Saturday, 31 December 2022

ਅਮਰੀਕਾ ਨਿਵਾਸੀ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇੱਕ ਲੱਖ ਰੁਪਏ ਦਾਨ

ਆਪ ਜੀ ਨੂੰ ਨਵੇਂ ਸਾਲ 2023 ਦੀਆਂ ਲੱਖ-ਲੱਖ ਵਧਾਈਆਂ ਹੋਣ ਜੀ।

ਅਮਰੀਕਾ ਨਿਵਾਸੀ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇੱਕ ਲੱਖ ਰੁਪਏ ਦਾਨ
ਬੰਗਾ : 31 ਦਸੰਬਰ () ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬ ਦੇ ਪੱਛੜੇ ਤੇ ਪੇਂਡੂ ਇਲਾਕਿਆਂ ਵਿਚ ਮੈਡੀਕਲ ਇਲਾਜ ਸੇਵਾਵਾਂ ਪ੍ਰਦਾਨ ਕਰ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਜ਼ਿਲ੍ਹਾ ਜਲੰਧਰ ਦੇ ਪਿੰਡ ਦੁਸਾਂਝ ਕਲਾਂ ਦੇ ਜੰਮਪਲ ਅਤੇ ਅਮਰੀਕਾ ਵਾਸੀ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਨੇ ਇੱਕ ਲੱਖ ਰੁਪਏ ਦਾ ਦਾਨ ਦਿੱਤਾ ਹੈ। ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਮੁੱਖ ਟਰੱਸਟ ਦਫਤਰ ਵਿਖੇ ਪੁੱਜ ਕੇ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਨੇ ਦਾਨ ਦੀ ਰਾਸ਼ੀ ਭੇਟ ਕੀਤੀ। ਇਸ ਮੌਕੇ ਟਰੱਸਟ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਨੇ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਅਮਰੀਕਾ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇੱਕ ਲੱਖ ਰੁਪਏ ਦਾ ਦਾਨ ਦੇਣ ਲਈ ਧੰਨਵਾਦ ਕਰਦੇ ਹੋਏ ਹਸਪਤਾਲ ਢਾਹਾਂ-ਕਲੇਰਾਂ ਵਿਖੇ ਚੱਲ ਰਹੀਆਂ ਵੱਖ-ਵੱਖ ਮੈਡੀਕਲ ਇਲਾਜ ਸੇਵਾਵਾਂ ਬਾਰੇ ਚਾਨਣਾ ਪਾਇਆ। ਸ. ਢਾਹਾਂ ਨੇ ਦੱਸਿਆ ਕਿ ਇੱਥੇ ਮਰੀਜ਼ਾਂ ਨੂੰ ਉੱਚ ਪੱਧਰੀ ਮੈਡੀਕਲ ਇਲਾਜ ਸਹੂਲਤਾਂ ਮਿਲਦੀਆਂ ਹਨ ਅਤੇ ਲੋੜਵੰਦ ਮਰੀਜ਼ਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਂਦੀ ਹੈ।ਹਸਪਤਾਲ ਵਿਚ 81 ਪਿੰਡਾਂ ਨੂੰ ਫਰੀ ਬੈੱਡ ਸੇਵਾ ਦੇਸ਼ ਵਿਦੇਸ਼ ਦੇ ਦਾਨੀਆਂ ਦੇ ਸਹਿਯੋਗ ਨਾਲ ਦਿੱਤੀ ਜਾ ਰਹੀ ਹੈ।ਇਸ ਤੋਂ ਇਲਾਵਾ ਚਿੱਟਾ ਮੋਤੀਆ ਮੁਕਤ ਲਹਿਰ ਅਧੀਨ ਲੋੜਵੰਦ ਅੱਖਾਂ ਦੇ ਮਰੀਜ਼ਾਂ ਦੇ ਅਪਰੇਸ਼ਨ ਫਰੀ ਕੀਤੇ ਜਾ ਰਹੇ ਹਨ।
ੱੱ ਟਰੱਸਟ ਦੇ ਮੀਤ ਪ੍ਰਧਾਨ ਸ. ਮਲਕੀਅਤ ਸਿੰਘ ਬਾਹੜੋਵਾਲ ਨੇ ਪ੍ਰਧਾਨ ਸਾਹਿਬ ਹਰਦੇਵ ਸਿੰਘ ਕਾਹਮਾ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪੰਜਾਬ ਦੇ ਪੇਂਡੂ ਇਲਾਕੇ ਵਿਚ ਮੈਡੀਕਲ ਸੇਵਾਵਾਂ ਪ੍ਰਦਾਨ ਕਰਕੇ ਬਹੁਤ ਵਧੀਆ ਕਾਰਜ ਕੀਤਾ ਜਾ ਰਿਹਾ ਹੈ, ਆਉਣ ਵਾਲੇ ਸਮੇਂ ਵਿਚ ਵੀ ਸਮੂਹ ਦੁਸਾਂਝ ਪਰਿਵਾਰ ਵੱਲੋਂ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਵੱਖ ਵੱਖ ਸਮਾਜ ਸੇਵੀ ਕਾਰਜਾਂ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇਗਾ। ਅਮਰੀਕਾ ਨਿਵਾਸੀ ਸ. ਰਸ਼ਪਾਲ ਸਿੰਘ ਦੁਸਾਂਝ ਦਾ ਸਨਮਾਨ ਕਰਨ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਸ. ਨਰਿੰਦਰ ਸਿੰਘ ਸ਼ੇਰਗਿੱਲ ਸੀਨੀਅਰ ਪ੍ਰਬੰਧਕ ਮੈਂਬਰ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ :  ਅਮਰੀਕਾ ਨਿਵਾਸੀ ਸ. ਰਸ਼ਪਾਲ ਸਿੰਘ ਦੁਸਾਂਝ ਦਾ ਸਨਮਾਨ ਕਰਦੇ ਹੋਏ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਸ. ਨਰਿੰਦਰ ਸਿੰਘ ਸ਼ੇਰਗਿੱਲ ਸੀਨੀਅਰ ਪ੍ਰਬੰਧਕ ਮੈਂਬਰ




Wednesday, 28 December 2022

ਢਾਹਾਂ ਕਲੇਰਾਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਯਾਦ ਵਿਚ ਸ਼ਹੀਦੀ ਸਮਾਗਮ

ਢਾਹਾਂ ਕਲੇਰਾਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਯਾਦ ਵਿਚ ਸ਼ਹੀਦੀ ਸਮਾਗਮ
ਬੰਗਾ 28 ਦਸੰਬਰ : ( ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ,  ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤ ਰੂਪ ਵਿਚ ਹੋਏ । ਉਪੰਰਤ ਇਕੱਤਰ ਸੰਗਤਾਂ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਾਮ ਸਿਮਰਨ ਅਤੇ ਮੂਲ ਮੰਤਰ ਦਾ ਪਾਠ ਕੀਤਾ ਗਿਆ । ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਮੂਹ ਸੰਗਤਾਂ ਨੂੰ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹੀਦੀ ਬਾਰੇ ਚਾਨਣਾ ਪਾਇਆ। ਇਸ ਸ਼ਹੀਦੀ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਵਰਿੰਦਰ ਸਿੰਘ ਬਰਾੜ ਐੱਚ ਆਰ ਐਡਿਮਨ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਜੁਗਬਦਲ ਸਿੰਘ ਨੰਨੂਆਂ, ਡਾ. ਹਰਜੋਤਵੀਰ ਸਿੰਘ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਨਰਿੰਦਰ ਸਿੰਘ ਢਾਹਾਂ, ਕਮਲਜੀਤ ਸਿੰਘ ਕੁਲਥਮ, ਪ੍ਰਵੀਨ ਸਿੰਘ, ਸਮੂਹ ਟਰੱਸਟ ਸਟਾਫ਼, ਗੁਰੂ ਨਾਨਕ ਮਿਸ਼ਨ ਹਸਪਤਾਲ ਸਟਾਫ, ਸਮੂਹ ਡਾਕਟਰ ਸਾਹਿਬਾਨ, ਸਾਰੀਆਂ ਸੰਸਥਾਵਾਂ ਦੇ ਮੁਖੀਆਂ, ਵਿਭਾਗਾਂ ਦੇ ਇੰਚਾਰਜਾਂ, ਨਰਸਿੰਗ ਕਾਲਜ ਅਤੇ ਪੈਰਾ ਮੈਡੀਕਲ ਕਾਲਜ ਵਿਦਿਆਰਥੀ ਵੀ ਸ਼ਾਮਿਲ ਹੋਏ।ਇਸ ਮੌਕੇ ਦੁੱਧ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਦੀਆਂ ਤਸਵੀਰਾਂ

Tuesday, 27 December 2022

ਕੈਨੇਡਾ ਨਿਵਾਸੀ ਜਸਵਿੰਦਰ ਸਿੰਘ ਸੰਧੂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ 50 ਹਜ਼ਾਰ ਰੁਪਏ ਦਾਨ

ਕੈਨੇਡਾ ਨਿਵਾਸੀ ਜਸਵਿੰਦਰ ਸਿੰਘ ਸੰਧੂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ 50 ਹਜ਼ਾਰ ਰੁਪਏ ਦਾਨ
ਬੰਗਾ : 27 ਦਸੰਬਰ () ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਜ਼ਿਲ੍ਹਾ ਜਲੰਧਰ ਦੇ ਪਿੰਡ ਫਤਿਹਪੁਰ ਖੇੜਾ ਦੇ ਜੱਦੀ ਅਤੇ ਹਾਲ ਕੈਨੇਡਾ ਵਾਸੀ, ਸਮਾਜ ਸੇਵਕ ਇੰਜੀਨੀਅਰ ਸ. ਜਸਵਿੰਦਰ ਸਿੰਘ ਸੰਧੂ ਨੇ ਹਸਪਤਾਲ ਵੱਲੋਂ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਮੈਡੀਕਲ ਸੇਵਾਵਾਂ ਕਰਕੇ ਲੋੜਵੰਦ ਮਰੀਜ਼ਾਂ ਦੀ ਮੈਡੀਕਲ ਮਦਦ ਕਰਨ ਲਈ ਪੰਜਾਹ ਹਜ਼ਾਰ ਰੁਪਏ ਦਾ ਦਾਨ ਦਿੱਤਾ ਹੈ।  ਸ. ਸੰਧੂ ਨੇ ਅੱਜ ਇਹ ਰਕਮ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਮੁੱਖ ਟਰੱਸਟ ਦਫਤਰ ਵਿਖੇ ਆ ਕੇ ਖੁਦ ਭੇਟ ਕੀਤੀ। ਇਸ ਮੌਕੇ ਸ. ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਇਲਾਕੇ ਦੇ ਗਰੀਬ ਅਤੇ ਲੋੜਵੰਦ ਮਰੀਜ਼ਾਂ ਲਈ ਵੱਡੀ ਆਸ ਦੀ ਕਿਰਨ ਹੈ ਅਤੇ ਉਹਨਾਂ ਦੀ ਸੇਵਾ ਸੰਭਾਲ ਕਰਨ ਲਈ ਹਮੇਸ਼ਾਂ ਸਭ ਤੋਂ ਮੋਹਰੀ ਰਹਿੰਦਾ ਹੈ।
ਇਸ ਮੌਕੇ ਟਰੱਸਟ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਨੇ ਸ. ਜਸਵਿੰਦਰ ਸਿੰਘ ਸੰਧੂ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਦਾਨ ਦੇਣ ਲਈ ਹਾਰਦਿਕ ਧੰਨਵਾਦ ਕੀਤਾ। ਉਹਨਾਂ ਨੇ ਹਸਪਤਾਲ ਢਾਹਾਂ-ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਇਲਾਜ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ। ਸ. ਢਾਹਾਂ ਨੇ ਦੱਸਿਆ ਕਿ ਇੱਥੇ ਲੋੜਵੰਦ ਮਰੀਜ਼ਾਂ ਨੂੰ ਉੱਚ ਪੱਧਰੀ ਮੈਡੀਕਲ ਇਲਾਜ ਸਹੂਲਤਾਂ ਮਿਲਦੀਆਂ ਹਨ ਅਤੇ ਲੋੜਵੰਦ ਮਰੀਜ਼ਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਂਦੀ ਹੈ। ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ  ਤਿੰਨੇ ਵੇਲੇ ਮੁਫ਼ਤ ਪੌਸ਼ਟਿਕ ਭੋਜਨ ਵੀ ਮੁਫਤ ਪ੍ਰਦਾਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਚਿੱਟਾ ਮੋਤੀਆ ਮੁਕਤ ਲਹਿਰ ਅਧੀਨ ਲੋੜਵੰਦ ਅੱਖਾਂ ਦੇ ਮਰੀਜ਼ਾਂ ਦੇ ਅਪਰੇਸ਼ਨ ਫਰੀ ਕੀਤੇ ਜਾ ਰਹੇ ਹਨ। ਇਸ ਮੌਕੇ ਟਰੱਸਟ ਪ੍ਰਬੰਧਕ ਮੈਂਬਰ ਸ. ਦਰਸ਼ਨ ਸਿੰਘ ਮਾਹਿਲ ਕੈਨੇਡਾ ਨੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਇੰਜੀਨੀਅਰ ਸ. ਜਸਵਿੰਦਰ ਸਿੰਘ ਸੰਧੂ ਦਾ ਸਨਮਾਨ ਕੀਤਾ ਗਿਆ। ਕੈਨੇਡਾ ਨਿਵਾਸੀ ਸ. ਜਸਵਿੰਦਰ ਸਿੰਘ ਸੰਧੂ ਦਾ ਸਨਮਾਨ ਕਰਨ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਕੈਮੀਕਲ ਇੰਜੀਨੀਅਰ ਸ. ਜਸਵਿੰਦਰ ਸਿੰਘ ਸੰੰਧੂ, ਟਰੱਸਟ ਦੇ ਮੀਤ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ ਦੇ ਵੱਡੇ ਜਵਾਈ ਹਨ। ਸਮੂਹ ਸੰਧੂ ਪਰਿਵਾਰ ਵੱਲੋਂ ਉਹਨਾਂ ਦੇ ਪਿਤਾ ਜੀ ਸ. ਸੰਤੋਖ ਸਿੰਘ ਸੰਧੂ ਅਤੇ ਮਾਤਾ ਜੀ  ਅਮਰਜੀਤ ਕੌਰ ਸੰਧੂ ਨੇ ਜੱਦੀ ਪਿੰਡ ਫਤਿਹਪੁਰ ਖੇੜਾ ਦਾ ਬੈੱਡ ਵੀ ਫਰੀ ਕਰਵਾਇਆ ਹੋਇਆ ਹੈ ਅਤੇ ਇੱਕ ਐਬੂੰਲੈਂਸ ਵੀ ਹਸਪਤਾਲ ਨੂੰ ਦਾਨ ਵਿਚ ਦਿੱਤੀ ਹੈ। ਇਸੇ ਸਾਲ ਸਤੰਬਰ ਮਹੀਨੇ ਵਿਚ ਸ. ਜਸਵਿੰਦਰ ਸਿੰਘ ਸੰਧੂ ਦੇ ਬੇਟੇ ਸ੍ਰੀ ਰਾਜਨ ਸੰਧੂ ਵਾਈਸ ਪ੍ਰੈਜ਼ੀਡੈਂਟ ਸ਼ੈਰੀਡਨ ਕਾਲਜ ਟੋਰਾਂਟੋ ਵੀ 51 ਹਜ਼ਾਰ ਰੁਪਏ ਦਾਨ ਹਸਪਤਾਲ ਨੂੰ ਦੇ ਕੇ ਗਏ ਸਨ ।
ਫੋਟੋ ਕੈਪਸ਼ਨ :  ਸ. ਜਸਵਿੰਦਰ ਸਿੰਘ ਸੰਧੂ ਦਾ ਸਨਮਾਨ ਕਰਦੇ ਹੋਏ ਸ. ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ ਕੈਨੇਡਾ ਨਾਲ ਹਨ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ  ਅਤੇ ਹੋਰ ਪਤਵੰਤੇ

Thursday, 22 December 2022

ਢਾਹਾਂ ਕਲੇਰਾਂ ਹਸਪਤਾਲ ਵਿਖੇ ਦੋ ਦਿਨਾਂ ਮੈਡੀਕਲ ਇੰਸਟਰੂਮੈਂਟ ਟਰੇਨਿੰਗ ਹੋਈ

ਢਾਹਾਂ ਕਲੇਰਾਂ ਹਸਪਤਾਲ ਵਿਖੇ ਦੋ ਦਿਨਾਂ ਮੈਡੀਕਲ ਇੰਸਟਰੂਮੈਂਟ ਟਰੇਨਿੰਗ ਹੋਈ
ਬੰਗਾ : 22 ਦਸੰਬਰ () ਅਮਰੀਕਾ ਦੀ ਸੰਸਥਾ ਰੋਅਰ ਫਾਰ ਚੇਂਜ਼, ਅਜੂਬਾ ਫਾਊਡੇਸ਼ਨ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅਜੂਬਾ ਇਨੋਵੇਟਿਵ ਮੈਡੀਕਲ ਕੰਪਨੀ, ਆਈ. ਵੀ. ਐਚ. ਹੈਲਥ ਸੋਲਿਊਸ਼ਨਜ਼ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਕਲੇਰਾਂ ਦੇ ਸਹਿਯੋਗ ਨਾਲ ਦੋ ਦਿਨਾਂ ਅਜੂਬਾ ਇਨੋਵੇਟਿਵ ਮੈਡੀਕਲ ਸੋਲਿਊਸ਼ਨਜ਼ ਇੰਸਟਰੂਮੈਂਟ ਟਰੇਨਿੰਗ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਦੁਨੀਆਂ ਦੀ ਅਤਿ ਆਧੁਨਿਕ ਪੀ.ਏ.ਡੀ. (ਖੂਨ ਦੀਆਂ ਨਾੜਾਂ ਦੀਆਂ ਬਿਮਾਰੀਆਂ) ਮਸ਼ੀਨ, ਡਾਇਲਸਿਸ ਮਸ਼ੀਨ, ਕੰਨਾਂ ਦੇ ਸੁਣਾਈ ਦੇ ਟੈਸਟ ਲਈ ਉਟੋਸਕੋਪ ਵਾਲੀ ਆਡੀਉਮੀਟਰੀ ਮਸ਼ੀਨ, ਅੱਖਾਂ ਵਿਚ ਪਾਣੀ ਦਾ ਸੁਕਣਾ, ਅੱਖਾਂ ਦਾ ਖੁਸ਼ਕ ਹੋਣਾ, ਅੱਖਾਂ ਦੇ ਰੈਟੀਨਾ ਦੀ ਜਾਂਚ, ਦਿਲ ਦੇ ਰੋਗਾਂ ਦਾ ਟੈਸਟ ਈ.ਸੀ.ਜੀ. ਕਿੱਟਾਂ ਬਾਰੇ ਟਰੇਨਿੰਗ ਦਿੱਤੀ ਗਈ। ਇਸ ਟਰੇਨਿੰਗ ਟੀਮ ਵਿਚ ਆਈ.ਵੀ.ਐਚ ਹੈਲਥ ਸੋਲਿਊਸ਼ਨਜ਼ ਪ੍ਰਾਈਵੇਟ ਲਿਮਿਟੇਡ ਦੇ ਕੋ-ਫਾਊਂਡਰ ਸ੍ਰੀ ਐਲਫ੍ਰੇਡ ਮਾਈਕਲ ਅਰਮਭਾਨ, ਕੋ-ਫਾਊਂਡਰ ਤੇ ਸੀ.ਈ.ਉ. ਮੈਡਮ ਪੂਜਾ ਅਰਮਭਾਨ, ਕੋ-ਫਾਊਂਡਰ-ਸਪਲਾਈ ਚੇਨ ਸ਼ਪੈਸ਼ਲਿਸਟ ਮੈਡਮ ਆਰਾਥੀ ਅਰਮਭਾਨ, ਸ੍ਰੀ ਸ੍ਰੀ ਨਿਵਾਸ ਜੋਸ਼ੀ, ਸ੍ਰੀ ਟੀ. ਉਦੈ ਰਾਗਾ ਕਿਰਨ ਅਤੇ ਮੈਡਮ ਵਿਜੈਸ਼੍ਰੀ ਬਾਹੂਬਲੀ ਨਾਗਵੀ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਸਾਹਿਬਾਨ ਅਤੇ ਮੈਡੀਕਲ ਸਟਾਫ ਨੂੰ ਬਿਮਾਰੀਆਂ ਦੀ ਨਵੀਨਤਮ ਤਰੀਕਿਆਂ ਨਾਲ ਤਸੱਲੀਬਖਸ਼ ਜਾਂਚ ਕਰਨ ਦੀ ਟਰੇਨਿੰਗ ਦਿੱਤੀ। ਉਹਨਾਂ ਦੱਸਿਆ ਕਿ ਇਸਰਾਈਲ ਅਤੇ ਅਮਰੀਕਾ ਦੀਆਂ ਆਧੁਨਿਕ ਏ.ਆਈ. ਤਕਨੀਕ ਨਾਲ ਤਿਆਰ ਇਹਨਾਂ ਮੈਡੀਕਲ ਇੰਸਟਰੂਮੈਂਟਾਂ, ਸਾਫਟਵੇਅਰਾਂ ਦੀ ਮਦਦ ਨਾਲ ਮਰੀਜ਼ਾਂ ਦੀ ਬਿਮਾਰੀਆਂ ਦਾ ਸਹੀ ਡਾਇਗਨੋਜ਼ ਕੀਤਾ ਜਾਂਦਾ ਹੈ ਅਤੇ ਬਿਮਾਰੀਆਂ ਦੇ ਆਰੰਭ ਹੋਣ ਤੋਂ ਪਹਿਲਾਂ ਹੀ ਬਿਮਾਰੀ ਪਤਾ ਲਗਾਇਆ ਜਾ ਸਕਦਾ ਹੈ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਕਲੇਰਾਂ ਅਤੇ ਡਾ. ਐਸ ਐਸ ਗਿੱਲ ਮੈਡੀਕਲ ਡਾਇਰੈਕਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ  ਰੋਅਰ ਫਾਰ ਚੇਂਜ਼, ਅਜੂਬਾ ਇਨੋਵੇਟਿਵ ਮੈਡੀਕਲ ਅਤੇ ਆਈ.ਵੀ.ਐਚ ਹੈਲਥ ਸੋਲਿਊਸ਼ਨਜ਼ ਪ੍ਰਾਈਵੇਟ ਲਿਮਿਟੇਡ ਦਾ ਹਸਪਤਾਲ ਢਾਹਾਂ ਕਲੇਰਾਂ ਦੇ ਸਟਾਫ ਨੂੰ ਆਧੁਨਿਕ ਟਰੇਨਿੰਗ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ। ਇਸ ਦੋ ਦਿਨਾਂ ਮੈਡੀਕਲ ਇੰਸਟਰੂਮੈਂਟ ਟਰੇਨਿੰਗ ਵਿਚ ਡਾ. ਅਨੂਰੀਤ ਕੌਰ ਚੰਡੀਗੜ੍ਹ, ਮੈਡਮ ਪਰਮਜੀਤ ਕੌਰ ਚੀਫ ਪ੍ਰੌਜੈਕਟ ਕੁਆਰਡੀਨੇਟਰ, ਸ. ਅਵਤਾਰ ਸਿੰਘ ਪ੍ਰੌਜੈਕਟ ਕੁਆਰਡੀਨੇਟਰ, ਸ੍ਰੀ ਯੋਗੇਸ਼ ਅਤਰੀ ਪ੍ਰੌਜੈਕਟ ਕੁਆਰਡੀਨੇਟਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ,  ਡਾ. ਜਸਦੀਪ ਸਿੰਘ ਸੈਣੀ, ਡਾ. ਜੁਗਬਦਲ ਸਿੰਘ ਨੰਨੂਆਂ, ਡਾ. ਰੋਹਿਤ ਮਸੀਹ, ਡਾ. ਨਵਜੋਤ ਸਿੰਘ ਸਹੋਤਾ, ਡਾ. ਚਾਂਦਨੀ ਬੱਗਾ, ਡਾ. ਦੀਪਕ ਦੁੱਗਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਜਗਜੀਤ ਕੌਰ ਆਈ.ਸੀ.ਐਨ. ਤੋਂ ਇਲਾਵਾ ਮੈਡੀਕਲ ਅਫਸਰ, ਸਮੂਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਵੀ ਹਾਜ਼ਰ ਸੀ।
ਫੋਟੋ ਕੈਪਸ਼ਨ : ਹਸਪਤਾਲ ਢਾਹਾਂ ਕਲੇਰਾਂ ਵਿਖੇ ਅਜੂਬਾ ਟੀਮ ਅਤੇ ਆਈ.ਆਈ.ਵੀ. ਦੀ ਟੀਮ ਦਾ ਸਨਮਾਨ ਕਰਦੇ ਹੋਏ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਡਾ. ਐਸ ਐਸ ਗਿੱਲ ਮੈਡੀਕਲ ਡਾਇਰੈਕਟਰ


 

Wednesday, 21 December 2022

ਪੰਜਾਬ ਪੁਲੀਸ ਮੁਲਾਜ਼ਮਾਂ ਦਾ ਸੀ.ਜੀ.ਐਚ.ਐਸ. ਦਰਾਂ ’ਤੇ ਇਲਾਜ ਕਰਨ ਲਈ ਸਤਿਕਾਰ ਹੈਲਥ ਸਕੀਮ ਦਾ ਹਸਪਤਾਲ ਢਾਹਾਂ ਕਲੇਰਾਂ ਨਾਲ ਐਮ ਉ ਯੂ ਹੋਇਆ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਤਿਕਾਰ ਹੈਲਥ ਸਕੀਮ ਹੇਠਾਂ
ਪੰਜਾਬ ਪੁਲੀਸ ਮੁਲਾਜ਼ਮਾਂ ਤੇ ਪਰਿਵਾਰਾਂ ਦਾ ਹੋਵੇਗਾ ਸੀ.ਜੀ.ਐਚ.ਐਸ. ਦਰਾਂ 'ਤੇ ਇਲਾਜ

ਪੰਜਾਬ ਪੁਲੀਸ ਮੁਲਾਜ਼ਮਾਂ ਦਾ ਸੀ.ਜੀ.ਐਚ.ਐਸ. ਦਰਾਂ 'ਤੇ ਇਲਾਜ ਕਰਨ ਲਈ
ਸਤਿਕਾਰ ਹੈਲਥ ਸਕੀਮ ਦਾ ਹਸਪਤਾਲ ਢਾਹਾਂ ਕਲੇਰਾਂ ਨਾਲ ਐਮ ਉ ਯੂ ਹੋਇਆ


