Friday, 24 December 2021

ਢਾਹਾਂ ਕਲੇਰਾਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ

ਢਾਹਾਂ ਕਲੇਰਾਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ
ਬੰਗਾ 24 ਦਸੰਬਰ : ( ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ,  ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਹੋਏ ਅਤੇ ਇਕੱਤਰ ਸੰਗਤਾਂ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਨਾਮ ਸਿਮਰਨ ਕੀਤਾ ਗਿਆ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਸ਼ਹੀਦੀ ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ ਨੂੰ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ  ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹੀਦੀ ਬਾਰੇ ਚਾਨਣਾ ਪਾਇਆ। ਇਸ ਸ਼ਹੀਦੀ ਸਮਾਗਮ ਵਿਚ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਮਹਿੰਦਰਪਾਲ ਸਿੰਘ, ਵਰਿੰਦਰ ਸਿੰਘ ਬਰਾੜ ਐੱਚ ਆਰ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੁਖਮਿੰਦਰ ਕੌਰ, ਭਾਈ ਮਨਜੀਤ ਸਿੰਘ, ਨਰਿੰਦਰ ਸਿੰਘ ਢਾਹਾਂ, ਕਮਲਜੀਤ ਸਿੰਘ ਕੁਲਥਮ, ਪ੍ਰਵੀਨ ਸਿੰਘ, ਸੁਰਜੀਤ ਸਿੰਘ, ਜੋਗਾ ਰਾਮ, ਸਮੂਹ ਸਟਾਫ਼, ਡਾਕਟਰ ਸਾਹਿਬਾਨ, ਸਾਰੀਆਂ ਸੰਸਥਾਵਾਂ ਦੇ ਮੁਖੀਆਂ, ਵਿਭਾਗਾਂ ਦੇ ਇੰਚਾਰਜਾਂ, ਨਰਸਿੰਗ ਕਾਲਜ ਵਿਦਿਆਰਥੀ ਵੀ ਸ਼ਾਮਿਲ ਹੋਏ।ਇਸ ਮੌਕੇ ਚਾਹ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
 ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਦੀਆਂ ਤਸਵੀਰਾਂ

Wednesday, 8 December 2021

ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ

ਢਾਹਾਂ ਕਲੇਰਾਂ  ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ
ਬੰਗਾ : 8 ਦਸੰਬਰ : ( ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ  ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਸਬੰਧੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਦੀਵਾਨ ਸਜਾਏ ਗਏ। ਜਿਸ  ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ  ਕੀਤਾ ਅਤੇ ਗੁਰਇਤਿਹਾਸ ਬਾਰੇ ਚਾਨਣਾ ਪਾਇਆ । ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਨੇ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਜੀ ਵਿਦਵਾਨ, ਸੂਰਬੀਰ ਅਤੇ ਨਿਰਭੈ ਸੁਭਾਅ ਦੇ ਮਾਲਕ ਸਨ ਅਤੇ ਉਨ੍ਹਾਂ ਨੇ ਸੱਚ ਦੇ ਮਾਰਗ 'ਤੇ ਚੱਲਦਿਆਂ ਸ਼ਹੀਦੀ ਪ੍ਰਾਪਤ ਕੀਤੀ। ਸਮਾਗਮ ਵਿਚ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਵਰਿੰਦਰ ਸਿੰਘ ਬਰਾੜ ਐਚ ਆਰ, ਪ੍ਰਵੀਨ ਸਿੰਘ ਢਾਹਾਂ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਹਾਜ਼ਰੀਆਂ ਭਰੀਆਂ । ਇਸ ਮੌਕੇ ਚਾਹ-ਪਕੌੜਿਆਂ ਦਾ ਲੰਗਰ ਸਮੂਹ ਸੰਗਤਾਂ ਲਈ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਮੌਕੇ ਹੋਏ ਗੁਰਮਤਿ ਸਮਾਗਮ ਵਿਚ (ਖੱਬੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਸੰਗਤਾਂ ਨੂੰ ਗੁਰੂ ਜੀ ਦੀ ਸ਼ਹੀਦੀ ਬਾਰੇ ਚਾਨਣਾ ਪਾਉਂਦੇ ਹੋਏ ਅਤੇ (ਸੱਜੇ) ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁਰਬਾਣੀ ਕੀਰਤਨ ਕਰਦਾ ਹੋਇਆ

