ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਵੇਂ ਡਾਇਲਸਿਸ ਵਿਭਾਗ ਦਾ
ਐਸ. ਐਸ. ਪੀ. ਹਰਮਨਬੀਰ ਸਿੰਘ ਗਿੱਲ ਨੇ ਕੀਤਾ ਉਦਘਾਟਨ
ਐਸ. ਐਸ. ਪੀ. ਹਰਮਨਬੀਰ ਸਿੰਘ ਗਿੱਲ ਨੇ ਕੀਤਾ ਉਦਘਾਟਨ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀਆਂ ਮੈਡੀਕਲ ਸੇਵਾਵਾਂ ਸ਼ਲਾਘਾਯੋਗ : ਸ. ਗਿੱਲ
ਬੰਗਾ : 06 ਅਕਤੂਬਰ : ( ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਮੈਡੀਕਲ ਸੇਵਾਵਾਂ ਵਿਚ ਵਾਧਾ ਕਰਦੇ ਹੋਏ ਅੱਜ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ਾਂ ਲਈ ਨਵੇਂ ਅਤਿ ਆਧੁਨਿਕ ਡਾਇਲਸਿਸ ਯੂਨਿਟ ਦਾ ਆਰੰਭ ਕਰ ਦਿੱਤਾ ਗਿਆ ਹੈ। ਇਸ ਨਵੇਂ ਡਾਇਲਸਿਸ ਯੂਨਿਟ ਦਾ ਉਦਘਾਟਨ ਮੁੱਖ ਮਹਿਮਾਨ ਸ. ਹਰਮਨਬੀਰ ਸਿੰਘ ਗਿੱਲ ਐਸ ਐਸ ਪੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਕੀਤਾ । ਇਸ ਮੌਕੇ ਮੁੱਖ ਮਹਿਮਾਨ ਸ੍ਰੀ ਗਿੱਲ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾਇਲਸਿਸ ਵਿਭਾਗ ਤੋਂ ਇਲਾਵਾ ਬਾਬਾ ਬੁੱਧ ਸਿੰਘ ਢਾਹਾਂ ਟਰੌਮਾ ਸੈਂਟਰ, ਉ ਪੀ ਡੀ, ਐਮਰਜੈਂਸੀ, ਸੀ ਟੀ ਸਕੈਨ ਅਤੇ ਹੋਰ ਸਿਹਤ ਸੇਵਾਵਾਂ ਦੇ ਵੱਖ ਵੱਖ ਵਿਭਾਗਾਂ ਦਾ ਦੌਰਾ ਕਰਕੇ ਹਸਪਤਾਲ ਵਿਖੇ ਚੱਲ ਰਹੀਆਂ ਮੈਡੀਕਲ ਸੇਵਾਵਾਂ ਦੀ ਕਾਰਜ ਪ੍ਰਣਾਲੀ ਨੂੰ ਖੁਦ ਦੇਖਿਆ ਅਤੇ ਡਾਕਟਰ ਸਾਹਿਬਾਨ ਨਾਲ ਗੱਲਬਾਤ ਵੀ ਕੀਤੀ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ. ਹਰਮਨਬੀਰ ਸਿੰਘ ਗਿੱਲ ਐਸ ਐਸ ਪੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪਿਛਲੇ 37 ਸਾਲਾਂ ਤੋਂ ਲੋੜਵੰਦਾਂ ਮਰੀਜ਼ਾਂ ਨੂੰ ਸ਼ਾਨਦਾਰ ਸਿਹਤ ਸਹੂਲਤਾਂ ਦੇਣ ਦੇ ਕਾਰਜ ਦੀ ਭਾਰੀ ਸ਼ਲਾਘਾ ਕੀਤੀ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ. ਹਰਮਨਬੀਰ ਸਿੰਘ ਗਿੱਲ ਐਸ ਐਸ ਪੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਟਰੱਸਟ ਦੇ ਬਾਨੀ ਪ੍ਰਧਾਨ ਸਵ: ਬਾਬਾ ਬੁੱਧ ਸਿੰਘ ਢਾਹਾਂ ਜੀ ਅਗਵਾਈ ਵਿੱਚ ਆਰੰਭ ਹੋਏ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪੰਜਾਬ ਦੇ ਪੇਂਡੂ ਇਲਾਕੇ ਵਿਚ ਆਮ ਲੋਕਾਈ ਨੂੰ ਪਿਛਲੇ 37 ਸਾਲਾਂ ਤੋਂ ਇੰਟਰਨੈਸ਼ਨਲ ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕਰੋਨਾ ਮਹਾਂਮਾਰੀ ਦੀ ਔਖੀ ਘੜ੍ਹੀ ਵਿਚ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਜਾ ਰਿਹਾ ਹੈ । ਸ. ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗਰਾਊਂਡ ਫਲੋਰ ਤੇ ਗੁਰਦਿਆਂ ਦੇ ਰੋਗਾਂ ਤੋਂ ਪੀੜ੍ਹਤ ਮਰੀਜ਼ਾਂ ਲਈ ਇਹ ਨਵਾਂ ਅਤਿ ਆਧੁਨਿਕ ਡਾਇਲਸਿਸ ਵਿਭਾਗ ਬਣਾਇਆ ਗਿਆ ਹੈ ਜਿੱਥੇ ਆਧੁਨਿਕ ਮਸ਼ੀਨਾਂ ਨਾਲ ਬਹੁਤ ਘੱਟ ਖਰਚੇ ਵਿਚ ਮਰੀਜ਼ਾਂ ਦਾ ਡਾਇਲਸਿਸ ਕੀਤਾ ਜਾਵੇਗਾ। ਸ. ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਇਲਾਜ ਲਈ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਨੂੰ ਤਿੰਨੋ ਵੇਲੇ ਮੁਫ਼ਤ ਪੋਸ਼ਟਿਕ ਭੋਜਨ ਵੀ ਪ੍ਰਦਾਨ ਕੀਤਾ ਜਾਂਦਾ ਹੈ। ਨਵੇਂ ਡਾਇਲਸਿਸ ਵਿਭਾਗ ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਸ. ਹਰਮਨਬੀਰ ਸਿੰਘ ਗਿੱਲ ਐਸ ਐਸ ਪੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਹੰਸ ਰਾਜ ਲਾਲਕਾ ਡੀ ਐਸ ਪੀ ਬੰਗਾ, ਸ. ਬਖਸ਼ੀਸ਼ ਸਿੰਘ ਥਾਣਾ ਮੁਖੀ ਬੰਗਾ ਸਦਰ, ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਮੈਂਬਰ, ਸ. ਗੁਰਦੀਪ ਸਿੰਘ ਢਾਹਾਂ, ਸ. ਕੁਲਵੰਤ ਸਿੰਘ ਕਲੇਰਾਂ, ਸ੍ਰੀ ਸੰਦੀਪ ਕੁਮਾਰ ਸਾਬਕਾ ਸਰਪੰਚ ਪਿੰਡ ਢਾਹਾਂ, ਭਾਈ ਜੋਗਾ ਸਿੰਘ, ਸ. ਮਹਿੰਦਰਪਾਲ ਸਿੰਘ, ਪ੍ਰਿੰਸੀਪਲ ਸੁਰਿੰਦਰ ਜਸਪਾਲ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ(ਮੋਢੇ ਦੇ ਜੋੜ ਬਦਲੀ ਦੇ ਮਾਹਿਰ), ਡਾ. ਦਵਿੰਦਰ ਕੁਮਾਰ (ਡਾਇਲਸਿਸ ਦੇ ਮਾਹਿਰ), ਡਾ. ਜਸਦੀਪ ਸਿੰਘ ਸੈਣੀ (ਸਿਰ ਤੇ ਰੀੜ੍ਹ ਦੀ ਹੱਡੀ ਦੇ ਅਪਰੇਸ਼ਨਾਂ ਦੇ ਮਾਹਿਰ), ਡਾ. ਮੁਕਲ ਬੇਦੀ (ਸਰੀਰਕ ਬਿਮਾਰੀਆਂ ਦੇ ਮਾਹਿਰ), ਡਾ. ਨਵਜੋਤ ਸਿੰਘ ਸਹੋਤਾ( ਕੈਂਸਰ ਰੋਗਾਂ, ਦੂਰਬੀਨੀ ਅਤੇ ਵੱਡੇ ਅਪਰੇਸ਼ਨਾਂ ਦੇ ਮਾਹਿਰ), ਡਾ. ਮਹਿਕ ਅਰੋੜਾ (ਨੱਕ, ਕੰਨ ਤੇ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ, ਡਾ. ਚਾਂਦਨੀ ਬੱਗਾ (ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਗੁਰਸਵਰੀਨ ਕੌਰ ਕਾਹਲੋਂ(ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਰਾਹੁਲ ਗੋਇਲ (ਲੈਬ ਟੈਸਟ ਦੇ ਮਾਹਿਰ ਪੈਥੋਲਜਿਸਟ), ਡਾ. ਟੀ. ਅਗਰਵਾਲ(ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਹਰਜੋਤਵੀਰ ਸਿੰਘ ਰੰਧਾਵਾ (ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਕਿਰਨਜੀਤ ਕੌਰ ਅਟਵਾਲ(ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਦੀਪਕ ਦੁੱਗਲ (ਬੇਹੋਸ਼ੀ ਦੇ ਮਾਹਿਰ), ਡਾ. ਰਵੀਨਾ (ਫਿਜ਼ੀਉਥੈਰਾਪੀ ਦੇ ਮਾਹਿਰ), ਡੀ. ਟੀ. ਰੋਨਿਕਾ ਕਾਹਲੋਂ(ਡਾਈਟੀਸ਼ੀਅਨ), ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਸਮੂਹ ਹਸਪਤਾਲ ਸਟਾਫ਼ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ । ਫੋਟੋ ਕੈਪਸ਼ਨ : ਨਵੇਂ ਡਾਇਲਸਿਸ ਵਿਭਾਗ ਦੇ ਉਦਘਾਟਨ ਕਰਦੇ ਹੋਏ ਮੁੱਖ ਮਹਿਮਾਨ ਸ. ਹਰਮਨਬੀਰ ਸਿੰਘ ਗਿੱਲ ਐਸ ਐਸ ਪੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਨਾਲ ਸਹਿਯੋਗ ਕਰ ਰਹੇ ਹਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