ਬੰਗਾ :- 21 ਦਸੰਬਰ () ਦੁਆਬੇ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਸਿੱਧ ਸਿਹਤ ਅਦਾਰੇ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ''ਸਤਿਕਾਰ ਹੈਲਥ ਸਕੀਮ'' ਅਧੀਨ ਹੁਣ ਪੰਜਾਬ ਪੁਲਿਸ ਅਧਿਕਾਰੀ, ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦਾ ਸੀ.ਜੀ.ਐਚ.ਐਸ. ਦਰਾਂ 'ਤੇ ਇਲਾਜ ਹੋਇਆ ਕਰੇਗਾ। ਪੰਜਾਬ ਪੁਲੀਸ ਦੁੇ ਮੁਲਾਜ਼ਮਾਂ ਦੀ ਭਲਾਈ ਲਈ ਸ਼ੁਰੂ ਹੋਈ ''ਸਤਿਕਾਰ ਹੈਲਥ ਸਕੀਮ'' ਨੂੰ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਚਾਲੂ ਕਰਨ ਲਈ ਏ.ਡੀ.ਜੀ.ਪੀ. ਐਸ. ਏ. ਪੀ. ਵੱਲੋਂ ਡੀ.ਆਈ.ਜੀ. ਇੰਦਰਬੀਰ ਸਿੰਘ ਆਈ.ਪੀ.ਐਸ., ਪੀ. ਏ. ਪੀ. ਐਡਮਿਨਸ਼ਟਰੇਸ਼ਨ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਵੱਲੋਂ ''ਸਤਿਕਾਰ ਹੈਲਥ ਸਕੀਮ'' ਦੇ ਐਮ. ਉ. ਯੂ. 'ਤੇ ਹਸਤਾਖਰ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਜਥੇਦਾਰ ਕੁਲਵਿੰਦਰ ਸਿੰਘ ਜਨਰਲ ਸਕੱਤਰ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਨਾਲ ਸਤਿਕਾਰ ਹੈਲਥ ਸਕੀਮ ਦਾ ਐਮ. ਉ. ਯੂ. ਸਾਈਨ ਹੋੋਣ ਨਾਲ ਸਮੂਹ ਪੰਜਾਬ ਪੁਲੀਸ ਉੱਚ ਅਧਿਕਾਰੀ ਅਤੇ ਵੱਖ-ਵੱਖ ਅਹੁਦਿਆਂ ਦੇ ਪੁਲੀਸ ਕਰਮਚਾਰੀ, ਉਹਨਾਂ 'ਤੇ ਨਿਰਭਰ ਪਰਿਵਾਰਕ ਮੈਂਬਰ ਹੁਣ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਵੱਖ-ਵੱਖ ਮੈਡੀਕਲ ਇਲਾਜ ਸੇਵਾਵਾਂ ਦਾ ਲਾਭ ਕੇਂਦਰੀ ਸਰਕਾਰ ਦੀ ਸਿਹਤ ਯੋਜਨਾ ਸੀ.ਜੀ.ਐਚ.ਐਸ. ਦਰਾਂ ਪ੍ਰਾਪਤ ਕਰ ਸਕਣਗੇ। ਇਹ ਸਹੂਲਤ ਸਾਰੇ ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਸਮੇਤ ਵਿਸ਼ੇਸ਼ ਪੁਲਿਸ ਅਧਿਕਾਰੀਆਂ (ਐਸ.ਪੀ.ਓਜ਼), ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਅਤੇ ਕਲਾਸ-4 ਦੇ ਸਟਾਫ਼ ਨੂੰ ਵੀ ਦਿੱਤੀ ਜਾਵੇਗੀ। ਸਤਿਕਾਰ ਹੈਲਥ ਸਕੀਮ ਅਧੀਨ ਇਲਾਜ ਕਰਵਾਉਣ ਵਾਲੇ ਪੁਲਿਸ ਅਧਿਕਾਰੀਆਂ ਵੱਲੋਂ ਢਾਹਾਂ ਕਲੇਰਾਂ ਹਸਪਤਾਲ ਵਿਖੇ ਆਪਣਾ ਇਲਾਜ ਸੀ.ਜੀ.ਐਚ.ਐਸ. ਦਰਾਂ ਤੇ ਕਰਵਾ ਕੇ ਅਤੇ ਬਾਅਦ ਵਿੱਚ ਆਪਣੇ ਵਿਭਾਗ ਤੋਂ ਆਪਣੇ ਬਿਲ ਦੀ ਰਕਮ ਕਲੇਮ ਕਰ ਸਕਣਗੇ। ਸਤਿਕਾਰ ਹੈਲਥ ਸਕੀਮ ਦੇ ਸਮਝੌਤੇ 'ਤੇ ਹਸਤਾਖਰ ਕਰਨ ਮੌਕੇ ਡੀ.ਆਈ.ਜੀ. ਇੰਦਰਬੀਰ ਸਿੰਘ ਆਈ. ਪੀ. ਐਸ. ਨੇ ਖੁਸ਼ੀ ਪ੍ਰਗਟਾਈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੁਲੀਸ ਅਧਿਕਾਰੀ, ਸਮੂਹ ਕਰਮਚਾਰੀ ਅਤੇ ਉਹਨਾਂ 'ਤੇ ਨਿਰਭਰ ਪਰਿਵਾਰਕਕ ਮੈਂਬਰ ਘਰ ਦੇ ਨੇੜੇ ਹੀ ਵਧੀਆ ਇਲਾਜ ਕਰਵਾ ਸਕਣਗੇ। ਇਸ ਮੌਕੇ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ।

ਤਸਵੀਰ :- ''ਸਤਿਕਾਰ ਹੈਲਥ ਸਕੀਮ'' ਦੇ ਸਮਝੌਤੇ ਤੇ ਦਸਤਖਤ ਕਰਨ ਮੌਕੇ ਡੀ.ਆਈ.ਜੀ. ਇੰਦਰਬੀਰ ਸਿੰਘ ਆਈ.ਪੀ.ਐਸ., ਪੀ. ਏ. ਪੀ. ਐਡਮਿਨਸ਼ਟਰੇਸ਼ਨ ਅਤੇ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ

Monday, 19 December 2022

ਢਾਹਾਂ ਕਲੇਰਾਂ ਸਕੂਲ ਦੀ ਵੇਟ ਲਿਫਟਰ ਹਰਜੋਤ ਕੌਰ ਨੇ ਸੂਬਾ ਪੱਧਰੀ ਸਕੂਲ ਖੇਡਾਂ ਵਿਚ ਜਿੱਤਿਆ ਗੋਲਡ ਮੈਡਲ

ਢਾਹਾਂ ਕਲੇਰਾਂ ਸਕੂਲ ਦੀ ਵੇਟ ਲਿਫਟਰ ਹਰਜੋਤ ਕੌਰ ਨੇ ਸੂਬਾ ਪੱਧਰੀ ਸਕੂਲ ਖੇਡਾਂ ਵਿਚ ਜਿੱਤਿਆ ਗੋਲਡ ਮੈਡਲ
ਬੰਗਾ : 19 ਦਸੰਬਰ () ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ  ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ 10+1 ਕਲਾਸ ਦੀ ਵਿਦਿਆਰਥਣ ਵੇਟ ਲਿਫਟਰ ਹਰਜੋਤ ਕੌਰ ਨੇ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 ਵਿਚੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਗੋਲਡ ਮੈਡਲ ਜਿੱਤਿਆ ਹੈ ।ਇਹ ਜਾਣਕਾਰੀ ਸਕੂਲ ਪ੍ਰਬੰਧਕ ਟਰੱਸਟ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 ਵਿਚ ਬੀਤੀ 18 ਦਸੰਬਰ ਨੂੰ ਨਰੇਸ਼ ਚੰਦ ਖੇਡ  ਸਟੇਡੀਅਮ ਖੰਨਾ ਵਿਖੇ ਹੋਈਆਂ ਸਨ। ਜਿਸ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਕੂਲ ਦੀ 10+1 ਕਾਮਰਸ ਦੀ ਵਿਦਿਆਰਥਣ ਹਰਜੋਤ ਕੌਰ ਪੁੱਤਰੀ ਉਂਕਾਰ ਸਿੰਘ ਵਾਸੀ ਮਜਾਰਾ ਨੌ ਅਬਾਦ ਨੇ 81+ ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਗੋਲਡ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ, ਸਕੂਲ ਦਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦਾ ਨਾਮ ਰੋਸ਼ਨ ਕੀਤਾ ਹੈ। ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਵਿਦਿਆਰਥਣ ਹਰਜੋਤ ਕੌਰ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਅਤੇ ਸਨਮਾਨਿਤ ਕਰਦੇ ਹੋਏ ਉਸ ਦੀ ਸਕੂਲ ਫੀਸ ਮਾਫ ਕਰਨ ਦਾ ਐਲਾਨ ਕੀਤਾ । ਸ. ਢਾਹਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ ਵੱਖ ਖੇਡਾਂ ਦੀ ਵੀ ਵਧੀਆ ਸਿਖਲਾਈ ਦੇਣ ਲਈ ਵਿਸ਼ੇਸ਼ ਖੇਡ ਵਿੰਗ ਸਥਾਪਿਤ ਹੈ ਅਤੇ ਸਕੂਲ ਦੇ ਅਨੇਕਾਂ ਖਿਡਾਰੀ ਕੌਮੀ ਅਤੇ ਸੂਬਾ ਪੱਧਰੀ ਖੇਡ ਟੂਰਨਾਮੈਂਟਾਂ ਵਿੱਚੋਂ ਵੱਡੇ ਇਨਾਮ ਜਿੱਤ ਚੁੱਕੇ ਹਨ। ਵੇਟ ਲਿਫਟਰ ਹਰਜੋਤ ਕੌਰ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਮੈਡਮ ਜਸਵੀਰ ਕੌਰ ਡੀ ਪੀ ਈ ਮੁਖੀ ਖੇਡ ਵਿਭਾਗ, ਮੈਡਮ ਵਿਜੇਤਾ ਰਾਣਾ ਵੀ ਹਾਜ਼ਰ ਸਨ।
ਫੋਟੋ : ਢਾਹਾਂ ਕਲੇਰਾਂ ਸਕੂਲ ਦੀ ਗੋਲਡ ਮੈਡਮ ਜੇਤੂ ਵੇਟ ਲਿਫਟਰ ਹਰਜੋਤ ਕੌਰ ਦਾ ਸਨਮਾਨ ਕਰਦੇ ਹੋਏ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਪ੍ਰਿੰਸੀਪਲ ਵਨੀਤਾ ਚੋਟ ਅਤੇ ਸਕੂਲ ਸਟਾਫ

Wednesday, 14 December 2022

ਢਾਹਾਂ ਕਲੇਰਾਂ ਵਿਖੇ ਸਵ: ਸੰਤੋਖ ਸਿੰਘ ਛੋਕਰ ਸੀਨੀਅਰ ਟਰੱਸਟ ਮੈਂਬਰ ਨੂੰ ਸ਼ਰਧਾਂਜਲੀਆਂ ਭੇਟ

ਢਾਹਾਂ ਕਲੇਰਾਂ ਵਿਖੇ ਸਵ: ਸੰਤੋਖ ਸਿੰਘ ਛੋਕਰ ਸੀਨੀਅਰ ਟਰੱਸਟ ਮੈਂਬਰ ਨੂੰ ਸ਼ਰਧਾਂਜਲੀਆਂ ਭੇਟ
ਢਾਹਾਂ ਕਲੇਰਾਂ ਵਿਖੇ ਸਵ: ਸੰਤੋਖ ਸਿੰਘ ਛੋਕਰ ਸੀਨੀਅਰ ਟਰੱਸਟ ਮੈਂਬਰ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਸ਼ਰਧਾਂਜਲੀ ਸਮਾਗਮ
ਬੰਗਾ : 14 ਦਸੰਬਰ () ਪਿੰਡ ਪੂਨੀਆਂ ਦੇ ਜੰਮਪਲ ਅਤੇ ਯੂ.ਕੇ. ਵਾਸੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਸੀਨੀਅਰ ਟਰੱਸਟ ਮੈਂਬਰ,  ਸਮਾਜ ਸੇਵਕ ਅਤੇ ਦਾਨੀ ਸ਼ਖਸ਼ੀਅਤ ਸਤਿਕਾਰਯੋਗ ਸਵ: ਸੰਤੋਖ ਸਿੰਘ ਛੋਕਰ ਜੀ ਜੋ ਬੀਤੀ 28 ਨਵੰਬਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਰਧਾਂਜਲੀ ਸਮਾਗਮ ਹੋਇਆ। ਇਸ ਤੋਂ ਪਹਿਲਾਂ ਸਵ: ਸੰਤੋਖ ਸਿੰਘ ਛੋਕਰ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸ਼ਰਧਾਂਜਲੀ ਸਮਾਗਮ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ  ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸੀਨੀਅਰ ਟਰੱਸਟੀ ਸਵ: ਸੰਤੋਖ ਸਿੰਘ ਛੋਕਰ ਜੀ ਨੂੰ ਸਰਧਾਂਜ਼ਲੀਆਂ ਭੇਟ ਕੀਤੀਆਂ। ਉਹਨਾਂ ਕਿਹਾ ਕਿ ਸਵ: ਸੰਤੋਖ ਸਿੰਘ ਛੋਕਰ ਜੀ ਇੱਕ ਨੇਕ ਦਿਲ, ਗੁਰੂ ਘਰ ਨਾਲ ਜੁੜੇ ਹੋਏ ਨਿਸ਼ਕਾਮ ਸਮਾਜ ਸੇਵਕ ਅਤੇ ਦਾਨੀ ਸ਼ਖਸ਼ੀਅਤ ਸਨ। ਸਵ: ਸੰਤੋਖ ਸਿੰਘ ਛੋਕਰ ਜੀ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਟਰੱਸਟ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਸ਼ਰਧਾਂਜਲੀ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਰਿੰਦਰ ਸਿੰਘ ਫਿਰੋਜ਼ਪੁਰ ਪ੍ਰਬੰਧਕ ਕਮੇਟੀ ਮੈਂਬਰ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਕਮੇਟੀ ਮੈਂਬਰ, ਐਡਵੋਕੇਟ ਜਸਵਿੰਦਰ ਸਿੰਘ ਛੋਕਰ, ਵਰਿੰਦਰ ਸਿੰਘ ਬਰਾੜ ਐਚ ਆਰ ਐਡਮਿਨ, ਕੁਲਦੀਪ ਕੁਮਾਰ ਹਾਦੀਆਬਾਦ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਪ੍ਰਿੰਸੀਪਲ ਸੁਰਿੰਦਰ ਕੌਰ ਜਸਪਾਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਰਣਜੀਤ ਸਿੰਘ ਮਾਨ ਸਕਿਉਰਟੀ ਅਫਸਰ, ਕਮਲਜੀਤ ਸਿੰਘ ਇੰਜੀਨੀਅਰ, ਦਲਜੀਤ ਸਿੰਘ ਜੇ ਈ, ਜੋਗਾ ਰਾਮ ਸਫਾਈ ਇੰਚਾਰਜ ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੇ ਵੱਖ ਵੱਖ ਮੈਡੀਕਲ ਅਤੇ ਵਿਦਿਅਕ ਅਦਾਰਿਆਂ ਦਾ ਸਟਾਫ਼, ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਹਾਜ਼ਰ ਸਨ। । ਇਸ ਮੌਕੇ  ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ  ਢਾਹਾਂ ਕਲੇਰਾਂ ਵਿਖੇ  ਸੀਨੀਅਰ ਟਰੱਸਟ ਮੈਂਬਰ ਸਵ: ਸੰਤੋਖ ਸਿੰਘ ਛੋਕਰ ਜੀ ਨਮਿੱਤ ਸ਼ਰਧਾਂਜਲੀ ਸਮਾਗਮ ਦੀਆਂ ਤਸਵੀਰਾਂ

Wednesday, 7 December 2022

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਦਾ ਆਯੋਜਿਨ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਦਾ ਆਯੋਜਿਨ
ਬੰਗਾ 06 ਦਸੰਬਰ :   ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਹੋਏ । ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਧਰਮ ਦੀ ਰੱਖਿਆ ਲਈ ਕੀਤੀ ਲਸਾਨੀ ਸ਼ਹਾਦਤ ਬਾਰੇ, ਗੁਰੂ ਜੀ ਦੇ ਪਰਿਵਾਰ ਅਤੇ ਉਹਨਾਂ ਦੇ  ਜੀਵਨ, ਬਾਣੀ ਅਤੇ ਫਲਸਫੇ ਬਾਰੇ ਚਾਨਣਾ ਪਾਉਂਦੇ ਹੋਏ, ਗੁਰੂ ਜੀ ਵੱਲੋ ਦਰਸਾਏ ਧਰਮ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ।  ਸ਼ਹੀਦੀ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ  ਢਾਹਾਂ ਕਲੇਰਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰੱਖਿਆ ਖਾਤਰ ਆਪਣੇ  ਗੁਰਸਿੱਖਾਂ ਨਾਲ ਸੀਸ ਦਾ ਜੋ ਬਲੀਦਾਨ ਦਿੱਤਾ, ਉਹ ਸਮੁੱਚੀ ਦੁਨੀਆਂ ਵਿਚ ਲਸਾਨੀ ਸ਼ਹਾਦਤ ਦੀ ਇੱਕ ਨਿਵੇਕਲੀ ਅਤੇ ਅਨੋਖੀ ਮਿਸਾਲ ਹੈ। ਉਹਨਾਂ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਸਾਹਿਬਾਨ ਦੇ ਦਰਸਾਏ  ਸੇਵਾ ਅਤੇ ਸਿਮਰਨ ਦੇ ਰਾਹ ਚੱਲਦੇ ਹੋਏ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਲਈ ਵੀ ਜਾਗਰੁਕ ਕੀਤਾ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸਟੇਜ ਸੰਚਾਲਨਾ ਕਰਦੇ ਹੋਏ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ  ਸਿੱਖਾਂ ਕੌਮ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਵੀ ਪ੍ਰੇਰਣਾ ਸਰੋਤ ਹੈ।
  ਢਾਹਾਂ ਕਲੇਰਾਂ ਵਿਖੇ ਸ਼ਹੀਦੀ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ , ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਰਵਿੰਦਰ ਖਜ਼ੂਜਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਵੱਖ ਵੱਖ ਅਦਾਰਿਆਂ ਦਾ ਸਟਾਫ਼, ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਹਾਜ਼ਰ ਸਨ। । ਇਸ ਮੌਕੇ  ਚਾਹ ਪਕੌੜਿਆਂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਹੋਏ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ  ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਦੀਆਂ ਤਸਵੀਰਾਂ

Tuesday, 6 December 2022

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚੋਂ ਗੋਲਡ ਮੈਡਲ ਸਮੇਤ ਤਿੰਨ ਮੈਡਲ ਜਿੱਤੇ

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚੋਂ ਗੋਲਡ ਮੈਡਲ ਸਮੇਤ ਤਿੰਨ ਮੈਡਲ ਜਿੱਤੇ
ਬੰਗਾ  06 ਦਸੰਬਰ () ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਕੁਸ਼ਤੀ ਟਰੇਨਿੰਗ ਪ੍ਰਾਪਤ ਕਰਨ ਵਾਲੇ ਪਹਿਲਵਾਨ ਲੜਕੇ ਅਤੇ ਲੜਕੀਆਂ ਨੇ ਸੂਬਾ ਪੱਧਰੀ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 (ਲੜਕੇ ਅਤੇ ਲੜਕੀਆਂ) ਵਿਚੋਂ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਇੱਕ ਗੋਲਡ ਮੈਡਲ ਅਤੇ ਦੋ ਬਰਾਊਨ ਮੈਡਲ ਜਿੱਤ ਕੇ ਜ਼ਿਲ਼ੇ ਦਾ ਨਾਮ ਰੋਸ਼ਨ ਕੀਤਾ ਹੈ। ਇਹ ਜਾਣਕਾਰੀ ਸ. ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਨੇ ਦਿੱਤੀ ।
      ਚੇਅਰਮੈਨ  ਮਲਕੀਅਤ ਸਿੰਘ ਬਾਹੜੋਵਾਲ ਨੇ ਜਾਣਕਾਰੀ ਦੱਸਿਆ ਬੀਤੇ ਦਿਨੀ ਜ਼ਿਲ੍ਹਾ ਫਰੀਦਕੋਟ ਵਿਖੇ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 (ਲੜਕੇ ਅਤੇ ਲੜਕੀਆਂ)  ਹੋਈਆਂ ਜਿਸ ਵਿਚ ਅਖਾੜੇ ਵਿਚ ਫਰੀ ਟਰੇਨਿੰਗ ਪ੍ਰਾਪਤ ਕਰਨ ਵਾਲੇ ਪਹਿਲਵਾਨਾਂ ਵਿਚ ਅੰਡਰ 14 ਸਾਲ 42 ਕਿਲੋਗ੍ਰਾਮ ਭਾਰ ਵਰਗ ਵਿਚ ਰੇਜਲ ਕੌਰ ਸੌਂਧੀ ਪੁੱਤਰੀ ਮਾਸਟਰ ਗੁਰਨਾਮ ਰਾਮ ਪਿੰਡ ਭਰੋ ਮਜਾਰਾ ਨੇ ਗੋਲਡ ਮੈਡਲ ਜਿੱਤਿਆ ਹੈ। ਜਦ ਕਿ ਦਿਲਸ਼ਾਨ ਸਿੰਘ ਪੁੱਤਰ ਮਾਸਟਰ ਗੁਰਨਾਮ ਰਾਮ ਪਿੰਡ ਭਰੋ ਮਜਾਰਾ ਨੇ 44 ਕਿਲੋਗ੍ਰਾਮ ਭਾਰ ਵਰਗ ਅਤੇ ਪਹਿਲਵਾਨ ਨਵਜੀਤ ਕੌਰ ਪੁੱਤਰੀ ਚਰਨਜੀਤ ਸਿੰਘ ਨੇ 62 ਕਿਲੋ ਭਾਰ ਵਰਗ ਵਿਚੋਂ ਬਰਾਊਨ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ, ਆਪਣੇ ਕਲੱਬ ਦਾ, ਆਪਣੇ  ਅਖਾੜੇ ਅਤੇ ਆਪਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੋਸ਼ਨ ਕੀਤਾ ਹੈ।  ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਨੌਜਵਾਨ ਲੜਕੇ ਅਤੇ ਲੜਕੀਆਂ ਪਹਿਲਵਾਨਾਂ ਨੂੰ ਵਧਾਈਆਂ ਦੇਣ ਅਤੇ ਸਨਮਾਨ ਕਰਨ ਲਈ ਚੇਅਰਮੈਨ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ (ਸਾਬਕਾ ਚੇਅਰਮੈਨ ਮਾਰਕਫੈੱਡ), ਸਰਪੰਚ ਜਗਤਾਰ ਸਿੰਘ ਪਿੰਡ ਮਜਾਰੀ, ਸਰਪੰਚ ਸਰਬਜੀਤ ਸਿੰਘ ਸੱਬਾ ਬਾਹੜੋਵਾਲ, ਮਾਸਟਰ ਗੁਰਨਾਮ ਰਾਮ, ਮਾਸਟਰ ਸੁਖਵਿੰਦਰ ਸਿੰਘ, ਸ੍ਰੀ ਬਲਬੀਰ ਬੀਰਾ ਸੌਂਧੀ ਕੁਸ਼ਤੀ ਕੋਚ ਅਤੇ ਹੋਰ ਪਤਵੰਤੇ ਸੱਜਣ  ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :   ਨੌਜਵਾਨ ਪਹਿਲਵਾਨਾਂ ਨੂੰ ਵਧਾਈਆਂ ਦੇਣ ਅਤੇ ਸਨਮਾਨ ਕਰਨ ਮੌਕੇ ਚੇਅਰਮੈਨ  ਮਲਕੀਅਤ ਸਿੰਘ ਬਾਹੜੋਵਾਲ, ਸਰਪੰਚ ਜਗਤਾਰ ਸਿੰਘ, ਸਰਪੰਚ ਸਰਬਜੀਤ ਸਿੰਘ ਅਤੇ ਹੋਰ ਪਤਵੰਤੇ


ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਦਾ ਨੈਸ਼ਨਲ ਪੱਧਰ ਦਾ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਦਾ ਨੈਸ਼ਨਲ ਪੱਧਰ ਦਾ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨ

ਬੰਗਾ  5 ਦਸੰਬਰ () ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ  ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਡਾ, ਗਗਨ ਅਹੂਜਾ (ਮੈਥ ਅਧਿਆਪਕ) ਅਤੇ ਸ੍ਰੀ ਰਮਨ ਕੁਮਾਰ (ਅੰਗਰੇਜ਼ੀ ਅਧਿਆਪਕ) ਨੂੰ ਐਫ ਏ ਪੀ (ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ) ਵੱਲੋਂ  ਨੈਸ਼ਨਲ ਲੇਵਲ ਦੇ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਜਾਣਕਾਰੀ  ਅੱਜ ਢਾਹਾਂ ਕਲੇਰਾਂ ਵਿਖੇ  ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ  ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਅਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਦਿੱਤੀ । ਉਹਨਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਪੇਂਡੂ ਇਲਾਕੇ ਵਿਚ ਸਥਾਪਤ ਸਕੂਲ ਹੈ ਅਤੇ ਇੱਥੇ ਅਧਿਆਪਕਾਂ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਪੜ੍ਹਾਈ ਕਰਵਾਈ ਜਾਂਦੀ ਹੈ। ਐਫ ਏ ਪੀ (ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ) ਵੱਲੋਂ  ਸਕੂਲ ਅਤੇ ਅਧਿਆਪਕਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਕਰਕੇ  ਨੈਸ਼ਨਲ ਪੱਧਰ ਦੇ ਅਧਿਆਪਕ ਐਵਾਰਡ ਲਈ  ਡਾ, ਗਗਨ ਅਹੂਜਾ ਅਤੇ ਸ੍ਰੀ ਰਮਨ ਕੁਮਾਰ ਚੁਣਿਆ ਗਿਆ। ਇਸ ਨੈਸ਼ਨਲ ਪੱਧਰ ਦਾ ਬੈਸਟ ਅਧਿਆਪਕ ਐਵਾਰਡ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਆਪਣੇ ਕਰ ਕਮਲਾਂ ਨਾਲ ਡਾ, ਗਗਨ ਅਹੂਜਾ ਅਤੇ ਸ੍ਰੀ ਰਮਨ ਕੁਮਾਰ ਨੂੰ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਹੈ। ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਦੋਵਾਂ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵੀ ਹਾਜ਼ਰ ਸਨ ।