Virus-free. www.avast.com

Friday, 3 December 2021

ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ  ਸ਼ਰਧਾ ਭਾਵਨਾ ਨਾਲ  ਮਨਾਇਆ ਗਿਆ
ਬੰਗਾ : 3 ਦਸੰਬਰ : ( ) ਪੰਜਾਬ ਦੇ ਪੇਂਡੂ ਖੇਤਰ ਵਿਚ ਵਿੱਦਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਵਾ ਰਹੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ ।
ਅੱਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਅਤੇ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਵਿਖੇ ਪੂਰਨ ਗੁਰ ਮਰਿਆਦਾ ਅਨੁਸਾਰ ਪਾਏ ਗਏ। ਇਸ ਮੌਕੇ ਸਜੇ ਪੰਡਾਲ ਵਿਚ ਭਾਈ ਮਨਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਨੇ ਨਿਰੋਲ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਮਹਾਨ ਗੁਰਮਤਿ ਸਮਾਗਮ ਦੌਰਾਨ ਕਥਾਵਾਚਕ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਜੀ  ਨੇ ਇਕੱਤਰ ਸੰਗਤਾਂ ਨੂੰ ਅਕਾਲ ਪੁਰਖ ਦੀ ਰਜ਼ਾ ਵਿਚ ਰਹਿਣ ਅਤੇ ਹਮੇਸ਼ਾਂ ਸੱਚ ਦੇ ਰਾਹ ਚੱਲਣ ਲਈ ਪ੍ਰੇਰਿਆ। ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਨਰਸਿੰਗ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਦੇ ਕੀਰਤਨੀਆਂ ਜਥਿਆਂ ਨੇ ਵੀ ਹਾਜ਼ਰੀ ਭਰੀ ।
       ਮਹਾਨ ਗੁਰਮਤਿ ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਸਮੁੱਚੇ ਟਰੱਸਠ ਵੱਲੋਂ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੰਦਿਆਂ ਹੋਇਆ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਇਲਾਕੇ ਵਿਚ ਵਧੀਆ ਵਿੱਦਿਅਕ ਅਤੇ ਸਿਹਤ ਸਹੂਲਤਾਂ ਦੇਣ  ਲਈ ਟਰੱਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ ਅਤੇ ਸਮੂਹ ਦਾਨੀ ਸੰਗਤਾਂ ਦਾ  ਧੰਨਵਾਦ ਵੀ ਕੀਤਾ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ ਟਰੱਸਟੀ, ਇੰਦਰਜੀਤ ਸਿੰਘ ਵਾਰੀਆ ਚੇਅਰਮੈਨ ਏਕ ਨੂਰ ਸਵੈ ਸੇਵੀ ਸੰਸਥਾ, ਤਰਲੋਚਨ ਸਿੰਘ ਵਾਰੀਆ, ਜਥੇਦਾਰ ਬੁੱਧ ਸਿੰਘ ਬਲਾਕੀਪੁਰ, ਪ੍ਰਵੀਨ ਬੰਗਾ, ਨਵਦੀਪ ਸਿੰਘ ਅਨੋਖਰਵਾਲ, ਗੁਰਦੀਪ ਸਿੰਘ ਢਾਹਾਂ, ਕੁਲਵੰਤ ਸਿੰਘ ਕਲੇਰਾਂ, ਲੰਬੜਦਾਰ ਸਵਰਨ ਸਿੰਘ ਕਾਹਮਾ, ਸੰਦੀਪ ਕੁਮਾਰ ਸਾਬਕਾ ਸਰਪੰਚ, ਮਹਿੰਦਰ ਸਿੰਘ ਕਲਸੀ, ਸਤਵਿੰਦਰ ਸਿੰਘ ਰਾਜੂ ਨੌਰਾ, ਦਾਰਾ ਸਿੰਘ, ਤੇਜਾ ਸਿੰਘ, ਗਿਆਨ ਸਿੰਘ, ਜਸਵੀਰ ਸਿੰਘ ਬਹਿਰਾਮ, ਸੰਤੋਖ ਸਿੰਘ ਖੋਥੜਾ, ਬਲਦੇਵ ਸਿੰਘ ਜੱਸੋਮਾਜਾਰਾ, ਡਾ. ਸੁਖਵਿੰਦਰ ਕਲਸੀ, ਸਤਵੰਤ ਸਿੰਘ ਚਾਹਲਪੁਰ, ਢਾਡੀ ਅਮਰਜੀਤ ਸਿੰਘ ਭਰੋਲੀ, ਜਸਵੀਰ ਸਿੰਘ ਨੌਰਾ, ਮਾਸਟਰ ਜੀਤ ਸਿੰਘ, ਜਸਪਾਲ ਸਿੰਘ ਗਿੱਦਾ ਉਪਕਾਰ ਸੁਸਾਇਟੀ, ਸਤਵਿੰਦਰ ਮੱਲ ਕਲੇਰਾਂ, ਡਾ. ਅਵਤਾਰ ਸਿੰਘ ਦੇਨੋਵਾਲ, ਭੁਪਿੰਦਰ ਸਿੰਘ ਢਾਹਾਂ, ਹਰਦਿਆਲ ਸਿੰਘ ਢਾਹਾਂ, ਜਸਵੀਰ ਸਿੰਘ ਲੰਬੜਦਾਰ, ਭਾਈ ਗੁਰਮੀਤ ਸਿੰਘ, ਸਰਪੰਚ ਸੰਤੋਖ ਚੰਦ ਲਾਲਪੁਰ, ਅਜੈਬ ਸਿੰਘ ਕਲੇਰਾਂ, ਸੁੱਖਾ ਸਿੰਘ ਢਾਹਾਂ, ਚਰਨਜੀਤ ਸਿੰਘ ਮੋਰੋ, ਗੁਰਨੇਕ ਸਿੰਘ ਮੋਰੋ, ਮਾਸਟਰ ਨਿਰਮਲ ਸਿੰਘ ਖਟਕੜ ਖੁਰਦ, ਬਹਾਦਰ ਸਿੰਘ ਮਜਾਰੀ, ਪਰਮਜੀਤ ਸਿੰਘ ਝਿੱਕਾ, ਗੁਰਦਿਆਲ ਸਿੰਘ ਬਿੰਦਰਾ, ਢਾਡੀ ਨੱਛਤਰ ਸਿੰਘ ਕਲੇਰਾਂ, ਦਿਲਬਾਗ ਸਿੰਘ, ਤੀਰਥ ਸਿੰਘ ਚਾਹਲਪੁਰ, ਸੁਖਦੇਵ ਸਿੰਘ ਮੇਹਲੀਆਣਾ, ਰਸ਼ਪਾਲ ਸਿੰਘ ਲਾਦੀਆਂ, ਕੁਲਵੰਤ ਸਿੰਘ ਗੋਬਿੰਦਪੁਰੀ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਜੋਗਾ ਸਿੰਘ ਕਟਾਣਾ, ਸਾਧੂ ਸਿੰਘ ਭਰੋਲੀ, ਜਗਜੀਤ ਸਿੰਘ ਜੱਗੀ ਫਰਾਲਾ, ਗੁਰਜੀਵਨ ਸਿੰਘ ਗਦਾਣੀ, ਜੋਗਾ ਸਿੰਘ ਸਾਧੜਾ, ਮਾਸਟਰ ਤਰਲੋਕ ਸਿੰਘ ਫਲੋਰਾ, ਬਲਬੀਰ ਸਿੰਘ ਅਜ਼ੀਮਲ, ਬਾਬਾ ਦਲਜੀਤ ਸਿੰਘ ਕਰੀਹਾ, ਜੋਗਾ ਸਿੰਘ ਕੈਨੇਡੀਅਨ, ਕਸ਼ਮੀਰ ਸਿੰਘ ਰਾਣਾ, ਗੁਰਪ੍ਰੀਤ ਸਿੰਘ ਜੀਂਦੋਵਾਲ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਵਰਿੰਦਰ ਸਿੰਘ ਬਰਾੜ ਐਚ ਆਰ, ਸੁਰਜੀਤ ਸਿੰਘ ਜਗਤਪੁਰ, ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਰਣਜੀਤ ਸਿੰਘ, ਡਾ, ਰਵਿੰਦਰ ਖਜੂਰੀਆ ਮੈਡੀਕਲ ਸੁਪਰਡੈਂਟ, ਡਾ. ਸੁਰਿਦੰਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਮੈਡਮ ਵਨੀਤਾ ਚੋਟ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈੰਟ, ਮੈਡਮ ਸੁਖਮਿੰਦਰ ਕੌਰ, ਬੀਬੀ ਜੀਤ ਕੌਰ ਇਸਤਰੀ ਸਤਿਸੰਗ ਸਭਾ ਬੰਗਾ, ਬੇਬੇ ਨਾਨਕੀ ਸੇਵਾ ਸੁਸਾਇਟੀ ਕਾਹਮਾ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਤੇ ਟਰੱਸਟ ਦਾ ਸਮੂਹ ਸਟਾਫ਼, ਸਮੂਹ ਵਿਦਿਆਰਥੀ ਅਤੇ ਇਲਾਕੇ ਦੀਆਂ ਸਮੂਹ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਅਹੁਦੇਦਾਰ, ਮੈਂਬਰ ਅਤੇ ਇਲਾਕਾ ਸਾਧ ਸੰਗਤਾਂ ਹਾਜ਼ਰ ਸਨ। ਸਮਾਗਮ ਵਿਚ ਜੋੜਿਆਂ ਦੀ ਸੇਵਾ ਭਾਈ ਤੇਜਪਾਲ ਸਿੰਘ ਭਾਈ ਘਨ੍ਹਈਆ ਸੇਵਕ ਦਲ ਜਾਡਲਾ ਵੱਲੋਂ ਨਿਭਾਈ ਗਈ। ਇਸ ਮੌਕੇ ਸਮੂਹ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਗੁਰੂ ਕਾ ਲੰਗਰ ਬੜੇ ਸਤਿਕਾਰ ਨਾਲ ਛਕਿਆ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਹੋਏ ਗੁਰੂ ਨਾਨਕ ਦੇਵ ਜੀ ਦੇ 552ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਤਸਵੀਰਾਂ

