ  ਫਰੀ ਮੈਡੀਕਲ ਚੈੱਕਅੱਪ ਕੈਂਪ 05 ਅਗਸਤ ਦਿਨ ਵੀਰਵਾਰ ਸਵੇਰੇ 09 ਵਜੇ ਤੋਂ ਦੁਪਿਹਰ 03 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਵਾਇਆ ਜਾ ਰਿਹਾ ਹੈ ਤਾਂ ਜੋ ਪੇਂਡੂ ਇਲਾਕੇ ਲੋੜਵੰਦ ਮਰੀਜ਼ਾਂ ਨੂੰ ਫਰੀ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਪ੍ਰੈੱਸ ਨੂੰ ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਕੁਲਵਿੰਦਰ ਸਿੰਘ ਜਰਨਲ  ਸਕੱਤਰ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਦਿੱਤੀ।
ਇਸ ਮੌਕੇ ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਕਿ ਟਰੱਸਟ ਦੇ ਸੇਵਾ ਮਿਸ਼ਨ 'ਤੇ ਚੱਲਦੇ ਇਲਾਕੇ ਵਿਚ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਤ ਲੋੜਵੰਦ ਮਰੀਜ਼ਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਵੱਲੋਂ ਆਪਣੇ ਮਾਤਾ-ਪਿਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ  ਨੂੂੰ ਸਮਰਪਿਤ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ 5 ਅਗਸਤ ਦਿਨ ਵੀਰਵਾਰ ਨੂੰ ਸਵੇਰੇ 9 ਤੋਂ ਸ਼ਾਮ 3 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਉ.ਪੀ.ਡੀ. ਵਿਚ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਮਰੀਜ਼ਾਂ ਦੀ ਰਜਿਸਟਰੇਸ਼ਨ ਫਰੀ ਕੀਤੀ ਜਾਵੇਗੀ ਅਤੇ ਉਪਰੰਤ ਹਸਪਤਾਲ ਦੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਮਰੀਜ਼ਾਂ ਦਾ ਫਰੀ ਚੈੱਕਅੱਪ ਕੀਤਾ ਜਾਵੇਗਾ। ਕੈਂਪ ਵਿਚ ਲੋੜਵੰਦ ਮਰੀਜ਼ਾਂ ਦੇ ਐਕਸਰੇ ਫਰੀ ਕੀਤੇ ਜਾਣਗੇ। ਦਿਲ ਦੀ ਈ.ਸੀ.ਜੀ. ਫਰੀ ਹੋਵੇਗੀ ਅਤੇ ਖੂਨ, ਸ਼ੂਗਰ, ਪਿਸ਼ਾਬ ਅਤੇ ਹੋਰ ਲੈਬੋਟਰੀ ਟੈਸਟ ਵੀ ਫਰੀ ਕੀਤੇ ਜਾਣਗੇ । ਕੈਂਪ ਵਿਚ ਆਏ ਮਰੀਜ਼ਾਂ ਨੂੰ 300 ਰੁਪਏ ਤੱਕ ਦੀ ਦਵਾਈ ਫਰੀ ਦਿੱਤੀ ਜਾਵੇਗੀ।
  ਇਸ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਰੀਰਿਕ ਬਿਮਾਰੀਆਂ ਅਤੇ ਦਿਲ ਦੀਆਂ ਬਿਮਾਰੀਆਂ ਦੇ ਮਾਹਿਰ, ਸਿਰ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦੇ ਮਾਹਿਰ, ਗੋਡੇ ਮੋਢੇ ਚੂਲੇ ਦੀ ਜੋੜ ਬਦਲੀ ਅਤੇ ਹੱਡੀਆਂ ਦੀਆਂ ਬਿਮਾਰੀਆਂ ਦੇ ਮਾਹਿਰ, ਵੱਡੇ ਅਪਰੇਸ਼ਨਾਂ ਅਤੇ ਦੂਰਬੀਨੀ ਅਪਰੇਸ਼ਨਾਂ ਦੇ ਮਾਹਿਰ, ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ, ਨੱਕ ਕੰਨ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ, ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ, ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ, ਚਮੜੀ ਦੀਆਂ ਬਿਮਾਰੀਆਂ ਦੇ ਮਾਹਿਰ, ਅੱਖਾਂ ਦੀਆਂ ਅਪਰੇਸ਼ਨਾਂ ਦੇ ਮਾਹਿਰ, ਲੈਬ ਟੈਸਟਾਂ ਦੇ ਮਾਹਿਰ ਡਾਕਟਰ ਸਾਹਿਬਾਨ ਕੈਂਪ ਵਿਚ ਆਏ ਸਾਰੇ ਮਰੀਜ਼ਾਂ ਦਾ ਤਸੱਲੀਬਖਸ਼ ਮੁਫ਼ਤ ਚੈਕਅੱਪ ਕਰਨਗੇ। ਹਸਪਤਾਲ ਪ੍ਰਬੰਧਕਾਂ ਵੱਲੋਂ ਇਲਾਕੇ ਦੇ  ਲੋੜਵੰਦ ਮਰੀਜ਼ਾਂ ਨੂੰ ਇਸ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਸਨਿਮਰ ਬੇਨਤੀ ਕੀਤੀ ਗਈ ਹੈ। ਕੈਂਪ ਦੌਰਾਨ ਗੁਰੂ ਕਾ ਲੰਗਰ ਵੀ ਅਟੁੱਟ ਵਰਤੇਗਾ।
ਫ਼ੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਵਿਖੇ 5 ਅਗਸਤ ਦਿਨ ਵੀਰਵਾਰ ਨੂੰ ਲੱਗ ਰਹੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਬਾਰੇ  ਜਾਣਕਾਰੀ ਦਿੰਦੇ ਹੋਏ ਪ੍ਰਬੰਧਕ