ਫੋਟੋ : ਢਾਹਾਂ ਕਲੇਰਾਂ ਵਿਖੇ  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ  ਨੈਸ਼ਨਲ ਪੱਧਰ ਦੇ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਜੇਤੂ ਅਧਿਆਪਕਾਂ ਦਾ ਸਨਮਾਨ ਕਰਨ ਮੌਕੇ ਟਰੱਸਟ

Monday, 28 November 2022

ਸਮਾਜ ਸੇਵਕ ਰੌਨ ਪਰਮਾਰ ਕੈਨੇਡਾ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਸਮਾਜ ਸੇਵਕ  ਰੌਨ ਪਰਮਾਰ ਕੈਨੇਡਾ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ
ਬੰਗਾ  28 ਨਵੰਬਰ : ਪਿੰਡ ਪੰਜੋਰਾ ਦੇ ਜੱਦੀ ਅਤੇ ਬਰਨਬੀ ਕਨੈਡਾ ਦੇ ਵਾਸੀ ਸਮਾਜ ਸੇਵਕ ਸ੍ਰੀ ਰਾਣਾ ਸਿੰਘ (ਰੌਨ ਪਰਮਾਰ) ਦਾ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋ ਸਮਾਜ ਸੇਵਕ ਰਾਣਾ ਸਿੰਘ ਰੌਨ ਪਰਮਾਰ, ਉਹਨਾਂ ਦੀ ਧਰਮ ਪਤਨੀ ਸਰਦਾਰਨੀ ਨਰਿੰਦਰ ਕੌਰ ਪਰਮਾਰ ਅਤੇ ਭੈਣ ਜੀ ਜਸਵਿੰਦਰ ਕੌਰ ਨਿਊਯਾਰਕ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਥੇਦਾਰ ਢਾਹਾਂ ਨੇ ਦੇਸ ਵਿਦੇਸ਼ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਚੱਲ ਰਹੀਆਂ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਬਾਬਾ ਬੁੱਧ ਸਿੰਘ ਢਾਹਾਂ ਟਰੌਮਾ ਸੈਂਟਰ, ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਬਲੱਡ ਬੈਂਕ ਢਾਹਾਂ ਕਲੇਰਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਦੱਸਿਆ ਕਿ  ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਖਾਂ ਦੇ ਮਰੀਜ਼ਾਂ ਲਈ ਚਲਾਈ ਜਾ ਰਹੀ  ਚਿੱਟਾ ਮੋਤੀਆ ਮੁਕਤ ਲਹਿਰ ਅਧੀਨ ਇੱਕ ਹਜ਼ਾਰ ਤੋਂ ਵੀ ਵੱਧ ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਅਪਰੇਸ਼ਨ ਫਰੀ ਕੀਤੇ ਜਾ ਚੁੱਕੇ। ਇਸ ਮੌਕੇ ਸਮਾਜ ਸਮਾਜ ਸੇਵਕ ਰਾਣਾ ਸਿੰਘ ਰੌਨ ਪਰਮਾਰ ਨੇ  ਟਰੱਸਟ ਵੱਲੋਂ ਆਮ ਲੋਕਾਈ ਲਈ ਚਲਾਏ ਜਾ ਰਹੇ ਵੱਖ-ਵੱਖ ਮੈਡੀਕਲ ਅਤੇ ਐਜ਼ੂਕੇਸ਼ਨਲ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਇਹਨਾਂ ਸੇਵਾ ਪ੍ਰੌਜੈਕਟਾਂ ਵਿਚ ਪਹਿਲਾਂ ਤੋਂ ਵੀ ਵੱਧ  ਸਹਿਯੋਗ ਦੇਣ ਦਾ ਐਲਾਨ ਕੀਤਾ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ  ਨੇ ਸਮੂਹ ਟਰੱਸਟ ਵੱਲੋਂ ਸਮਾਜ ਸੇਵਕ ਰਾਣਾ ਸਿੰਘ ਰੌਨ ਪਰਮਾਰ, ਉਹਨਾਂ ਦੀ ਧਰਮ ਪਤਨੀ ਸਰਦਾਰਨੀ ਨਰਿੰਦਰ ਕੌਰ ਪਰਮਾਰ ਅਤੇ ਭੈਣ ਜੀ ਜਸਵਿੰਦਰ ਕੌਰ ਨਿਊਯਾਰਕ ਨੂੰ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਬੀਬੀ ਜਿੰਦਰ ਕੌਰ ਢਾਹਾਂ ਸੁਪਤਨੀ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਤੇ ਹੋਰ ਟਰੱਸਟ ਸਟਾਫ ਮੈਂਬਰ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  ਸਮਾਜ ਸੇਵਕ ਰਾਣਾ ਸਿੰਘ ਰੌਨ ਪਰਮਾਰ, ਉਹਨਾਂ ਦੀ ਧਰਮ ਪਤਨੀ ਸਰਦਾਰਨੀ ਨਰਿੰਦਰ ਕੌਰ ਪਰਮਾਰ ਅਤੇ ਭੈਣ ਜੀ ਜਸਵਿੰਦਰ ਕੌਰ ਨਿਊਯਾਰਕ ਨੂੰ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ 

Monday, 21 November 2022

ਅਮਰੀਕਾ ਦੀ ਸੰਸਥਾ ਰੋਅਰ ਫਾਰ ਚੇਂਜ਼ ਦੇ ਚੇਅਰਮੈਨ ਬਲਜੀਤ ਸਿੰਘ ਵੱਲੋਂ ਢਾਹਾਂ ਕਲੇਰਾਂ ਦਾ ਦੌਰਾ

ਅਮਰੀਕਾ ਦੀ ਸੰਸਥਾ ਰੋਅਰ ਫਾਰ ਚੇਂਜ਼ ਦੇ ਚੇਅਰਮੈਨ ਬਲਜੀਤ ਸਿੰਘ ਵੱਲੋਂ ਢਾਹਾਂ ਕਲੇਰਾਂ ਦਾ ਦੌਰਾ
ਬੰਗਾ : 21  ਨਵੰਬਰ :- () ਅਮਰੀਕਾ ਦੀ ਸਮਾਜ ਸੇਵੀ ਸੰਸਥਾ ਰੋਅਰ ਫਾਰ ਚੇਂਜ਼ ਦੇ ਚੇਅਰਮੈਨ ਸ. ਬਲਜੀਤ ਸਿੰਘ ਵੱਲੋਂ ਅੱਜ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਸਥਾਪਿਤ ਸੰਸਥਾਵਾਂ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਦੌਰਾ ਕੀਤਾ। ਇਸ ਮੌਕੇ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ  ਬਲਜੀਤ ਸਿੰਘ ਚੇਅਰਮੈਨ ਰੋਅਰ ਫਾਰ ਚੇਂਜ਼ ਦਾ ਅੱਜ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਅਤੇ ਸਨਮਾਨਿਤ ਕੀਤਾ । ਸ. ਕਾਹਮਾ ਨੇ ਦੱਸਿਆ ਕਿ ਸ. ਬਲਜੀਤ ਸਿੰਘ ਜਿੱਥੇ ਇੱਕ ਵੱਡੀ  ਸੰਸਥਾ ਦੇ ਚੇਅਰਮੈਨ ਹਨ, ਉੱਥੇ ਉਹ ਬਹੁਤ ਵਧੀਆ ਸਲਾਹਕਾਰ ਅਤੇ ਸਹਿਯੋਗੀ ਹਨ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸ. ਬਲਜੀਤ ਸਿੰਘ ਨੂੰ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੀਆਂ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਦਾ ਦੌਰਾ ਕਰਵਾਇਆ ਅਤੇ ਲੋਕ ਸੇਵਾ ਹਿੱਤ ਟਰੱਸਟ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੌਜਕਟਾਂ ਸਬੰਧੀ ਜਾਣਕਾਰੀ ਦਿੱਤੀ। ਸ. ਬਲਜੀਤ ਸਿੰਘ ਚੇਅਰਮੈਨ ਨੇ ਟਰੱਸਟ ਵੱਲੋਂ ਢਾਹਾਂ ਕਲੇਰਾਂ ਦੀ ਕੱਲਰੀ ਧਰਤੀ ਤੇ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਨਿਰੰਤਰ ਚਲਾਏ ਜਾ ਰਹੇ ਸੇਵਾ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਮੌਕੇ ਹਸਪਤਾਲ ਅਤੇ ਵਿੱਦਿਅਕ ਸੰਸਥਾਵਾਂ ਦੀ ਤਰੱਕੀ ਅਤੇ ਵਿਕਾਸ ਲਈ ਆਪਣੇ ਕੀਮਤੀ ਸੁਝਾਅ ਵੀ ਦਿੱਤੇ।  ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸ. ਬਲਜੀਤ ਸਿੰਘ ਚੇਅਰਮੈਨ ਰੋਅਰ ਫਾਰ ਚੇਂਜ਼  ਦਾ ਸਨਮਾਨ ਵੀ ਕੀਤਾ ਅਤੇ ਢਾਹਾਂ ਕਲੇਰਾਂ ਵਿਖੇ ਆਉਣ ਲਈ ਹਾਰਦਿਕ ਧੰਨਵਾਦ ਵੀ ਕੀਤਾ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਡਾ. ਐਸ ਐਸ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ, ਸ. ਰਾਜਕਰਨ ਸਿੰਘ ਭੱਟੀ ਅਤੇ ਡਾ. ਅਨੂਰੀਤ ਕੌਰ ਚੰਡੀਗੜ੍ਹ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ :- ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਸ. ਬਲਜੀਤ ਸਿੰਘ ਚੇਅਰਮੈਨ ਰੋਅਰ ਫਾਰ ਚੇਂਜ਼ ਦਾ ਸਨਮਾਨ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ

Tuesday, 15 November 2022

ਪਿੰਡ ਅੱਟਾ ਫਰੀ ਅੱਖਾਂ ਦੇ ਅਪਰੇਸ਼ਨ ਕੈਂਪ ਦੇ ਦਾਨੀ ਬੀਬੀ ਰੇਸ਼ਮ ਕੌਰ ਸੋਹਲ ਅਤੇ ਉਨ੍ਹਾਂ ਦਾ ਬੇਟੇ ਸੁਰਜੀਤ ਸਿੰਘ ਸੋਹਲ ਦਾ ਸਨਮਾਨ

ਪਿੰਡ ਅੱਟਾ ਫਰੀ ਅੱਖਾਂ ਦੇ ਅਪਰੇਸ਼ਨ ਕੈਂਪ ਦੇ ਦਾਨੀ ਬੀਬੀ ਰੇਸ਼ਮ ਕੌਰ ਸੋਹਲ ਅਤੇ ਉਨ੍ਹਾਂ ਦਾ ਬੇਟੇ ਸੁਰਜੀਤ ਸਿੰਘ ਸੋਹਲ ਦਾ ਸਨਮਾਨ
ਬੰਗਾ : 15 ਨਵੰਬਰ :- () ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਸਹਿਯੋਗ ਨਾਲ ਪੰਜਾਬ ਦੇ ਅਲੱਗ-ਅਲੱਗ ਸਥਾਨਾਂ ਤੇ ਦਰਜਨਾਂ ਫਰੀ ਕੈਂਪ ਲਗਾਉਣ ਵਾਲੇ ਪਿੰਡ ਅੱਟਾ ਦੇ ਜੰਮਪਲ ਅਤੇ ਯੂ.ਕੇ. ਨਿਵਾਸੀ ਸਮਾਜ ਸੇਵਕ, ਮਹਾਨ ਦਾਨੀ ਸਵ: ਸੋਹਨ ਸਿੰਘ ਸੋਹਲ ਜੀ ਦੀ ਧਰਮ ਪਤਨੀ  ਸਰਦਾਰਨੀ ਰੇਸ਼ਮ ਕੌਰ ਸੋਹਲ ਯੂ ਕੇ ਅਤੇ ਸਪੁੱਤਰ ਸ੍ਰੀ ਸੁਰਜੀਤ ਸਿੰਘ ਸੋਹਲ ਯੂ ਕੇ ਦਾ ਅੱਜ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਅਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮਾਜ ਸੇਵਕ, ਮਹਾਨ ਦਾਨੀ ਸਵ: ਸੋਹਨ ਸਿੰਘ ਸੋਹਲ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਦਿਲ ਵਿਚ ਪੰਜਾਬ ਦੇ ਲੋੜਵੰਦਾਂ ਦੀ ਸੇਵਾ ਕਰਨ ਦਾ ਬਹੁਤ ਵੱਡਾ ਜਜ਼ਬਾ ਸੀ ਅਤੇ ਉਹ ਹਰ ਸਾਲ ਪੰਜਾਬ ਆ ਕੇ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਲੋੜਵੰਦ ਲੋਕਾਂ ਦੀ ਮਦਦ ਲਈ ਦਰਜਨਾਂ ਫਰੀ ਅੱਖਾਂ ਦੇ ਅਪਰੇਸ਼ਨ ਕੈਂਪ ਅਤੇ ਮੈਡੀਕਲ ਕੈਂਪ ਲਗਵਾਏ ਸਨ। ਜਿਸ ਲਈ ਉਨ੍ਹਾਂ ਇਲਾਕਿਆਂ ਦੇ ਲੋਕ ਸਵ: ਸ. ਸੋਹਨ ਸਿੰਘ ਸੋਹਲ ਜੀ ਨੂੰ ਅੱਜ ਵੀ ਯਾਦ ਕਰਦੇ ਹਨ। ਇਸ ਮੌਕੇ  ਸ. ਕਾਹਮਾ ਨੇ ਦਾਨੀਆਂ ਸੱਜਣਾਂ ਦੇ ਸਹਿਯੋਗ ਨਾਲ ਸਥਾਪਿਤ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਲੋਕ ਸੇਵਾ ਲਈ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਵੱਖ-ਵੱਖ ਸੇਵਾ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਾਨੀ ਪਰਵਾਰ ਨੂੰ ਦਿੱਤੀ। ਸਰਦਾਰਨੀ ਰੇਸ਼ਮ ਕੌਰ ਸੋਹਲ ਨੇ ਢਾਹਾਂ ਕਲੇਰਾਂ ਵਿਖੇ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਨਿਰੰਤਰ ਚਲਾਏ ਜਾ ਰਹੇ ਸੇਵਾ ਕਾਰਜਾਂ ਭਾਰੀ ਸ਼ਲਾਘਾ ਕਰਦੇ ਕਿਹਾ ਕਿ ਉਹਨਾਂ ਦੇ ਪਤੀ ਸਵ: ਸੋਹਨ ਸਿੰਘ ਸੋਹਲ ਜੀ ਵੱਲੋਂ ਸਿਖਾਏ ਲੋਕ ਭਲਾਈ ਦੇ ਰਾਹ ਚੱਲਦੇ ਹੋਏ ਉਹਨਾਂ ਦੇ ਸਮੂਹ ਸੋਹਲ ਪਰਿਵਾਰ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਅੱਖਾਂ ਦੇ ਫਰੀ ਅਪਰੇਸ਼ਨ ਕੈਂਪ ਅਤੇ ਫਰੀ ਮੈਡੀਕਲ ਕੈਂਪ ਲੋੜਵੰਦਾਂ ਦੀ ਮਦਦ ਲਈ ਲਗਾਏ ਜਾਂਦੇ ਰਹਿਣਗੇ। ਜਿਸ ਦੀ ਸ਼ੁਰੂਆਤ ਇਸ ਸਾਲ ਪਹਿਲੀ ਨਵੰਬਰ 2022 ਤੋਂ ਪਿੰਡ ਅੱਟਾ ਵਿਖੇ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਫਰੀ ਅੱਖਾਂ ਦਾ ਅਤੇ ਫਰੀ ਮੈਡੀਕਲ ਕੈਂਪ ਲਗਾ ਕੇ ਕੀਤੀ ਜਾ ਚੁੱਕੀ ਹੈ। ਜਿਸ ਵਿਚ 450 ਤੋਂ ਵੱਧ ਮਰੀਜ਼ਾਂ ਦਾ ਫਰੀ ਚੈੱਕਅੱਪ ਹੋਇਆ ਹੈ ਅਤੇ 80 ਤੋਂ ਵੱਧ ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ ਵੀ ਫਰੀ ਕੀਤੇ ਗਏ ਹਨ।
               ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਰਦਾਰਨੀ ਰੇਸ਼ਮ ਕੌਰ ਸੋਹਲ ਅਤੇ ਉਹਨਾਂ ਦੇ ਸਪੁੱਤਰ ਸ੍ਰੀ ਸੁਰਜੀਤ ਸਿੰਘ ਸੋਹਲ ਦਾ ਸਨਮਾਨ ਵੀ ਕੀਤਾ ਅਤੇ ਟਰੱਸਟ ਨੂੰ ਆਪਣੀ ਨੇਕ ਕਮਾਈ ਵਿਚੋਂ ਦਾਨ ਦੇਣ ਲਈ ਹਾਰਦਿਕ ਧੰਨਵਾਦ ਵੀ ਕੀਤਾ। ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਮੈਡਮ ਦਲਜੀਤ ਕੌਰ ਅਪਥੈਲਮਿਕ ਅਫਸਰ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :- ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਸਰਦਾਰਨੀ ਰੇਸ਼ਮ ਕੌਰ ਸੋਹਲ ਅਤੇ ਉਹਨਾਂ ਦੇ ਸਪੁੱਤਰ ਸ੍ਰੀ ਸੁਰਜੀਤ ਸਿੰਘ ਸੋਹਲ ਦਾ ਸਨਮਾਨ ਕਰਦੇ ਹੋਏ ਟਰੱਸਟ ਪ੍ਰਬੰਧਕ

Monday, 14 November 2022

ਢਾਹਾਂ-ਕਲੇਰਾਂ ਹਸਪਤਾਲ ਵਿਖੇ ਜਨਰਲ ਸਰੀਰਿਕ ਬਿਮਾਰੀਆਂ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਕਲੀਨੀਕਲ ਕਾਰਡੀਔਲੋਜਿਸਟ ਡਾ. ਜੁਗਬਦਲ ਸਿੰਘ ਨੰਨੂਆਂ ਐਮ.ਡੀ., ਪੀ.ਜੀ.ਐਸ., ਪੀ.ਐਚ.ਡੀ. ਨੇ ਕਾਰਜ ਭਾਰ ਸੰਭਾਲਿਆ

ਢਾਹਾਂ-ਕਲੇਰਾਂ ਹਸਪਤਾਲ ਵਿਖੇ ਜਨਰਲ ਸਰੀਰਿਕ ਬਿਮਾਰੀਆਂ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਕਲੀਨੀਕਲ ਕਾਰਡੀਔਲੋਜਿਸਟ ਡਾ. ਜੁਗਬਦਲ ਸਿੰਘ ਨੰਨੂਆਂ ਐਮ.ਡੀ., ਪੀ.ਜੀ.ਐਸ., ਪੀ.ਐਚ.ਡੀ. ਨੇ ਕਾਰਜ ਭਾਰ  ਸੰਭਾਲਿਆ
ਬੰਗਾ : 14 ਨਵੰਬਰ :- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜਨਰਲ ਸਰੀਰਿਕ ਬਿਮਾਰੀਆਂ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਪ੍ਰਸਿੱਧ ਕਲੀਨੀਕਲ ਕਾਰਡੀਔਲੋਜਿਸਟ ਅਤੇ ਤਜਰਬੇਕਾਰ ਡਾਕਟਰ ਜੁਗਬਦਲ ਸਿੰਘ ਨੰਨੂਆਂ ਐਮ.ਡੀ., ਪੀ.ਜੀ.ਐਸ. (ਇੰਨਟਰਨਲ ਮੈਡੀਸਨ), ਪੀ.ਐਚ.ਡੀ. (ਕਲੀਨੀਕਲ ਕਾਰਡੀਔਲੋਜਿਸਟ) ਨੇ ਮੈਡੀਸਨ ਵਿਭਾਗ ਵਿਚ ਕਾਰਜ ਭਾਰ ਸੰਭਾਲ ਕੇ ਮਰੀਜ਼ਾਂ ਦਾ ਇਲਾਜ ਕਰਨਾ ਆਰੰਭ ਕਰ ਦਿੱਤਾ ਹੈ। ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੱਤੀ। ਸ. ਕਾਹਮਾ ਨੇ ਦੱਸਿਆ ਕਿ ਬੰਗਾ ਇਲਾਕੇ ਪਿੰਡ ਮਾਹਿਲ ਗਹਿਲਾਂ ਦੇ ਜੰਮਪਲ ਡਾ. ਜੁਗਬਦਲ ਸਿੰਘ ਨੰਨੂਆਂ  ਨੇ ਮੈਡੀਕਲ ਪੜ੍ਹਾਈ ਵਿਚ ਦੁਨੀਆ ਦੀ ਪ੍ਰਸਿੱਧ ਫਰੈਂਡਸ਼ਿਪ ਮੈਡੀਕਲ ਯੂਨੀਵਰਸਿਟੀ ਮਾਸਕੋ ਤੋਂ ਐਮ.ਡੀ., ਪੀ.ਜੀ.ਐਸ. (ਇੰਨਟਰਨਲ ਮੈਡੀਸਨ) ਅਤੇ ਪੀ.ਐਚ.ਡੀ. (ਕਲੀਨੀਕਲ ਕਾਰਡੀਔਲੋਜਿਸਟ) ਦੀਆਂ ਡਿਗਰੀਆਂ ਅੱਵਲ ਦਰਜੇ ਵਿਚ ਪ੍ਰਾਪਤ ਕੀਤੀਆਂ ਹੋਈਆਂ ਹਨ। ਡਾ. ਨੰਨੂਆਂ ਹਰ ਤਰ੍ਹਾਂ ਦੀਆਂ ਸਰੀਰਿਕ ਬਿਮਾਰੀਆਂ ਜਿਵੇਂ ਬੁਖਾਰ, ਸ਼ੂਗਰ, ਬਲੱਡ ਪ੍ਰੈਸ਼ਰ, ਨਮੂਨੀਆ, ਥਾਇਰਾਇਡ, ਸਾਹ ਦੇ ਰੋਗ, ਟੀ.ਬੀ., ਟਾਈਫਾਈਡ, ਡੇਂਗੂ, ਮਲੇਰੀਆ, ਜ਼ੁਕਾਮ, ਸਿਰ ਦਰਦ, ਕਰੋਨਾ ਬਿਮਾਰੀ ਨਾਲ ਸਬੰਧਿਤ ਰੋਗ, ਜਿਗਰ, ਮਿਰਗੀ, ਕਾਲਾ ਪੀਲੀਆ, ਪੇਟ ਗੈਸ, ਕਬਜ਼, ਪਿਸ਼ਾਬ ਦੇ ਰੋਗਾਂ, ਸੱਪ ਦੇ ਡੰਗੇ ਮਰੀਜ਼ਾਂ ਦਾ ਇਲਾਜ ਕਰਨ ਅਤੇ ਦਿਲ ਦੇ ਰੋਗਾਂ ਦਾ ਮਾਹਿਰ ਤਜਰਬੇਕਾਰ ਕਾਰਡੀਔਲੋਜਿਸਟ ਡਾਕਟਰ ਹਨ। ਇਸ ਤੋਂ ਪਹਿਲਾਂ ਡਾ. ਜੁਗਬਦਲ ਸਿੰਘ ਨੰਨੂਆਂ ਨੇ ਪੀ.ਜੀ.ਆਈ. ਚੰਡੀਗੜ੍ਹ, ਕੈਪੀਟੋਲ ਹਸਪਤਾਲ ਜਲੰਧਰ ਅਤੇ ਐਨ.ਐਚ.ਐਸ. ਹਸਪਤਾਲ ਜਲੰਧਰ ਦੇ ਮੈਡੀਸਨ ਵਿਭਾਗਾਂ ਦੇ ਪ੍ਰਮੁੱਖ ਡਾਕਟਰ ਦੀਆਂ ਸੇਵਾਵਾਂ ਲੰਬਾ ਸਮਾਂ ਨਿਭਾਈਆਂ ਹਨ। ਸ. ਕਾਹਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਸਨ ਵਿਭਾਗ ਵਿੱਚ ਆਧੁਨਿਕ ਕਾਰਡੀਅਕ ਮੋਨੀਟਰ, ਵੈਂਟੀਲੇਟਰਜ਼, ਇੰਜੈਕਸ਼ਨ ਪੰਪਜ਼, ਸੱਕਸ਼ਨ ਅਤੇ ਹੋਰ ਅਤਿ ਆਧੁਨਿਕ ਯੰਤਰਾਂ ਨਾਲ ਲੈਸ ਆਈ ਸੀ ਯੂ, ਆਈ ਸੀ ਸੀ ਯੂ ਅਤੇ ਐਮਰਜੈਂਸੀ ਵਿਭਾਗ 24 ਘੰਟੇ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਕਾਰਜਸ਼ੀਲ ਰਹਿੰਦੇ ਸਨ। ਡਾ. ਜੁਗਬਦਲ ਸਿੰਘ ਨੰਨੂਆਂ ਦੇ ਕਾਰਜ ਭਾਰ ਸੰਭਾਲਣ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਰਿੰਦਰ ਸਿੰਘ ਫਿਰੋਜ਼ਪੁਰ ਪ੍ਰਬੰਧਕ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੀ ਹਾਜ਼ਰ ਸਨ।
ਫ਼ੋਟੋ : ਡਾ. ਜੁਗਬਦਲ ਸਿੰਘ ਨੰਨੂਆਂ ਐਮ.ਡੀ., ਪੀ.ਜੀ.ਐਸ. (ਇੰਨਟਰਨਲ ਮੈਡੀਸਨ), ਪੀ.ਐਚ.ਡੀ. (ਕਲੀਨੀਕਲ ਕਾਰਡੀਔਲੋਜਿਸਟ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਸਨ ਵਿਭਾਗ ਵਿਚ