Virus-free. www.avast.com

Thursday, 2 December 2021

ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ
ਬੰਗਾ : 2 ਦਸੰਬਰ :- ( ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਅਨੰਦਪੁਰ ਸਾਹਿਬ ਵਾਲੇ ਵਿਸ਼ੇਸ਼ ਤੌਰ ਤੇ ਪੁੱਜੇ ।  ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾ ਨੇ ਸਮੂਹ ਅਦਾਰਿਆਂ ਵੱਲੋ ਬਾਬਾ ਸਤਨਾਮ ਸਿੰਘ ਜੀ ਦਾ ਨਿੱਘਾ ਸਵਾਗਤ ਕੀਤਾ ਅਤੇ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਵੱਖ ਵੱਖ ਮੈਡੀਕਲ ਤੇ ਵਿੱਦਿਅਕ ਅਦਾਰਿਆਂ ਦਾ ਦੌਰਾ ਕਰਵਾਇਆ । ਇਸ ਮੌਕੇ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਨੇ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਅਨੰਦਪੁਰ ਸਾਹਿਬ ਵਾਲਿਆਂ ਨੂੰ ਯਾਦ ਕਰਦੇ ਹੋਏ ਢਾਹਾਂ ਕਲੇਰਾਂ ਵਿਖੇ ਸਵ: ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਜੀ ਵੱਲੋ ਆਪਣੇ ਸਾਥੀਆਂ ਨਾਲ ਦੇਸ ਵਿਦੇਸ ਦੀਆਂ ਸੰਗਤਾਂ ਦੇ ਸਹਿਯੋਗ ਸਥਾਪਿਤ ਕੀਤੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂਕੀਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਟਰੱਸਟ ਵੱਲੋਂ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦਾ ਢਾਹਾਂ ਕਲੇਰਾਂ ਪੁੱਜਣ ਤੇ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਵ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਸਤਵਿੰਦਰ ਸਿੰਘ ਨੌਰਾ ਪੋਤਰਾ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਭਾਈ ਜੋਗਾ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ ਅਤੇ ਹੋਰ ਵੱਖ ਵੱਖ ਅਦਾਰਿਆਂ ਦਾ ਸਟਾਫ਼ ਬਾਬਾ ਸਤਨਾਮ ਸਿੰਘ ਜੀ ਦਾ ਨਿੱਘਾ ਸਵਾਗਤ ਕਰਨ ਲਈ ਹਾਜ਼ਰ ਸੀ। ਵਰਨਣਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਟਰੱਸਟ ਢਾਹਾਂ ਕਲੇਰਾਂ ਦੇ ਪਹਿਲੇ ਪ੍ਰੋਜੈਕਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ  ਸਾਲ 1981 ਵਿਚ ਨੀਂਹ ਪੱਥਰ ਰੱਖਣ ਮੌਕੇ ਪਹਿਲੇ ਸਮਾਗਮ ਵਿਚ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਲੰਗਰਾਂ ਦੀ ਸੇਵਾ ਕਰਨ ਵਾਲੇ ਸਿੰਘਾਂ ਵਿਚ ਸੰਤ ਬਾਬਾ ਸਤਨਾਮ ਸਿੰਘ ਜੀ ਪ੍ਰਮੁੱਖ ਸਨ।
ਫੋਟੋ ਕੈਪਸ਼ਨ :- ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ ਕਰਦੇ ਹੋਏ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਅਤੇ ਹੋਰ ਪਤਵੰਤੇ