Friday, 11 November 2022

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ

ਢਾਹਾਂ ਕਲੇਰਾਂ ਵਿਖੇ  ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ
ਬੰਗਾ : 11 ਨਵੰਬਰ :()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਅੱਜ ਸਮੂਹ  ਇਲਾਕਾ ਨਿਵਾਸੀ ਸਾਧ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ  ਮਨਾਇਆ ਗਿਆ। ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ, ਇਸ ਉਪਰੰਤ ਸਜੇ ਦੀਵਾਨ ਵਿਚ ਗਿਆਨੀ ਮਾਨ ਸਿੰਘ ਜੀ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਂਦੇ ਹੋਏ ਗੁਰੂ ਜੀ ਵੱਲੋਂ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਕਿਰਤ ਕਰਨ, ਵੰਡ ਛਕਣ, ਨਾਮ ਸਿਮਰਨ ਕਰਨ ਲਈ ਪ੍ਰੇਰਿਆ।  ਸਮਾਗਮ ਵਿਚ ਭਾਈ ਜਬਰਤੋੜ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ  ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ। ਮਹਾਨ ਗੁਰਮਤਿ ਸਮਾਗਮ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਇਕੱਤਰ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਟਰੱਸਟ ਵੱਲੋਂ ਚਲਾਏ ਜਾ ਰਹੇ ਅਦਾਰਿਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸਟੇਜ ਸੰਚਾਲਨਾ ਕਰਦੇ ਹੋਏ ਸਮੂਹ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਗੁਰੂ ਸਾਹਿਬਾਨ ਵੱਲੋਂ ਦਿਖਾਏ ਸਿੱਖੀ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਆ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਸਰਵ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਸ. ਨਰਿੰਦਰ ਸਿੰਘ ਫ਼ਿਰੋਜ਼ਪੁਰ ਪ੍ਰਬੰਧਕ ਮੈਂਬਰ, ਬੀਬੀ ਬਲਵਿੰਦਰ ਕੌਰ ਕਲਸੀ ਪ੍ਰਬੰਧਕ ਮੈਂਬਰ, ਸਮਾਜ ਸੇਵਕ ਬੀਬੀ ਸੰਤੋਸ਼ ਕੌਰ ਮਾਨ ਯੂ.ਕੇ,  ਬੀਬੀ ਹਰਬੰਸ ਕੌਰ ਯੂ. ਕੇ., ਸਮਾਜ ਸੇਵਕ ਗੁਰਦੀਪ ਸਿੰਘ ਢਾਹਾਂ, ਮਾਸਟਰ ਪਰਮਜੀਤ ਸਿੰਘ ਖਾਲਸਾ, ਲੰਬੜਦਾਰ ਸਵਰਨ ਸਿੰਘ ਕਾਹਮਾ, ਸ.ਰਸ਼ਪਾਲ ਸਿੰਘ ਲਾਦੀਆਂ, ਸ. ਗੁਰਮੇਲ ਸਿੰਘ ਢਾਹਾਂ, ਪ੍ਰੋ ਗੁਲਬਹਾਰ ਸਿੰਘ ਬਾਬਾ ਸੰਗਤ ਸਿੰਘ ਕਾਲਜ ਬੰਗਾ, ਸ. ਜਸਬੀਰ ਸਿੰਘ ਢਾਹਾਂ, ਸ. ਭੁਪਿੰਦਰ ਸਿੰਘ ਢਾਹਾਂ, ਸ. ਸਤਨਾਮ ਸਿੰਘ ਲਾਲੋ ਮਜਾਰਾ, ਸ ਨਰਿੰਦਰ ਸਿੰਘ ਕਲਸੀ, ਸ, ਦਵਿੰਦਰ ਸਿੰਘ ਕਲਸੀ, ਸ. ਮਹਿੰਦਰ ਸਿੰਘ ਧਾਰੀਵਾਲ ਕਨੈਡਾ, ਸ. ਗੁਰਨਾਮ ਸਿੰਘ ਢਾਹਾਂ, ਸ. ਬਲਬੀਰ ਸਿੰਘ ਅਜ਼ੀਮਲ, ਡਾ. ਸੁਖਵਿੰਦਰ ਸਿੰਘ ਕਲਸੀ, ਸ. ਅਮਰਜੀਤ ਸਿੰਘ ਬਹਿਰਾਮ, ਸ. ਜਸਵੀਰ ਸਿੰਘ ਨਾਗਰਾ, ਭਾਈ ਗੁਰਮੀਤ ਸਿੰਘ ਢਾਹਾਂ, ਸ.ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ, ਸ. ਅਮਰਦੀਪ ਸਿੰਘ ਬੰਗਾ, ਜਥੇਦਾਰ ਤਰਲੋਕ ਸਿੰਘ ਫਲੋਰਾ, ਸ. ਸਾਧੂ ਸਿੰਘ ਭਰੋਲੀ, ਸ੍ਰੀ ਸੰਦੀਪ ਕੁਮਾਰ ਸਾਬਕਾ ਸਰਪੰਚ ਢਾਹਾਂ, ਸ. ਕੁਲਵੰਤ ਸਿੰਘ ਕਲੇਰਾਂ, ਸ. ਸੁਰਿੰਦਰ ਸਿੰਘ ਸ਼ਾਹ ਜੀ ਘੁੰਮਣਾ, ਸ. ਬਹਾਦਰ ਸਿੰਘ ਮਜਾਰੀ, ਲੰਬੜਦਾਰ ਅਜਾਇਬ ਸਿੰਘ, ਭਾਈ ਸਤਨਾਮ ਸਿੰਘ ਗੁ: ਚਰਨ ਕੰਵਲ ਸਾਹਿਬ ਬੰਗਾ, ਮਾਸਟਰ ਨਿਰਮਲ ਸਿੰਘ ਖਟਕੜ ਖੁਰਦ, ਮਾਸਟਰ ਅਜੀਤ ਸਿੰਘ, ਸ. ਜਸਮੇਲ ਸਿੰਘ, ਸ. ਸਤਵੀਰ ਸਿੰਘ ਜੀਂਦੋਵਾਲ, ਡਾ ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਬੀਬੀ ਜਗਜੀਤ ਕੌਰ ਆਈ ਸੀ ਐਨ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਵਨੀਤਾ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਲਾਲ ਚੰਦ ਔਜਲਾ, ਭਾਈ ਮਨਜੀਤ ਸਿੰਘ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਪ੍ਰਵੀਨ ਸਿੰਘ ਢਾਹਾਂ, ਭਾਈ ਨਰਿੰਦਰ ਸਿੰਘ ਢਾਹਾਂ, ਸਮੂਹ ਅਹੁਦੇਦਾਰ ਅਤੇ ਮੈਂਬਰ ਕਲਗੀਧਰ ਸੇਵਕ ਜਥਾ ਬੰਗਾ, ਗੁਰਮਤਿ ਪ੍ਰਚਾਰ ਰਾਗੀ ਸਭਾ ਬੰਗਾ, ਮਾਤਾ ਸਾਹਿਬ ਕੌਰ ਸੁਖਮਨੀ ਸੇਵਾ ਸੁਸਾਇਟੀ ਕਾਹਮਾ, ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਤੋਂ ਇਲਾਵਾ ਟਰੱਸਟ ਅਧੀਨ ਚੱਲਦੇ ਸਮੂਹ ਅਦਾਰਿਆਂ ਦਾ ਸਟਾਫ਼,  ਡਾਕਟਰ ਸਾਹਿਬਾਨ, ਮੈਡੀਕਲ ਸਟਾਫ, ਪੈਰਾ ਮੈਡੀਕਲ ਸਟਾਫ, ਸਮੂਹ ਅਦਾਰਿਆਂ ਦੇ ਵਿਦਿਆਰਥੀਆਂ ਨੇ ਵੀ ਹਾਜ਼ਰੀਆਂ ਭਰੀਆਂ। ਇਸ ਮੌਕੇ ਭਾਈ ਘਨੱਈਆ ਸੇਵਕ ਜਥਾ ਜਾਡਲਾ ਨੇ ਜੋੜਿਆਂ ਦੀ ਸੇਵਾ ਨਿਭਾਈ। ਸਮਾਗਮ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

ਫੋਟੋ ਕੈਪਸ਼ਨ :  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ  ਢਾਹਾਂ ਕਲੇਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਦੀਆਂ ਝਲਕੀਆਂ

Thursday, 10 November 2022

corrected news : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਰੇਡਿਓਲੋਜੀ ਦਿਵਸ ਮਨਾਇਆ ਗਿਆ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਰੇਡਿਓਲੋਜੀ ਦਿਵਸ ਮਨਾਇਆ ਗਿਆ

ਬੰਗਾ 10 ਨਵੰਬਰ :-() ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੱਜ ਅੰਤਰਰਾਸ਼ਟਰੀ ਰੇਡਿਓਲੋਜੀ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਰੇਡੀਉਲੋਜੀ ਐਂਡ ਇਮੇਜਿੰਗ ਟੈਕਨੋਲਜੀ ਦੇ ਵਿਦਿਆਰਥੀਆਂ ਵੱਲੋਂ ਰੇਡੀਓਲੋਜੀ (ਐਕਸ-ਰੇ ਕਿਰਨਾਂ) ਬਾਰੇ ਆਮ ਲੋਕਾਈ ਨੂੰ ਜਾਗਰੂਕ ਕਰਨ ਸਬੰਧੀ ਅਤੇ ਰੇਡੀਓਲੋਜਿਸਟ ਤੇ ਰੇਡੀਉਗ੍ਰਾਫਰ ਦੁਆਰਾ ਮਰੀਜ਼ਾਂ ਦੀ ਵਧੀਆ ਸਾਂਭ ਸੰਭਾਲ ਕਰਨ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਰੇਡੀਓਲੋਜੀ ਦਿਵਸ ਮੌਕੇ ਹੋਏ ਵਿਸ਼ੇਸ਼ ਸਮਾਗਮ ਦੇ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ ਅਤੇ ਪ੍ਰਧਾਨਗੀ ਮੰਡਲ ਵਿਚ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ  ਜਨਰਲ ਸਕੱਤਰ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਸ਼ਾਮਿਲ ਸ਼ਾਮਿਲ ਸਨ। ਸਮਾਗਮ ਵਿਚ ਪ੍ਰੋਫੈਸਰ ਰਾਜਦੀਪ ਥਿਦਵਾਰ ਨੇ ਦੱਸਿਆ ਕਿ 8 ਨਵੰਬਰ 1895 ਨੂੰ ਜਰਮਨੀ ਦੀ ਵਾਰਬਰਗ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਦੇ ਪ੍ਰੋਫੈਸਰ ਵਿਲਹੇਲਮ ਕੋਨਰਾਡ ਰੌਂਟਜੇਨ ਦੁਆਰਾ ਐਕਸ-ਰੇ ਦੀ ਖੋਜ ਕੀਤੀ ਗਈ ਸੀ। ਐਕਸ-ਰੇ ਦੀ ਖੋਜ ਹੋਣ ਕਰ ਕੇ ਸਰੀਰ ਦੀ ਕਿਸੇ ਵੀ ਅੰਦਰੂਨੀ ਸਮੱਸਿਆ ਦਾ ਪਤਾ ਲਗਾਉਣ ਬਾਰੇ ਡਾਕਟਰਾਂ ਨੂੰ ਸਹੀ ਮਦਦ ਮਿਲਦੀ ਹੈ। ਇਸ ਦਿਨ ਨੂੰ ਪੂਰੀ ਦੁਨੀਆ ਵਿੱਚ ਜਾਗਰੂਕਤਾ ਮੁਹਿੰਮ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਵਿਸ਼ਵ ਰੇਡੀਓਗ੍ਰਾਫੀ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਰੇਡੀਓਗ੍ਰਾਫੀ ਦੇ ਫਾਇਦਿਆਂ ਅਤੇ ਨੁਕਸਾਨ ਬਾਰੇ ਜਾਗਰੂਕ ਕਰਨਾ ਵੀ ਹੁੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਆਧੁਨਿਕ ਮੈਡੀਕਲ ਸਿਸਟਮ ਵਿਚ ਰੇਡੀਉਲੋਜੀ ਦੀ ਭੂਮਿਕਾ ਅਤੇ ਯੋਗਦਾਨ ਮਹੱਤਵਪੂਰਨ ਹੈ। ਹੁਣ 21ਵੀਂ ਸਦੀ ਵਿਚ ਐਕਸ-ਰੇ ਨਵੇਂ ਰੂਪਾਂ ਵਿਚ ਜਿਵੇਂ ਡਿਜੀਟਲ ਐਕਸਰੇ, ਹਾਈ ਸਪੀਡ ਸੀ.ਟੀ. ਸਕੈਨ, ਪੈਟ ਸਕੈਨ, ਡਿਜੀਟਲ ਸਬਟਰੇਕਸ਼ਨ ਐਂਜ਼ੋਗਰਾਫੀ ਆਦਿ ਮਰੀਜ਼ਾਂ ਦਾ ਵਧੀਆ ਡਾਇਗਨੋਜ਼ ਕਰਨ ਵਿਚ ਸਹਾਇਕ ਹੋ ਰਹੀਆਂ ਹਨ ਰਹੀਆਂ ਹਨ।
ਇਸ ਮੌਕੇ ਮੁੱਖ ਮਹਿਮਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਅੰਤਰ-ਰਾਸ਼ਟਰੀ ਰੇਡੀਓਲੋਜੀ ਦਿਵਸ ਵਧਾਈ ਦਿੰਦੇ ਹੋਏ ਬੀ.ਐਸ.ਸੀ. ਰੇਡੀਉਲੋਜੀ ਐਂਡ ਇਮੇਜਿੰਗ ਟੈਕਨੋਲਜੀ ਦੇ ਵਿਦਿਆਰਥੀ ਦੀ ਹੌਂਸਲਾ ਅਫਜ਼ਾਈ ਕੀਤੀ।ਉਨ੍ਹਾਂ ਦੱਸਿਆ ਕਿ ਰੇਡੀਉਲੋਜੀ ਐਂਡ ਇਮੇਜਿੰਗ ਟੈਕਨੋਲਜੀ ਵਿਚ ਵਿਦਿਆਰਥੀ ਨੂੰ ਦੇਸ਼ ਵਿਦੇਸ਼ ਵਿਚ ਬਹੁਤ ਸਾਰੇ ਤਰੱਕੀ ਦੇ ਮੌਕੇ ਮਿਲਦੇ ਹਨ। ਇਸ ਮੌਕੇ 'ਤੇ ਰੇਡੀਉਲੋਜੀ ਦੇ ਵਿਦਿਆਰਥੀਆਂ ਈਸ਼ਨਪ੍ਰੀਤ ਕੌਰ, ਦੀਆ, ਕੋਮਲਪ੍ਰੀਤ ਕੌਰ, ਸੰਜਨਾ ਅਤੇ ਮੁਸਕਾਨ ਨੇ ਆਪਣੇ ਰੇਡੀਉਲੋਜੀ ਦੇ ਪ੍ਰੋਜੈਕਟ ਪੇਸ਼ ਕੀਤੇ । ਇਸ ਮੌਕੇ ਸਟੇਜ ਸੰਚਾਲਨਾ ਦੀ ਜ਼ਿੰਮੇਵਾਰੀ ਜਾਨਵੀ ਅਤੇ ਇੰਦਰਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਇਸ ਸਮਾਗਮ ਵਿਚ ਸਹਾਇਕ ਪ੍ਰੋਫੈਸਰ ਪ੍ਰਭਜੋਤ ਕੌਰ ਖਟਕੜ, ਸਹਾਇਕ ਪ੍ਰੋਫੈਸਰ ਮੁਦੱਸਰ ਮੁਹੋਉਦੀਨ ਮੀਰ, ਗਗਨਦੀਪ ਕੌਰ ਅਤੇ ਸਮੂਹ ਕਾਲਜ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਰੇਡੀਓਲੋਜੀ ਦਿਵਸ ਮਨਾਉਣ ਮੌਕੇ ਦੀਆਂ ਤਸਵੀਰਾਂ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ
ਅੰਤਰਰਾਸ਼ਟਰੀ ਰੇਡਿਓਲੋਜੀ ਦਿਵਸ ਮਨਾਇਆ ਗਿਆ

ਬੰਗਾ 10 ਨਵੰਬਰ :-() ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੱਜ ਅੰਤਰਰਾਸ਼ਟਰੀ ਰੇਡਿਓਲੋਜੀ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਰੇਡੀਉਲੋਜੀ ਐਂਡ ਇਮੇਜਿੰਗ ਟੈਕਨੋਲਜੀ ਦੇ ਵਿਦਿਆਰਥੀਆਂ ਵੱਲੋਂ ਰੇਡੀਓਲੋਜੀ (ਐਕਸ-ਰੇ ਕਿਰਨਾਂ) ਬਾਰੇ ਆਮ ਲੋਕਾਈ ਨੂੰ ਜਾਗਰੂਕ ਕਰਨ ਸਬੰਧੀ ਅਤੇ ਰੇਡੀਓਲੋਜਿਸਟ ਤੇ ਰੇਡੀਉਗ੍ਰਾਫਰ ਦੁਆਰਾ ਮਰੀਜ਼ਾਂ ਦੀ ਵਧੀਆ ਸਾਂਭ ਸੰਭਾਲ ਕਰਨ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਰੇਡੀਓਲੋਜੀ ਦਿਵਸ ਮੌਕੇ ਹੋਏ ਵਿਸ਼ੇਸ਼ ਸਮਾਗਮ ਦੇ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ ਅਤੇ ਪ੍ਰਧਾਨਗੀ ਮੰਡਲ ਵਿਚ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ  ਜਨਰਲ ਸਕੱਤਰ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਸ਼ਾਮਿਲ ਸ਼ਾਮਿਲ ਸਨ। ਸਮਾਗਮ ਵਿਚ ਪ੍ਰੋਫੈਸਰ ਰਾਜਦੀਪ ਥਿਦਵਾਰ ਨੇ ਦੱਸਿਆ ਕਿ 8 ਨਵੰਬਰ 1895 ਨੂੰ ਜਰਮਨੀ ਦੀ ਵਾਰਬਰਗ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਦੇ ਪ੍ਰੋਫੈਸਰ ਵਿਲਹੇਲਮ ਕੋਨਰਾਡ ਰੌਂਟਜੇਨ ਦੁਆਰਾ ਐਕਸ-ਰੇ ਦੀ ਖੋਜ ਕੀਤੀ ਗਈ ਸੀ। ਐਕਸ-ਰੇ ਦੀ ਖੋਜ ਹੋਣ ਕਰ ਕੇ ਸਰੀਰ ਦੀ ਕਿਸੇ ਵੀ ਅੰਦਰੂਨੀ ਸਮੱਸਿਆ ਦਾ ਪਤਾ ਲਗਾਉਣ ਬਾਰੇ ਡਾਕਟਰਾਂ ਨੂੰ ਸਹੀ ਮਦਦ ਮਿਲਦੀ ਹੈ। ਇਸ ਦਿਨ ਨੂੰ ਪੂਰੀ ਦੁਨੀਆ ਵਿੱਚ ਜਾਗਰੂਕਤਾ ਮੁਹਿੰਮ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਵਿਸ਼ਵ ਰੇਡੀਓਗ੍ਰਾਫੀ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਰੇਡੀਓਗ੍ਰਾਫੀ ਦੇ ਫਾਇਦਿਆਂ ਅਤੇ ਨੁਕਸਾਨ ਬਾਰੇ ਜਾਗਰੂਕ ਕਰਨਾ ਵੀ ਹੁੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਆਧੁਨਿਕ ਮੈਡੀਕਲ ਸਿਸਟਮ ਵਿਚ ਰੇਡੀਉਲੋਜੀ ਦੀ ਭੂਮਿਕਾ ਅਤੇ ਯੋਗਦਾਨ ਮਹੱਤਵਪੂਰਨ ਹੈ। ਹੁਣ 21ਵੀਂ ਸਦੀ ਵਿਚ ਐਕਸ-ਰੇ ਨਵੇਂ ਰੂਪਾਂ ਵਿਚ ਜਿਵੇਂ ਡਿਜੀਟਲ ਐਕਸਰੇ, ਹਾਈ ਸਪੀਡ ਸੀ.ਟੀ. ਸਕੈਨ, ਪੈਟ ਸਕੈਨ, ਡਿਜੀਟਲ ਸਬਟਰੇਕਸ਼ਨ ਐਂਜ਼ੋਗਰਾਫੀ ਆਦਿ ਮਰੀਜ਼ਾਂ ਦਾ ਵਧੀਆ ਡਾਇਗਨੋਜ਼ ਕਰਨ ਵਿਚ ਸਹਾਇਕ ਹੋ ਰਹੀਆਂ ਹਨ ਰਹੀਆਂ ਹਨ।
ਇਸ ਮੌਕੇ ਮੁੱਖ ਮਹਿਮਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਅੰਤਰ-ਰਾਸ਼ਟਰੀ ਰੇਡੀਓਲੋਜੀ ਦਿਵਸ ਵਧਾਈ ਦਿੰਦੇ ਹੋਏ ਬੀ.ਐਸ.ਸੀ. ਰੇਡੀਉਲੋਜੀ ਐਂਡ ਇਮੇਜਿੰਗ ਟੈਕਨੋਲਜੀ ਦੇ ਵਿਦਿਆਰਥੀ ਦੀ ਹੌਂਸਲਾ ਅਫਜ਼ਾਈ ਕੀਤੀ।ਉਨ੍ਹਾਂ ਦੱਸਿਆ ਕਿ ਰੇਡੀਉਲੋਜੀ ਐਂਡ ਇਮੇਜਿੰਗ ਟੈਕਨੋਲਜੀ ਵਿਚ ਵਿਦਿਆਰਥੀ ਨੂੰ ਦੇਸ਼ ਵਿਦੇਸ਼ ਵਿਚ ਬਹੁਤ ਸਾਰੇ ਤਰੱਕੀ ਦੇ ਮੌਕੇ ਮਿਲਦੇ ਹਨ। ਇਸ ਮੌਕੇ 'ਤੇ ਰੇਡੀਉਲੋਜੀ ਦੇ ਵਿਦਿਆਰਥੀਆਂ ਈਸ਼ਨਪ੍ਰੀਤ ਕੌਰ, ਦੀਆ, ਕੋਮਲਪ੍ਰੀਤ ਕੌਰ, ਸੰਜਨਾ ਅਤੇ ਮੁਸਕਾਨ ਨੇ ਆਪਣੇ ਰੇਡੀਉਲੋਜੀ ਦੇ ਪ੍ਰੋਜੈਕਟ ਪੇਸ਼ ਕੀਤੇ । ਇਸ ਮੌਕੇ ਸਟੇਜ ਸੰਚਾਲਨਾ ਦੀ ਜ਼ਿੰਮੇਵਾਰੀ ਜਾਨਵੀ ਅਤੇ ਇੰਦਰਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਇਸ ਸਮਾਗਮ ਵਿਚ ਸਹਾਇਕ ਪ੍ਰੋਫੈਸਰ ਪ੍ਰਭਜੋਤ ਕੌਰ ਖਟਕੜ, ਸਹਾਇਕ ਪ੍ਰੋਫੈਸਰ ਮੁਦੱਸਰ ਮੁਹੋਉਦੀਨ ਮੀਰ, ਗਗਨਦੀਪ ਕੌਰ ਅਤੇ ਸਮੂਹ ਕਾਲਜ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਰੇਡੀਓਲੋਜੀ ਦਿਵਸ ਮਨਾਉਣ ਮੌਕੇ ਦੀਆਂ ਤਸਵੀਰਾਂ









ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚੋਂ ਸੱਤ ਇਨਾਮ ਜਿੱਤੇ ਅਤੇ ਸਕੂਲ ਪ੍ਰਿੰਸੀਪਲ ਦਾ ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚੋਂ ਸੱਤ ਇਨਾਮ ਜਿੱਤੇ ਅਤੇ ਸਕੂਲ ਪ੍ਰਿੰਸੀਪਲ ਦਾ ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨ

ਬੰਗਾ 10 ਨਵੰਬਰ :- ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਕਲਾ ਭਾਰਤੀ ਬਾਲ ਕਲਾ ਸੰਸਥਾ ਔਰੰਗਾਬਾਦ, ਮਹਾਂਰਾਸ਼ਟਰਾ ਵੱਲੋਂ ਕਰਵਾਏ ਗਏ ਡਰਾਇੰਗ ਅਤੇ ਸੁੰਦਰ ਲਿਖਾਈ ਦੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚੋਂ ਸੱਤ ਇਨਾਮ ਜਿੱਤ ਕੇ ਸਕੂਲ ਦਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਪੰਜਾਬ  ਦਾ ਨਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਦਿੱਤੀ ਗਈ।
      ਸਕੂਲ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਕੂਲ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬਾਲ ਭਾਰਤੀ ਬਾਲ ਕਲਾ ਸੰਸਥਾ ਔਰੰਗਾਬਾਦ, ਮਹਾਂਰਾਸ਼ਟਰਾ ਵੱਲੋਂ ਕਰਵਾਏ ਗਏ ਡਰਾਇੰਗ ਅਤੇ ਸੁੰਦਰ ਲਿਖਾਈ ਦੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚ ਡਰਾਇੰਗ ਪ੍ਰਤੀਯੋਗਤਾ ਵਿਚ ਅਵਨੂਰ ਕੌਰ ਪੁੱਤਰੀ ਗੁਰਜੀਤ ਸਿੰਘ ਪਿੰਡ ਲੰਗੇਰੀ ਪਹਿਲੀ ਕਲਾਸ, ਇਸ਼ਿਤਾ ਪੁੱਤਰੀ ਤਨੁਯ ਭਾਗਰਥ ਪਿੰਡ ਚੱਕ ਬਿਲਗਾ ਦੂਜੀ ਕਲਾਸ, ਕਿੱਟੂ ਪੁੱਤਰੀ ਕੁਲਦੀਪ ਕੁਮਾਰ ਪਿੰਡ ਢੰਡਵਾੜ 6ਵੀਂ ਕਲਾਸ, ਪਿੰਦਰਜੀਤ ਕੌਰ ਦਸਵੀਂ ਕਲਾਸ ਨੇ ਇਨਾਮ ਜਿੱਤੇ ਹਨ। ਜਦ ਕਿ ਸੁੰਦਰ ਲਿਖਾਈ ਪ੍ਰਤੀਯੋਗਤਾ ਵਿਚੋਂ ਹਰਮੀਨ ਕੌਰ ਪੁੱਤਰੀ ਹਰਦੀਪ ਸਿੰਘ ਪਿੰਡ ਕੋਟਲੀ ਖੱਖਿਆ ਤੀਜੀ ਕਲਾਸ, ਏਂਜਲ ਪੁੱਤਰੀ ਰਿੰਕੂ ਰਾਮ ਪਿੰਡ ਕੰਗਰੋੜ ਚੌਥੀ ਕਲਾਸ ਅਤੇ ਮਨਰੋਸ ਪੁੱਤਰੀ ਨਰਿੰਦਰਪਾਲ ਸਿੰਘ ਕੰਗ ਪਿੰਡ ਮਕਸੂਦਪੁਰ ਅੱਠਵੀਂ ਨੇ ਇਨਾਮ ਜਿੱਤੇ ਹਨ। ਸਕੂਲ ਦੀ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੂੰ ਦਰੋਣਾਚਾਰੀਆ ਪੁਰਸਕਾਰ ਅਤੇ ਸਕੂਲ ਦੇ ਫਾਈਨ ਆਰਟਸ ਟੀਚਰ ਮੈਡਮ ਬਲਜੀਤ ਕੌਰ ਨੂੰ ਐਕਟਿਵ ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਟਰੱਸਟ ਦਫਤਰ ਵਿਖੇ ਨੈਸ਼ਨਲ ਲੈਵਲ ਦੀ ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਮੈਡਮ ਬਲਜੀਤ ਕੌਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਜੇਤੂ ਵਿਦਿਆਰਥੀਆਂ ਦੇ ਵਿਸ਼ੇਸ਼ ਸਨਮਾਨ ਕਰਨ ਉਪਰੰਤ ਯਾਦਗਾਰੀ ਤਸਵੀਰ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ , ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮੈਡਮ ਵਨੀਤਾ ਚੋਟ ਪ੍ਰਿੰਸੀਪਲ  ਅਤੇ ਸਕੂਲ ਸਟਾਫ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚੋਂ ਸੱਤ ਇਨਾਮ ਜਿੱਤੇ ਅਤੇ ਸਕੂਲ ਪ੍ਰਿੰਸੀਪਲ ਦਾ ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ
ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚੋਂ ਸੱਤ ਇਨਾਮ ਜਿੱਤੇ ਅਤੇ ਸਕੂਲ ਪ੍ਰਿੰਸੀਪਲ ਦਾ
ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨ

ਬੰਗਾ 10 ਨਵੰਬਰ :- ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ
ਦੇ ਵਿਦਿਆਰਥੀਆਂ ਨੇ ਕਲਾ ਭਾਰਤੀ ਬਾਲ ਕਲਾ ਸੰਸਥਾ ਔਰੰਗਾਬਾਦ, ਮਹਾਂਰਾਸ਼ਟਰਾ ਵੱਲੋਂ
ਕਰਵਾਏ ਗਏ ਡਰਾਇੰਗ ਅਤੇ ਸੁੰਦਰ ਲਿਖਾਈ ਦੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚੋਂ ਸੱਤ ਇਨਾਮ
ਜਿੱਤ ਕੇ ਸਕੂਲ ਦਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ
ਹੈ। ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ
ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ
ਦਿੱਤੀ ਗਈ।
ਸਕੂਲ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ
ਟਰੱਸਟ ਮੈਂਬਰਾਂ ਵੱਲੋਂ ਸਕੂਲ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ
ਹੈ। ਉਨ੍ਹਾਂ ਦੱਸਿਆ ਕਿ ਬਾਲ ਭਾਰਤੀ ਬਾਲ ਕਲਾ ਸੰਸਥਾ ਔਰੰਗਾਬਾਦ, ਮਹਾਂਰਾਸ਼ਟਰਾ ਵੱਲੋਂ
ਕਰਵਾਏ ਗਏ ਡਰਾਇੰਗ ਅਤੇ ਸੁੰਦਰ ਲਿਖਾਈ ਦੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚ ਡਰਾਇੰਗ
ਪ੍ਰਤੀਯੋਗਤਾ ਵਿਚ ਅਵਨੂਰ ਕੌਰ ਪੁੱਤਰੀ ਗੁਰਜੀਤ ਸਿੰਘ ਪਿੰਡ ਲੰਗੇਰੀ ਪਹਿਲੀ ਕਲਾਸ,
ਇਸ਼ਿਤਾ ਪੁੱਤਰੀ ਤਨੁਯ ਭਾਗਰਥ ਪਿੰਡ ਚੱਕ ਬਿਲਗਾ ਦੂਜੀ ਕਲਾਸ, ਕਿੱਟੂ ਪੁੱਤਰੀ ਕੁਲਦੀਪ
ਕੁਮਾਰ ਪਿੰਡ ਢੰਡਵਾੜ 6ਵੀਂ ਕਲਾਸ, ਪਿੰਦਰਜੀਤ ਕੌਰ ਦਸਵੀਂ ਕਲਾਸ ਨੇ ਇਨਾਮ ਜਿੱਤੇ ਹਨ।
ਜਦ ਕਿ ਸੁੰਦਰ ਲਿਖਾਈ ਪ੍ਰਤੀਯੋਗਤਾ ਵਿਚੋਂ ਹਰਮੀਨ ਕੌਰ ਪੁੱਤਰੀ ਹਰਦੀਪ ਸਿੰਘ ਪਿੰਡ
ਕੋਟਲੀ ਖੱਖਿਆ ਤੀਜੀ ਕਲਾਸ, ਏਂਜਲ ਪੁੱਤਰੀ ਰਿੰਕੂ ਰਾਮ ਪਿੰਡ ਕੰਗਰੋੜ ਚੌਥੀ ਕਲਾਸ ਅਤੇ
ਮਨਰੋਸ ਪੁੱਤਰੀ ਨਰਿੰਦਰਪਾਲ ਸਿੰਘ ਕੰਗ ਪਿੰਡ ਮਕਸੂਦਪੁਰ ਅੱਠਵੀਂ ਨੇ ਇਨਾਮ ਜਿੱਤੇ ਹਨ।
ਸਕੂਲ ਦੀ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੂੰ
ਦਰੋਣਾਚਾਰੀਆ ਪੁਰਸਕਾਰ ਅਤੇ ਸਕੂਲ ਦੇ ਫਾਈਨ ਆਰਟਸ ਟੀਚਰ ਮੈਡਮ ਬਲਜੀਤ ਕੌਰ ਨੂੰ ਐਕਟਿਵ
ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਟਰੱਸਟ ਦਫਤਰ ਵਿਖੇ ਨੈਸ਼ਨਲ ਲੈਵਲ ਦੀ
ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਮਲਕੀਅਤ ਸਿੰਘ ਬਾਹੜੋਵਾਲ
ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ,
ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ
ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ
ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮੈਡਮ ਵਨੀਤਾ ਚੋਟ
ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਮੈਡਮ
ਬਲਜੀਤ ਕੌਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ
ਜੇਤੂ ਵਿਦਿਆਰਥੀਆਂ ਦੇ ਵਿਸ਼ੇਸ਼ ਸਨਮਾਨ ਕਰਨ ਉਪਰੰਤ ਯਾਦਗਾਰੀ ਤਸਵੀਰ ਵਿਚ ਹਰਦੇਵ ਸਿੰਘ
ਕਾਹਮਾ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ
ਚੇਅਰਮੈਨ ਫਾਈਨਾਂਸ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਅਤੇ ਸਕੂਲ ਸਟਾਫ

Wednesday, 9 November 2022

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਮਾਜ ਸੇਵਕ ਰੂਪ ਚੰਦਹਰ ਦਾ ਸਨਮਾਨ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਮਾਜ ਸੇਵਕ  ਰੂਪ ਚੰਦਹਰ ਦਾ ਸਨਮਾਨ
ਬੰਗਾ 09 ਨਵੰਬਰ :-() ਕੈਨੇਡਾ ਨਿਵਾਸੀ ਸਮਾਜ ਸੇਵਕ, ਮਹਾਨ ਦਾਨੀ ਸ੍ਰੀ ਰੂਪ ਚੰਦਹਰ ਦਾ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ।   ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸ੍ਰੀ ਰੂਪ ਚੰਦਹਰ ਦਾ ਨਿੱਘਾ ਸਵਾਗਤ ਕੀਤਾ ਅਤੇ ਉਹਨਾਂ ਵੱਲੋਂ ਢਾਹਾਂ ਕਲੇਰਾਂ ਵਿਖੇ ਲੋੜਵੰਦਾਂ ਦੀ ਸਹਾਇਤਾ ਲਈ ਚੱਲ ਰਹੇ ਵੱਖ ਵੱਖ ਸੇਵਾ ਕਾਰਜਾਂ ਅਤੇ ਕਰੋਨਾ ਮਹਾਂਮਾਰੀ ਦੇ ਸੰਕਟਮਈ ਸਮੇਂ ਮੌਕੇ ਦਾਨ ਦੇਣ ਲਈ ਹਾਰਦਿਕ ਧੰਨਵਾਦ ਕੀਤਾ। ਸ. ਢਾਹਾਂ ਨੇ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਬਲੱਡ ਬੈਂਕ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਅਤੇ ਅਦਾਰਿਆਂ ਦਾ ਦੌਰਾ ਕਰਵਾਇਆ। ਇਸ ਮੌਕੇ ਗੱਲਬਾਤ ਕਰਦੇ ਹੋਏ ਸ੍ਰੀ ਰੂਪ ਚੰਦਹਰ ਨੇ ਟਰੱਸਟ ਵੱਲੋਂ ਇਲਾਕੇ ਵਿਚ ਕੀਤੇ ਜਾਂਦੇ ਸਮਾਜ ਸੇਵੀ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ ਅਤੇ ਪਿਛਲੇ ਸਮੇਂ ਵਾਂਗ ਭਵਿੱਖ ਵਿਚ ਵੀ ਟਰੱਸਟ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸ੍ਰੀ ਰੂਪ ਚੰਦਹਰ ਅਤੇ ਉਹਨਾਂ ਸਾਥੀਆਂ ਸ. ਕੇਵਲ ਸਿੰਘ ਭੰਗਲਾਂ ਅਮਰੀਕ ਅਤੇ ਸ੍ਰੀ ਬਰਜਿੰਦਰ ਸਿੰਘ ਅਮਰਗੜ੍ਹ ਨੂੰ ਸਿਰੋਪਾਉ ਤੇ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਵਰਨਣਯੋਗ ਪਿੰਡ ਪੱਦੀ ਜਾਗੀਰ ਦੇ ਜੱਦੀ ਅਤੇ ਹੁਣ ਬੀ ਸੀ, ਕੈਨੇਡਾ ਦੇ ਵਾਸੀ ਸ੍ਰੀ ਰੂਪ ਚੰਦਹਰ ਕਨੈਡਾ ਦੇ ਪ੍ਰਸਿੱਧ ਕਾਰੋਬਾਰੀ, ਸਮਾਜ ਸੇਵਕ ਅਤੇ ਦਾਨੀ ਸੱਜਣ ਹਨ ਅਤੇ ਹਰ ਸਾਲ ਟਰੱਸਟ ਅਧੀਨ ਚੱਲਦੇ ਵੱਖ ਵੱਖ ਲੋਕ ਸੇਵਕ ਕਾਰਜਾਂ ਲਈ ਵੱਡਾ ਦਾਨ ਦਿੰਦੇ ਹਨ। ਇਸ ਮੌਕੇ ਮਹਿੰਦਰ ਸਿੰਘ ਬੰਗਾ ਸੁਪਰਡੈਂਟ ਅਤੇ ਹੋਰ ਟਰੱਸਟ ਕਰਮਚਾਰੀ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਸਮਾਜ ਸੇਵਕ ਸ੍ਰੀ ਰੂਪ ਚੰਦਹਰ ਅਤੇ ਉਹਨਾਂ ਦੇ ਸਾਥੀਆਂ ਦਾ ਸਨਮਾਨ ਕਰਦੇ ਹੋਏ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ

ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ

ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ

ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸੰਪਨ

ਬੰਗਾ  09 ਨਵੰਬਰ : ( ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਚੱਲ ਰਹੀਆਂ ਪ੍ਰਭਾਤ ਫੇਰੀਆਂ ਅੱਜ ਸੰਪਨ ਹੋ ਗਈਆਂ। ਇਹਨਾਂ ਪ੍ਰਭਾਤ ਫੇਰੀਆਂ ਵਿਚ ਰੋਜ਼ਾਨਾ ਵੱਡੀ ਗਿਣਤੀ ਸੰਗਤਾਂ ਨੇ ਪੁੱਜ ਕੇ ਭਾਰੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਜੱਸ ਕੀਤਾ। ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਰੰਭ  ਰੋਜ਼ਾਨਾ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਤਨੇਮ ਨਾਲ ਉਪਰੰਤ ਹੋਇਆ। ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਉਪਰੰਤ ਸੰਗਤਾਂ ਵੱਲੋਂ ਸੰਗਤੀ ਰੂਪ ਵਿਚ ਗੁਰਬਾਣੀ ਕੀਰਤਨ ਅਤੇ ਨਾਮ-ਸਿਮਰਨ ਕਰਦੇ ਹੋਏ  ਹਸਪਤਾਲ ਕੰਪਲੈਕਸ ਵਿਚ ਪ੍ਰਭਾਤ ਫੇਰੀ ਕੱਢੀ ਅਤੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਾਪਸ ਪੁੱਜ ਕੇ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਪ੍ਰਭਾਤ ਫੇਰੀ ਵਿਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਦਾ ਸਨਮਾਨ ਵੀ ਕੀਤਾ ਗਿਆ। ਸਮੂਹ ਸੰਗਤਾਂ ਵੱਲੋਂ ਪੰਗਤਾਂ ਵਿਚ ਬੈਠ ਕੇ ਚਾਹ ਦਾ ਲੰਗਰ ਬੜੇ ਸਤਿਕਾਰ ਨਾਲ ਛੱਕਿਆ।  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ  ਵਿਚ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਭਾਈ ਜੋਗਾ ਸਿੰਘ, ਭਾਈ ਪ੍ਰਵੀਨ ਸਿੰਘ, ਭਾਈ ਨਰਿੰਦਰ ਸਿੰਘ ਢਾਹਾਂ, ਰਣਜੀਤ ਸਿੰਘ ਮਾਨ, ਡਾ. ਕੁਲਦੀਪ ਸਿੰਘ, ਵੇਦ ਪ੍ਰਕਾਸ਼, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੀਮਾ ਪੂਨੀ, ਮੈਡਮ ਜਗਜੀਤ ਕੌਰ ਤੋਂ ਇਲਾਵਾ ਸਮੂਹ ਮੈਡੀਕਲ ਸਟਾਫ਼  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਸਮੂਹ ਵਿਦਿਆਰਥੀ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵੀ ਸ਼ਾਮਿਲ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿਖੇ ਪ੍ਰਭਾਤ ਫੇਰੀ ਵਿਚ ਗੁਰਬਾਣੀ ਕੀਰਤਨ ਕਰਦੀਆਂ ਹੋਈਆਂ ਸੰਗਤਾਂ

Tuesday, 8 November 2022

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲੇ ਵਿਚੋ ਰਨਰ ਅੱਪ ਟਰਾਫੀ ਜਿੱਤੀ ਬੰਗਾ 8 ਨਵੰਬਰ : ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਬੀਤੇ ਦਿਨੀ ਹੋਏ ਵੱਖ ਵੱਖ ਕਲਾਵਾਂ ਦੇ ਇੰਟਰ ਸਕੂਲ ਮੁਕਾਬਲਿਆਂ ਵਿਚ ਆਲ ਉਵਰ ਦੂਜਾ ਸਥਾਨ ਪ੍ਰਾਪਤ ਕਰਕੇ ਰਨਰਅੱ�

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲੇ ਵਿਚੋ ਰਨਰ ਅੱਪ ਟਰਾਫੀ ਜਿੱਤੀ
ਬੰਗਾ 8 ਨਵੰਬਰ : ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਬੀਤੇ ਦਿਨੀ ਹੋਏ ਵੱਖ ਵੱਖ ਕਲਾਵਾਂ ਦੇ ਇੰਟਰ ਸਕੂਲ ਮੁਕਾਬਲਿਆਂ ਵਿਚ ਆਲ ਉਵਰ ਦੂਜਾ ਸਥਾਨ ਪ੍ਰਾਪਤ ਕਰਕੇ ਰਨਰਅੱਪ ਟਰਾਫੀ ਜਿੱਤੀ । ਇਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਪ੍ਰਧਾਨ ਹਰਦੇਵ ਸਿੰਘ ਕਾਹਮਾ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ  ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਆਪਣੇ ਕਰ ਕਮਲਾਂ ਨਾਲ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਕੀਤਾ।
ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪੇਂਡੂ ਇਲਾਕੇ ਦੇ ਵਿਦਿਆਰਥੀਆਂ ਨੂੰ ਇੰਟਰਨੈਸ਼ਨਲ ਲੈਵਲ ਦੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਹ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਆਰੰਭ ਕੀਤਾ ਗਿਆ ਸੀ। ਸਕੂਲ ਦੇ ਵਿਦਿਆਰਥੀਆਂ ਵੱਲੋਂ ਆਪਣੀ ਸ਼ਾਨਦਾਰ ਰਿਵਾਇਤ ਨੂੰ ਕਾਇਮ ਰੱਖਦੇ ਹੋਏ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਵੱਖ ਵੱਖ ਧਾਰਮਿਕ, ਸਭਿਆਚਾਰਕ ਅਤੇ ਹੋਰ ਕਲਾਵਾਂ ਵਿਚ ਅਵੱਲ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।  ਸ. ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।  ਉਨ੍ਹਾਂ ਨੇ ਇਸ ਮਾਣਮੱਤੀ ਕਾਮਯਾਬੀ ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਅਤੇ ਸਮੂਹ ਸਟਾਫ਼ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਦੱਸਿਆ ਕਿ ਸਕੂਲ ਦੀਆਂ 13 ਟੀਮਾਂ ਨੇ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਬੀਤੇ ਦਿਨੀ ਹੋਏ ਵੱਖ ਵੱਖ ਕਲਾਵਾਂ ਦੇ ਇੰਟਰ ਸਕੂਲ ਮੁਕਾਬਲਿਆਂ ਵਿਚ ਭਾਗ ਲਿਆ। ਇਸ ਮੌਕੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚ ਰੰਗੋਲੀ ਵਿਚੋ ਹਰਨੀਤ ਕੌਰ ਪੁੱਤਰੀ ਜਗਦੀਪ ਸਿੰਘ, ਭਾਸ਼ਨ ਮੁਕਾਬਲੇ ਵਿਚ ਦੀਪਇੰਦਰ ਬੱਲ ਪੁੱਤਰੀ ਰੁਪਿੰਦਰਜੀਤ ਸਿੰਘ ਬੱਲ, ਕੋਲਾਜ਼ ਮੇਕਿੰਗ ਮੁਕਾਬਲੇ ਵਿਚ ਨਵਦੀਪ ਬੰਗੜ ਪੁੱਤਰੀ ਸੁਖਦੇਵ ਰਾਜ ਬੰਗੜ, ਫਲਕਾਰੀ ਕਢਾਈ ਵਿਚ ਰੀਤਕਾ ਪੁੱਤਰੀ ਸੁਖਜੀਵਨ ਰਾਮ, ਫੈਂਸੀ ਡਰੈਸ ਵਿਚ ਹਰਸ਼ਪ੍ਰੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਸ਼ਾਮਿਲ ਹਨ। ਜਦ ਕਿ ਦੂਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਵਿਚ ਕੰਪਿਊਟਰ ਟਾਈਪਿੰਗ ਵਿਚ ਲਕਸ਼ੇ ਪਰਹਾਰ ਪੁੱਤਰ ਸ਼ਤੀਸ਼ ਕੁਮਾਰ ਪਰਹਾਰ, ਸੋਲੋ ਭੰਗੜਾ ਵਿਚ ਕਿਰਨਦੀਪ ਕੌਰ ਪੁੱਤਰੀ ਜਗਦੀਸ਼ ਸਿੰਘ ਅਤੇ ਸਕੂਲ ਦੀ ਭੰਗੜਾ ਟੀਮ ਸ਼ਾਮਿਲ ਹੈ। ਇਹਨਾਂ ਮੁਕਾਬਲਿਆਂ ਵਿਚ ਤੀਜਾ ਸਥਾਨ ਕਾਰਟੂਨਿੰਗ ਬਣਾਉੇਣ ਲਈ ਅਵਨੀਤ ਕੌਰ ਪੁੱਤਰੀ ਅਸ਼ੋਕ ਕੁਮਾਰ, ਦਮਾਲਾ ਸਜਾਉਣ ਵਿਚ ਤਰਨਪ੍ਰੀਤ ਕੌਰ ਪੁੱਤਰੀ ਜਤਿੰਦਰ ਸਿੰਘ ਅਤੇ ਸਕੂਲ ਦੀ ਗਿੱਧਾ ਟੀਮ ਨੇ ਪ੍ਰਾਪਤ ਕੀਤਾ। ਇਸ ਮੌਕੁੇ ਸਕੂਲ ਦੀ ਕਵੀਸ਼ਰੀ ਟੀਮ ਅਤੇ ਭੰਗੜਾ ਟੀਮ ਨੂੰ ਸ਼ਪੈਸ਼ਲ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ।
ਇੰਟਰ ਸਕੂਲ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦਾ ਢਾਹਾਂ ਕਲੇਰਾਂ ਸਨਮਾਨ ਕਰਨ ਮੌਕੇ ਸ. ਮਹਿੰਦਰਪਾਲ ਸਿੰਘ ਸੁਪਰਡੈਂਟ , ਭਾਈ ਜੋਗਾ ਸਿੰਘ, ਮੈਡਮ ਬਲਜੀਤ ਕੌਰ, ਮੈਡਮ ਪਰਮਜੀਤ ਕੌਰ, ਮੈਡਮ ਜਸਪ੍ਰੀਤ ਕੌਰ, ਮੈਡਮ ਜਸਵੀਰ ਕੌਰ, ਮੈਡਮ ਅੰਜਲੀ ਅਤਟ ਮੈਡਮ ਸੁਖਜੀਤ ਕੌਰ ਵੀ ਹਾਜ਼ਰ ਸਨ।
ਫੋਟੋ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ ਇੰਟਰ ਸਕੂਲ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦੀ ਸਨਮਾਨ ਉਪਰੰਤ ਯਾਦਗਾਰੀ ਤਸਵੀਰ  

Monday, 7 November 2022

ਢਾਹਾਂ-ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਿਤ

ਢਾਹਾਂ-ਕਲੇਰਾਂ  ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਿਤ
ਗੁਰਬਾਣੀ ਨਾਲ ਜੁੜ ਕੇ ਸੁਚੱਜਾ ਅਤੇ ਸੁਖਾਵਾਂ ਜੀਵਨ ਗੁਜਾਰਿਆ ਜਾ ਸਕਦਾ ਹੈ : ਡਾ. ਜਸਵੰਤ ਸਿੰਘ

ਬੰਗਾ 7 ਨਵੰਬਰ : - ''ਭਟਕਦੀ ਲੋਕਾਈ ਨੂੰ ਗੁਰੂ ਨਾਨਕ ਸਾਹਿਬ ਸਮੇਤ ਸਮੂਹ ਬਾਣੀਕਾਰਾਂ ਨੇ ਇਕ ਖੂਬਸੂਰਤ ਜੀਵਨ-ਜਾਚ ਦਰਸਾਈ ਹੈ,  ਜਿਸ ਨਾਲ ਜੁੜ ਕੇ ਸੁਚੱਜਾ ਅਤੇ ਸੁਖਾਵਾਂ ਜੀਵਨ ਗੁਜਾਰਿਆ ਜਾ ਸਕਦਾ ਹੈ'', ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਰੀਸਰਚ ਇੰਸਟੀਚਿਊਟ ਵੱਲੋਂ ਆਰੰਭੇ ਗਏ ਗੁਰਬਾਣੀ ਦੇ ਖੋਜ-ਕਾਰਜ 'ਦੀ ਗੁਰੂ ਗ੍ਰੰਥ ਸਾਹਿਬ ਪ੍ਰਾਜੈਕਟ' ਦੇ ਮੋਢੀ ਡਾ. ਜਸਵੰਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਮੌਕੇ ਸਿਹਤ ਅਤੇ ਵਿੱਦਿਅਕ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਗੁਰਦੁਆਰਾ ਸਾਹਿਬ ਵਿਖੇ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਸਮੇਂ ਦੀ ਲੋੜ ਹੈ ਕਿ ਗੁਰੂ ਸਾਹਿਬਾਨ ਵੱਲੋਂ ਵੱਲੋਂ ਦਰਸਾਈ ਇਸ ਸੁਚੱਜੀ ਜੀਵਨ-ਜਾਚ ਨੂੰ ਟੈਕਨਾਲੋਜੀ ਦੇ ਮਾਧਿਅਮ ਰਾਹੀਂ ਲੋਕਾਂ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਹਰ ਇੱਕ ਵਿਅਕਤੀ ਆਸਾਨੀ ਨਾਲ ਇਸ ਤੋਂ ਸੇਧ ਪ੍ਰਾਪਤ ਕਰ ਸਕੇ। ਉਨ੍ਹਾਂ ਕਿਹਾ ਕਿ ਸਿੱਖ ਰੀਸਰਚ ਇੰਸਟੀਚਿਊਟ ਵੱਲੋਂ ਉਲੀਕੇ ਅਤੇ ਆਰੰਭੇ ਜਾ ਚੁੱਕੇ ਇਸ ਖੋਜ-ਪ੍ਰਾਜੈਕਟ ਦਾ ਮੂਲ ਉਦੇਸ਼ ਵੀ ਇਹੀ ਹੈ। ਇਸ ਮੌਕੇ ਉਨ੍ਹਾਂ ਖੋਜ-ਪ੍ਰਾਜੈਕਟ ਨਾਲ ਵਿਹਾਰਕ ਸਾਂਝ ਪੁਆਉਂਦਿਆਂ ਗੁਰੂ ਨਾਨਕ ਦੇਵ ਜੀ ਦੀਆਂ ਬਾਣੀਆਂ 'ਕੁਚਜੀ', 'ਸੁਚਜੀ', 'ਬਾਬਰਬਾਣੀ', 'ਆਰਤੀ' ਦੇ ਇਤਿਹਾਸਕ, ਅਰਥਗਤ, ਸੰਗੀਤਕ, ਕਾਵਿਕ ਆਦਿ ਪੱਖਾਂ ਸੰਬੰਧੀ ਵੀ ਵਿਸਥਾਰਤ ਚਰਚਾ ਕੀਤੀ। ਇੱਕ ਸਵਾਲ ਦਾ ਜੁਆਬ ਦਿੰਦਿਆਂ ਡਾ. ਜਸਵੰਤ ਸਿੰਘ ਨੇ ਦੱਸਿਆ ਕਿ ਪੰਜਾਬੀ ਅਤੇ ਅੰਗਰੇਜ਼ੀ ਵਿਚ ਕੀਤੇ ਜਾ ਰਹੇ ਇਸ ਖੋਜ ਕਾਰਜ ਨੂੰ ਲਗਭਗ ਵੀਹ ਸਾਲ ਦਾ ਸਮਾਂ ਲੱਗੇਗਾ ਅਤੇ ਇਸ ਪ੍ਰਾਜੈਕਟ ਵਿਚ ਤਿੰਨ ਦਰਜਨ ਦੇ ਕਰੀਬ ਵਿਦਵਾਨ ਖੋਜ਼ਾਰਥੀਆਂ ਇੱਕ ਟੀਮ ਲੱਗੀ ਹੋਈ ਹੈ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ-ਕਲੇਰਾਂ ਨੇ ਸਿੱਖ ਰੀਸਰਚ ਇੰਸਟੀਚਿਊਟ ਵੱਲੋਂ ਕੀਤੇ ਜਾ ਰਹੇ ਕਾਰਜ ਦੀ ਸ਼ਲਾਘਾ ਕੀਤੀ ਅਤੇ ਸਮੂਹ ਸੰਗਤਾਂ ਨੂੰ 'ਦੀ ਗੁਰੂ ਗ੍ਰੰਥ ਸਾਹਿਬ ਪ੍ਰਾਜੈਕਟ' ਤੋਂ ਲਾਹਾ ਲੈਣ ਲਈ ਪ੍ਰੇਰਿਆ । ਸਟੇਜ ਸੰਚਾਲਨਾ ਕਰਦੇ ਹੋਏ ਡਾ. ਸੋਹਨ ਸਿੰਘ ਸੈਣੀ ਝਿੱਕਾ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ-ਕਲੇਰਾਂ ਅਤੇ ਸਿੱਖ ਰੀਸਰਚ ਇੰਸਟੀਚਿਊਟ ਵਿਚਲੀ ਆਦਰਸ਼ਕ ਸਾਂਝ ਦਾ ਜ਼ਿਕਰ ਕਰਦਿਆਂ ਇਸ ਟਰੱਸਟ ਦੇ ਸਮੂਹ ਸੇਵਾਦਾਰਾਂ ਵੱਲੋਂ ਲੰਬੇ ਸਮੇਂ ਤੋਂ ਨਿਸ਼ਕਾਮ ਰੂਪ ਵਿਚ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ।  ਇਸ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਬੀਬੀ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਸਮੂਹ ਨਰਸਿੰਗ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।



Wednesday, 2 November 2022

ਸਮਾਜ ਸੇਵਕ ਸਵ: ਸ. ਸਾਧੂ ਸਿੰਘ ਸੋਹਲ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਪਿੰਡ ਅੱਟਾ ਵਿਖੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ

ਸਮਾਜ ਸੇਵਕ ਸਵ: ਸ. ਸਾਧੂ ਸਿੰਘ ਸੋਹਲ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਪਿੰਡ ਅੱਟਾ ਵਿਖੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ
ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ 450 ਮਰੀਜ਼ਾਂ ਦੀ ਜਾਂਚ ਹੋਈ

ਬੰਗਾ  :- 2 ਨਵੰਬਰ : ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਮਹਾਨ ਦਾਨੀ ਸਵ: ਸ. ਸਾਧੂ ਸਿੰਘ ਸੋਹਲ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਬੀਬੀ ਰੇਸ਼ਮ ਕੌਰ ਸੋਹਲ ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ ਅਤੇ ਸਮੂਹ ਸੋਹਲ ਪਰਿਵਾਰ ਇੰਡੀਆ ਤੇ ਯੂ ਕੇ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਪਿੰਡ ਅੱਟਾ ਵਿਖੇ ਇਲਾਕਾ ਨਿਵਾਸੀਆਂ ਲਈ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਜਿਸ ਵਿਚ 450 ਮਰੀਜ਼ਾਂ ਨੇ ਆਪਣਾ ਫਰੀ ਚੈਕਅੱਪ ਕਰਵਾਕੇ ਲਾਭ ਪ੍ਰਾਪਤ ਕੀਤਾ।
ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਬੀਬੀ ਰੇਸ਼ਮ ਕੌਰ ਸੋਹਲ ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ ਅਤੇ ਸਮੂਹ ਸੋਹਲ ਪਰਿਵਾਰ ਇੰਡੀਆ ਤੇ ਯੂ ਕੇ ਵੱਲੋਂ ਸਮਾਜ ਸੇਵਕ ਅਤੇ ਮਹਾਨ ਦਾਨੀ ਸਵ: ਸ. ਸਾਧੂ ਸਿੰਘ ਸੋਹਲ ਜੀ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਇਲਾਕੇ ਦੇ ਲੋੜਵੰਦਾਂ ਲਈ ਜੱਦੀ ਪਿੰਡ ਅੱਟਾ ਵਿਖੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾ ਕੇ ਨਿਸ਼ਕਾਮ ਸੇਵਾ ਦਾ ਕਾਰਜ ਕੀਤਾ ਹੈ । ਉਹਨਾਂ ਨੇ ਇਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋ ਕੈਂਪ ਦੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਇਲਾਜ ਸੇਵਾਵਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ। ਸ. ਬੀਬੀ ਰੇਸ਼ਮ ਕੌਰ ਸੋਹਲ (ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ) ਨੇ ਸਵ: ਸ. ਸਾਧੂ ਸਿੰਘ ਸੋਹਲ ਜੀ ਯਾਦ ਵਿਚ ਲੱਗੇ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਨੂੰ ਸਫਲ ਕਰਨ ਲਈ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਪ੍ਰੰਬਧਕਾਂ ਦਾ, ਸਮੂਹ ਡਾਕਟਰ ਸਾਹਿਬਾਨ, ਸਮੂਹ ਮੈਡੀਕਲ ਸਟਾਫ਼ ਅਤੇ ਪਿੰਡ ਅੱਟਾ ਦੇ ਸਮੂਹ ਨਗਰ ਨਿਵਾਸੀਆਂ ਦਾ ਹਾਰਦਿਕ ਧੰਨਵਾਦ ਕੀਤਾ।
          ਅੱਖਾਂ ਦੇ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਟੀ ਅਗਰਵਾਲ ਦੀ ਅਗਵਾਈ ਹੇਠਾਂ ਮਾਹਿਰ ਡਾਕਟਰਾਂ ਡਾ ਕੁਲਦੀਪ ਸਿੰਘ, ਡਾ. ਮਨਦੀਪ ਕੌਰ, ਅਪਥੈਲਮਿਕ ਅਫਸਰ ਦਲਜੀਤ ਕੌਰ ਅਤੇ ਮੈਡੀਕਲ ਟੀਮ ਨੇ ਕੈਂਪ ਵਿਚ ਆਏ 450 ਮਰੀਜ਼ਾਂ ਦਾ ਚੈੱਕਅੱਪ ਕੀਤਾ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ। ਮਰੀਜ਼ਾਂ ਦਾ ਸ਼ੂਗਰ ਟੈਸਟ ਫਰੀ ਕੀਤਾ ਗਿਆ ਅਤੇ ਦਵਾਈਆਂ ਵੀ ਫਰੀ ਦਿੱਤੀਆਂ ਗਈਆਂ ।
ਇਸ ਮੌਕੇ ਸ. ਬੀਬੀ ਰੇਸ਼ਮ ਕੌਰ ਸੋਹਲ (ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ), ਸ. ਸੁਰਜੀਤ ਸਿੰਘ ਸੋਹਲ (ਸਪੁੱਤਰ  ਸਵ: ਸ. ਸਾਧੂ ਸਿੰਘ ਸੋਹਲ), ਸ. ਦੁਮੱਣ ਸਿੰਘ ਸੋਹਲ (ਵੱਡੇ ਭਰਾ ਸਵ: ਸ. ਸਾਧੂ ਸਿੰਘ ਸੋਹਲ),  ਸ. ਕੁਲਦੀਪ ਸਿੰਘ ਸੋਹਲ ਯੂ.ਕੇ.(ਭਤੀਜਾ), ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਗੁਰਬਖਸ਼ ਸਿੰਘ, ਲੰਬੜਦਾਰ ਜਿੰਦਰ ਸਿੰਘ ਸੋਹਲ, ਪੰਚ ਅੰਗਰੇਜ਼ ਸਿੰਘ ਸੋਹਲ, ਚੂਹੜ ਸਿੰਘ ਫਲਵਾਹਾ, ਜਗਦੇਵ ਸਿੰਘ ਨੰਗਲ, ਸੋਹਨ ਸਿੰਘ ਸੋਹਨੀ, ਜੀਤਾ ਸੋਹਲ, ਮਨਜਿੰਦਰ ਸਿੰਘ ਕਲਸੀ, ਹਰਦਿਆਲ ਸਿੰਘ  ਅਤੇ ਹੋਰ ਸਮਾਜ ਸੇਵੀ ਕੈਂਪ ਵਿਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਹਾਜ਼ਰ ਸਨ।ਇਸ ਮੌਕੇ ਗੁਰੁ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ :  ਪਿੰਡ ਅੱਟਾ ਵਿਖੇ ਸਮਾਜ ਸੇਵਕ  ਸਵ: ਸ. ਸਾਧੂ ਸਿੰਘ ਸੋਹਲ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਲੱਗੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਦੀ ਤਸਵੀਰ

ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵੱਲੋਂ ਵਿਜੀਲੈਂਸ ਜਾਗਰੁਕ ਹਫਤੇ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜਾਗਰੁਕਤਾ ਸੈਮੀਨਾਰ ਕਰਵਾਇਆ

ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵੱਲੋਂ ਵਿਜੀਲੈਂਸ ਜਾਗਕ ਹਫਤੇ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜਾਗਰੁਕਤਾ ਸੈਮੀਨਾਰ ਕਰਵਾਇਆ
ਬੰਗਾ 02 ਨਵੰਬਰ :-() ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵੱਲੋਂ ਵਿਜੀਲੈਂਸ ਜਾਗਰੁਕ ਹਫਤੇ  ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਭ੍ਰਿਸ਼ਟਾਚਾਰ ਮੁਕਤ ਭਾਰਤ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਅਤੇ ਸੁੰਹ ਚੁਕਾਈ ਗਈ । ਇਸ ਮੌਕੇ  ਸੀਨੀਅਰ ਮੈਨੇਜਰ ਸ੍ਰੀ ਪ੍ਰਸ਼ੋਤਮ ਬੰਗਾ ਨੇ ਸੰਬੋਧਨ ਕਰਦੇ ਕਿਹਾ ਕਿ ਸਮਾਜ ਵਿਚ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕੇ।ਉਹਨਾਂ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੇ ਤੋਂ ਸ਼ੁਰੂਆਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਾਰੇ ਪ੍ਰਣ ਲੈਣ ਕਿ ਉਹ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਵਾਈ ਦਾ ਹਿੱਸਾ ਨਹੀਂ ਬਣਨਗੇ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਰਕਾਰੀ ਅਧਿਕਾਰੀਆਂ ਨੂੰ ਸਹਿਯੋਗ ਕਰਨਗੇ।  ਬੈਂਕ ਦੇ ਅਫਸਰ ਜੀਵਨਵੀਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਸੁਚਾਰੂ ਢੰਗ ਨਾਲ ਰੋਕਿਆ ਜਾ ਸਕਦਾ ਹੈ।ਉਹਨਾਂ ਨੇ ਸਾਰਿਆਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਚੁਕਾਉਂਦੇ ਹੋਏ ਭ੍ਰਿਸ਼ਟਾਚਾਰ ਵਿਰੁੱਧ ਖੜ੍ਹੇ ਹੋਣ ਦਾ ਸੱਦਾ ਦਿੱਤਾ। ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਰਿਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼ ਅਤੇ ਸਾਡੇ ਸਮਾਜ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਦੇ ਪ੍ਰਤੀ ਆਵਾਜ਼ ਬੁਲੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਵਿਚ ਵਿਦਿਆਰਥੀ ਵਰਗ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਇਸ ਮੌਕੇ ਸ੍ਰੀ ਮਨਿੰਦਰਪਾਲ ਸਿੰਘ ਅਫਸਰ ਪੰਜਾਬ ਐਂਡ ਸਿੰਧ ਬੈਂਕ, ਮੈਡਮ ਸਵਾਤੀ ਕੁਮਾਰੀ ਕੈਸ਼ੀਅਰ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸੁਖਮਿੰਦਰ ਕੌਰ ਤੋਂ ਇਲਾਵਾ ਕਾਲਜ ਵਿਦਿਆਰਥੀ ਹਾਜ਼ਰ ਸਨ ।
 

Saturday, 29 October 2022

ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ''ਖੇਡਾਂ ਵਤਨ ਪੰਜਾਬ ਦੀਆਂ-2022'' ਵਿਚੋਂ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨ ਲੜਕੇ-ਲੜਕੀਆਂ ਨੇ ਤਿੰਨ ਬਰਾਊਨ ਮੈਡਲ ਜਿੱਤੇ

ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ''ਖੇਡਾਂ ਵਤਨ ਪੰਜਾਬ ਦੀਆਂ-2022'' ਵਿਚੋਂ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨ ਲੜਕੇ-ਲੜਕੀਆਂ ਨੇ ਤਿੰਨ ਬਰਾਊਨ ਮੈਡਲ ਜਿੱਤੇ
ਬੰਗਾ : 29 ਅਕਤੂਬਰ : - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਸਿੱਧ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨ ਲੜਕੇ-ਲੜਕੀਆਂ ਨੇ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਜ਼ਿਲ੍ਹਾ ਫਰੀਦਕੋਟ ਵਿਖੇ ਕਰਵਾਈਆਂ ਸੂਬਾ ਪੱਧਰੀ ''ਖੇਡਾਂ ਵਤਨ ਪੰਜਾਬ ਦੀਆਂ-2022'' ਦੇ ਕੁਸ਼ਤੀ ਮੁਕਾਬਲਿਆਂ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਤਿੰਨ ਬਰਾਊਨ ਮੈਡਲ ਜਿੱਤੇ ਹਨ। ਇਸ ਸ਼ਾਨਦਾਰ ਪ੍ਰਾਪਤੀ ਬਾਰੇ ਜਾਣਕਾਰੀ ਦਿੰਦੇ ਹੋਏ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਫਰੀਦਕੋਟ ਵਿਚ ਹੋਈਆਂ ਸਨ ਜਿਸ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੀ ਕੁਸ਼ਤੀ ਟੀਮ ਵਿਚ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਫ਼ਰੀ ਟਰੇਨਿੰਗ ਪ੍ਰਾਪਤ ਕਰਨ ਵਾਲੇ ਪਹਿਲਵਾਨ ਲੜਕੇ ਅਤੇ ਪਹਿਲਵਾਨ ਲੜਕੀਆਂ ਵੀ ਸ਼ਾਮਿਲ ਸਨ। ਇਹਨਾਂ ਪਹਿਲਵਾਨਾਂ ਵਿਚੋਂ 14 ਸਾਲ ਉਮਰ ਵਰਗ ਤੇ  44 ਕਿੱਲੋਗਰਾਮ ਭਾਰ ਵਰਗ (ਲੜਕੇ) ਵਿਚ ਦਿਲਸ਼ਾਨ ਸਿੰਘ ਸੋਧੀਂ ਪੁੱਤਰ ਗੁਰਨਾਮ ਰਾਮ ਪਿੰਡ ਭਰੋ ਮਜਾਰਾ ਨੇ ਪੰਜਾਬ ਪੱਧਰ ਤੇ ਤੀਜਾ ਸਥਾਨ ਪ੍ਰਾਪਤ ਕਰ ਕੇ ਬਰਾਊਨ ਮੈਡਲ ਜਿੱਤਿਆ। ਜਦ ਕਲੱਬ ਦੀਆਂ 14 ਸਾਲ ਉਮਰ ਵਰਗ ਵਿਚ ਹੀ ਦੋ ਪਹਿਲਵਾਨ ਲੜਕੀਆਂ ਅਰਮੀਤ ਕੌਰ ਪੁੱਤਰੀ ਜਗਤਾਰ ਸਿੰਘ ਸ਼ੋਕਰ ਪਿੰਡ ਮਜਾਰੀ ਨੇ 46 ਕਿੱਲੋਗਰਾਮ ਭਾਰ ਵਰਗ (ਲੜਕੀਆਂ) ਵਿਚ ਅਤੇ ਨਵਜੀਤ ਕੌਰ ਪੁੱਤਰੀ ਚਰਨਜੀਤ ਸਿੰਘ ਪਿੰਡ ਮਾਹਿਲ ਗਹਿਲਾਂ ਨੇ 62 ਕਿੱਲੋਗਰਾਮ ਭਾਰ ਵਰਗ (ਲੜਕੀਆਂ) ਵਿਚ ਸ਼ਾਨਦਾਰ ਕੁਸ਼ਤੀ ਖੇਡ ਕੇ ਪੰਜਾਬ ਪੱਧਰ ਤੇ ਤੀਜਾ ਸਥਾਨ ਪ੍ਰਾਪਤ ਕਰ ਕੇ ਬਰਾਊਨ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ, ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕੀਤਾ ਹੈ । ਅਖਾੜੇ ਵਿਚ ਜੇਤੂ ਨੌਜਵਾਨ ਪਹਿਲਵਾਨਾਂ ਦਾ ਸਨਮਾਨ ਕਰਨ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਮਾਸਟਰ ਗੁਰਨਾਮ ਰਾਮ, ਜਗਤਾਰ ਸਿੰਘ ਸ਼ੋਕਰ ਸਰਪੰਚ ਮਜਾਰੀ, ਸਰਬਜੀਤ ਸਿੰਘ ਸਾਬਕਾ ਸਰਪੰਚ ਪਿੰਡ ਬਾਹੜੋਵਾਲ, ਕਲੱਬ ਦੇ ਕੁਸ਼ਤੀ ਕੋਚ ਬਲਬੀਰ ਬੀਰਾ ਰਾਏਪੁਰ ਡੱਬਾ, ਭੁਪਿੰਦਰ ਸਿੰਘ ਮੁਕੰਦਪੁਰ,  ਚਰਨਜੀਤ ਸਿੰਘ, ਮਾਸਟਰ ਸੁਖਵਿੰਦਰ ਝਿੰਗੜ  ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ  ਵੱਲੋਂ ਇਲਾਕੇ ਦੇ ਨੌਜਵਾਨਾਂ, ਸਕੂਲਾਂ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਵਿਰਾਸਤੀ ਮਿੱਟੀ ਵਾਲੀ ਕੁਸ਼ਤੀ ਅਤੇ ਕੌਮਾਂਤਰੀ ਗੱਦੇ ਵਾਲੀ ਤੋਂ ਇਲਾਵਾ ਫ਼ਰੀ ਸਟਾਈਲ ਕੁਸ਼ਤੀ ਦੀ ਟਰੇਨਿੰਗ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ।
ਫ਼ੋਟੋ ਕੈਪਸ਼ਨ :- ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਬਰਾਊਨ ਮੈਡਲ ਜੇਤੂ  ਪਹਿਲਵਾਨ ਅਰਮੀਤ ਕੌਰ, ਪਹਿਲਵਾਨ ਨਵਜੀਤ ਕੌਰ ਤੇ ਪਹਿਲਵਾਨ ਦਿਲਸ਼ਾਨ ਸਿੰਘ ਦਾ ਸਨਮਾਨ ਕਰਨ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਅਤੇ ਹੋਰ ਪਤਵੰਤੇ ਸੱਜਣ

Sunday, 23 October 2022

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਦੀਵਾਲੀ ਮੌਕੇ ਰੰਗੋਲੀ ਮੁਕਾਬਲੇ ਹੋਏ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਦੀਵਾਲੀ ਮੌਕੇ ਰੰਗੋਲੀ ਮੁਕਾਬਲੇ ਹੋਏ
ਵਧੀਆ ਰੰਗੋਲੀ ਬਣਾ ਕੇ ਨੇਹਾ ਅਤੇ ਦਵਿੰਦਰਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ
ਬੰਗਾ 23 ਅਕਤੂਬਰ : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਦੀਵਾਲੀ ਮੌਕੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਸ਼ਾਨਦਾਰ ਰੰਗੋਲੀ ਕਲਾ ਦਾ ਪ੍ਰਦਰਸ਼ਨ ਕਰਕੇ ਨੇਹਾ ਅਤੇ ਦਵਿੰਦਰਪ੍ਰੀਤ ਕੌਰ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਰੰਗੋਲੀ ਮੁਕਾਬਲੇ ਵਿਚ ਪਹਿਲੇ ਫਾਈਨਲਿਸਟ ਦਿਆ ਕੁਮਾਰੀ, ਇਸ਼ਹਾਨਪ੍ਰੀਤ ਕੌਰ ਦੀ ਟੀਮ ਅਤੇ ਦੂਜੇ ਫਾਈਨਲਿਸਟ ਜਾਨਵੀ ਨਿਗਾਹ, ਸਾਜਨਾ ਅਤੇ ਕੋਮਲਪ੍ਰੀਤ ਕੌਰ ਦੀ ਟੀਮ ਨੂੰ ਚੁਣਿਆ ਗਿਆ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਰੰਗੋਲੀ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਇਨਾਮ ਦੇ ਕੇ ਸਨਮਾਨਿਤ ਕੀਤਾ। ਸ. ਢਾਹਾਂ ਨੇ ਰੰਗੋਲੀ ਰਾਹੀਂ ਰੰਗਾਂ ਦੀ ਮਹੱਤਤਾ ਤੇ ਦੀਵਾਲੀ ਦੇ ਤਿਉਹਾਰ ਦੀ ਮਹਾਨਤਾ ਬਾਰੇ ਵਿਦਿਆਰਥੀਆਂ ਨੂੰ ਜਾਗਰੁਕ ਕਰਵਾਉਣ ਦੇ ਉੱਦਮ ਲਈ ਅਧਿਆਪਕਾਂ ਦੀ ਸ਼ਲਾਘਾ ਵੀ ਕੀਤੀ । ਇਸ ਮੌਕੇ ਸ੍ਰੀ ਰਾਜਦੀਪ ਥਿਡਵਾਰ ਅਸਿਸਟੈਂਟ ਪੋ੍ਰਫੈਸਰ ਨੇ ਧੰਨਵਾਦੀ ਸ਼ਬਦ ਕਹੇ। ਰੰਗੋਲੀ ਮੁਕਾਬਲੇ ਦੇ ਜੱਜ ਸ. ਵਰਿੰਦਰ ਸਿੰਘ ਬਰਾੜ ਐਚ ਆਰ ਐਡਿਮਨ ਅਤੇ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਸਨ। ਇਸ ਮੌਕੇ ਮੈਡਮ ਪ੍ਰਭਜੋਤ ਕੌਰ ਖਟਕੜ, ਸ. ਰਣਜੀਤ ਸਿੰਘ ਮਾਨ, ਮੈਡਮ ਗਗਨਦੀਪ ਕੌਰ, ਮੈਡਮ ਅਮਨਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ ਅਤੇ ਕਾਲਜ ਵਿਦਿਆਰਥੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਦੀਵਾਲੀ ਮੌਕੇ ਰੰਗੋਲੀ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕਰਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ


Friday, 21 October 2022

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਹੋਇਆ ਸਾਲਾਨਾ ਇਨਾਮ ਵੰਡ ਸਮਾਰੋਹ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਹੋਇਆ ਸਾਲਾਨਾ ਇਨਾਮ ਵੰਡ ਸਮਾਰੋਹ
ਬੰਗਾ : - 21 ਅਕਤੂਬਰ : - () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸ. ਨਵਜੋਤ ਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਸਾਲਾਨਾ ਇਨਾਮ ਵੰਡ ਸਮਾਗਮ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ।ਮਾਣਯੋਗ ਡਿਪਟੀ ਕਮਿਸ਼ਨਰ  ਸ. ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਜੀਵਨ ਵਿਚ ਪੜ੍ਹਾਈ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਮੂਹ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਕੇ ਜੀਵਨ ਵਿਚ ਕਾਮਯਾਬ ਹੋਣ ਲਈ ਪ੍ਰੇਰਿਆ। ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਨੂੰ ਇਲਾਕੇ ਵਿਚ ਵਧੀਆ ਸਿੱਖਿਆ ਸੰਸਥਾ ਸਥਾਪਿਤ ਕਰਕੇ ਇਲਾਕੇ ਦੇ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਦੇ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ. ਨਵਜੋਤ ਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਸਮਾਗਮ ਵਿਚ ਵਿਸ਼ੇਸ਼ ਤੌਰ ਪੁੱਜ ਕੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਅਤੇ ਸਨਮਾਨ ਦੇਣ ਲਈ ਹਾਰਦਿਕ ਧੰਨਵਾਦ ਕੀਤਾ। ਸ. ਕਾਹਮਾ ਨੇ ਸਕੂਲ ਵਿਦਿਆਰਥੀਆਂ ਲਈ ਤਿੰਨ ਕਰੋੜ ਦੀ ਲਾਗਤ ਵਾਲਾ ਬਹੁਮੰਤਵੀ ਆਡੀਟੋਰੀਅਮ ਹਾਲ ਬਣਾਉਣ ਦਾ ਵੀ ਐਲਾਨ ਕੀਤਾ।ਸ. ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਸ਼ਾਨਦਾਰ ਪੇਸ਼ਕਾਰੀ ਲਈ ਵਧਾਈਆਂ ਦਿੱਤੀਆਂ ਅਤੇ ਸਕੂਲ ਵਿਦਿਆਰਥੀਆਂ ਨੂੰ ਇੰਟਰਨੈਸ਼ਨਲ ਪੱਧਰ ਦੀ ਵਿੱਦਿਆ ਪ੍ਰਦਾਨ ਕਰਨ ਹੋਰ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਵਿਚ ਪ੍ਰਿੰਸੀਪਲ ਵਨੀਤਾ ਚੋਟ ਨੇ ਮੁੱਖ ਮਹਿਮਾਨ ਅਤੇ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ ਦੇਸ਼ ਦੇ ਵੱਖ ਵੱਖ ਰਾਜਾਂ ਦੇ ਲੋਕ ਨਾਚਾਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਮੂਹ ਮਹਿਮਾਨਾਂ ਅਤੇ ਸਰੋਤਿਆਂ ਦਾ ਮਨ ਮੋਹ ਲਿਆ। ਇਸ ਸਮੇਂ ਸਕੂਲ ਦੇ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ 'ਚ ਗਿੱਧਾ, ਭੰਗੜਾ, ਸਕਿੱਟਾਂ, ਕੋਰੀਓਗ੍ਰਾਫੀਆਂ ਆਦਿ ਪੇਸ਼ ਕਰ ਕੇ ਦਰਸ਼ਕਾਂ ਤੋਂ ਵਾਹ-ਵਾਹ ਖੱਟੀ। ਸਮਾਗਮ ਦੌਰਾਨ ਪੜ੍ਹਾਈ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਕੂਲ ਦੇ ਸਟਾਫ ਅਤੇ ਟਰੱਸਟ ਸਟਾਫ ਵੱਲੋਂ ਆਪਣਾ ਯੋਗਦਾਨ ਪਾਇਆ ਗਿਆ। ਰਮਨ ਕੁਮਾਰ ਅਤੇ ਮੈਡਮ ਪਰਮਜੀਤ ਕੌਰ ਵੱਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਬਾਖੂਬੀ ਸਟੇਜ ਸੰਚਾਲਨਾ ਕੀਤੀ। ਇਸ ਸਮਾਗਮ 'ਚ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸਮੂਹ ਅਧਿਆਪਕ, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।
ਫੋਟੋ ਕੈਪਸ਼ਨ : ਮੁੱਖ ਮਹਿਮਾਨ  ਨਵਜੋਤ ਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਆਪਣੇ ਕਰ ਕਮਲਾਂ ਨਾਲ ਸਕੂਲ ਦੇ ਸਲਾਨਾ ਸਮਾਗਮ ਦਾ ਰਿਬਨ ਕੱਟ ਕੇ ਉਦਘਾਟਨ ਕਰਦੇ, ਨਾਲ ਹਨ ਹਰਦੇਵ ਸਿੰਘ ਕਾਹਮਾ, ਬਰਜਿੰਦਰ ਸਿੰਘ ਢਾਹਾਂ ਅਤੇ ਹੋਰ ਪਤਵੰਤੇ। (ਹੇਠਾਂ) ਸਕੂਲ ਵਿਦਿਆਰਥੀ ਪੰਜਾਬ ਦੇ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਕਰਦੇ ਹੋਏ

Wednesday, 19 October 2022

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਬੰਗਾ 19 ਅਕਤੂਬਰ :-  ਸਮੂਹ ਸਾਧ ਸੰਗਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦਾ  ਪ੍ਰਕਾਸ਼ ਪੁਰਬ ਬੜੇ ਸਤਿਕਾਰ ਤੇ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸਵੇਰੇ ਸਹਿਜ ਪਾਠ ਸਾਹਿਬ ਜੀ ਭੋਗ ਪਾਏ ਗਏ।  ਉਪਰੰਤ ਮਹਾਨ ਗੁਰਮਤਿ ਸਮਾਗਮ ਵਿਚ ਭਾਈ ਗੁਰਬਚਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ  ਗੁ: ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੇ ਕੀਰਤਨੀ ਜਥਿਆਂ ਨੇ ਧੰਨ ਧੰਨ ਗੁਰੂ ਰਾਮ ਦਾਸ ਜੀ ਸਾਹਿਬ ਜੀ ਦੀ ਉਚਾਰਣ ਕੀਤੀ ਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਜਥੇਦਾਰ ਤਰਲੋਚਨ ਸਿੰਘ ਦੁਪਾਲਪੁਰੀ ਸਾਬਕਾ ਮੈਂਬਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਨੇ ਸਮੂਹ ਸੰਗਤਾਂ ਨੂੰ ਚੌਥੇ ਪਾਤਸ਼ਾਹ ਧੰਨ ਧੰਨ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਗੁਰੂ ਜੀ ਦੇ ਜੀਵਨ ਅਤੇ ਗੁਰ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ।  ਉਨ੍ਹਾਂ ਕਿਹਾ ਕਿ ਗੁਰੂ  ਰਾਮਦਾਸ ਜੀ ਦਾ ਸਾਦਗੀ ਭਰਿਆ ਜੀਵਨ ਅਤੇ ਉਨ੍ਹਾਂ ਦੁਆਰਾ ਰਚਿਤ ਬਾਣੀ ਸਾਨੂੰ ਚੰਗੀ ਜੀਵਨ ਜਾਂਚ ਸਿਖਾਉਂਦੀ ਹੈ। ਬੁਲਾਰਿਆਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਦੇ ਹੋਏ ਲੋਕ ਸੇਵਾ ਦੇ ਕਾਰਜ ਕਰਨ ਲਈ ਵੀ  ਪ੍ਰੇਰਿਆ। ਸਮਾਗਮ ਦੌਰਾਨ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਬਾਖ਼ੂਬੀ ਸਟੇਜ ਦੀ ਸੰਚਾਲਨਾ ਕੀਤੀ।  ਗੁਰਮਤਿ ਸਮਾਗਮ ਵਿਚ ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਵਰਿੰਦਰ ਸਿੰਘ ਬਰਾੜ ਐੱਚ ਆਰ ਅਤੇ ਐਡਿਮਿਨ, ਮਹਿੰਦਰਪਾਲ ਸਿੰਘ  ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ  ਤੋਂ ਇਲਾਵਾ ਗੁਰ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਸਮੂਹ ਡਾਕਟਰ ਸਾਹਿਬਾਨ, ਸਮੂਹ ਨਰਸਿੰਗ ਸਟਾਫ਼, ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।  ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਫੋਟੋ ਕੈਪਸ਼ਨ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਗੁਰਬਾਣੀ ਕੀਰਤਨ ਕਰਦੇ ਹੋਏ ਭਾਈ ਗੁਰਬਚਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਹਰਦੇਵ ਸਿੰਘ ਕਾਹਮਾ, ਜਥੇਦਾਰ ਤਰਲੋਚਨ ਸਿੰਘ ਦੁਪਾਲਪੁਰੀ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ

Thursday, 13 October 2022

ਕਾਰਲਟਨ ਯੂਨੀਵਰਸਿਟੀ ਕੈਨੇਡਾ ਤੋਂ ਨਰਸਿੰਗ ਪ੍ਰੋਗਰਾਮ ਪਾਸ ਕਰਨ ਵਾਲੇ ਢਾਹਾਂ ਕਲੇਰਾਂ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਕਨੈਡੀਅਨ ਕੌਂਸਲੇਟ ਜਰਨਲ ਨੇ ਸਰਟੀਫਿਕੇਟ ਤਕਸੀਮ ਕੀਤੇ

ਕਾਰਲਟਨ ਯੂਨੀਵਰਸਿਟੀ ਕੈਨੇਡਾ ਤੋਂ ਨਰਸਿੰਗ ਪ੍ਰੋਗਰਾਮ ਪਾਸ ਕਰਨ ਵਾਲੇ ਢਾਹਾਂ ਕਲੇਰਾਂ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਕਨੈਡੀਅਨ ਕੌਂਸਲੇਟ ਜਰਨਲ ਨੇ ਸਰਟੀਫਿਕੇਟ ਤਕਸੀਮ ਕੀਤੇ

ਬੰਗਾ : 13 ਅਕਤੂਬਰ  :- ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਕਾਰਲਟਨ ਯੂਨੀਵਰਸਿਟੀ ਕੈਨੇਡਾ ਤੋਂ ਪ੍ਰੋਫੈਸ਼ਨਲ ਡਿਵੈਲਪਮੈਂਟ ਪ੍ਰੋਗਰਾਮ ਇਨ ਨਰਸਿੰਗ ਕੋਰਸ ਪਾਸ ਕਰਨ ਵਾਲੇ ਕਾਲਜ ਵਿਦਿਆਰਥੀਆਂ ਨੂੰ ਅੱਜ ਸ੍ਰੀ ਫ੍ਰੈਂਕੋਇਸ ਡੁਟਿਲ ਕੌਂਸਲੇਟ ਜਨਰਲ ਆਫ਼ ਕੈਨੇਡਾ (ਚੰਡੀਗੜ੍ਹ) ਨੇ ਆਪਣੇ ਕਰ ਕਮਲਾਂ ਨਾਲ ਸਰਟੀਫਿਕੇਟ ਤਕਸੀਮ ਕੀਤੇ ਅਤੇ ਕੋਰਸ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ । ਸਰਟੀਫਿਕੇਟ ਸਰਮਨੀ ਮੌਕੇ ਸ੍ਰੀ  ਫ੍ਰੈਂਕੋਇਸ ਡੁਟਿਲ  ਨੇ ਨਰਸਿੰਗ ਕਾਲਜ  ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਵੱਲੋਂ ਪੰਜਾਬ ਦੇ ਪੇਂਡੂ ਅਤੇ ਪੱਛੜੇ ਖੇਤਰ ਵਿਚ ਨਰਸਿੰਗ ਵਿੱਦਿਆ ਦੀ ਵੱਡੀ ਸੰਸਥਾ ਸਥਾਪਿਤ ਕਰ ਕੇ ਲੜਕੀਆਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਕਰਨ ਦੇ ਕਾਰਜ ਦੀ ਭਾਰੀ ਸ਼ਲਾਘਾ ਕੀਤੀ। ਆਪਣੇ ਸੰਬੋਧਨ ਵਿਚ ਸ੍ਰੀ  ਫ੍ਰੈਂਕੋਇਸ ਡੁਟਿਲ ਨੇ ਢਾਹਾਂ ਕਲੇਰਾਂ ਨਰਸਿੰਗ ਕਾਲਜ ਦਾ ਧੰਨਵਾਦ ਕਰਦੇ ਕਿਹਾ ਕਿ,''ਇਸ ਕਾਲਜ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਨਰਸਿੰਗ ਵਿਦਿਆਰਥੀ ਕੈਨੇਡਾ ਦੀਆਂ ਵੱਖ-ਵੱਖ ਸਿਹਤ ਸੇਵਾਵਾਂ ਅਤੇ ਮੈਡੀਕਲ ਲੀਡਰਸ਼ਿਪ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ''। ਉਨ੍ਹਾਂ ਨੇ ਮੌਜੂਦਾ ਸਮੇਂ ਇੰਟਰਨੈਸ਼ਨਲ ਲੈਵਲ 'ਤੇ ਨਰਸਿੰਗ ਕਿੱਤੇ ਦੀ ਲੋੜ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ, ''ਕੈਨੇਡਾ ਵਿਚ ਮੈਡੀਕਲ ਸਿਹਤ ਸੇਵਾਵਾਂ ਦੇ ਖੇਤਰ ਵਿਚ ਨਰਸਾਂ ਦੀ ਬਹੁਤ ਲੋੜ ਹੈ, ਇਸ ਲਈ ਨਰਸਿੰਗ ਵਿਦਿਆਰਥੀ ਨੂੰ ਪੂਰੀ ਮਿਹਨਤ ਨਾਲ ਆਪਣੀ ਪੜ੍ਹਾਈ ਕਰਨੀ ਚਾਹੀਦੀ ਹੈ।'' ਇਸ ਮੌਕੇ ਸ੍ਰੀ  ਫ੍ਰੈਂਕੋਇਸ ਡੁਟਿਲ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਭੇਟ ਕੀਤੀਆਂ ।
            ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਨੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਵਿੱਦਿਅਕ ਅਦਾਰਿਆਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਦੀ ਲੜਕੀਆਂ ਲਈ ਸਿੱਖਿਅਤ ਕਰਨ ਅਤੇ ਉਨ੍ਹਾਂ ਨੂੰ ਰੁਜ਼ਗਾਰ ਪ੍ਰਾਪਤੀ ਦੇ ਕਾਬਲ ਬਣਾਉਣ ਲਈ ਇਹ ਨਰਸਿੰਗ ਕਾਲਜ ਸਥਾਪਿਤ ਕੀਤਾ ਗਿਆ ਸੀ। ਇਸ ਨਰਸਿੰਗ ਕਾਲਜ ਤੋਂ ਦੋ ਹਜ਼ਾਰ ਤੋਂ ਵੱਧ ਲੜਕੀਆਂ ਨਰਸਿੰਗ ਦੀ ਡਿਗਰੀ ਪ੍ਰਾਪਤ ਕਰ ਕੇ ਦੇਸ ਵਿਦੇਸ਼ ਵਿਚ ਵੱਖ ਵੱਖ ਮੈਡੀਕਲ ਅਤੇ ਸਿਹਤ ਸੰਸਥਾਵਾਂ ਵਿਚ ਆਪਣੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ,''ਆਉਣ ਵਾਲੇ ਸਮੇਂ ਵਿਚ ਢਾਹਾਂ ਕਲੇਰਾਂ ਵਿਖੇ ਨਰਸਿੰਗ ਕਾਲਜ ਅਤੇ ਹਸਪਤਾਲ ਵਿਚ ਅਨੇਕਾਂ ਵਿਭਾਗਾਂ ਦਾ ਵਾਧਾ ਕੀਤਾ ਜਾ ਰਿਹਾ। ਇਹਨਾਂ ਨਾਲ ਨਰਸਿੰਗ ਵਿਦਿਆਰਥੀਆਂ ਨੂੰ ਇੰਟਰਨੈਸ਼ਨਲ ਪੱਧਰ ਦੀ ਵਧੀਆ ਸਿੱਖਿਆ ਪ੍ਰਾਪਤ ਕਰਨ ਮੌਕਾ ਮਿਲੇਗਾ ਅਤੇ ਇਲਾਕਾ ਨਿਵਾਸੀਆਂ ਵਧੀਆ ਮੈਡੀਕਲ ਸਹੂਲਤਾਂ ਮਿਲਣਗੀਆਂ।''
            ਡਾ. ਐੱਸ ਐੱਸ ਗਿੱਲ  ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ (ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ)  ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਪੇਂਡੂ ਖੇਤਰ ਦਾ ਪਹਿਲਾ ਨਰਸਿੰਗ ਕਾਲਜ ਸੀ।ਡਾ. ਗਿੱਲ ਨੇ ਕਿਹਾ ਕਿ,''ਇਸ ਨਰਸਿੰਗ ਕਾਲਜ ਕਰਕੇ ਹੀ ਆਮ ਲੋਕਾਂ ਵਿਚ ਆਪਣੇ ਬੱਚਿਆਂ ਨੂੰ ਨਰਸਿੰਗ ਸਿੱਖਿਆ ਪ੍ਰਦਾਨ ਕਰਨ ਦਾ ਉਤਸ਼ਾਹ ਪ੍ਰਾਪਤ ਹੋਇਆ ਸੀ ਅਤੇ ਢਾਹਾਂ ਕਲੇਰਾਂ ਤੋਂ ਪ੍ਰੇਰਣਾ ਲੈ ਕੇ ਪੰਜਾਬ ਵਿਚ ਇੱਕ ਸੌ ਤੋਂ ਵੱਧ ਨਰਸਿੰਗ ਕਾਲਜ ਸਥਾਪਿਤ ਹੋ ਚੁੱਕੇ ਹਨ।''
           ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਨੇ ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਕਿਹਾ ਅਤੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ । ਇਸ ਤੋਂ ਪਹਿਲਾਂ ਟਰੱਸਟ ਦਫਤਰ ਵਿਖੇ ਸ੍ਰੀ ਫ੍ਰੈਕੋਇਸ ਡੁਟਿਲ ਕੌਂਸਲੇਟ ਜਨਰਲ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ  ਉਹਨਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਦੌਰਾ ਵੀ ਕੀਤਾ।
        ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਵਿਖੇ ਸਰਟੀਫਿਕੇਟ ਸਰਮਨੀ ਸਮਾਗਮ ਵਿਚ ਸ.ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮਹਿੰਦਰਪਾਲ ਸਿੰਘ ਸੁਪਰਡੈਂਟ, ਮੈਡਮ ਸੁਖਮਿੰਦਰ ਕੌਰ, ਮੈਡਮ ਜੋਤਸਨਾ ਕੁਮਾਰੀ, ਮੈਡਮ ਰਾਬੀਆ ਹਾਟਾ, ਮੈਡਮ ਸਰੋਜ ਬਾਲਾ,  ਮੈਡਮ ਗਗਨਦੀਪ ਕੌਰ ਤੋਂ ਇਲਾਵਾ ਸਮੂਹ ਨਰਸਿੰਗ ਅਧਿਆਪਕ ਅਤੇ ਵਿਦਿਆਰਥੀ ਸਰਟੀਫਿਕੇਟ ਸਰਮਨੀ ਵਿਚ ਹਾਜ਼ਰ ਸਨ।

ਫ਼ੋਟੋ ਕੈਪਸ਼ਨ : ਕਾਰਲਟਨ ਯੂਨੀਵਰਸਿਟੀ ਕੈਨੇਡਾ ਤੋਂ ਨਰਸਿੰਗ ਪ੍ਰੋਗਰਾਮ ਪਾਸ ਕਰਨ ਵਾਲੀ  ਵਿਦਿਆਰਥਣ ਪ੍ਰਭਜੋਤ ਕੌਰ ਨੂੰ ਸਰਟੀਫਿਕੇਟ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਸ੍ਰੀ ਫ੍ਰੈਂਕੋਇਸ ਡੁਟਿਲ ਕੌਂਸਲੇਟ ਜਨਰਲ ਆਫ਼ ਕੈਨੇਡਾ (ਚੰਡੀਗੜ੍ਹ) ਨਾਲ ਸਹਿਯੋਗ ਦੇ ਰਹੇ ਹਨ ਸ. ਬਰਜਿੰਦਰ ਸਿੰਘ ਢਾਹਾਂ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ, ਰਮਨਦੀਪ ਕੌਰ ਵਾਈਸ ਪ੍ਰਿੰਸੀਪਲ

Tuesday, 11 October 2022

ਕੂਨਰ ਪਰਿਵਾਰ ਵੱਲੋਂ ਸਵ: ਮਾਤਾ ਮਹਿੰਦਰ ਕੌਰ ਦੀ ਮਿੱਠੀ ਯਾਦ ਵਿਚ ਚਿੱਟਾ ਮੋਤੀਆ ਮੁਕਤ ਲਹਿਰ ਲਈ ਹਸਪਤਾਲ ਢਾਹਾਂ ਕਲੇਰਾਂ ਨੂੰ ਦੋ ਲੱਖ ਰੁਪਏ ਦਾ ਦਾਨ

ਕੂਨਰ ਪਰਿਵਾਰ ਵੱਲੋਂ ਸਵ: ਮਾਤਾ ਮਹਿੰਦਰ ਕੌਰ ਦੀ ਮਿੱਠੀ ਯਾਦ ਵਿਚ ਚਿੱਟਾ ਮੋਤੀਆ ਮੁਕਤ ਲਹਿਰ ਲਈ ਹਸਪਤਾਲ ਢਾਹਾਂ ਕਲੇਰਾਂ ਨੂੰ ਦੋ ਲੱਖ ਰੁਪਏ ਦਾ ਦਾਨ
ਬੰਗਾ : 11 ਅਕਤੂਬਰ : -() ਪਿੰਡ ਡਘਾਮ ਦੇ ਜੱਦੀ ਅਤੇ ਨਿਊਜ਼ੀਲੈਂਡ ਵੱਸਦੇ ਕੂਨਰ ਪਰਿਵਾਰ ਨੇ ਸਵ: ਬੀਬੀ ਮਹਿੰਦਰ ਕੌਰ ਸੁਪਤਨੀ ਸ. ਸਰਵਣ ਸਿੰਘ ਕੂਨਰ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਲੋੜਵੰਦ ਅੱਖਾਂ ਦੇ ਮਰੀਜ਼ਾਂ ਦੀ ਬਿਮਾਰੀ ਚਿੱਟਾ ਮੋਤੀਆਬਿੰਦ ਦੇ ਖਾਤਮੇ ਲਈ ਮੁਫਤ ਅਪਰੇਸ਼ਨ ਕਰਨ ਲਈ ਚਲਾਈ ਜਾ ਰਹੀ ਚਿੱਟਾ ਮੋਤੀਆ ਮੁਕਤ ਲਹਿਰ ਲਈ ਦੋ ਲੱਖ ਰੁਪਏ ਦਾਨ ਦਿੱਤਾ ਹੈ। ਕੂਨਰ ਪਰਿਵਾਰ ਵੱਲੋਂ ਸਵ: ਬੀਬੀ ਮਹਿੰਦਰ ਕੌਰ ਦੇ ਪਤੀ ਸ. ਸਰਵਣ ਸਿੰਘ ਕੂਨਰ ਅਤੇ ਬੇਟੇ  ਬਲਵਿੰਦਰ ਸਿੰਘ ਕੂਨਰ ਨੇ ਮਾਨਵਤਾ ਦੀ ਭਲਾਈ ਦੀ ਨਿਸ਼ਕਾਮ ਸੇਵਾ ਕਰਦੇ ਹੋਏ ਢਾਹਾਂ ਕਲੇਰਾਂ ਹਸਪਤਾਲ ਵਿਖੇ ਆ ਕੇ ਦਾਨ ਦੀ ਰਕਮ ਭੇਟ ਕੀਤੀ। ਇਸ ਮੌਕੇ ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਨੇ ਕੂਨਰ ਪਰਿਵਾਰ ਦਾ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋੜਵੰਦ ਅੱਖਾਂ ਦੇ ਮਰੀਜ਼ਾਂ ਦੀ ਬਿਮਾਰੀ ਚਿੱਟਾ ਮੋਤੀਆਬਿੰਦ ਦੇ ਖਾਤਮੇ ਲਈ ਚੱਲ ਰਹੀ ਚਿੱਟਾ ਮੋਤੀਆ ਮੁਕਤ ਲਹਿਰ ਵਿਚ ਦਾਨ ਦੇਣ ਦਾ ਤਹਿ ਦਿਲੋਂ ਹਾਰਦਿਕ ਧੰਨਵਾਦ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਕੂਨਰ ਨੇ ਗੱਲਬਾਤ ਕਰਦੇ ਕਿਹਾ ਕਿ ਉਹਨਾਂ ਦਾ ਸਮੂਹ ਪਰਿਵਾਰ ਆਉਣ ਵਾਲੇ ਸਮੇਂ ਵਿਚ ਵੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਕੇ ਦੇ ਲੋੜਵੰਦ ਮਰੀਜ਼ਾਂ ਲਈ ਚੱਲ ਰਹੇ ਵੱਖ ਵੱਖ ਭਲਾਈ ਕਾਰਜਾਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਵੇਗਾ। ਹਸਪਤਾਲ ਪ੍ਰਬੰਧਕਾਂ ਵੱਲੋਂ ਦਾਨੀ ਸਰਵਣ ਸਿੰਘ ਕੂਨਰ, ਬਲਵਿੰਦਰ ਸਿੰਘ ਕੂਨਰ ਅਤੇ ਜਰਨੈਲ ਸਿੰਘ ਕੂਨਰ ਦਾ ਸਿਰੋਪਾ ਭੇਟ ਕਰ ਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ  ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ  ਅਤੇ ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਦਾਨੀ ਕੂਨਰ ਪਰਿਵਾਰ ਵੱਲੋਂ ਪਿੰਡ ਡਘਾਮ ਦਾ ਬੈਡ ਵੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਵਿਖੇ ਫਰੀ ਕਰਵਾਇਆ ਹੋਇਆ ਹੈ। 
ਫੋਟੋ ਕੈਪਸ਼ਨ :  ਢਾਹਾਂ ਕਲੇਰਾਂ ਵਿਖੇ ਸਰਵਣ ਸਿੰਘ ਕੂਨਰ, ਬਲਵਿੰਦਰ ਸਿੰਘ ਕੂਨਰ ਅਤੇ ਜਰਨੈਲ ਸਿੰਘ ਕੂਨਰ ਦਾ ਸਨਮਾਨ ਕਰਦੇ ਹੋਏ  ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ  ਅਤੇ ਹੋਰ ਪਤਵੰਤੇ

Saturday, 8 October 2022

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੀ ਸਾਲਾਨਾ ਦੋ ਦਿਨਾਂ ਸਪੋਰਟਸ ਮੀਟ ਵਿਚ ਸੰਪਨ

ਖੇਡਾਂ ਖੇਡਣ ਨਾਲ ਵਿਦਿਆਰਥੀਆਂ ਦਾ ਜੀਵਨ ਅਨੁਸ਼ਾਸਨ ਵਾਲਾ ਬਣਦਾ ਹੈ : ਡਾ. ਗਿੱਲ
ਭਾਈ ਸਤੀ ਦਾਸ ਜੀ ਹਾਊਸ ਨੇ ਜਿੱਤੀ ਓਵਰ ਆਲ ਟਰਾਫੀ

ਬੰਗਾ : 08 ਅਕਤੂਬਰ :   ''ਖੇਡਾਂ ਖੇਡਣ ਨਾਲ ਵਿਦਿਆਰਥੀਆਂ ਦਾ ਜੀਵਨ ਅਨੁਸ਼ਾਸਨ ਵਾਲਾ ਬਣਦਾ ਹੈ ਅਤੇ ਅਨੁਸ਼ਾਸਨ ਵਿਚ ਰਹਿਣ ਵਾਲੇ ਵਿਦਿਆਰਥੀ ਹਮੇਸ਼ਾ ਜੀਵਨ ਵਿਚ ਕਾਮਯਾਬ ਹੁੰਦੇ ਹਨ,'' ਇਹ ਵਿਚਾਰ ਅੱਜ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਵਿਖੇ ਸਾਲਾਨਾ ਦੋ ਦਿਨਾਂ ਸਪੋਰਟਸ ਮੀਟ ਦੇ ਇਨਾਮ ਵੰਡ ਸਮਾਗਮ ਵਿਚ ਮੁੱਖ ਮਹਿਮਾਨ ਡਾ. ਐੱਸ ਐੱਸ ਗਿੱਲ ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਨੇ ਪ੍ਰਗਟਾਏ। ਡਾ. ਗਿੱਲ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸ਼ਾਨਦਾਰ ਖੇਡ ਭਾਵਨਾ ਨਾਲ ਖੇਡ ਮੁਕਾਬਲਿਆਂ ਵਿਚ ਭਾਗ ਲੈ ਕੇ ਮੈਡਲ ਜਿੱਤਣ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਭੇਟ ਕੀਤੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਵਨੀਤਾ ਚੋਟ ਨੇ ਮੁੱਖ ਮਹਿਮਾਨ ਅਤੇ ਸਮੂਹ ਪਤਵੰਤੇ ਸੱਜਣਾਂ ਨੂੰ ਜੀ ਆਇਆਂ  ਕਿਹਾ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਨ ਲਈ ਧੰਨਵਾਦ ਕੀਤਾ।
               ਅੱਜ ਖੇਡਾਂ ਦੇ ਦੂਜੇ ਦਿਨ ਫੁੱਟਬਾਲ, ਰਗਬੀ ਅਤੇ ਰੱਸਾ ਕੱਸੀ ਦੇ ਮੁਕਾਬਲੇ ਹੋਏ।  ਦੋ ਦਿਨਾਂ ਸਪੋਰਟਸ ਮੀਟ ਦੌਰਾਨ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਕਰਕੇ  ਓਵਰਆਲ ਟਰਾਫੀ ਭਾਈ ਸਤੀ ਦਾਸ ਜੀ ਹਾਊਸ ਨੇ ਜਿੱਤੀ । ਵੱਖ ਵੱਖ ਖੇਡ ਮੁਕਾਬਲਿਆਂ ਵਿਚ ਪਹਿਲੇ ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਖਿਡਾਰੀਆਂ ਨੂੰ ਮੁੱਖ ਮਹਿਮਾਨ  ਡਾ. ਐੱਸ ਐੱਸ ਗਿੱਲ ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਨੇ ਆਪਣੇ ਕਰ ਕਮਲਾਂ ਨਾਲ  ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ  ਕੀਤਾ। ਉਨ੍ਹਾਂ ਦਾ ਸਹਿਯੋਗ  ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਅਤੇ ਪ੍ਰਿੰਸੀਪਲ ਵਨੀਤਾ ਚੋਟ ਨੇ ਦਿੱਤਾ।  ਇਸ ਮੌਕੇ ਸਟੇਜ ਸੰਚਾਲਨ ਅਤੇ ਕੁਮੈਂਟਰੀ ਦੀ ਜ਼ਿੰਮੇਵਾਰੀ ਅਧਿਆਪਕ ਰਮਨ ਕੁਮਾਰ ਨੇ ਬਾਖੂਬੀ ਨਿਭਾਈ।
              ਇਸ ਦੋ ਦਿਨਾ ਸਾਲਾਨਾ ਸਪੋਰਟਸ ਮੀਟ ਮੌਕੇ ਮਾਸਟਰ ਲਾਲ ਚੰਦ ਔਜਲਾ, ਭਾਈ ਜੋਗਾ ਸਿੰਘ, ਜਸਬੀਰ ਕੌਰ ਡੀ ਪੀ ਈ, ਕੋਮਲ ਡੀ ਪੀ, ਸੁਖਵਿੰਦਰ ਸਿੰਘ, ਗਗਨ ਅਹੂਜਾ, ਗੌਰਵ ਜੋਸ਼ੀ, ਮੈਡਮ ਬਲਜੀਤ ਕੌਰ, ਮੈਡਮ ਜਸਪਿੰਦਰ ਕੌਰ, ਮੈਡਮ ਰਸ਼ਪਾਲ ਕੌਰ, ਭਾਈ ਮਨਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਗੰਗਾ ਸਿੰਘ ਤੋਂ ਇਲਾਵਾ ਸਮੂਹ ਟੀਚਿੰਗ,  ਨਾਨ ਟੀਚਿੰਗ ਸਟਾਫ਼ ਅਤੇ ਸਮੂ ਸਕੂਲ ਵਿਦਿਆਰਥੀ  ਵੀ ਹਾਜ਼ਰ ਸਨ।

ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ- ਕਲੇਰਾਂ  ਵਿਖੇ ਅੱਜ ਸਾਲਾਨਾ ਦੋ ਦਿਨਾਂ ਸਪੋਰਟਸ ਮੀਟ ਵਿਚ ਫੁੱਟਬਾਲ ਵਿਚ ਪਹਿਲੇ ਨੰਬਰ ਰਹਿਣ ਵਾਲੀ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਡਾ. ਐੱਸ ਐੱਸ ਗਿੱਲ ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ  ਨਾਲ ਹਨ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ  ਅਤੇ ਹੋਰ ਪਤਵੰਤੇ

Friday, 7 October 2022

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ- ਕਲੇਰਾਂ ਦੀ ਸਾਲਾਨਾ ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਆਰੰਭ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ- ਕਲੇਰਾਂ ਦੀ  ਸਾਲਾਨਾ ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਆਰੰਭ
ਬੰਗਾ :  7 ਅਕਤੂਬਰ  : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਾਲਾਨਾ ਦੋ ਦਿਨਾਂ ਇੰਟਰ ਹਾਊਸ ਸਪਰੋਟਸ ਮੀਟ ਅੱਜ ਆਰੰਭ ਹੋ ਗਈ । ਇਸ ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਦਾ ਉਦਘਾਟਨ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੇ ਕੀਤਾ। ਇਸ ਮੌਕੇ ਉਹਨਾਂ ਦਾ ਸਹਿਯੋਗ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ ਅਤੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ  ਦਿੱਤਾ।
               ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਖਿਡਾਰੀਆਂ ਨੂੰ ਅਨੁਸ਼ਾਸ਼ਨ ਤੇ ਪੂਰੀ ਖੇਡ ਭਾਵਨਾ ਨਾਲ ਖੇਡਾਂ ਖੇਡਣ ਲਈ ਪ੍ਰੇਰਿਆ ਅਤੇ ਸਾਲਾਨਾ ਖੇਡਾਂ ਦੇ ਆਰੰਭ ਕਰਨ ਦਾ ਐਲਾਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ  ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਕਿਹਾ।  ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਦੇ ਆਰੰਭ ਮੌਕੇ ਸ਼ਾਨਦਾਰ ਮਾਰਚ ਪਾਸਟ  ਹੋਇਆ ਅਤੇ ਖਿਡਾਰੀਆਂ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਖੇਡਾਂ ਖੇਡਣ ਅਨੁਸ਼ਾਸ਼ਨੀ ਤਰੀਕੇ ਖੇਡਣ ਦੀ ਸੁੰਹ ਚੁੱਕਣ ਉਪਰੰਤ ਖੇਡਾਂ ਆਰੰਭ ਹੋਈਆਂ ਖੇਡਾਂ ਦੇ ਪਹਿਲੇ ਦਿਨ 100 ਮੀਟਰ, 200 ਮੀਟਰ, 400ਮੀਟਰ, ਲੌਂਗ ਜੰਪ, ਸ਼ਾਟਪੁੱਟ, ਤਿੰਨ ਟੰਗੀ ਦੌੜ ਅਤੇ ਬੋਰੀ  ਦੌੜ ਦੇ ਮੁਕਾਬਲੇ ਹੋਏ। ਇਹਨਾਂ ਵਿਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਖਿਡਾਰੀਆਂ ਮੁੱਖ ਮਹਿਮਾਨ ਅਤੇ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਮਹਿਮਾਨਾਂ ਨੇ ਆਪਣੇ ਕਰ ਕਮਲਾਂ ਨਾਲ ਮੈਡਲ ਦੇ ਕੇ ਸਨਮਾਨਿਤ  ਕੀਤਾ।
                ਇਸ ਦੋ ਦਿਨਾ ਸਾਲਾਨਾ ਇੰਟਰ ਹਾਊਸ ਸਪੋਰਟਸ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਮਾਸਟਰ ਲਾਲ ਚੰਦ ਔਜਲਾ, ਜਸਬੀਰ ਕੌਰ ਡੀ ਪੀ ਈ, ਕੋਮਲ ਡੀ ਪੀ, ਸੁਖਵਿੰਦਰ ਸਿੰਘ, ਗਗਨ ਆਹੂਜਾ, ਗੋਰਵ ਜ਼ੋਸ਼ੀ, ਮੈਡਮ ਬਲਜੀਤ ਕੌਰ, ਮੈਡਮ ਜਸਪਿੰਦਰ ਕੌਰ, ਮੈਡਮ ਰਸ਼ਪਾਲ ਕੌਰ ਤੋਂ ਇਲਾਵਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼, ਸਕੂਲ ਵਿਦਿਆਰਥੀ  ਵੀ ਹਾਜ਼ਰ ਸਨ। ਸਪੋਰਟਸ ਮੀਟ ਵਿਚ  ਰਮਨ ਕੁਮਾਰ ਨੇ ਕੁਮੈਂਟੇਟਰ ਸਟੇਜ ਦੀ ਸੰਚਾਲਨਾ ਦੀ ਜਿੰਮੇਵਾਰੀ ਬਾਖੂਬੀ ਨਿਭਾਈ।

ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ- ਕਲੇਰਾਂ ਵਿਖੇ ਆਰੰਭ ਹੋਈ ਦੋ ਸਪੋਰਟਸ ਮੀਟ ਦੀਆਂ ਝਲਕੀਆਂ

ਮਾਂ ਬੋਲੀ ਪੰਜਾਬੀ ਦੇ 45 ਹਜ਼ਾਰ ਡਾਲਰ ਵਾਲੇ ਢਾਹਾਂ ਇਨਾਮ 2022 ਦੇ ਤਿੰਨ ਫਾਈਨਲਿਸਟਾਂ ਦਾ ਐਲਾਨ

ਮਾਂ ਬੋਲੀ ਪੰਜਾਬੀ ਦੇ 45 ਹਜ਼ਾਰ ਡਾਲਰ ਵਾਲੇ ਢਾਹਾਂ ਇਨਾਮ 2022 ਦੇ ਤਿੰਨ ਫਾਈਨਲਿਸਟਾਂ ਦਾ ਐਲਾਨ

ਜਾਵੇਦ ਬੂਟਾ ਦਾ ਕਹਾਣੀ ਸੰਗ੍ਰਹਿ ''ਚੌਲਾਂ ਦੀ ਬੁਰਕੀ'', ਅਰਵਿੰਦਰ ਕੌਰ ਧਾਲੀਵਾਲ ਦਾ ਕਹਾਣੀ ਸੰਗ੍ਰਹਿ ''ਝਾਂਜਰਾਂ ਵਾਲੇ ਪੈਰ'' ਅਤੇ ਬਲਵਿੰਦਰ ਸਿੰਘ ਗਰੇਵਾਲ ਦਾ ਕਹਾਣੀ ਸੰਗ੍ਰਹਿ ''ਡਬੋਲੀਆ'' ਚੁਣੇ ਗਏ


ਸਰੀ/ਬੰਗਾ : 7 ਅਕਤੂਬਰ : ( )  ਮਾਂ ਬੋਲੀ ਪੰਜਾਬੀ ਦੇ ਸਭ ਤੋਂ ਵੱਡੇ ਅਤੇ ਵਕਾਰੀ ਅੰਤਰ-ਰਾਸ਼ਟਰੀ ਪੰਜਾਬੀ ਸਾਹਿਤ ਇਨਾਮ 'ਢਾਹਾਂ ਪ੍ਰਾਈਜ਼' ਲਈ ਸਾਲ 2022 ਦੇ ਫਾਈਨਲਿਸਟਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਢਾਹਾਂ ਸਾਹਿਤ ਇਨਾਮ ਦੇ ਬਾਨੀ ਅਤੇ ਮੁੱਖ ਪ੍ਰਬੰਧਕ ਬਰਜਿੰਦਰ ਸਿੰਘ ਢਾਹਾਂ ਨੇ ਦਿੰਦੇ ਦੱਸਿਆ ਕਿ ਸਾਲ 2022 ਦੇ ਇਨਾਮਾਂ ਲਈ ਜਾਵੇਦ ਬੂਟਾ ਲਾਹੌਰ, ਪੰਜਾਬ, ਪਾਕਿਸਤਾਨ ਦੇ ਜੰਮਪਲ ਅਤੇ  ਵਰਜੀਨੀਆ, ਅਮਰੀਕਾ ਦੇ ਵਾਸੀ ਦਾ ਸ਼ਾਹਮੁਖੀ ਲਿਪੀ ਵਿਚ ਪ੍ਰਕਾਸ਼ਿਤ ਕਹਾਣੀ ਸੰਗ੍ਰਹਿ ''ਚੌਲਾਂ ਦੀ ਬੁਰਕੀ'', ਅਰਵਿੰਦਰ ਕੌਰ ਧਾਲੀਵਾਲ ਅੰਮ੍ਰਿਤਸਰ, ਪੰਜਾਬ, ਭਾਰਤ ਦੀ ਰਹਿਣ ਵਾਲੀ ਦਾ ਗੁਰਮੁਖੀ ਲਿਪੀ ਵਿਚ ਪ੍ਰਕਾਸ਼ਿਤ ਹੋਇਆ ਕਹਾਣੀ ਸੰਗ੍ਰਹਿ ''ਝਾਂਜਰਾਂ ਵਾਲੇ ਪੈਰ'' ਅਤੇ ਸ. ਬਲਵਿੰਦਰ ਸਿੰਘ ਗਰੇਵਾਲ ਖੰਨਾ, ਜ਼ਿਲ੍ਹਾ ਲੁਧਿਆਣਾ, ਪੰਜਾਬ, ਭਾਰਤ ਦੇ ਵਸਨੀਕ ਦਾ ਗੁਰਮੁਖੀ ਲਿਪੀ ਵਿਚ ਪ੍ਰਕਾਸ਼ਿਤ ਹੋਇਆ ਕਹਾਣੀ ਸੰਗ੍ਰਹਿ ''ਡਬੋਲੀਆ'' ਤਿੰਨੇ ਹੀ ਫਾਈਨਲਿਸਟ ਕਿਤਾਬਾਂ ਲਈ ਚੁਣੇ ਗਏ ਹਨ। ਇਸ ਮੌਕੇ 'ਤੇ ਸ੍ਰੀ ਬਰਜਿੰਦਰ ਸਿੰਘ ਢਾਹਾਂ, ਪ੍ਰਸਿੱਧ ਲੇਖਕ ਅਤੇ ਢਾਹਾਂ ਇਨਾਮ ਦੀ ਸਲਾਹਕਾਰ ਕਮੇਟੀ ਦੇ ਮੁਖੀ ਸਾਧੂ ਬਿੰਨਿੰਗ, ਹਰਿੰਦਰ ਕੌਰ ਢਾਹਾਂ, ਮਨਵੀਰ ਕੌਰ ਢਾਹਾਂ ਅਤੇ ਹੋਰ ਪੰਜਾਬੀ ਸਾਹਿਤ ਦੇ ਵਿਦਵਾਨ, ਲੇਖਕ ਅਤੇ ਆਲੋਚਕ ਅਤੇ ਮੀਡੀਆ ਭਾਈਚਾਰਾ ਵੀ ਹਾਜ਼ਰ ਸਨ। ਇਸੇ ਮੌਕੇ ਹੀ ਬਰਜਿੰਦਰ ਸਿੰਘ ਢਾਹਾਂ ਨੇ ਇਹ ਵੀ ਦੱਸਿਆ ਕਿ ਇੱਕ ਜੇਤੂ ਕਿਤਾਬ ਅਤੇ 2 ਫਾਈਨਲਿਸਟ ਕਿਤਾਬਾਂ ਦਾ ਐਲਾਨ 17 ਨਵੰਬਰ ਨੂੰ ਸਰੀ ਕੈਨੇਡਾ ਵਿਖੇ ਢਾਹਾਂ ਇਨਾਮ ਦੇ ਸਨਮਾਨ ਸਮਾਗਮ ਵਿੱਚ ਹੀ ਕੀਤਾ ਜਾਵੇਗਾ।
         'ਢਾਹਾਂ ਪ੍ਰਾਈਜ਼' ਲਈ ਸਾਲ 2022 ਦੇ ਫਾਈਨਲਿਸਟਾਂ ਵਿਚ ਜਾਵੇਦ ਬੂਟਾ ਦੀ ਕਿਤਾਬ ''ਚੌਲਾਂ ਦੀ ਬੁਰਕੀ'' ਦੀਆਂ ਕਹਾਣੀਆਂ ਚੜ੍ਹਦੇ ਅਤੇ ਲਹਿੰਦੇ ਦੋਵਾਂ ਪੰਜਾਬਾਂ ਤੋਂ ਇਲਾਵਾ ਵਿਸ਼ਵ ਭਰ ਵਿਚ ਵੱਧ ਰਹੇ ਪੰਜਾਬੀ ਡਾਇਸਪੁਰਾ ਦੇ ਜੀਵਨ ਦੀ ਪੜਚੋਲ ਕਰਦੀਆਂ ਹਨ। ''ਚੌਲਾਂ ਦੀ ਬੁਰਕੀ'' ਦੀ ਸਿਰਲੇਖ ਕਹਾਣੀ ਦੇਸ਼ ਦੀ ਵੰਡ ਦੇ ਡੂੰਘੇ ਦਰਦ ਅਤੇ ਦਹਿਸ਼ਤ ਤੋਂ ਬਚੇ ਲੋਕਾਂ ਦੇ ਵਿਛੋੜੇ ਦੇ ਦਰਦਾਂ ਨੂੰ ਉਜਾਗਰ ਕਰਦੀ ਹੈ।  ਉਸ ਦੀਆਂ ਸਾਰੀਆਂ ਕਹਾਣੀਆਂ ਦਰਦ, ਸਦਮੇ ਅਤੇ ਦੁੱਖਾਂ ਦੇ ਬਾਵਜੂਦ, ਮਨੁੱਖੀ ਲਚਕਤਾ ਅਤੇ ਜੋਸ਼ ਨਾਲ ਜਿਊਣ ਦੀ ਭਾਵਨਾ ਦਾ ਸਦੀਵੀ ਪ੍ਰਮਾਣ ਵੀ ਹਨ।
ਅਰਵਿੰਦਰ ਕੌਰ ਧਾਲੀਵਾਲ ਨੇ ਆਪਣੇ ਕਹਾਣੀ ਸੰਗ੍ਰਹਿ ''ਝਾਂਜਰਾਂ ਵਾਲੇ ਪੈਰ'' ਵਿਚ ਔਰਤਾਂ ਅਤੇ ਮਰਦਾਂ ਦੇ ਗੁੰਝਲਦਾਰ ਰਿਸ਼ਤਿਆਂ ਨੂੰ ਬੜੀ ਬੇਬਾਕੀ ਨਾਲ ਪੇਸ਼ ਕੀਤਾ ਹੈ। ਇਹ ਕਹਾਣੀਆਂ ਨੈਤਿਕ ਅਤੇ ਕਲਾਤਮਕ ਦਲੇਰੀ ਦੇ ਹੈਰਾਨੀਜਨਕ ਕਾਰਨਾਮੇ ਹਨ। ਲੇਖਕਾ ਨੇ ਆਪਣੀਆਂ ਕਹਾਣੀਆਂ ਵਿਚ ਰਚੇ ਸੰਵਾਦ ਦੌਰਾਨ ਉਲਝਣ ਦੀ ਕਲਾ ਵਿਚ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਬਾਖੂਬੀ ਕੀਤਾ ਹੈ।  
ਬਲਵਿੰਦਰ ਸਿੰਘ ਗਰੇਵਾਲ ਦੀ ਕਿਤਾਬ ''ਡਬੋਲੀਆ'' ਪੰਜ ਲੰਬੀਆਂ ਕਹਾਣੀਆਂ ਦਾ ਪ੍ਰਭਾਵਸ਼ਾਲੀ ਸੰਗ੍ਰਹਿ ਹੈ। ਇਹ ਕਹਾਣੀਆਂ ਭਾਰੀ ਬੁਰਾਈ ਦੇ ਵਿਰੁੱਧ ਮਨੁੱਖੀ ਮਾਣ ਸਤਿਕਾਰ ਦੀ ਪੁਸ਼ਟੀ ਕਰਦੀਆਂ ਹਨ। ਪਾਤਰਾਂ ਅਤੇ ਪਰਿਸਥਿਤੀਆਂ ਵਿਚਲੇ ਤਣਾਉ ਨੂੰ ਇਸ ਦੇ ਵੱਖ ਵੱਖ ਪਸਾਰਾਂ ਤੋਂ ਪੇਸ਼ ਕਰਨ ਤੋਂ ਇਲਾਵਾ ਜੀਵਨ ਤੇ ਸਮਾਜਿਕ ਸਰੋਕਾਰਾਂ ਨਾਲ ਜੁੜੀਆਂ ਹੋਣ ਕਰ ਕੇ ਇਹ ਕਹਾਣੀਆਂ ਪੂਰੀ ਤਰ੍ਹਾਂ ਨਾਲ ਅਮੀਰ ਅਤੇ ਪ੍ਰਸੰਗਕ ਵੀ ਹਨ।
          ਢਾਹਾਂ ਨੇ ਦੱਸਿਆ ਕਿ ਸਾਲ 2022 ਦੇ ਢਾਹਾਂ ਇਨਾਮ ਦੇ ਜੇਤੂ ਅਤੇ ਦੋ ਫਾਈਨਲਿਸਟਾਂ ਨੂੰ 17 ਨਵੰਬਰ 2022 ਨੂੰ ਸਰੀ, ਕੈਨੇਡਾ ਵਿਖੇ ਹੋ ਰਹੇ ਵਿਸ਼ੇਸ਼ ਸਨਮਾਨ ਸਮਾਰੋਹ ਵਿਚ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਇਨ੍ਹਾਂ ਕਹਾਣੀਕਾਰਾਂ ਨੂੰ ਢਾਹਾਂ ਇਨਾਮ ਦਾ ਯਾਦਗਾਰੀ ਚਿੰਨ੍ਹ (ਟਰਾਫੀ) ਅਤੇ ਸਨਮਾਨ ਰਾਸ਼ੀ ਸਤਿਕਾਰ ਸਹਿਤ ਭੇਟ ਕੀਤੇ ਜਾਣਗੇ। ਢਾਹਾਂ ਨੇ ਕਿਹਾ ਕਿ ਢਾਹਾਂ ਪੁਰਸਕਾਰ ਦਾ ਉਦੇਸ਼ ਸਰਹੱਦਾਂ ਤੋਂ ਪਾਰ ਪੰਜਾਬੀ ਸਾਹਿਤ ਦੀ ਸਿਰਜਣਾ, ਵਿਸ਼ਵ ਭਰ ਦੇ ਪੰਜਾਬੀ ਭਾਈਚਾਰਿਆਂ ਨੂੰ ਜੋੜਨਾ ਅਤੇ ਵਿਸ਼ਵ ਪੱਧਰ 'ਤੇ ਪੰਜਾਬੀ ਸਾਹਿਤਕਾਰਾਂ ਨੂੰ ਉਤਸ਼ਾਹਿਤ ਕਰਨਾ ਹੈ।
ਜ਼ਿਕਰਯੋਗ ਹੈ ਕਿ ਸਾਲ 2013 ਵਿਚ ਢਾਹਾਂ ਸਾਹਿਤ ਇਨਾਮ ਵੈਨਕੂਵਰ, ਕੈਨੇਡਾ ਵਿੱਚ ਬਰਜਿੰਦਰ ਸਿੰਘ ਢਾਹਾਂ ਅਤੇ ਉਨ੍ਹਾਂ ਦੀ ਧਰਮ ਪਤਨੀ ਰੀਟਾ ਢਾਹਾਂ, ਪਰਿਵਾਰ ਅਤੇ ਦੋਸਤਾਂ ਵੱਲੋਂ ਸਥਾਪਤ ਕੀਤਾ ਗਿਆ ਸੀ । ਬਰਜਿੰਦਰ ਸਿੰਘ ਢਾਹਾਂ ਪ੍ਰਸਿੱਧ ਸਮਾਜ ਸੇਵਕ ਸਵਰਗਵਾਸੀ ਬਾਬਾ ਬੁੱਧ ਸਿੰਘ ਢਾਹਾਂ ਬਾਨੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਹੋਣਹਾਰ ਸਪੁੱਤਰ ਹਨ ਜੋ ਮਾਂ ਬੋਲੀ ਪੰਜਾਬੀ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ ਅਤੇ ਪਸਾਰ ਲਈ ਦ੍ਰਿੜ੍ਹ ਇਰਾਦੇ ਨਾਲ ਕਾਰਜਸ਼ੀਲ ਰਹਿੰਦੇ ਹਨ। ਢਾਹਾਂ ਇਨਾਮ ਗੁਰਮੁਖੀ ਜਾਂ ਸ਼ਾਹਮੁਖੀ ਲਿਪੀ ਵਿਚ ਲਿਖੀਆਂ ਗਈਆਂ ਤਿੰਨ ਸਰਵੋਤਮ ਕਿਤਾਬਾਂ ਨੂੰ ਕਾਲਪਨਿਕ ਸਾਹਿਤ ਸਿਰਜਣਾ ਵਾਸਤੇ ਦਿੱਤਾ ਜਾਂਦਾ ਹੈ। ਢਾਹਾਂ ਇਨਾਮ ਵਿਚ ਜੇਤੂ ਕਿਤਾਬ ਨੂੰ 25 ਹਜ਼ਾਰ ਡਾਲਰ ਅਤੇ 2 ਫਾਈਨਲਿਸਟ ਕਿਤਾਬਾਂ ਦੇ ਲੇਖਕਾਂ ਨੂੰ ਦਸ-ਦਸ ਹਜ਼ਾਰ ਡਾਲਰ ਦੀ ਰਾਸ਼ੀ ਅਤੇ ਇੱਕ-ਇੱਕ ਬੇਹੱਦ ਕੀਮਤੀ ਟਰਾਫੀ ਬਹੁਤ ਪਿਆਰ-ਸਤਿਕਾਰ ਨਾਲ ਭੇਟ ਕੀਤੀ ਜਾਂਦੀ ਹੈ। ਢਾਹਾਂ ਇਨਾਮ ਵਿਸ਼ਵ ਭਰ ਵਿਚ ਪੰਜਾਬੀ ਭਾਈਚਾਰੇ ਨੂੰ ਆਪਸ ਵਿਚ ਜੋੜਦਾ ਹੈ ਅਤੇ ਪੰਜਾਬੀ ਸਾਹਿਤਕਾਰਾਂ ਨੂੰ ਵਿਸ਼ਵ ਪੱਧਰ 'ਤੇ ਉਤਸ਼ਾਹਿਤ ਕਰਦਾ ਹੈ। ਇਨ੍ਹਾਂ ਸਨਮਾਨਿਤ ਇਨਾਮਾਂ ਰਾਹੀਂ ਉੱਭਰਦੇ ਅਤੇ ਸਥਾਪਿਤ ਲੇਖਕਾਂ ਨੂੰ ਆਪਣੀਆਂ ਰਚਨਾਵਾਂ ਵਿਸ਼ਵ ਪੱਧਰ 'ਤੇ ਬਹੁ-ਭਾਸ਼ਾਈ ਲੋਕਾਂ ਤੱਕ ਪਹੁੰਚਾਉਣ ਵਿਚ ਵੀ ਵੱਡੀ ਸਹੂਲਤ ਮਿਲਦੀ ਹੈ।  
ਫੋਟੋ : ਢਾਹਾਂ ਇਨਾਮ 2022 ਦੇ ਤਿੰਨ ਫਾਈਨਲਿਸਟ ਕਹਾਣੀ ਸੰਗ੍ਰਹਿ ਅਤੇ ਉਨ੍ਹਾਂ ਦੇ ਰਚਣਹਾਰ